Lumina
Genesis

Genesis 24

Genesis 24·Punjabi Bible

1ਇਸ ਲਈ ਨੌਕਰ ਨੇ ਆਪਣੇ ਮਾਲਕ ਦੀ ਲੱਤ ਹੇਠਾਂ ਆਪਣਾ ਹੱਥ ਰੱਖਿਆ ਅਤੇ ਇਹ ਸਾਰੀਆਂ ਗੱਲਾਂ ਕਰਨ ਦਾ ਇਕਰਾਰ ਕੀਤਾ।"

2ਖੋਜ ਸ਼ੁਰੂ ਹੁੰਦੀ ਹੈ ਨੌਕਰ ਨੇ ਅਬਰਾਹਾਮ ਦੇ ਦਸ ਊਠ ਲਏ ਅਤੇ ਉਸ ਥਾਂ ਵੱਲ ਤੁਰ ਪਿਆ। ਨੌਕਰ ਨੇ ਆਪਣੇ ਨਾਲ ਅਨੇਕਾਂ ਖੂਬਸੂਰਤ ਸੁਗਾਤਾਂ ਲੈ ਲਇਆਂ। ਨੌਕਰ ਮਸੋਪੋਤਾਮੀਆਂ ਵਿੱਚ ਨਾਹੋਰ ਦੇ ਨਗਰ ਨੂੰ ਚੱਲਾ ਗਿਆ।"

3ਨੌਕਰ ਸ਼ਹਿਰ ਦੇ ਬਾਹਰਲੇ ਖੂਹ ਤੇ ਪਹੁੰਚ ਗਿਆ। ਸ਼ਾਮ ਦਾ ਵੇਲਾ ਸੀ ਜਦੋਂ ਔਰਤਾਂ ਪਾਣੀ ਭਰਨ ਲਈ ਬਾਹਰ ਆਈਆਂ ਨੌਕਰ ਨੇ ਉਸ ਥਾਂ ਊਠਾਂ ਦੀਆਂ ਗੋਡਣੀਆਂ ਲਵਾ ਦਿੱਤੀਆਂ।"

4ਨੌਕਰ ਨੇ ਆਖਿਆ, “ਯਹੋਵਾਹ, ਤੂੰ ਮੇਰੇ ਸੁਆਮੀ ਅਬਰਾਹਾਮ ਦਾ ਪਰਮੇਸ਼ੁਰ ਹੈ। ਕਿਰਪਾ ਕਰਕੇ ਮੈਨੂੰ ਉਸ ਦੇ ਪੁੱਤਰ ਲਈ ਵਹੁਟੀ ਤਲਾਸ਼ ਕਰਨ ਦੀ ਇਜਾਜ਼ਤ ਦੇ। ਕਿਰਪਾ ਕਰਕੇ ਮੇਰੇ ਸੁਆਮੀ ਅਬਰਾਹਾਮ ਉੱਤੇ ਇੰਨੀ ਮਿਹਰ ਕਰ।"

5ਮੈਂ ਇੱਥੇ, ਖੂਹ ਉੱਤੇ ਖਲੋਤਾ ਹੋਇਆ ਹਾਂ, ਅਤੇ ਸ਼ਹਿਰ ਦੀਆਂ ਮੁਟਿਆਰਾਂ ਪਾਣੀ ਭਰਨ ਲਈ ਆ ਰਹੀਆਂ ਹਨ।"

Genesis 24 illustration - Genesis Chapter 24

6ਮੈਂ ਉਸ ਖਾਸ ਸੰਕੇਤ ਦਾ ਇੰਤਜ਼ਾਰ ਕਰ ਰਿਹਾ ਹਾਂ, ਇਹ ਜਾਨਣ ਲਈ, ਕਿ ਕਿਹੜੀ ਮੁਟਿਆਰ ਇਸਹਾਕ ਲਈ ਢੁਕਵੀ ਹੈ। ਖਾਸ ਸੰਕੇਤ ਇਹ ਹੈ ਮੈਂ ਕੁੜੀ ਨੂੰ ਆਖਾਂਗਾ, ‘ਕਿਰਪਾ ਕਰਕੇ ਆਪਣਾ ਘੜਾ ਹੇਠਾਂ ਉਤਾਰ ਤਾਂ ਜੋ ਮੈਂ ਪਾਣੀ ਪੀ ਸੱਕਾਂ।’ ਮੈਨੂੰ ਪਤਾ ਲੱਗ ਜਾਵੇਗਾ ਕਿ ਉਹ ਢੁਕਵੀਂ ਮੁਟਿਆਰ ਹੈ ਜੇ ਉਸ ਨੇ ਆਖਿਆ, ‘ਪੀ ਲੈ, ਅਤੇ ਮੈਂ ਤੇਰੇ ਊਠਾਂ ਨੂੰ ਵੀ ਪਾਣੀ ਪਿਲਾਵਾਂਗੀ।’ ਜੇ ਅਜਿਹੀ ਗੱਲ ਹੋਈ, ਤਾਂ ਤੂੰ ਸਾਬਤ ਕਰ ਦੇਵੇਗਾ ਕਿ ਉਹ ਮੁਟਿਆਰ ਇਸਹਾਕ ਲਈ ਢੁਕਵੀਂ ਹੈ। ਅਤੇ ਮੈਨੂੰ ਪਤਾ ਲੱਗ ਜਾਵੇਗਾ ਕਿ ਤੂੰ ਮੇਰੇ ਸੁਆਮੀ ਉੱਤੇ ਮਿਹਰ ਕੀਤੀ ਹੈ।”"

7ਵਹੁਟੀ ਲੱਭ ਗਈ ਤਾਂ, ਨੌਕਰ ਦੇ ਪ੍ਰਾਰਥਨਾ ਕਰ ਹਟਨ ਤੋਂ ਪਹਿਲਾਂ, ਰਿਬਕਾਹ ਨਾਮ ਦੀ ਇੱਕ ਮੁਟਿਆਰ ਖੂਹ ਉੱਤੇ ਆਈ। ਰਿਬਕਾਹ ਬਥੂਏਲ ਦੀ ਧੀ ਸੀ। ਬਥੂਏਲ ਮਿਲਕਾਹ ਅਤੇ ਨਾਹੋਰ ਦਾ ਪੁੱਤਰ ਸੀ। ਨਾਹੋਰ, ਅਬਰਾਹਾਮ ਦਾ ਭਰਾ ਸੀ। ਰਿਬਕਾਹ ਆਪਣੇ ਮੋਢੇ ਉੱਤੇ ਇੱਕ ਘੜਾ ਚੁੱਕੀ ਖੂਹ ਉੱਤੇ ਆਈ।"

8ਉਹ ਬਹੁਤ ਸੁੰਦਰ ਸੀ। ਉਹ ਕੁਆਰੀ; ਅਤੇ ਅਛੋਹ ਸੀ। ਉਹ ਖੂਹ ਉੱਤੇ ਗਈ ਅਤੇ ਆਪਣਾ ਘੜਾ ਭਰ ਲਿਆ।"

9ਫ਼ੇਰ ਨੌਕਰ ਉਸ ਵੱਲ ਭੱਜ ਕੇ ਗਿਆ ਅਤੇ ਆਖਿਆ, “ਮਿਹਰਬਾਨੀ ਕਰਕੇ ਆਪਣੇ ਘੜੇ ਵਿੱਚੋਂ ਮੈਨੂੰ ਥੋੜਾ ਜਿਹਾ ਪਾਣੀ ਪਿਲਾ।”"

10ਰਿਬਕਾਹ ਨੇ ਛੇਤੀ ਨਾਲ ਆਪਣੇ ਮੋਢੇ ਉੱਤੋਂ ਘੜਾ ਨੀਵਾਂ ਕੀਤਾ ਅਤੇ ਉਸ ਨੂੰ ਪਾਣੀ ਪਿਲਾਇਆ। ਰਿਬਕਾਹ ਨੇ ਆਖਿਆ, “ਪੀਓ, ਸ਼੍ਰੀਮਾਨ ਜੀ।”"

Genesis 24 illustration - Genesis Chapter 24

11ਜਿਵੇਂ ਹੀ ਉਹ ਉਸ ਨੂੰ ਪਾਣੀ ਪਿਲਾ ਹਟੀ, ਰਿਬਕਾਹ ਨੇ ਆਖਿਆ, “ਮੈਂ ਤੇਰੇ ਊਠਾਂ ਨੂੰ ਵੀ ਕੁਝ ਪਾਣੀ ਪਿਲਾ ਦਿੰਦੀ ਹਾਂ।”"

12ਇਸ ਤਰ੍ਹਾਂ ਰਿਬਕਾਹ ਨੇ ਆਪਣੇ ਘੜੇ ਦਾ ਸਾਰਾ ਪਾਣੀ ਊਠਾਂ ਦੇ ਪੀਣ ਵਾਲੇ ਭਾਂਡੇ ਵਿੱਚ ਪਾ ਦਿੱਤਾ। ਫ਼ੇਰ ਉਹ ਖੂਹ ਵੱਲ ਹੋਰ ਪਾਣੀ ਲਿਆਉਣ ਲਈ ਦੌੜੀ। ਅਤੇ ਉਸ ਨੇ ਸਾਰੇ ਉੱਠਾਂ ਨੂੰ ਪਾਣੀ ਪਿਲਾ ਦਿੱਤਾ।"

13ਨੌਕਰ ਚੁੱਪ-ਚਾਪ ਉਸ ਨੂੰ ਦੇਖਦਾ ਰਿਹਾ। ਉਹ ਪੱਕਾ ਕਰਨਾ ਚਾਹੁੰਦਾ ਸੀ ਕਿ ਯਹੋਵਾਹ ਨੇ ਉਸ ਨੂੰ ਸੱਚਮੁੱਚ ਜਵਾਬ ਦੇ ਦਿੱਤਾ ਸੀ। ਅਤੇ ਉਸਦੀ ਯਾਤਰਾ ਨੂੰ ਸਫ਼ਲ ਕਰ ਦਿੱਤਾ ਸੀ।"

14ਜਦੋਂ ਊਠ ਪਾਣੀ ਪੀ ਹਟੇ, ਉਸ ਨੇ ਰਿਬਕਾਹ ਨੂੰ 1/5 ਔਂਸ ਦੀ ਇੱਕ ਸੋਨੇ ਦੀ ਅੰਗੂਠੀ ਦਿੱਤੀ। ਉਸ ਨੇ ਉਸ ਨੂੰ ਸੋਨੇ ਦੇ ਦੋ ਬਾਜੂਬੰਦ ਵੀ ਦਿੱਤੇ ਜਿਨ੍ਹਾਂ ਚੋਂ ਹਰੇਕ ਦਾ ਵਜ਼ਨ 4 ਔਂਸ ਸੀ।"

15ਨੌਕਰ ਨੇ ਪੁੱਛਿਆ, “ਤੇਰੇ ਪਿਤਾ ਦਾ ਕੀ ਨਾਮ ਹੈ? ਅਤੇ ਕੀ ਤੇਰੇ ਪਿਤਾ ਦੇ ਘਰ ਵਿੱਚ ਮੇਰੇ ਟੋਲੇ ਲਈ ਸੌਣ ਦੀ ਥਾਂ ਹੈ?”"

Genesis 24 illustration - Genesis Chapter 24

16ਰਿਬਕਾਹ ਨੇ ਜਵਾਬ ਦਿੱਤਾ, “ਮੇਰੇ ਪਿਤਾ ਦਾ ਨਾਮ ਬਥੂਏਲ ਹੈ ਜਿਹੜਾ ਮਿਲਕਾਹ ਅਤੇ ਨਾਹੋਰ ਦਾ ਪੁੱਤਰ ਹੈ।”"

17ਫ਼ੇਰ ਉਸ ਨੇ ਆਖਿਆ, “ਅਤੇ ਹਾਂ, ਸਾਡੇ ਕੋਲ ਤੁਹਾਡੇ ਊਠਾਂ ਲਈ ਤੂੜੀ ਵੀ ਹੈ ਅਤੇ ਸੌਣ ਦੀ ਥਾਂ ਵੀ।”"

18ਨੌਕਰ ਨੇ ਝੁਕ ਕੇ ਯਹੋਵਾਹ ਦੀ ਉਪਾਸਨਾ ਕੀਤੀ।"

19ਨੌਕਰ ਨੇ ਆਖਿਆ, “ਧੰਨ ਹੈ ਯਹੋਵਾਹ, ਮੇਰੇ ਸੁਆਮੀ ਅਬਰਾਹਾਮ ਦਾ ਪਰਮੇਸ਼ੁਰ। ਯਹੋਵਾਹ ਮੇਰੇ ਸੁਆਮੀ ਉੱਤੇ ਦਯਾਲੂ ਰਿਹਾ ਹੈ ਅਤੇ ਉਸ ਨਾਲ ਵਫ਼ਾਦਾਰ ਰਿਹਾ ਹੈ। ਯਹੋਵਾਹ ਨੇ ਮੇਰੀ ਅਗਵਾਈ ਮੇਰੇ ਸੁਆਮੀ ਦੇ ਭਰਾ ਦੇ ਘਰ ਵੱਲ ਕੀਤੀ ਹੈ।”"

20ਫ਼ੇਰ ਰਿਬਕਾਹ ਦੌੜ ਗਈ ਅਤੇ ਆਪਣੇ ਪਰਿਵਾਰ ਨੂੰ ਇਹ ਸਾਰੀਆਂ ਗੱਲਾਂ ਦੱਸੀਆਂ।"

Genesis 24 illustration - Genesis Chapter 24

21ਰਿਬਕਾਹ ਦਾ ਇੱਕ ਭਰਾ ਸੀ। ਉਸ ਦਾ ਨਾਮ ਲਾਬਾਨ ਸੀ। ਰਿਬਕਾਹ ਨੇ ਉਸ ਨੂੰ ਉਹ ਸਾਰੀਆਂ ਗੱਲਾਂ ਦੱਸੀਆਂ ਜਿਹੜੀਆਂ ਉਸ ਆਦਮੀ ਨੇ ਉਸ ਨੂੰ ਆਖੀਆਂ ਸਨ। ਜਦੋਂ ਲਾਬਾਨ ਨੇ ਉਸ ਦੀਆਂ ਬਾਹਾਂ ਉੱਤੇ ਬਾਜ਼ੂਬੰਦ ਅਤੇ ਹੱਥ ਵਿੱਚ ਮੁੰਦਰੀ ਵੇਖੀ, ਅਤੇ ਉਸ ਨੇ ਜੋ ਆਖਿਆ, ਸੁਣਿਆ ਤਾਂ ਉਹ ਖੂਹ ਵੱਲ ਭੱਜ ਗਿਆ। ਉੱਥੇ ਆਦਮੀ ਖੂਹ ਕੋਲ ਆਪਣੇ ਊਠਾਂ ਦੇ ਨਾਲ ਖਲੋਤਾ ਹੋਇਆ ਸੀ।"

22ਲਾਬਾਨ ਨੇ ਆਖਿਆ, “ਸ਼੍ਰੀਮਾਨ ਜੀ, ਤੁਸੀਂ ਯਹੋਵਾਹ ਦੁਆਰਾ ਅਸੀਸ ਪ੍ਰਾਪਤ ਹੋ। ਤੁਹਾਨੂੰ ਇੱਥੇ ਬਾਹਰ ਖਲੋਣ ਦੀ ਲੋੜ ਨਹੀਂ। ਮੈਂ ਤੁਹਾਡੇ ਸੌਣ ਵਾਸਤੇ ਇੱਕ ਕਮਰਾ ਤਿਆਰ ਕਰ ਦਿੱਤਾ ਹੈ ਅਤੇ ਤੁਹਾਡੇ ਊਠਾਂ ਲਈ ਇੱਕ ਥਾਂ ਬਣਾ ਦਿੱਤੀ ਹੈ।”"

23ਇਸ ਲਈ, ਅਬਰਾਹਾਮ ਦਾ ਨੌਕਰ ਘਰ ਅੰਦਰ ਚੱਲਾ ਗਿਆ। ਲਾਬਾਨ ਨੇ ਊਠਾਂ ਤੋਂ ਭਾਰ ਲਾਇਆ ਅਤੇ ਉਨ੍ਹਾਂ ਨੂੰ ਤੂੜੀ ਪਾਈ। ਫ਼ੇਰ ਉਸ ਨੇ ਉਸ ਨੂੰ ਅਤੇ ਹੋਰ ਆਦਮੀਆਂ ਨੂੰ ਜੋ ਉਸ ਦੇ ਨਾਲ ਸਨ, ਪੈਰ ਧੋਣ ਲਈ ਪਾਣੀ ਦਿੱਤਾ।"

24ਫ਼ੇਰ ਲਾਬਾਨ ਨੇ ਉਸ ਨੂੰ ਖਾਣ ਲਈ ਭੋਜਨ ਦਿੱਤਾ। ਪਰ ਨੌਕਰ ਨੇ ਖਾਣ ਤੋਂ ਇਨਕਾਰ ਕਰ ਦਿੱਤਾ। ਉਸ ਨੇ ਆਖਿਆ, “ਮੈਂ ਓਨਾ ਚਿਰ ਕੁਝ ਨਹੀਂ ਖਾਵਾਂਗਾ ਜਦੋਂ ਤੀਕ ਕਿ ਤੈਨੂੰ ਆਪਣੇ ਆਉਣ ਦਾ ਮਕਸਦ ਨਹੀਂ ਦੱਸ ਦਿੰਦਾ।” ਇਸ ਲਈ ਲਾਬਾਨ ਨੇ ਆਖਿਆ, “ਸਾਨੂੰ, ਦੱਸੋ।”"

25ਰਿਬਕਾਹ ਲਈ ਸੌਦੇਬਾਜ਼ੀ ਨੌਕਰ ਨੇ ਆਖਿਆ, “ਮੈਂ ਅਬਰਾਹਾਮ ਦਾ ਨੌਕਰ ਹਾਂ।"

Genesis 24 illustration - Genesis Chapter 24

26ਯਹੋਵਾਹ ਨੇ ਮੇਰੇ ਸੁਆਮੀ ਉੱਤੇ ਹਰ ਤਰ੍ਹਾਂ ਦੀ ਬਖਸ਼ਿਸ਼ ਕੀਤੀ ਹੈ। ਮੇਰਾ ਸੁਆਮੀ ਇੱਕ ਮਹਾਨ ਇਨਸਾਨ ਬਣ ਗਿਆ ਹੈ। ਯਹੋਵਾਹ ਨੇ ਅਬਰਾਹਾਮ ਨੂੰ ਭੇਡਾਂ ਦੇ ਕਈ ਇੱਜੜ ਅਤੇ ਪਸ਼ੂਆਂ ਦੇ ਕਈ ਵੱਗ ਦਿੱਤੇ ਹਨ। ਅਬਰਾਹਾਮ ਕੋਲ ਕਾਫ਼ੀ ਸੋਨਾ-ਚਾਂਦੀ ਅਤੇ ਨੌਕਰ ਹਨ। ਅਬਰਾਹਾਮ ਕੋਲ ਬਹੁਤ ਸਾਰੇ ਊਠ ਅਤੇ ਖੋਤੇ ਹਨ।"

27ਮੇਰੇ ਸੁਆਮੀ ਦੀ ਪਤਨੀ ਦਾ ਨਾਮ ਸਾਰਾਹ ਸੀ। ਜਦੋਂ ਉਹ ਬਹੁਤ ਬੁੱਢੀ ਸੀ ਤਾਂ ਉਸ ਨੇ ਇੱਕ ਪੁੱਤਰ ਨੂੰ ਜਨਮ ਦਿੱਤਾ। ਅਤੇ ਮੇਰੇ ਸੁਆਮੀ ਨੇ ਆਪਣੀ ਸਾਰੀ ਜਾਇਦਾਦ ਦਾ ਉਸ ਪੁੱਤਰ ਨੂੰ ਵਾਰਿਸ ਬਣਾ ਦਿੱਤਾ ਹੈ।"

28ਮੇਰੇ ਸੁਆਮੀ ਨੇ ਮੇਰੇ ਕੋਲੋਂ ਇੱਕ ਬਚਨ ਲਿਆ ਸੀ। ਮੇਰੇ ਸੁਆਮੀ ਨੇ ਮੈਨੂੰ ਆਖਿਆ ਸੀ, ‘ਤੂੰ ਮੇਰੇ ਪੁੱਤਰ ਨੂੰ ਕਿਸੇ ਕਨਾਨੀ ਕੁੜੀ ਨਾਲ ਵਿਆਹ ਨਾ ਕਰਨ ਦੇਵੀਂ। ਅਸੀਂ ਇਨ੍ਹਾਂ ਲੋਕਾਂ ਦਰਮਿਆਨ ਰਹਿੰਦੇ ਜ਼ਰੂਰ ਹਾਂ ਪਰ ਮੈਂ ਨਹੀਂ ਚਾਹੁੰਦਾ ਕਿ ਉਹ ਕਿਸੇ ਕਨਾਨੀ ਕੁੜੀ ਨਾਲ ਵਿਆਹ ਕਰੇ।"

29ਇਸ ਲਈ ਤੂੰ ਮੇਰੇ ਪਿਤਾ ਦੇ ਦੇਸ਼ ਜਾਣ ਦਾ ਬਚਨ ਦੇ। ਮੇਰੇ ਪਰਿਵਾਰ ਕੋਲ ਜਾਹ ਅਤੇ ਮੇਰੇ ਪੁੱਤਰ ਲਈ ਵਹੁਟੀ ਲੱਭ ਕੇ ਲਿਆ।’"

30ਮੈਂ ਆਪਣੇ ਸੁਆਮੀ ਨੂੰ ਆਖਿਆ, ‘ਸ਼ਾਇਦ ਉਹ ਔਰਤ ਮੇਰੇ ਨਾਲ ਇਸ ਥਾਂ ਵਾਪਸ ਨਾ ਆਵੇ।’"

Genesis 24 illustration - Genesis Chapter 24

31ਪਰ ਮੇਰੇ ਸੁਆਮੀ ਨੇ ਮੈਨੂੰ ਆਖਿਆ, ‘ਮੈਂ ਯਹੋਵਾਹ ਦੀ ਸੇਵਾ ਕਰਦਾ ਹਾਂ, ਯਹੋਵਾਹ ਤੇਰੀ ਸਹਾਇਤਾ ਕਰਨ ਲਈ ਤੇਰੀ ਖਾਤਰ ਆਪਣ ਦੂਤ ਭੇਜੇਗਾ। ਤੂੰ ਮੇਰੇ ਖੁਦ ਦੇ ਪਰਿਵਾਰ ਦਰਮਿਆਨੋਂ ਮੇਰੇ ਪੁੱਤਰ ਲਈ ਵਹੁਟੀ ਲੱਭੇਂਗਾ।"

32ਪਰ ਜੇ ਤੂੰ ਮੇਰੇ ਪਿਤਾ ਦੇ ਦੇਸ਼ ਜਾਵੇਂ ਅਤੇ ਉਹ ਤੈਨੂੰ ਮੇਰੇ ਪੁੱਤਰ ਲਈ ਵਹੁਟੀ ਦੇਣ ਤੋਂ ਇਨਕਾਰ ਕਰ ਦੇਣ, ਤਾਂ ਤੂੰ ਇਸ ਇਕਰਾਰ ਤੋਂ ਮੁਕਤ ਹੋਵੇਂਗਾ।’"

33“ਅੱਜ ਮੈਂ ਇਸ ਖੂਹ ਉੱਤੇ ਆਇਆ ਅਤੇ ਆਖਿਆ, ‘ਯਹੋਵਾਹ, ਮੇਰੇ ਸੁਆਮੀ, ਅਬਰਾਹਾਮ ਦੇ ਪਰਮੇਸ਼ੁਰ, ਕਿਰਪਾ ਕਰਕੇ ਮੇਰੀ ਯਾਤਰਾ ਸਫ਼ਲ ਕਰ।"

34ਮੈਂ ਇਸ ਖੂਹ ਉੱਤੇ ਖਲੋਤਾ ਰਹਾਂਗਾ ਅਤੇ ਪਾਣੀ ਲਿਆਉਣ ਲਈ ਇੱਥੇ ਆਈ ਕਿਸੇ ਮੁਟਿਆਰ ਦੀ ਉਡੀਕ ਕਰਾਂਗਾ। ਫ਼ੇਰ ਮੈਂ ਆਖਾਂਗਾ, “ਮਿਹਰਬਾਨੀ ਕਰਕੇ ਮੈਨੂੰ ਆਪਣੇ ਘੜੇ ਵਿੱਚੋਂ ਥੋੜਾ ਜਿਹਾ ਪਾਣੀ ਪਿਲਾ।”"

35ਢੁਕਵੀਂ ਮੁਟਿਆਰ ਇੱਕ ਖਾਸ ਢੰਗ ਨਾਲ ਜਵਾਬ ਦੇਵੇਗੀ। ਉਹ ਆਖੇਗੀ, “ਇਹ ਪਾਣੀ ਪੀਓ, ਅਤੇ ਮੈਂ ਤੁਹਾਡੇ ਊਠਾਂ ਨੂੰ ਵੀ ਪਾਣੀ ਪਿਲਾ ਦਿੰਦੀ ਹਾਂ।” ਇਸ ਤਰ੍ਹਾਂ ਮੈਂ ਜਾਣ ਜਾਵਾਂਗਾ ਕਿ ਇਹੀ ਉਹ ਮੁਟਿਆਰ ਹੈ ਜਿਸ ਨੂੰ ਯਹੋਵਾਹ ਨੇ ਮੇਰੇ ਸੁਆਮੀ ਦੇ ਪੁੱਤਰ ਲਈ ਚੁਣਿਆ ਹੈ।’"

Genesis 24 illustration - Genesis Chapter 24

36“ਮੇਰੇ ਪ੍ਰਾਰਥਨਾ ਖਤਮ ਕਰਨ ਤੋਂ ਪਹਿਲਾਂ, ਰਿਬਕਾਹ ਖੂਹ ਉੱਤੇ ਪਾਣੀ ਭਰਨ ਲਈ ਆ ਗਈ। ਉਸ ਦੇ ਮੋਢੇ ਉੱਤੇ ਪਾਣੀ ਵਾਲਾ ਘੜਾ ਸੀ ਅਤੇ ਉਹ ਖੂਹ ਤੋਂ ਪਾਣੀ ਭਰਨ ਲਈ ਜਾ ਰਹੀ ਸੀ। ਮੈਂ ਉਸ ਕੋਲੋਂ ਕੁਝ ਪਾਣੀ ਮੰਗਿਆ।"

37ਉਸ ਨੇ ਛੇਤੀ ਨਾਲ ਮੋਢੇ ਤੋਂ ਘੜਾ ਹੇਠਾਂ ਲਾਹਿਆ ਅਤੇ ਮੈਨੂੰ ਥੋੜਾ ਜਿਹਾ ਪਾਣੀ ਪਿਲਾਇਆ। ਫ਼ੇਰ ਉਸ ਨੇ ਆਖਿਆ, ‘ਇਹ ਪੀ ਲਵੋ ਅਤੇ ਮੈਂ ਥੋੜਾ ਪਾਣੀ ਤੁਹਾਡੇ ਊਠਾਂ ਵਾਸਤੇ ਵੀ ਲੈ ਕੇ ਆਉਂਦੀ ਹੈ।’ ਇਸ ਲਈ ਮੈਂ ਪਾਣੀ ਪੀਤਾ ਅਤੇ ਉਸ ਨੇ ਮੇਰੇ ਊਠਾਂ ਨੂੰ ਵੀ ਪਾਣੀ ਪਿਲਾਇਆ।"

38ਫ਼ੇਰ ਮੈਂ ਉਸ ਨੂੰ ਪੁੱਛਿਆ, ‘ਤੇਰੇ ਪਿਤਾ ਦਾ ਕੀ ਨਾਮ ਹੈ?’ ਉਸ ਨੇ ਜਵਾਬ ਦਿੱਤਾ, ‘ਮੇਰਾ ਪਿਤਾ ਮਿਲਕਾਹ ਅਤੇ ਨਾਹੋਰ ਦਾ ਪੁੱਤਰ ਬਥੂਏਲ ਹੈ।’ ਫ਼ੇਰ ਮੈਂ ਉਸ ਨੂੰ ਅੰਗੂਠੀ ਅਤੇ ਬਾਜ਼ੂਬੰਦ ਦਿੱਤੇ।"

39ਮੈਂ ਆਪਣਾ ਸੀਸ ਝੁਕਾ ਕੇ ਯਹੋਵਾਹ ਦਾ ਧੰਨਵਾਦ ਕੀਤਾ। ਮੈਂ ਯਹੋਵਾਹ ਆਪਣੇ ਸੁਆਮੀ ਅਬਰਾਹਾਮ ਦੇ ਪਰਮੇਸ਼ੁਰ ਨੂੰ ਅਸੀਸ ਦਿੱਤੀ। ਮੈਂ ਉਸਦਾ ਧੰਨਵਾਦ ਕੀਤਾ ਕਿ ਉਸ ਨੇ ਮੇਰੇ ਸੁਆਮੀ ਦੇ ਭਰਾ ਦੀ ਪੋਤੀ ਨੂੰ ਉਸ ਦੇ ਪੁੱਤਰ ਦੀ ਵਹੁਟੀ ਬਨਾਉਣ ਲਈ ਮੇਰੀ ਅਗਵਾਈ ਕੀਤੀ।"

40ਹੁਣ, ਮੈਨੂੰ ਦੱਸੋ, ਕਿ ਤੁਸੀਂ ਮੇਰੇ ਸੁਆਮੀ ਦੇ ਪ੍ਰਤਿ ਮਿਹਰਬਾਹ ਅਤੇ ਵਫ਼ਾਦਾਰ ਹੋਵੋਂਗੇ ਅਤੇ ਉਸ ਨੂੰ ਆਪਣੀ ਧੀ ਦਾ ਸਾਕ ਦਿਉਂਗੇ? ਜਾਂ ਤੁਸੀਂ ਆਪਣੀ ਧੀ ਦਾ ਸਾਕ ਕਰਨ ਤੋਂ ਇਨਕਾਰ ਕਰੋਂਗੇ? ਮੈਨੂੰ ਦੱਸ ਦਿਉ ਤਾਂ ਜੋ ਮੈਂ ਇਹ ਜਾਣ ਲਵਾਂ ਕਿ ਮੈਨੂੰ ਕੀ ਕਰਨਾ ਚਾਹੀਦਾ ਹੈ?”"

Genesis 24 illustration - Genesis Chapter 24

41ਫ਼ੇਰ ਲਾਬਾਨ ਅਤੇ ਬਥੂਏਲ ਨੇ ਜਵਾਬ ਦਿੱਤਾ, “ਅਸੀਂ ਦੇਖ ਰਹੇ ਹਾਂ ਕਿ ਇਹ ਗੱਲ ਯਹੋਵਾਹ ਵੱਲੋਂ ਹੈ ਇਸ ਲਈ ਅਸੀਂ ਇਸ ਨੂੰ ਬਦਲਣ ਲਈ ਕੁਝ ਨਹੀਂ ਕਰ ਸੱਕਦੇ।"

42ਰਿਬਕਾਹ ਇੱਥੇ ਹੈ। ਇਸ ਨੂੰ ਲੈ ਅਤੇ ਚੱਲਿਆ ਜਾ। ਇਸਦਾ ਵਿਆਹ ਆਪਣੇ ਮਾਲਿਕ ਦੇ ਪੁੱਤਰ ਨਾਲ ਕਰ ਦੇਣਾ। ਇਹੀ ਹੈ ਜੋ ਯਹੋਵਾਹ ਚਾਹੁੰਦਾ ਹੈ।”"

43ਜਦੋਂ ਅਬਰਾਹਾਮ ਦੇ ਨੌਕਰ ਨੇ ਇਹ ਗੱਲ ਸੁਣੀ ਤਾਂ ਉਸ ਨੇ ਧਰਤੀ ਉੱਤੇ ਝੁਕ ਕੇ ਯਹੋਵਾਹ ਨੂੰ ਸਿਜਦਾ ਕੀਤਾ।"

44ਫ਼ੇਰ ਉਸ ਨੇ ਰਿਬਕਾਹ ਲਈ ਲਿਆਂਦੀਆਂ ਸੁਗਾਤਾਂ ਦਿੱਤੀਆਂ। ਉਸ ਨੇ ਉਸ ਨੂੰ ਸੁੰਦਰ ਕੱਪੜੇ ਅਤੇ ਸੋਨੇ-ਚਾਂਦੀ ਦੇ ਗਹਿਣੇ ਦਿੱਤੇ। ਉਸ ਨੇ ਉਸਦੀ ਮਾਂ ਅਤੇ ਉਸ ਦੇ ਭਰਾ ਨੂੰ ਵੀ ਮਹਿੰਗੀਆਂ ਸੁਗਾਤਾਂ ਦਿੱਤੀਆਂ।"

45ਫ਼ੇਰ ਉਸ ਨੇ ਅਤੇ ਉਸ ਦੇ ਬੰਦਿਆਂ ਨੇ ਭੋਜਨ ਪਾਣੀ ਕੀਤਾ ਅਤੇ ਉੱਥੇ ਰਾਤ ਗੁਜ਼ਾਰੀ। ਦੂਸਰੀ ਸਵੇਰ ਨੂੰ ਉਹ ਤੜਕੇ ਉੱਠੇ ਅਤੇ ਆਖਿਆ, “ਹੁਣ ਸਾਨੂੰ ਸਾਡੇ ਮਾਲਿਕ ਕੋਲ ਜਾਣਾ ਚਾਹੀਦਾ ਹੈ।”"

Genesis 24 illustration - Genesis Chapter 24

46ਰਿਬਕਾਹ ਦੀ ਮਾਂ ਅਤੇ ਉਸ ਦੇ ਭਰਾ ਨੇ ਆਖਿਆ, “ਰਿਬਕਾਹ ਨੂੰ ਕੁਝ ਦੇਰ ਸਾਡੇ ਕੋਲ ਰਹਿਣ ਦਿਉ। ਉਸ ਨੂੰ ਦਸ ਦਿਨ ਸਾਡੇ ਕੋਲ ਰਹਿਣ ਦਿਉ। ਇਸਤੋਂ ਮਗਰੋਂ ਉਹ ਜਾ ਸੱਕਦੀ ਹੈ।”"

47ਪਰ ਨੌਕਰ ਨੇ ਉਨ੍ਹਾਂ ਨੂੰ ਆਖਿਆ, “ਮੈਨੂੰ ਇੰਤਜ਼ਾਰ ਨਾ ਕਰਵਾਉ ਯਹੋਵਾਹ ਨੇ ਮੇਰੀ ਯਾਤਰਾ ਸਫ਼ਲ ਕੀਤੀ ਹੈ। ਹੁਣ ਮੈਨੂੰ ਆਪਣੇ ਸੁਆਮੀ ਕੋਲ ਵਾਪਸ ਜਾਣ ਦਿਉ।”"

48ਰਿਬਕਾਹ ਦੇ ਭਰਾ ਅਤੇ ਉਸਦੀ ਮਾਂ ਨੇ ਆਖਿਆ, “ਅਸੀਂ ਰਿਬਕਾਹ ਨੂੰ ਸੱਦਦੇ ਹਾਂ ਅਤੇ ਉਸ ਨੂੰ ਪੁੱਛਦੇ ਹਾਂ ਕਿ ਉਹ ਕੀ ਚਾਹੁੰਦੀ ਹੈ।”"

49ਉਨ੍ਹਾਂ ਨੇ ਰਿਬਕਾਹ ਨੂੰ ਸੱਦਿਆ ਅਤੇ ਉਸ ਨੂੰ ਪੁੱਛਿਆ, “ਕੀ ਤੂੰ ਇਸ ਬੰਦੇ ਨਾਲ ਹੁਣੇ ਜਾਣਾ ਚਾਹੁੰਦੀ ਹੈਂ?” ਰਿਬਕਾਹ ਨੇ ਆਖਿਆ, “ਹਾਂ ਮੈਂ ਜਾਵਾਂਗੀ।”"

50ਇਸ ਲਈ ਉਨ੍ਹਾਂ ਨੇ ਰਿਬਕਾਹ ਨੂੰ ਅਬਰਾਹਾਮ ਦੇ ਨੌਕਰ ਅਤੇ ਉਸ ਦੇ ਬੰਦਿਆਂ ਨਾਲ ਜਾਣ ਦਿੱਤਾ। ਰਿਬਕਾਹ ਦੀ ਦਾਈ ਵੀ ਉਨ੍ਹਾਂ ਦੇ ਨਾਲ ਗਈ।"

Genesis 24 illustration - Genesis Chapter 24

51ਜਦੋਂ ਰਿਬਕਾਹ ਜਾ ਰਹੀ ਸੀ, ਉਨ੍ਹਾਂ ਨੇ ਉਸ ਨੂੰ ਆਖਿਆ, “ਸਾਡੀਏ ਭੈਣੇ, ਤੂੰ ਬਹੁਤ ਸਾਰੇ ਲੋਕਾਂ ਦੀ ਮਾਂ ਬਣੇ ਅਤੇ ਤੇਰੇ ਉੱਤਰਾਧਿਕਾਰੀ ਆਪਣੇ ਦੁਸ਼ਮਣਾ ਨੂੰ ਹਰਾ ਦੇਣ ਅਤੇ ਉਨ੍ਹਾਂ ਦੇ ਸ਼ਹਿਰਾਂ ਉੱਤੇ ਕਬਜ਼ਾ ਕਰ ਲੈਣ।”"

52ਫ਼ੇਰ ਰਿਬਕਾਹ ਅਤੇ ਉਸਦੀ ਦਾਈ ਊਠਾਂ ਉੱਪਰ ਚੜ੍ਹ ਗਈਆਂ ਅਤੇ ਨੌਕਰ ਅਤੇ ਉਸ ਦੇ ਬੰਦਿਆਂ ਦੇ ਪਿੱਛੇ ਚੱਲ ਪਈਆਂ। ਇਸ ਤਰ੍ਹਾਂ ਨੌਕਰ ਨੇ ਰਿਬਕਾਹ ਨੂੰ ਲਿਆ ਅਤੇ ਘਰ ਵਾਪਸੀ ਦੇ ਸਫ਼ਰ ਉੱਤੇ ਰਵਾਨਾ ਹੋ ਗਿਆ।"

53ਇਸਹਾਕ ਨੇ ਬਏਰ ਲਹੀ ਰੋਈ ਨੂੰ ਛੱਡ ਦਿੱਤਾ ਸੀ ਅਤੇ ਹੁਣ ਨੇਗੇਵ ਵਿੱਚ ਰਹਿ ਰਿਹਾ ਸੀ।"

54ਸ਼ਾਮ ਨੂੰ ਇਸਹਾਕ ਖੇਤਾਂ ਵੱਲ ਸੈਰ ਲਈ ਨਿਕਲ ਗਿਆ। ਇਸਹਾਕ ਨੇ ਨਜ਼ਰ ਮਾਰੀ ਅਤੇ ਦੂਰੋਂ ਆਉਂਦੇ ਊਠਾਂ ਵੱਲ ਦੇਖਿਆ।"

55ਰਿਬਕਾਹ ਨੇ ਇਸਹਾਕ ਵੱਲ ਦੇਖਿਆ। ਫ਼ੇਰ ਉਹ ਊਠ ਤੋਂ ਉੱਤਰ ਗਈ।"

Genesis 24 illustration - Genesis Chapter 24

56ਉਸ ਨੇ ਨੌਕਰ ਨੂੰ ਆਖਿਆ, “ਇਹ ਆਦਮੀ ਕੌਣ ਹੈ ਜਿਹੜਾ ਖੇਤਾਂ ਵਿੱਚ ਸਾਨੂੰ ਮਿਲਣ ਲਈ ਘੁੰਮ ਰਿਹਾ ਹੈ?” ਨੌਕਰ ਨੇ ਆਖਿਆ, “ਇਹ ਮੇਰਾ ਸੁਆਮੀ ਹੈ।” ਇਸ ਲਈ ਰਿਬਕਾਹ ਨੇ ਆਪਣਾ ਮੂੰਹ ਪਰਦੇ ਨਾਲ ਕੱਜ ਲਿਆ।"

57ਨੌਕਰ ਨੇ ਇਸਹਾਕ ਨੂੰ ਉਨ੍ਹਾਂ ਗੱਲਾਂ ਬਾਰੇ ਦੱਸਿਆ ਜੋ ਵਾਪਰੀਆਂ ਸਨ।"

58ਫ਼ੇਰ ਇਸਹਾਕ ਕੁੜੀ ਨੂੰ ਆਪਣੀ ਮਾਂ ਦੇ ਤੰਬੂ ਵਿੱਚ ਲੈ ਆਇਆ। ਰਿਬਕਾਹ ਉਸੇ ਦਿਨ ਇਸਹਾਕ ਦੀ ਪਤਨੀ ਬਣ ਗਈ। ਇਸਹਾਕ ਉਸ ਨੂੰ ਬਹੁਤ ਪਿਆਰ ਕਰਦਾ ਸੀ ਇਸ ਲਈ ਇਸਹਾਕ ਨੂੰ ਆਪਣੀ ਮਾਂ ਦੇ ਦੇਹਾਂਤ ਤੋਂ ਬਾਦ ਹੌਂਸਲਾ ਮਿਲਿਆ।"

59ਅਬਰਾਹਾਮ ਦਾ ਪਰਿਵਾਰ ਅਬਰਾਹਾਮ ਨੇ ਇੱਕ ਵਾਰੀ ਫ਼ੇਰ ਵਿਆਹ ਕੀਤਾ। ਉਸਦੀ ਨਵੀਂ ਪਤਨੀ ਦਾ ਨਾਮ ਕਟੂਰਾਹ ਸੀ।"

60ਕਟੂਰਾਹ ਨੇ ਜ਼ਿਮਰਾਨ, ਯਾਕਸਾਨ, ਮਦਾਨ, ਮਿਦਯਾਨ, ਯਿਸਬਾਕ ਅਤੇ ਸੂਅਹ ਨੂੰ ਜਨਮ ਦਿੱਤਾ।"

Genesis 24 illustration - Genesis Chapter 24

61ਯਾਕਸਾਨ ਸਬਾ ਅਤੇ ਦਦਾਨ ਦਾ ਪਿਤਾ ਸੀ। ਅੱਸੂਰਿਮ, ਲਟੂਸਿਮ ਅਤੇ ਲਉੱਮਿਮ ਦੇ ਲੋਕ ਦਦਾਨ ਦੇ ਉੱਤਰਾਧਿਕਾਰੀ ਸਨ।"

62ਮਿਦਯਾਨ ਦੇ ਪੁੱਤਰ ਸਨ ਏਫ਼ਾਹ, ਏਫ਼ਰ, ਹਨੋਕ, ਅਬੀਦਾ ਅਤੇ ਅਲਦਾਆ। ਇਹ ਸਾਰੇ ਪੁੱਤਰ ਅਬਰਾਹਾਮ ਅਤੇ ਕਟੂਰਾਹ ਦੇ ਵਿਆਹ ਵਿੱਚੋਂ ਪੈਦਾ ਹੋਏ ਸਨ।"

63ਅਬਰਾਹਾਮ ਦੇ ਮਰਨ ਤੋਂ ਪਹਿਲਾਂ ਉਸ ਨੇ ਕੁਝ ਸੁਗਾਤਾਂ ਆਪਣੀਆਂ ਦਾਸੀਆਂ ਦੇ ਪੁੱਤਰਾਂ ਨੂੰ ਦਿੱਤੀਆਂ ਅਤੇ ਉਨ੍ਹਾਂ ਨੂੰ ਪੂਰਬ ਵੱਲ ਭੇਜ ਦਿੱਤਾ। ਉਸ ਨੇ ਉਨ੍ਹਾਂ ਨੂੰ ਇਸਹਾਕ ਤੋਂ ਦੂਰ ਭੇਜ ਦਿੱਤਾ ਫ਼ੇਰ ਅਬਰਾਹਾਮ ਨੇ ਆਪਣੀ ਸਾਰੀ ਜ਼ਾਇਦਾਦ ਇਸਹਾਕ ਨੂੰ ਦੇ ਦਿੱਤੀ।"

64ਅਬਰਾਹਾਮ 175 ਵਰ੍ਹਿਆਂ ਤੱਕ ਜੀਵਿਆ।"

65ਫ਼ੇਰ ਅਬਰਾਹਾਮ ਕਮਜ਼ੋਰ ਹੋ ਗਿਆ ਅਤੇ ਮਰ ਗਿਆ। ਉਸ ਨੇ ਲੰਬੀ ਅਤੇ ਸੰਤੁਸ਼ਟ ਜ਼ਿੰਦਗੀ ਭੋਗੀ ਸੀ। ਉਸਦਾ ਦੇਹਾਂਤ ਹੋ ਗਿਆ ਅਤੇ ਉਸ ਨੂੰ ਆਪਣੇ ਲੋਕਾਂ ਕੋਲ ਲਿਆਂਦਾ ਗਿਆ।"

Genesis 24 illustration - Genesis Chapter 24

66ਉਸ ਦੇ ਪੁੱਤਰਾਂ, ਇਸਹਾਕ ਅਤੇ ਇਸਮਾਏਲ, ਨੇ ਉਸ ਨੂੰ ਮਕਫ਼ੇਲਾਹ ਦੀ ਗੁਫ਼ਾ ਵਿੱਚ ਦਫ਼ਨਾਇਆ। ਇਹ ਗੁਫ਼ਾ ਸ਼ੋਹਰ ਦੇ ਪੁੱਤਰ ਅਫ਼ਰੋਨ ਹਿੱਤੀ ਦੇ ਖੇਤ ਅੰਦਰ ਹੈ। ਇਹ ਮਮਰੇ ਦੇ ਨੇੜੇ ਹੈ।"

67ਇਹ ਉਹੀ ਖੇਤ ਹੈ ਜਿਸ ਨੂੰ ਅਬਰਾਹਾਮ ਨੇ ਹਿੱਤੀ ਲੋਕਾਂ ਪਾਸੋਂ ਖਰੀਦਿਆ ਸੀ। ਅਬਰਾਹਾਮ ਨੂੰ ਉੱਥੇ ਹੀ ਉਸਦੀ ਪਤਨੀ ਸਾਰਾਹ ਨਾਲ ਦਫ਼ਨਾਇਆ ਗਿਆ ਸੀ।"

Chapter Complete

You have read Genesis 24

67 verses