1ਫ਼ੇਰ ਅਬਰਾਹਾਮ ਆਪਣੇ ਪਸ਼ੂਆਂ ਵੱਲ ਦੌੜਿਆ। ਅਬਰਾਹਾਮ ਨੇ ਆਪਣਾ ਸਭ ਤੋਂ ਚੰਗਾ ਵੱਛਾ ਲਿਆ। ਅਬਰਾਹਾਮ ਨੇ ਵੱਛਾ ਨੌਕਰ ਨੂੰ ਦੇ ਦਿੱਤਾ। ਅਬਰਾਹਾਮ ਨੇ ਨੌਕਰ ਨੂੰ ਆਖਿਆ ਕਿ ਛੇਤੀ ਨਾਲ ਵਛਾ ਜਿਬਾਹ ਕਰੇ ਅਤੇ ਇਸਦਾ ਭੋਜਨ ਤਿਆਰ ਕਰੇ।"
2ਅਬਰਾਹਾਮ ਨੇ ਮਾਸ, ਦੁੱਧ ਅਤੇ ਮੱਖਣ ਲਿਆਂਦਾ ਅਤੇ ਇਨ੍ਹਾਂ ਨੂੰ ਤਿੰਨਾ ਆਦਮੀਆਂ ਅੱਗੇ ਧਰ ਦਿੱਤਾ। ਫ਼ੇਰ ਉਹ ਉਨ੍ਹਾਂ ਦੇ ਨੇੜੇ ਖਲੋ ਗਿਆ ਜਦੋਂ ਉਹ ਰੁੱਖ ਹੇਠਾਂ ਬੈਠੇ ਹੋਏ ਭੋਜਨ ਛਕ ਰਹੇ ਸਨ।"
3ਫ਼ੇਰ ਆਦਮੀਆਂ ਨੇ ਅਬਰਾਹਾਮ ਨੂੰ ਆਖਿਆ, “ਤੇਰੀ ਪਤਨੀ ਸਾਰਾਹ ਕਿੱਥੇ ਹੈ?” ਅਬਰਾਹਾਮ ਨੇ ਆਖਿਆ, “ਉਹ ਤੰਬੂ ਵਿੱਚ ਹੈ।”"
4ਤਾਂ ਯਹੋਵਾਹ ਨੇ ਆਖਿਆ, “ਮੈਂ ਬਹਾਰ ਦੇ ਮੌਸਮ ਵਿੱਚ ਫ਼ੇਰ ਆਵਾਂਗਾ। ਓਸ ਸਮੇਂ, ਤੇਰੀ ਪਤਨੀ ਸਾਰਾਹ ਇੱਕ ਪੁੱਤਰ ਨੂੰ ਜਨਮ ਦੇਵੇਗੀ।” ਸਾਰਾਹ ਤੰਬੂ ਵਿੱਚ ਖਲੋਤੀ ਇਹ ਗੱਲਾਂ ਸੁਣ ਰਹੀ ਸੀ।"
5ਅਬਰਾਹਾਮ ਅਤੇ ਸਾਰਾਹ ਬਹੁਤ ਬਿਰਧ ਸਨ। ਸਾਰਾਹ ਬੱਚੇ ਜਣਨ ਦੀ ਉਮਰ ਟੱਪ ਚੁੱਕੀ ਸੀ।"

6ਇਸ ਲਈ ਸਾਰਾਹ ਨੇ ਜੋ ਸੁਣਿਆ ਸੀ ਉਸਤੇ ਵਿਸ਼ਵਾਸ ਨਹੀਂ ਕੀਤਾ। ਉਹ ਦਿਲ ਵਿੱਚ ਹੱਸੀ ਅਤੇ ਆਖਿਆ, “ਮੈਂ ਬੁੱਢੀ ਹਾਂ ਤੇ ਮੇਰਾ ਪਤੀ ਬੁੱਢਾ ਹੈ। ਮੈਂ ਇੰਨੀ ਬੁੱਢੀ ਹਾਂ ਕਿ ਬੱਚਾ ਨਹੀਂ ਜਣ ਸੱਕਦੀ।”"
7ਤਾਂ ਯਹੋਵਾਹ ਨੇ ਅਬਰਾਹਾਮ ਨੂੰ ਆਖਿਆ, “ਸਾਰਾਹ ਹਸੀ ਸੀ ਅਤੇ ਉਸ ਨੇ ਆਖਿਆ ਸੀ ਕਿ ਉਹ ਇੰਨੀ ਬੁੱਢੀ ਉਮਰੇ ਬੱਚਾ ਨਹੀਂ ਜਣ ਸੱਕਦੀ।"
8ਕੀ ਯਹੋਵਾਹ ਲਈ ਕੋਈ ਗੱਲ ਇੰਨੀ ਔਖੀ ਹੈ? ਨਹੀਂ! ਮੈਂ ਬਹਾਰ ਦੇ ਮੌਸਮ ਵਿੱਚ ਫ਼ੇਰ ਆਵਾਂਗਾ, ਜਦੋਂ ਮੈਂ ਆਖਿਆ ਹੈ ਤਾਂ ਆਵਾਂਗਾ। ਅਤੇ ਤੇਰੀ ਪਤਨੀ ਸਾਰਾਹ ਪੁੱਤਰ ਨੂੰ ਜਨਮ ਦੇਵੇਗੀ।”"
9ਪਰ ਸਾਰਾਹ ਨੇ ਆਖਿਆ, “ਮੈਂ ਨਹੀਂ ਹਸੀ!” (ਉਸ ਨੇ ਇਹ ਗੱਲ ਇਸ ਵਾਸਤੇ ਆਖੀ ਕਿਉਂਕਿ ਉਹ ਡਰ ਗਈ ਸੀ।) ਪਰ ਯਹੋਵਾਹ ਨੇ ਆਖਿਆ, “ਨਹੀਂ! ਮੈਂ ਜਾਣਦਾ ਹਾਂ ਕਿ ਇਹ ਸੱਚ ਨਹੀਂ ਹੈ। ਤੂੰ ਜ਼ਰੂਰ ਹਸੀ ਸੀ।”"
10ਫ਼ੇਰ ਆਦਮੀ ਜਾਣ ਲਈ ਉੱਠ ਖਲੋਤੇ। ਉਨ੍ਹਾਂ ਨੇ ਸਦੂਮ ਵੱਲ ਦੇਖਿਆ ਅਤੇ ਉਸ ਦਿਸ਼ਾ ਵੱਲ ਸਫ਼ਰ ਕਰਨਾ ਆਰੰਭ ਕਰ ਦਿੱਤਾ। ਅਬਰਾਹਾਮ ਉਨ੍ਹਾਂ ਨੂੰ ਛੱਡਣ ਲਈ ਕੁਝ ਦੂਰ ਉਨ੍ਹਾਂ ਦੇ ਨਾਲ ਗਿਆ।"

11ਅਬਰਾਹਾਮ ਦਾ ਪਰਮੇਸ਼ੁਰ ਨਾਲ ਸੌਦਾ ਯਹੋਵਾਹ ਨੇ ਮਨ ਵਿੱਚ ਆਖਿਆ, “ਕੀ ਮੈਨੂੰ ਅਬਰਾਹਾਮ ਨੂੰ ਉਹ ਗੱਲ ਦੱਸ ਦੇਣੀ ਚਾਹੀਦੀ ਹੈ ਜਿਹੜੀ ਮੈਂ ਹੁਣ ਕਰਾਂਗਾ?"
12ਅਬਰਾਹਾਮ ਇੱਕ ਮਹਾਨ ਤੇ ਸ਼ਕਤੀਸ਼ਾਲੀ ਕੌਮ ਬਣ ਜਾਵੇਗਾ। ਅਤੇ ਧਰਤੀ ਦੇ ਸਾਰੇ ਲੋਕਾਂ ਨੂੰ ਉਸ ਦੇ ਕਾਰਣ ਅਸੀਸ ਮਿਲੇਗੀ।"
13ਕਿਉਂਕਿ ਮੈਂ ਉਸ ਨੂੰ ਜਾਣਦਾ ਹਾਂ, ਇਸ ਲਈ ਮੈਂ ਅਬਰਾਹਾਮ ਨਾਲ ਇੱਕ ਖਾਸ ਇਕਰਾਰਨਾਮਾ ਕੀਤਾ ਹੈ ਤਾਂ ਜੋ ਉਹ ਆਪਣੇ ਬੱਚਿਆਂ ਅਤੇ ਆਪਣੇ ਉੱਤਰਾਧਿਕਾਰੀਆਂ ਨੂੰ ਯਹੋਵਾਹ ਦੀ ਰਜ਼ਾ ਅਨੁਸਾਰ ਜਿਉਣ ਦੀ ਹਿਦਾਇਤ ਦੇਵੇ ਅਤੇ ਉਹ ਸਹੀ ਢੰਗ ਨਾਲ ਜੀਵਨ ਜਿਉਣ ਅਤੇ ਨਿਆਂਪੂਰਣ ਹੋਣ। ਫ਼ੇਰ ਮੈਂ, ਯਹੋਵਾਹ, ਉਸ ਨੂੰ ਉਹ ਚੀਜ਼ਾਂ ਦੇ ਸੱਕਾਂਗਾ ਜਿਨ੍ਹਾਂ ਦਾ ਮੈਂ ਇਕਰਾਰ ਕੀਤਾ ਸੀ।”"
14ਫ਼ੇਰ ਯਹੋਵਾਹ ਨੇ ਆਖਿਆ, “ਮੈਂ ਬਹੁਤ ਵਾਰੀ ਸੁਣਿਆ ਹੈ ਕਿ ਸਦੂਮ ਅਤੇ ਅਮੂਰਾਹ ਦੇ ਲੋਕ ਬਹੁਤ ਮਾੜੇ ਹਨ।"
15ਇਸ ਲਈ ਮੈਂ ਜਾਕੇ ਦੇਖਾਂਗਾ ਕਿ ਕੀ ਹਾਲਾਤ ਇੰਨੇ ਹੀ ਮਾੜੇ ਹਨ ਜਿੰਨੇ ਮੈਂ ਸੁਣੇ ਹਨ। ਫੇਰ ਮੈਨੂੰ ਯਕੀਨ ਹੋ ਜਾਵੇਗਾ।”"

16ਇਸ ਤਰ੍ਹਾਂ ਆਦਮੀ ਮੁੜ ਪਏ ਅਤੇ ਸਦੂਮ ਵੱਲ ਤੁਰ ਪਏ। ਪਰ ਅਬਰਾਹਾਮ ਓੱਥੇ ਯਹੋਵਾਹ ਦੇ ਸਨਮੁੱਖ ਖਲੋਤਾ ਸੀ।"
17ਫ਼ੇਰ ਅਬਰਾਹਾਮ ਯਹੋਵਾਹ ਵੱਲ ਆਇਆ ਤੇ ਆਖਿਆ, “ਯਹੋਵਾਹ, ਕੀ ਤੂੰ ਬੁਰੇ ਲੋਕਾਂ ਦੇ ਨਾਲ ਨੇਕ ਬੰਦਿਆਂ ਨੂੰ ਵੀ ਤਬਾਹ ਕਰਨ ਦੀ ਸੋਚ ਰਿਹਾ ਹੈਂ?"
18ਜੇ ਉਸ ਸ਼ਹਿਰ ਵਿੱਚ 50 ਨੇਕ ਆਦਮੀ ਹੋਣ, ਤਾਂ ਕੀ ਹੋਵੇਗਾ? ਕੀ ਫ਼ੇਰ ਵੀ ਤੂੰ ਉਸ ਸ਼ਹਿਰ ਨੂੰ, ਉਨ੍ਹਾਂ 50 ਚੰਗੇ ਲੋਕਾਂ ਦੀ ਖਾਤਿਰ ਬਚਾਉਣ ਦੀ ਬਜਾਇ ਤਬਾਹ ਕਰ ਦੇਵੇਂਗਾ।"
19ਤੈਨੂੰ ਸ਼ਹਿਰ ਨੂੰ ਤਬਾਹ ਨਹੀਂ ਕਰਨਾ ਚਾਹੀਦਾ। ਤੈਨੂੰ ਬੁਰੇ ਬੰਦਿਆਂ ਨੂੰ ਮਾਰਨ ਲਈ 50 ਨੇਕ ਬੰਦਿਆਂ ਨੂੰ ਤਬਾਹ ਨਹੀਂ ਕਰਨਾ ਚਾਹੀਦਾ। ਜੇ ਅਜਿਹਾ ਵਾਪਰੇਗਾ ਤਾਂ ਨੇਕ ਬੰਦੇ ਅਤੇ ਬਦ ਬੰਦੇ ਇੱਕੋ ਜਿਹੇ ਹੋਣਗੇ-ਉਨ੍ਹਾਂ ਦੋਹਾਂ ਨੂੰ ਸਜ਼ਾ ਮਿਲੇਗੀ। ਤੂੰ ਸਾਰੀ ਦੁਨੀਆਂ ਦਾ ਮੁਨਸਿਫ਼ ਹੈਂ। ਮੈਂ ਜਾਣਦਾ ਹਾਂ ਕਿ ਤੂੰ ਸਹੀ ਗੱਲ ਕਰੇਂਗਾ।”"
20ਫ਼ੇਰ ਯਹੋਵਾਹ ਨੇ ਆਖਿਆ, “ਜੇ ਮੈਨੂੰ ਸਦੂਮ ਦੇ ਸ਼ਹਿਰ ਵਿੱਚ 50 ਨੇਕ ਬੰਦੇ ਮਿਲ ਜਾਣਗੇ ਤਾਂ ਮੈਂ ਸਾਰੇ ਸ਼ਹਿਰ ਨੂੰ ਬਚਾ ਲਵਾਂਗਾ।”"

21ਤਾਂ ਅਬਰਾਹਾਮ ਨੇ ਆਖਿਆ, “ਤੇਰੇ ਸਾਹਮਣੇ ਤਾਂ ਯਹੋਵਾਹ ਮੈਂ ਸਿਰਫ਼ ਖਾਕ ਅਤੇ ਰਾਖ ਹਾਂ। ਪਰ ਮੈਂ ਤੈਨੂੰ ਇੱਕ ਵਾਰੀ ਫ਼ੇਰ ਖੇਚਲ ਦੇਣਾ ਚਾਹੁੰਦਾ ਹਾਂ ਅਤੇ ਤੇਰੇ ਕੋਲੋਂ ਇਹ ਸਵਾਲ ਪੁੱਛਦਾ ਹਾਂ:"
22ਜੇ ਭਲਾ ਪੰਜ ਨੇਕ ਆਦਮੀ ਘੱਟ ਹੋਣ ਫ਼ੇਰ ਕੀ ਹੋਵੇਗਾ? ਜੇ ਉਸ ਸ਼ਹਿਰ ਵਿੱਚ ਸਿਰਫ਼ 45 ਨੇਕ ਆਦਮੀ ਹੋਏ, ਫ਼ੇਰ? ਕੀ ਤੂੰ ਸਿਰਫ਼ ਪੰਜ ਬੰਦਿਆਂ ਕਾਰਣ ਸਾਰੇ ਸ਼ਹਿਰ ਨੂੰ ਤਬਾਹ ਕਰ ਦੇਵੇਂਗਾ?” ਯਹੋਵਾਹ ਨੇ ਆਖਿਆ, “ਜੇ ਮੈਨੂੰ ਓੱਥੇ 45 ਨੇਕ ਬੰਦੇ ਮਿਲ ਗਏ ਤਾਂ ਮੈਂ ਸ਼ਹਿਰ ਨੂੰ ਤਬਾਹ ਨਹੀਂ ਕਰਾਂਗਾ।”"
23ਅਬਰਾਹਾਮ ਫ਼ੇਰ ਬੋਲਿਆ। ਉਸ ਨੇ ਆਖਿਆ, “ਅਤੇ ਜੇ ਤੁਹਾਨੂੰ ਓੱਥੇ ਸਿਰਫ਼ 40 ਨੇਕ ਬੰਦੇ ਮਿਲੇ ਤਾਂ ਕੀ ਤੂੰ ਸ਼ਹਿਰ ਨੂੰ ਤਬਾਹ ਕਰ ਦੇਵੇਂਗਾ?” ਯਹੋਵਾਹ ਨੇ ਆਖਿਆ, “ਜੇ ਮੈਨੂੰ 40 ਨੇਕ ਬੰਦੇ ਮਿਲ ਗਏ ਤਾਂ ਮੈਂ ਸ਼ਹਿਰ ਨੂੰ ਤਬਾਹ ਨਹੀਂ ਕਰਾਂਗਾ।”"
24ਫ਼ੇਰ ਅਬਰਾਹਾਮ ਨੇ ਆਖਿਆ, “ਯਹੋਵਾਹ, ਕਿਰਪਾ ਕਰਕੇ ਮੇਰੇ ਨਾਲ ਨਾਰਾਜ਼ ਨਾ ਹੋਣਾ। ਮੈਨੂੰ ਇਹ ਗਲ ਪੁੱਛਣ ਦੀ ਇਜਾਜ਼ਤ ਦੇ: ਜੇ ਤੁਹਾਨੂੰ ਸ਼ਹਿਰ ਵਿੱਚ 30 ਨੇਕ ਬੰਦੇ ਮਿਲ ਗਏ ਤਾਂ ਕੀ ਤੂੰ ਸ਼ਹਿਰ ਨੂੰ ਤਬਾਹ ਕਰ ਦੇਵੇਂਗਾ?” ਯਹੋਵਾਹ ਨੇ ਆਖਿਆ, “ਜੇ ਮੈਨੂੰ 30 ਨੇਕ ਬੰਦੇ ਮਿਲ ਗਏ ਤਾਂ ਮੈਂ ਸ਼ਹਿਰ ਨੂੰ ਤਬਾਹ ਨਹੀਂ ਕਰਾਂਗਾ।”"
25ਫ਼ੇਰ ਅਬਰਾਹਾਮ ਨੇ ਆਖਿਆ, “ਕੀ ਮੈਂ ਤੈਨੂੰ ਇੱਕ ਵਾਰੀ ਫ਼ੇਰ ਖੇਚਲ ਦੇ ਸੱਕਦਾ ਹਾਂ ਤੇ ਪੁੱਛ ਸੱਕਦਾ ਹਾਂ ਕਿ ਜੇ ਓੱਥੇ 20 ਨੇਕ ਬੰਦੇ ਹੋਣਗੇ ਫ਼ੇਰ ਕੀ ਹੋਵੇਗਾ?” ਯਹੋਵਾਹ ਨੇ ਜਵਾਬ ਦਿੱਤਾ, “ਜੇ ਮੈਨੂੰ 20 ਨੇਕ ਬੰਦੇ ਮਿਲਣਗੇ ਤਾਂ ਮੈਂ ਸ਼ਹਿਰ ਨੂੰ ਤਬਾਹ ਨਹੀਂ ਕਰਾਂਗਾ।”"

26ਫ਼ੇਰ ਅਬਰਾਹਾਮ ਨੇ ਆਖਿਆ, “ਯਹੋਵਾਹ, ਕਿਰਪਾ ਕਰਕੇ ਮੇਰੇ ਨਾਲ ਨਾਰਾਜ਼ ਨਾ ਹੋਣਾ ਪਰ ਮੈਂ ਤੈਨੂੰ ਇਹ ਆਖਰੀ ਵਾਰੀ ਖੇਚਲ ਦੇ ਰਿਹਾ ਹਾਂ। ਜੇ ਤੈਨੂੰ ਓੱਥੇ 10 ਨੇਕ ਬੰਦੇ ਮਿਲ ਗਏ ਤਾਂ ਤੂੰ ਕੀ ਕਰੇਂਗਾ?” ਯਹੋਵਾਹ ਨੇ ਆਖਿਆ, “ਜੇ ਮੈਨੂੰ ਓੱਥੇ 10 ਨੇਕ ਬੰਦੇ ਮਿਲ ਗਏ ਤਾਂ ਮੈਂ ਇਸ ਨੂੰ ਤਬਾਹ ਨਹੀਂ ਕਰਾਂਗਾ।”"
27ਯਹੋਵਾਹ ਨੇ ਅਬਰਾਹਾਮ ਨਾਲ ਗੱਲ ਮੁਕਾਈ, ਇਸ ਲਈ ਯਹੋਵਾਹ ਚੱਲਾ ਗਿਆ। ਅਤੇ ਅਬਰਾਹਾਮ ਆਪਣੇ ਘਰ ਵਾਪਸ ਚੱਲਾ ਗਿਆ।"
28ਲੂਤ ਦੇ ਮਹਿਮਾਨ ਉਸ ਸ਼ਾਮ ਸਦੂਮ ਸ਼ਹਿਰ ਵਿੱਚ ਦੋ ਦੂਤ ਆਏ। ਲੂਤ ਸ਼ਹਿਰ ਦੇ ਦਰਵਾਜ਼ੇ ਤੇ ਬੈਠਾ ਹੋਇਆ ਸੀ ਅਤੇ ਉਸ ਨੇ ਦੂਤਾਂ ਨੂੰ ਦੇਖਿਆ। ਲੂਤ ਨੇ ਸੋਚਿਆ ਕਿ ਉਹ ਨਗਰ ਵਿੱਚੋਂ ਲੰਘਣ ਵਾਲੇ ਆਦਮੀ ਸਨ। ਲੂਤ ਉੱਠ ਖਲੋਤਾ ਅਤੇ ਉਨ੍ਹਾਂ ਕੋਲ ਚੱਲਾ ਗਿਆ ਅਤੇ ਝੁਕ ਗਿਆ।"
29ਲੂਤ ਨੇ ਆਖਿਆ, “ਸ਼੍ਰੀਮਾਨ, ਕਿਰਪਾ ਕਰਕੇ ਮੇਰੇ ਘਰ ਆਓ, ਮੈਂ ਤੁਹਾਡੀ ਸੇਵਾ ਕਰਾਂਗਾ। ਓੱਥੇ ਤੁਸੀਂ ਆਪਣੇ ਪੈਰ ਧੋ ਸੱਕਦੇ ਹੋਂ ਅਤੇ ਰਾਤ ਠਹਿਰ ਸੱਕਦੇ ਹੋਂ। ਫ਼ੇਰ ਕੱਲ੍ਹ ਨੂੰ ਤੁਸੀਂ ਆਪਣਾ ਸਫ਼ਰ ਜਾਰੀ ਰੱਖ ਸੱਕਦੇ ਹੋਂ।” ਦੂਤਾਂ ਨੇ ਜਵਾਬ ਦਿੱਤਾ, “ਨਹੀਂ ਅਸੀਂ ਨਗਰ ਦੇ ਚੌਕ ਵਿੱਚ ਰਾਤ ਗੁਜ਼ਾਰਾਂਗੇ।”"
30ਪਰ ਲੂਤ ਉਨ੍ਹਾਂ ਨੂੰ ਆਪਣੇ ਘਰ ਆਉਣ ਦਾ ਸੱਦਾ ਦਿੰਦਾ ਰਿਹਾ। ਇਸ ਲਈ ਦੂਤ ਲੂਤ ਦੇ ਘਰ ਜਾਣ ਲਈ ਰਾਜ਼ੀ ਹੋ ਗਏ। ਉਹ ਲੂਤ ਦੇ ਘਰ ਗਏ। ਲੂਤ ਨੇ ਉਨ੍ਹਾਂ ਨੂੰ ਕੁਝ ਖਾਣ-ਪੀਣ ਵਾਸਤੇ ਦਿੱਤਾ। ਲੂਤ ਨੇ ਦੂਤਾਂ ਲਈ ਰੋਟੀ ਪਕਾਈ ਅਤੇ ਉਨ੍ਹਾਂ ਨੇ ਭੋਜਨ ਕਰ ਲਿਆ।"

31ਉਸ ਸ਼ਾਮ, ਸੌਣ ਵੇਲੇ ਤੋਂ ਰਤਾ ਕੁ ਪਹਿਲਾਂ ਦੋਵੇਂ ਜਵਾਨ ਅਤੇ ਬੁੱਢੇ ਆਦਮੀ ਨਗਰ ਦੇ ਹਰ ਭਾਗ ਵਿੱਚੋਂ ਲੂਤ ਦੇ ਘਰ ਆ ਗਏ। ਉਹ ਘਰ ਦੇ ਆਲੇ-ਦੁਆਲੇ ਇਕੱਠੇ ਹੋ ਗਏ"
32ਅਤੇ ਲੂਤ ਨੂੰ ਆਵਾਜ਼ ਮਾਰੀ। ਉਨ੍ਹਾਂ ਨੇ ਆਖਿਆ, “ਕਿੱਥੇ ਨੇ ਉਹ ਦੋ ਬੰਦੇ ਜਿਹੜੇ ਅੱਜ ਰਾਤੀਂ ਤੇਰੇ ਘਰ ਆਏ ਸਨ? ਉਨ੍ਹਾਂ ਨੂੰ ਸਾਡੇ ਕੋਲ ਬਾਹਰ ਲਿਆ। ਅਸੀਂ ਉਨ੍ਹਾਂ ਨਾਲ ਸੰਭੋਗ ਕਰਨਾ ਚਾਹੁੰਦੇ ਹਾਂ।”"
33ਲੂਤ ਬਾਹਰ ਗਿਆ, ਅਤੇ ਆਪਣੇ ਪਿੱਛੇ ਦਰਵਾਜ਼ਾ ਬੰਦ ਕਰ ਦਿੱਤਾ।"
You have read Genesis 18
33 verses