Lumina
Genesis

Genesis 36

Genesis 36·Punjabi Bible

1ਇਹ ਉਹ ਪਰਿਵਾਰ-ਸਮੂਹ ਹਨ ਜੋ ਏਸਾਓ (ਅਦੋਮ) ਤੋਂ ਜਨਮੇ ਸਨ: ਏਸਾਓ ਦਾ ਪਹਿਲੋਠਾ ਪੁੱਤਰ ਸੀ ਅਲੀਫ਼ਾਜ਼। ਅਲੀਫ਼ਾਜ਼ ਤੋਂ ਜਨਮੇ ਸਨ: ਤੇਮਾਨ, ਓਮਾਰ, ਸਫ਼ੋ ਕਨਜ਼,"

2ਕੋਰਹ, ਗਾਤਾਮ ਅਤੇ ਅਮਾਲੇਕ। ਅਦੋਮ ਦੀ ਧਰਤੀ ਵਿੱਚ ਇਹ ਅਲੀਫ਼ਾਜ਼ ਦੇ ਉੱਤਰਾਧਿਕਾਰੀ ਸਨ। ਅਦੋਮ ਦੀ ਧਰਤੀ ਵਿੱਚ ਇਹ ਸਾਰੇ ਪਰਿਵਾਰ ਏਸਾਓ ਦੀ ਪਤਨੀ ਆਦਾਹ ਤੋਂ ਆਏ।"

3ਏਸਾਓ ਦੇ ਪੁੱਤਰ ਰਊਏਲ ਇਨ੍ਹਾਂ ਪਰਿਵਾਰਾਂ ਦਾ ਪੁਰੱਖਾ ਸੀ: ਨਹਥ, ਜ਼ਰਹ, ਸ਼ੰਮਾਹ ਅਤੇ ਮਿਜ਼ਾਹ। ਇਹ ਸਾਰੇ ਪਰਿਵਾਰ ਏਸਾਓ ਦੀ ਪਤਨੀ ਬਾਸਮਥ ਤੋਂ ਜਨਮੇ ਸਨ।"

4ਏਸਾਓ ਦੀ ਪਤਨੀ ਆਹਾਲੀਬਾਮਾਹ, ਅਨਾਹ ਦੀ ਧੀ, ਨੇ ਯਊਸ, ਯਲਾਮ ਅਤੇ ਕੋਰਹ ਨੂੰ ਜਨਮ ਦਿੱਤਾ। ਇਹ ਤਿੰਨੇ ਆਦਮੀ ਆਪਣੇ ਪਰਿਵਾਰਾਂ ਦੇ ਪਿਤਾਮਾ ਸਨ।"

5ਇਹ ਸਾਰੇ ਆਦਮੀ ਏਸਾਓ (ਅਦੋਮ) ਤੋਂ ਪੈਦਾ ਹੋਏ ਪਰਿਵਾਰਕ ਆਗੂ ਸਨ।"

Genesis 36 illustration - Genesis Chapter 36

6ਏਸਾਓ ਤੋਂ ਪਹਿਲਾਂ ਅਦੋਮ ਵਿੱਚ ਇੱਕ ਹੋਰੀ ਆਦਮੀ ਸੇਈਰ ਵਿੱਚ ਰਹਿੰਦਾ ਸੀ। ਸੇਈਰ ਦੇ ਪੁੱਤਰ ਇਹ ਸਨ: ਲੋਟਾਨ, ਸ਼ੋਬਾਲ, ਸਿਬਉਨ, ਅਨਾਹ,"

7ਦਿਸ਼ੋਨ, ਏਸਰ, ਦੀਸ਼ਾਨ। ਇਹ ਸਾਰੇ ਪੁੱਤਰ ਅਦੋਮ ਦੀ ਧਰਤੀ ਵਿੱਚ ਸੇਈਰ ਤੋਂ ਹੋਰੀ ਪਰਿਵਾਰਾਂ ਦੇ ਆਗੂ ਸਨ।"

8ਲੋਟਾਨ ਹੋਰੀ ਅਤੇ ਹੇਮਾਮ ਦਾ ਪਿਤਾ ਸੀ। (ਤਿਮਨਾ ਲੋਟਾਨ ਦੀ ਭੈਣ ਸੀ।)"

9ਸੋਬਾਨ ਅਲਵਾਨ, ਮਾਨਹਥ, ਏਬਾਲ ਸ਼ਫ਼ੋ ਅਤੇ ਓਨਾਮ ਦਾ ਪਿਤਾ ਸੀ।"

10ਸਿਬਓਨ ਦੇ ਦੋ ਪੁੱਤਰ ਸਨ ਅੱਯਾਹ ਅਤੇ ਅਨਾਹ। (ਅਨਾਹ ਉਹ ਆਦਮੀ ਹੈ ਜਿਸਨੇ ਪਹਾੜਾਂ ਵਿੱਚ ਗਰਮ ਪਾਣੀ ਦੇ ਚਸ਼ਮਿਆਂ ਦੀ ਖੋਜ਼ ਕੀਤੀ ਸੀ, ਜਦੋਂ ਉਹ ਆਪਣੇ ਪਿਤਾ ਦੇ ਗਧਿਆਂ ਦੀ ਦੇਖ-ਭਾਲ ਕਰ ਰਿਰਾ ਸੀ।)"

Genesis 36 illustration - Genesis Chapter 36

11ਦਿਸ਼ੋਨ ਅਨਾਹ ਦਾ ਪੁੱਤਰ ਸੀ, ਅਤੇ ਆਹਾਲੀਬਾਮਾਹ ਅਨਾਹ ਦੀ ਧੀ ਸੀ।"

12ਦੀਸ਼ਾਨ ਦੇ ਪੁੱਤਰ ਸਨ: ਹਮਦਾਨ, ਅਸੁਬਾਨ, ਯਿਤਰਾਨ ਅਤੇ ਕਰਾਨ।"

13ਏਸਰੇ ਦੇ ਪੁੱਤਰ ਸਨ: ਬਿਲਹਾਨ, ਜ਼ਾਵਾਨ ਅਤੇ ਅਕਾਨ।"

14ਦੀਸ਼ਾਨ ਦੇ ਪੁੱਤਰ ਸਨ: ਊਸ ਅਤੇ ਅਰਾਨ।"

15ਹੋਰੀ ਪਰਿਵਾਰਾਂ ਦੇ ਆਗੂਆਂ ਦੇ ਨਾਮ ਇਹ ਹਨ: ਲੋਟਾਨ, ਸੋਬਾਲ, ਸਿਬਓਨ, ਅਨਾਹ,"

Genesis 36 illustration - Genesis Chapter 36

16ਦਿਸ਼ੋਨ, ਏਸਰ ਅਤੇ ਦੀਸ਼ਾਨ। ਇਹ ਆਦਮੀ ਆਪਣੇ ਪਰਿਵਾਰਾਂ ਦੇ ਹੋਰੀ ਆਗੂ ਸਨ ਜਿਹੜੇ ਸੇਈਰ (ਅਦੋਮ) ਦੇਸ਼ ਵਿੱਚ ਰਹਿੰਦੇ ਸਨ।"

17ਉਸ ਸਮੇਂ, ਅਦੋਮ ਵਿੱਚ ਕਈ ਰਾਜੇ ਸਨ। ਅਦੋਮ ਵਿੱਚ ਇਸਰਾਏਲ ਤੋਂ ਬਹੁਤ ਪਹਿਲਾਂ ਰਾਜੇ ਸਨ।"

18ਬਓਰ ਦਾ ਪੁੱਤਰ ਬਲਾ ਉਹ ਰਾਜਾ ਸੀ ਜਿਹੜਾ ਅਦੋਮ ਵਿੱਚ ਰਾਜ ਕਰਦਾ ਸੀ। ਉਹ ਦਿਨਹਾਬਾਹ ਸ਼ਹਿਰ ਉੱਤੇ ਰਾਜ ਕਰਦਾ ਸੀ।"

19ਜਦੋਂ ਬਲਾ ਮਰਿਆ, ਯੋਬਾਬ ਰਾਜਾ ਬਣ ਗਿਆ। ਯੋਬਾਬ ਜ਼ਰਹ ਦਾ ਪੁੱਤਰ ਸੀ। ਉਸ ਨੇ ਬਸਰੇ ਦੇ ਸ਼ਹਿਰ ਵਿੱਚ ਸ਼ਾਸਨ ਕੀਤਾ।"

20ਜਦੋਂ ਯੋਬਾਬ ਮਰਿਆ, ਹੁਸਾਮ ਰਾਜਾ ਬਣ ਗਿਆ। ਹੁਸਾਮ ਤੇਮਾਨ ਲੋਕਾਂ ਦੀ ਧਰਤੀ ਵਿੱਚੋਂ ਸੀ।"

Genesis 36 illustration - Genesis Chapter 36

21ਹੁਸਾਮ ਦੀ ਮੌਤ ਤੋਂ ਬਾਦ, ਹਦਦ ਰਾਜਾ ਬਣ ਗਿਆ। ਹਦਦ ਬਦਦ ਦਾ ਪੁੱਤਰ ਸੀ। (ਹਦਦ ਉਹ ਆਦਮੀ ਸੀ ਜਿਸਨੇ ਮੋਆਬ ਦੇ ਦੇਸ਼ ਮਿਦਯਾਨ ਨੂੰ ਹਰਾਇਆ ਸੀ।) ਹਦਦ ਅਵੀਤ ਨਗਰ ਤੋਂ ਸੀ।"

22ਜਦੋਂ ਹਦਦ ਮਰਿਆ ਤਾਂ ਸਮਲਾਹ ਨੇ ਉਸ ਦੇਸ਼ ਉੱਤੇ ਰਾਜ ਕੀਤਾ। ਸਮਲਾਹ ਮਸਰੇਕਾਹ ਦਾ ਰਹਿਣ ਵਾਲਾ ਸੀ।"

23ਜਦੋਂ ਸਮਲਾਹ ਮਰਿਆ ਤਾਂ ਸਾਊਲ ਨੇ ਉਸ ਇਲਾਕੇ ਉੱਤੇ ਰਾਜ ਕੀਤਾ। ਸਾਊਲ ਫ਼ਰਾਤ ਨਦੀ ਉੱਤੇ ਵਸੇ ਰਹੋਬੋਥ ਦਾ ਰਹਿਣ ਵਾਲਾ ਸੀ।"

24ਜਦੋਂ ਸਾਊਲ ਮਰਿਆ, ਤਾਂ ਉਸ ਦੇਸ਼ ਉੱਤੇ ਬਆਲ ਹਾਨਾਨ ਨੇ ਰਾਜ ਕੀਤਾ। ਬਆਲ ਹਾਨਾਨ ਅਕਬੋਰ ਦਾ ਪੁੱਤਰ ਸੀ।"

25ਜਦੋਂ ਬਆਲ ਹਨਾਨ, ਅਕਬੋਰ ਦਾ ਪੁੱਤਰ ਮਰਿਆ, ਹਦਰ ਰਾਜਾ ਬਣ ਗਿਆ। ਹਦਦ ਪਾਊ ਨਗਰ ਤੋਂ ਸੀ। ਹਦਦ ਦੀ ਪਤਨੀ ਦਾ ਨਾਮ ਮਹੇਟਬਏਲ ਸੀ ਜੋ ਮਟਰੇਦ ਦੀ ਧੀ ਸੀ। (ਮੇਜ਼ਾਹਾਬ ਮਟਰੇਦ ਦਾ ਪਿਤਾ ਸੀ।)"

Genesis 36 illustration - Genesis Chapter 36

26ਏਸਾਓ ਇਨ੍ਹਾਂ ਅਦੋਮੀ ਪਰਿਵਾਰਾਂ ਦਾ ਪਿਤਾਮਾ ਸੀ: ਤਿਮਨਾ, ਅਲਵਾਹ, ਯਥੇਥ, ਆਹਾਲੀਬਾਮਾਹ, ਏਲਾਹ, ਫ਼ੀਨੋਨ, ਕਨਜ਼, ਤੇਮਾਨ, ਮਿਬਸਾਰ, ਮਗਦੀਏਲ ਅਤੇ ਈਰਾਮ। ਇਨ੍ਹਾਂ ਵਿੱਚੋਂ ਹਰ ਪਰਿਵਾਰ ਜਿਸ ਇਲਾਕੇ ਵਿੱਚ ਰਹਿੰਦਾ ਸੀ ਉਹੋ ਹੀ ਉਨ੍ਹਾਂ ਦੇ ਪਰਿਵਾਰ ਦਾ ਨਾਮ ਸੀ।"

27ਸੁਪਨੇਬਾਜ਼ ਯੂਸੁਫ਼ ਯਾਕੂਬ ਕਨਾਨ ਦੀ ਧਰਤੀ ਵਿੱਚ ਠਹਿਰ ਗਿਆ ਅਤੇ ਰਹਿਣ ਲੱਗਾ। ਇਹ ਓਹੀ ਧਰਤੀ ਹੈ ਜਿੱਥੇ ਉਸਦਾ ਪਿਤਾ ਰਹਿੰਦਾ ਸੀ।"

28ਯਾਕੂਬ ਦੇ ਪਰਿਵਾਰ ਦੀ ਕਹਾਣੀ ਇਸ ਪ੍ਰਕਾਰ ਹੈ। ਯੂਸੁਫ਼ 17 ਵਰ੍ਹਿਆਂ ਦਾ ਨੌਜਵਾਨ ਸੀ। ਉਸਦਾ ਕਿੱਤਾ ਭੇਡਾਂ ਅਤੇ ਬੱਕਰੀਆਂ ਚਾਰਨਾ ਸੀ। ਯੂਸੁਫ਼ ਨੇ ਇਹ ਕੰਮ ਆਪਣੇ ਭਰਾਵਾਂ ਨਾਲ ਮਿਲਕੇ ਕੀਤਾ; ਜਿਹੜੇ ਬਿਲਹਾਹ ਅਤੇ ਜ਼ਿਲਪਾਹ ਦੇ ਪੁੱਤਰ ਸਨ। (ਬਿਲਹਾਹ ਅਤੇ ਜ਼ਿਲਪਾਹ ਉਸ ਦੇ ਪਿਤਾ ਦੀਆਂ ਪਤਨੀਆਂ ਸਨ।) ਯੂਸੁਫ਼ ਨੇ ਆਪਣੇ ਪਿਤਾ ਨੂੰ ਆਪਣੇ ਭਰਾਵਾਂ ਬਾਰੇ ਮਾੜੀਆਂ ਗੱਲਾਂ ਕਹੀਆਂ।"

29ਯੂਸੁਫ਼ ਉਸ ਵੇਲੇ ਜੰਮਿਆ ਸੀ ਜਦੋਂ ਉਸਦਾ ਪਿਤਾ ਯਾਕੂਬ ਬਹੁਤ ਬਿਰਧ ਹੋ ਚੁੱਕਾ ਸੀ। ਇਸ ਲਈ ਯਾਕੂਬ ਯੂਸੁਫ਼ ਨੂੰ ਆਪਣੇ ਹੋਰਨਾਂ ਪੁੱਤਰਾਂ ਨਾਲੋਂ ਵੱਧੇਰੇ ਪਿਆਰ ਕਰਦਾ ਸੀ। ਯਾਕੂਬ ਨੇ ਆਪਣੇ ਪੁੱਤਰ ਨੂੰ ਇੱਕ ਖਾਸ ਕੋਟ ਦਿੱਤਾ। ਇਹ ਕੋਟ ਲੰਮਾ ਸੀ ਅਤੇ ਬਹੁਤ ਖੂਬਸੂਰਤ ਸੀ।"

30ਯੂਸੁਫ਼ ਦੇ ਭਰਾਵਾਂ ਨੇ ਦੇਖਿਆ ਕਿ ਉਨ੍ਹਾਂ ਦਾ ਪਿਤਾ ਯੂਸੁਫ਼ ਨੂੰ ਉਨ੍ਹਾਂ ਨਾਲੋਂ ਵੱਧੇਰੇ ਪਿਆਰ ਕਰਦਾ ਸੀ, ਉਹ ਆਪਣੇ ਭਰਾ ਨਾਲ ਇੰਨੀ ਨਫ਼ਰਤ ਕਰਦੇ ਸਨ ਉਹ ਉਸ ਨੂੰ ਨਮਸੱਕਾਰ ਵੀ ਨਹੀਂ ਬੁਲਾਉਂਦੇ ਸਨ।"

Genesis 36 illustration - Genesis Chapter 36

31ਇੱਕ ਸਮੇਂ ਯੂਸੁਫ਼ ਨੂੰ ਇੱਕ ਖਾਸ ਸੁਪਨਾ ਆਇਆ। ਬਾਦ ਵਿੱਚ ਯੂਸੁਫ਼ ਨੇ ਆਪਣੇ ਭਰਾਵਾਂ ਨੂੰ ਇਸ ਸੁਪਨੇ ਬਾਰੇ ਦੱਸਿਆ। ਇਸਤੋਂ ਮਗਰੋਂ ਉਸ ਦੇ ਭਰਾ ਉਸ ਨੂੰ ਹੋਰ ਵੀ ਵੱਧੇਰੇ ਨਫ਼ਰਤ ਕਰਨ ਲੱਗੇ।"

32ਯੂਸੁਫ਼ ਨੇ ਆਖਿਆ, “ਉਸ ਸੁਪਨੇ ਨੂੰ ਸੁਣੋ ਜੋ ਮੈਨੂੰ ਆਇਆ।"

33ਅਸੀਂ ਸਾਰੇ ਖੇਤਾਂ ਵਿੱਚ ਕੰਮ ਕਰ ਰਹੇ ਸੀ। ਅਸੀਂ ਕਣਕ ਦੀਆਂ ਭਰੀਆਂ ਬੰਨ੍ਹ ਰਹੇ ਸੀ। ਫ਼ੇਰ ਮੇਰੀ ਭਰੀ ਉੱਠ ਖਲੋਤੀ। ਇਹ ਖਲੋਤੀ ਸੀ ਜਦੋਂ ਕਿ ਹੋਰ ਸਾਰੀਆਂ ਮੇਰੇ ਵਾਲੀ ਦੇ ਆਲੇ-ਦੁਆਲੇ ਚੱਕਰ ਲਾ ਰਹੀਆਂ ਸਨ। ਫ਼ੇਰ ਤੁਹਾਡੀਆਂ ਸਾਰੀਆਂ ਕਣਕ ਦੀਆਂ ਭਰੀਆਂ ਨੇ ਮੇਰੀ ਭਰੀ ਵੱਲ ਸਿਰ ਝੁਕਾਇਆ।”"

34ਉਸ ਦੇ ਭਰਾਵਾਂ ਨੇ ਆਖਿਆ, “ਕੀ ਤੂੰ ਸੋਚਦਾ ਹੈਂ ਕਿ ਇਸ ਦਾ ਅਰਥ ਇਹ ਹੈ ਕਿ ਤੂੰ ਰਾਜਾ ਬਣੇਂਗਾ ਅਤੇ ਸਾਡੇ ਉੱਤੇ ਰਾਜ ਕਰੇਂਗਾ?” ਉਸ ਦੇ ਭਰਾ ਯੂਸੁਫ਼ ਨੂੰ ਹੁਣ ਹੋਰ ਵੀ ਨਫ਼ਰਤ ਕਰਦੇ ਸਨ ਕਿਉਂਕਿ ਉਹ ਉਨ੍ਹਾਂ ਬਾਰੇ ਇਹੋ ਜਿਹੇ ਸੁਪਨੇ ਲੈਂਦਾ ਸੀ।"

35ਫ਼ੇਰ ਯੂਸੁਫ਼ ਨੂੰ ਇੱਕ ਹੋਰ ਸੁਪਨਾ ਆਇਆ। ਯੂਸੁਫ਼ ਨੇ ਇਸ ਸੁਪਨੇ ਬਾਰੇ ਆਪਣੇ ਭਰਾਵਾ ਨੂੰ ਦੱਸਿਆ। ਯੂਸੁਫ਼ ਨੇ ਆਖਿਆ, “ਮੈਨੂੰ ਇੱਕ ਹੋਰ ਸੁਪਨਾ ਆਇਆ ਹੈ। ਮੈਂ ਸੂਰਜ, ਚੰਨ ਅਤੇ 11 ਤਾਰਿਆਂ ਨੂੰ ਮੇਰੇ ਅੱਗੇ ਝੁਕਦਿਆਂ ਵੇਖਿਆ।”"

Genesis 36 illustration - Genesis Chapter 36

36ਜਦੋਂ ਯੂਸੁਫ਼ ਨੇ ਇਹ ਸੁਪਨਾ ਆਪਣੇ ਪਿਤਾ ਅਤੇ ਆਪਣੇ ਭਰਾਵਾਂ ਨੂੰ ਸੁਣਾਇਆ, ਉਸ ਦੇ ਪਿਤਾ ਨੇ ਉਸ ਨੂੰ ਝਿੜਕਿਆ, “ਇਹ ਕਿਹੋ ਜਿਹਾ ਸੁਪਨਾ ਹੈ? ਕੀ ਤੇਰੀ ਮਾਂ, ਤੇਰੇ ਭਰਾ ਅਤੇ ਮੈਂ ਤੇਰੇ ਅੱਗੇ ਧਰਤੀ ਉੱਤੇ ਝੁਕਾਂਗੇ?”"

37ਯੂਸੁਫ਼ ਦੇ ਭਰਾ ਉਸ ਨਾਲ ਈਰਖਾ ਕਰਦੇ ਰਹੇ। ਪਰ ਯੂਸੁਫ਼ ਦੇ ਪਿਤਾ ਨੇ ਇਨ੍ਹਾਂ ਗੱਲਾਂ ਬਾਰੇ ਬਹੁਤ ਸੋਚ ਵਿੱਚਾਰ ਕੀਤੀ ਅਤੇ ਇਹ ਸੋਚਕੇ ਹੈਰਾਨ ਹੋਣ ਲੱਗਾ ਕਿ ਇਸਦਾ ਕੀ ਅਰਥ ਹੋ ਸੱਕਦਾ।"

38ਇੱਕ ਦਿਨ ਯੂਸੁਫ਼ ਦੇ ਭਰਾ ਆਪਣੇ ਪਿਤਾ ਦੀਆਂ ਭੇਡਾਂ ਚਾਰਨ ਸ਼ਕਮ ਵੱਲ ਚੱਲੇ ਗਏ।"

39ਇਸਰਾਏਲ ਨੇ ਯੂਸੁਫ਼ ਨੂੰ ਆਖਿਆ, “ਸ਼ਕਮ ਨੂੰ ਚੱਲਾ ਜਾਹ। ਉੱਥੇ ਤੇਰੇ ਭਰਾ ਮੇਰੀਆਂ ਭੇਡਾਂ ਸਾਂਭ ਰਹੇ ਹਨ।” ਯੂਸੁਫ਼ ਨੇ ਜਵਾਬ ਦਿੱਤਾ, “ਮੈਂ ਚੱਲਾ ਜਾਵਾਂਗਾ।”"

40ਯੂਸੁਫ਼ ਦੇ ਪਿਤਾ ਨੇ ਆਖਿਆ, “ਜਾਹ ਜਾਕੇ ਦੇਖ ਤੇਰੇ ਭਰਾ ਸੁਰੱਖਿਅਤ ਤਾਂ ਹਨ। ਆਕੇ ਮੈਨੂੰ ਇਹ ਦੱਸੀਂ ਕਿ ਮੇਰੀਆਂ ਭੇਡਾਂ ਠੀਕ-ਠਾਕ ਹਨ ਜਾਂ ਨਹੀਂ।” ਇਸ ਲਈ ਯੂਸੁਫ਼ ਦੇ ਪਿਤਾ ਨੇ ਉਸ ਨੂੰ ਹਬਰੋਨ ਦੀ ਵਾਦੀ ਤੋਂ ਸ਼ਕਮ ਭੇਜ ਦਿੱਤਾ।"

Genesis 36 illustration - Genesis Chapter 36

41ਸ਼ਕਮ ਜਾਕੇ ਯੂਸੁਫ਼ ਰਾਹ ਭੁੱਲ ਗਿਆ। ਇੱਕ ਆਦਮੀ ਨੇ ਉਸ ਨੂੰ ਖੇਤਾਂ ਵਿੱਚ ਭਟਕਦਿਆਂ ਹੋਇਆ ਦੇਖਿਆ। ਉਸ ਆਦਮੀ ਨੇ ਆਖਿਆ, “ਤੂੰ ਕੀ ਭਾਲ ਰਿਹਾ ਹੈਂ?”"

42ਯੂਸੁਫ਼ ਨੇ ਜਵਾਬ ਦਿੱਤਾ, “ਮੈਂ ਆਪਣੇ ਭਰਾਵਾਂ ਨੂੰ ਲੱਭ ਰਿਹਾ ਹਾਂ। ਕੀ ਤੂੰ ਮੈਨੂੰ ਦੱਸ ਸੱਕਦਾ ਹੈਂ ਕਿ ਉਹ ਆਪਣੀਆਂ ਭੇਡਾਂ ਨਾਲ ਕਿੱਥੇ ਹਨ?”"

43ਉਸ ਆਦਮੀ ਨੇ ਆਖਿਆ, “ਉਹ ਤਾਂ ਪਹਿਲਾਂ ਹੀ ਦੂਰ ਜਾ ਚੁੱਕੇ ਹਨ। ਮੈਂ ਉਨ੍ਹਾਂ ਨੂੰ ਆਖਦਿਆਂ ਸੁਣਿਆ ਸੀ ਕਿ ਉਹ ਦੋਥਾਨ ਜਾ ਰਹੇ ਹਨ।” ਇਸ ਲਈ ਯੂਸੁਫ਼ ਨੇ ਆਪਣੇ ਭਰਾਵਾਂ ਦਾ ਪਿੱਛਾ ਕੀਤਾ ਅਤੇ ਉਨ੍ਹਾਂ ਨੂੰ ਦੋਥਾਨ ਵਿੱਚ ਜਾ ਮਿਲਿਆ।"

Chapter Complete

You have read Genesis 36

43 verses