1ਯੂਸੁਫ਼ ਦੇ ਸੁਆਮੀ ਨੇ ਆਪਣੀ ਪਤਨੀ ਦੀ ਗੱਲ ਸੁਣੀ। ਅਤੇ ਉਹ ਬਹੁਤ ਗੁੱਸੇ ਵਿੱਚ ਆ ਗਿਆ।"
2ਉੱਥੇ ਇੱਕ ਕੈਦਖਾਨਾ ਸੀ ਜਿੱਥੇ ਰਾਜੇ ਦੇ ਦੁਸ਼ਮਣਾ ਨੂੰ ਰੱਖਿਆ ਜਾਂਦਾ ਸੀ। ਇਸ ਲਈ ਪੋਟੀਫ਼ਰ ਨੇ ਯੂਸੁਫ਼ ਨੂੰ ਉਸ ਕੈਦਖਾਨੇ ਵਿੱਚ ਕੈਦ ਕਰ ਦਿੱਤਾ। ਅਤੇ ਯੂਸੁਫ਼ ਉੱਥੇ ਹੀ ਰਿਹਾ।"
3ਯੂਸੁਫ਼ ਕੈਦ ਵਿੱਚ ਪਰ ਯਹੋਵਾਹ ਯੂਸੁਫ਼ ਦੇ ਨਾਲ ਸੀ। ਯਹੋਵਾਹ ਨੇ ਯੂਸੁਫ਼ ਉੱਤੇ ਮਿਹਰ ਕਰਨੀ ਜਾਰੀ ਰੱਖੀ। ਕੁਝ ਸਮੇਂ ਬਾਦ, ਕੈਦਖਾਨੇ ਦੀ ਗਾਰਦ ਦੇ ਕਮਾਂਡਰ ਨੇ ਯੂਸੁਫ਼ ਨੂੰ ਪਸੰਦ ਕਰਨਾ ਸ਼ੁਰੂ ਕਰ ਦਿੱਤਾ।"
4ਗਾਰਦ ਦੇ ਕਮਾਂਡਰ ਨੇ ਯੂਸੁਫ਼ ਨੂੰ ਸਾਰੇ ਕੈਦੀਆਂ ਦਾ ਇੰਚਾਰਜ ਬਣਾ ਦਿੱਤਾ। ਯੂਸੁਫ਼ ਉਨ੍ਹਾਂ ਦਾ ਆਗੂ ਸੀ, ਪਰ ਤਾਂ ਵੀ ਉਹ ਉਹੀ ਕੰਮ ਕਰਦਾ ਸੀ ਜਿਹੜਾ ਉਹ ਕਰਦੇ ਸਨ।"
5ਪਹਿਰੇਦਾਰਾਂ ਦੇ ਕਮਾਂਡਰ ਨੂੰ ਯੂਸੁਫ਼ ਦੇ ਇੰਚਾਰਜ ਹੁੰਦਿਆਂ ਹੋਇਆ ਕੈਦਖਾਨੇ ਬਾਰੇ ਚਿੰਤਾ ਕਰਨ ਦੀ ਲੋੜ ਨਹੀਂ ਸੀ। ਇਹ ਇਸ ਲਈ ਵਾਪਰਿਆ ਕਿਉਂਕਿ ਯਹੋਵਾਹ ਯੂਸੁਫ਼ ਦੇ ਨਾਲ ਸੀ। ਯਹੋਵਾਹ ਨੇ ਯੂਸੁਫ਼ ਦੇ ਕੀਤੇ ਹਰ ਕੰਮ ਵਿੱਚ ਸਫ਼ਲ ਹੋਣ ਲਈ ਉਸਦੀ ਸਹਾਇਤਾ ਕੀਤੀ।"

6ਯੂਸੁਫ਼ ਦੋ ਸੁਪਨਿਆਂ ਦੀ ਵਿਆਖਿਆ ਕਰਦਾ ਹੈ ਬਾਦ ਵਿੱਚ ਫ਼ਿਰਊਨ ਦੇ ਦੋ ਨੌਕਰਾਂ ਨੇ ਫ਼ਿਰਊਨ ਨਾਲ ਕੁਝ ਮੰਦਾ ਕੀਤਾ। ਇਹ ਦੋ ਨੌਕਰ ਸਨ ਨਾਨਬਾਈ ਅਤੇ ਉਹ ਬੰਦਾ ਜਿਹੜਾ ਫ਼ਿਰਊਨ ਨੂੰ ਮੈਅ ਵਰਤਾਉਂਦਾ ਸੀ।"
7ਫ਼ਿਰਊਨ ਆਪਣੇ ਨਾਨਬਾਈ ਅਤੇ ਸਾਕੀ ਨਾਲ ਬਹੁਤ ਨਾਰਾਜ਼ ਹੋ ਗਿਆ।"
8ਇਸ ਲਈ ਉਸ ਨੇ ਉਨ੍ਹਾਂ ਨੂੰ ਉਸੇ ਕੈਦਖਾਨੇ ਵਿੱਚ ਬੰਦ ਕਰ ਦਿੱਤਾ ਜਿੱਥੇ ਯੂਸੁਫ਼ ਸੀ। ਫ਼ਿਰਊਨ ਦਾ ਗਾਰਦ ਵੀ ਕਮਾਂਡਰ ਪੋਟੀਫ਼ਰ, ਇਸ ਕੈਦਖਾਨੇ ਦਾ ਇੰਚਾਰਜ ਸੀ।"
9ਕਮਾਂਡਰ ਨੇ ਦੋਹਾਂ ਕੈਦੀਆਂ ਨੂੰ ਯੂਸੁਫ਼ ਦੀ ਨਿਗਰਾਨੀ ਹੇਠਾਂ ਰੱਖ ਦਿੱਤਾ। ਦੋਵੇਂ ਕੈਦੀ ਕੁਝ ਸਮੇਂ ਤੱਕ ਕੈਦਖਾਨੇ ਵਿੱਚ ਹੀ ਰਹੇ।"
10ਇੱਕ ਰਾਤ, ਦੋਹਾਂ ਕੈਦੀਆਂ ਨੂੰ ਇੱਕ ਸੁਪਨਾ ਆਇਆ। ਇਹ ਦੋ ਕੈਦੀ ਨਾਨਬਾਈ ਅਤੇ ਸਾਕੀ ਮਿਸਰ ਦੇ ਰਾਜੇ ਦੇ ਨੌਕਰ ਸਨ। ਹਰ ਕੈਦੀ ਨੂੰ ਆਪੋ-ਆਪਣਾ ਸੁਪਣਾ ਆਇਆ ਅਤੇ ਹਰ ਸੁਪਨੇ ਦਾ ਆਪੋ-ਆਪਣਾ ਅਰਥ ਸੀ।"

11ਯੂਸੁਫ਼ ਅਗਲੀ ਸਵੇਰ ਉਨ੍ਹਾਂ ਕੋਲ ਗਿਆ। ਯੂਸੁਫ਼ ਨੇ ਦੇਖਿਆ ਕਿ ਇਹ ਦੋਵੇਂ ਆਦਮੀ ਫ਼ਿਕਰਮੰਦ ਸਨ।"
12ਯੂਸੁਫ਼ ਨੇ ਉਨ੍ਹਾਂ ਨੂੰ ਪੁੱਛਿਆ, “ਅੱਜ ਤੁਸੀਂ ਇੰਨੇ ਫ਼ਿਕਰਮੰਦ ਕਿਉਂ ਲੱਗ ਰਹੇ ਹੋਂ?”"
13ਦੋਹਾਂ ਆਦਮੀਆਂ ਨੇ ਜਵਾਬ ਦਿੱਤਾ, “ਸਾਨੂੰ ਰਾਤੀ ਸੁਪਨਾ ਆਇਆ ਹੈ, ਪਰ ਸਾਨੂੰ ਇਸ ਗੱਲ ਦੀ ਸਮਝ ਨਹੀਂ ਕਿ ਇਸਦਾ ਕੀ ਅਰਥ ਹੈ। ਇੱਥੇ ਕੋਈ ਵੀ ਅਜਿਹਾ ਨਹੀਂ ਜਿਹੜਾ ਸਾਨੂੰ ਸੁਪਨਿਆਂ ਦੀ ਗੱਲ ਸਮਝਾਵੇ ਅਤੇ ਉਨ੍ਹਾਂ ਦੀ ਵਿਆਖਿਆ ਕਰੇ।” ਯੂਸੁਫ਼ ਨੇ ਉਨ੍ਹਾਂ ਨੂੰ ਆਖਿਆ, “ਪਰਮੇਸ਼ੁਰ ਹੀ ਹੈ ਜਿਹੜਾ ਸੁਪਨਿਆਂ ਨੂੰ ਸਮਝਦਾ ਹੈ ਅਤੇ ਸਮਝਾ ਸੱਕਦਾ ਹੈ। ਇਸ ਲਈ ਮੈਂ ਬੇਨਤੀ ਕਰਦਾ ਹਾਂ ਕਿ ਤੁਸੀਂ ਮੈਨੂੰ ਆਪਣੇ ਸੁਪਨੇ ਦੱਸੋ।”"
14ਸਾਕੀ ਦਾ ਸੁਪਨਾ ਇਸ ਲਈ ਸਾਕੀ ਨੇ ਆਪਣਾ ਸੁਪਨਾ ਯੂਸੁਫ਼ ਨੂੰ ਸੁਣਾਇਆ। ਸਾਕੀ ਨੇ ਆਖਿਆ, “ਮੈਨੂੰ ਸੁਪਨਾ ਆਇਆ ਕਿ ਮੈਂ ਇੱਕ ਵੇਲ ਦੇਖੀ ਹੈ।"
15ਵੇਲ ਉੱਤੇ ਤਿੰਨ ਟਹਿਣੀਆਂ ਸਨ। ਮੈਂ ਉਨ੍ਹਾਂ ਟਹਿਣੀਆਂ ਨੂੰ ਵੱਧਦਿਆਂ ਅਤੇ ਫ਼ੁੱਲ ਉੱਗਦਿਆਂ ਦੇਖਿਆ ਅਤੇ ਫ਼ੇਰ ਅੰਗੂਰ ਬਣਦਿਆਂ ਦੇਖਿਆ।"

16ਮੈਂ ਫ਼ਿਰਊਨ ਦਾ ਪਿਆਲਾ ਫ਼ੜਿਆ ਹੋਇਆ ਸੀ। ਇਸ ਲਈ ਮੈਂ ਅੰਗੂਰ ਤੋਂੜੇ ਅਤੇ ਉਨ੍ਹਾਂ ਦਾ ਰਸ ਨਿਚੋੜਕੇ ਪਿਆਲੇ ਵਿੱਚ ਪਾ ਦਿੱਤਾ। ਫ਼ੇਰ ਮੈਂ ਪਿਆਲਾ ਫ਼ਿਰਊਨ ਨੂੰ ਦੇ ਦਿੱਤਾ।”"
17ਤਾਂ ਯੂਸੁਫ਼ ਨੇ ਆਖ਼ਿਆ, “ਮੈਂ ਤੈਨੂੰ ਇਸ ਸੁਪਨੇ ਦੀ ਗੱਲ ਸਮਝਾਵਾਂਗਾ। ਤਿੰਨ ਟਹਿਣੀਆਂ ਦਾ ਅਰਥ ਹੈ ਤਿੰਨ ਦਿਨ।"
18ਤਿੰਨਾ ਦਿਨਾਂ ਤੋਂ ਪਹਿਲਾਂ ਫ਼ਿਰਊਨ ਤੈਨੂੰ ਮਾਫ਼ ਕਰ ਦੇਵੇਗਾ ਅਤੇ ਤੈਨੂੰ ਕੰਮ ਉੱਤੇ ਵਾਪਸ ਬੁਲਾ ਲਵੇਗਾ। ਤੂੰ ਫ਼ਿਰਊਨ ਲਈ ਉਹੀ ਕੰਮ ਕਰੇਂਗਾ ਜਿਹੜਾ ਪਹਿਲਾਂ ਕਰਦਾ ਹੁੰਦਾ ਸੀ।"
19ਪਰ ਜਦੋਂ ਤੂੰ ਆਜ਼ਾਦ ਹੋਵੇਂ ਤਾਂ ਮੈਨੂੰ ਚੇਤੇ ਰੱਖੀਂ। ਮੇਰੇ ਨਾਲ ਚੰਗਾ ਵਿਹਾਰ ਕਰੀਂ ਅਤੇ ਮੇਰੀ ਸਹਾਇਤਾ ਕਰੀਂ। ਫ਼ਿਰਊਨ ਨੂੰ ਮੇਰੇ ਬਾਰੇ ਦੱਸੀਂ ਤਾਂ ਜੋ ਮੈਂ ਇਸ ਕੈਦਖਾਨੇ ਵਿੱਚੋਂ ਨਿਕਲ ਸੱਕਾਂ।"
20ਮੈਨੂੰ ਆਪਣੇ ਹੀ ਘਰ ਵਿੱਚੋਂ, ਇਬਰਾਨੀਆਂ ਦੀ ਧਰਤੀ ਤੋਂ ਲਿਆਂਦਾ ਗਿਆ ਸੀ। ਮੈਂ ਕੋਈ ਵੀ ਗਲਤ ਕੰਮ ਨਹੀਂ ਕੀਤਾ। ਇਸ ਲਈ ਮੈਨੂੰ ਕੈਦਖਾਨੇ ਵਿੱਚ ਨਹੀਂ ਹੋਣਾ ਚਾਹੀਦਾ।”"

21ਨਾਨਬਾਈ ਦਾ ਸੁਪਨਾ ਨਾਨਬਾਈ ਨੇ ਦੇਖਿਆ ਕਿ ਦੂਸਰੇ ਨੌਕਰਾਂ ਦਾ ਸੁਪਨਾ ਚੰਗਾ ਸੀ। ਇਸ ਲਈ ਨਾਨਬਾਈ ਨੇ ਯੂਸੁਫ਼ ਨੂੰ ਆਖਿਆ, “ਮੈਂ ਵੀ ਇੱਕ ਸੁਪਨਾ ਦੇਖਿਆ ਹੈ। ਮੈਨੂੰ ਸੁਪਨਾ ਆਇਆ ਕਿ ਮੇਰੇ ਸਿਰ ਉੱਤੇ ਰੋਟੀ ਦੀਆਂ ਤਿੰਨ ਟੋਕਰੀਆਂ ਸਨ।"
22ਉੱਪਰਲੀ ਟੋਕਰੀ ਵਿੱਚ ਹਰ ਤਰ੍ਹਾਂ ਦਾ ਪਕਾਇਆ ਹੋਇਆ ਭੋਜਨ ਸੀ। ਇਹ ਭੋਜਨ ਰਾਜੇ ਲਈ ਚੰਗਾ ਸੀ। ਪਰ ਇਸ ਭੋਜਨ ਨੂੰ ਪੰਛੀ ਖਾ ਰਹੇ ਸਨ।”"
23ਯੂਸੁਫ਼ ਨੇ ਜਵਾਬ ਦਿੱਤਾ, “ਮੈਂ ਤੈਨੂੰ ਦੱਸਦਾ ਹਾਂ ਕਿ ਇਸ ਸੁਪਨੇ ਦਾ ਕੀ ਅਰਥ ਹੈ। ਤਿੰਨ ਟੋਕਰੀਆਂ ਦਾ ਅਰਥ ਹੈ ਤਿੰਨ ਦਿਨ।"
You have read Genesis 39
23 verses