1ਤਿੰਨ ਦਿਨ ਖਤਮ ਹੋਣ ਤੋਂ ਪਹਿਲਾਂ, ਰਾਜਾ ਤੈਨੂੰ ਕੈਦਖਾਨੇ ਵਿੱਚੋਂ ਛੱਡ ਦੇਵੇਗਾ। ਫ਼ੇਰ ਰਾਜਾ ਤੇਰਾ ਸਿਰ ਕਲਮ ਕਰ ਦੇਵੇਗਾ! ਉਹ ਤੇਰੇ ਸ਼ਰੀਰ ਨੂੰ ਰੁੱਖ ਉੱਤੇ ਟੰਗ ਦੇਵੇਗਾ। ਪੰਛੀ ਤੇਰੀ ਲਾਸ਼ ਵਿੱਚੋਂ ਮਾਸ ਖਾਣਗੇ।”"
2ਯੂਸੁਫ਼ ਨੂੰ ਭੁਲਾ ਦਿੱਤਾ ਗਿਆ ਤਿੰਨਾ ਦਿਨਾਂ ਮਗਰੋਂ, ਫ਼ਿਰਊਨ ਦਾ ਜਨਮਦਿਨ ਸੀ। ਫ਼ਿਰਊਨ ਨੇ ਆਪਣੇ ਸਾਰੇ ਨੌਕਰਾਂ ਨੂੰ ਦਾਵਤ ਦਿੱਤੀ। ਦਾਵਤ ਉੱਤੇ ਫ਼ਿਰਊਨ ਨੇ ਸਾਕੀ ਨੂੰ ਅਤੇ ਨਾਨਬਾਈ ਨੂੰ ਵੀ ਕੈਦਖਾਨੇ ਤੋਂ ਛੱਡ ਦਿੱਤਾ।"
3ਫ਼ਿਰਊਨ ਨੇ ਸਾਕੀ ਨੂੰ ਰਿਹਾ ਕਰ ਦਿੱਤਾ। ਫ਼ਿਰਊਨ ਨੇ ਉਸ ਨੂੰ ਉਸਦਾ ਕੰਮ ਵਾਪਸ ਦੇ ਦਿੱਤਾ। ਅਤੇ ਸਾਕੀ ਨੇ ਮੈਅ ਦਾ ਪਿਆਲਾ ਫ਼ਿਰਊਨ ਦੇ ਹੱਥ ਫ਼ੜਾ ਦਿੱਤਾ।"
4ਪਰ ਫ਼ਿਰਊਨ ਨੇ ਨਾਨਬਾਈ ਨੂੰ ਫ਼ਾਂਸੀ ਲਟਕਾ ਦਿੱਤਾ ਅਤੇ ਹਰ ਗੱਲ ਉਸੇ ਤਰ੍ਹਾਂ ਵਾਪਰੀ ਜਿਵੇਂ ਯੂਸੁਫ਼ ਨੇ ਆਖਿਆ ਸੀ।"
5ਪਰ ਸਾਕੀ ਨੇ ਯੂਸੁਫ਼ ਦੀ ਸਹਾਇਤਾ ਕਰਨੀ ਚੇਤੇ ਨਹੀਂ ਰੱਖੀ। ਉਸ ਨੇ ਫ਼ਿਰਊਨ ਨੂੰ ਯੂਸੁਫ਼ ਬਾਰੇ ਕੁਝ ਨਹੀਂ ਦੱਸਿਆ। ਸਾਕੀ ਯੂਸੁਫ਼ ਬਾਰੇ ਸਭ ਕੁਝ ਭੁੱਲ ਗਿਆ।"

6ਫ਼ਿਰਊਨ ਦੇ ਸੁਪਨੇ ਦੋ ਸਾਲਾਂ ਬਾਦ, ਫ਼ਿਰਊਨ ਨੂੰ ਇੱਕ ਸੁਪਨਾ ਆਇਆ। ਉਸ ਨੇ ਸੁਪਨਾ ਦੇਖਿਆ ਕਿ ਉਹ ਨੀਲ ਨਦੀ ਦੇ ਕੰਢੇ ਖੜ੍ਹਾ ਹੋਇਆ ਸੀ।"
7ਸੁਪਨੇ ਵਿੱਚ, ਨਦੀ ਵਿੱਚੋਂ ਸੱਤ ਗਊਆਂ ਨਿਕਲੀਆਂ ਅਤੇ ਉੱਥੇ ਖੜ ਕੇ ਘਾਹ ਖਾਣ ਲੱਗੀਆਂ। ਉਹ ਬੜੀਆਂ ਸਿਹਤਮੰਦ ਅਤੇ ਸੁੰਦਰ ਗਊਆਂ ਸਨ।"
8ਫ਼ੇਰ ਸੱਤ ਹੋਰ ਗਊਆਂ ਨਦੀ ਵਿੱਚੋਂ ਨਿਕਲੀਆਂ ਅਤੇ ਨਦੀ ਕੰਢੇ ਸਿਹਤਮੰਦ ਗਊਆਂ ਕੋਲ ਖੜੀਆਂ ਹੋ ਗਈਆਂ। ਪਰ ਇਹ ਗਊਆਂ ਕਮਜ਼ੋਰ ਅਤੇ ਬਿਮਾਰ ਦਿਖਾਈ ਦਿੰਦੀਆਂ ਸਨ।"
9ਸੱਤ ਬਿਮਾਰ ਗਊਆਂ ਸੱਤ ਸਿਹਤਮੰਦ ਗਊਆਂ ਨੂੰ ਖਾ ਗਈਆਂ। ਫ਼ੇਰ ਫ਼ਿਰਊਨ ਜਾਗ ਪਿਆ।"
10ਫ਼ਿਰਊਨ ਫ਼ੇਰ ਸੌਣ ਲਈ ਗਿਆ ਅਤੇ ਫ਼ੇਰ ਸੁਪਨਾ ਦੇਖਣ ਲੱਗਾ। ਇਸ ਵਾਰ ਉਸ ਨੇ ਸੁਪਨੇ ਵਿੱਚ, ਇੱਕੋ ਗੰਦਲ ਵਿੱਚੋਂ ਅਨਾਜ ਦੀਆਂ ਸੱਤ ਬੱਲੀਆਂ ਉੱਗਦੀਆਂ ਵੇਖੀਆਂ। ਉਹ ਨਰੋਈਆਂ ਅਤੇ ਭਰਪੂਰ ਬੱਲੀਆਂ ਸਨ।"

11ਅਤੇ ਫ਼ੇਰ ਉਸ ਨੇ ਅਨਾਜ ਦੀਆਂ ਹੋਰ ਸੱਤ ਬੱਲੀਆਂ ਉੱਗਦੀਆਂ ਦੇਖੀਆਂ। ਪਰ ਉਹ ਪਤਲੀਆਂ ਅਤੇ ਗਰਮ ਹਵਾ ਨਾਲ ਝੁਲਸੀਆਂ ਹੋਈਆਂ ਸਨ।"
12ਅਨਾਜ ਦੀਆਂ ਸੱਤ ਬੱਲੀਆਂ ਨੇ ਚੰਗੇ ਅਨਾਜ ਵਾਲੀਆਂ ਬੱਲੀਆਂ ਨੂੰ ਖਾ ਲਿਆ। ਫ਼ੇਰ ਫ਼ਿਰਊਨ ਦੁਬਾਰਾ ਜਾਗ ਪਿਆ ਅਤੇ ਉਸ ਨੂੰ ਪਤਾ ਲੱਗਿਆ ਕਿ ਇਹ ਤਾਂ ਸੁਪਨਾ ਹੀ ਸੀ।"
13ਅਗਲੀ ਸਵੇਰ ਫ਼ਿਰਊਨ ਇਨ੍ਹਾਂ ਸੁਪਨਿਆਂ ਬਾਰੇ ਫ਼ਿਕਰਮੰਦ ਸੀ। ਇਸ ਲਈ ਉਸ ਨੇ ਮਿਸਰ ਦੇ ਸਾਰੇ ਸਿਆਣੇ ਅਤੇ ਜਾਦੂਗਰ ਬੁਲਾ ਲਏ ਫ਼ਿਰਊਨ ਨੇ ਇਨ੍ਹਾਂ ਬੰਦਿਆਂ ਨੂੰ ਇਹ ਸੁਪਨੇ ਸੁਣਾਏ ਪਰ ਉਨ੍ਹਾਂ ਵਿੱਚੋਂ ਕੋਈ ਵੀ ਇਨ੍ਹਾਂ ਦੀ ਵਿਆਖਿਆ ਨਹੀਂ ਕਰ ਸੱਕਿਆ।"
14ਨੌਕਰ ਫ਼ਿਰਊਨ ਨੂੰ ਯੂਸੁਫ਼ ਬਾਰੇ ਦੱਸਦਾ ਹੈ ਤਾਂ ਸਾਕੀ ਨੂੰ ਯੂਸੁਫ਼ ਦਾ ਚੇਤਾ ਆਇਆ। ਨੌਕਰ ਨੇ ਫ਼ਿਰਊਨ ਨੂੰ ਆਖਿਆ, “ਮੈਨੂੰ ਹੁਣੇ ਬੁਰਾ ਚੇਤੇ ਆਇਆ ਹੈ ਜੋ ਮੈਂ ਕੀਤਾ ਸੀ।"
15ਤੁਸੀਂ ਮੇਰੇ ਨਾਲ ਅਤੇ ਨਾਨਬਾਈ ਨਾਲ ਨਾਰਾਜ਼ ਹੋ ਗਏ ਸੀ, ਅਤੇ ਤੁਸੀਂ ਸਾਨੂੰ ਕੈਦਖਾਨੇ ਵਿੱਚ ਡੱਕ ਦਿੱਤਾ ਸੀ।"

16ਫ਼ੇਰ ਇੱਕ ਰਾਤ ਉਸ ਨੂੰ ਅਤੇ ਮੈਨੂੰ ਸੁਪਨਾ ਆਇਆ। ਹਰ ਸੁਪਨੇ ਦਾ ਅਰਥ ਵਖੋ-ਵੱਖਰਾ ਸੀ।"
17ਉੱਥੇ ਕੈਦਖਾਨੇ ਵਿੱਚ ਸਾਡੇ ਨਾਲ ਇੱਕ ਨੌਜਵਾਨ ਇਬਰਾਨੀ ਸੀ। ਉਹ ਪਹਿਰੇਦਾਰਾਂ ਦੇ ਕਮਾਂਡਰ ਦਾ ਨੌਕਰ ਸੀ। ਅਸੀਂ ਉਸ ਨੂੰ ਆਪਣੇ ਸੁਪਨੇ ਸੁਣਾਏ ਅਤੇ ਉਸ ਨੇ ਸਾਨੂੰ ਉਨ੍ਹਾਂ ਦਾ ਅਰਥ ਸਮਝਾਇਆ। ਉਸ ਨੇ ਸਾਨੂੰ ਹਰ ਸੁਪਨੇ ਦੇ ਅਰਥ ਦੀ ਵਿਆਖਿਆ ਕੀਤੀ।"
18ਅਤੇ ਜੋ ਕੁਝ ਉਸ ਨੇ ਦੱਸਿਆ ਸੀ ਉਹ ਸੱਚ ਨਿਕਲਿਆ। ਉਸ ਨੇ ਆਖਿਆ ਸੀ ਕਿ ਮੈਂ ਛੁੱਟ ਜਾਵਾਂਗਾ ਅਤੇ ਵਾਪਸ ਆਪਣੇ ਪੁਰਾਣੇ ਕੰਮ ਉੱਤੇ ਪਰਤ ਜਾਵਾਂਗਾ। ਉਸ ਨੇ ਇਹ ਵੀ ਆਖਿਆ ਕਿ ਨਾਨਬਾਈ ਮਰੇਗਾ, ਅਤੇ ਇਹ ਵੀ ਵਾਪਰ ਗਿਆ!”"
19ਯੂਸੁਫ਼ ਨੂੰ ਸੁਪਨਿਆਂ ਦੀ ਵਿਆਖਿਆ ਲਈ ਸੱਦਿਆ ਗਿਆ ਇਸ ਲਈ ਫ਼ਿਰਊਨ ਨੇ ਯੂਸੁਫ਼ ਨੂੰ ਕੈਦਖਾਨੇ ਵਿੱਚੋਂ ਸੱਦ ਲਿਆ। ਗਾਰਦਾਂ ਨੇ ਜਲਦ ਹੀ ਯੂਸੁਫ਼ ਨੂੰ ਕੈਦਖਾਨੇ ਤੋਂ ਬਾਹਰ ਲੈ ਆਂਦਾ। ਯੂਸੁਫ਼ ਨੇ ਮੂੰਹ ਸਿਰ ਮੁਨਾਇਆ ਅਤੇ ਕੁਝ ਸਾਫ਼ ਕੱਪੜੇ ਪਹਿਨ ਲਈ। ਫ਼ੇਰ ਉਹ ਫ਼ਿਰਊਨ ਨੂੰ ਮਿਲਣ ਲਈ ਚੱਲਾ ਗਿਆ।"
20ਫ਼ਿਰਊਨ ਨੇ ਯੂਸੁਫ਼ ਨੂੰ ਆਖਿਆ, “ਮੈਨੂੰ ਇੱਕ ਸੁਪਨਾ ਆਇਆ ਹੈ। ਪਰ ਕੋਈ ਵੀ ਮੇਰੇ ਲਈ ਇਸ ਦੀ ਵਿਆਖਿਆ ਨਹੀਂ ਕਰ ਸੱਕਿਆ। ਮੈਂ ਸੁਣਿਆ ਹੈ ਕਿ ਜੇ ਕੋਈ ਤੈਨੂੰ ਆਪਣਾ ਸੁਪਨਾ ਸੁਣਾਵੇ ਤਾਂ ਤੂੰ ਉਸਦੀ ਵਿਆਖਿਆ ਕਰ ਸੱਕਦਾ ਹੈ।”"

21ਯੂਸੁਫ਼ ਨੇ ਜਵਾਬ ਦਿੱਤਾ, “ਮੈਂ ਅਜਿਹਾ ਨਹੀਂ ਕਰ ਸੱਕਦਾ। ਪਰ ਸ਼ਾਇਦ ਪਰਮੇਸ਼ੁਰ ਤੁਹਾਨੂੰ ਉਨ੍ਹਾਂ ਬਾਰੇ ਸਮਝਾ ਸੱਕੇ, ਫ਼ਿਰਊਨ।”"
22ਫ਼ੇਰ ਫ਼ਿਰਊਨ ਨੇ ਯੂਸੁਫ਼ ਨੂੰ ਆਖਿਆ, “ਮੈਂ ਆਪਣੇ ਸੁਪਨੇ ਵਿੱਚ ਦੇਖਿਆ ਕਿ ਨੀਲ ਨਦੀ ਦੇ ਕੰਢੇ ਖਲੋਤਾ ਹਾਂ।"
23ਫ਼ੇਰ ਸੱਤ ਗਊਆਂ ਨਦੀ ਵਿੱਚੋਂ ਨਿਕਲੀਆਂ ਅਤੇ ਉੱਥੇ ਖਲੋਕੇ ਘਾਹ ਖਾਣ ਲੱਗੀਆਂ। ਉਹ ਨਰੋਈਆਂ ਅਤੇ ਸੁਨਖੀਆਂ ਗਊਆਂ ਸਨ।"
You have read Genesis 40
23 verses