Lumina
Genesis

Genesis 33

Genesis 33·Punjabi Bible

1ਫ਼ੇਰ ਏਸਾਓ ਨੇ ਆਖਿਆ, “ਹੁਣ ਤੁਸੀਂ ਆਪਣਾ ਸਫ਼ਰ ਜਾਰੀ ਰੱਖ ਸੱਕਦੇ ਹੋਂ। ਮੈਂ ਤੁਹਾਡੇ ਨਾਲ ਜਾਵਾਂਗਾ।”"

2ਪਰ ਯਾਕੂਬ ਨੇ ਉਸ ਨੂੰ ਆਖਿਆ, “ਤੁਸੀਂ ਜਾਣਦੇ ਹੋ ਕਿ ਮੇਰੇ ਬੱਚੇ ਕਮਜ਼ੋਰ ਹਨ। ਅਤੇ ਮੈਨੂੰ ਆਪਣੇ ਇੱਜੜਾਂ ਅਤੇ ਉਨ੍ਹਾਂ ਦੇ ਜਵਾਨ ਪਸ਼ੂਆਂ ਦਾ ਬਹੁਤ ਧਿਆਨ ਰੱਖਣਾ ਪਵੇਗਾ। ਜੇ ਮੈਂ ਉਨ੍ਹਾਂ ਨੂੰ ਇੱਕ ਦਿਨ ਵਿੱਚ ਬਹੁਤ ਦੂਰ ਤੁਰਨ ਲਈ ਮਜ਼ਬੂਰ ਕਰਦਾ ਹਾਂ ਤਾਂ ਸਾਰੇ ਪਸ਼ੂ ਮਰ ਜਾਣਗੇ।"

3ਇਸ ਲਈ ਤੁਸੀਂ ਅੱਗੇ ਚੱਲੋ। ਮੈਂ ਹੌਲੀ-ਹੌਲੀ ਤੁਹਾਡੇ ਪਿੱਛੇ ਆਵਾਂਗਾ। ਮੈਂ ਆਪਣੇ ਪਸ਼ੂਆਂ ਅਤੇ ਹੋਰ ਜਾਨਵਰਾਂ ਕਾਰਣ ਕਾਫ਼ੀ ਹੌਲੀ ਚੱਲਾਂਗਾ ਤਾਂ ਜੋ ਉਹ ਸੁਰੱਖਿਅਤ ਰਹਿਣ ਅਤੇ ਮੇਰੇ ਬੱਚੇ ਬਹੁਤ ਜ਼ਿਆਦਾ ਨਾ ਥੱਕ ਜਾਣ। ਮੈਂ ਤੁਹਾਨੂੰ ਸੇਈਰ ਵਿੱਚ ਮਿਲਾਂਗਾ।”"

4ਇਸ ਲਈ ਏਸਾਓ ਨੇ ਆਖਿਆ, “ਤਾਂ ਫ਼ੇਰ ਮੈਂ ਆਪਣੇ ਕੁਝ ਬੰਦੇ ਤੁਹਾਡੀ ਸਹਾਇਤਾ ਲਈ ਛੱਡ ਦਿਆਂਗਾ।” ਪਰ ਯਾਕੂਬ ਨੇ ਆਖਿਆ, “ਇਹ ਤਾਂ ਤੁਹਾਡੀ ਬਹੁਤ ਮਿਹਰਬਾਨੀ ਹੈ। ਪਰ ਇਸਦੀ ਕੋਈ ਲੋੜ ਨਹੀਂ।”"

5ਇਸ ਲਈ ਉਸ ਦਿਨ, ਏਸਾਓ ਨੇ ਆਪਣੇ ਨਗਰ ਵੱਲ ਵਾਪਸ ਆਪਣਾ ਸਫ਼ਰ ਸ਼ੁਰੂ ਕਰ ਦਿੱਤਾ।"

Genesis 33 illustration - Genesis Chapter 33

6ਪਰ ਯਾਕੂਬ ਸੁੱਕੋਥ ਨੂੰ ਚੱਲਾ ਗਿਆ। ਉਸ ਥਾਂ ਉਸ ਨੇ ਆਪਣੇ ਰਹਿਣ ਲਈ ਇੱਕ ਘਰ ਬਣਾਇਆ ਅਤੇ ਆਪਣੇ ਪਸ਼ੂਆਂ ਲਈ ਛੋਟੇ ਬਾੜੇ। ਇਸੇ ਲਈ ਉਸ ਥਾਂ ਦਾ ਨਾਮ ਸੁੱਕੋਥ ਰੱਖਿਆ ਗਿਆ।"

7ਯਾਕੂਬ ਨੇ ਪਦਮ ਅਰਾਮ ਤੋਂ ਆਪਣਾ ਸਫ਼ਰ ਸਫ਼ਲਤਾ ਨਾਲ ਪੂਰਾ ਕੀਤਾ ਜਦੋਂ ਉਹ ਕਨਾਨ ਦੇ ਸ਼ਹਿਰ ਸ਼ਕਮ ਪਹੁੰਚ ਗਿਆ ਯਾਕੂਬ ਨੇ ਸ਼ਹਿਰ ਦੇ ਨੇੜੇ ਇੱਕ ਮੈਦਾਨ ਵਿੱਚ ਆਪਣਾ ਡੇਰਾ ਲਾ ਲਿਆ।"

8ਜਿਸ ਮੈਦਾਨ ਵਿੱਚ ਯਾਕੂਬ ਨੇ ਡੇਰਾ ਲਾਇਆ ਸੀ ਉਹ ਉਸ ਨੇ ਸ਼ਕਮ ਦੇ ਪਿਤਾ ਹਮੋਰ ਦੇ ਪਰਿਵਾਰ ਤੋਂ ਖਰੀਦਿਆ ਹੋਇਆ ਸੀ। ਯਾਕੂਬ ਨੇ ਇਸ ਲਈ 100 ਚਾਂਦੀ ਦੇ ਸਿੱਕੇ ਦਿੱਤੇ ਸਨ।"

9ਯਾਕੂਬ ਨੇ ਉੱਥੇ ਪਰਮੇਸ਼ੁਰ ਦੀ ਉਪਾਸਨਾ ਲਈ ਇੱਕ ਜਗਵੇਦੀ ਉਸਾਰੀ। ਯਾਕੂਬ ਨੇ ਉਸ ਥਾਂ ਦਾ ਨਾਮ “ਏਲ, ਇਸਰਾਏਲ ਦਾ ਪਰਮੇਸ਼ੁਰ,” ਧਰਿਆ।"

10ਦੀਨਾਹ ਦਾ ਬਲਾਤਕਾਰ ਦੀਨਾਹ ਲੇਆਹ ਅਤੇ ਯਾਕੂਬ ਦੀ ਧੀ ਸੀ। ਇੱਕ ਦਿਨ ਦੀਨਾਹ ਉਸ ਥਾਂ ਦੀਆਂ ਔਰਤਾਂ ਨੂੰ ਮਿਲਣ ਗਈ।"

Genesis 33 illustration - Genesis Chapter 33

11ਉਸ ਧਰਤੀ ਦਾ ਰਾਜਾ ਹਮੋਰ ਸੀ। ਉਸ ਦੇ ਪੁੱਤਰ ਸ਼ਕਮ ਨੇ ਦੀਨਾਹ ਨੂੰ ਦੇਖਿਆ। ਸ਼ਕਮ ਨੇ ਉਸ ਨੂੰ ਅਗਵਾ ਕਰ ਲਿਆ ਅਤੇ ਉਸਦਾ ਬਲਾਤਕਾਰ ਕੀਤਾ।"

12ਫ਼ੇਰ ਸ਼ਕਮ ਦਾ ਦੀਨਾਹ ਨਾਲ ਪਿਆਰ ਪੈ ਗਿਆ ਅਤੇ ਉਸ ਨਾਲ ਨਮਰਤਾ ਨਾਲ ਗੱਲ ਕੀਤੀ।"

13ਸ਼ਕਮ ਨੇ ਆਪਣੇ ਪਿਤਾ ਨੂੰ ਆਖਿਆ, “ਮਿਹਰਬਾਨੀ ਕਰਕੇ ਮੇਰੇ ਲਈ ਇਹ ਕੁੜੀ ਲੈ ਆਉ ਤਾਂ ਜੋ ਮੈਂ ਇਸ ਨਾਲ ਸ਼ਾਦੀ ਕਰ ਸੱਕਾਂ।”"

14ਯਾਕੂਬ ਨੂੰ ਪਤਾ ਲੱਗਿਆ ਕਿ ਮੁੰਡੇ ਨੇ ਉਸਦੀ ਧੀ ਨੂੰ ਕਲੰਕਤ ਕਰ ਦਿੱਤਾ ਸੀ। ਪਰ ਯਾਕੂਬ ਦੇ ਸਾਰੇ ਪੁੱਤਰ ਖੇਤਾਂ ਵਿੱਚ ਆਪਣੇ ਜਾਨਵਰ ਚਾਰਨ ਲਈ ਗਏ ਹੋਏ ਸਨ। ਇਸ ਲਈ ਉਨ੍ਹਾਂ ਦੇ ਵਾਪਸ ਆਉਣ ਤੋਂ ਪਹਿਲਾਂ ਯਾਕੂਬ ਨੇ ਕੁਝ ਨਹੀਂ ਕੀਤਾ।"

15ਉਸ ਸਮੇਂ ਸ਼ਕਮ ਦਾ ਪਿਤਾ ਹਮੋਰ ਯਾਕੂਬ ਨਾਲ ਗੱਲ ਕਰਨ ਲਈ ਗਿਆ।"

Genesis 33 illustration - Genesis Chapter 33

16ਜਿਉਂ ਹੀ ਯਾਕੂਬ ਦੇ ਪੁੱਤਰਾਂ ਨੇ ਇਸ ਬਾਰੇ ਸੁਣਿਆ, ਉਹ ਖੇਤਾਂ ਵਿੱਚੋਂ ਆ ਗਏ। ਉਹ ਇਸ ਭਿਆਨਕ ਹਾਦਸੇ ਕਾਰਣ ਗੁੱਸੇ ਨਾਲ ਭਰ ਗਏ ਜੋ ਸ਼ਕਮ ਨੇ ਯਕੂਬ ਦੀ ਧੀ ਨਾਲ ਜਿਨਸੀ ਸੰਬੰਧ ਬਣਾ ਕੇ ਕੀਤਾ ਸੀ। ਇਸਰਾਏਲੀਆਂ ਦਰਮਿਆਨ ਅਜਿਹਾ ਅਮਲ ਮੰਜ਼ੂਰ ਨਹੀਂ ਹੈ।"

17ਪਰ ਹਮੋਰ ਨੇ ਭਰਾਵਾਂ ਨਾਲ ਗੱਲ ਕੀਤੀ। ਉਸ ਨੇ ਆਖਿਆ, “ਮੇਰਾ ਪੁੱਤਰ ਸ਼ਕਮ ਦੀਨਾਹ ਨੂੰ ਬਹੁਤ ਚਾਹੁੰਦਾ ਹੈ। ਕਿਰਪਾ ਕਰਕੇ ਉਸ ਨੂੰ ਉਸ ਦੇ ਨਾਲ ਵਿਆਹ ਕਰ ਲੈਣ ਦਿਉ।"

18ਇਸ ਸ਼ਾਦੀ ਤੋਂ ਇਹ ਲੱਗੇ ਕਿ ਸਾਡਾ ਖਾਸ ਇਕਰਾਰਨਾਮਾ ਹੈ। ਫ਼ੇਰ ਸਾਡੇ ਆਦਮੀ ਤੁਹਾਡੀਆਂ ਔਰਤਾਂ ਨਾਲ ਸ਼ਾਦੀ ਕਰ ਸੱਕਣਗੇ, ਅਤੇ ਤੁਹਾਡੇ ਆਦਮੀ ਸਾਡੀਆਂ ਔਰਤਾਂ ਨਾਲ ਸ਼ਾਦੀ ਕਰ ਸੱਕਣਗੇ।"

19ਤੁਸੀਂ ਇੱਕੋ ਧਰਤੀ ਉੱਤੇ ਸਾਡੇ ਨਾਲ ਰਹਿ ਸੱਕੋਂਗੇ। ਤੁਸੀਂ ਜ਼ਮੀਨ ਰੱਖਣ ਵਿੱਚ ਅਤੇ ਇੱਥੇ ਵਪਾਰ ਕਰਨ ਵਿੱਚ ਆਜ਼ਾਦ ਹੋਵੋਂਗ਼ੇ।”"

20ਸ਼ਕਮ ਨੇ ਵੀ ਯਾਕੂਬ ਅਤੇ ਭਰਾਵਾਂ ਨਾਲ ਗੱਲ ਕੀਤੀ। ਸ਼ਕਮ ਨੇ ਆਖਿਆ, “ਕਿਰਪਾ ਕਰਕੇ ਮੈਨੂੰ ਪ੍ਰਵਾਨ ਕਰੋ। ਮੈਂ ਹਰ ਉਹ ਗੱਲ ਕਰਾਗਾ ਜਿਹੜੀ ਤੁਸੀਂ ਮੈਨੂੰ ਕਰਨ ਲਈ ਆਖੋਂਗੇ।"

Chapter Complete

You have read Genesis 33

20 verses