Lumina
Galatians

Galatians 5

Galatians 5·Punjabi Bible

1ਪਰਮੇਸ਼ੁਰ ਨੇ ਉਹ ਦਸਤਾਵੇਜ਼ ਹਟਾ ਦਿੱਤਾ ਜਿਸ ਵਿੱਚ ਸਾਰੇ ਦੋਸ਼ ਸ਼ਾਮਿਲ ਸਨ। ਉਹ ਇਲਜ਼ਾਮ ਇਸ ਲਈ ਲਗਾਏ ਗਏ ਸਨ ਕਿਉਂ ਕਿ ਅਸੀਂ ਮੂਸਾ ਦੀ ਸ਼ਰ੍ਹਾ ਨੂੰ ਨਹੀਂ ਮੰਨਿਆ। ਪਰਮੇਸ਼ੁਰ ਨੇ ਇਸ ਨੂੰ ਲੈ ਲਿਆ ਅਤੇ ਇਸ ਨੂੰ ਸਲੀਬ ਉੱਤੇ ਟੰਗ ਦਿੱਤਾ।"

2ਪਰਮੇਸ਼ੁਰ ਨੇ ਸਲੀਬ ਦੁਆਰਾ ਆਤਮਕ ਹਾਕਮਾਂ ਅਤੇ ਸ਼ਕਤੀਆਂ ਨੂੰ ਹਰਾ ਦਿੱਤਾ। ਫ਼ੇਰ ਉਸ ਨੇ ਉਨ੍ਹਾਂ ਨੂੰ ਸ਼ਰਮਸਾਰ ਕੀਤਾ ਜਦੋਂ ਕਿ ਸਾਰੀ ਦੁਨੀਆਂ ਨੇ ਵੇਖਿਆ।"

3ਉਨ੍ਹਾਂ ਨੇਮਾਂ ਤੇ ਨਾ ਚੱਲੋ ਜਿਹੜੇ ਇਨਸਾਨ ਬਣਾਉਂਦੇ ਹਨ ਕਿਸੇ ਨੂੰ ਵੀ ਆਪਣੇ ਬਾਰੇ ਇਹ ਪਰੱਖਣ ਨਾ ਦਿਓ ਕਿ ਤੁਸੀਂ ਕੀ ਖਾਂਦੇ ਅਤੇ ਪੀਂਦੇ ਹੋ ਅਤੇ ਯਹੂਦੀ ਉਤਸਵਾਂ ਦਾ ਅਨੁਸਰਣ ਕਰਨ ਬਾਰੇ, ਜਿਵੇਂ ਅਮੱਸਿਯਾ ਜਾਂ ਸਬਤ।"

4ਅਤੀਤ ਵਿੱਚ ਇਹ ਗੱਲਾਂ ਉਸ ਪਰਛਾਵੇਂ ਵਰਗੀਆਂ ਸਨ ਜਿਹੜੀਆਂ ਇਹ ਦਰਸ਼ਾਉਂਦੀਆਂ ਸਨ ਕਿ ਕੀ ਹੋਣ ਵਾਲਾ ਹੈ। ਉਹ ਗੱਲਾਂ ਜੋ ਆ ਰਹੀਆਂ ਸਨ ਹੁਣ ਮਸੀਹ ਵਿੱਚ ਲੱਭਦੀਆਂ ਹਨ।"

5ਕੁਝ ਲੋਕ ਇਸ ਤਰ੍ਹਾਂ ਦਾ ਦਿਖਾਵਾ ਕਰਨਾ ਪਸੰਦ ਕਰਦੇ ਹਨ ਜਿਵੇਂ ਕਿ ਉਹ ਨਿਮ੍ਰ ਹਨ ਅਤੇ ਦੂਤਾਂ ਦੀ ਪੂਜਾ ਕਰਨੀ ਪਸੰਦ ਕਰਦੇ ਹਨ। ਉਹ ਲੋਕ ਹਮੇਸ਼ਾ ਦਰਸ਼ਨਾਂ ਬਾਰੇ ਗੱਲਾਂ ਕਰਦੇ ਹਨ ਜਿਹੜੇ ਉਨ੍ਹਾਂ ਨੇ ਵੇਖੇ ਹਨ। ਉਨ੍ਹਾਂ ਲੋਕਾਂ ਨੂੰ ਇਹ ਆਖਣ ਦੀ ਆਗਿਆ ਨਾ ਦਿਓ, “ਤੁਸੀਂ ਗਲਤ ਹੋ ਕਿਉਂਕਿ ਤੁਸੀਂ ਇਹ ਗੱਲਾਂ ਨਹੀਂ ਕਰਦੇ।” ਉਹ ਲੋਕ ਮੂਰੱਖਮਈ ਘਮੰਡ ਨਾਲ ਭਰਪੂਰ ਹਨ ਕਿਉਂਕਿ ਉਹ ਕੇਵਲ ਦੁਨੀਆਂ ਦੀਆਂ ਚੀਜ਼ਾਂ ਬਾਰੇ ਹੀ ਸੋਚਦੇ ਹਨ।"

Galatians 5 illustration - Galatians Chapter 5

6ਉਹ ਲੋਕ ਮਸੀਹ ਨਾਲ ਏਕਤਾ ਵਿੱਚ ਨਹੀਂ ਜਿਉਂਦੇ। ਮਸੀਹ ਸਰੀਰ ਦਾ ਮੁਖੀ ਹੈ। ਸਾਰਾ ਸਰੀਰ ਮਸੀਹ ਉੱਤੇ ਨਿਰਭਰ ਕਰਦਾ ਹੈ। ਇਸ ਲਈ ਸਰੀਰ ਦੇ ਸਾਰੇ ਅੰਗ ਇਕੱਠੇ ਜੁੜੇ ਹੋਏ ਹਨ। ਇੱਕ ਦੂਸਰੇ ਦਾ ਧਿਆਨ ਰੱਖੋ ਅਤੇ ਇੱਕ ਦੂਸਰੇ ਦੀ ਮਦਦ ਕਰੋ। ਇਹ ਸਰੀਰ ਨੂੰ ਤਾਕਤ ਪ੍ਰਾਪਤ ਕਰਨ ਵਿੱਚ ਅਤੇ ਉਸੇ ਢੰਗ ਨਾਲ ਵੱਧਣ ਵਿੱਚ ਮਦਦ ਕਰਦਾ ਹੈ, ਜਿਵੇਂ ਪਰਮੇਸ਼ੁਰ ਚਾਹੁੰਦਾ ਹੈ।"

7ਤੁਸੀਂ ਮਸੀਹ ਦੇ ਨਾਲ ਮਰੇ ਅਤੇ ਦੁਨੀਆਂ ਦੀਆਂ ਭ੍ਰਿਸ਼ਟ ਸ਼ਕਤੀਆਂ ਤੋਂ ਅਜ਼ਾਦ ਕਰ ਦਿੱਤੇ ਗਏ ਸੀ। ਇਸ ਲਈ ਤੁਸੀਂ ਇਸ ਤਰ੍ਹਾਂ ਦਾ ਵਿਹਾਰ ਕਿਉਂ ਕਰਦੇ ਹੋ ਜਿਵੇਂ ਤੁਸੀਂ ਇਸ ਦੁਨੀਆਂ ਦੇ ਹੋਵੋਂ ਅਤੇ ਇਨ੍ਹਾਂ ਨੇਮਾਂ ਦਾ ਅਨੁਸਰਣ ਕਰਦੇ ਹੋਵੋਂ।"

8“ਇਸ ਨੂੰ ਨਾ ਫ਼ੜੋ,” “ਇਸਦਾ ਸੁਆਦ ਨਾ ਵੇਖੋ,” “ਇਸ ਨੂੰ ਨਾ ਛੂਹੋ?”"

9ਇਹ ਸਾਰੇ ਨੇਮ ਉਨ੍ਹਾਂ ਗੱਲਾਂ ਬਾਰੇ ਹਨ। ਜੋ ਇੱਕ ਵਾਰ ਵਰਤੋਂ ਕਰਨ ਤੋਂ ਬਾਦ ਨਸ਼ਟ ਹੋ ਜਾਂਦੇ ਹਨ। ਇਹ ਉਹ ਹੁਕਮ ਅਤੇ ਉਪਦੇਸ਼ ਹਨ ਜਿਹੜੇ ਲੋਕਾਂ ਤੋਂ ਆਉਂਦੇ ਹਨ।"

10ਇਹ ਨੇਮ ਸੂਝਵਾਨ ਜਾਪਦੇ ਹਨ। ਪਰ ਇਹ ਨੇਮ ਮਾਨਵ-ਸਿਰਜਿਤ ਧਰਮ ਦਾ ਅੰਗ ਹਨ। ਉਹ ਲੋਕਾਂ ਅੱਗੇ ਨਿਮ੍ਰਤਾ ਦਾ ਦਿਖਾਵਾ ਕਰਦੇ ਹਨ ਅਤੇ ਉਨ੍ਹਾਂ ਤੋਂ ਆਪਣੇ ਸਰੀਰਾਂ ਨੂੰ ਦੰਡ ਦੁਵਾਉਂਦੇ ਹਨ। ਇਹ ਨੇਮ ਲੋਕਾਂ ਨੂੰ ਬਦੀਆਂ ਕਰਨ ਤੋਂ ਰੋਕਣ ਵਿੱਚ ਮਦਦ ਨਹੀਂ ਕਰਦੇ ਜੋ ਉਨ੍ਹਾਂ ਦੀਆਂ ਪਾਪੀ ਇੱਛਾਵਾਂ ਕਰਨੀਆਂ ਚਾਹੁੰਦੀਆਂ ਹਨ।"

Galatians 5 illustration - Galatians Chapter 5

11ਤੁਹਾਡਾ ਮਸੀਹ ਦੇ ਨਮਿੱਤ ਨਵਾਂ ਜੀਵਨ ਜੇਕਰ ਤੁਹਾਡਾ ਪੁਨਰ ਉੱਥਾਨ ਮਸੀਹ ਨਾਲ ਹੋਇਆ ਹੈ, ਤਾਂ ਸਵਰਗੀ ਚੀਜ਼ਾਂ ਨੂੰ ਪ੍ਰਾਪਤ ਕਰਨ ਦੀ ਕੋਸ਼ਿਸ਼ ਕਰੋ। ਮੇਰਾ ਭਾਵ ਹੈ ਉਹ ਚੀਜ਼ਾਂ ਜਿਹੜੀਆਂ ਮਸੀਹ ਦੇ ਪਾਸ ਹਨ ਜਿੱਥੇ ਕਿ ਉਹ ਪਰਮੇਸ਼ੁਰ ਦੇ ਸੱਜੇ ਪਾਸੇ ਬੈਠਾ ਹੋਇਆ ਹੈ।"

12ਸਵਰਗ ਦੀਆਂ ਚੀਜ਼ਾਂ ਬਾਰੇ ਹੀ ਸੋਚੋ, ਧਰਤੀ ਦੀਆਂ ਚੀਜ਼ਾਂ ਬਾਰੇ ਨਹੀਂ।"

13ਕਿਉਂ ਕਿ ਤੁਹਾਡਾ ਪੁਰਾਣਾ ਪਾਪੀ ਆਪਾ ਮਰ ਗਿਆ ਅਤੇ ਤੁਹਾਡਾ ਨਵਾਂ ਜੀਵਨ ਮਸੀਹ ਨਾਲ ਪਰਮੇਸ਼ੁਰ ਵਿੱਚ ਰੱਖਿਆ ਗਿਆ ਹੈ।"

14ਮਸੀਹ ਸਾਡਾ ਜੀਵਨ ਹੈ। ਜਦੋਂ ਉਹ ਫ਼ੇਰ ਆਵੇਗਾ, ਤੁਸੀਂ ਉਸਦੀ ਮਹਿਮਾ ਵਿੱਚ ਸ਼ਾਮਿਲ ਹੋਵੋਂਗੇ।"

15ਇਸ ਲਈ ਸਾਰੀਆਂ ਮੰਦੀਆਂ ਗੱਲਾਂ ਆਪਣੇ ਜੀਵਨ ਵਿੱਚੋਂ ਕੱਢ ਦਿਓ। ਉਹ ਹਨ; ਜਿਨਸੀ ਪਾਪ, ਅਨੈਤਿਕਤਾ, ਲਾਲਸਾ, ਬੁਰੀਆਂ ਇੱਛਾਵਾਂ ਅਤੇ ਲਾਲਚ ਜੋ ਕਿ ਮੂਰਤੀ ਉਪਾਸੱਕ ਹਨ।"

Galatians 5 illustration - Galatians Chapter 5

16ਪਰਮੇਸ਼ੁਰ ਦਾ ਗੁੱਸਾ ਉਨ੍ਹਾਂ ਲੋਕਾਂ ਤੇ ਆਵੇਗਾ ਜੋ ਮੰਨਣ ਤੋਂ ਇਨਕਾਰ ਕਰਦੇ ਹਨ।"

17ਅਤੀਤ ਵਿੱਚ, ਤੁਸੀਂ ਅਜਿਹੇ ਲੋਕਾਂ ਦਾ ਸੰਗ ਕੀਤਾ ਅਤੇ ਇਹ ਸਾਰੀਆਂ ਗੱਲਾਂ ਕੀਤੀਆਂ।"

18ਪਰ ਹੁਣ ਤੁਸੀਂ ਇਨ੍ਹਾਂ ਸਭ ਗੱਲਾਂ ਨੂੰ ਆਪਣੇ ਜੀਵਨ ਵਿੱਚੋਂ ਬਾਹਰ ਕੱਢ ਦਿਓ; ਨਰਾਜ਼ਗੀ, ਕ੍ਰੋਧ, ਦੁਰਭਾਵਨਾ, ਦੂਸਰਿਆਂ ਦੀ ਬੇਇੱਜ਼ਤੀ ਕਰਨਾ ਅਤੇ ਗੰਦੀ ਭਾਸ਼ਾ ਇਸਤੇਮਾਲ ਕਰਨੀ।"

19ਇੱਕ ਦੂਸਰੇ ਨਾਲ ਝੂਠ ਨਾ ਬੋਲੋ। ਕਿਉਂ? ਕਿਉਂਕਿ ਤੁਸੀਂ ਆਪਣਾ ਪੁਰਾਣਾ ਪਾਪੀ ਜੀਵਨ ਛੱਡ ਚੁੱਕੇ ਹੋ ਅਤੇ ਉਹ ਗੱਲਾਂ ਛੱਡ ਚੁੱਕੇ ਹੋ ਜੋ ਤੁਸੀਂ ਪਹਿਲਾਂ ਕਰਦੇ ਸੀ।"

20ਹੁਣ ਤੁਸੀਂ ਇੱਕ ਨਵਾਂ ਜੀਵਨ ਸ਼ੁਰੂ ਕੀਤਾ ਹੈ। ਆਪਣੇ ਨਵੇਂ ਜੀਵਨ ਵਿੱਚ, ਤੁਸੀਂ ਦ੍ਰਿੜ੍ਹਤਾ ਨਾਲ ਉਸ ਵਰਗੇ ਬਣਨ ਲਈ, ਜਿਸਨੇ ਤੁਹਾਨੂੰ ਸਾਜਿਆ ਹੈ, ਨਵੇਂ ਬਣਾਏ ਜਾ ਰਹੇ ਹੋ। ਤੁਹਾਡਾ ਨਵਾਂ ਜੀਵਨ ਤੁਹਾਨੂੰ ਪਰਮੇਸ਼ੁਰ ਦਾ ਸੱਚਾ ਗਿਆਨ ਦਿੰਦਾ ਹੈ।"

Galatians 5 illustration - Galatians Chapter 5

21ਇਸ ਨਵੇਂ ਜੀਵਨ ਵਿੱਚ ਯੂਨਾਨੀਆਂ ਅਤੇ ਯਹੂਦੀਆਂ ਵਿੱਚਕਾਰ ਕੋਈ ਅੰਤਰ ਨਹੀਂ। ਉਨ੍ਹਾਂ ਲੋਕਾਂ ਵਿੱਚਕਾਰ ਜਿਨ੍ਹਾਂ ਦੀ ਸੁੰਨਤ ਹੋਈ ਹੈ ਅਤੇ ਜਿਨ੍ਹਾਂ ਦੀ ਸੁੰਨਤ ਨਹੀਂ ਹੋਈ, ਜਾਂ ਜਿਹੜੇ ਲੋਕ ਕਿਸੇ ਬਾਹਰਲੇ ਦੇਸ਼ ਦੇ ਜਾਂ ਸੱਕੂਥੀ ਹਨ, ਕੋਈ ਅੰਤਰ ਨਹੀਂ। ਅਜ਼ਾਦ ਲੋਕਾਂ ਅਤੇ ਗੁਲਾਮਾਂ ਵਿੱਚਕਾਰ ਕੋਈ ਅੰਤਰ ਨਹੀਂ। ਪਰੰਤੂ ਮਸੀਹ ਉਨ੍ਹਾਂ ਸਮੂਹ ਸ਼ਰਧਾਲੂਆਂ ਵਿੱਚ ਹੈ। ਅਤੇ ਮਸੀਹ ਹੀ ਜਿਹੜਾ ਸਰਬ ਉੱਚ ਹੈ।"

22ਤੁਹਾਡਾ ਨਵਾਂ ਜੀਵਨ ਇੱਕ ਦੂਸਰੇ ਨਾਲ ਕਿਉਂਕਿ ਤੁਸੀਂ ਪਰਮੇਸ਼ੁਰ ਦੇ ਚੁਣੇ ਹੋਏ ਲੋਕੀ ਹੋ। ਉਸ ਨੇ ਤੁਹਾਨੂੰ ਪਵਿੱਤਰ ਬਣਾਇਆ ਅਤੇ ਉਹ ਤੁਹਾਨੂੰ ਪਿਆਰ ਕਰਦਾ ਹੈ। ਇਸ ਲਈ ਹਮੇਸ਼ਾ ਹਮਦਰਦੀ, ਕਿਰਪਾ, ਨਿਮ੍ਰਤਾ, ਸੱਜਨਤਾ ਅਤੇ ਸਬਰ ਨਾਲ ਭਰਪੂਰ ਰਹੋ।"

23ਇੱਕ ਦੂਸਰੇ ਨਾਲ ਨਾਰਾਜ਼ ਨਾ ਹੋਵੋ, ਸਗੋਂ ਇੱਕ ਦੂਸਰੇ ਨੂੰ ਮਾਫ਼ ਕਰ ਦਿਉ। ਜੇ ਕੋਈ ਵਿਅਕਤੀ ਤੁਹਾਡੇ ਨਾਲ ਕੁਝ ਗਲਤ ਕਰਦਾ ਹੈ, ਉਸ ਨੂੰ ਮਾਫ਼ ਕਰ ਦਿਉ। ਤੁਹਾਨੂੰ ਹੋਰਨਾਂ ਨੂੰ ਉਵੇਂ ਮੁਆਫ਼ ਕਰ ਦੇਣਾ ਚਾਹੀਦਾ ਹੈ ਜਿਵੇਂ ਪ੍ਰਭੂ ਨੇ ਤੁਹਾਨੂੰ ਮੁਆਫ਼ ਕਰ ਦਿੱਤਾ।"

24ਇਹ ਸਾਰੀਆਂ ਗੱਲਾਂ ਕਰੋ; ਪਰ ਸਭ ਤੋਂ ਮਹੱਤਵਪੂਰਣ ਗੱਲ ਇਹ ਹੈ ਕਿ ਇੱਕ ਦੂਸਰੇ ਨੂੰ ਪਿਆਰ ਕਰੋ। ਪਿਆਰ ਹੀ ਉਹ ਤਾਕਤ ਹੈ ਜੋ ਤੁਹਾਨੂੰ ਸਾਰਿਆਂ ਨੂੰ ਸਹੀ ਏਕਤਾ ਵਿੱਚ ਬੰਨ੍ਹਦੀ ਹੈ।"

25ਜੋ ਸ਼ਾਂਤੀ ਮਸੀਹ ਤੁਹਾਨੂੰ ਦਿੰਦਾ ਹੈ ਉਸ ਨੂੰ ਆਪਣੇ ਉੱਤੇ ਰਾਜ ਕਰਨ ਦਿਉ। ਇਸ ਕਰਕੇ ਹੀ ਤੁਹਾਨੂੰ ਸਾਰਿਆਂ ਨੂੰ ਇੱਕ ਸਰੀਰ ਵਿੱਚ ਇਕੱਠਾ ਕੀਤਾ ਗਿਆ ਹੈ। ਹਮੇਸ਼ਾ ਸ਼ੁਕਰਗੁਜ਼ਾਰ ਹੋਵੋ।"

Galatians 5 illustration - Galatians Chapter 5

26ਆਪਣੇ ਅੰਦਰ ਮਸੀਹ ਦੀ ਸਿੱਖਿਆ ਨੂੰ ਅਮੀਰੀ ਨਾਲ ਵਸਣ ਦਿਉ। ਸਾਰੀ ਸਿਆਣਪ ਨੂੰ ਇੱਕ ਦੂਸਰੇ ਨੂੰ ਉਪਦੇਸ਼ ਦੇਣ ਅਤੇ ਇੱਕ ਦੂਸਰੇ ਨੂੰ ਮਜ਼ਬੂਤ ਬਨਾਉਣ ਲਈ ਵਰਤੋ। ਪਰਮੇਸ਼ੁਰ ਨੂੰ ਉਦਾਰ ਦਿਲਾਂ ਨਾਲ ਭਜਨ, ਸ਼ਬਦ ਅਤੇ ਆਤਮਕ ਗੀਤ ਗਾਓ।"

Chapter Complete

You have read Galatians 5

26 verses