1ਜੋ ਕੁਝ ਵੀ ਤੁਸੀਂ ਆਖਦੇ ਹੋ ਅਤੇ ਜੋ ਕੁਝ ਵੀ ਤੁਸੀਂ ਕਰਦੇ ਹੋ, ਇਹ ਪ੍ਰਭੂ ਯਿਸੂ ਦੇ ਨਾਂ ਵਿੱਚ ਹੋਣ ਦਿਉ। ਸਾਰੀਆਂ ਗੱਲਾਂ ਵਿੱਚ, ਯਿਸੂ ਰਾਹੀਂ ਪਰਮੇਸ਼ੁਰ ਪਿਤਾ ਦਾ ਧੰਨਵਾਦ ਕਰੋ।"
2ਹੋਰਾਂ ਲੋਕਾਂ ਨਾਲ ਤੁਹਾਡਾ ਨਵਾਂ ਜੀਵਨ ਸਾਂਝਾ ਕਰੋ ਪਤਨੀਓ, ਆਪਣੇ ਪਤੀਆਂ ਦੀ ਆਗਿਆ ਦਾ ਪਾਲਣ ਕਰੋ। ਪ੍ਰਭੂ ਵਿੱਚ ਅਜਿਹਾ ਕਰਨਾ ਹੀ ਠੀਕ ਹੈ।"
3ਪਤੀਓ, ਆਪਣੀਆਂ ਪਤਨੀਆਂ ਨੂੰ ਪਿਆਰ ਕਰੋ ਅਤੇ ਉਨ੍ਹਾਂ ਨਾਲ ਬਤਮੀਜ਼ੀ ਨਾ ਕਰੋ।"
4ਬੱਚਿਓ, ਹਰ ਗੱਲ ਵਿੱਚ ਆਪਣੇ ਮਾਪਿਆਂ ਦਾ ਆਖਾ ਮੰਨੋ। ਇਸ ਨਾਲ ਪ੍ਰਭੂ ਪ੍ਰਸੰਨ ਹੁੰਦਾ ਹੈ।"
5ਪਿਤਾਓ, ਆਪਣੇ ਬੱਚਿਆਂ ਨੂੰ ਨਿਰਾਸ਼ਾਜਨਕ ਨਾ ਬਣਾਓ। ਜੇ ਤੁਸੀਂ ਉਨ੍ਹਾਂ ਨਾਲ ਜ਼ਿਆਦਾ ਸਖਤ ਹੋਵੋਂਗੇ ਤਾਂ ਉਹ ਕੋਸ਼ਿਸ਼ ਕਰਨੀ ਛੱਡ ਦੇਣਗੇ।"

6ਨੌਕਰੋ, ਹਰ ਚੀਜ਼ ਵਿੱਚ ਆਪਣੇ ਮਾਲਕ ਦਾ ਕਹਿਣਾ ਮੰਨੋ। ਹਮੇਸ਼ਾ ਉਹੀ ਕਰੋ ਜੋ ਤੁਹਾਡਾ ਮਾਲਕ ਤੁਹਾਥੋਂ ਕਰਾਉਣਾ ਚਾਹੁੰਦਾ ਹੈ, ਉਦੋਂ ਵੀ ਜਦੋਂ ਉਹ ਤੁਹਾਨੂੰ ਨਹੀਂ ਵੇਖ ਰਿਹਾ। ਲੋਕਾਂ ਨੂੰ ਪ੍ਰਸੰਨ ਕਰਨ ਦੇ ਉਦੇਸ਼ ਨਾਲ ਗੱਲਾਂ ਨਾ ਕਰੋ, ਪਰ ਉਨ੍ਹਾਂ ਨੂੰ ਪੂਰੇ ਦਿਲੋਂ ਪ੍ਰਭੂ ਨੂੰ ਪ੍ਰਸੰਨ ਕਰਨ ਲਈ ਕਰੋ।"
7ਹਰ ਕੰਮ ਜਿਹੜਾ ਤੁਸੀਂ ਕਰ ਰਹੇ ਹੋ, ਆਪਣੀ ਪੂਰੀ ਸਮਰਥਾ ਨਾਲ ਕਰੋ। ਇਸ ਤਰ੍ਹਾਂ ਕੰਮ ਕਰੋ ਜਿਵੇਂ ਤੁਸੀਂ ਲੋਕਾਂ ਲਈ ਨਹੀਂ ਪ੍ਰਭੂ ਲਈ ਕਰ ਰਹੇ ਹੋ।"
8ਯਾਦ ਰੱਖੋ ਤੁਸੀਂ ਪ੍ਰਭੂ ਪਾਸੋਂ ਆਪਣਾ ਇਨਾਮ ਹਾਸਿਲ ਕਰੋਂਗੇ। ਉਹ ਤੁਹਾਨੂੰ ਉਹੋ ਦੇਵੇਗਾ ਜਿਸਦਾ ਉਸ ਨੇ ਤੁਹਾਡੇ ਨਾਲ ਵਾਇਦਾ ਕੀਤਾ ਹੈ ਇਹ ਪ੍ਰਭੂ ਮਸੀਹ ਹੈ ਜਿਸਦੀ ਸੇਵਾ ਤੁਸੀਂ ਕਰ ਰਹੇ ਹੋ।"
9ਯਾਦ ਰੱਖੋ ਕਿ ਜਿਹੜਾ ਵਿਅਕਤੀ ਗਲਤ ਕੰਮ ਕਰਦਾ ਹੈ ਉਸ ਨੂੰ ਉਸਦੀ ਗਲਤੀ ਦੀ ਸਜ਼ਾ ਮਿਲੇਗੀ। ਅਤੇ ਪ੍ਰਭੂ ਹਰ ਵਿਅਕਤੀ ਨਾਲ ਇੱਕੋ ਜਿਹਾ ਸਲੂਕ ਕਰਦਾ ਹੈ।"
10ਮਾਲਕੋ, ਆਪਣੇ ਨੌਕਰਾਂ ਨਾਲ ਨਰਮ ਰਹੋ ਅਤੇ ਜੋ ਜਾਇਜ਼ ਤੌਰ ਤੇ ਉਨ੍ਹਾਂ ਦਾ ਹੈ, ਉਨ੍ਹਾਂ ਨੂੰ ਦਿਉ। ਯਾਦ ਰੱਖੋ ਕਿ ਸਵਰਗ ਵਿੱਚ ਤੁਹਾਡਾ ਵੀ ਕੋਈ ਮਾਲਕ ਹੈ।"

11ਪੌਲੁਸ ਮਸੀਹੀਆਂ ਨੂੰ ਕੁਝ ਚੀਜ਼ਾਂ ਕਰਨ ਲਈ ਆਖਦਾ ਅੱਡੋਲ ਪ੍ਰਾਰਥਨਾ ਕਰੋ ਅਤੇ ਜਦੋਂ ਤੁਸੀਂ ਪ੍ਰਾਰਥਨਾ ਕਰੋ, ਹਮੇਸ਼ਾ ਚੌਕਸ ਰਹੋ ਅਤੇ ਪਰਮੇਸ਼ੁਰ ਦਾ ਸ਼ੁਕਰ ਕਰੋ।"
12ਸਾਡੇ ਲਈ ਵੀ ਪ੍ਰਾਰਥਨਾ ਕਰੋ। ਪ੍ਰਾਰਥਨਾ ਕਰੋ ਕਿ ਅਸੀਂ ਮਸੀਹ ਬਾਰੇ ਉਸ ਗੁਪਤ ਸੱਚ ਦਾ ਪ੍ਰਚਾਰ ਲੋਕਾਂ ਨੂੰ ਕਰਨ ਯੋਗ ਹੋਈਏ ਜੋ ਪਰਮੇਸ਼ੁਰ ਨੇ ਸਾਡੇ ਤੇ ਪਰਗਟ ਕੀਤਾ ਹੈ। ਮੈਂ ਇਸ ਲਈ ਕੈਦ ਵਿੱਚ ਹਾਂ ਕਿਉਂਕਿ ਮੈਂ ਇਸ ਸੱਚ ਦਾ ਪ੍ਰਚਾਰ ਕਰਦਾ ਹਾਂ।"
13ਪ੍ਰਾਰਥਨਾ ਕਰੋ ਕਿ ਮੈਂ ਇਸ ਬਾਰੇ ਸਪੱਸ਼ਟ ਤੌਰ ਤੇ ਬੋਲ ਸੱਕਾਂ ਜਿਵੇਂ ਮੈਨੂੰ ਬੋਲਣਾ ਚਾਹੀਦਾ ਹੈ।"
14ਗੈਰ ਯਹੂਦੀਆਂ ਨਾਲ ਸਿਆਣਪ ਨਾਲ ਵਰਤਾਓ ਕਰੋ। ਆਪਣੇ ਸਮੇਂ ਨੂੰ ਵੱਧ ਤੋਂ ਵੱਧ ਚੰਗੀ ਤਰ੍ਹਾਂ ਵਰਤੋ।"
15ਜਦੋਂ ਤੁਸੀਂ ਗੱਲ ਬਾਤ ਕਰੋ, ਤੁਹਾਨੂੰ ਹਰ ਸਮੇਂ ਮਿਹਰਬਾਨ ਅਤੇ ਸਿਆਣਾ ਹੋਣਾ ਚਾਹੀਦਾ ਹੈ। ਫ਼ੇਰ ਤੁਸੀਂ ਹਰ ਵਿਅਕਤੀ ਨੂੰ ਉਸੇ ਤਰ੍ਹਾਂ ਜਵਾਬ ਦੇ ਸੱਕੋਂਗੇ ਜਿਸ ਤਰ੍ਹਾਂ ਤੁਹਾਨੂੰ ਦੇਣਾ ਚਾਹੀਦਾ ਹੈ।"

16ਪੌਲੁਸ ਦੇ ਸੰਗੀ ਲੋਕਾਂ ਬਾਰੇ ਖਬਰ ਮਸੀਹ ਵਿੱਚ ਇੱਕ ਪਿਆਰਾ ਭਰਾ, ਤੁਖਿਕੁਸ। ਉਹ ਮੇਰੇ ਨਾਲ ਪ੍ਰਭੂ ਲਈ ਕੰਮ ਕਰਦਿਆਂ ਭਰੋਸੇਯੋਗ ਸੇਵਕ ਹੈ। ਉਹ ਤੁਹਾਨੂੰ ਮੇਰੇ ਬਾਰੇ ਸਾਰੀਆਂ ਖਬਰਾਂ ਦੇਵੇਗਾ। ਜਿਹੜੀਆਂ ਮੇਰੇ ਨਾਲ ਵਾਪਰ ਰਹੀਆਂ ਹਨ।"
17ਇਹੀ ਕਾਰਣ ਹੈ ਕਿ ਮੈਂ ਉਸ ਨੂੰ ਤੁਹਾਡੇ ਵੱਲ ਭੇਜ ਰਿਹਾ ਹਾਂ। ਮੈਂ ਚਾਹੁੰਦਾ ਹਾਂ ਕਿ ਤੁਸੀਂ ਸਾਡੀਆਂ ਗੱਲਾਂ ਤੋਂ ਜਾਣੂ ਹੋਵੋ। ਅਤੇ ਮੈਂ ਉਸ ਨੂੰ ਇਸ ਲਈ ਭੇਜ ਰਿਹਾ ਹਾਂ ਕਿ ਤੁਸੀਂ ਹੌਂਸਲਾ ਰੱਖੋ।"
18ਮੈਂ ਉਸ ਦੇ ਨਾਲ ਉਨੇਸਿਮੁਸ ਨੂੰ ਵੀ ਭੇਜ ਰਿਹਾ ਹਾਂ। ਉਹ ਸਾਡੇ ਲਈ ਇੱਕ ਵਫ਼ਾਦਾਰ ਅਤੇ ਪਿਆਰਾ ਭਰਾ ਹੈ। ਉਹ ਤੁਹਾਡੇ ਸਮੂਹ ਵਿੱਚੋਂ ਇੱਕ ਹੈ। ਤੁਖਿਕੁਸ ਅਤੇ ਉਨੇਸਿਮੁਸ ਤੁਹਾਨੂੰ ਉਹ ਸਾਰਾ ਕੁਝ ਦੱਸ ਦੇਣਗੇ ਜੋ ਇੱਥੇ ਵਾਪਰਿਆ ਸੀ।"
You have read Galatians 6
18 verses