1ਘਰ ਵਿੱਚ ਮੁਸ਼ਿਕਲ ਇਸਹਾਕ ਵੱਧਣ ਫ਼ੁੱਲਣ ਲੱਗਾ। ਛੇਤੀ ਹੀ ਉਹ ਠੋਸ ਆਹਾਰ ਕਰਨ ਜਿੰਨੀ ਉਮਰ ਦਾ ਹੋ ਗਿਆ। ਇਸ ਲਈ ਅਬਰਾਹਾਮ ਨੇ ਇੱਕ ਦਾਵਤ ਦਿੱਤੀ।"
2ਹਾਜਰਾ ਉਹ ਮਿਸਰੀ ਗੁਲਾਮ ਔਰਤ ਸੀ ਜਿਸਨੇ ਅਬਰਾਹਾਮ ਦੇ ਪਹਿਲੇ ਪੁੱਤਰ ਨੂੰ ਜਨਮ ਦਿੱਤਾ ਸੀ। ਸਾਰਾਹ ਨੇ ਹਾਜਰਾ ਦੇ ਪੁੱਤਰ ਨੂੰ ਖੇਡਦਿਆਂ ਦੇਖਿਆ। ਸਾਰਾਹ ਅਸ਼ਾਂਤ ਹੋ ਗਈ।"
3ਸਾਰਾਹ ਨੇ ਅਬਰਾਹਾਮ ਨੂੰ ਆਖਿਆ, “ਇਸ ਦਾਸੀ ਅਤੇ ਇਸਦੇ ਪੁੱਤਰ ਤੋਂ ਖਹਿੜਾ ਛੁਡਾ। ਮੈਂ ਨਹੀਂ ਚਾਹੁੰਦੀ ਕਿ ਉਸ ਦਾਸੀ ਦਾ ਪੁੱਤਰ ਮੇਰੇ ਪੁੱਤਰ ਇਸਹਾਕ ਨਾਲ ਸਾਡੀ ਜਾਇਦਾਦ, ਵਿਰਸੇ ਵਿੱਚ ਪ੍ਰਾਪਤ ਕਰੇ।”"
4ਇਸ ਗੱਲ ਨੇ ਅਬਰਾਹਾਮ ਨੂੰ ਬਹੁਤ ਅਸ਼ਾਂਤ ਕਰ ਦਿੱਤਾ। ਉਹ ਆਪਣੇ ਪੁੱਤਰ ਇਸਮਾਏਲ ਬਾਰੇ ਚਿੰਤਿਤ ਸੀ।"
5ਪਰ ਪਰਮੇਸ਼ੁਰ ਨੇ ਅਬਰਾਹਾਮ ਨੂੰ ਆਖਿਆ, “ਉਸ ਮੁੰਡੇ ਅਤੇ ਗੁਲਾਮ ਔਰਤ ਦਾ ਫ਼ਿਕਰ ਨਾ ਕਰ। ਉਹੀ ਕਰ ਜੋ ਸਾਰਾਹ ਚਾਹੁੰਦੀ ਹੈ। ਇਸਹਾਕ ਹੀ ਤੇਰਾ ਇੱਕੋ-ਇੱਕ ਵਾਰਿਸ ਹੋਵੇਗਾ।"

6ਪਰ ਮੈਂ ਤੇਰੀ ਗੁਲਾਮ ਔਰਤ ਦੇ ਪੁੱਤਰ ਨੂੰ ਵੀ ਅਸੀਸ ਦੇਵਾਂਗਾ। ਉਹ ਤੇਰਾ ਪੁੱਤਰ ਹੈ, ਇਸ ਲਈ ਮੈਂ ਉਸ ਦੇ ਪਰਿਵਾਰ ਤੋਂ ਵੀ ਇੱਕ ਮਹਾਨ ਕੌਮ ਪੈਦਾ ਕਰਾਂਗਾ।”"
7ਅਗਲੀ ਸਵੇਰ, ਅਬਰਾਹਾਮ ਨੇ ਕੁਝ ਭੋਜਨ ਪਾਣੀ ਲਿਆ। ਅਬਰਾਹਾਮ ਨੇ ਇਹ ਚੀਜ਼ਾਂ ਹਾਜਰਾ ਨੂੰ ਦੇ ਦਿੱਤੀਆਂ। ਹਾਜਰਾ ਨੇ ਇਹ ਚੀਜ਼ਾਂ ਚੁੱਕ ਲਈਆਂ ਅਤੇ ਆਪਣੇ ਪੁੱਤਰ ਨੂੰ ਲੈ ਕੇ ਚਲੀ ਗਈ। ਹਾਜਰਾ ਨੇ ਉਹ ਥਾਂ ਛੱਡ ਦਿੱਤੀ ਅਤੇ ਬਏਰਸਬਾ ਦੇ ਮਾਰੂਥਲ ਵਿੱਚ ਘੁੰਮਣ ਲਗੀ।"
8ਕੁਝ ਸਮੇਂ ਬਾਦ, ਸਾਰਾ ਪਾਣੀ ਮੁੱਕ ਗਿਆ। ਪੀਣ ਲਈ ਕੁਝ ਵੀ ਨਹੀਂ ਬਚਿਆ। ਇਸ ਲਈ ਹਾਜਰਾ ਨੇ ਆਪਣੇ ਬੱਚੇ ਨੂੰ ਇੱਕ ਝਾੜੀ ਦੇ ਅੰਦਰ ਰੱਖ ਦਿੱਤਾ।"
9ਹਾਜਰਾ ਥੋੜਾ ਜਿਹਾ ਦੂਰ ਗਈ। ਫ਼ੇਰ ਉਹ ਰੁਕ ਗਈ ਅਤੇ ਬੈਠ ਗਈ। ਹਾਜਰਾ ਨੇ ਸੋਚਿਆ ਕਿ ਉਸਦਾ ਪੁੱਤਰ ਪਿਆਸ ਨਾਲ ਮਰ ਜਾਵੇਗਾ। ਉਹ ਉਸ ਨੂੰ ਮਰਦਿਆਂ ਹੋਇਆ ਨਹੀਂ ਦੇਖਣ ਚਾਹੁੰਦੀ ਸੀ। ਉਹ ਉੱਥੇ ਬੈਠ ਗਈ ਅਤੇ ਰੋਣ ਲੱਗ ਪਈ।"
10ਪਰਮੇਸ਼ੁਰ ਨੇ ਮੁੰਡੇ ਦਾ ਰੋਣਾ ਸੁਣਿਆ ਅਤੇ ਪਰਮੇਸ਼ੁਰ ਦੇ ਦੂਤ ਨੇ ਹਾਜਰਾ ਨੂੰ ਆਕਾਸ਼ ਵਿੱਚੋਂ ਆਵਾਜ਼ ਦਿੱਤੀ। ਉਸ ਨੇ ਆਖਿਆ, “ਕੀ ਗੱਲ ਹੈ, ਹਾਜਰਾ? ਡਰ ਨਾ! ਯਹੋਵਾਹ ਨੇ ਬੱਚੇ ਦਾ ਰੋਣਾ ਸੁਣ ਲਿਆ ਹੈ।"

11ਜਾ ਅਤੇ ਮੁੰਡੇ ਦੀ ਸਹਾਇਤਾ ਕਰ। ਉਸਦਾ ਹੱਥ ਫ਼ੜਕੇ ਉਸ ਨੂੰ ਖੜ੍ਹਾ ਕਰ! ਮੈਂ ਉਸ ਨੂੰ ਇੱਕ ਮਹਾਨ ਕੌਮ ਦਾ ਪਿਤਾ ਬਣਾਵਾਂਗਾ।”"
12ਫ਼ੇਰ ਪਰਮੇਸ਼ੁਰ ਨੇ ਹਾਜਰਾ ਨੂੰ ਪਾਣੀ ਦਾ ਇੱਕ ਖੂਹ ਦਿਖਾਇਆ। ਇਸ ਲਈ ਹਾਜਰਾ ਖੂਹ ਉੱਤੇ ਗਈ ਅਤੇ ਆਪਣਾ ਥੈਲਾ ਪਾਣੀ ਨਾਲ ਭਰ ਲਿਆ। ਫ਼ੇਰ ਉਸ ਨੇ ਮੁੰਡੇ ਨੂੰ ਪਾਣੀ ਪਿਲਾਇਆ।"
13ਮੁੰਡਾ ਵੱਡਾ ਹੁੰਦਾ ਗਿਆ ਅਤੇ ਪਰਮੇਸ਼ੁਰ ਉਸ ਦੇ ਅੰਗ-ਸੰਗ ਰਿਹਾ। ਇਸਮਾਏਲ ਮਾਰੂਥਲ ਵਿੱਚ ਰਹਿੰਦਾ ਸੀ ਅਤੇ ਇੱਕ ਸ਼ਿਕਾਰੀ ਬਣ ਗਿਆ। ਉਸ ਨੇ ਤੀਰ ਕਮਾਣ ਚਲਾਉਣ ਵਿੱਚ ਮਹਾਰਥ ਹਾਸਿਲ ਕਰ ਲਈ।"
14ਉਸ ਦੀ ਮਾਂ ਨੇ ਉਸ ਲਈ ਮਿਸਰ ਵਿੱਚੋਂ ਇੱਕ ਪਤਨੀ ਲੱਭ ਲਈ। ਉਹ ਪਾਰਾਨ ਦੇ ਮਾਰੂਥਲ ਵਿੱਚ ਰਹਿੰਦੇ ਰਹੇ।"
15ਅਬਰਾਹਾਮ ਦਾ ਅਬੀਮਲਕ ਨਾਲ ਸੌਦਾ ਫ਼ੇਰ ਅਬੀਮਲਕ ਅਤੇ ਫ਼ੀਕੋਲ ਨੇ ਅਬਰਾਹਾਮ ਨਾਲ ਗੱਲ ਕੀਤੀ। ਫ਼ੀਲੋਕ ਅਬੀਮਲਕ ਦੀ ਫ਼ੌਜ ਦਾ ਕਮਾਂਡਰ ਸੀ। ਉਨ੍ਹਾਂ ਨੇ ਅਬਰਾਹਾਮ ਨੂੰ ਆਖਿਆ, “ਤੇਰੀ ਹਰ ਗੱਲ ਵਿੱਚ ਪਰਮੇਸ਼ੁਰ ਤੇਰੇ ਨਾਲ ਹੈ।"

16ਇਸ ਲਈ ਮੈਨੂੰ ਇੱਥੇ ਪਰਮੇਸ਼ੁਰ ਦੇ ਸਾਹਮਣੇ ਇੱਕ ਬਚਨ ਦੇ। ਇਕਰਾਰ ਕਰ ਕਿ ਤੂੰ ਮੇਰੇ ਅਤੇ ਮੇਰੇ ਬੱਚਿਆਂ ਨਾਲ ਇਨਸਾਫ਼ ਕਰੇਂਗਾ। ਇਕਰਾਰ ਕਰ ਕਿ ਤੂੰ ਮੇਰੇ ਉੱਤੇ ਅਤੇ ਇਸ ਦੇਸ਼ ਉੱਤੇ, ਜਿੱਥੇ ਤੂੰ ਰਿਹਾ ਹੈਂ, ਮਿਹਰਬਾਨ ਹੋਵੇਂਗਾ। ਇਕਰਾਰ ਕਰ ਤੂੰ ਮੇਰੇ ਉੱਤੇ ਓਨਾ ਹੀ ਮਿਹਰਬਾਨ ਹੋਵੇਂਗਾ ਜਿੰਨਾ ਮੈਂ ਤੇਰੇ ਉੱਤੇ ਰਿਹਾ ਹਾਂ।”"
17ਅਤੇ ਅਬਰਾਹਾਮ ਨੇ ਆਖਿਆ, “ਮੈਂ ਤੇਰੇ ਨਾਲ ਓਹੋ ਜਿਹਾ ਸਲੂਕ ਕਰਨ ਦਾ ਇਕਰਾਰ ਕਰਦਾ ਹਾਂ ਜਿਹੋ ਜਿਹਾ ਤੂੰ ਮੇਰੇ ਨਾਲ ਕੀਤਾ ਹੈ।”"
18ਫ਼ੇਰ ਅਬਰਾਹਾਮ ਨੇ ਅਬੀਮਲਕ ਨੂੰ ਸ਼ਿਕਾਇਤ ਕੀਤੀ। ਅਬਰਾਹਾਮ ਨੇ ਇਸ ਲਈ ਸ਼ਿਕਾਇਤ ਕੀਤੀ ਕਿਉਂਕਿ ਅਬੀਮਲਕ ਦੇ ਨੌਕਰਾਂ ਨੇ ਪਾਣੀ ਦੇ ਖੂਹ ਉੱਤੇ ਕਬਜ਼ਾ ਕਰ ਲਿਆ ਸੀ।"
19ਪਰ ਅਬੀਮਲਕ ਨੇ ਆਖਿਆ, “ਮੈਨੂੰ ਨਹੀਂ ਪਤਾ, ਇਹ ਕਿਸਨੇ ਕੀਤਾ। ਤੂੰ ਇਹ ਮੈਨੂੰ ਪਹਿਲਾਂ ਕਦੇ ਨਹੀਂ ਦੱਸਿਆ। ਮੈਂ ਇਸ ਬਾਰੇ ਅੱਜ ਹੀ ਸੁਣ ਰਿਹਾ ਹਾਂ!”"
20ਇਸ ਲਈ ਅਬਰਾਹਾਮ ਅਤੇ ਅਬੀਮਲਕ ਨੇ ਇੱਕ ਇਕਰਾਰਨਾਮਾ ਕੀਤਾ। ਅਬਰਾਹਾਮ ਨੇ ਅਬੀਮਲਕ ਨੂੰ ਕੁਝ ਭੇਡਾਂ ਅਤੇ ਪਸ਼ੂ ਇਕਰਾਰਨਾਮੇ ਦੇ ਸਬੂਤ ਵਜੋਂ ਦਿੱਤੇ।"

21ਅਬਰਾਹਾਮ ਨੇ ਸੱਤ ਲੇਲੀਆਂ ਵੀ ਅਬੀਮਲਕ ਦੇ ਸਾਹਮਣੇ ਰੱਖ ਦਿੱਤੀਆਂ।"
22ਅਬੀਮਲਕ ਨੇ ਅਬਰਾਹਾਮ ਨੂੰ ਪੁੱਛਿਆ, “ਤੂੰ ਇਨ੍ਹਾਂ ਸੱਤ ਲੇਲੀਆਂ ਨੂੰ ਇੱਕਲਿਆਂ ਕਿਉਂ ਰੱਖ ਦਿੱਤਾ ਹੈ?”"
23ਅਬਰਾਹਾਮ ਨੇ ਜਵਾਬ ਦਿੱਤਾ, “ਜਦੋਂ ਤੂੰ ਇਨ੍ਹਾਂ ਲੇਲੀਆਂ ਨੂੰ ਮੇਰੇ ਵੱਲੋਂ ਪ੍ਰਵਾਨ ਕਰ ਲਵੇਂਗਾ ਤਾਂ ਇਹ ਇਸ ਗੱਲ ਦਾ ਸਬੂਤ ਹੋਵੇਗਾ ਕਿ ਮੈਂ ਇਹ ਖੂਹ ਪੁੱਟਿਆ ਸੀ।”"
24ਇਸ ਲਈ ਇਸਤੋਂ ਮਗਰੋਂ ਖੂਹ ਨੂੰ ਬਏਰਸ਼ਬਾ ਆਖਿਆ ਜਾਣ ਲੱਗਾ। ਉਸ ਨੇ ਇਸ ਖੂਹ ਨੂੰ ਇਹ ਨਾਲ ਇਸ ਵਾਸਤੇ ਦਿੱਤਾ ਕਿਉਂਕਿ ਇਹੀ ਉਹ ਥਾਂ ਸੀ ਜਿੱਥੇ ਉਨ੍ਹਾਂ ਨੇ ਇੱਕ ਦੂਜੇ ਨਾਲ ਇਕਰਾਰ ਕੀਤਾ ਸੀ।"
25ਇਸ ਤਰ੍ਹਾਂ ਅਬਰਾਹਾਮ ਅਤੇ ਅਬੀਮਲਕ ਨੇ ਬਏਰਸਬਾ ਵਿਖੇ ਇੱਕ ਇਕਰਾਰਨਾਮਾ ਕੀਤਾ। ਫ਼ੇਰ ਅਬੀਮਲਕ ਅਤੇ ਉਸਦਾ ਫ਼ੌਜੀ ਕਮਾਂਡਰ ਫ਼ਲਿਸਤੀਆਂ ਦੇ ਦੇਸ਼ ਨੂੰ ਚੱਲੇ ਗਏ।"

26ਅਬਰਾਹਾਮ ਨੇ ਬਏਰਸਬਾ ਵਿਖੇ ਇੱਕ ਖਾਸ ਰੁੱਖ ਲਾਇਆ। ਉਸ ਥਾਂ ਉੱਤੇ, ਅਬਰਾਹਾਮ ਨੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ ਉਸ ਪਰਮੇਸ਼ੁਰ ਅੱਗੇ ਜਿਹੜਾ ਸਦਾ ਜਿਉਂਦਾ ਹੈ।"
27ਅਤੇ ਅਬਰਾਹਾਮ ਫ਼ਲਿਸਤੀਆਂ ਦੇ ਦੇਸ਼ ਵਿੱਚ ਲੰਮਾ ਸਮਾਂ ਰਿਹਾ।"
28ਅਬਰਾਹਾਮ, ਆਪਣੇ ਪੁੱਤਰ ਨੂੰ ਮਾਰ ਦੇ ਇਨ੍ਹਾਂ ਘਟਾਨਾਵਾਂ ਤੋਂ ਮਗਰੋਂ, ਪਰਮੇਸ਼ੁਰ ਨੇ ਅਬਰਾਹਾਮ ਨੂੰ ਪਰੱਖਣ ਦਾ ਨਿਆਂ ਕੀਤਾ। ਪਰਮੇਸ਼ੁਰ ਨੇ ਉਸ ਨੂੰ ਆਖਿਆ, “ਅਬਰਾਹਾਮ!” ਅਤੇ ਅਬਰਾਹਾਮ ਨੇ ਆਖਿਆ, “ਹਾਂ ਯਹੋਵਾਹ!”"
29ਫ਼ੇਰ ਪਰਮੇਸ਼ੁਰ ਨੇ ਆਖਿਆ, “ਆਪਣੇ ਪੁੱਤਰ ਨੂੰ ਮੋਰੀਆਹ ਦੀ ਧਰਤੀ ਉੱਤੇ ਲੈ ਜਾ। ਮੋਰੀਆਹ ਉੱਤੇ ਜਾ ਕੇ ਆਪਣੇ ਪੁੱਤਰ ਦੀ ਮੇਰੇ ਲਈ ਬਲੀ ਚੜ੍ਹਾ। ਇਹ ਤੇਰਾ ਇੱਕ ਲੌਤਾ ਪੁੱਤਰ, ਇਸਹਾਕ ਹੀ ਹੋਣਾ ਚਾਹੀਦਾ ਹੈ-ਉਹ ਪੁੱਤਰ ਜਿਸ ਨੂੰ ਤੂੰ ਪਿਆਰ ਕਰਦਾ ਹੈਂ। ਉਸ ਨੂੰ ਇੱਥੋਂ ਦੇ ਪਹਾੜਾਂ ਵਿੱਚੋਂ ਕਿਸੇ ਇੱਕ ਉੱਤੇ ਹੋਮ ਦੀ ਭੇਟ ਵਜੋਂ ਵਰਤ। ਮੈਂ ਤੈਨੂੰ ਦੱਸਾਂਗਾ ਕਿਹੜੇ ਪਰਬਤ ਉੱਤੇ।”"
30ਸਵੇਰੇ ਅਬਰਾਹਾਮ ਉੱਠਿਆ ਅਤੇ ਆਪਣੇ ਖੋਤੇ ਨੂੰ ਕਾਠੀ ਪਾਈ। ਅਬਰਾਹਾਮ ਨੇ ਇਸਹਾਕ ਅਤੇ ਆਪਣੇ ਦੋ ਨੌਕਰਾਂ ਨੂੰ ਨਾਲ ਲੈ ਲਿਆ। ਅਬਰਾਹਾਮ ਨੇ ਬਲੀ ਲਈ ਲੱਕੜ ਕੱਟੀ। ਫ਼ੇਰ ਉਹ ਉਸ ਥਾਂ ਚੱਲੇ ਗਏ ਜਿੱਥੇ ਜਾਣ ਬਾਰੇ ਪਰਮੇਸ਼ੁਰ ਨੇ ਉਨ੍ਹਾਂ ਨੂੰ ਆਖਿਆ ਸੀ।"

31ਤਿੰਨ ਦਿਨ ਸਫ਼ਰ ਕਰਨ ਤੋਂ ਮਗਰੋਂ, ਅਬਰਾਹਾਮ ਨੇ ਉੱਪਰ ਵੱਲ ਦੇਖਿਆ ਅਤੇ ਕੁਝ ਦੂਰੀ ਤੇ, ਉਸ ਨੇ ਉਹ ਥਾਂ ਦੇਖੀ ਜਿੱਥੇ ਉਹ ਜਾ ਰਿਹਾ ਸੀ।"
32ਫ਼ੇਰ ਅਬਰਾਹਾਮ ਨੇ ਆਪਣੇ ਨੌਕਰਾਂ ਨੂੰ ਆਖਿਆ, “ਖੋਤੇ ਨਾਲ ਇੱਥੇ ਹੀ ਠਹਿਰੋ। ਮੈਂ ਆਪਣੇ ਪੁੱਤਰ ਨੂੰ ਨਾਲ ਲੈ ਕੇ ਉਸ ਉਪਾਸਨਾ ਵਾਲੀ ਥਾਂ ਉੱਤੇ ਜਾਵਾਂਗਾ। ਫ਼ੇਰ ਅਸੀਂ ਤੁਹਾਡੇ ਕੋਲ ਵਾਪਸ ਆ ਜਾਵਾਂਗੇ।”"
33ਅਬਰਾਹਾਮ ਨੇ ਬਲੀ ਲਈ ਲੱਕੜਾਂ ਲਈਆਂ ਅਤੇ ਇਹ ਆਪਣੇ ਪੁੱਤਰ ਇਸਹਾਕ ਉੱਤੇ ਰੱਖ ਦਿੱਤੀਆਂ। ਅਬਰਾਹਾਮ ਨੇ ਖੁਦ ਅੱਗ ਅਤੇ ਚਾਕੂ ਨੂੰ ਚੁੱਕਿਆ। ਅਤੇ ਉਹ ਦੋਵੇਂ ਇਕੱਠੇ ਤੁਰ ਪਏ।"
34ਇਸਹਾਕ ਨੇ ਆਪਣੇ ਪਿਤਾ ਅਬਰਾਹਾਮ ਨੂੰ ਆਖਿਆ, “ਪਿਤਾ ਜੀ!” ਅਬਰਾਹਾਮ ਨੇ ਜਵਾਬ ਦਿੱਤਾ, “ਹਾਂ ਪੁੱਤਰ।” ਇਸਹਾਕ ਨੇ ਆਖਿਆ, “ਮੈਨੂੰ ਲੱਕੜਾਂ ਅਤੇ ਅੱਗ ਤਾਂ ਨਜ਼ਰ ਆਉਂਦੀ ਹੈ। ਪਰ ਉਹ ਲੇਲਾ ਕਿੱਥੇ ਹੈ ਜਿਸ ਨੂੰ ਅਸੀਂ ਬਲੀ ਚੜ੍ਹਾਵਾਂਗੇ?”"
You have read Genesis 21
34 verses