1ਪਰਮੇਸ਼ੁਰ ਨੇ ਅਬਰਾਮ ਨੂੰ ਆਖਿਆ, “ਮੈਂ ਹੀ ਉਹ ਯਹੋਵਾਹ ਹਾਂ ਜਿਸਨੇ ਤੈਨੂੰ ਕਸਦੀਆਂ ਦੇ ਊਰ ਵਿੱਚੋਂ ਬਾਹਰ ਲਿਆਂਦਾ। ਅਜਿਹਾ ਮੈਂ ਇਸ ਲਈ ਕੀਤਾ ਤਾਂ ਜੋ ਤੈਨੂੰ ਇਹ ਜ਼ਮੀਨ ਦੇ ਸੱਕਾਂ-ਤੂੰ ਇਸ ਜ਼ਮੀਨ ਦਾ ਮਾਲਕ ਹੋਵੇਂਗਾ।”"
2ਪਰ ਅਬਰਾਮ ਨੇ ਆਖਿਆ, “ਯਹੋਵਾਹ ਮੇਰੇ ਸੁਆਮੀ, ਮੈਂ ਕਿਵੇਂ ਯਕੀਨ ਕਰਾਂ ਕਿ ਮੈਨੂੰ ਇਹ ਜ਼ਮੀਨ ਮਿਲੇਗੀ?”"
3ਪਰਮੇਸ਼ੁਰ ਨੇ ਅਬਰਾਮ ਨੂੰ ਆਖਿਆ, “ਅਸੀਂ ਇੱਕ ਇਕਰਾਰਨਾਮਾ ਕਰਾਂਗੇ ਮੇਰੇ ਲਈ ਤਿੰਨ ਵਰ੍ਹਿਆਂ ਦੀ ਇੱਕ ਗਾਂ, ਤਿੰਨ ਵਰ੍ਹਿਆਂ ਦੀ ਇੱਕ ਬੱਕਰੀ, ਤਿੰਨ ਵਰ੍ਹਿਆਂ ਦੀ ਇੱਕ ਭੇਡ ਅਤੇ ਇੱਕ ਘੁੱਗੀ ਅਤੇ ਕਬੂਤਰ ਵੀ ਲੈ ਕੇ ਆ।”"
4ਅਬਰਾਮ ਪਰਮੇਸ਼ੁਰ ਲਈ ਇਹ ਸਾਰੀਆਂ ਚੀਜ਼ਾਂ ਲੈ ਆਇਆ। ਅਬਰਾਮ ਨੇ ਇਨ੍ਹਾਂ ਜਾਨਵਰਾਂ ਨੂੰ ਦੋ ਟੁਕੜਿਆਂ ਵਿੱਚ ਵੱਢਿਆ। ਫ਼ੇਰ ਅਬਰਾਮ ਨੇ ਦੋਵੇਂ ਅੱਧੇ ਹਿਸਿਆਂ ਨੂੰ ਇੱਕ ਦੂਸਰੇ ਦੇ ਸਾਹਮਣੇ ਧਰ ਦਿੱਤਾ। ਅਬਰਾਮ ਨੇ ਪੰਛੀਆਂ ਦੇ ਟੋਟੇ ਨਹੀਂ ਕੀਤੇ।"
5ਬਾਦ ਵਿੱਚ ਵੱਡੇ ਪੰਛੀ ਪਸ਼ੂਆਂ ਨੂੰ ਖਾਣ ਲਈ ਹੇਠਾਂ ਉੱਤਰ ਆਏ। ਪਰ ਅਬਰਾਮ ਨੇ ਉਨ੍ਹਾਂ ਨੂੰ ਦੂਰ ਭਜਾ ਦਿੱਤਾ।"

6ਬਾਦ ਵਿੱਚ ਦਿਨ ਛਿਪਣ ਲੱਗਾ। ਅਬਰਾਮ ਨੂੰ ਬਹੁਤ ਨੀਂਦ ਆਈ ਅਤੇ ਉਹ ਸੌਂ ਗਿਆ। ਜਦੋਂ ਉਹ ਸੁੱਤਾ ਹੋਇਆ ਸੀ ਤਾਂ ਇੱਕ ਭਿਆਨਕ ਹਨੇਰਾ ਛਾ ਗਿਆ।"
7ਫ਼ੇਰ ਯਹੋਵਾਹ ਨੇ ਅਬਰਾਮ ਨੂੰ ਆਖਿਆ, “ਤੈਨੂੰ ਇਹ ਗੱਲਾਂ ਜਾਣ ਲੈਣੀਆਂ ਚਾਹੀਦੀਆਂ ਹਨ: ਤੇਰੇ ਉੱਤਰਾਧਿਕਾਰੀ ਅਜਿਹੇ ਦੇਸ਼ ਵਿੱਚ ਰਹਿਣਗੇ ਜਿਹੜਾ ਉਨ੍ਹਾਂ ਦਾ ਆਪਣਾ ਨਹੀਂ ਹੋਵੇਗਾ। ਉਹ ਉੱਥੇ ਅਜਨਬੀ ਹੋਣਗੇ। ਅਤੇ ਉੱਥੋਂ ਦੇ ਲੋਕ ਉਨ੍ਹਾਂ ਨੂੰ ਗੁਲਾਮ ਬਣਾ ਲੈਣਗੇ ਅਤੇ ਉਨ੍ਹਾਂ ਨਾਲ 400 ਵਰ੍ਹਿਆਂ ਤੱਕ ਬੁਰਾ ਸਲੂਕ ਕਰਨਗੇ।"
8ਪਰ ਫ਼ੇਰ ਮੈਂ ਉਸ ਕੌਮ ਨੂੰ ਸਜ਼ਾ ਦੇਵਾਂਗਾ ਜਿਸਨੇ ਉਨ੍ਹਾਂ ਨੂੰ ਗੁਲਾਮ ਬਣਾਇਆ ਹੋਵੇਗਾ। ਤੇਰੇ ਲੋਕ ਉਸ ਧਰਤੀ ਨੂੰ ਛੱਡ ਜਾਣਗੇ ਅਤੇ ਆਪਣੇ ਨਾਲ ਬਹੁਤ ਸਾਰੀਆਂ ਚੰਗੀਆਂ ਚੀਜ਼ਾਂ ਲੈ ਜਾਣਗੇ।"
9“ਤੂੰ ਖੁਦ ਬਹੁਤ ਲੰਮੀ ਉਮਰ ਭੋਗੇਂਗਾ। ਤੂੰ ਅਮਨ ਚੈਨ ਨਾਲ ਮਰੇਂਗਾ। ਅਤੇ ਤੈਨੂੰ ਤੇਰੇ ਪਰਿਵਾਰ ਨਾਲ ਦਫ਼ਨਾਇਆ ਜਾਵੇਗਾ।"
10ਚਾਰ ਪੀੜੀਆਂ ਬਾਦ ਤੇਰੇ ਲੋਕ ਇਸ ਧਰਤੀ ਉੱਤੇ ਫ਼ੇਰ ਆਉਣਗੇ। ਉਸ ਸਮੇਂ, ਤੇਰੇ ਲੋਕ ਅਮੋਰੀਆਂ ਨੂੰ ਹਰਾ ਦੇਣਗੇ। ਮੈਂ ਤੁਹਾਡੇ ਲੋਕਾਂ ਦੇ ਰਾਹੀਂ ਇੱਥੇ ਰਹਿਣ ਵਾਲੇ ਅਮੋਰੀਆਂ ਨੂੰ ਸਜ਼ਾ ਦੇਵਾਂਗਾ। ਇਹ ਗੱਲ ਭਵਿੱਖ ਵਿੱਚ ਹੋਵੇਗੀ, ਕਿਉਂਕਿ ਅਮੋਰੀ ਲੋਕ ਹਾਲੇ ਇਨੇ ਪਾਪੀ ਨਹੀਂ ਕਿ ਸਜ਼ਾ ਦੇ ਭਾਗੀ ਹੋਣ।”"

11ਸੂਰਜ ਛੁਪਣ ਤੋਂ ਬਾਦ, ਬਹੁਤ ਹਨੇਰਾ ਹੋ ਗਿਆ। ਮੁਰਦਾ ਜਾਨਵਰ ਹਾਲੇ ਵੀ ਧਰਤੀ ਉੱਤੇ ਪਏ ਸਨ-ਹਰੇਕ ਜਾਨਵਰ ਦੋ ਹਿਸਿਆਂ ਵਿੱਚ ਵੰਡਿਆ ਹੋਇਆ ਸੀ। ਉਸ ਵੇਲੇ, ਮਰੇ ਹੋਏ ਜਾਨਵਰਾਂ ਦੇ ਅੱਧੇ ਟੋਟਿਆਂ ਦੇ ਵਿੱਚਕਾਰੋਂ ਅੱਗ ਅਤੇ ਧੂੰਏਂ ਦੀ ਲਕੀਰ ਨਿਕਲੀ।"
12ਇਸ ਲਈ ਉਸ ਦਿਨ, ਯਹੋਵਾਹ ਨੇ ਅਬਰਾਮ ਨਾਲ ਇਹ ਆਖਦਿਆਂ ਹੋਇਆਂ ਇਕਰਾਰ ਕੀਤਾ, “ਮੈਂ ਇਹ ਧਰਤੀ ਤੇਰੇ ਉੱਤਰਾਧਿਕਾਰੀਆਂ ਨੂੰ ਦੇਵਾਂਗਾ। ਉਨ੍ਹਾਂ ਦੀ ਧਰਤੀ ਮਿਸਰ ਵਿੱਚਲੀ ਨੀਲ ਨਦੀ ਤੋਂ ਫ਼ਰਾਤ ਨਦੀ ਤਾਈਂ ਫੈਲੇਗੀ।"
13ਇਹ ਧਰਤੀ ਕੇਨੀ ਲੋਕਾਂ, ਕਨਿਜ਼ੀ ਲੋਕਾਂ, ਕਦਮੋਨੀ ਲੋਕਾਂ,"
14ਹਿੱਤੀ ਲੋਕਾਂ, ਪਰਿਜ਼ੀ ਲੋਕਾਂ, ਰਫਾਈਮ ਲੋਕਾਂ,"
15ਅਮੋਰੀ ਲੋਕਾਂ, ਕਨਾਨੀ ਲੋਕਾਂ, ਗਿਰਗਾਸ਼ੀ ਲੋਕਾਂ ਅਤੇ ਯਬੂਸੀ ਲੋਕਾਂ ਦੀ ਹੈ।”"

16ਦਾਸੀ ਹਾਜਰਾ ਸਾਰਈ ਅਬਰਾਮ ਦੀ ਪਤਨੀ ਸੀ। ਉਸ ਦੇ ਅਤੇ ਅਬਰਾਮ ਦੇ ਉਲਾਦ ਨਹੀਂ ਹੋਈ। ਸਾਰਈ ਦੀ ਮਿਸਰ ਦੀ ਇੱਕ ਦਾਸੀ ਸੀ। ਉਸਦਾ ਨਾਮ ਹਾਜਰਾ ਸੀ।"
17ਸਾਰਈ ਨੇ ਅਬਰਾਮ ਨੂੰ ਆਖਿਆ, “ਯਹੋਵਾਹ ਨੇ ਮੈਨੂੰ ਬੱਚੇ ਹੋਣ ਤੋਂ ਰੋਕ ਦਿੱਤਾ ਹੈ। ਇਸ ਲਈ ਮੇਰੀ ਦਾਸੀ ਹਾਜਰਾ ਨਾਲ ਸੰਭੋਗ ਕਰ। ਮੈਂ ਉਸ ਦੇ ਬੱਚੇ ਨੂੰ ਆਪਣੇ ਬੱਚੇ ਵਾਂਗ ਹੀ ਪ੍ਰਵਾਨ ਕਰਾਂਗੀ।” ਅਬਰਾਮ ਆਪਣੀ ਪਤਨੀ ਦੀ ਬੇਨਤੀ ਨਾਲ ਸਹਿਮਤ ਹੋ ਗਿਆ।"
18ਇਹ ਗੱਲ ਅਬਰਾਮ ਦੇ ਕਨਾਨ ਦੀ ਧਰਤੀ ਉੱਤੇ ਦਸ ਸਾਲ ਰਹਿ ਚੁੱਕਣ ਤੋਂ ਬਾਦ ਵਾਪਰੀ। ਸਾਰਈ ਨੇ ਹਾਜਰਾ ਨੂੰ ਆਪਣੇ ਪਤੀ ਦੀ ਪਤਨੀ ਹੋਣ ਲਈ ਸੌਂਪ ਦਿੱਤਾ। (ਹਾਜਰਾ ਉਸਦੀ ਮਿਸਰ ਦੀ ਦਾਸੀ ਸੀ।)"
19ਹਾਜਰਾ ਅਬਰਾਮ ਤੋਂ ਗਰਭਵਤੀ ਹੋ ਗਈ। ਜਦੋਂ ਹਾਜਰਾ ਨੂੰ ਇਹ ਪਤਾ ਲੱਗਾ ਤਾਂ ਉਸਦੀ ਮਾਲਕਣ ਨੂੰ ਹਾਜਰਾ ਦੀ ਨਿਗਾਹ ਵਿੱਚ ਇੰਨੀ ਇੱਜ਼ਤ ਨਹੀਂ ਮਿਲੀ।"
20ਪਰ ਸਾਰਈ ਨੇ ਅਬਰਾਮ ਨੂੰ ਆਖਿਆ, “ਮੇਰੀ ਦਾਸੀ ਹੁਣ ਮੈਨੂੰ ਨਫ਼ਰਤ ਕਰਦੀ ਹੈ। ਅਤੇ ਇਸ ਲਈ ਮੈਂ ਤੈਨੂੰ ਕਸੂਰਵਾਰ ਸਮਝਦੀ ਹਾਂ। ਮੈਂ ਉਸ ਨੂੰ ਤੈਨੂੰ ਸੌਂਪਿਆ। ਉਹ ਗਰਭਵਤੀ ਹੋਈ ਅਤੇ ਫ਼ੇਰ ਉਹ ਇਹ ਮਹਿਸੂਸ ਕਰਨ ਲੱਗ ਪਈ ਕਿ ਉਹ ਮੇਰੇ ਨਾਲੋਂ ਬਿਹਤਰ ਹੈ। ਮੈਂ ਚਾਹੁੰਦੀ ਹਾਂ ਕਿ ਯਹੋਵਾਹ ਇਸਦਾ ਨਿਆਂ ਕਰੇ ਕਿ ਸਾਡੇ ਵਿੱਚੋਂ ਕੌਣ ਸਹੀ ਹੈ।”"

21ਪਰ ਅਬਰਾਮ ਨੇ ਸਾਰਈ ਨੂੰ ਆਖਿਆ, “ਹਾਜਰਾ ਤੇਰੀ ਦਾਸੀ ਹੈ। ਤੂੰ ਉਸ ਦੇ ਨਾਲ ਜੋ ਚਾਹੇਂ ਸਲੂਕ ਕਰ ਸੱਕਦੀ ਹੈਂ।” ਇਸ ਤਰ੍ਹਾਂ ਸਾਰਈ ਆਪਣੀ ਦਾਸੀ ਨਾਲ ਬੁਰਾ ਸਲੂਕ ਕਰਨ ਲੱਗੀ ਅਤੇ ਹਾਜਰਾ ਘਰੋਂ ਭੱਜ ਗਈ।"
You have read Genesis 15
21 verses