1ਤਾਮਾਰ ਘਰ ਗਈ ਅਤੇ ਆਪਣੇ ਚਿਹਰੇ ਤੋਂ ਨਕਾਬ ਉਤਾਰ ਦਿੱਤਾ। ਫ਼ੇਰ ਉਸ ਨੇ ਉਹੀ ਕੱਪੜੇ ਦੁਬਾਰਾ ਪਹਿਨ ਲਈ ਜਿਹੜੇ ਉਸ ਨੂੰ ਵਿਧਵਾ ਦਰਸ਼ਾਉਂਦੇ ਸਨ।"
2ਬਾਦ ਵਿੱਚ ਯਹੂਦਾਹ ਨੇ ਆਪਣੇ ਮਿੱਤਰ ਹੀਰਾਹ ਨੂੰ ਏਨਯਿਮ ਘਲਿਆ ਤਾਂ ਜੋ ਉਹ ਵੇਸਵਾ ਨੂੰ ਇਕਰਾਰ ਕੀਤਾ ਹੋਇਆ ਬੱਕਰਾ ਦੇ ਆਵੇ। ਯਹੂਦਾਹ ਨੇ ਹੀਰਾਹ ਨੂੰ ਇਹ ਵੀ ਆਖਿਆ ਕਿ ਉਸ ਪਾਸੋਂ ਖਾਸ ਮੋਹਰ ਅਤੇ ਸੋਟੀ ਵੀ ਲੈਂਦਾ ਆਵੇ। ਪਰ ਹੀਰਾਹ ਉਸ ਨੂੰ ਨਾ ਲੱਭ ਸੱਕਿਆ।"
3ਹੀਰਾਹ ਨੇ ਏਨਯਿਮ ਜਿਲ੍ਹੇ ਦੇ ਕੁਝ ਲੋਕਾਂ ਨੂੰ ਪੁੱਛਿਆ, “ਉਹ ਮੰਦਰ ਦੀ ਵੇਸਵਾ ਕਿੱਥੇ ਹੈ ਜਿਹੜੀ ਸੜਕ ਕੰਢੇ ਬੈਠੀ ਹੋਈ ਸੀ?” ਆਦਮੀਆਂ ਨੇ ਜਵਾਬ ਦਿੱਤਾ, “ਇੱਥੇ ਕਦੇ ਕੋਈ ਵੇਸਵਾ ਨਹੀਂ ਰਹੀ ਹੈ।”"
4ਇਸ ਲਈ ਯਹੂਦਾਹ ਦਾ ਮਿੱਤਰ ਯਹੂਦਾਹ ਕੋਲ ਵਾਪਸ ਚੱਲਾ ਗਿਆ ਅਤੇ ਕਹਿਣ ਲੱਗਾ, “ਮੈਨੂੰ ਤਾਂ ਉਹ ਔਰਤ ਲੱਭੀ ਨਹੀਂ। ਉਸ ਥਾਂ ਰਹਿਣ ਵਾਲੇ ਆਦਮੀਆਂ ਨੇ ਆਖਿਆ ਹੈ ਕਿ ਇੱਥੇ ਤਾਂ ਕੋਈ ਵੇਸਵਾ ਹੈ ਹੀ ਨਹੀਂ ਸੀ।”"
5ਇਸ ਲਈ ਯਹੂਦਾਹ ਨੇ ਆਖਿਆ, “ਉਸ ਨੂੰ ਚੀਜ਼ਾਂ ਰੱਖ ਲੈਣ ਦਿਉ। ਮੈਂ ਨਹੀਂ ਚਾਹੁੰਦਾ ਕਿ ਲੋਕ ਸਾਡੇ ਉੱਪਰ ਹੱਸਣ। ਮੈਂ ਉਸ ਨੂੰ ਬੱਕਰਾ ਦੇਣ ਦੀ ਕੋਸ਼ਿਸ਼ ਕੀਤੀ ਸੀ, ਪਰ ਅਸੀਂ ਉਸ ਨੂੰ ਲੱਭ ਨਹੀਂ ਸੱਕੇ, ਇੰਨੀ ਗੱਲ ਕਾਫ਼ੀ ਹੈ।”"

6ਤਾਮਾਰ ਗਰਭਵਤੀ ਹੈ ਤਕਰੀਬਨ ਤਿੰਨ ਮਹੀਨੇ ਮਗਰੋਂ, ਕਿਸੇ ਨੇ ਯਹੂਦਾਹ ਨੂੰ ਦੱਸਿਆ, “ਤੇਰੀ ਨੂੰਹ ਤਾਮਾਰ ਨੇ ਇੱਕ ਵੇਸਵਾ ਵਰਗਾ ਪਾਪ ਕੀਤਾ ਹੈ, ਅਤੇ ਹੁਣ ਉਹ ਗਰਭਵਤੀ ਹੈ।” ਤਾਂ ਯਹੂਦਾਹ ਨੇ ਆਖਿਆ, “ਉਸ ਨੂੰ ਬਾਹਰ ਕੱਢੋ ਅਤੇ ਜਲਾ ਦਿਉ।”"
7ਫ਼ੇਰ ਆਦਮੀ ਤਾਮਾਰ ਨੂੰ ਮਾਰਨ ਲਈ ਉਸ ਵੱਲ ਗਏ। ਪਰ ਉਸ ਨੇ ਆਪਣੇ ਸੌਹਰੇ ਵੱਲ ਇੱਕ ਸੰਦੇਸ਼ ਭੇਜਿਆ। ਤਾਮਾਰ ਨੇ ਆਖਿਆ, “ਜਿਸ ਆਦਮੀ ਨੇ ਮੈਨੂੰ ਗਰਭਵਤੀ ਕੀਤਾ ਹੈ। ਉਹ ਉਹੀ ਹੈ ਜਿਸ ਦੀਆਂ ਇਹ ਚੀਜ਼ਾਂ ਹਨ। ਇਨ੍ਹਾਂ ਚੀਜ਼ਾਂ ਵੱਲ ਵੇਖ ਲਵੋ। ਇਹ ਕਿਸ ਦੀਆਂ ਹਨ? ਇਹ ਖਾਸ ਮੋਹਰ ਅਤੇ ਰੱਸੀ ਕਿਸਦੀ ਹੈ? ਇਹ ਚੱਲਣ ਵਾਲੀ ਸੋਟੀ ਕਿਸਦੀ ਹੈ?”"
8ਯਹੂਦਾਹ ਨੇ ਇਹ ਚੀਜ਼ਾਂ ਪਛਾਣ ਲਈਆਂ ਅਤੇ ਆਖਿਆ, “ਉਹ ਠੀਕ ਹੈ। ਮੈਂ ਗਲਤ ਸਾਂ। ਮੈਂ ਉਸ ਨੂੰ ਆਪਣੇ ਪੁੱਤਰ ਸ਼ੇਲਾਹ ਨਾਲ ਨਹੀਂ ਵਿਆਹਿਆ ਜਿਹਾ ਕਿ ਮੈਂ ਇਕਰਾਰ ਕੀਤਾ ਸੀ।” ਅਤੇ ਯਹੂਦਾਹ ਫ਼ੇਰ ਦੋਬਾਰਾ ਉਸ ਨਾਲ ਨਹੀਂ ਸੁੱਤਾ।"
9ਤਾਮਾਰ ਦੇ ਬੱਚਾ ਜਨਣ ਦਾ ਸਮਾਂ ਆ ਗਿਆ। ਉਨ੍ਹਾਂ ਨੇ ਦੇਖਿਆ ਕਿ ਉਹ ਜੌੜੇ ਬੱਚੇ ਜਨਣ ਜਾ ਰਹੀ ਸੀ।"
10ਜਦੋਂ ਉਹ ਬਚੇ ਜਣ ਰਹੀ ਸੀ, ਇੱਕ ਬੱਚੇ ਨੇ ਆਪਣਾ ਹੱਥ ਬਾਹਰ ਕੱਢਿਆ, ਦਾਈ ਨੇ ਹੱਥ ਉੱਤੇ ਲਾਲ ਧਾਗਾ ਬੰਨ੍ਹ ਦਿੱਤਾ ਅਤੇ ਆਖਿਆ, “ਇਹ ਬੱਚਾ ਪਹਿਲਾਂ ਜੰਮਿਆ ਸੀ।”"

11ਪਰ ਫ਼ੇਰ ਉਸ ਬੱਚੇ ਨੇ ਆਪਣਾ ਹੱਥ ਵਾਪਸ ਅੰਦਰ ਖਿੱਚ ਲਿਆ। ਫ਼ੇਰ ਦੂਸਰਾ ਬੱਚਾ ਪਹਿਲਾਂ ਬਾਹਰ ਆਇਆ। ਇਸ ਲਈ ਦਾਈ ਨੇ ਆਖਿਆ, “ਤੂੰ ਆਪਣਾ ਰਸਤਾ ਜ਼ਬਰਦਸਤੀ ਬਣਾਇਆ।” ਇਸ ਲਈ ਉਨ੍ਹਾਂ ਨੇ ਉਸਦਾ ਨਾਮ ਪਾਰਸ ਧਰਇਆ।"
12ਇਸਤੋਂ ਮਗਰੋਂ ਦੂਸਰਾ ਬੱਚਾ ਜਨਮਿਆ। ਇਸ ਬੱਚਾ ਉਹੀ ਸੀ ਜਿਸਦੇ ਹੱਥ ਉੱਤੇ ਲਾਲ ਧਾਗਾ ਬੰਨ੍ਹਿਆ ਹੋਇਆ ਸੀ। ਉਨ੍ਹਾਂ ਨੇ ਉਸਦਾ ਨਾਮ ਜ਼ਰਾਹ ਰੱਖ ਦਿੱਤਾ।"
13ਯੂਸੁਫ਼ ਮਿਸਰ ਵਿੱਚ ਪੋਟੀਫ਼ਰ ਨੂੰ ਵੇਚਿਆ ਗਿਆ ਜਿਨ੍ਹਾਂ ਵਪਾਰੀਆਂ ਨੇ ਯੂਸੁਫ਼ ਨੂੰ ਖਰੀਦਿਆ ਸੀ ਉਹ ਉਸ ਨੂੰ ਮਿਸਰ ਲੈ ਗਏ। ਉਨ੍ਹਾਂ ਨੇ ਉਸ ਨੂੰ ਫ਼ਿਰਊਨ ਦੀ ਸੁਰੱਖਿਆ ਗਾਰਦ ਦੇ ਕਪਤਾਨ ਪੋਟੀਫ਼ਰ ਹੱਥ ਵੇਚ ਦਿੱਤਾ।"
14ਪਰ ਯਹੋਵਾਹ ਨੇ ਯੂਸੁਫ਼ ਦੀ ਸਹਾਇਤਾ ਕੀਤੀ। ਯੂਸੁਫ਼ ਇੱਕ ਸਫ਼ਲ ਆਦਮੀ ਬਣ ਗਿਆ। ਯੂਸੁਫ਼ ਆਪਣੇ ਮਾਲਕ, ਮਿਸਰੀ ਪੋਟੀਫ਼ਰ ਦੇ ਘਰ ਰਹਿੰਦਾ ਸੀ।"
15ਪੋਟੀਫ਼ਰ ਨੇ ਦੇਖਿਆ ਕਿ ਯਹੋਵਾਹ ਯੂਸੁਫ਼ ਦੇ ਨਾਲ ਸੀ। ਪੋਟੀਫ਼ਰ ਨੇ ਦੇਖਿਆ ਕਿ ਯਹੋਵਾਹ ਯੂਸੁਫ਼ ਨੂੰ ਉਸ ਦੇ ਹਰ ਕੰਮ ਵਿੱਚ ਕਾਮਯਾਬੀ ਦਿੰਦਾ ਸੀ!"

16ਇਸ ਲਈ ਪੋਟੀਫ਼ਰ ਯੂਸੁਫ਼ ਉੱਤੇ ਬਹੁਤ ਪ੍ਰਸੰਨ ਸੀ। ਪੋਟੀਫ਼ਰ ਨੇ ਯੂਸੁਫ਼ ਨੂੰ ਉਸ ਦੇ ਲਈ ਕੰਮ ਕਰਨ ਅਤੇ ਘਰ ਦਾ ਪ੍ਰਬੰਧ ਚਲਾਉਣ ਵਿੱਚ ਸਹਾਇਤਾ ਦੇਣ ਦੀ ਇਜਾਜ਼ਤ ਦੇ ਦਿੱਤੀ। ਪੋਟੀਫ਼ਰ ਦਾ ਜੋ ਕੁਝ ਵੀ ਸੀ ਯੂਸੁਫ਼ ਉਸਦਾ ਮੁਖਤਾਰ ਸੀ।"
17ਜਦੋਂ ਯੂਸੁਫ਼ ਨੂੰ ਘਰ ਦਾ ਮੁਖਤਾਰ ਬਣਾਇਆ ਗਿਆ ਯਹੋਵਾਹ ਨੇ ਘਰ ਨੂੰ ਅਤੇ ਪੋਟੀਫ਼ਰ ਦੀ ਹਰ ਸ਼ੈਅ ਨੂੰ ਅਸੀਸ ਦਿੱਤੀ। ਯਹੋਵਾਹ ਨੇ ਇਹ ਸਭ ਯੂਸੁਫ਼ ਕਾਰਣ ਕੀਤਾ। ਅਤੇ ਯਹੋਵਾਹ ਨੇ ਪੋਟੀਫ਼ਰ ਦੇ ਖੇਤਾਂ ਵਿੱਚ ਪੈਦਾ ਹੋਣ ਵਾਲੀ ਹਰ ਸ਼ੈਅ ਨੂੰ ਅਸੀਸ ਦਿੱਤੀ।"
18ਇਸ ਲਈ ਪੋਟੀਫ਼ਰ ਨੇ ਯੂਸੁਫ਼ ਨੂੰ ਘਰ ਦੀ ਹਰ ਸ਼ੈਅ ਦੀ ਜ਼ਿਂਮੇਦਾਰੀ ਸੌਂਪ ਦਿੱਤੀ। ਪੋਟੀਫ਼ਰ ਨੂੰ ਕਿਸੇ ਚੀਜ਼ ਦਾ ਫ਼ਿਕਰ ਨਹੀਂ ਸੀ ਉਹ ਸਿਰਫ਼ ਆਪਣੇ ਭੋਜਨ ਦਾ ਹੀ ਧਿਆਨ ਕਰਦਾ ਸੀ। ਯੂਸੁਫ਼ ਦਾ ਪੋਟੀਫ਼ਰ ਦੀ ਪਤਨੀ ਨੂੰ ਇਨਕਾਰ ਯੂਸੁਫ਼ ਬਹੁਤ ਸੋਹਣਾ ਸੁਨਖਾ ਆਦਮੀ ਸੀ।"
19ਕੁਝ ਸਮੇਂ ਬਾਦ, ਯੂਸੁਫ਼ ਦੇ ਸੁਆਮੀ ਦੀ ਪਤਨੀ ਯੂਸੁਫ਼ ਨੂੰ ਪਸੰਦ ਕਰਨ ਲਗੀ। ਇੱਕ ਦਿਨ ਉਸ ਨੂੰ ਆਖਿਆ, “ਮੇਰੇ ਕੋਲ ਸੌਂ।”"
20ਪਰ ਯੂਸੁਫ਼ ਨੇ ਇਨਕਾਰ ਕਰ ਦਿੱਤਾ। ਉਸ ਨੇ ਆਖਿਆ, “ਮੇਰਾ ਸੁਆਮੀ ਇਸ ਘਰ ਵਿੱਚ ਹਰ ਗੱਲ ਵਿੱਚ ਮੇਰੇ ਉੱਤੇ ਭਰੋਸਾ ਕਰਦਾ ਹੈ। ਉਸ ਨੇ ਮੈਨੂੰ ਇੱਥੋਂ ਦੀ ਹਰ ਸ਼ੈਅ ਦੀ ਜ਼ਿਂਮੇਦਾਰੀ ਦਿੱਤੀ ਹੋਈ ਹੈ।"

21ਮੇਰੇ ਸੁਆਮੀ ਨੇ ਇਸ ਘਰ ਵਿੱਚ ਮੈਨੂੰ ਤਕਰੀਬਨ ਆਪਣੇ ਬਰਾਬਰ ਦਾ ਦਰਜ਼ਾ ਦਿੱਤਾ ਹੋਇਆ ਹੈ। ਮੈਨੂੰ ਉਸ ਦੀ ਪਤਨੀ ਨਾਲ ਨਹੀਂ ਸੌਣਾ ਚਾਹੀਦਾ। ਇਹ ਗਲਤ ਗੱਲ ਹੈ! ਇਹ ਪਰਮੇਸ਼ੁਰ ਦੇ ਵਿਰੁੱਧ ਪਾਪ ਹੈ।”"
22ਔਰਤ ਨੇ ਯੂਸੁਫ਼ ਨਾਲ ਹਰ ਰੋਜ਼ ਗੱਲ ਕੀਤੀ ਪਰ ਯੂਸੁਫ਼ ਨੇ ਉਸ ਨਾਲ ਸੌਣ ਤੋਂ ਇਨਕਾਰ ਕਰ ਦਿੱਤਾ।"
23ਇੱਕ ਦਿਨ ਯੂਸੁਫ਼ ਘਰ ਵਿੱਚ ਆਪਣਾ ਕੰਮ ਕਰਨ ਲਈ ਗਿਆ। ਉਸ ਵਕਤ ਘਰ ਵਿੱਚ ਬਾਕੀ ਨੌਕਰ ਨਹੀਂ ਸਨ।"
24ਉਸ ਦੇ ਸੁਆਮੀ ਦੀ ਪਨਤੀ ਨੇ ਉਸਦਾ ਕੋਟ ਫ਼ੜ ਲਿਆ ਅਤੇ ਉਸ ਨੂੰ ਆਖਿਆ, “ਆ ਮੇਰੇ ਨਾਲ ਬਿਸਤਰੇ ਉੱਤੇ ਚੱਲ।” ਪਰ ਯੂਸੁਫ਼ ਘਰ ਤੋਂ ਇੰਨੀ ਤੇਜ਼ੀ ਨਾਲ ਬਾਹਰ ਭਜਿਆ ਕਿ ਉਸਦਾ ਕੋਟ ਉਸ ਦੇ ਮਾਲਕ ਦੀ ਪਤਨੀ ਦੇ ਹੱਥ ਵਿੱਚ ਹੀ ਰਹਿ ਗਿਆ।"
25ਔਰਤ ਨੇ ਦੇਖਿਆ ਕਿ ਯੂਸੁਫ਼ ਨੇ ਆਪਣਾ ਕੋਟ ਉਸ ਦੇ ਹੱਥਾਂ ਵਿੱਚ ਹੀ ਛੱਡ ਦਿੱਤਾ ਸੀ ਅਤੇ ਘਰ ਤੋਂ ਬਾਹਰ ਦੌੜ ਗਿਆ ਸੀ। ਇਸ ਲਈ ਉਸ ਨੇ ਜੋ ਕੁਝ ਵਾਪਰਿਆ ਸੀ ਉਸ ਦੇ ਬਾਰੇ ਝੂਠ ਬੋਲਣ ਦਾ ਨਿਆਂ ਕਰ ਲਿਆ।"

26ਉਸ ਨੇ ਬਾਹਰ ਬੰਦਿਆਂ ਨੂੰ ਬੁਲਾਇਆ। ਉਸ ਨੇ ਆਖਿਆ, “ਦੇਖੋ, ਇਸ ਇਬਰਾਨੀ ਗੁਲਾਮ ਨੂੰ ਇੱਥੇ ਸਾਡਾ ਮਜ਼ਾਕ ਉਡਾਉਣ ਲਈ ਲਿਆਂਦਾ ਗਿਆ ਸੀ। ਉਹ ਅੰਦਰ ਆਇਆ ਅਤੇ ਮੇਰੇ ਉੱਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ, ਪਰ ਮੈਂ ਚੀਕਾਂ ਮਾਰੀਆਂ।"
27ਮੇਰੀਆਂ ਚੀਕਾਂ ਨੇ ਉਸ ਨੂੰ ਭੈਭੀਤ ਕਰ ਦਿੱਤਾ ਅਤੇ ਉਹ ਭੱਜ ਗਿਆ। ਪਰ ਉਹ ਆਪਣਾ ਕੋਟ ਮੇਰੇ ਕੋਲ ਛੱਡ ਗਿਆ।”"
28ਫ਼ੇਰ ਉਸ ਨੇ ਕੋਟ ਨੂੰ ਉਸ ਦੇ ਪਤੀ, ਯੂਸੁਫ਼ ਦੇ ਸੁਆਮੀ ਦੇ ਘਰ ਵਾਪਸ ਆ ਜਾਣ ਤੀਕ ਰੱਖਿਆ।"
29ਉਸ ਨੇ ਆਪਣੇ ਪਤੀ ਨੂੰ ਵੀ ਉਹੀ ਕਹਾਣੀ ਦੱਸੀ ਅਤੇ ਆਖਿਆ, “ਇਸ ਇਬਰਾਨੀ ਗੁਲਾਮ ਨੇ ਜਿਹੜਾ ਤੁਸੀਂ ਲਿਆਂਦਾ ਹੈ, ਮੇਰੇ ਨਾਲ ਬਲਾਤਕਾਰ ਕਰਨ ਦੀ ਕੋਸ਼ਿਸ਼ ਕੀਤੀ।"
30ਪਰ ਜਦੋਂ ਉਹ ਮੇਰੇ ਕੋਲ ਆਇਆ ਤਾਂ ਮੈਂ ਚੀਕਾਂ ਮਾਰੀਆਂ। ਉਹ ਭੱਜ ਗਿਆ, ਪਰ ਉਹ ਆਪਣਾ ਕੋਟ ਛੱਡ ਗਿਆ।”"
You have read Genesis 38
30 verses