Lumina
Genesis

Genesis 42

Genesis 42·Punjabi Bible

1ਜੇ ਤੁਸੀਂ ਸੱਚਮੁੱਚ ਸੱਚੇ ਬੰਦੇ ਹੋ, ਤਾਂ ਤੁਹਾਡੇ ਵਿੱਚੋਂ ਇੱਕ ਭਰਾ ਇੱਥੇ ਕੈਦਖਾਨੇ ਵਿੱਚ ਰਹਿ ਸੱਕਦਾ ਹੈ। ਅਤੇ ਦੂਸਰੇ ਤੁਹਾਡੇ ਲੋਕਾਂ ਕੋਲ ਅਨਾਜ ਲੈ ਕੇ ਜਾ ਸੱਕਦੇ ਹਨ।"

2ਪਰ ਫ਼ੇਰ ਤੁਹਾਨੂੰ ਆਪਣੇ ਸਭ ਤੋਂ ਛੋਟੇ ਭਰਾ ਨੂੰ ਇੱਥੇ ਮੇਰੇ ਕੋਲ ਲੈ ਕੇ ਆਉਣਾ ਪਵੇਗਾ। ਫ਼ੇਰ ਮੈਨੂੰ ਪਤਾ ਲੱਗੇਗਾ ਕਿ ਤੁਸੀਂ ਸੱਚ ਬੋਲ ਰਹੇ ਹੋ ਅਤੇ ਤੁਹਾਨੂੰ ਮਰਨ ਦੀ ਲੋੜ ਨਹੀਂ।” ਭਰਾਵਾਂ ਨੇ ਇਹ ਗੱਲ ਮੰਨ ਲਈ।"

3ਉਨ੍ਹਾਂ ਨੇ ਇੱਕ-ਦੂਜੇ ਨੂੰ ਆਖਿਆ, “ਸਾਨੂੰ ਸਾਡੇ ਉਸ ਮੰਦੇ ਕਾਰੇ ਦੀ ਸਜ਼ਾ ਮਿਲ ਰਹੀ ਹੈ ਜਿਹੜਾ ਅਸੀਂ ਆਪਣੇ ਛੋਟੇ ਭਰਾ ਯੂਸੁਫ਼ ਨਾਲ ਕੀਤਾ ਸੀ। ਅਸੀਂ ਉਸ ਨੂੰ ਮੁਸੀਬਤ ਵਿੱਚ ਦੇਖਿਆ। ਉਸ ਨੇ ਸਾਡੇ ਕੋਲੋਂ ਆਪਣੀ ਜਾਨ ਦੀ ਭਿਖਿਆ ਮੰਗੀ। ਪਰ ਅਸੀਂ ਉਸਦੀ ਗੱਲ ਨਹੀਂ ਸੁਣੀ। ਇਸ ਲਈ ਹੁਣ ਅਸੀਂ ਮੁਸੀਬਤ ਵਿੱਚ ਹਾਂ।”"

4ਫ਼ੇਰ ਰਊਬੇਨ ਨੇ ਉਨ੍ਹਾਂ ਨੂੰ ਆਖਿਆ, “ਮੈਂ ਤੁਹਾਨੂੰ ਆਖਿਆ ਸੀ ਕਿ ਮੁੰਡੇ ਨਾਲ ਮੰਦਾ ਨਾ ਕਰੋ। ਪਰ ਤੁਸੀਂ ਮੇਰੀ ਗੱਲ ਨਹੀਂ ਸੁਣੀ। ਇਸ ਲਈ ਹੁਣ ਸਾਨੂੰ ਉਸਦੀ ਮੌਤ ਦੀ ਸਜ਼ਾ ਮਿਲ ਰਹੀ ਹੈ।”"

5ਯੂਸੁਫ਼ ਉਨ੍ਹਾਂ ਨਾਲ ਗੱਲ ਕਰਨ ਲਈ ਇੱਕ ਦੋ-ਭਾਸ਼ੀਏ ਦੀ ਵਰਤੋਂ ਕਰ ਰਿਹਾ ਸੀ। ਇਸ ਲਈ ਭਰਾਵਾਂ ਨੂੰ ਪਤਾ ਨਹੀਂ ਲੱਗਿਆ ਕਿ ਯੂਸੁਫ਼ ਉਨ੍ਹਾਂ ਦੀ ਬੋਲੀ ਸਮਝਦਾ ਸੀ। ਪਰ ਯੂਸੁਫ਼ ਨੇ ਉਨ੍ਹਾਂ ਦੀ ਆਖੀ ਹਰ ਗੱਲ ਸੁਣੀ ਅਤੇ ਸਮਝ ਲਈ।"

Genesis 42 illustration - Genesis Chapter 42

6ਉਨ੍ਹਾਂ ਦੇ ਸ਼ਬਦਾਂ ਨੇ ਯੂਸੁਫ਼ ਨੂੰ ਬਹੁਤ ਉਦਾਸ ਕਰ ਦਿੱਤਾ। ਇਸ ਲਈ ਯੂਸੁਫ਼ ਉਨ੍ਹਾਂ ਨੂੰ ਛੱਡ ਕੇ ਚੱਲਾ ਗਿਆ ਅਤੇ ਰੋਣ ਲੱਗਾ। ਕੁਝ ਸਮੇਂ ਬਾਦ ਯੂਸੁਫ਼ ਫ਼ੇਰ ਉਨ੍ਹਾਂ ਕੋਲ ਗਿਆ। ਉਸ ਨੇ ਉਨ੍ਹਾਂ ਵਿੱਚੋਂ ਇੱਕ ਭਰਾ, ਸਿਮਓਨ ਨੂੰ ਲਿਆ ਅਤੇ ਬੰਨ੍ਹ ਦਿੱਤਾ ਜਦੋਂ ਕਿ ਦੂਸਰੇ ਦੇਖਦੇ ਰਹੇ।"

7ਯੂਸੁਫ਼ ਨੇ ਕੁਝ ਨੌਕਰਾਂ ਨੂੰ ਉਨ੍ਹਾਂ ਦੀਆਂ ਬੋਰੀਆਂ ਵਿੱਚ ਅਨਾਜ ਭਰਨ ਲਈ ਆਖਿਆ। ਭਰਾਵਾਂ ਨੇ ਇਸ ਅਨਾਜ ਦੇ ਬਦਲੇ ਪੈਸੇ ਦਿੱਤੇ। ਪਰ ਯੂਸੁਫ਼ ਨੇ ਪੈਸੇ ਨਹੀਂ ਰੱਖੇ। ਉਸ ਨੇ ਪੈਸੇ ਉਨ੍ਹਾਂ ਦੀਆਂ ਅਨਾਜ ਦੀਆਂ ਬੋਰੀਆਂ ਵਿੱਚ ਪਾ ਦਿੱਤੇ। ਉਸ ਨੇ ਉਨ੍ਹਾਂ ਨੂੰ ਵਾਪਸ ਘਰ ਜਾਂਦੇ ਵਕਤ ਸਫ਼ਰ ਵਾਸਤੇ ਖਾਣ ਲਈ ਭੋਜਨ ਵੀ ਦਿੱਤਾ।"

8ਇਸ ਲਈ ਭਰਾਵਾਂ ਨੇ ਅਨਾਜ ਆਪਣੇ ਖੋਤਿਆਂ ਉੱਪਰ ਲੱਦਿਆ ਅਤੇ ਚੱਲੇ ਗਏ।"

9ਉਸ ਰਾਤ ਭਰਾ ਰਾਤ ਕੱਟਣ ਲਈ ਇੱਕ ਥਾਂ ਠਹਿਰ ਗਏ। ਭਰਾਵਾਂ ਵਿੱਚੋਂ ਇੱਕ ਨੇ ਆਪਣੇ ਖੋਤੇ ਨੂੰ ਕੁਝ ਅਨਾਜ ਦੇਣ ਲਈ ਆਪਣੀ ਬੋਰੀ ਦਾ ਮੂੰਹ ਖੋਲ੍ਹਿਆ। ਅਤੇ ਉੱਥੇ ਬੋਰੀ ਵਿੱਚ ਉਸ ਨੂੰ ਆਪਣਾ ਪੈਸਾ ਦਿਖਾਈ ਦਿੱਤਾ।"

10ਉਸ ਨੇ ਹੋਰਨਾਂ ਭਰਾਵਾਂ ਨੂੰ ਆਖਿਆ, “ਦੇਖੋ, ਇਹ ਉਹ ਪੈਸਾ ਹੈ ਜਿਹੜਾ ਮੈਂ ਅਨਾਜ ਬਦਲੇ ਦਿੱਤਾ ਸੀ। ਕਿਸੇ ਨੇ ਪੈਸੇ ਫ਼ੇਰ ਮੇਰੀ ਬੋਰੀ ਵਿੱਚ ਰੱਖ ਦਿੱਤੇ ਹਨ।” ਭਰਾ ਬਹੁਤ ਡਰ ਗਏ। ਉਨ੍ਹਾਂ ਨੇ ਇੱਕ ਦੂਸਰੇ ਨੂੰ ਆਖਿਆ, “ਸਾਡੇ ਨਾਲ ਪਰਮੇਸ਼ੁਰ ਕੀ ਕਰ ਰਿਹਾ ਹੈ?”"

Genesis 42 illustration - Genesis Chapter 42

11ਭਰਾਵਾਂ ਦਾ ਯਾਕੂਬ ਨੂੰ ਖ਼ਬਰ ਦੇਣਾ ਭਰਾ ਆਪਣੇ ਪਿਤਾ ਯਾਕੂਬ ਕੋਲ ਕਨਾਨ ਦੀ ਧਰਤੀ ਉੱਤੇ ਵਾਪਸ ਚੱਲੇ ਗਏ। ਉਨ੍ਹਾਂ ਨੇ ਯਾਕੂਬ ਨੂੰ ਉਹ ਸਾਰਾ ਕੁਝ ਦੱਸ ਦਿੱਤਾ ਜੋ ਵਾਪਰਿਆ ਸੀ।"

12ਉਨ੍ਹਾਂ ਨੇ ਆਖਿਆ, “ਉਸ ਦੇਸ਼ ਦੇ ਰਾਜਪਾਲ ਨੇ ਸਾਨੂੰ ਬਹੁਤ ਰੁੱਖਾ ਬੋਲਿਆ। ਉਸਦਾ ਖਿਆਲ ਸੀ ਕਿ ਅਸੀਂ ਜਾਸੂਸ ਹਾਂ!"

13ਪਰ ਅਸੀਂ ਉਸ ਨੂੰ ਦੱਸਿਆ ਕਿ ਅਸੀਂ ਜਾਸੂਸ ਨਹੀਂ ਹਾਂ, ਅਸੀਂ ਇਮਾਨਦਾਰ ਆਦਮੀ ਹਾਂ!"

14ਅਸੀਂ ਉਸ ਨੂੰ ਦੱਸਿਆ ਕਿ ਅਸੀਂ 12 ਭਰਾ ਸਾਂ। ਅਸੀਂ ਉਸ ਨੂੰ ਦੱਸਿਆ ਕਿ ਸਾਡਾ ਸਭ ਦਾ ਇੱਕ ਪਿਤਾ ਹੈ। ਅਸੀਂ ਉਸ ਨੂੰ ਆਪਣੇ ਭਰਾ ਬਾਰੇ ਦੱਸਿਆ ਜੋ ਮਰ ਚੁੱਕਿਆ ਹੈ, ਅਤੇ ਅਸੀਂ ਉਸ ਨੂੰ ਆਪਣੇ ਸਭ ਤੋਂ ਛੋਟੇ ਭਰਾ ਬਾਰੇ ਵੀ ਦੱਸਿਆ, ਜੋ ਹਾਲੇ ਸਾਡੇ ਪਿਉ ਨਾਲ ਕਨਾਨ ਦੀ ਧਰਤੀ ਵਿੱਚ ਰਹਿ ਰਿਹਾ ਸੀ।"

15“ਤਾਂ ਉਸ ਦੇਸ਼ ਦੇ ਰਾਜਪਾਲ ਨੇ ਸਾਨੂੰ ਇਹ ਆਖਿਆ, ‘ਇਹ ਸਾਬਤ ਕਰਨ ਦਾ ਇੱਕ ਤਰੀਕਾ ਹੈ ਕਿ ਤੁਸੀਂ ਇਮਾਨਦਾਰ ਆਦਮੀ ਹੋ: ਆਪਣੇ ਭਰਾਵਾਂ ਵਿੱਚੋਂ ਇੱਕ ਨੂੰ ਇੱਥੇ ਮੇਰੇ ਕੋਲ ਛੱਡ ਜਾਉ। ਆਪਣਾ ਅਨਾਜ ਆਪਣੇ ਪਰਿਵਾਰ ਕੋਲ ਵਾਪਸ ਲੈ ਜਾਉ।"

Genesis 42 illustration - Genesis Chapter 42

16ਫ਼ੇਰ ਆਪਣੇ ਸਭ ਤੋਂ ਛੋਟੇ ਭਰਾ ਨੂੰ ਮੇਰੇ ਕੋਲ ਲੈ ਆਉ। ਫ਼ੇਰ ਮੈਨੂੰ ਪਤਾ ਲੱਗ ਜਾਵੇਗਾ ਕਿ ਤੁਸੀਂ ਇਮਾਨਦਾਰ ਆਦਮੀ ਹੋ ਜਾਂ ਜਾਸੂਸ। ਜੇ ਤੁਸੀਂ ਸੱਚ ਬੋਲ ਰਹੇ ਹੋਵੋਂਗੇ, ਮੈਂ ਤੁਹਾਨੂੰ ਤੁਹਾਡਾ ਭਰਾ ਵਾਪਸ ਕਰ ਦਿਆਂਗਾ ਅਤੇ ਤੁਸੀਂ ਸਾਡੇ ਦੇਸ਼ ਵਿੱਚੋਂ ਅਨਾਜ ਖਰੀਦ ਸੱਕੋਂਗੇ।’”"

17ਫ਼ੇਰ ਭਰਾਵਾਂ ਨੇ ਆਪੋ-ਆਪਣੀਆਂ ਬੋਰੀਆਂ ਵਿੱਚੋਂ ਅਨਾਜ ਕੱਢਣਾ ਸ਼ੁਰੂ ਕਰ ਦਿੱਤਾ। ਅਤੇ ਹਰ ਭਰਾ ਨੂੰ ਆਪਣੀ ਬੋਰੀ ਵਿੱਚ ਪੈਸਿਆਂ ਦੀ ਥੈਲੀ ਮਿਲੀ। ਭਰਾਵਾਂ ਨੇ ਅਤੇ ਪਿਤਾ ਨੇ ਪੈਸੇ ਦੇਖੇ ਅਤੇ ਉਹ ਭੈਭੀਤ ਹੋ ਗਏ।"

18ਯਾਕੂਬ ਨੇ ਉਨ੍ਹਾਂ ਨੂੰ ਆਖਿਆ, “ਕੀ ਤੁਸੀਂ ਚਾਹੁੰਦੇ ਹੋ ਕਿ ਮੈਂ ਆਪਣੇ ਸਾਰੇ ਬੱਚੇ ਗੁਆ ਲਵਾਂ? ਯੂਸੁਫ਼ ਚੱਲਾ ਗਿਆ। ਸਿਮਓਨ ਚੱਲਾ ਗਿਆ। ਅਤੇ ਹੁਣ ਤੁਸੀਂ ਬਿਨਯਾਮੀਨ ਨੂੰ ਵੀ ਲੈ ਜਾਣਾ ਚਾਹੁੰਦੇ ਹੋ?”"

19ਪਰ ਰਊਬੇਨ ਨੇ ਆਪਣੇ ਪਿਤਾ ਨੂੰ ਆਖਿਆ, “ਪਿਤਾ ਜੀ, ਜੇ ਮੈਂ ਬਿਨਯਾਮੀਨ ਨੂੰ ਤੁਹਾਡੇ ਕੋਲ ਨਾ ਲੈ ਕੇ ਆਇਆ ਤਾਂ ਤੁਸੀਂ ਭਾਵੇਂ ਮੇਰੇ ਦੋਵੇਂ ਪੁੱਤਰਾਂ ਨੂੰ ਮਾਰ ਦਿਉ। ਮੇਰੇ ਉੱਤੇ ਭਰੋਸਾ ਕਰੋ। ਮੈਂ ਬਿਨਯਾਮੀਨ ਨੂੰ ਤੁਹਾਡੇ ਕੋਲ ਵਾਪਸ ਲੈ ਕੇ ਆਵਾਂਗਾ।”"

20ਪਰ ਯਾਕੂਬ ਨੇ ਆਖਿਆ, “ਮੈਂ ਬਿਨਯਾਮੀਨ ਨੂੰ ਤੁਹਾਡੇ ਨਾਲ ਨਹੀਂ ਜਾਣ ਦਿਆਂਗਾ। ਉਸਦਾ ਭਰਾ ਮਰ ਚੁੱਕਿਆ ਹੈ ਅਤੇ ਉਹ ਮੇਰੀ ਪਤਨੀ ਦਾ ਇੱਕੋ-ਇੱਕ ਪੁੱਤਰ ਬੱਚਿਆਂ ਹੈ। ਜੇ ਉਸ ਨਾਲ ਮਿਸਰ ਦੀ ਯਾਤਰਾ ਦੌਰਾਨ ਕੁਝ ਵਾਪਰਿਆ ਤਾਂ ਮੈਂ ਮਾਰਿਆ ਜਾਵਾਂਗਾ। ਤੁਸੀਂ ਮੈਨੂੰ ਇੱਕ ਸੋਗੀ, ਬੁੱਢੇ ਬੰਦੇ ਨੂੰ ਕਬਰ ਵਿੱਚ ਸੁੱਟ ਦਿਉਂਗੇ।”"

Genesis 42 illustration - Genesis Chapter 42

21ਯਾਕੂਬ ਬਿਨਯਾਮੀਨ ਨੂੰ ਮਿਸਰ ਜਾਣ ਦਿੰਦਾ ਹੈ ਉਸ ਦੇਸ਼ ਵਿੱਚ ਅਕਾਲ ਦੀ ਹਾਲਤ ਬਹੁਤ ਖਰਾਬ ਸੀ।"

22ਲੋਕਾਂ ਨੇ ਮਿਸਰ ਤੋਂ ਖਰੀਦਿਆ ਹੋਇਆ ਸਾਰਾ ਅਨਾਜ ਖਾ ਲਿਆ। ਜਦੋਂ ਉਹ ਅਨਾਜ ਮੁੱਕ ਗਿਆ, ਤਾਂ ਯਾਕੂਬ ਨੇ ਆਪਣੇ ਪੁੱਤਰਾਂ ਨੂੰ ਆਖਿਆ, “ਮਿਸਰ ਵਿੱਚ ਜਾਉ ਅਤੇ ਆਪਣੇ ਖਾਣ ਲਈ ਕੁਝ ਹੋਰ ਅਨਾਜ ਖਰੀਦ ਲਿਆਉ।”"

23ਪਰ ਯਹੂਦਾਹ ਨੇ ਯਾਕੂਬ ਨੂੰ ਆਖਿਆ, “ਪਰ ਉਸ ਦੇਸ਼ ਦੇ ਰਾਜਪਾਲ ਨੇ ਸਾਨੂੰ ਚਿਤਾਵਨੀ ਦਿੱਤੀ ਸੀ। ਉਸ ਨੇ ਆਖਿਆ, ‘ਜੇ ਤੁਸੀਂ ਆਪਣੇ ਭਰਾ ਨੂੰ ਮੇਰੇ ਕੋਲ ਨਾ ਲੈ ਕੇ ਆਏ ਤਾਂ ਤੁਹਾਡੇ ਨਾਲ ਗੱਲ ਕਰਨ ਤੋਂ ਇਨਕਾਰ ਕਰ ਦਿਆਂਗਾ।’"

24ਜੇ ਤੁਸੀਂ ਬਿਨਯਾਮੀਨ ਨੂੰ ਸਾਡੇ ਨਾਲ ਭੇਜ ਦਿਉਂਗੇ, ਫ਼ੇਰ ਅਸੀਂ ਉੱਥੇ ਜਾ ਸੱਕਦੇ ਹਾਂ ਅਤੇ ਅਨਾਜ ਖਰੀਦ ਸੱਕਦੇ ਹਾਂ।"

25ਪਰ ਜੇ ਤੁਸੀਂ ਬਿਨਯਾਮੀਨ ਨੂੰ ਭੇਜਣ ਤੋਂ ਇਨਕਾਰ ਕਰੋਂਗੇ ਤਾਂ ਫ਼ੇਰ ਅਸੀਂ ਨਹੀਂ ਜਾਵਾਂਗੇ। ਉਸ ਬੰਦੇ ਨੇ ਸਾਨੂੰ ਚਿਤਾਵਨੀ ਦਿੱਤੀ ਸੀ ਕਿ ਉਸ ਤੋਂ ਬਿਨਾ ਵਾਪਸ ਨਾ ਆਈਏ।”"

Genesis 42 illustration - Genesis Chapter 42

26ਯਾਕੂਬ ਨੇ ਆਖਿਆ, “ਤੁਸੀਂ ਉਸ ਨੂੰ ਇਹ ਕਿਉਂ ਦੱਸਿਆ ਕਿ ਤੁਹਾਡਾ ਕੋਈ ਹੋਰ ਭਰਾ ਸੀ? ਤੁਸੀਂ ਇਹੋ ਜਿਹੀ ਮਾੜੀ ਗੱਲ ਮੇਰੇ ਨਾਲ ਕਿਉਂ ਕੀਤੀ?”"

27ਭਰਾਵਾਂ ਨੇ ਜਵਾਬ ਦਿੱਤਾ, “ਉਸ ਬੰਦੇ ਨੇ ਬੜੇ ਸਵਾਲ ਪੁੱਛੇ ਸਨ। ਉਹ ਸਾਡੇ ਅਤੇ ਸਾਡੇ ਪਰਿਵਾਰ ਬਾਰੇ ਸਾਰਾ ਕੁਝ ਜਾਨਣਾ ਚਾਹੁੰਦਾ ਸੀ। ਉਸ ਨੇ ਸਾਨੂੰ ਪੁੱਛਿਆ, ‘ਕੀ ਤੁਹਾਡਾ ਪਿਤਾ ਹਾਲੇ ਜਿਉਂਦਾ ਹੈ? ਕੀ ਤੁਹਾਡਾ ਹੋਰ ਕੋਈ ਭਰਾ ਵੀ ਘਰ ਹੈ?’ ਅਸੀਂ ਤਾਂ ਸਿਰਫ਼ ਸਦੇ ਸਵਾਲਾਂ ਦਾ ਜਵਾਬ ਹੀ ਦਿੱਤਾ ਸੀ। ਸਾਨੂੰ ਇਹ ਨਹੀਂ ਸੀ ਪਤਾ ਕਿ ਉਹ ਸਾਨੂੰ ਆਪਣਾ ਭਰਾ ਆਪਣੇ ਕੋਲ ਲਿਆਉਣ ਲਈ ਆਖੇਗਾ!”"

28ਫ਼ੇਰ ਯਹੂਦਾਹ ਨੇ ਆਪਣੇ ਪਿਤਾ ਇਸਰਾਏਲ ਨੂੰ ਆਖਿਆ, “ਬਿਨਯਾਮੀਨ ਨੂੰ ਮੇਰੇ ਨਾਲ ਜਾਣ ਦਿਉ। ਮੈਂ ਉਸਦਾ ਧਿਆਨ ਰੱਖਾਂਗਾ। ਸਾਨੂੰ ਭੋਜਨ ਹਾਸਿਲ ਕਰਨ ਲਈ ਮਿਸਰ ਜਾਣਾ ਹੀ ਪੈਣਾ ਹੈ। ਜੇ ਅਸੀਂ ਨਹੀਂ ਜਾਂਦੇ ਤਾਂ ਅਸੀਂ ਸਾਰੇ ਹੀ, ਆਪਣੇ ਬੱਚਿਆਂ ਸਮੇਤ, ਮਾਰੇ ਜਾਵਾਂਗੇ।"

29ਮੈਂ ਇਸ ਗੱਲ ਦਾ ਖਾਸ ਖਿਆਲ ਰੱਖਾਂਗਾ ਕਿ ਉਹ ਸੁਰੱਖਿਅਤ ਰਹੇ। ਮੈਂ ਉਸ ਦੇ ਲਈ ਜ਼ਿੰਮੇਵਾਰ ਹੋਵਾਂਗਾ। ਜੇ ਮੈਂ ਉਸ ਨੂੰ ਤੁਹਾਡੇ ਕੋਲ ਵਾਪਸ ਨਹੀਂ ਲੈ ਕੇ ਆਉਂਦਾ, ਤਾਂ ਤੁਸੀਂ ਹਮੇਸ਼ਾ ਲਈ ਮੇਰੇ ਉੱਪਰ ਦੋਸ਼ ਧਰ ਸੱਕਦੇ ਹੋ।"

30ਜੇ ਤੁਸੀਂ ਸਾਨੂੰ ਪਹਿਲਾਂ ਜਾਣ ਦਿੰਦੇ ਤਾਂ ਅਸੀਂ ਹੁਣ ਤੱਕ ਅਨਾਜ ਲਈ ਦੋ ਚਕਰ ਲਾ ਆਉਣੇ ਸਨ।”"

Genesis 42 illustration - Genesis Chapter 42

31ਫ਼ੇਰ ਉਨ੍ਹਾਂ ਦੇ ਪਿਤਾ ਇਸਰਾਏਲ ਨੇ ਆਖਿਆ, “ਜੇ ਇਹ ਗੱਲ ਸੱਚਮੁੱਚ ਸਹੀ ਹੈ, ਤਾਂ ਬਿਨਯਾਮੀਨ ਨੂੰ ਆਪਣੇ ਨਾਲ ਲੈ ਜਾਉ। ਪਰ ਰਾਜਪਾਲ ਲਈ ਕੁਝ ਸੁਗਾਤਾਂ ਲੈਂਦੇ ਜਾਉ ਜਿਹੜੀਆਂ ਚੀਜ਼ਾਂ ਅਸੀਂ ਆਪਣੀ ਧਰਤੀ ਵਿੱਚ ਇਕੱਠੀਆਂ ਕਰ ਸੱਕੇ ਹਾਂ ਉਨ੍ਹਾਂ ਵਿੱਚੋਂ ਕੁਝ ਚੀਜ਼ਾਂ ਲੈ ਜਾਉ। ਉਸ ਲਈ ਕੁਝ ਸ਼ਹਿਦ, ਪਿਸਤਾ, ਬਦਾਮ, ਗੂੰਦ ਅਤੇ ਮੁਰ ਲੈ ਜਾਊ।"

32ਇਸ ਵਾਰ ਆਪਣੇ ਨਾਲ ਪਹਿਲਾਂ ਨਾਲੋਂ ਦੁੱਗਣੇ ਪੈਸੇ ਲੈ ਜਾਓ। ਉਹ ਪੈਸੇ ਵੀ ਲੈ ਜਾਉ ਜਿਹੜੇ ਪਿੱਛਲੀ ਵਾਰੀ ਤੁਹਾਨੂੰ ਵਾਪਸ ਮੋੜ ਦਿੱਤੇ ਗਏ ਸਨ। ਸ਼ਾਇਦ ਰਾਜਪਾਲ ਕੋਲੋਂ ਕੋਈ ਗਲਤੀ ਹੋ ਗਈ ਸੀ।"

33ਬਿਨਯਾਮੀਨ ਨੂੰ ਲੈ ਜਾਉ ਅਤੇ ਉਸ ਬੰਦੇ ਕੋਲ ਵਾਪਸ ਜਾਉ।"

34ਮੈਂ ਪ੍ਰਾਰਥਨਾ ਕਰਦਾ ਹਾਂ ਕਿ ਸਰਬ-ਸ਼ਕਤੀਮਾਨ ਪਰਮੇਸ਼ੁਰ ਉਦੋਂ ਤੁਹਾਡੀ ਸਹਾਇਤਾ ਕਰੇ, ਜਦੋਂ ਤੁਸੀਂ ਰਾਜਪਾਲ ਦੇ ਸਾਹਮਣੇ ਖੜ੍ਹੇ ਹੋਵੋਂ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਉਹ ਤੁਹਾਨੂੰ ਬਿਨਯਾਮੀਨ ਨੂੰ ਅਤੇ ਸਿਮਓਨ ਨੂੰ ਸੁਰੱਖਿਅਤ ਘਰ ਲਿਆਵੇ। ਜੇ ਨਹੀਂ, ਤਾਂ ਮੈਂ ਫ਼ੇਰ ਆਪਣੇ ਪੁੱਤਰ ਨੂੰ ਗੁਆਉਣ ਦਾ ਦੁੱਖ ਭੋਗਾਂਗਾ।”"

35ਇਸ ਲਈ ਭਰਾਵਾਂ ਨੇ ਰਾਜਪਾਲ ਨੂੰ ਦੇਣ ਲਈ ਸੁਗਾਤਾਂ ਲੈ ਲਈਆਂ ਅਤੇ ਉਨ੍ਹਾਂ ਨੇ ਆਪਣੇ ਨਾਲ ਪਿੱਛਲੀ ਵਾਰ ਨਾਲੋਂ ਦੁੱਗਣੇ ਪੈਸੇ ਲੈ ਲਏ। ਇਸ ਵਾਰ, ਬਿਨਯਾਮੀਨ ਆਪਣੇ ਭਰਾਵਾਂ ਦੇ ਨਾਲ ਮਿਸਰ ਨੂੰ ਗਿਆ। ਆਖਰਕਾਰ, ਉਹ ਪਹੁੰਚ ਗਏ ਅਤੇ ਯੂਸੁਫ਼ ਦੇ ਸਾਹਮਣੇ ਖਲੋ ਗਏ।"

Genesis 42 illustration - Genesis Chapter 42

36ਭਰਾਵਾਂ ਨੂੰ ਯੂਸੁਫ਼ ਦੇ ਘਰ ਆਉਣ ਦਾ ਸੱਦਾ ਮਿਸਰ ਵਿੱਚ, ਯੂਸੁਫ਼ ਨੇ ਬਿਨਯਾਮੀਨ ਨੂੰ ਉਨ੍ਹਾਂ ਦੇ ਨਾਲ ਦੇਖਿਆ। ਯੂਸੁਫ਼ ਨੇ ਆਪਣੇ ਨੌਕਰ ਨੂੰ ਆਖਿਆ, “ਇਨ੍ਹਾਂ ਆਦਮੀਆਂ ਨੂੰ ਮੇਰੇ ਘਰ ਲੈ ਆ। ਇੱਕ ਜਾਨਵਰ ਮਾਰ ਅਤੇ ਉਸ ਨੂੰ ਰਿੰਨ੍ਹ। ਇਹ ਆਦਮੀ ਅੱਜ ਦੁਪਿਹਰ ਦਾ ਭੋਜਨ ਮੇਰੇ ਨਾਲ ਕਰਨਗੇ।”"

37ਨੌਕਰ ਨੇ ਉਵੇਂ ਹੀ ਕੀਤਾ ਜਿਵੇਂ ਉਸ ਨੂੰ ਆਖਿਆ ਗਿਆ ਸੀ। ਉਸ ਨੇ ਉਨ੍ਹਾਂ ਆਦਮੀਆਂ ਨੂੰ ਯੂਸੁਫ਼ ਦੇ ਘਰ ਲਿਆਂਦਾ।"

38ਜਦੋਂ ਉਨ੍ਹਾਂ ਨੂੰ ਯੂਸੁਫ਼ ਦੇ ਘਰ ਲਿਆਂਦਾ ਗਿਆ ਤਾਂ ਭਰਾ ਡਰੇ ਹੋਏ ਸਨ। ਉਨ੍ਹਾਂ ਆਖਿਆ, “ਸਾਨੂੰ ਇੱਥੇ ਉਸ ਪੈਸੇ ਕਾਰਣ ਲਿਆਂਦਾ ਗਿਆ ਹੈ ਜਿਹੜਾ ਪਿੱਛਲੀ ਵਾਰੀ ਸਾਡੀਆਂ ਬੋਰੀਆਂ ਵਿੱਚ ਵਾਪਿਸ ਰੱਖ ਦਿੱਤਾ ਗਿਆ ਸੀ। ਉਹ ਇਸ ਨੂੰ ਸਾਡੇ ਵਿਰੁੱਧ ਸਬੂਤ ਵਜੋਂ ਵਰਤਣਗੇ। ਅਤੇ ਉਹ ਸਾਡੇ ਖੋਤੇ ਖੋਹ ਲੈਣਗੇ ਅਤੇ ਸਾਨੂੰ ਗੁਲਾਮ ਬਣਾ ਲੈਣਗੇ।”"

Chapter Complete

You have read Genesis 42

38 verses