1ਮੈਂ ਅਬਰਾਹਾਮ ਅਤੇ ਇਸਹਾਕ ਨੂੰ ਕੁਝ ਖਾਸ ਧਰਤੀ ਦਿੱਤੀ ਸੀ। ਹੁਣ ਮੈਂ ਉਹ ਧਰਤੀ ਤੈਨੂੰ ਦਿੰਦਾ ਹਾਂ। ਅਤੇ ਮੈਂ ਉਹ ਧਰਤੀ ਤੇਰੇ ਉਨ੍ਹਾਂ ਸਮੂਹ ਲੋਕਾਂ ਨੂੰ ਵੀ ਦਿੰਦਾ ਹਾਂ ਜਿਹੜੇ ਤੇਰੇ ਮਗਰੋਂ ਜਿਉਂਦੇ ਹੋਣਗੇ।”"
2ਫ਼ੇਰ ਪਰਮੇਸ਼ੁਰ ਉਸ ਥਾਂ ਤੋਂ ਚੱਲਿਆ ਗਿਆ।"
3ਯਾਕੂਬ ਨੇ ਉਸ ਥਾਂ ਉੱਤੇ ਯਾਦਗਾਰੀ ਪੱਥਰ ਸਥਾਪਿਤ ਕੀਤਾ। ਯਾਕੂਬ ਨੇ ਪੱਥਰ ਨੂੰ ਮੈਅ ਅਤੇ ਤੇਲ ਛਿੜਕ ਕੇ ਪਵਿੱਤਰ ਬਣਾਇਆ। ਇਹ ਥਾਂ ਇਸ ਲਈ ਖਾਸ ਹੈ ਕਿਉਂਕਿ ਇੱਥੇ ਪਰਮੇਸ਼ੁਰ ਨੇ ਯਾਕੂਬ ਨਾਲ ਗੱਲ ਕੀਤੀ ਸੀ। ਯਾਕੂਬ ਨੇ ਉਸ ਥਾਂ ਦਾ ਨਾਮ ਬੈਤਏਲ ਰੱਖਿਆ।"
4ਜਨਮ ਦੇਣ ਤੋਂ ਬਾਦ ਰਾਖੇਲ ਦੀ ਮੌਤ ਯਾਕੂਬ ਅਤੇ ਉਸ ਦੇ ਟੋਲੇ ਨੇ ਬੈਤਏਲ ਛੱਡ ਦਿੱਤਾ। ਜਦੋਂ ਹਾਲੇ ਉਹ ਅਫ਼ਰਾਥ (ਬੈਤਲਹਮ) ਤੋਂ ਥੋੜੀ ਜਿਹੀ ਦੂਰੀ ਤੇ ਹੀ ਸਨ, ਰਾਖੇਲ ਨੇ ਜਨਮ ਦੇਣਾ ਸ਼ੁਰੂ ਕਰ ਦਿੱਤਾ ਅਤੇ ਉਸ ਨੂੰ ਸਖ਼ਤ ਗਰਭ ਪੀੜਾਂ ਹੋਣ ਲੱਗ ਪਈਆਂ।"
5ਜਦੋਂ ਰਾਖੇਲ ਨੂੰ ਇਹ ਬੱਚਾ ਜਨਣ ਵਿੱਚ ਇੰਨੀ ਤਕਲੀਫ਼ ਹੋ ਰਹੀ ਸੀ ਦਾਈ ਨੇ ਇਹ ਵੇਖਕੇ ਆਖਿਆ, “ਰਾਖੇਲ ਡਰ ਨਹੀਂ। ਤੂੰ ਇੱਕ ਹੋਰ ਪੁੱਤਰ ਨੂੰ ਜਨਮ ਦੇ ਰਹੀਂ ਹੈਂ।”"

6ਪੁੱਤਰ ਨੂੰ ਜਨਮ ਦਿੰਦਿਆਂ ਰਾਖੇਲ ਦੀ ਮੌਤ ਹੋ ਗਈ। ਮਰਨ ਤੋਂ ਪਹਿਲਾਂ, ਰਾਖੇਲ ਨੇ ਲੜਕੇ ਦਾ ਨਾਮ ਬਨ-ਓਨੀ ਰੱਖਿਆ। ਪਰ ਯਾਕੂਬ ਨੇ ਉਸ ਨੂੰ ਬਿਨਯਾਮੀਨ ਨਾਮ ਦਿੱਤਾ।"
7ਅਫ਼ਰਾਥ ਦੇ ਰਸਤੇ ਉੱਤੇ ਰਾਖੇਲ ਨੂੰ ਦਫ਼ਨਾ ਦਿੱਤਾ ਗਿਆ। (ਅਫ਼ਰਾਥ ਬੈਤਲਹਮ ਹੈ।)"
8ਅਤੇ ਯਾਕੂਬ ਨੇ ਰਾਖੇਲ ਦੀ ਕਬਰ ਦਾ ਆਦਰ ਕਰਦਿਆਂ ਉੱਥੇ ਖਾਸ ਪੱਥਰ ਰੱਖ ਦਿੱਤਾ। ਇਹ ਖਾਸ ਪੱਥਰ ਅੱਜ ਵੀ ਉੱਥੇ ਹੈ।"
9ਫ਼ੇਰ ਇਸਰਾਏਲ (ਯਾਕੂਬ) ਨੇ ਆਪਣਾ ਸਫ਼ਰ ਜਾਰੀ ਰੱਖਿਆ। ਉਸ ਨੇ ਏਦਰ ਮੀਨਾਰ ਦੇ ਦੱਖਣ ਵੱਲ ਡੇਰਾ ਲਾ ਲਿਆ।"
10ਜਦੋਂ ਇਸਰਾਏਲ ਉੱਥੇ ਰਹਿ ਰਿਹਾ ਸੀ, ਤਾਂ ਰਊਬੇਨ ਇਸਰਾਏਲ ਦੀ ਦਾਸੀ ਬਿਲਹਾਹ ਨਾਲ ਸੁੱਤਾ। ਇਸਰਾਏਲ ਨੇ ਇਸ ਬਾਰੇ ਸੁਣਿਆ। ਇਸਰਾਏਲ ਦਾ ਪਰਿਵਾਰ ਯਾਕੂਬ ਦੇ 12 ਪੁੱਤਰ ਸਨ।"

11ਯਾਕੂਬ ਅਤੇ ਲੇਆਹ ਦੇ ਪੁੱਤਰ ਸਨ: ਯਾਕੂਬ ਦਾ ਪਹਿਲੋਠਾ ਪੁੱਤਰ ਰਊਬੇਨ, ਸ਼ਿਮਓਨ, ਲੇਵੀ, ਯਹੂਦਾਹ, ਯਿੱਸਾਕਾਰ ਅਤੇ ਜ਼ਬੂਲੁਨ।"
12ਯਾਕੂਬ ਅਤੇ ਰਾਖੇਲ ਦੇ ਪੁੱਤਰ ਸਨ ਯੂਸੁਫ਼ ਅਤੇ ਬਿਨਯਾਮੀਨ।"
13ਬਿਲਹਾਹ ਰਾਖੇਲ ਦੀ ਦਾਸੀ ਸੀ। ਯਾਕੂਬ ਅਤੇ ਬਿਲਹਾਹ ਦੇ ਪੁੱਤਰ ਸਨ ਦਾਨ ਅਤੇ ਨਫ਼ਤਾਲੀ।"
14ਜ਼ਿਲਪਾਹ ਲੇਆਹ ਦੀ ਦਾਸੀ ਸੀ। ਯਾਕੂਬ ਅਤੇ ਜ਼ਲਪਾਹ ਦੇ ਪੁੱਤਰ ਸਨ ਗਾਦ ਅਤੇ ਆਸ਼ੇਰ। ਇਹ ਯਾਕੂਬ ਦੇ ਪੁੱਤਰ ਸਨ ਜਿਹੜੇ ਪਦਨ ਅਰਾਮ ਵਿਖੇ ਜਨਮੇ ਸਨ।"
15ਯਾਕੂਬ ਕਿਰਿਯਥ ਅਰਬਾ (ਹਬਰੋਨ) ਵਿੱਚ ਆਪਣੇ ਪਿਤਾ ਇਸਹਾਕ ਕੋਲ ਮਮਰੇ ਵਿਖੇ ਚੱਲਾ ਗਿਆ। ਇਹੀ ਉਹ ਥਾਂ ਹੈ ਜਿੱਥੇ ਅਬਰਾਹਾਮ ਅਤੇ ਇਸਹਾਕ ਰਹਿ ਚੁੱਕੇ ਸਨ।"

16ਇਸਹਾਕ 180 ਵਰ੍ਹੇ ਜੀਵਿਆ।"
17ਫ਼ੇਰ ਇਸਹਾਕ ਕਮਜ਼ੋਰ ਹੋ ਗਿਆ ਅਤੇ ਉਸਦੀ ਮੌਤ ਹੋ ਗਈ। ਇਸਹਾਕ ਨੇ ਲੰਮੀ ਭਰਪੂਰ ਜ਼ਿੰਦਗੀ ਜੀਵੀ ਸੀ। ਉਸ ਦੇ ਪੁੱਤਰਾਂ ਏਸਾਓ ਅਤੇ ਯਾਕੂਬ ਨੇ ਉਸ ਨੂੰ ਉਸ ਦੇ ਪਿਤਾ ਵਾਲੀ ਥਾਵੇਂ ਹੀ ਦਫ਼ਨਾ ਦਿੱਤਾ।"
18ਏਸਾਓ ਦਾ ਪਰਿਵਾਰ ਏਸਾਓ (ਅਦੋਮ) ਦੇ ਪਰਿਵਾਰ ਦਾ ਇਤਿਹਾਸ।"
19ਏਸਾਓ ਨੇ ਕਨਾਨ ਦੀ ਧਰਤੀ ਦੀਆਂ ਔਰਤਾਂ ਨਾਲ ਸ਼ਾਦੀ ਕੀਤੀ। ਏਸਾਓ ਦੀਆਂ ਪਤਨੀਆਂ ਸਨ: ਆਦਾਹ, ਜੋ ਹਿੱਤੀ ਏਲੋਨ ਦੀ ਧੀ ਸੀ, ਅਤੇ ਆਹਾਲੀਬਾਮਾਹ, ਜੋ ਹਿੱਤੀ ਸਿਬਓਨ ਦੇ ਪੁੱਤਰ ਅਨਾਹ ਦੀ ਧੀ ਸੀ।"
20ਬਾਸਮਾਥ, ਨਬਾਯੋਥ ਦੀ ਭੈਣ, ਇਸਮਾਏਲ ਦੀ ਧੀ।"

21ਏਸਾਓ ਅਤੇ ਆਦਾਹ ਦਾ ਇੱਕ ਪੁੱਤਰ ਸੀ ਅਲੀਫ਼ਾਜ਼। ਬਾਸਮਥ ਦਾ ਪੁੱਤਰ ਸੀ ਰਊਏਲ।"
22ਅਤੇ ਆਹਾਲੀਬਮਾਹ ਦੇ ਤਿੰਨ ਪੁੱਤਰ ਸਨ: ਯਊਸ਼, ਯਾਲਾਮ ਅਤੇ ਕੋਰਹ। ਇਹ ਏਸਾਓ ਦੇ ਪੁੱਤਰ ਸਨ ਜਿਨ੍ਹਾਂ ਦਾ ਜਨਮ ਕਨਾਨ ਦੀ ਧਰਤੀ ਉੱਤੇ ਹੋਇਆ ਸੀ।"
23ਯਾਕੂਬ ਅਤੇ ਏਸਾਓ ਦੇ ਪਰਿਵਾਰ ਇੰਨੇ ਵੱਧ ਗਏ ਕਿ ਕਨਾਨ ਦੀ ਧਰਤੀ ਉੱਤੇ ਉਨ੍ਹਾਂ ਦਾ ਗੁਜ਼ਾਰਾ ਨਹੀਂ ਸੀ ਹੋ ਸੱਕਦਾ। ਇਸ ਲਈ ਏਸਾਓ ਨੇ ਕਨਾਨ ਛੱਡ ਦਿੱਤਾ ਅਤੇ ਆਪਣੇ ਭਰਾ ਯਾਕੂਬ ਤੋਂ ਦੂਰ ਚੱਲਾ ਗਿਆ। ਏਸਾਓ ਨੇ ਆਪਣੀਆਂ ਪਤਨੀਆਂ ਆਪਣੇ ਪੁੱਤਰਾਂ-ਧੀਆਂ ਅਤੇ ਆਪਣੇ ਸਾਰੇ ਗੁਲਾਮਾਂ, ਗਊਆਂ ਅਤੇ ਹੋਰ ਪਸ਼ੂਆਂ ਅਤੇ ਆਪਣੀ ਕਨਾਨ ਵਿੱਚ ਜਮ੍ਹਾਂ ਕੀਤੀ ਹਰ ਸ਼ੈਅ ਨਾਲ ਲਈ ਅਤੇ ਸੇਈਰ ਦੇ ਪਹਾੜੀ ਪ੍ਰਦੇਸ਼ ਵੱਲ ਚੱਲਾ ਗਿਆ। (ਏਸਾਓ ਦਾ ਨਾਮ ਅਦੋਮ ਵੀ ਹੈ-ਅਤੇ ਇਹੀ ਸੇਈਰ ਦੇਸ਼ ਦਾ ਦੂਸਰਾ ਨਾਮ ਵੀ ਹੈ।)"
24ਏਸਾਓ, ਅਦੋਮ ਦੇ ਲੋਕਾਂ ਦਾ ਪਿਤਾਮਾ ਹੈ। ਸੇਈਰ (ਅਦੋਮ) ਦੇ ਪਹਾੜੀ ਪ੍ਰਦੇਸ਼ ਵਿੱਚ ਰਹਿਣ ਵਾਲੇ ਏਸਾਓ ਦੇ ਪਰਿਵਾਰ ਦੇ ਨਾਮ ਇਹ ਹਨ:"
25ਇਹ ਨਾਮ ਏਸਾਓ ਦੇ ਉੱਤਰਾਧਿਕਾਰੀਆਂ ਦੇ ਸਨ: ਏਸਾਓ ਅਤੇ ਆਦਾਹ ਦਾ ਪੁੱਤਰ ਸੀ ਅਲੀਫ਼ਾਜ਼। ਏਸਾਓ ਅਤੇ ਬਾਸਮਥ ਦਾ ਪੁੱਤਰ ਸੀ ਰਊਏਲ।"

26ਅਲੀਫ਼ਾਜ਼ ਦੇ ਪੁੱਤਰ ਸਨ: ਤੇਮਾਨ, ਓਮਾਰ, ਸਫ਼ੋ, ਗਾਤਾਮ ਅਤੇ ਕਨਜ਼।"
27ਏਸਾਓ ਦੇ ਪੁੱਤਰ ਅਲੀਫ਼ਾਜ਼ ਦੀ ਇੱਕ ਤਿਮਨਾ ਨਾਮ ਦੀ ਦਾਸੀ ਸੀ। ਤਿਮਨਾ ਅਤੇ ਅਲੀਫ਼ਾਜ਼ ਦਾ ਪੁੱਤਰ ਅਮਾਲੇਕ ਸੀ। ਇਹ ਏਸਾਓ ਦੀ ਪਤਨੀ ਆਦਾਹ ਦੇ ਉੱਤਰਾਧਿਕਾਰੀ ਸਨ।"
28ਰਊਏਲ ਦੇ ਪੁੱਤਰ ਸਨ: ਨਹਥ, ਜ਼ਰਹ, ਸ਼ੰਮਾਹ ਅਤੇ ਮਿਜ਼ਾਹ੍ਹ। ਇਹ ਏਸਾਓ ਅਤੇ ਉਸ ਦੀ ਪਤਨੀ ਬਾਸਮਥ ਦੇ ਪੋਤੇ ਸਨ।"
29ਏਸਾਓ ਦੀ ਹੋਰ ਪਤਨੀ ਅਨਾਹ ਦੀ ਧੀ, ਆਹਾਲੀਬਾਮਾਹ ਸੀ। ਅਨਾਹ ਸਿਬਾਓਨ ਦਾ ਪੁੱਤਰ ਸੀ। ਏਸਾਓ ਅਤੇ ਆਹਾਲੀਬਾਮਾਹ ਦੇ ਬੱਚੇ ਸਨ: ਯਊਸ, ਯਾਲਾਮ ਅਤੇ ਕੋਰਹ।"
You have read Genesis 35
29 verses