Lumina
Genesis

Genesis 26

Genesis 26·Punjabi Bible

1ਇਸ ਲਈ ਅਬੀਮਲਕ ਨੇ ਸਾਰੇ ਲੋਕਾਂ ਨੂੰ ਚਿਤਾਵਨੀ ਦਿੱਤੀ। ਉਸ ਨੇ ਆਖਿਆ, “ਕਿਸੇ ਬੰਦੇ ਨੂੰ ਵੀ ਇਸ ਆਦਮੀ ਜਾਂ ਔਰਤ ਨੂੰ ਨੁਕਸਾਨ ਨਹੀਂ ਪਹੁੰਚਾਉਣਾ ਚਾਹੀਦਾ। ਜੇ ਕੋਈ ਬੰਦਾ ਇਨ੍ਹਾਂ ਨੂੰ ਤੰਗ ਕਰੇਗਾ ਤਾਂ ਉਸ ਬੰਦੇ ਨੂੰ ਮਾਰ ਦਿੱਤਾ ਜਾਵੇਗਾ।”"

2ਇਸਹਾਕ ਦਾ ਅਮੀਰ ਹੋ ਜਾਣਾ ਇਸਹਾਕ ਨੇ ਉਸ ਥਾਂ ਖੇਤ ਬੀਜੇ ਅਤੇ ਉਸ ਸਾਲ ਉਸ ਨੂੰ ਬਹੁਤ ਚੰਗੀ ਫ਼ਸਲ ਪ੍ਰਾਪਤ ਹੋਈ। ਯਹੋਵਾਹ ਨੇ ਉਸ ਉੱਤੇ ਬਹੁਤ ਬਖਸ਼ਿਸ਼ ਕੀਤੀ।"

3ਇਸਹਾਕ ਅਮੀਰ ਹੋ ਗਿਆ। ਉਸ ਨੇ ਹੋਰ ਵੱਧੇਰੇ ਦੌਲਤ ਜਮ੍ਹਾਂ ਕੀਤੀ ਜਦੋਂ ਤੱਕ ਕਿ ਉਹ ਬਹੁਤ ਅਮੀਰ ਨਹੀਂ ਹੋ ਗਿਆ।"

4ਉਸ ਕੋਲ ਬੱਕਰੀਆਂ ਦੇ ਇੱਜੜ ਅਤੇ ਡੰਗਰਾਂ ਦੇ ਇੱਜੜ ਸਨ। ਉਸ ਕੋਲ ਬਹੁਤ ਸਾਰੇ ਗੁਲਾਮ ਵੀ ਸਨ। ਸਾਰੇ ਫ਼ਲਿਸਤੀ ਉਸ ਨਾਲ ਈਰਖਾ ਕਰਦੇ ਸਨ।"

5ਇਸ ਲਈ ਫ਼ਲਿਸਤੀ ਲੋਕਾਂ ਨੇ ਉਹ ਸਾਰੇ ਖੂਹ ਤਬਾਹ ਕਰ ਦਿੱਤੇ ਜਿਹੜੇ ਉਸ ਦੇ ਪਿਤਾ ਅਬਰਾਹਾਮ ਅਤੇ ਉਸ ਦੇ ਨੌਕਰਾਂ ਨੇ ਬਹੁਤ ਵਰ੍ਹੇ ਪਹਿਲਾਂ ਉਸਾਰੇ ਸਨ। ਫ਼ਲਿਸਤੀਆਂ ਨੇ ਉਹ ਖੂਹ ਮਿੱਟੀ ਨਾਲ ਭਰ ਦਿੱਤੇ।"

Genesis 26 illustration - Genesis Chapter 26

6ਅਤੇ ਅਬੀਮਲਕ ਨੇ ਇਸਹਾਕ ਨੂੰ ਆਖਿਆ, “ਸਾਡਾ ਦੇਸ਼ ਛੱਡ ਜਾਹ। ਤੂੰ ਸਾਡੇ ਨਾਲੋਂ ਵੀ ਵੱਧੇਰੇ ਤਾਕਤਵਰ ਹੋ ਗਿਆ ਹੈਂ।”"

7ਇਸ ਲਈ ਇਸਹਾਕ ਨੇ ਉਹ ਥਾਂ ਛੱਡ ਦਿੱਤੀ ਅਤੇ ਗਰਾਰ ਦੀ ਛੋਟੀ ਨਦੀ ਦੇ ਕੰਢੇ ਡੇਰਾ ਲਾ ਲਿਆ। ਇਸਹਾਕ ਉੱਥੇ ਟਿਕ ਗਿਆ ਅਤੇ ਰਹਿਣ ਲੱਗਾ।"

8ਇਸ ਤੋਂ ਢੇਰ ਸਾਰਾ ਸਮਾਂ ਪਹਿਲਾਂ, ਅਬਰਾਹਾਮ ਨੇ ਬਹੁਤ ਸਾਰੇ ਖੂਹ ਉਸਾਰੇ ਸਨ। ਅਬਰਾਹਾਮ ਦੇ ਦੇਹਾਂਤ ਤੋਂ ਮਗਰੋਂ ਫ਼ਲਿਸਤੀਆਂ ਨੇ ਖੁਹਾਂ ਨੂੰ ਮਿੱਟੀ ਨਾਲ ਪੂਰ ਦਿੱਤਾ। ਇਸ ਲਈ ਇਸਹਾਕ ਵਾਪਸ ਗਿਆ ਅਤੇ ਉਸ ਨੇ ਉਹ ਖੂਹ ਫ਼ੇਰ ਉਸਾਰ ਲਈ। ਇਸਹਾਕ ਨੇ ਉਨ੍ਹਾਂ ਨੂੰ ਉਹੀ ਨਾਮ ਦਿੱਤੇ ਜਿਹੜੇ ਉਸ ਦੇ ਪਿਤਾ ਨੇ ਦਿੱਤੇ ਸਨ।"

9ਇਸਹਾਕ ਦੇ ਨੌਕਰਾਂ ਨੇ ਵੀ ਛੋਟੀ ਨਦੀ ਦੇ ਕੰਢੇ ਇੱਕ ਖੂਹ ਪੁਟਿਆ। ਉਸ ਖੂਹ ਵਿੱਚੋਂ ਪਾਣੀ ਦਾ ਚਸ਼ਮਾ ਵਗ ਤੁਰਿਆ।"

10ਪਰ ਉਹ ਲੋਕ ਜਿਹੜੇ ਗਰਾਰ ਦੀ ਵਾਦੀ ਵਿੱਚ ਇੱਜੜ ਚਾਰਦੇ ਸਨ ਉਹ ਇਸਹਾਕ ਦੇ ਨੌਕਰਾਂ ਨਾਲ ਝਗੜਨ ਲੱਗੇ। ਉਨ੍ਹਾਂ ਨੇ ਆਖਿਆ, “ਇਹ ਪਾਣੀ ਸਾਡਾ ਹੈ।” ਇਸ ਲਈ ਇਸਹਾਕ ਨੇ ਉਸ ਖੂਹ ਦਾ ਨਾਂ ਏਸੱਕ ਧਰ ਦਿੱਤਾ। ਉਸ ਨੇ ਇਹ ਨਾਮ ਇਸ ਨੂੰ ਇਸ ਵਾਸਤੇ ਦਿੱਤਾ ਕਿਉਂਕਿ ਇਹੀ ਥਾਂ ਸੀ ਜਿੱਥੇ ਉਨ੍ਹਾਂ ਲੋਕਾਂ ਨੇ ਉਸ ਨਾਲ ਝਗੜਾ ਕੀਤਾ ਸੀ।"

Genesis 26 illustration - Genesis Chapter 26

11ਫ਼ੇਰ ਇਸਹਾਕ ਦੇ ਨੌਕਰਾਂ ਨੇ ਇੱਕ ਹੋਰ ਖੂਹ ਪੁਟਿਆ। ਉਸ ਥਾਂ ਦੇ ਲੋਕ ਵੀ ਉਸ ਖੂਹ ਕਾਰਣ ਝਗੜਨ ਲੱਗੇ। ਇਸ ਲਈ ਇਸਹਾਕ ਨੇ ਉਸ ਖੂਹ ਦਾ ਨਾਮ ਰੱਖਿਆ “ਸਿਟਨਾ”"

12ਇਸਹਾਕ ਉਸ ਥਾਂ ਤੋਂ ਪਰ੍ਹਾਂ ਹਟ ਗਿਆ ਅਤੇ ਇੱਕ ਹੋਰ ਖੂਹ ਪੁੱਟਿਆ। ਕੋਈ ਵੀ ਆਦਮੀ ਉਸ ਖੂਹ ਬਾਰੇ ਉਸ ਨਾਲ ਝਗੜਾ ਕਰਨ ਲਈ ਨਹੀਂ ਆਇਆ। ਇਸ ਲਈ ਇਸਹਾਕ ਨੇ ਉਸ ਖੂਹ ਦਾ ਨਾਮ ਰਹੋਬੋਥ ਰੱਖ ਦਿੱਤਾ। ਇਸਹਾਕ ਨੇ ਆਖਿਆ, “ਹੁਣ ਯਹੋਵਾਹ ਨੇ ਸਾਡੇ ਲਈ ਥਾਂ ਲੱਭ ਲਈ ਹੈ। ਅਸੀਂ ਇਸ ਥਾਂ ਵੱਧਾ-ਫ਼ੁੱਲਾਂਗੇ ਅਤੇ ਸਫ਼ਲ ਹੋਵਾਂਗੇ।”"

13ਉਸ ਥਾਂ ਤੋਂ ਇਸਹਾਕ ਬਏਰਸਬਾ ਚੱਲਾ ਗਿਆ।"

14ਯਹੋਵਾਹ ਨੇ ਉਸ ਰਾਤ ਇਸਹਾਕ ਨਾਲ ਗੱਲ ਕੀਤੀ। ਯਹੋਵਾਹ ਨੇ ਆਖਿਆ, “ਮੈਂ ਤੇਰੇ ਪਿਤਾ ਅਬਰਾਹਾਮ ਦਾ ਪਰਮੇਸ਼ੁਰ ਹਾਂ। ਭੈਭੀਤ ਨਾ ਹੋ। ਮੈਂ ਤੇਰੇ ਨਾਲ ਹਾਂ ਅਤੇ ਮੈਂ ਤੇਰੇ ਉੱਤੇ ਬਖਸ਼ਿਸ਼ ਕਰਾਂਗਾ। ਮੈਂ ਤੇਰੇ ਪਰਿਵਾਰ ਨੂੰ ਮਹਾਨ ਬਣਾ ਦਿਆਂਗਾ। ਮੈਂ ਅਜਿਹਾ ਆਪਣੇ ਨੌਕਰ ਅਬਰਾਹਾਮ ਸਦਕਾ ਕਰਾਂਗਾ।”"

15ਇਸ ਲਈ ਇਸਹਾਕ ਨੇ ਉੱਥੇ ਇੱਕ ਜਗਵੇਦੀ ਉਸਾਰੀ ਅਤੇ ਉਸ ਥਾਂ ਯਹੋਵਾਹ ਦੀ ਉਪਾਸਨਾ ਕੀਤੀ। ਇਸਹਾਕ ਨੇ ਉੱਥੇ ਡੇਰਾ ਲਾ ਲਿਆ ਅਤੇ ਉਸ ਦੇ ਨੌਕਰਾਂ ਨੇ ਇੱਕ ਖੂਹ ਪੁੱਟਿਆ।"

Genesis 26 illustration - Genesis Chapter 26

16ਅਬੀਮਲਕ ਗਰਾਰ ਤੋਂ ਇਸਹਾਨ ਨੂੰ ਮਿਲਣ ਆਇਆ। ਅਬੀਮਲਕ ਆਪਣੇ ਨਾਲ ਆਪਨੇ ਸਲਾਹਕਾਰ ਅਹੁਜ਼ਥ ਅਤੇ ਆਪਣੀ ਫ਼ੌਜ਼ ਦੇ ਕਮਾਂਡਰ ਫ਼ੀਕੋਲ ਨੂੰ ਵੀ ਲਿਆਇਆ।"

17ਇਸਹਾਕ ਨੇ ਪੁੱਛਿਆ, “ਤੂੰ ਮੈਨੂੰ ਕਿਉਂ ਮਿਲਣ ਆਇਆ ਹੈ? ਪਹਿਲਾਂ ਤੂੰ ਇੰਝ ਵਿਖਾਵਾ ਕੀਤਾ ਜਿਵੇਂ ਤੂੰ ਮੈਨੂੰ ਨਫ਼ਰਤ ਕੀਤੀ। ਤੂੰ ਤਾਂ ਮੈਨੂੰ ਆਪਣੇ ਦੇਸ਼ ਵਿੱਚੋਂ ਵੀ ਬਾਹਰ ਕੱਢ ਦਿੱਤਾ ਸੀ।”"

18ਉਨ੍ਹਾਂ ਨੇ ਜਵਾਬ ਦਿੱਤਾ, “ਹੁਣ ਅਸੀਂ ਜਾਣਦੇ ਹਾਂ ਕਿ ਯਹੋਵਾਹ ਤੇਰੇ ਨਾਲ ਹੈ। ਇਸ ਲਈ ਅਸੀਂ ਸੋਚਿਆ ਕਿ ਸਾਨੂੰ ਤੇਰੇ ਨਾਲ ਇੱਕ ਇਕਰਾਰਨਾਮਾ ਕਰਨਾ ਚਾਹੀਦਾ ਹੈ।"

19ਇਕਰਾਰ ਕਰ ਕਿ ਤੂੰ ਸਾਨੂੰ ਚੋਟ ਨਹੀਂ ਪਹੁੰਚਾਵੇਂਗਾ। ਅਸੀਂ ਤੈਨੂੰ ਨੁਕਸਾਨ ਨਹੀਂ ਪਹੁੰਚਾਇਆ। ਹੁਣ ਤੈਨੂੰ ਇਕਰਾਰ ਕਰਨਾ ਚਾਹੀਦਾ ਹੈ ਕਿ ਤੂੰ ਸਾਨੂੰ ਨੁਕਸਾਨ ਨਾ ਪਹੁੰਚਾਵੇਂ। ਅਸੀਂ ਤੈਨੂੰ ਜਲਾਵਤਨ ਕੀਤਾ ਪਰ ਅਸੀਂ ਤੈਨੂੰ ਸ਼ਾਂਤੀ ਨਾਲ ਜਲਾਵਤਨ ਕੀਤਾ। ਹੁਣ ਇਹ ਗੱਲ ਸਪੱਸ਼ਟ ਹੈ ਕਿ ਯਹੋਵਾਹ ਨੇ ਤੇਰੇ ਉੱਤੇ ਬਖਸ਼ਿਸ਼ ਕੀਤੀ ਹੈ।”"

20ਇਸ ਲਈ ਇਸਹਾਕ ਨੇ ਉਨ੍ਹਾਂ ਨੂੰ ਇੱਕ ਦਾਵਤ ਦਿੱਤੀ। ਉਨ੍ਹਾਂ ਸਾਰਿਆਂ ਨੇ ਭੋਜਨ ਪਾਣੀ ਛਕਿਆ।"

Genesis 26 illustration - Genesis Chapter 26

21ਦੂਸਰੀ ਸਵੇਰ ਨੂੰ ਸੁਵੱਖਤੇ ਹੀ ਹਰ ਬੰਦੇ ਨੇ ਇਕਰਾਰ ਕੀਤਾ ਅਤੇ ਸੌਂਹ ਚੁੱਕੀ। ਫ਼ੇਰ ਉਹ ਆਦਮੀ ਸ਼ਾਂਤੀ ਨਾਲ ਚੱਲੇ ਗਏ।"

22ਉਸ ਦਿਨ, ਇਸਹਾਕ ਦੇ ਨੌਕਰ ਆਏ ਅਤੇ ਉਨ੍ਹਾਂ ਨੂੰ ਆਪਣੇ ਪੁੱਟੇ ਹੋਏ ਖੂਹ ਬਾਰੇ ਦੱਸਿਆ। ਨੌਕਰਾਂ ਨੇ ਆਖਿਆ, “ਸਾਨੂੰ ਉਸ ਖੂਹ ਵਿੱਚ ਪਾਣੀ ਮਿਲਿਆ ਹੈ।”"

23ਇਸ ਲਈ ਇਸਹਾਕ ਨੇ ਉਸ ਖੂਹ ਦਾ ਨਾਂ ਸ਼ਿਬਆਹ ਰੱਖ ਦਿੱਤਾ ਅਤੇ ਉਸ ਸ਼ਹਿਰ ਨੂੰ ਬਏਰਸਬਾ ਸੱਦਿਆ ਜਾਂਦਾ ਹੈ।"

24ਏਸਾਓ ਦੀਆਂ ਪਤਨੀਆਂ ਜਦੋਂ ਏਸਾਓ 40 ਵਰ੍ਹਿਆਂ ਦਾ ਹੋਇਆ ਉਸ ਨੇ ਦੋ ਹਿੱਤੀ ਔਰਤਾਂ ਨਾਲ ਵਿਆਹ ਕਰਵਾਇਆ। ਇੱਕ ਬੇਰੀ ਦੀ ਧੀ ਯਹੂਦਿਥ ਅਤੇ ਦੂਸਰੇ ਏਲੋਨ ਦੀ ਧੀ ਬਾਸਮਥ ਸੀ।"

25ਇਨ੍ਹਾਂ ਸ਼ਾਦੀਆਂ ਨੇ ਰਿਬਕਾਹ ਅਤੇ ਇਸਹਾਕ ਨੂੰ ਬਹੁਤ ਦੁੱਖ ਪਹੁੰਚਾਇਆ।"

Genesis 26 illustration - Genesis Chapter 26

26ਵਿਰਸੇ ਦੀਆਂ ਸਮੱਸਿਆਵਾਂ ਇਸਹਾਕ ਬਿਰਧ ਹੋ ਗਿਆ ਅਤੇ ਉਸਦੀ ਨਜ਼ਰ ਕਮਜ਼ੋਰ ਹੋ ਗਈ। ਇੱਕ ਦਿਨ ਉਸ ਨੇ ਆਪਣੇ ਵੱਡੇ ਪੁੱਤਰ ਏਸਾਓ ਨੂੰ ਆਪਣੇ ਕੋਲ ਬੁਲਾਇਆ। ਇਸਹਾਕ ਨੇ ਆਖਿਆ, “ਪੁੱਤਰ!” ਏਸਾਓ ਨੇ ਜਵਾਬ ਦਿੱਤਾ “ਹਾਂ ਜੀ ਮੈਂ ਇੱਥੇ ਹੀ ਹਾਂ।”"

27ਇਸਹਾਕ ਨੇ ਆਖਿਆ, “ਮੈਂ ਬਿਰਧ ਹੋ ਗਿਆ ਹਾਂ। ਸ਼ਾਇਦ ਮੇਰਾ ਛੇਤੀ ਹੀ ਦੇਹਾਂਤ ਹੋ ਜਾਵੇ!"

28ਇਸ ਲਈ ਆਪਣਾ ਤੀਰ ਕਮਾਨ ਚੁੱਕ ਅਤੇ ਸ਼ਿਕਾਰ ਨੂੰ ਜਾਹ। ਮੇਰੇ ਖਾਣ ਲਈ ਇੱਕ ਜਾਨਵਰ ਮਾਰ ਕੇ ਲਿਆ।"

29ਮੇਰੀ ਪਸੰਦ ਦਾ ਭੋਜਨ ਤਿਆਰ ਕਰ। ਇਸ ਨੂੰ ਮੇਰੇ ਕੋਲ ਲਿਆ ਮੈਂ ਇਸ ਨੂੰ ਖਾਵਾਂਗਾ। ਫ਼ੇਰ ਮੈਂ ਮਰਨ ਤੋਂ ਪਹਿਲਾਂ ਤੈਨੂੰ ਅਸੀਸ ਦੇਵਾਂਗਾ।”"

30ਇਸ ਲਈ ਏਸਾਓ ਸ਼ਿਕਾਰ ਤੇ ਚੱਲਾ ਗਿਆ। ਜਦੋਂ ਇਸਹਾਕ ਨੇ ਇਹ ਗੱਲਾਂ ਆਪਣੇ ਪੁੱਤਰ ਨੂੰ ਆਖੀਆਂ ਤਾਂ ਰਿਬਕਾਹ ਸੁਣ ਰਹੀ ਸੀ।"

Genesis 26 illustration - Genesis Chapter 26

31ਰਿਬਕਾਹ ਨੇ ਆਪਣੇ ਪੁੱਤਰ ਯਾਕੂਬ ਨੂੰ ਆਖਿਆ, “ਸੁਣ, ਮੈਂ ਤੇਰੇ ਪਿਤਾ ਨੂੰ ਤੇਰੇ ਭਰਾ ਏਸਾਓ ਨਾਲ ਗੱਲਾਂ ਕਰਦੇ ਸੁਣਿਆ ਹੈ।"

32ਤੇਰੇ ਪਿਤਾ ਨੇ ਆਖਿਆ, ‘ਇੱਕ ਜਾਨਵਰ ਨੂੰ ਮਾਰ ਕੇ ਮੇਰੇ ਲਈ ਲਿਆ। ਮੇਰੇ ਲਈ ਭੋਜਨ ਤਿਆਰ ਕਰ ਅਤੇ ਮੈਂ ਖਾਵਾਂਗਾ। ਫ਼ੇਰ ਮੈਂ ਮਰਨ ਤੋਂ ਪਹਿਲਾਂ ਤੈਨੂੰ ਯਹੋਵਾਹ ਦੀ ਹਾਜ਼ਰੀ ਵਿੱਚ ਅਸੀਸ ਦੇਵਾਂਗਾ।’"

33ਇਸ ਲਈ ਪੁੱਤਰ, ਮੇਰੀ ਗੱਲ ਸੁਣ ਅਤੇ ਓਹੀ ਕਰ ਜੋ ਮੈਂ ਆਖਦੀ ਹਾਂ।"

34ਆਪਣੀਆਂ ਬੱਕਰੀਆਂ ਵੱਲ ਜਾਹ ਅਤੇ ਮੇਰੇ ਕੋਲ ਦੋ ਜਵਾਨ ਬੱਕਰੀਆਂ ਲੈ ਕੇ ਆ। ਮੈਂ ਉਨ੍ਹਾਂ ਨੂੰ ਉਸੇ ਤਰ੍ਹਾਂ ਤਿਆਰ ਕਰਾਂਗੀ ਜਿਵੇਂ ਤੇਰੇ ਪਿਤਾ ਨੂੰ ਪਸੰਦ ਹੈ।"

35ਫ਼ੇਰ ਤੂੰ ਭੋਜਨ ਆਪਣੇ ਪਿਤਾ ਕੋਲ ਲੈ ਜਾਵੀਂ। ਅਤੇ ਉਹ ਮਰਨ ਤੋਂ ਪਹਿਲਾਂ ਤੈਨੂੰ ਅਸੀਸ ਦੇ ਦੇਵੇਗਾ।”"

Chapter Complete

You have read Genesis 26

35 verses