Lumina
Genesis

Genesis 10

Genesis 10·Punjabi Bible

1ਕੂਸ਼ ਦੇ ਪੁੱਤਰ ਸਨ: ਸਬਾ, ਹਵੀਲਾਹ, ਸਬਤਾਹ, ਰਾਮਾਹ ਅਤੇ ਸਬਤਕਾ। ਰਾਮਾਹ ਦੇ ਪੁੱਤਰ ਸਨ: ਸਬਾ ਅਤੇ ਦਦਾਨ।"

2ਕੂਸ਼ ਦਾ ਵੀ ਇੱਕ ਪੁੱਤਰ ਸੀ ਜਿਸਦਾ ਨਾਮ ਨਿਮਰੋਦ ਸੀ। ਨਿਮਰੋਦ ਤਾਕਤ ਵਿੱਚ ਪਲਿਆ ਅਤੇ ਧਰਤੀ ਤੇ ਇੱਕ ਮਹਾਨ ਯੋਧਾ ਬਣ ਗਿਆ।"

3ਨਿਮਰੋਦ ਯਹੋਵਾਹ ਦੀ ਨਿਗਾਹ ਵਿੱਚ ਇੱਕ ਮਹਾਨ ਸ਼ਿਕਾਰੀ ਬਣਿਆ। ਇਸੇ ਲਈ ਲੋਕ ਤੁਲਨਾ ਕਰਕੇ ਆਖਦੇ ਹਨ, “ਨਿਮਰੋਦ ਵਾਂਗ, ਜੋ ਯਹੋਵਾਹ ਦੀ ਨਿਗਾਹ ਵਿੱਚ ਇੱਕ ਮਹਾਨ ਸ਼ਿਕਾਰੀ ਸੀ।”"

4ਨਿਮਰੋਦ ਦਾ ਰਾਜ ਬਾਬਲ, ਅਰਕ, ਅੱਕਦ ਅਤੇ ਕਲਨੇਹ ਵਿੱਚੋਂ ਸ਼ੁਰੂ ਹੋਇਆ, ਜੋ ਕਿ ਸ਼ਿਨਾਰ ਦੀ ਧਰਤੀ ਵਿੱਚ ਸਨ।"

5ਨਿਮਰੋਦ ਅਸ਼ੂਰ ਵਿੱਚ ਵੀ ਗਿਆ। ਅਸ਼ੂਰ ਵਿੱਚ ਨਿਮਰੋਦ ਨੇ ਨੀਨਵਾਹ, ਰਹੋਬੋਥਈਰ, ਕਾਲਹ ਅਤੇ"

Genesis 10 illustration - Genesis Chapter 10

6ਰਸਨ ਦੀ ਉਸਾਰੀ ਕੀਤੀ। (ਰਸਨ ਨੀਨਵਾਹ ਅਤੇ ਕਾਲਹ ਦੇ ਵਿੱਚਕਾਰ ਇੱਕ ਵੱਡਾ ਸ਼ਹਿਰ ਹੈ।)"

7ਮਿਸ਼ਰਇਮ (ਮਿਸਰ) ਲੂਦੀ, ਅਨਾਮੀ, ਲਹਾਬੀ, ਨਫ਼ਤੂਹੀ,"

8ਪਤਰੂਸੀ, ਕੁਸਲੂਹੀ ਅਤੇ ਕਫ਼ਤੋਂਰੀ ਦੇ ਲੋਕਾਂ ਦਾ ਪਿਤਾਮਾ ਸੀ। (ਫ਼ਿਲਸਤੀ ਲੋਕ ਕੁਸਲੂਹੀ ਤੋਂ ਆਏ ਸਨ।)"

9ਕਨਾਨ, ਸੀਦੋਨ ਦਾ ਪਿਤਾ ਸੀ। ਸੀਦੋਨ, ਕਨਾਨ ਦਾ ਪਹਿਲੋਠਾ ਪੁੱਤਰ ਸੀ। ਕਨਾਨ ਹਿੱਤੀ ਲੋਕਾਂ ਹੇਥ, ਜਿਨ੍ਹਾਂ ਦਾ ਦਾ ਪਿਤਾ ਸੀ।"

10ਅਤੇ ਕਨਾਨ ਯਬੂਸੀ ਲੋਕਾਂ, ਅਮੋਰੀ ਲੋਕਾਂ, ਗਿਰਗਾਸ਼ੀ ਲੋਕਾਂ,"

Genesis 10 illustration - Genesis Chapter 10

11ਹਿੱਵੀ ਲੋਕਾਂ, ਅਰਕੀ ਲੋਕਾਂ, ਸੀਨੀ ਲੋਕਾਂ,"

12ਅਰਵਾਦੀ ਲੋਕਾਂ, ਸਮਾਰੀ ਲੋਕਾਂ ਅਤੇ ਹਮਾਤੀ ਦੇ ਲੋਕਾਂ ਦਾ ਪਿਤਾਮਾ ਵੀ ਸੀ। ਕਨਾਨ ਦੇ ਪਰਿਵਾਰ ਦੁਨੀਆਂ ਦੇ ਵੱਖ-ਵੱਖ ਹਿੱਸਿਆਂ ਵਿੱਚ ਫ਼ੈਲ ਗਏ।"

13ਕਨਾਨ ਦੇ ਲੋਕਾਂ ਦੀ ਧਰਤੀ ਉੱਤਰ ਵਿੱਚ ਸੀਦੋਨ ਤੋਂ ਲੈ ਕੇ ਦੱਖਣ ਵੱਲ ਗਰਾਰ ਤੱਕ, ਪੱਛਮ ਵਿੱਚ ਅੱਜ਼ਹ ਤੋਂ ਲੈ ਕੇ, ਪੂਰਬ ਵੱਲ ਸਦੂਮ ਅਤੇ ਅਮੂਰਾਹ ਤੱਕ, ਅਦਮਾਹ ਅਤੇ ਸਬੋਈਮ ਤੋਂ ਲੈ ਕੇ ਲਾਸ਼ਾ ਤੱਕ ਸੀ।"

14ਇਹ ਸਮੂਹ ਲੋਕ ਹਾਮ ਦੇ ਉੱਤਰਾਧਿਕਾਰੀ ਸਨ। ਇਨ੍ਹਾਂ ਸਮੂਹ ਪਰਿਵਾਰਾਂ ਦੀਆਂ ਆਪਣੀਆਂ ਭਾਸ਼ਾਵਾਂ ਸਨ। ਉਹ ਵੱਖਰੀਆਂ-ਵੱਖਰੀਆਂ ਕੌਮਾਂ ਬਣ ਗਏ।"

15ਸ਼ੇਮ ਦੇ ਉੱਤਰਾਧਿਕਾਰੀ ਸ਼ੇਮ ਯਾਫ਼ਥ ਦਾ ਵੱਡਾ ਭਰਾ ਸੀ। ਸ਼ੇਮ ਦੇ ਉੱਤਰਾਧਿਕਾਰੀਆਂ ਵਿੱਚੋਂ ਇੱਕ ਏਬਰ ਸੀ, ਸਮੂਹ ਇਬਰਾਨੀ ਲੋਕਾਂ ਦਾ ਪਿਤਾਮਾ।"

Genesis 10 illustration - Genesis Chapter 10

16ਸ਼ੇਮ ਦੇ ਪੁੱਤਰ ਸਨ ਏਲਾਮ, ਅਸ਼ੂਰ, ਅਰਪਕਸ਼ਦ, ਲੂਦ ਅਤੇ ਅਰਾਮ।"

17ਅਰਾਮ ਦੇ ਪੁੱਤਰ ਸਨ ਊਸ, ਹੂਲ ਗਥਰ ਅਤੇ ਮਸ਼।"

18ਅਰਪਕਸ਼ਦ ਸ਼ਾਲਹ ਦਾ ਪਿਤਾ ਸੀ। ਸ਼ਾਲਹ ਏਬਰ ਦਾ ਪਿਤਾ ਸੀ।"

19ਏਬਰ ਦੋ ਪੁੱਤਰਾਂ ਦਾ ਪਿਤਾ ਸੀ। ਇੱਕ ਪੁੱਤਰ ਦਾ ਨਾਮ ਪਲਗ ਸੀ। ਉਸ ਨੂੰ ਇਹ ਨਾਮ ਇਸ ਲਈ ਦਿੱਤਾ ਗਿਆ ਸੀ ਕਿਉਂਕਿ ਧਰਤੀ ਉਸ ਦੇ ਜੀਵਨ ਕਾਲ ਦੌਰਾਨ ਵੰਡੀ ਗਈ ਸੀ। ਦੂਸਰੇ ਪੁੱਤਰ ਦਾ ਨਾਮ ਸੀ ਯਾਕਟਾਨ।"

20ਯਾਕਟਾਨ ਅਲਮੋਦਾਦ, ਸ਼ਾਲਫ਼, ਹਸਰਮਾਵਤ, ਯਰਾਹ,"

Genesis 10 illustration - Genesis Chapter 10

21ਹਦੋਰਾਮ, ਊਜ਼ਾਲ, ਦਿਕਲਾਹ,"

22ਓਬਾਲ, ਅਬੀਮਾਏਲ, ਸ਼ਬਾ,"

23ਓਫ਼ਿਰ, ਹਵੀਲਾਹ ਅਤੇ ਯੋਬਾਬ ਦਾ ਪਿਤਾ ਸੀ। ਇਹ ਸਾਰੇ ਲੋਕ ਯਾਕਟਾਨ ਦੇ ਪੁੱਤਰ ਸਨ।"

24ਇਹ ਲੋਕ ਮੇਸ਼ਾ ਅਤੇ ਪੂਰਬ ਦੇ ਪਹਾੜੀ ਪ੍ਰਦੇਸ਼ ਦੇ ਇਲਾਕੇ ਵਿੱਚ ਰਹਿੰਦੇ ਸਨ। ਮੇਸ਼ਾ ਸਫ਼ਾਰ ਦੇ ਦੇਸ਼ ਵੱਲ ਸੀ।"

25ਉਹ ਲੋਕ ਸ਼ੇਮ ਦੇ ਪਰਿਵਾਰ ਵਿੱਚੋਂ ਹਨ। ਉਨ੍ਹਾਂ ਦੀ ਵੰਡ ਪਰਿਵਾਰਾਂ, ਭਾਸ਼ਾਵਾਂ, ਦੇਸ਼ਾਂ ਅਤੇ ਕੌਮਾਂ ਅਨੁਸਾਰ ਕੀਤੀ ਗਈ ਹੈ।"

Genesis 10 illustration - Genesis Chapter 10

26ਇਹ ਨੂਹ ਦੇ ਪੁੱਤਰਾਂ ਦੇ ਪਰਿਵਾਰ ਹਨ। ਉਹ ਆਪਣੀਆਂ ਜਾਤਾਂ ਅਨੁਸਾਰ ਸ਼ਾਮਿਲ ਕੀਤੇ ਗਏ ਸਨ। ਉਨ੍ਹਾਂ ਤੋਂ ਕੌਮਾਂ ਹੜ੍ਹ ਤੋਂ ਬਾਦ ਸਾਰੀ ਧਰਤੀ ਉੱਤੇ ਫ਼ੈਲ ਗਈਆਂ।"

27ਦੁਨੀਆਂ ਵੰਡੀ ਗਈ ਹੜ੍ਹ ਤੋਂ ਮਗਰੋਂ ਸਾਰੀ ਦੁਨੀਆਂ ਇੱਕ ਭਾਸ਼ਾ ਬੋਲਦੀ ਸੀ। ਸਾਰੇ ਲੋਕ ਇੱਕੋ ਜਿਹੇ ਸ਼ਬਦ ਬੋਲਦੇ ਸਨ।"

28ਲੋਕ ਪੂਰਬ ਤੋਂ ਚੱਲ ਪਏ। ਉਨ੍ਹਾਂ ਨੇ ਸ਼ਿਨਾਰ ਦੇ ਦੇਸ਼ ਵਿੱਚ ਇੱਕ ਮੈਦਾਨ ਦੀ ਖੋਜ ਕੀਤੀ। ਲੋਕ ਉੱਥੇ ਰਹਿਣ ਲਈ ਟਿਕ ਗਏ।"

29ਲੋਕਾਂ ਨੇ ਆਖਿਆਂ, “ਸਾਨੂੰ ਇੱਟਾਂ ਪੱਥਣੀਆਂ ਚਾਹੀਦੀਆਂ ਹਨ। ਅਤੇ ਉਨ੍ਹਾਂ ਨੂੰ ਅੱਗ ਵਿੱਚ ਤਪਾਉਣਾ ਚਾਹੀਦਾ ਹੈ। ਤਾਂ ਜੋ ਉਹ ਬਹੁਤ ਪੱਕੀਆਂ ਹੋ ਜਾਣ।” ਇਸ ਲਈ ਲੋਕਾਂ ਨੇ ਆਪਣੇ ਘਰਾਂ ਦੀ ਉਸਾਰੀ ਲਈ ਪੱਥਰ ਨਹੀਂ ਵਰਤੇ ਸਗੋਂ ਇੱਟਾਂ ਵਰਤੀਆਂ। ਅਤੇ ਲੋਕਾਂ ਨੇ ਮੋਰਦਾਰ ਦੀ ਬਜਾਇ ਲੁੱਕ ਦੀ ਵਰਤੋਂ ਕੀਤੀ।"

30ਫ਼ੇਰ ਲੋਕਾਂ ਨੇ ਆਖਿਆ, “ਸਾਨੂੰ ਆਪਣੇ ਲਈ ਸ਼ਹਿਰ ਉਸਾਰਨਾ ਚਾਹੀਦਾ ਹੈ। ਅਤੇ ਸਾਨੂੰ ਇੱਕ ਅਜਿਹਾ ਬੁਰਜ ਉਸਾਰਨਾ ਚਾਹੀਦਾ ਹੈ ਜਿਹੜਾ ਅਕਾਸ਼ ਨੂੰ ਛੁੰਹਦਾ ਹੋਵੇ। ਅਸੀਂ ਮਸ਼ਹੂਰ ਹੋ ਜਾਵਾਂਗੇ। ਅਤੇ ਇਹ ਸਾਨੂੰ ਇਕੱਠਿਆਂ ਰੱਖੇਗਾ। ਅਸੀਂ ਸਾਰੀ ਧਰਤੀ ਉੱਤੇ ਨਹੀਂ ਖਿੱਲਰਾਂਗੇ।”"

Genesis 10 illustration - Genesis Chapter 10

31ਯਹੋਵਾਹ ਸ਼ਹਿਰ ਨੂੰ ਅਤੇ ਬਹੁਤ ਉੱਚੀ ਇਮਾਰਤ ਨੂੰ ਦੇਖਣ ਲਈ ਹੇਠਾਂ ਆ ਗਿਆ। ਯਹੋਵਾਹ ਨੇ ਲੋਕਾਂ ਨੂੰ ਇਹ ਚੀਜ਼ਾਂ ਉਸਾਰਦਿਆਂ ਦੇਖਿਆ।"

32ਯਹੋਵਾਹ ਨੇ ਆਖਿਆ, “ਇਹ ਲੋਕ ਸਾਰੇ ਹੀ ਇੱਕੋ ਭਾਸ਼ਾ ਬੋਲਦੇ ਹਨ। ਅਤੇ ਮੈਂ ਦੇਖ ਰਿਹਾ ਹਾਂ ਕਿ ਉਹ ਇਹ ਕੰਮ ਕਰਨ ਲਈ ਇਕੱਠੇ ਹੋ ਗਏ ਹਨ। ਇਹ ਤਾਂ ਉਸ ਗੱਲ ਦੀ ਸਿਰਫ਼ ਸ਼ੁਰੂਆਤ ਹੀ ਹੈ ਕਿ ਉਹ ਕੀ ਕਰ ਸੱਕਦੇ ਹਨ। ਛੇਤੀ ਹੀ ਉਹ ਮਨਚਾਹੀ ਹਰ ਗੱਲ ਕਰ ਸੱਕਣਗੇ।"

Chapter Complete

You have read Genesis 10

32 verses