Lumina
Genesis

Genesis 14

Genesis 14·Punjabi Bible

1ਫ਼ੇਰ ਰਾਜਾ ਕਦਾਰਲਾਓਮਰ ਵਾਪਸ ਮੁੜ ਪਿਆ ਅਤੇ ਏਲ ਮਿਸਪਾਟ (ਜਿਹੜਾ ਕਿ ਕਾਦੇਸ ਹੈ) ਵੱਲ ਚੱਲਾ ਗਿਆ ਅਤੇ ਅਮਾਲੇਕੀਆਂ ਦੇ ਇਲਾਕੇ ਨੂੰ ਜਿੱਤ ਲਿਆ। ਉਸ ਨੇ ਹਸਿਸੋਨ ਤਾਮਰ ਵਿੱਚ ਰਹਿੰਦੇ ਅਮੋਰੀ ਲੋਕਾਂ ਨੂੰ ਵੀ ਹਰਾ ਦਿੱਤਾ।"

2ਉਸ ਸਮੇਂ ਸਦੂਮ ਦਾ ਰਾਜਾ, ਅਮੂਰਾਹ ਦਾ ਰਾਜਾ, ਅਦਮਾਹ ਦਾ ਰਾਜਾ, ਸਬੋਈਮ ਦਾ ਰਾਜਾ ਅਤੇ ਬਲਾ (ਸੋਅਰ) ਦਾ ਰਾਜਾ ਸਾਰੇ ਇੱਕ ਦੂਜੇ ਨਾਲ ਰਲ ਗਏ ਅਤੇ ਆਪਣੇ ਦੁਸ਼ਮਣਾਂ ਨਾਲ ਲੜਨ ਲਈ ਗਏ। ਉਹ ਜੰਗ ਕਰਨ ਲਈ ਸਿੱਦੀਮ ਦੀ ਵਾਦੀ ਵਿੱਚ ਗਏ।"

3ਉਨ੍ਹਾਂ ਨੇ ਏਲਾਮ ਦੇ ਰਾਜੇ ਕਦਾਰਲਾਓਮਰ, ਗੋਈਮ ਦੇ ਰਾਜੇ ਤਿਦਾਲ, ਸਿਨਾਰ ਦੇ ਰਾਜੇ ਅਮਰਾਫਲ ਅਤੇ ਅੱਲਾਸਾਰ ਦੇ ਰਾਜੇ ਅਰਯੋਕ ਦੇ ਖ਼ਿਲਾਫ਼ ਜੰਗ ਕੀਤੀ। ਇਸ ਤਰ੍ਹਾਂ ਪੰਜਾਂ ਨਾਲ ਜੰਗ ਕਰਨ ਵਾਲੇ ਚਾਰ ਰਾਜੇ ਸਨ।"

4ਸਿੱਦੀਮ ਦੀ ਵਾਦੀ ਵਿੱਚ ਲੁੱਕ ਨਾਲ ਭਰੀਆਂ ਹੋਈਆਂ ਅਨੇਕਾਂ ਖੱਡਾਂ ਸਨ। ਸਦੂਮ ਅਤੇ ਅਮੂਰਾਹ ਦੇ ਰਾਜੇ ਅਤੇ ਉਨ੍ਹਾਂ ਦੀਆਂ ਫ਼ੌਜਾਂ ਭੱਜ ਗਈਆਂ। ਬਹੁਤ ਸਾਰੇ ਸਿਪਾਹੀ ਇਨ੍ਹਾਂ ਖੱਡਾਂ ਵਿੱਚ ਡਿੱਗ ਪਏ। ਪਰ ਦੂਸਰੇ ਪਹਾੜਾਂ ਵੱਲ ਨੱਸ ਗਏ।"

5ਇਸ ਤਰ੍ਹਾਂ, ਉਨ੍ਹਾਂ ਦੇ ਦੁਸ਼ਮਣਾਂ ਨੇ ਸਦੂਮ ਅਤੇ ਅਮੂਰਾਹ ਦੇ ਲੋਕਾਂ ਦੀਆਂ ਸਾਰੀਆਂ ਚੀਜ਼ਾਂ ਖੋਹ ਲਈਆਂ। ਉਨ੍ਹਾਂ ਨੇ ਉਨ੍ਹਾਂ ਦਾ ਸਾਰਾ ਭੋਜਨ ਖੋਹ ਲਿਆ ਅਤੇ ਚੱਲੇ ਗਏ।"

Genesis 14 illustration - Genesis Chapter 14

6ਅਬਰਾਮ ਦਾ ਭਤੀਜਾ ਲੂਤ, ਸਦੂਮ ਵਿੱਚ ਰਹਿ ਰਿਹਾ ਸੀ ਅਤੇ ਦੁਸ਼ਮਣਾਂ ਨੇ ਉਸ ਨੂੰ ਬੰਦੀ ਬਣਾ ਲਿਆ। ਦੁਸ਼ਮਣ ਨੇ ਉਸ ਦੀਆਂ ਸਾਰੀਆਂ ਚੀਜ਼ਾਂ ਲੈ ਲਈਆਂ।"

7ਉਨ੍ਹਾਂ ਵਿੱਚੋਂ ਇੱਕ ਆਦਮੀ ਜਿਹੜਾ ਫ਼ੜਿਆ ਨਹੀਂ ਗਿਆ ਸੀ, ਅਬਰਾਮ ਇਬਰਾਨੀ ਵੱਲ ਗਿਆ ਅਤੇ ਉਸ ਨੂੰ ਜਾਕੇ ਸਾਰਾ ਹਾਲ ਦੱਸਿਆ। ਅਬਰਾਮ ਦਾ ਡੇਰਾ ਉਨ੍ਹਾਂ ਰੁੱਖਾਂ ਦੇ ਲਾਗੇ ਸੀ ਜੋ ਮਮਰੇ ਅਮੋਰੀ ਦੇ ਸਨ। ਮਮਰੇ, ਅਸ਼ਕੋਲ ਅਤੇ ਆਨੇਰ ਨੇ ਅਬਰਾਮ ਨਾਲ ਇੱਕ ਦੂਸਰੇ ਦੀ ਸਹਾਇਤਾ ਕਰਨ ਦਾ ਇਕਰਾਰਨਾਮਾ ਕੀਤਾ ਹੋਇਆ ਸੀ।"

8ਅਬਰਾਮ ਦਾ ਲੂਤ ਨੂੰ ਛੁਡਾਉਣਾ ਅਬਰਾਮ ਨੂੰ ਪਤਾ ਚੱਲਿਆ ਕਿ ਲੂਤ ਫ਼ੜਿਆ ਗਿਆ ਸੀ। ਇਸ ਲਈ ਅਬਰਾਮ ਨੇ ਆਪਣੇ ਸਾਰੇ ਪਰਿਵਾਰ ਨੂੰ ਇਕੱਠਾ ਕਰ ਲਿਆ। ਉਸ ਵਿੱਚ 318 ਸਿਖਿਅਤ ਫ਼ੌਜੀ ਸਨ। ਅਬਰਾਮ ਨੇ ਇਨ੍ਹਾਂ ਆਦਮੀਆਂਂ ਦੀ ਅਗਵਾਈ ਕੀਤੀ ਅਤੇ ਦੁਸ਼ਮਣ ਨੂੰ ਦਾਨ ਸ਼ਹਿਰ ਤੱਕ ਭਜਾ ਦਿੱਤਾ।"

9ਉਸ ਰਾਤ ਉਸ ਨੇ ਅਤੇ ਉਸ ਦੇ ਆਦਮੀਆਂ ਨੇ ਦੁਸ਼ਮਣ ਉੱਤੇ ਅਚਾਨਕ ਹਮਲਾ ਕਰ ਦਿੱਤਾ। ਉਨ੍ਹਾਂ ਨੇ ਦੁਸ਼ਮਣ ਨੂੰ ਹਰਾ ਦਿੱਤਾ ਅਤੇ ਉਸਨੂ ਹੋਬਾਹ, ਦਮਿਸੱਕ ਦੇ ਉੱਤਰ ਵੱਲ ਭਜਾ ਦਿੱਤਾ।"

10ਫ਼ੇਰ ਅਬਰਾਮ ਨੇ ਉਹ ਸਾਰੀਆਂ ਚੀਜ਼ਾਂ ਵਾਪਸ ਲਿਆਂਦੀਆਂ ਜਿਹੜੀਆਂ ਦੁਸ਼ਮਣ ਨੇ ਲੁੱਟ ਲਈਆਂ ਸਨ। ਅਬਰਾਮ ਔਰਤਾਂ, ਨੌਕਰਾਂ, ਲੂਤ ਅਤੇ ਲੂਤ ਦੀ ਹਰ ਸ਼ੈਅ ਨੂੰ ਵਾਪਸ ਲੈ ਆਇਆ।"

Genesis 14 illustration - Genesis Chapter 14

11ਫ਼ੇਰ ਅਬਰਾਮ ਕਦਾਰਲਾਓਮਰ ਅਤੇ ਉਸ ਦੇ ਨਾਲ ਜੁੜੇ ਰਾਜਿਆਂ ਨੂੰ ਹਰਾਉਣ ਤੋਂ ਬਾਦ ਘਰ ਪਰਤ ਆਇਆ। ਜਦੋਂ ਉਹ ਘਰ ਵਾਪਸ ਚੱਲਾ ਗਿਆ, ਸਦੂਮ ਦਾ ਰਾਜਾ ਉਸ ਨੂੰ ਸ਼ਾਵੇਹ ਦੀ ਵਾਦੀ (ਇਸ ਨੂੰ ਹੁਣ ਰਾਜੇ ਦੀ ਵਾਦੀ ਆਖਿਆ ਜਾਂਦਾ ਹੈ।) ਵਿੱਚ ਮਿਲਣ ਆਇਆ।"

12ਮਲਕਿ-ਸਿਦਕ ਸਾਲੇਮ ਦਾ ਰਾਜਾ, ਮਲਕਿ-ਸਿਦਕ ਵੀ ਅਬਰਾਮ ਨੂੰ ਮਿਲਣ ਲਈ ਗਿਆ। ਮਲਕਿ-ਸਿਦਕ ਸਰਬ ਉੱਚ ਪਰਮੇਸ਼ੁਰ ਦਾ ਜਾਜਕ ਸੀ। ਮਲਕਿ-ਸਿਦਕ ਰੋਟੀ ਤੇ ਮੈਅ ਲੈ ਕੇ ਆਇਆ।"

13ਮਲਕਿ-ਸਿਦਕ ਨੇ ਅਬਰਾਮ ਨੂੰ ਅਸੀਸ ਦਿੱਤੀ ਅਤੇ ਆਖਿਆ, “ਅਬਰਾਮ, ਸਰਬ ਉੱਚ ਪਰਮੇਸ਼ੁਰ ਤੈਨੂੰ ਅਸੀਸ ਦੇਵੇ। ਪਰਮੇਸ਼ੁਰ ਨੇ ਅਕਾਸ਼ ਤੇ ਧਰਤੀ ਨੂੰ ਸਾਜਿਆ।"

14ਅਤੇ ਅਸੀਂ ਸਰਬ ਉੱਚ ਪਰਮੇਸ਼ੁਰ ਦੀ ਉਸਤਤ ਕਰਦੇ ਹਾਂ। ਪਰਮੇਸ਼ੁਰ ਨੇ ਤੇਰੇ ਦੁਸ਼ਮਣਾਂ ਨੂੰ ਹਰਾਉਣ ਵਿੱਚ ਤੇਰੀ ਸਹਾਇਤਾ ਕੀਤੀ।” ਫ਼ੇਰ ਅਬਰਾਮ ਨੇ ਮਲਕਿ-ਸਿਦਕ ਨੂੰ ਜੰਗ ਵਿੱਚ ਜਿੱਤੀ ਹੋਈ ਹਰ ਚੀਜ਼ ਦਾ ਦਸਵੰਧ ਕੱਢ ਕੇ ਦਿੱਤਾ।"

15ਸਦੂਮ ਦੇ ਰਾਜੇ ਨੇ ਅਬਰਾਮ ਨੂੰ ਆਖਿਆ, “ਤੂੰ ਇਹ ਸਾਰੀਂ ਚੀਜ਼ਾਂ ਆਪਣੇ ਲਈ ਰੱਖ ਸੱਕਦਾ ਹੈਂ। ਮੈਨੂੰ ਸਿਰਫ਼ ਮੇਰੇ ਉਹ ਲੋਕ ਵਾਪਸ ਕਰ ਦੇ ਜਿਨ੍ਹਾਂ ਨੂੰ ਦੁਸ਼ਮਣ ਫ਼ੜ ਕੇ ਲੈ ਗਏ ਸੀ।”"

Genesis 14 illustration - Genesis Chapter 14

16ਪਰ ਅਬਰਾਮ ਨੇ ਸਦੂਮ ਦੇ ਰਾਜੇ ਨੂੰ ਆਖਿਆ, “ਮੈਂ ਯਹੋਵਾਹ ਸਰਬ ਉੱਚ ਪਰਮੇਸ਼ੁਰ ਅੱਗੇ ਇਕਰਾਰ ਕਰਦਾ ਹਾਂ, ਜਿਸਨੇ ਧਰਤੀ ਤੇ ਅਕਾਸ਼ ਨੂੰ ਸਾਜਿਆ"

17ਮੈਂ ਇਕਰਾਰ ਕਰਦਾ ਹਾਂ ਕਿ ਮੈਂ ਕੋਈ ਵੀ ਉਹ ਚੀਜ਼ ਨਹੀਂ ਰੱਖਾਂਗਾ ਜਿਹੜੀ ਤੇਰੀ ਹੈ-ਕੋਈ ਧਾਗਾ ਜਾਂ ਤਸਮਾ ਵੀ ਨਹੀਂ। ਮੈਂ ਨਹੀਂ ਚਾਹੁੰਦਾ ਕਿ ਤੂੰ ਇਹ ਆਖੇਂ, ‘ਮੈਂ ਅਬਰਾਮ ਨੂੰ ਅਮੀਰ ਬਣਾਇਆ।’"

18ਸਿਰਫ਼ ਇੱਕੋ ਚੀਜ਼ ਜਿਹੜੀ ਮੈਂ ਪ੍ਰਵਾਨ ਕਰਾਂਗਾ ਉਹ ਭੋਜਨ ਹੈ ਜਿਹੜਾ ਮੇਰੇ ਜਵਾਨਾਂ ਨੇ ਖਾਧਾ ਹੈ। ਪਰ ਤੈਨੂੰ ਚਾਹੀਦਾ ਹੈ ਕਿ ਹੋਰਨਾਂ ਆਦਮੀਆਂ ਨੂੰ ਉਨ੍ਹਾਂ ਦਾ ਹਿੱਸਾ ਦੇ ਦੇਵੇ। ਉਹ ਚੀਜ਼ਾਂ ਲੈ ਲਵੋ ਜਿਹੜੀਆਂ ਅਸੀਂ ਜੰਗ ਵਿੱਚ ਜਿੱਤੀਆਂ ਹਨ ਅਤੇ ਕੁਝ ਆਨੇਰ, ਅਸ਼ਕੋਲ ਅਤੇ ਮਮਰੇ ਨੂੰ ਦੇ ਦੇਵੋ। ਇਨ੍ਹਾਂ ਆਦਮੀਆਂ ਨੇ ਮੇਰੀ ਜੰਗ ਵਿੱਚ ਸਹਾਇਤਾ ਕੀਤੀ ਸੀ।”"

19ਪਰਮੇਸ਼ੁਰ ਦਾ ਅਬਰਾਮ ਨਾਲ ਇਕਰਾਰਨਾਮਾ ਇਨ੍ਹਾਂ ਗੱਲਾਂ ਦੇ ਵਾਪਰਨ ਤੋਂ ਬਾਦ, ਅਬਰਾਮ ਨੂੰ ਯਹੋਵਾਹ ਦੇ ਸ਼ਬਦ ਦਾ ਦਰਸ਼ਨ ਹੋਇਆ। ਪਰਮੇਸ਼ੁਰ ਨੇ ਆਖਿਆ, “ਅਬਰਾਮ, ਡਰੀਂ ਨਾ। ਮੈਂ ਤੇਰੀ ਰੱਖਿਆ ਕਰਾਂਗਾ। ਅਤੇ ਮੈਂ ਤੈਨੂੰ ਬਹੁਤ ਵੱਡਾ ਇਨਾਮ ਦੇਵਾਂਗਾ।”"

20ਪਰ ਅਬਰਾਮ ਨੇ ਆਖਿਆ, “ਯਹੋਵਾਹ ਪਰਮੇਸ਼ੁਰ, ਇੱਥੇ ਕੋਈ ਵੀ ਅਜਿਹੀ ਸ਼ੈਅ ਨਹੀਂ ਜਿਹੜੀ ਮੈਨੂੰ ਦੇ ਸੱਕੇ ਅਤੇ ਜਿਹੜੀ ਮੈਨੂੰ ਖੁਸ਼ੀ ਦੇ ਸੱਕੇ। ਕਿਉਂਕਿ ਮੇਰਾ ਕੋਈ ਪੁੱਤਰ ਨਹੀਂ। ਇਸ ਲਈ ਮੇਰਾ ਦਮਿਸੱਕ ਵਾਲਾ ਗੁਲਾਮ, ਅਲੀਅਜ਼ਰ ਮੇਰੀ ਮੌਤ ਤੋਂ ਬਾਦ ਮੇਰੀਆਂ ਸਾਰੀਆਂ ਚੀਜ਼ਾਂ ਦਾ ਵਾਰਿਸ ਹੋਵੇਗਾ।”"

Genesis 14 illustration - Genesis Chapter 14

21ਅਬਰਾਮ ਨੇ ਆਖਿਆ, “ਤੂੰ ਮੈਨੂੰ ਪੁੱਤਰ ਨਹੀਂ ਦਿੱਤਾ। ਇਸ ਲਈ ਮੇਰੇ ਘਰ ਵਿੱਚ ਪੈਦਾ ਹੋਣ ਵਾਲਾ ਗੁਲਾਮ ਹੀ ਮੇਰੀ ਹਰ ਸ਼ੈਅ ਦਾ ਵਾਰਿਸ ਹੋਵੇਗਾ।”"

22ਫ਼ੇਰ ਯਹੋਵਾਹ ਨੇ ਅਬਰਾਮ ਨਾਲ ਗੱਲ ਕੀਤੀ। ਪਰਮੇਸ਼ੁਰ ਨੇ ਆਖਿਆ। “ਉਹ ਗੁਲਾਮ ਤੇਰੀਆਂ ਚੀਜ਼ਾਂ ਦਾ ਵਾਰਿਸ ਨਹੀਂ ਹੋਵੇਗਾ। ਤੇਰੇ ਘਰ ਪੁੱਤਰ ਹੋਵੇਗਾ ਅਤੇ ਤੇਰਾ ਪੁੱਤਰ ਤੇਰੀਆਂ ਸਾਰੀਆਂ ਚੀਜ਼ਾਂ ਦਾ ਵਾਰਿਸ ਹੋਵੇਗਾ।”"

23ਫ਼ੇਰ ਪਰਮੇਸ਼ੁਰ ਅਬਰਾਮ ਨੂੰ ਬਾਹਰ ਲੈ ਗਿਆ। ਪਰਮੇਸ਼ੁਰ ਨੇ ਆਖਿਆ, “ਅਕਾਸ਼ ਵੱਲ ਦੇਖ। ਬਹੁਤ ਸਾਰੇ ਤਾਰਿਆਂ ਵੱਲ ਦੇਖ। ਇਹ ਇੰਨੇ ਹਨ ਕਿ ਤੂੰ ਇਨ੍ਹਾਂ ਨੂੰ ਗਿਣ ਨਹੀਂ ਸੱਕਦਾ। ਭਵਿੱਖ ਵਿੱਚ ਤੇਰਾ ਪਰਿਵਾਰ ਵੀ ਇਸੇ ਤਰ੍ਹਾਂ ਹੋਵੇਗਾ।”"

24ਅਬਰਾਮ ਨੇ ਯਹੋਵਾਹ ਵਿੱਚ ਯਕੀਨ ਕੀਤਾ ਅਤੇ ਉਸ ਨੇ ਉਸ ਨੂੰ ਭਰੋਸਾ ਕਰਨ ਦੇ ਯੋਗ ਮੰਨਿਆ।"

Chapter Complete

You have read Genesis 14

24 verses