1ਕਨਾਨੀ ਲੋਕ ਅਤੇ ਪਰਿਜ਼ੀ ਲੋਕ ਵੀ ਉਸ ਵੇਲੇ ਉਸੇ ਧਰਤੀ ਉੱਤੇ ਰਹਿ ਰਹੇ ਸਨ। ਅਬਰਾਮ ਅਤੇ ਲੂਤ ਦੇ ਅਯਾਲੀਆਂ ਵਿੱਚ ਲੜਾਈ ਝਗੜਾ ਹੋਣ ਲੱਗ ਪਿਆ।"
2ਇਸ ਲਈ ਅਬਰਾਮ ਨੇ ਲੂਤ ਨੂੰ ਆਖਿਆ, “ਤੇਰੇ ਅਤੇ ਮੇਰੇ ਦਰਮਿਆਨ ਕੋਈ ਝਗੜਾ ਨਹੀਂ ਹੋਣਾ ਚਾਹੀਦਾ। ਤੇਰੇ ਬੰਦਿਆਂ ਅਤੇ ਮੇਰੇ ਬੰਦਿਆਂ ਨੂੰ ਝਗੜਨਾ ਨਹੀਂ ਚਾਹੀਦਾ। ਤੂੰ ਅਤੇ ਮੈਂ ਭਰਾ ਹਾਂ।"
3ਸਾਨੂੰ ਵੱਖ ਹੋ ਜਾਣਾ ਚਾਹੀਦਾ ਹੈ। ਤੂੰ ਜਿਹੜੀ ਵੀ ਥਾਂ ਚਾਹੇਂ ਚੁਣ ਸੱਕਦਾ ਹੈਂ। ਜੇ ਤੂੰ ਖੱਬੇ ਪਾਸੇ ਜਾਵੇਂਗਾ ਤਾਂ ਮੈਂ ਸੱਜੇ ਪਾਸੇ ਚੱਲਿਆ ਜਾਵਾਂਗਾ। ਜੇ ਤੂੰ ਸੱਜੇ ਪਾਸੇ ਜਾਵੇਂਗਾ ਤਾਂ ਮੈਂ ਖੱਬੇ ਪਾਸੇ ਚੱਲਿਆ ਜਾਵਾਂਗਾ।”"
4ਲੂਤ ਨੇ ਆਲੇ-ਦੁਆਲੇ ਨਜ਼ਰ ਮਾਰੀ ਅਤੇ ਯਰਦਨ ਦੀ ਵਾਦੀ ਦੇਖੀ। ਲੂਤ ਨੇ ਦੇਖਿਆ ਕਿ ਓੱਥੇ ਕਾਫ਼ੀ ਪਾਣੀ ਸੀ। (ਇਹ ਗੱਲ ਯਹੋਵਾਹ ਦੇ ਸਦੂਮ ਅਤੇ ਅਮੂਰਾਹ ਨੂੰ ਤਬਾਹ ਕਰਨ ਤੋਂ ਪਹਿਲਾਂ ਦੀ ਹੈ।) ਉਸ ਸਮੇਂ ਯਰਦਨ ਵਾਦੀ ਸੋਆਰ ਤੱਕ ਯਹੋਵਾਹ ਦੇ ਬਾਗ ਵਾਂਗ ਫੈਲੀ ਹੋਈ ਸੀ। ਇਹ ਧਰਤੀ ਮਿਸਰ ਦੇ ਵਾਂਗ ਚੰਗੀ ਸੀ।"
5ਇਸ ਲਈ ਲੂਤ ਨੇ ਯਰਦਨ ਦੀ ਵਾਦੀ ਵਿੱਚ ਰਹਿਣ ਦੀ ਚੋਣ ਕੀਤੀ। ਦੋਵੇਂ ਆਦਮੀ ਵੱਖ ਹੋ ਗਏ ਅਤੇ ਲੂਤ ਪੂਰਬ ਵੱਲ ਚੱਲ ਪਿਆ।"

6ਅਬਰਾਮ ਕਨਾਨ ਦੀ ਧਰਤੀ ਉੱਤੇ ਠਹਿਰ ਗਿਆ ਅਤੇ ਲੂਤ ਵਾਦੀ ਦੇ ਸ਼ਹਿਰਾਂ ਅੰਦਰ ਰਹਿਣ ਲੱਗਾ। ਲੂਤ ਦੂਰ ਦੱਖਣ ਵੱਲ ਸਦੂਮ ਨੂੰ ਚੱਲਾ ਗਿਆ ਅਤੇ ਓੱਥੇ ਹੀ ਆਪਣਾ ਡੇਰਾ ਲਾ ਲਿਆ।"
7ਯਹੋਵਾਹ ਜਾਣਦਾ ਸੀ ਕਿ ਸਦੂਮ ਦੇ ਲੋਕ ਬਹੁਤ ਬਦ ਅਤੇ ਪਾਪੀ ਸਨ।"
8ਲੂਤ ਦੇ ਚੱਲੇ ਜਾਣ ਤੋਂ ਬਾਦ, ਯਹੋਵਾਹ ਨੇ ਅਬਰਾਮ ਨੂੰ ਆਖਿਆ, “ਆਪਣੇ ਆਲੇ-ਦੁਆਲੇ ਦੇਖ, ਉੱਤਰ ਵੱਲ ਅਤੇ ਦੱਖਣ ਵੱਲ ਦੇਖ, ਅਤੇ ਪੂਰਬ ਅਤੇ ਪੱਛਮ ਵੱਲ ਦੇਖ।"
9ਇਹ ਸਾਰੀ ਧਰਤੀ ਜਿਹੜੀ ਤੂੰ ਦੇਖ ਰਿਹਾ ਹੈਂ, ਮੈਂ ਤੈਨੂੰ ਅਤੇ ਤੇਰੇ ਉੱਤਰਾਧਿਕਾਰੀਆਂ ਨੂੰ ਦੇ ਦੇਵਾਂਗਾ। ਇਹ ਹਮੇਸ਼ਾ ਤੁਹਾਡੀ ਹੀ ਰਹੇਗੀ।"
10ਮੈਂ ਤੁਹਾਡੇ ਬੰਦਿਆਂ ਦੀ ਗਿਣਤੀ ਵਿੱਚ ਇੰਨਾ ਵਾਧਾ ਕਰ ਦਿਆਂਗਾ ਜਿੰਨੀ ਧਰਤੀ ਉੱਤੇ ਧੂੜ ਹੈ। ਜੇ ਲੋਕੀ ਸਾਰੀ ਧਰਤੀ ਦੀ ਧੂੜ ਨੂੰ ਗਿਣ ਸੱਕਦੇ ਹਨ ਤਾਂ ਉਹ ਤੇਰੇ ਲੋਕਾਂ ਦੀ ਗਿਣਤੀ ਵੀ ਕਰ ਸੱਕਣਗੇ।"

11ਇਸ ਲਈ ਜਾਓ। ਆਪਣੀ ਧਰਤੀ ਦੀ ਲੰਬਾਈ ਅਤੇ ਚੌੜਾਈ ਦੁਆਲੇ ਚੱਲੋ, ਕਿਉਂਕਿ ਮੈਂ ਇਹ ਤੁਹਾਨੂੰ ਦੇ ਦੇਵਾਂਗਾ।”"
12ਇਸ ਤਰ੍ਹਾਂ ਅਬਰਾਮ ਨੇ ਆਪਣਾ ਤੰਬੂ ਪੁੱਟ ਲਿਆ। ਉਹ ਮਮਰੇ ਦੇ ਵੱਡੇ ਰੁੱਖਾਂ ਨੇੜੇ ਜਾਕੇ ਰਹਿਣ ਲੱਗ ਪਿਆ। ਇਹ ਥਾਂ ਹਬਰੋਨ ਸ਼ਹਿਰ ਦੇ ਨੇੜੇ ਸੀ। ਉਸ ਥਾਂ ਉੱਤੇ ਵੀ ਅਬਰਾਮ ਨੇ ਯਹੋਵਾਹ ਦੀ ਉਪਾਸਨਾ ਲਈ ਇੱਕ ਜਗਵੇਦੀ ਉਸਾਰੀ।"
13ਲੂਤ ਫ਼ੜਿਆ ਜਾਂਦਾ ਹੈ ਅਮਰਾਫਲ ਸਿਨਾਰ ਦਾ ਰਾਜਾ ਸੀ। ਅਰਯੋਕ ਅੱਲਾਸਾਰ ਦਾ ਰਾਜਾ ਸੀ। ਕਦਾਰਲਾਓਮਰ ਏਲਾਮ ਦਾ ਰਾਜਾ ਸੀ। ਅਤੇ ਤਿਦਾਲ ਗੋਈਮ ਦਾ ਰਾਜਾ ਸੀ।"
14ਇਨ੍ਹਾਂ ਸਾਰੇ ਰਾਜਿਆਂ ਨੇ ਸਦੂਮ ਦੇ ਰਾਜੇ ਬਰਾ, ਅਮੂਰਾਹ ਦੇ ਰਾਜੇ ਬਿਰਸਾ, ਅਦਮਾਹ ਦੇ ਰਾਜੇ ਸਿਨਾਬ, ਸਬੋਈਮ ਦੇ ਰਾਜੇ ਸਮੇਬਰ ਅਤੇ ਬਲਾ ਦੇ ਰਾਜੇ ਨਾਲ ਜੰਗ ਲੜੀ। (ਬਲਾ ਨੂੰ ਸੋਅਰ ਵੀ ਆਖਿਆ ਜਾਂਦਾ ਹੈ।)"
15ਇਨ੍ਹਾਂ ਸਾਰੇ ਰਾਜਿਆਂ ਨੇ ਸਿੱਦੀਮ ਦੀ ਵਾਦੀ ਵਿੱਚ ਆਪਣੀਆਂ ਫ਼ੌਜਾਂ ਇਕੱਠੀਆਂ ਕਰ ਲਈਆਂ। (ਸਿੱਦੀਮ ਦੀ ਵਾਦੀ ਅੱਜ ਕੱਲ੍ਹ ਖਾਰਾ ਸਮੁੰਦਰ ਹੈ।)"

16ਇਨ੍ਹਾਂ ਰਾਜਿਆਂ ਨੇ ਕਦਾਰਲਾਓਮਰ ਦੀ ਬਾਰ੍ਹਾਂ ਵਰ੍ਹੇ ਤੱਕ ਸੇਵਾ ਕੀਤੀ ਸੀ। ਪਰ ਤੇਰ੍ਹਵੇਂ ਵਰ੍ਹੇ ਵਿੱਚ ਇਨ੍ਹਾਂ ਸਾਰਿਆਂ ਨੇ ਉਸ ਦੇ ਵਿਰੁੱਧ ਬਗਾਵਤ ਕਰ ਦਿੱਤੀ।"
17ਇਸ ਲਈ ਚੌਦਵੇਂ ਵਰ੍ਹੇ ਵਿੱਚ ਰਾਜਾ ਕਦਾਰਲਾਓਮਰ ਅਤੇ ਉਸ ਦੇ ਨਾਲ ਦੇ ਰਾਜੇ ਉਨ੍ਹਾਂ ਨਾਲ ਲੜਨ ਲਈ ਆ ਗਏ। ਕਦਾਰਲਾਓਮਰ ਅਤੇ ਉਸ ਦੇ ਸਾਥੀ ਰਾਜਿਆਂ ਨੇ ਰਫ਼ਾਈਆਂ ਲੋਕਾਂ ਨੂੰ ਅਸਤਰੋਥ ਕਰਨਇਮ ਵਿਖੇ ਹਰਾ ਦਿੱਤਾ। ਉਨ੍ਹਾਂ ਨੇ ਜ਼ੂਜ਼ੀਆ ਲੋਕਾਂ ਨੂੰ ਵੀ ਹਾਮ ਵਿੱਚ ਹਰਾ ਦਿੱਤਾ। ਉਨ੍ਹਾਂ ਨੇ ਏਮੀਆਂ ਲੋਕਾਂ ਨੂੰ ਸਾਵੇਹ ਕਿਰਯਾਤਇਮ ਵਿਖੇ ਹਰਾ ਦਿੱਤਾ।"
18ਉਨ੍ਹਾਂ ਨੇ ਹੋਰੀ ਲੋਕਾਂ ਨੂੰ ਹਰਾ ਦਿੱਤਾ ਜਿਹੜੇ ਪਹਾੜੀ ਪ੍ਰਦੇਸ਼ ਸੇਈਰ ਤੋਂ ਲੈ ਕੇ ਏਲ-ਪਾਰਾਨ ਦੇ ਇਲਾਕੇ ਤਾਈ ਰਹਿੰਦੇ ਸਨ। (ਏਲ ਪਾਰਾਨ ਮਾਰੂਥਲ ਦੇ ਨੇੜੇ ਹੈ।)"
You have read Genesis 13
18 verses