1ਅਬਰਾਹਾਮ ਨੇ ਜਵਾਬ ਦਿੱਤਾ, “ਪਰਮੇਸ਼ੁਰ ਖੁਦ ਹੀ ਬਲੀ ਲਈ ਲੇਲਾ ਭੇਜ ਰਿਹਾ ਹੈ, ਮੇਰੇ ਪੁੱਤਰ।” ਇਸ ਤਰ੍ਹਾਂ ਅਬਰਾਹਾਮ ਅਤੇ ਉਸਦਾ ਪੁੱਤਰ ਦੋਵੇਂ ਉਸ ਥਾਂ ਚੱਲੇ ਗਏ।"
2ਉਹ ਉਸ ਥਾਂ ਗਏ ਜਿੱਥੇ ਉਨ੍ਹਾਂ ਨੂੰ ਪਰਮੇਸ਼ੁਰ ਨੇ ਜਾਣ ਵਾਸਤੇ ਆਖਿਆ ਸੀ। ਉੱਥੇ ਅਬਰਾਹਾਮ ਨੇ ਜਗਵੇਦੀ ਉਸਾਰੀ ਅਤੇ ਜਗਵੇਦੀ ਉੱਤੇ ਲੱਕੜਾਂ ਰੱਖ ਦਿੱਤੀਆਂ। ਫ਼ੇਰ ਅਬਰਾਹਾਮ ਨੇ ਆਪਣੇ ਪੁੱਤਰ ਇਸਹਾਕ ਨੂੰ ਬੰਨ੍ਹ ਦਿੱਤਾ। ਅਬਰਾਹਾਮ ਨੇ ਇਸਹਾਕ ਨੂੰ ਜਗਵੇਦੀ ਉੱਤੇ ਲੱਕੜਾਂ ਉੱਪਰ ਰੱਖ ਦਿੱਤਾ।"
3ਫ਼ੇਰ ਅਬਰਾਹਾਮ ਨੇ ਆਪਣੀ ਛੁਰੀ ਕੱਢ ਲਈ ਅਤੇ ਆਪਣੇ ਪੁੱਤਰ ਨੂੰ ਮਾਰਨ ਲਈ ਤਿਆਰ ਹੋ ਗਿਆ।"
4ਪਰ ਫ਼ੇਰ ਯਹੋਵਾਹ ਦੇ ਦੂਤ ਨੇ ਅਬਰਾਹਾਮ ਨੂੰ ਰੋਕ ਲਿਆ। ਦੂਤ ਨੇ ਆਕਾਸ਼ ਵਿੱਚੋਂ ਆਵਾਜ਼ ਦਿੱਤੀ ਅਤੇ ਆਖਿਆ, “ਅਬਰਾਹਾਮ, ਅਬਰਾਹਾਮ!” ਅਬਰਾਹਾਮ ਨੇ ਜਵਾਬ ਦਿੱਤਾ, “ਹਾਂ ਜੀ।”"
5ਦੂਤ ਨੇ ਆਖਿਆ, “ਆਪਣੇ ਪੁੱਤਰ ਨੂੰ ਨਾ ਮਾਰ ਅਤੇ ਕਿਸੇ ਤਰ੍ਹਾਂ ਦਾ ਨੁਕਸਾਨ ਨਾ ਪਹੁੰਚਾ। ਹੁਣ ਮੈਂ ਦੇਖ ਸੱਕਦਾ ਹਾਂ ਕਿ ਤੂੰ ਸੱਚਮੁੱਚ ਪਰਮੇਸ਼ੁਰ ਦਾ ਆਦਰ ਕਰਦਾ ਹੈਂ ਅਤੇ ਉਸਦਾ ਹੁਕਮ ਮੰਨਦਾ ਹੈਂ। ਮੈਂ ਦੇਖ ਰਿਹਾ ਹਾਂ ਕਿ ਤੂੰ ਮੇਰੇ ਲਈ ਆਪਣੇ ਪੁੱਤਰ, ਆਪਣੇ ਇੱਕੋ-ਇੱਕ ਪੁੱਤਰ ਦੀ ਬਲੀ ਦੇਣ ਲਈ ਤਿਆਰ ਹੈਂ।”"

6ਫ਼ੇਰ ਅਬਰਾਹਾਮ ਨੇ ਇੱਕ ਭੇਡੂ ਦੇਖਿਆ। ਭੇਡੂ ਦੇ ਸਿੰਗ ਝਾੜੀ ਵਿੱਚ ਫ਼ਸੇ ਹੋਏ ਸਨ। ਇਸ ਲਈ ਅਬਰਾਹਾਮ ਗਿਆ ਅਤੇ ਭੇਡੂ ਨੂੰ ਲੈ ਕੇ ਇਸ ਨੂੰ ਆਪਣੇ ਪੁੱਤਰ ਦੀ ਬਜਾਇ ਪਰਮੇਸ਼ੁਰ ਨੂੰ ਬਲੀ ਵਜੋਂ ਚੜ੍ਹਾ ਦਿੱਤਾ।"
7ਇਸ ਲਈ ਅਬਰਾਹਾਮ ਨੇ ਉਸ ਥਾਂ ਨੂੰ ਨਾਮ ਦਿੱਤਾ, “ਯਾਹਵੇਹ ਯਿਰਹ।” ਅੱਜ ਵੀ ਲੋਕ ਆਖਦੇ ਹਨ, “ਇਸ ਪਰਬਤ ਉੱਤੇ ਯਹੋਵਾਹ ਦਾ ਦੀਦਾਰ ਕੀਤਾ ਜਾ ਸੱਕਦਾ ਹੈ।”"
8ਯਹੋਵਾਹ ਦੇ ਦੂਤ ਨੇ ਦੂਸਰੀ ਵਾਰ ਅਬਰਾਹਾਮ ਨੂੰ ਆਕਾਸ਼ੋਂ ਆਵਾਜ਼ ਦਿੱਤੀ।"
9ਦੂਤ ਨੇ ਆਖਿਆ, “ਤੂੰ ਮੇਰੀ ਖਾਤਿਰ ਆਪਣੇ ਪੁੱਤਰ ਦੀ ਬਲੀ ਦੇਣ ਲਈ ਤਿਆਰ ਹੋ ਗਿਆ ਸੀ। ਇਹ ਤੇਰਾ ਇੱਕਲੌਤਾ ਪੁੱਤਰ ਸੀ। ਕਿਉਂਕਿ ਤੂੰ ਮੇਰੀ ਖਾਤਿਰ ਅਜਿਹਾ ਕੀਤਾ, ਮੈਂ ਤੈਨੂੰ ਇਹ ਬਚਨ ਦਿੰਦਾ ਹਾਂ: ਮੈਂ, ਯਹੋਵਾਹ, ਇਕਰਾਰ ਕਰਦਾ ਹਾਂ ਕਿ"
10ਮੈਂ ਤੈਨੂੰ ਸੱਚਮੁੱਚ ਅਸੀਸ ਦੇਵਾਂਗਾ। ਮੈਂ ਤੈਨੂੰ ਬਹੁਤ ਸਾਰੇ ਉੱਤਰਾਧਿਕਾਰੀ ਦਿਆਂਗਾ, ਜਿੰਨੇ ਕਿ ਆਕਾਸ਼ ਵਿੱਚ ਤਾਰੇ ਹਨ। ਇੱਥੇ ਇੰਨੇ ਲੋਕ ਹੋਣਗੇ ਜਿੰਨੇ ਸਮੁੰਦਰੀ ਕੰਢੇ ਉੱਤੇ ਰੇਤ ਦੇ ਕਣ ਹਨ। ਅਤੇ ਤੇਰੇ ਲੋਕ ਉਨ੍ਹਾਂ ਸ਼ਹਿਰਾਂ ਵਿੱਚ ਰਹਿਣਗੇ ਜਿਹੜੇ ਉਹ ਆਪਣੇ ਦੁਸ਼ਮਣਾ ਤੋਂ ਜਿੱਤਣਗੇ।"

11ਧਰਤੀ ਦੀਆਂ ਸਾਰੀਆਂ ਕੌਮਾਂ ਤੇਰੇ ਉੱਤਰਾਧਿਕਾਰੀਆਂ ਕਾਰਣ ਅਸੀਸਮਈ ਹੋਣਗੀਆਂ, ਕਿਉਂਕਿ ਤੂੰ ਮੇਰੇ ਆਦੇਸ਼ਾਂ ਨੂੰ ਮੰਨਿਆ।”"
12ਫ਼ੇਰ ਅਬਰਾਹਾਮ ਆਪਣੇ ਨੌਕਰਾਂ ਕੋਲ ਵਾਪਸ ਚੱਲਾ ਗਿਆ। ਉਹ ਸਾਰੇ ਬਏਰਸਬਾ ਵਾਪਸ ਪਰਤ ਗਏ ਅਤੇ ਅਬਰਾਹਾਮ ਉੱਥੇ ਠਹਿਰ ਗਿਆ।"
13ਇਹ ਸਭ ਗੱਲਾਂ ਵਾਪਰਨ ਤੋਂ ਬਾਦ, ਅਬਰਾਹਾਮ ਨੂੰ ਇੱਕ ਸੰਦੇਸ਼ ਭੇਜਿਆ ਗਿਆ। ਸੰਦੇਸ਼ ਵਿੱਚ ਆਖਿਆ ਗਿਆ ਸੀ, “ਤੇਰੇ ਭਰਾ ਨਾਹੋਰ ਅਤੇ ਉਸਦੀ ਪਤਨੀ ਮਿਲਕਾਹ ਦੇ ਹੁਣ ਬੱਚੇ ਹਨ।"
14ਪਹਿਲੇ ਪੁੱਤਰ ਦਾ ਨਾਮ ਊਸ ਹੈ। ਦੂਸਰੇ ਪੁੱਤਰ ਦਾ ਨਾਮ ਬੂਜ਼ ਹੈ। ਤੀਸਰਾ ਪੁੱਤਰ ਅਰਾਮ ਦਾ ਪਿਤਾ, ਕਮੂਏਲ ਹੈ।"
15ਫ਼ੇਰ ਕਸਦ, ਹਜ਼ੋ, ਪਿਲਦਾਸ਼ ਅਤੇ ਯਿਦਲਾਫ਼ ਬਥੂਏਲ ਹਨ।”"

16ਬਥੂਏਲ ਰਿਬਕਾਹ ਦਾ ਪਿਤਾ ਸੀ। ਮਿਲਕਾਹ ਇਨ੍ਹਾਂ ਅੱਠਾਂ ਪੁੱਤਰਾਂ ਦੀ ਮਾਂ ਸੀ ਅਤੇ ਨਾਹੋਰ ਉਨ੍ਹਾਂ ਦਾ ਪਿਤਾ ਸੀ। ਨਾਹੋਰ ਅਬਰਾਹਾਮ ਦਾ ਭਰਾ ਸੀ।"
17ਨਾਹੋਰ ਦੇ ਆਪਣੀ ਦਾਸੀ ਰੂਮਾਹ ਤੋਂ ਵੀ ਚਾਰ ਪੁੱਤਰ ਸਨ। ਇਹ ਪੁੱਤਰ ਸਨ, ਤਬਹ, ਗਹਮ, ਤਹਸ਼ ਅਤੇ ਮਾਕਾਹ।"
18ਸਾਰਾਹ ਦੀ ਮੌਤ ਸਾਰਾਹ 127 ਵਰ੍ਹੇ ਜੀਵੀ।"
19ਉਸਦਾ ਦੇਹਾਂਤ ਕਨਾਨ ਦੀ ਧਰਤੀ ਉੱਤੇ ਕਿਰਿਯਤ ਅਰਬਾ (ਹਬਰੋਨ) ਦੇ ਸ਼ਹਿਰ ਵਿੱਚ ਹੋਇਆ। ਅਬਰਾਹਾਮ ਬਹੁਤ ਉਦਾਸ ਹੋ ਗਿਆ ਅਤੇ ਉੱਥੇ ਉਸ ਲਈ ਰੋਂਦਾ ਰਿਹਾ।"
20ਫ਼ੇਰ ਅਬਰਾਹਾਮ ਨੇ ਆਪਣੀ ਮ੍ਰਿਤ ਪਤਨੀ ਨੂੰ ਛੱਡ ਦਿੱਤਾ ਅਤੇ ਹਿੱਤੀ ਲੋਕਾਂ ਨਾਲ ਗੱਲ ਕਰਨ ਲਈ ਚੱਲਾ ਗਿਆ। ਉਸ ਨੇ ਆਖਿਆ,"

21“ਮੈਂ ਤੁਹਾਡੇ ਦੇਸ਼ ਵਿੱਚ ਰਹਿਣ ਵਾਲਾ ਸਿਰਫ਼ ਇੱਕ ਮੁਸਾਫ਼ਰ ਹਾਂ। ਮੇਰੇ ਕੋਲ ਆਪਣੀ ਪਤਨੀ ਨੂੰ ਦਫ਼ਨ ਕਰਨ ਲਈ ਕੋਈ ਥਾਂ ਨਹੀਂ। ਕਿਰਪਾ ਕਰਕੇ ਮੈਨੂੰ ਕੁਝ ਥਾਂ ਦਿਉ ਤਾਂ ਜੋ ਮੈਂ ਆਪਣੀ ਪਤਨੀ ਨੂੰ ਦਫ਼ਨਾ ਸੱਕਾਂ।”"
22ਹਿੱਤੀ ਲੋਕਾਂ ਨੇ ਅਬਰਾਹਾਮ ਨੂੰ ਜਵਾਬ ਦਿੱਤਾ,"
23“ਸ਼੍ਰੀ ਮਾਨ ਜੀ, ਤੁਸੀਂ ਤਾਂ ਸਾਡੇ ਦਰਮਿਆਨ ਪਰਮੇਸ਼ੁਰ ਦੇ ਮਹਾਨ ਆਗੂਆਂ ਵਿੱਚੋਂ ਇੱਕ ਹੋ। ਤੁਸੀਂ ਤਾਂ ਸਾਡੀ ਸਭ ਤੋਂ ਚੰਗੀ ਜ਼ਮੀਨ ਆਪਣੇ ਮੁਰਦੇ ਨੂੰ ਦਫ਼ਨ ਕਰਨ ਲਈ ਲੈ ਸੱਕਦੇ ਹੋ। ਤੁਸੀਂ ਸਾਡੇ ਕਿਸੇ ਵੀ ਕਬਰਸਤਾਨ ਵਿੱਚ ਕੋਈ ਵੀ ਥਾਂ ਲੈ ਸੱਕਦੇ ਹੋ ਜੋ ਤੁਸੀਂ ਚਾਹੋਂ। ਸਾਡੇ ਵਿੱਚੋਂ ਕੋਈ ਵੀ ਤੁਹਾਨੂੰ ਆਪਣੀ ਪਤਨੀ ਨੂੰ ਉੱਥੇ ਦਫ਼ਨਾਉਣ ਤੋਂ ਨਹੀਂ ਰੋਕੇਗਾ।”"
24ਅਬਰਾਹਾਮ ਉੱਠ ਖਲੋਤਾ ਅਤੇ ਹਿੱਤੀ ਲੋਕਾਂ ਦੇ ਸਾਹਮਣੇ ਝੁਕ ਗਿਆ।"
You have read Genesis 22
24 verses