1ਯਹੋਵਾਹ, ਤੂੰ ਮੈਨੂੰ ਆਖਿਆ ਸੀ, ‘ਮੈਂ ਤੇਰੇ ਉੱਤੇ ਨੇਕੀ ਕਰਾਂਗਾ। ਮੈਂ ਤੇਰੇ ਪਰਿਵਾਰ ਵਿੱਚ ਵਾਧਾ ਕਰਾਂਗਾ ਅਤੇ ਤੇਰੀ ਸੰਤਾਨ ਨੂੰ ਸਮੁੰਦਰ ਦੇ ਕੰਢੇ ਦੀ ਰੇਤ ਦੇ ਕਿਣਕਿਆਂ ਜਿੰਨਾ ਕਰ ਦਿਆਂਗਾ। ਉਨ੍ਹਾਂ ਦੀ ਗਿਣਤੀ ਨਹੀਂ ਕੀਤੀ ਜਾ ਸੱਕੇਗੀ।’”"
2ਯਾਕੂਬ ਉਸ ਥਾਂ ਰਾਤ ਲਈ ਠਹਿਰ ਗਿਆ। ਯਾਕੂਬ ਨੇ ਏਸਾਓ ਨੂੰ ਸੁਗਾਤ ਵਜੋਂ ਦੇਣ ਲਈ ਕੁਝ ਚੀਜ਼ਾਂ ਤਿਆਰ ਕੀਤੀਆਂ।"
3ਯਾਕੂਬ ਨੇ 200 ਬੱਕਰੀਆਂ ਅਤੇ 20 ਬੱਕਰੇ, 200 ਭੇਡਾਂ ਅਤੇ 20 ਭੇਡੂ ਚੁਣੇ।"
4ਯਾਕੂਬ ਨੇ 30 ਊਠ ਅਤੇ ਉਨ੍ਹਾਂ ਦੇ ਬਛੜੇ, 40 ਗਊਆਂ ਅਤੇ 10 ਸੰਢੇ, 20 ਖੋਤੀਆਂ ਅਤੇ 10 ਖੋਤੇ ਚੁਣੇ।"
5ਯਾਕੂਬ ਨੇ ਜਾਨਵਰਾਂ ਦਾ ਹਰ ਇੱਜੜ ਆਪਣੇ ਨੌਕਰਾਂ ਨੂੰ ਦੇ ਦਿੱਤਾ। ਫ਼ੇਰ ਯਾਕੂਬ ਨੇ ਆਪਣੇ ਨੌਕਰਾਂ ਨੂੰ ਆਖਿਆ, “ਜਾਨਵਰਾਂ ਦੇ ਹਰ ਇੱਜੜ ਵਿੱਚਕਾਰ ਇੱਕ ਨਿਸ਼ਚਿੰਤ ਜਗ਼੍ਹਾ ਛੱਡੋ। ਮੇਰੇ ਅੱਗੇ-ਅੱਗੇ ਚੱਲੋ ਅਤੇ ਹਰੇਕ ਇੱਜੜ ਦੇ ਵਿੱਚਕਾਰ ਵਿੱਥ ਬਣਾਕੇ ਰੱਖੋ।”"

6ਯਾਕੂਬ ਨੇ ਉਨ੍ਹਾਂ ਨੂੰ ਹੁਕਮ ਦਿੱਤਾ। ਜਾਨਵਰਾਂ ਦੇ ਪਹਿਲੇ ਸਮੂਹ ਦੇ ਨੌਕਰ ਨੂੰ ਯਾਕੂਬ ਨੇ ਆਖਿਆ, “ਜਦੋਂ ਮੇਰਾ ਭਰਾ ਏਸਾਓ ਤੇਰੇ ਕੋਲ ਆਵੇ ਅਤੇ ਤੈਨੂੰ ਪੁੱਛੇ, ‘ਇਹ ਕਿਸਦੇ ਜਾਨਵਰ ਹਨ? ਤੂੰ ਕਿਧਰ ਜਾ ਰਿਹਾ ਹੈ? ਤੂੰ ਕਿਸਦਾ ਨੌਕਰ ਹੈ?’"
7ਤਾਂ ਤੈਨੂੰ ਜਵਾਬ ਦੇਣਾ ਚਾਹੀਦਾ ਹੈ, ‘ਇਹ ਜਾਨਵਰ ਤੁਹਾਡੇ ਸੇਵਕ ਯਾਕੂਬ ਦੇ ਹਨ। ਯਾਕੂਬ ਨੇ ਇਨ੍ਹਾਂ ਨੂੰ ਤੁਹਾਡੇ ਆਪਣੇ ਸੁਆਮੀ, ਏਸਾਓ ਨੂੰ ਘੱਲਿਆ ਹੈ। ਅਤੇ ਯਾਕੂਬ ਵੀ ਸਾਡੇ ਪਿੱਛੇ-ਪਿੱਛੇ ਆ ਰਿਹਾ ਹੈ।’”"
8ਯਾਕੂਬ ਨੇ ਦੂਸਰੇ ਨੌਕਰ ਨੂੰ, ਤੀਜੇ ਨੌਕਰ ਅਤੇ ਹੋਰ ਸਾਰੇ ਨੌਕਰਾਂ ਨੂੰ ਇਹੀ ਗੱਲ ਕਰਨ ਦਾ ਹੁਕਮ ਦਿੱਤਾ। ਉਸ ਨੇ ਆਖਿਆ, “ਤੁਸੀਂ ਇਹੀ ਗੱਲ ਏਸਾਓ ਨਾਲ ਕਰੋਂਗੇ ਜਦੋਂ ਤੁਸੀਂ ਉਸ ਨੂੰ ਮਿਲੋ।"
9ਤੁਸੀਂ ਆਖੋਂਗੇ, ‘ਇਹ ਤੁਹਾਡੇ ਵਾਸਤੇ ਸੁਗਾਤ ਹੈ ਅਤੇ ਤੁਹਾਡਾ ਸੇਵਕ ਯਾਕੂਬ ਸਾਡੇ ਪਿੱਛੇ ਆ ਰਿਹਾ ਹੈ।’” ਯਾਕੂਬ ਨੇ ਸੋਚਿਆ, “ਜੇ ਮੈਂ ਇਨ੍ਹਾਂ ਆਦਮੀਆਂ ਨੂੰ ਸੁਗਾਤਾਂ ਦੇਕੇ ਅੱਗੇ-ਅੱਗੇ ਭੇਜਾਂ ਤਾਂ ਹੋ ਸੱਕਦਾ ਹੈ ਕਿ ਏਸਾਓ ਮੈਨੂੰ ਮਾਫ਼ ਕਰ ਦੇਵੇ ਅਤੇ ਮੈਨੂੰ ਪ੍ਰਵਾਨ ਕਰ ਲਵੇ।”"
10ਇਸ ਲਈ ਯਾਕੂਬ ਨੇ ਏਸਾਓ ਨੂੰ ਸੁਗਾਤਾਂ ਘੱਲੀਆਂ। ਪਰ ਯਾਕੂਬ ਉਸ ਰਾਤ ਡੇਰੇ ਵਿੱਚ ਹੀ ਰਿਹਾ।"

11ਉਸ ਰਾਤ, ਬਾਦ ਵਿੱਚ, ਯਾਕੂਬ ਉੱਠਿਆ ਅਤੇ ਉੱਥੋਂ ਚੱਲਿਆ ਗਿਆ। ਯਾਕੂਬ ਨੇ ਆਪਣੀਆਂ ਦੋਵੇਂ ਪਤਨੀਆਂ ਅਤੇ ਆਪਣੀਆਂ ਦੋਵੇਂ ਦਾਸੀਆਂ ਅਤੇ ਆਪਣੇ 11 ਪੁੱਤਰਾਂ ਨੂੰ ਨਾਲ ਲਿਆ ਅਤੇ ਯੱਬੋਕ ਨਦੀ ਨੂੰ ਚੌਰਾਹੇ ਨੂੰ ਪਾਰ ਕੀਤਾ।"
12ਯਾਕੂਬ ਨੇ ਆਪਣੇ ਪਰਿਵਾਰ ਨੂੰ ਨਦੀਓ ਪਾਰ ਭੇਜ ਦਿੱਤਾ ਫ਼ੇਰ ਯਾਕੂਬ ਨੇ ਆਪਣੀ ਹਰ ਸ਼ੈਅ ਨਦੀ ਦੇ ਪਾਰ ਭੇਜ ਦਿੱਤੀ।"
13ਪਰਮੇਸ਼ੁਰ ਨਾਲ ਯੁੱਧ ਯਾਕੂਬ ਉਹ ਆਦਮੀ ਸੀ ਜਿਸਨੇ ਅਖੀਰ ਵਿੱਚ ਨਦੀ ਪਾਰ ਕੀਤੀ। ਪਰ ਇਸਤੋਂ ਪਹਿਲਾਂ ਕਿ ਉਹ ਨਦੀ ਪਾਰ ਕਰ ਸੱਕੇ, ਜਦੋਂ ਉਹ ਹਾਲੇ ਇੱਕਲਾ ਹੀ ਸੀ, ਤਾਂ ਇੱਕ ਆਦਮੀ ਉਸ ਨਾਲ ਘੁਲਣ ਲੱਗਾ। ਉਹ ਆਦਮੀ ਸੂਰਜ ਨਿਕਲਣ ਤੱਕ ਉਸ ਨਾਲ ਲੜਦਾ ਰਿਹਾ।"
14ਆਦਮੀ ਨੇ ਦੇਖਿਆ ਕਿ ਉਹ ਯਾਕੂਬ ਨੂੰ ਨਹੀਂ ਹਰਾ ਸੱਕਦਾ ਸੀ, ਉਸ ਨੇ ਯਾਕੂਬ ਦੀ ਲੱਤ ਛੋਹੀ। ਇਸ ਲਈ ਯਾਕੂਬ ਦੀ ਲੱਤ ਦਾ ਜੋੜ ਹਿੱਲ ਗਿਆ ਕਿਉਂ ਜੋ ਉਸ ਨੇ ਉਸ ਨਾਲ ਘੋਲ ਕੀਤਾ ਸੀ।"
15ਫ਼ੇਰ ਆਦਮੀ ਨੇ ਯਾਕੂਬ ਨੂੰ ਆਖਿਆ, “ਮੈਨੂੰ ਜਾਣਦੇ। ਸੂਰਜ ਨਿਕਲ ਰਿਹਾ ਹੈ।” ਪਰ ਯਾਕੂਬ ਨੇ ਆਖਿਆ, “ਮੈਂ ਤੈਨੂੰ ਨਹੀਂ ਜਾਣ ਦਿਆਂਗਾ। ਤੂੰ ਮੈਨੂੰ ਅਸੀਸ ਦੇ।”"

16ਅਤੇ ਉਸ ਆਦਮੀ ਨੇ ਉਸ ਨੂੰ ਆਖਿਆ, “ਤੇਰਾ ਨਾਮ ਕੀ ਹੈ?” ਅਤੇ ਯਾਕੂਬ ਨੇ ਆਖਿਆ, “ਮੇਰਾ ਨਾਮ ਯਾਕੂਬ ਹੈ।”"
17ਫ਼ੇਰ ਉਸ ਆਦਮੀ ਨੇ ਆਖਿਆ, “ਤੇਰਾ ਨਾਮ ਯਾਕੂਬ ਨਹੀਂ ਰਹੇਗਾ। ਤੇਰਾ ਨਾਂ ਹੁਣ ਤੋਂ ਇਸਰਾਏਲ ਹੋਵੇਗਾ। ਮੈਂ ਤੈਨੂੰ ਇਹ ਨਾਮ ਇਸ ਲਈ ਦਿੰਦਾ ਹਾਂ ਕਿਉਂਕਿ ਤੂੰ ਪਰਮੇਸ਼ੁਰ ਨਾਲ ਵੀ ਲੜਿਆ ਹੈਂ ਅਤੇ ਬੰਦਿਆਂ ਨਾਲ ਵੀ ਪਰ ਤੈਨੂੰ ਹਰਾਇਆ ਨਹੀਂ ਜਾ ਸੱਕਿਆ।”"
18ਫ਼ੇਰ ਯਾਕੂਬ ਨੇ ਉਸ ਨੂੰ ਪੁੱਛਿਆ, “ਕਿਰਪਾ ਕਰਕੇ ਮੈਨੂੰ ਆਪਣਾ ਨਾਮ ਦੱਸੋ।” ਪਰ ਉਸ ਆਦਮੀ ਨੇ ਆਖਿਆ, “ਤੂੰ ਮੇਰਾ ਨਾਮ ਕਿਉਂ ਪੁੱਛਦਾ ਹੈਂ?” ਉਸ ਸਮੇਂ ਉਸ ਆਦਮੀ ਨੇ ਯਾਕੂਬ ਨੂੰ ਅਸੀਸ ਦਿੱਤੀ।"
19ਇਸੇ ਲਈ ਯਾਕੂਬ ਨੇ ਉਸ ਥਾਂ ਦਾ ਨਾਮ ਪੇਨੀਏਲ ਰੱਖਿਆ। ਯਾਕੂਬ ਨੇ ਆਖਿਆ, “ਇਸ ਥਾਂ ਉੱਤੇ ਮੈਂ ਪਰਮੇਸ਼ੁਰ ਨੂੰ ਆਮ੍ਹੋ-ਸਾਹਮਣੇ ਵੇਖਿਆ ਅਤੇ ਮੇਰੀ ਜਾਨ ਬਖਸ਼ੀ ਗਈ।”"
20ਫ਼ੇਰ ਸੂਰਜ ਚੜ੍ਹ ਆਇਆ ਜਦੋਂ ਉਹ ਪੇਨੀਏਲ ਕੋਲੋਂ ਹੋਕੇ ਲੰਘਿਆ। ਯਾਕੂਬ ਆਪਣੀ ਲੱਤ ਕਾਰਣ ਲੰਗੜਾਕੇ ਤੁਰ ਰਿਹਾ ਸੀ।"

21ਇਸ ਲਈ ਅੱਜ ਵੀ ਇਸਰਾਏਲ ਦੇ ਲੋਕ ਪੱਟ ਦੇ ਜੋੜ ਵਾਲੇ ਪਠੇ ਦਾ ਮਾਸ ਨਹੀਂ ਖਾਂਦੇ ਕਿਉਂਕਿ ਇਹੀ ਉਹ ਪੱਠਾ ਹੈ ਜਿੱਥੇ ਯਾਕੂਬ ਜ਼ਖਮੀ ਹੋਇਆ ਸੀ।"
22ਯਾਕੂਬ ਬਹਾਦਰੀ ਦਿਖਾਉਂਦਾ ਯਾਕੂਬ ਨੇ ਤੱਕਿਆ ਅਤੇ ਏਸਾਓ ਨੂੰ ਆਉਂਦਿਆ ਵੇਖਿਆ। ਏਸਾਓ 400 ਆਦਮੀਆਂ ਨਾਲ ਆ ਰਿਹਾ ਸੀ। ਯਾਕੂਬ ਨੇ ਆਪਣੇ ਬੱਚਿਆਂ ਨੂੰ ਲੇਆਹ, ਰਾਖੇਲ ਅਤੇ ਆਪਣੀਆਂ ਦੋ ਦਾਸੀਆਂ ਵਿੱਚਕਾਰ ਵੰਡ ਦਿੱਤਾ।"
23ਯਾਕੂਬ ਨੇ ਸਭ ਤੋਂ ਪਹਿਲਾਂ ਦਾਸੀਆਂ ਅਤੇ ਉਨ੍ਹਾਂ ਦੇ ਬੱਚਿਆਂ ਨੂੰ ਰੱਖਿਆ। ਫ਼ੇਰ ਯਾਕੂਬ ਨੇ ਲੇਆਹ ਅਤੇ ਉਸ ਦੇ ਬੱਚਿਆਂ ਨੂੰ ਉਨ੍ਹਾਂ ਦੇ ਪਿੱਛੇ ਰੱਖਿਆ। ਅਤੇ ਯਾਕੂਬ ਨੇ ਰਾਖੇਲ ਅਤੇ ਯਾਕੂਬ ਨੂੰ ਸਭ ਤੋਂ ਅਖੀਰ ਵਿੱਚ ਰੱਖਿਆ।"
24ਯਾਕੂਬ ਖੁਦ ਏਸਾਓ ਵੱਲ ਨੂੰ ਬਾਹਰ ਗਿਆ। ਇਸ ਲਈ ਉਹ ਏਸਾਓ ਦੇ ਸਾਹਮਣੇ ਆਉਣ ਵਾਲਾ ਪਹਿਲਾ ਬੰਦਾ ਸੀ। ਯਾਕੂਬ ਨੇ ਆਪਣੇ ਭਰਾ ਵੱਲ ਆਉਂਦਿਆਂ ਹੋਇਆ ਸੱਤ ਵਾਰੀ ਧਰਤੀ ਵੱਲ ਝੁਕ ਕੇ ਸਿਜਦਾ ਕੀਤਾ।"
25ਜਦੋਂ ਏਸਾਓ ਨੇ ਯਾਕੂਬ ਨੂੰ ਵੇਖਿਆ ਤਾਂ ਉਹ ਉਸ ਨੂੰ ਮਿਲਣ ਲਈ ਦੌੜ ਪਿਆ। ਏਸਾਓ ਨੇ ਯਾਕੂਬ ਦੁਆਲੇ ਬਾਹਾਂ ਵਲ ਲਈਆਂ ਅਤੇ ਉਸ ਨੂੰ ਜੱਫ਼ੀ ਪਾ ਲਈ ਅਤੇ ਉਸ ਨੂੰ ਚੁੰਮਿਆ। ਫ਼ੇਰ ਉਹ ਦੋਵੇਂ ਰੋ ਪਏ।"

26ਏਸਾਓ ਨੇ ਉੱਪਰ ਵੱਲ ਤੱਕਿਆ ਅਤੇ ਔਰਤਾਂ ਅਤੇ ਬੱਚਿਆਂ ਨੂੰ ਦੇਖਿਆ। ਉਸ ਨੇ ਆਖਿਆ, “ਤੇਰੇ ਨਾਲ ਇਹ ਸਾਰੇ ਲੋਕ ਕੌਣ ਹਨ?” ਯਾਕੂਬ ਨੇ ਜਵਾਬ ਦਿੱਤਾ, “ਇਹ ਉਹ ਬੱਚੇ ਹਨ ਜਿਹੜੇ ਪਰਮੇਸ਼ੁਰ ਨੇ ਮੈਨੂੰ ਦਿੱਤੇ ਹਨ। ਪਰਮੇਸ਼ੁਰ ਮੇਰੇ ਉੱਤੇ ਮਿਹਰਬਾਨ ਰਿਹਾ ਹੈ।”"
27ਫ਼ੇਰ ਦੋ ਦਾਸੀਆਂ ਬੱਚਿਆਂ ਸਮੇਤ ਏਸਾਓ ਕੋਲ ਗਈਆਂ। ਉਨ੍ਹਾਂ ਨੇ ਉਸ ਦੇ ਸਾਹਮਣੇ ਝੁਕ ਕੇ ਸਿਜਦਾ ਕੀਤਾ।"
28ਲੇਆਹ ਅਤੇ ਉਸ ਦੇ ਬੱਚੇ ਏਸਾਓ ਕੋਲ ਗਏ ਅਤੇ ਉਸ ਦੇ ਸਾਹਮਣੇ ਝੁਕ ਗਏ ਅਤੇ ਫ਼ੇਰ ਰਾਖੇਲ ਅਤੇ ਯੂਸੁਫ਼ ਏਸਾਓ ਕੋਲ ਗਏ ਅਤੇ ਉਸ ਅੱਗੇ ਝੁਕ ਗਏ।"
29ਏਸਾਓ ਨੇ ਆਖਿਆ, “ਇਹ ਸਾਰੇ ਲੋਕ ਕੌਨ ਹਨ ਜਿਨ੍ਹਾਂ ਨੂੰ ਇੱਥੇ ਆਉਣ ਸਮੇਂ ਦੇਖਿਆ ਸੀ? ਅਤੇ ਇਹ ਸਾਰੇ ਜਾਨਵਰ ਕਾਹਦੇ ਲਈ ਹਨ?” ਯਾਕੂਬ ਨੇ ਜਵਾਬ ਦਿੱਤਾ, “ਇਹ ਸਾਰੇ ਮੇਰੇ ਵੱਲੋਂ ਤੁਹਾਡੇ ਲਈ ਸੁਗਾਤ ਹਨ ਤਾਂ ਜੋ ਤੁਸੀਂ ਮੈਨੂੰ ਪ੍ਰਵਾਨ ਕਰ ਸੱਕੋਂ।”"
30ਪਰ ਏਸਾਓ ਨੇ ਆਖਿਆ, “ਭਰਾਵਾ, ਮੇਰੇ ਕੋਲ ਅਪਾਰ ਹੈ। ਜੋ ਤੇਰੇ ਕੋਲ ਹੈ ਉਸ ਨੂੰ ਰੱਖ।”"

31ਯਾਕੂਬ ਨੇ ਆਖਿਆ, “ਨਹੀਂ! ਮੈਂ ਤੁਹਾਨੂੰ ਬੇਨਤੀ ਕਰਦਾ ਹਾਂ। ਜੇ ਤੁਸੀਂ ਸੱਚਮੁੱਚ ਮੈਨੂੰ ਪ੍ਰਵਾਨ ਕਰਦੇ ਹੋ ਤਾਂ ਇਹ ਸਾਰੀਆਂ ਸੁਗਾਤਾਂ ਮੇਰੇ ਵੱਲੋਂ ਕਬੂਲ ਕਰੋ। ਮੈਨੂੰ ਇੱਕ ਵਾਰੀ ਫ਼ੇਰ ਤੁਹਾਡਾ ਚਿਹਰਾ ਵੇਖਕੇ ਬਹੁਤ ਖੁਸ਼ੀ ਹੋਈ ਹੈ। ਇਹ ਪਰਮੇਸ਼ੁਰ ਦਾ ਚਿਹਰਾ ਦੇਖਣ ਵਰਗੀ ਗੱਲ ਹੈ। ਮੈਨੂੰ ਇਹ ਦੇਖਕੇ ਬਹੁਤ ਖੁਸ਼ੀ ਹੋ ਰਹੀ ਹੈ ਕਿ ਤੁਸੀਂ ਮੈਨੂੰ ਪ੍ਰਵਾਨ ਕਰਦੇ ਹੋ।"
32ਇਸ ਲਈ ਮੈਂ ਬੇਨਤੀ ਕਰਦਾ ਹਾਂ ਕਿ ਤੁਸੀਂ ਮੇਰੀਆਂ ਇਹ ਸੁਗਾਤਾਂ ਵੀ ਪ੍ਰਵਾਨ ਕਰੋ। ਪਰਮੇਸ਼ੁਰ ਦੀ ਮੇਰੇ ਉੱਤੇ ਅਪਾਰ ਕਿਰਪਾ ਹੈ। ਮੇਰੇ ਕੋਲ ਮੇਰੀਆਂ ਲੋੜਾਂ ਨਾਲੋਂ ਵੱਧੇਰੇ ਹੈ।” ਇਸ ਤਰ੍ਹਾਂ ਯਾਕੂਬ ਨੇ ਏਸਾਓ ਨੂੰ ਸੁਗਾਤਾਂ ਲੈਣ ਲਈ ਬੇਨਤੀ ਕੀਤੀ। ਇਸ ਲਈ ਏਸਾਓ ਨੇ ਸੁਗਾਤਾਂ ਪ੍ਰਵਾਨ ਕਰ ਲਈਆਂ।"
You have read Genesis 32
32 verses