Lumina
Genesis

Genesis 28

Genesis 28·Punjabi Bible

1ਜਦੋਂ ਹਾਲੇ ਯਾਕੂਬ ਸਫ਼ਰ ਵਿੱਚ ਸੀ, ਕਿ ਸੂਰਜ ਛਿਪ ਗਿਆ। ਇਸ ਲਈ ਯਾਕੂਬ ਰਾਤ ਕੱਟਣ ਲਈ ਕਿਸੇ ਥਾਂ ਚੱਲਾ ਗਿਆ। ਯਾਕੂਬ ਨੇ ਉਸ ਥਾਵੇਂ ਇੱਕ ਚੱਟਾਨ ਦੇਖੀ ਅਤੇ ਉਸ ਉੱਤੇ ਸਿਰ ਰੱਖ ਕੇ ਸੌਂ ਗਿਆ।"

2ਯਾਕੂਬ ਨੂੰ ਇੱਕ ਸੁਪਨਾ ਆਇਆ। ਉਸ ਨੂੰ ਸੁਪਨਾ ਆਇਆ ਕਿ ਇੱਕ ਪੌੜੀ ਸੀ ਜਿਹੜੀ ਧਰਤੀ ਉੱਤੇ ਲਗੀ ਹੋਈ ਸੀ ਅਤੇ ਆਕਾਸ਼ ਤੱਕ ਜਾਂਦੀ ਸੀ। ਯਾਕੂਬ ਨੇ ਪਰਮੇਸ਼ੁਰ ਦੇ ਦੂਤਾਂ ਨੂੰ ਇਸ ਪੌੜੀ ਉੱਤੇ ਚਢ਼ਦਿਆਂ ਉੱਤਰਦਿਆਂ ਦੇਖਿਆ।"

3ਅਤੇ ਫ਼ੇਰ ਯਾਕੂਬ ਨੇ ਯਹੋਵਾਹ ਨੂੰ ਪੌੜੀ ਲਾਗੇ ਖਲੋਤਿਆਂ ਦੇਖਿਆ। ਯਹੋਵਾਹ ਨੇ ਆਖਿਆ, “ਮੈਂ ਤੇਰੇ ਦਾਦੇ, ਅਬਰਾਹਾਮ ਦਾ ਯਹੋਵਾਹ ਪਰਮੇਸ਼ੁਰ ਹਾਂ। ਮੈਂ ਇਸਹਾਕ ਦਾ ਪਰਮੇਸ਼ੁਰ ਹਾਂ। ਮੈਂ ਤੈਨੂੰ ਇਹ ਧਰਤੀ ਦੇਵਾਂਗਾ ਜਿਸ ਉੱਤੇ ਤੂੰ ਹੁਣ ਲੇਟਿਆ ਹੋਇਆ ਹੈਂ। ਮੈਂ ਇਹ ਧਰਤੀ ਤੈਨੂੰ ਅਤੇ ਤੇਰੇ ਬੱਚਿਆਂ ਨੂੰ ਦੇਵਾਂਗਾ।"

4ਤੇਰੇ ਬਹੁਤ ਸਾਰੇ ਉੱਤਰਾਧਿਕਾਰੀ ਹੋਣਗੇ। ਉਹ ਇੰਨੇ ਹੋਣਗੇ ਜਿੰਨੇ ਧਰਤੀ ਉੱਤੇ ਮਿੱਟੀ ਦੇ ਕਣ ਹਨ। ਉਹ ਪੂਰਬ, ਪੱਛਮ ਅਤੇ ਉੱਤਰ, ਦੱਖਣ ਵੱਲ ਫ਼ੈਲ ਜਾਣਗੇ। ਧਰਤੀ ਦੇ ਸਾਰੇ ਪਰਿਵਾਰਾਂ ਉੱਤੇ ਤੇਰੇ ਅਤੇ ਤੇਰੇ ਉੱਤਰਾਧਿਕਾਰੀਆਂ ਸਦਕਾ ਬਖਸ਼ਿਸ਼ ਹੋਵੇਗੀ।"

5“ਮੈਂ ਤੇਰੇ ਨਾਲ ਹਾਂ, ਅਤੇ ਜਿੱਥੇ ਵੀ ਤੂੰ ਜਾਵੇਂਗਾ ਮੈਂ ਤੇਰੀ ਰੱਖਿਆ ਕਰਾਂਗਾ। ਮੈਂ ਤੈਨੂੰ ਇਸ ਧਰਤੀ ਉੱਤੇ ਵਾਪਸ ਲਿਆਵਾਂਗਾ। ਮੈਂ ਤੈਨੂੰ ਓਨਾ ਚਿਰ ਨਹੀਂ ਛੱਡਾਂਗਾ ਜਿੰਨਾ ਚਿਰ ਤੱਕ ਮੈਂ ਉਹ ਗੱਲ ਪੂਰੀ ਨਹੀਂ ਕਰ ਲੈਂਦਾ ਜਿਸਦਾ ਮੈਂ ਵਚਨ ਦਿੱਤਾ ਹੈ।”"

Genesis 28 illustration - Genesis Chapter 28

6ਫ਼ੇਰ ਯਾਕੂਬ ਆਪਣੀ ਨੀਂਦ ਤੋਂ ਜਾਗ ਪਿਆ ਅਤੇ ਆਖਿਆ, “ਮੈਂ ਜਾਣਦਾ ਹਾਂ ਕਿ ਯਹੋਵਾਹ ਇਸ ਥਾਂ ਹੈ। ਪਰ ਮੈਨੂੰ ਓਨਾ ਚਿਰ ਤੱਕ ਇਸ ਗੱਲ ਦਾ ਪਤਾ ਨਹੀਂ ਲੱਗਿਆ ਜਿੰਨਾ ਚਿਰ ਤੱਕ ਕਿ ਮੈਂ ਸੌਂ ਨਹੀਂ ਗਿਆ।”"

7ਯਾਕੂਬ ਭੈਭੀਤ ਹੋ ਗਿਆ। ਉਸ ਨੇ ਆਖਿਆ, “ਇਹ ਬਹੁਤ ਮਹਾਨ ਥਾਂ ਹੈ। ਇਹ ਪਰਮੇਸ਼ੁਰ ਦਾ ਘਰ ਹੈ। ਇਹ ਆਕਾਸ਼ ਦਾ ਦਰਵਾਜ਼ਾ ਹੈ।”"

8ਯਾਕੂਬ ਸਵੇਰੇ ਬਹੁਤ ਤੜਕੇ ਉੱਠ ਬੈਠਾ। ਯਾਕੂਬ ਨੇ ਉਹ ਸਿਲ ਲਈ ਜਿਸ ਉੱਤੇ ਉਹ ਸੁੱਤਾ ਸੀ ਅਤੇ ਇਸ ਨੂੰ ਇਸਦੇ ਇੱਕ ਕਿਨਾਰੇ ਭਾਰ ਖੜ੍ਹਾ ਕਰ ਦਿੱਤਾ। ਫ਼ੇਰ ਉਸ ਨੇ ਸਿਲ ਉੱਤੇ ਤੇਲ ਚੋਇਆ। ਇਸ ਤਰ੍ਹਾਂ ਉਸ ਨੇ ਇਸ ਸਿਲ ਨੂੰ ਪਰਮੇਸ਼ੁਰ ਦੀ ਯਾਦਗਾਰ ਬਣਾ ਦਿੱਤਾ।"

9ਇਸ ਥਾਂ ਦਾ ਨਾਮ ਲੂਜ਼ ਸੀ। ਪਰ ਯਾਕੂਬ ਨੇ ਇਸ ਨੂੰ ਬੈਤਏਲ ਦਾ ਨਾਮ ਦਿੱਤਾ।"

10ਫ਼ੇਰ ਯਾਕੂਬ ਨੇ ਇੱਕ ਇਕਰਾਰ ਕੀਤਾ। ਉਸ ਨੇ ਆਖ਼ਿਆ, “ਜੇ ਪਰਮੇਸ਼ੁਰ ਮੇਰੇ ਨਾਲ ਹੈ, ਅਤੇ ਜੇ ਪਰਮੇਸ਼ੁਰ ਮੇਰੀ ਇਸ ਯਾਤਰਾ ਉੱਤੇ ਰੱਖਿਆ ਕਰੇਗਾ, ਅਤੇ ਜੇ ਪਰਮੇਸ਼ੁਰ ਮੈਨੂੰ ਖਾਣ-ਪੀਣ ਅਤੇ ਪਹਿਨਣ ਲਈ ਦਿੰਦਾ ਹੈ,"

Genesis 28 illustration - Genesis Chapter 28

11ਅਤੇ ਜੇ ਮੈਂ ਸ਼ਾਂਤੀ ਨਾਲ ਆਪਣੇ ਪਿਤਾ ਦੇ ਘਰ ਆ ਜਾਂਦਾ ਹਾਂ, ਤਾਂ ਯਹੋਵਾਹ ਮੇਰਾ ਪਰਮੇਸ਼ੁਰ ਹੋਵੇਗਾ।"

12ਮੈਂ ਇਸ ਪੱਥਰ ਨੂੰ ਇੱਕ ਯਾਦਗਾਰ ਪੱਥਰ ਵਜੋਂ ਸਥਾਪਿਤ ਕਰ ਰਿਹਾ ਹਾਂ। ਇਹ ਦਰਸਾਵੇਗਾ ਕਿ ਇਹ ਪਰਮੇਸ਼ੁਰ ਲਈ ਪਵਿੱਤਰ ਸਥਾਨ ਹੈ। ਅਤੇ ਮੈਂ ਪਰਮੇਸ਼ੁਰ ਨੂੰ ਉਸ ਸਾਰੇ ਕੁਝ ਦਾ ਦਸਵੰਧ ਦੇਵਾਂਗਾ ਜੋ ਕੁਝ ਵੀ ਉਹ ਮੈਨੂੰ ਦੇਵੇਗਾ।”"

13ਯਾਕੂਬ ਰਾਖੇਲ ਨੂੰ ਮਿਲਦਾ ਹੈ ਫ਼ੇਰ ਯਾਕੂਬ ਨੇ ਆਪਣਾ ਸਫ਼ਰ ਜਾਰੀ ਰੱਖਿਆ। ਉਹ ਪੂਰਬ ਦੇ ਦੇਸ਼ ਵਿੱਚ ਗਿਆ।"

14ਯਾਕੂਬ ਨੇ ਝਾਤੀ ਮਾਰੀ ਅਤੇ ਉਸ ਨੂੰ ਖੇਤਾਂ ਅੰਦਰ ਇੱਕ ਖੂਹ ਨਜ਼ਰ ਆਇਆ। ਖੂਹ ਦੇ ਨੇੜੇ ਭੇਡਾਂ ਦੇ ਤਿੰਨ ਇੱਜੜ ਲੇਟੇ ਸਨ। ਇਹੀ ਉਹ ਖੂਹ ਸੀ ਜਿੱਥੇ ਇਹ ਭੇਡਾਂ ਪਾਣੀ ਪੀਂਦੀਆਂ ਸਨ। ਉੱਥੇ ਇੱਕ ਵੱਡਾ ਪੱਥਰ ਸੀ, ਜਿਸ ਨਾਲ ਖੂਹ ਦਾ ਮੂੰਹ ਕੱਜਿਆ ਹੋਇਆ ਸੀ।"

15ਜਦੋਂ ਸਾਰੇ ਇੱਜੜ ਉੱਥੇ ਇਕੱਠੇ ਹੋ ਜਾਂਦੇ ਸਨ ਅਯਾਲੀ ਪੱਥਰ ਨੂੰ ਖੂਹ ਤੋਂ ਹਟਾ ਦਿੰਦੇ ਸਨ। ਫ਼ੇਰ ਸਾਰੀਆਂ ਭੇਡਾਂ ਪਾਣੀ ਪੀ ਸੱਕਦੀਆਂ ਸਨ। ਜਦੋਂ ਭੇਡਾਂ ਦੀ ਪਿਆਸ ਬੁਝ ਜਾਂਦੀ ਤਾਂ ਅਯਾਲੀ ਪੱਥਰ ਨੂੰ ਮੁੜਕੇ ਪਹਿਲੀ ਥਾਂ ਖਿਸੱਕਾ ਦਿੰਦੇ ਸਨ।"

Genesis 28 illustration - Genesis Chapter 28

16ਯਾਕੂਬ ਨੇ ਉੱਥੋਂ ਦੇ ਅਯਾਲੀਆਂ ਨੂੰ ਆਖਿਆ, “ਭਰਾਵੋ, ਤੁਸੀਂ ਕਿੱਥੋਂ ਦੇ ਹੋ?” ਉਨ੍ਹਾਂ ਨੇ ਜਵਾਬ ਦਿੱਤਾ, “ਅਸੀਂ ਹਾਰਾਨ ਤੋਂ ਹਾਂ।”"

17ਫ਼ੇਰ ਯਾਕੂਬ ਨੇ ਆਖਿਆ, “ਕੀ ਤੁਸੀਂ ਨਾਹੋਰ ਦੇ ਪੋਤਰੇ ਲਾਬਾਨ ਨੂੰ ਜਾਣਦੇ ਹੋ?” ਅਯਾਲੀਆਂ ਨੇ ਜਵਾਬ ਦਿੱਤਾ, “ਅਸੀਂ ਉਸ ਨੂੰ ਜਾਣਦੇ ਹਾਂ।”"

18ਫ਼ੇਰ ਯਾਕੂਬ ਨੇ ਆਖਿਆ, “ਉਸਦਾ ਕੀ ਹਾਲ ਹੈ?” ਉਨ੍ਹਾਂ ਨੇ ਜਵਾਬ ਦਿੱਤਾ, “ਉਹ ਰਾਜੀ-ਖੁਸ਼ੀ ਹੈ। ਹਰ ਚੀਜ਼ ਠੀਕ ਹੈ। ਦੇਖੋ ਉਹ ਉਸ ਦੀ ਧੀ ਰਾਖੇਲ ਉਸ ਦੀਆਂ ਭੇਡਾਂ ਦੇ ਨਾਲ ਤੁਰੀ ਆਉਂਦੀ ਹੈ।”"

19ਯਾਕੂਬ ਨੇ ਆਖਿਆ, “ਦੇਖੋ, ਹਾਲੇ ਤਾਂ ਦਿਨ ਖੜ੍ਹਾ ਹੈ ਸੂਰਜ ਛਿਪਣ ਵਿੱਚ ਹਾਲੇ ਦੇਰ ਹੈ। ਹਾਲੇ ਜਾਨਵਰਾਂ ਦੇ ਰਾਤ ਲਈ ਇਕੱਠੇ ਕਰਨ ਦਾ ਵੇਲਾ ਨਹੀਂ ਹੋਇਆ। ਇਸ ਲਈ ਇਨ੍ਹਾਂ ਨੂੰ ਪਾਣੀ ਪਿਲਾਉ ਅਤੇ ਖੇਤਾਂ ਵਿੱਚ ਵਾਪਸ ਜਾਣ ਦਿਉ।”"

20ਪਰ ਉਸ ਅਯਾਲੀ ਨੇ ਆਖਿਆ, “ਅਸੀਂ ਉਦੋਂ ਤੱਕ ਅਜਿਹਾ ਨਹੀਂ ਕਰ ਸੱਕਦੇ ਜਿੰਨਾ ਚਿਰ ਸਾਰੇ ਇੱਜੜ ਇਕੱਠੇ ਨਹੀਂ ਹੋ ਜਾਂਦੇ। ਫ਼ੇਰ ਅਸੀਂ ਖੂਹ ਤੋਂ ਪੱਥਰ ਖਿਸੱਕਾ ਦੇਵਾਂਗੇ ਅਤੇ ਸਾਰੀਆਂ ਭੇਡਾਂ ਪਾਣੀ ਪੀਣਗੀਆਂ।”"

Genesis 28 illustration - Genesis Chapter 28

21ਜਦੋਂ ਯਾਕੂਬ ਅਯਾਲੀਆਂ ਨਾਲ ਗੱਲ ਕਰ ਰਿਹਾ ਸੀ ਤਾਂ ਰਾਖੇਲ ਆਪਣੇ ਪਿਤਾ ਦੀਆਂ ਭੇਡਾਂ ਦੇ ਨਾਲ ਆ ਗਈ। (ਰਾਖੇਲ ਦਾ ਕੰਮ ਭੇਡਾਂ ਦੀ ਦੇਖ-ਭਾਲ ਕਰਨਾ ਸੀ।)"

22ਰਾਖੇਲ ਲਾਬਾਨ ਦੀ ਧੀ ਸੀ। ਲਾਬਾਨ ਯਕੂਬ ਦੀ ਮਾਂ ਰਿਬਕਾਹ ਦਾ ਭਰਾ ਸੀ। ਜਦੋਂ ਯਾਕੂਬ ਨੇ ਰਾਖੇਲ ਨੂੰ ਦੇਖਿਆ, ਉਸ ਨੇ ਜਾਕੇ ਪੱਥਰ ਖਿਸੱਕਾਇਆ ਅਤੇ ਫ਼ੇਰ ਭੇਡਾਂ ਨੂੰ ਪਾਣੀ ਦਿੱਤਾ।"

Chapter Complete

You have read Genesis 28

22 verses