1ਇਸ ਲਈ ਭਰਾ ਉਸ ਨੌਕਰ ਕੋਲ ਗਏ ਜਿਹੜਾ ਯੂਸੁਫ਼ ਦੇ ਘਰ ਦਾ ਇੰਚਾਰਜ ਸੀ। ਉਨ੍ਹਾਂ ਨੇ ਉਸ ਨਾਲ ਘਰ ਦੇ ਪ੍ਰਵੇਸ਼ ਦੁਆਰ ਕੋਲ ਗੱਲ ਕੀਤੀ।"
2ਉਨ੍ਹਾਂ ਨੇ ਆਖਿਆ “ਸ੍ਰੀਮਾਨ ਜੀ, ਅਸੀਂ ਇਕਰਾਰ ਕਰਦੇ ਹਾਂ ਕਿ ਸੱਚ ਇਹ ਹੈ: ਪਿੱਛਲੀ ਵਾਰ ਜਦੋਂ ਅਸੀਂ ਆਏ ਸੀ ਤਾਂ ਅਸੀਂ ਅਨਾਜ ਖਰੀਦਣ ਆਏ ਸੀ।"
3ਘਰ ਜਾਂਦੇ ਸਮੇਂ, ਅਸੀਂ ਆਪਣੀਆਂ ਬੋਰੀਆਂ ਖੋਲ੍ਹੀਆਂ ਅਤੇ ਸਾਨੂੰ ਹਰ ਬੋਰੀ ਵਿੱਚ ਆਪਣੇ ਪੈਸੇ ਮਿਲੇ। ਸਾਨੂੰ ਨਹੀਂ ਪਤਾ ਇਹ ਉੱਥੇ ਕਿਵੇਂ ਚੱਲੇ ਗਏ। ਪਰ ਅਸੀਂ ਉਹ ਪੈਸੇ ਆਪਣੇ ਨਾਲ ਲਿਆਏ ਹਾਂ ਤਾਂ ਜੋ ਤੁਹਾਨੂੰ ਵਾਪਸ ਦੇ ਸੱਕੀਏ। ਅਤੇ ਅਸੀਂ ਜਿਹੜਾ ਅਨਾਜ ਇਸ ਵਾਰੀ ਖਰੀਦਣਾ ਚਾਹੁੰਦੇ ਹਾਂ ਉਸ ਦੇ ਲਈ ਹੋਰ ਪੈਸੇ ਲਿਆਏ ਹਾਂ।”"
4ਪਰ ਨੌਕਰ ਨੇ ਜਵਾਬ ਦਿੱਤਾ, “ਸ਼ਾਂਤ ਹੋ ਜਾਵੋ, ਡਰੋ ਨਹੀਂ। ਤੁਹਾਡੇ ਪਰਮੇਸ਼ੁਰ, ਤੁਹਾਡੇ ਪਿਤਾ ਦੇ ਪਰਮੇਸ਼ੁਰ ਨੇ ਅਵੱਸ਼ ਹੀ ਉਹ ਪੈਸੇ ਸੁਗਾਤ ਵਜੋਂ ਤੁਹਾਡੇ ਬੋਰਿਆਂ ਵਿੱਚ ਰੱਖ ਦਿੱਤੇ ਹੋਣਗੇ। ਮੈਨੂੰ ਚੇਤੇ ਹੈ ਕਿ ਤੁਸੀਂ ਪਿੱਛਲੀ ਵਾਰ ਅਨਾਜ ਬਦਲੇ ਮੈਨੂੰ ਪੈਸੇ ਦੇ ਦਿੱਤੇ ਸਨ।” ਫ਼ੇਰ ਨੌਕਰ ਸਿਮਓਨ ਨੂੰ ਕੈਦਖਾਨੇ ਤੋਂ ਬਾਹਰ ਲੈ ਆਇਆ।"
5ਨੌਕਰ ਉਨ੍ਹਾਂ ਆਦਮੀਆਂ ਨੂੰ ਯੂਸੁਫ਼ ਦੇ ਘਰ ਅੰਦਰ ਲੈ ਗਿਆ। ਉਸ ਨੇ ਉਨ੍ਹਾਂ ਨੂੰ ਪਾਣੀ ਦਿੱਤਾ ਅਤੇ ਉਨ੍ਹਾਂ ਨੇ ਆਪਣੇ ਪੈਰ ਧੋਤੇ। ਫ਼ੇਰ ਉਸ ਨੇ ਉਨ੍ਹਾਂ ਦੇ ਖੋਤਿਆਂ ਨੂੰ ਚਾਰਾ ਦਿੱਤਾ।"

6ਭਰਾਵਾਂ ਨੇ ਸੁਣਿਆ ਕਿ ਉਹ ਯੂਸੁਫ਼ ਦੇ ਨਾਲ ਭੋਜਨ ਕਰਨ ਲਈ ਜਾ ਰਹੇ ਸਨ। ਇਸ ਲਈ ਉਹ ਉਸ ਦੇ ਲਈ ਦੁਪਿਹਰ ਤੱਕ ਸੁਗਾਤਾਂ ਤਿਆਰ ਕਰਦੇ ਰਹੇ।"
7ਯੂਸੁਫ਼ ਘਰ ਆਇਆ ਅਤੇ ਭਰਾਵਾਂ ਨੇ ਉਸ ਨੂੰ ਉਹ ਸੁਗਾਤਾਂ ਦਿੱਤੀਆਂ ਜਿਹੜੀਆਂ ਉਹ ਆਪਣੇ ਨਾਲ ਲਿਆਏ ਸਨ।"
8ਯੂਸੁਫ਼ ਨੇ ਉਨ੍ਹਾਂ ਦਾ ਹਾਲ ਪੁੱਛਿਆ। ਯੂਸੁਫ਼ ਨੇ ਆਖਿਆ, “ਤੁਹਾਡੇ ਉਸ ਬਜ਼ੁਰਗ ਪਿਤਾ ਦਾ ਕੀ ਹਾਲ ਹੈ ਜਿਸ ਬਾਰੇ ਤੁਸੀਂ ਮੈਨੂੰ ਦੱਸਿਆ ਸੀ। ਕੀ ਉਹ ਹਾਲੇ ਵੀ ਜਿਉਂਦਾ ਅਤੇ ਰਾਜ਼ੀ-ਖੁਸ਼ੀ ਹੈ?”"
9ਭਰਾਵਾਂ ਨੇ ਜਵਾਬ ਦਿੱਤਾ, “ਹਾਂ, ਸਾਡਾ ਪਿਤਾ ਹਾਲੇ ਜੀਵਿਤ ਹੈ।” ਉਹ ਇੱਕ ਵਾਰੀ ਫ਼ੇਰ ਯੂਸੁਫ਼ ਦੇ ਅੱਗੇ ਝੁਕ ਗਏ।"
10ਫ਼ੇਰ ਯੂਸੁਫ਼ ਨੇ ਆਪਣੇ ਭਰਾ ਬਿਨਯਾਮੀਨ ਨੂੰ ਦੇਖਿਆ। (ਬਿਨਯਾਮੀਨ ਅਤੇ ਯੂਸੁਫ਼ ਦੀ ਮਾਂ ਇੱਕੋ ਸੀ।) ਯੂਸੁਫ਼ ਨੇ ਆਖਿਆ, “ਕੀ ਇਹ ਤੁਹਾਡਾ ਸਭ ਤੋਂ ਛੋਟਾ ਭਰਾ ਹੈ ਜਿਸ ਬਾਰੇ ਤੁਸੀਂ ਮੈਨੂੰ ਦੱਸਿਆ ਸੀ?” ਫ਼ੇਰ ਯੂਸੁਫ਼ ਨੇ ਬਿਨਯਾਮੀਨ ਨੂੰ ਆਖਿਆ “ਪਰਮੇਸ਼ੁਰ ਤੇਰਾ ਭਲਾ ਕਰੇ, ਪੁੱਤਰ!”"

11ਫ਼ੇਰ ਯੂਸੁਫ਼ ਕਮਰੇ ਵਿੱਚੋਂ ਭੱਜ ਗਿਆ। ਯੂਸੁਫ਼ ਬਹੁਤ ਚਾਹੁੰਦਾ ਸੀ ਕਿ ਉਹ ਆਪਣੇ ਭਰਾ ਬਿਨਯਾਮੀਨ ਨੂੰ ਦਰਸਾਵੇ ਕਿ ਉਹ ਉਸ ਨੂੰ ਬਹੁਤ ਪਿਆਰ ਕਰਦਾ ਸੀ। ਉਸਦਾ ਰੋਣ ਨੂੰ ਜੀ ਕੀਤਾ, ਪਰ ਉਹ ਨਹੀਂ ਸੀ ਚਾਹੁੰਦਾ ਕਿ ਉਸ ਦੇ ਭਰਾ ਉਸ ਨੂੰ ਰੋਂਦਿਆਂ ਦੇਖਣ। ਇਸ ਲਈ ਯੂਸੁਫ਼ ਆਪਣੇ ਕਮਰੇ ਵੱਲ ਭੱਜ ਗਿਆ ਅਤੇ ਉੱਥੇ ਜਾਕੇ ਰੋ ਪਿਆ।"
12ਫ਼ੇਰ ਯੂਸੁਫ਼ ਨੇ ਆਪਣਾ ਮੂੰਹ ਧੋਤਾ ਅਤੇ ਵਾਪਸ ਆ ਗਿਆ। ਉਸ ਨੇ ਆਪਣੇ-ਆਪ ਉੱਪਰ ਕਾਬੂ ਪਾ ਲਿਆ ਅਤੇ ਆਖਿਆ, “ਹੁਣ ਖਾਣ ਦਾ ਵੇਲਾ ਹੋ ਗਿਆ ਹੈ।”"
13ਨੌਕਰਾਂ ਨੇ ਯੂਸੁਫ਼ ਨੂੰ ਇੱਕ ਮੇਜ਼ ਉੱਤੇ ਇੱਕਲਿਆਂ ਬਿਠਾ ਦਿੱਤਾ। ਉਸ ਦੇ ਭਰਾ ਦੂਸਰੇ ਮੇਜ਼ ਉੱਤੇ ਇੱਕਲੇ ਸਨ ਅਤੇ ਮਿਸਰੀ ਦੂਸਰੇ ਮੇਜ਼ ਉੱਤੇ ਵਖਰੇ ਬੈਠੇ ਸਨ। ਮਿਸਰੀਆਂ ਦਾ ਵਿਸ਼ਵਾਸ ਸੀ ਕਿ ਉਨ੍ਹਾਂ ਲਈ ਇਬਰਾਨੀਆਂ ਦੇ ਨਾਲ ਬੈਠਕੇ ਭੋਜਨ ਖਾਣਾ ਗਲਤ ਹੈ।"
14ਯੂਸੁਫ਼ ਦੇ ਭਰਾ ਉਸ ਦੇ ਸਾਹਮਣੇ ਵਾਲੇ ਮੇਜ਼ ਉੱਤੇ ਬੈਠੇ ਸਨ। ਭਰਾ ਆਪਣੀ ਉਮਰ ਦੇ ਹਿਸਾਬ ਨਾਲ ਬੈਠੇ ਹੋਏ ਸਨ। ਸਾਰੇ ਭਰਾ ਇੱਕ ਦੂਸਰੇ ਵੱਲ ਹੈਰਾਨੀ ਨਾਲ ਵੇਖ ਰਹੇ ਸਨ।"
15ਨੌਕਰ ਯੂਸੁਫ਼ ਦੇ ਮੇਜ਼ ਤੋਂ ਭੋਜਨ ਲੈ ਕੇ ਉਨ੍ਹਾਂ ਕੋਲ ਲਿਆ ਰਹੇ ਸਨ। ਪਰ ਨੌਕਰਾਂ ਨੇ ਬਿਨਯਾਮੀਨ ਨੂੰ ਹੋਰਨਾਂ ਨਾਲੋਂ ਪੰਜ ਗੁਣਾ ਵੱਧੇਰੇ ਖਾਣਾ ਦਿੱਤਾ। ਭਰਾ ਓਨਾ ਚਿਰ ਤੱਕ ਯੂਸੁਫ਼ ਨਾਲ ਖਾਂਦੇ ਅਤੇ ਪੀਂਦੇ ਰਹੇ ਜਦੋਂ ਤੱਕ ਕਿ ਉਹ ਤਕਰੀਬਨ ਸ਼ਰਾਬੀ ਨਹੀਂ ਹੋ ਗਏ।"

16ਯੂਸੁਫ਼ ਇੱਕ ਜਾਲ ਸੁੱਟਦਾ ਹੈ ਫ਼ੇਰ ਯੂਸੁਫ਼ ਨੇ ਆਪਣੇ ਨੌਕਰ ਨੂੰ ਇੱਕ ਆਦੇਸ਼ ਦਿੱਤਾ। ਯੂਸੁਫ਼ ਨੇ ਆਖਿਆ, “ਆਦਮੀਆਂ ਦੇ ਬੋਰੇ ਓਨੇ ਅਨਾਜ ਨਾਲ ਭਰ ਦਿਉ ਜਿੰਨਾ ਇਹ ਚੁੱਕ ਸੱਕਣ। ਅਤੇ ਹਰੇਕ ਆਦਮੀ ਦੇ ਪੈਸੇ ਅਨਾਜ ਦੇ ਨਾਲ ਹੀ ਉਸ ਦੇ ਬੋਰੇ ਵਿੱਚ ਰੱਖ ਦਿਉ।"
17ਸਭ ਤੋਂ ਛੋਟੇ ਭਰਾ ਦੇ ਪੈਸੇ ਵੀ ਉਸ ਦੇ ਬੋਰੇ ਵਿੱਚ ਰੱਖ ਦਿਉ। ਪਰ ਉਸ ਦੇ ਬੋਰੇ ਵਿੱਚ ਮੇਰਾ ਖਾਸ ਚਾਂਦੀ ਦਾ ਪਿਆਲਾ ਵੀ ਰੱਖ ਦਿਉ।” ਇਸ ਲਈ ਨੌਕਰ ਨੇ ਯੂਸੁਫ਼ ਦਾ ਹੁਕਮ ਮੰਨਿਆ।"
18ਅਗਲੀ ਸਵੇਰ ਸੁਵਖਤੇ ਹੀ, ਭਰਾਵਾਂ ਨੂੰ ਅਤੇ ਉਨ੍ਹਾਂ ਦੇ ਖੋਤਿਆਂ ਨੂੰ ਉਨ੍ਹਾਂ ਦੇ ਦੇਸ਼ ਵਾਪਸ ਘੱਲ ਦਿੱਤਾ ਗਿਆ।"
19ਉਨ੍ਹਾਂ ਦੇ ਦੂਰ ਜਾਣ ਤੋਂ ਪਹਿਲਾਂ, ਯੂਸੁਫ਼ ਨੇ ਆਪਣੇ ਨੌਕਰ ਨੂੰ ਆਖਿਆ, “ਜਾ ਅਤੇ ਉਨ੍ਹਾਂ ਦਾ ਪਿੱਛਾ ਕਰ। ਉਨ੍ਹਾਂ ਨੂੰ ਰੋਕ ਅਤੇ ਆਖ, ‘ਅਸੀਂ ਤੁਹਾਡਾ ਭਲਾ ਕੀਤਾ! ਪਰ ਤੁਸੀਂ ਸਾਡਾ ਬੁਰਾ ਕਿਉਂ ਕੀਤਾ ਹੈ? ਤੁਸੀਂ ਮੇਰੇ ਸੁਆਮੀ ਦਾ ਚਾਂਦੀ ਦਾ ਪਿਆਲਾ ਕਿਉਂ ਚੋਰੀ ਕੀਤਾ ਹੈ?"
20ਮੇਰਾ ਸੁਆਮੀ ਉਸ ਪਿਆਲੇ ਵਿੱਚ ਮੈਅ ਪੀਂਦਾ ਹੈ ਅਤੇ ਇਸਦੀ ਵਰਤੋਂ ਗੁਪਤ ਗੱਲਾਂ ਜਾਨਣ ਲਈ ਕਰਦਾ ਹੈ। ਜੋ ਕੁਝ ਤੁਸੀਂ ਕੀਤਾ ਹੈ ਉਹ ਗਲਤ ਹੈ।’”"

21ਇਸ ਲਈ ਨੌਕਰ ਨੇ ਹੁਕਮ ਮੰਨਿਆ ਉਹ ਜਾਕੇ ਉਨ੍ਹਾਂ ਦੇ ਨਾਲ ਰਲ ਗਿਆ ਅਤੇ ਉਨ੍ਹਾਂ ਨੂੰ ਉਹ ਸਭ ਕੁਝ ਕਿਹਾ ਜੋ ਕੁਝ ਯੂਸੁਫ਼ ਨੇ ਉਸ ਨੂੰ ਆਖਣ ਲਈ ਕਿਹਾ ਸੀ।"
22ਪਰ ਭਰਾਵਾਂ ਨੇ ਨੌਕਰ ਨੂੰ ਆਖਿਆ, “ਰਾਜਪਾਲ ਇਹ ਗੱਲਾਂ ਕਿਉਂ ਆਖਦਾ ਹੈ? ਅਸੀਂ ਅਜਿਹੀ ਕੋਈ ਗੱਲ ਨਹੀਂ ਕੀਤੀ!"
23ਅਸੀਂ ਉਹ ਪੈਸੇ ਵਾਪਸ ਲੈ ਕੇ ਆਏ ਸੀ ਜਿਹੜੇ ਸਾਨੂੰ ਪਹਿਲਾਂ ਆਪਣੇ ਬੋਰਿਆਂ ਵਿੱਚੋਂ ਮਿਲੇ ਸਨ। ਇਸ ਲਈ ਅਸੀਂ ਅਵੱਸ਼ ਹੀ ਤੁਹਾਡੇ ਸੁਆਮੀ ਦੇ ਘਰ ਤੋਂ ਚਾਂਦੀ ਜਾਂ ਸੋਨਾ ਚੋਰੀ ਨਹੀਂ ਕੀਤਾ।"
24ਜੇ ਤੁਹਾਨੂੰ ਸਾਡੇ ਕਿਸੇ ਵੀ ਬੋਰੇ ਵਿੱਚੋਂ ਉਹ ਚਾਂਦੀ ਦਾ ਪਿਆਲਾ ਮਿਲ ਜਾਵੇ ਤਾਂ ਉਹ ਬੰਦਾ ਮਾਰ ਦਿੱਤਾ ਜਾਵੇ। ਤੁਸੀਂ ਉਸ ਨੂੰ ਮਾਰ ਸੱਕਦੇ ਹੋਂ, ਅਤੇ ਅਸੀਂ ਤੁਹਾਡੇ ਗੁਲਾਮ ਬਣ ਜਾਵਾਂਗੇ।”"
25ਨੌਕਰ ਨੇ ਆਖਿਆ, “ਅਸੀਂ ਉਵੇਂ ਹੀ ਕਰਾਂਗੇ ਜਿਵੇਂ ਤੁਸੀਂ ਆਖਦੇ ਹੋ। ਪਰ ਮੈਂ ਉਸ ਬੰਦੇ ਨੂੰ ਮਾਰਾਂਗਾ ਨਹੀਂ। ਜੇ ਮੈਨੂੰ ਚਾਂਦੀ ਦਾ ਪਿਆਲਾ ਮਿਲ ਗਿਆ ਤਾਂ ਉਹ ਆਦਮੀ ਮੇਰਾ ਗੁਲਾਮ ਹੋਵੇਗਾ। ਦੂਸਰੇ ਆਜ਼ਾਦ ਹੋਣਗੇ।”"

26ਜਾਲ ਸੁੱਟਿਆ ਜਾਂਦਾ ਹੈ; ਬਿਨਯਾਮੀਨ ਫ਼ੜਿਆ ਜਾਂਦਾ ਹੈ ਫ਼ੇਰ ਹਰੇਕ ਭਰਾ ਨੇ ਛੇਤੀ ਨਾਲ ਆਪਣੀ ਬੋਰੀ ਧਰਤੀ ਉੱਤੇ ਢੇਰੀ ਕਰ ਦਿੱਤੀ।"
27ਨੌਕਰ ਨੇ ਬੋਰੀਆਂ ਦੇਖਣੀਆਂ ਸ਼ੁਰੂ ਕਰ ਦਿੱਤੀਆਂ ਉਸ ਨੇ ਸਭ ਤੋਂ ਵੱਡੇ ਭਰਾ ਤੋਂ ਤਲਾਸ਼ੀ ਸ਼ੁਰੂ ਕੀਤੀ ਅਤੇ ਸਭ ਤੋਂ ਛੋਟੇ ਅਤੇ ਖਤਮ ਕੀਤੀ। ਉਸ ਨੇ ਬਿਨਯਾਮੀਨ ਦੀ ਬੋਰੀ ਵਿੱਚ ਪਿਆਲਾ ਲੱਭ ਲਿਆ।"
28ਭਰਾ ਬਹੁਤ ਉਦਾਸ ਹੋ ਗਏ। ਉਨ੍ਹਾਂ ਨੇ ਦੁੱਖ ਨਾਲ ਆਪਣੇ ਕੱਪੜੇ ਲੀਰੋ-ਲੀਰ ਕਰ ਦਿੱਤੇ। ਉਨ੍ਹਾਂ ਨੇ ਬੋਰੀਆਂ ਵਾਪਸ ਖੋਤਿਆਂ ਉੱਤੇ ਲੱਦ ਲਈਆਂ ਅਤੇ ਸ਼ਹਿਰ ਵਾਪਸ ਚੱਲੇ ਗਏ।"
29ਯਹੂਦਾਹ ਅਤੇ ਉਸ ਦੇ ਭਰਾ ਯੂਸੁਫ਼ ਦੇ ਘਰ ਵੱਲ ਵਾਪਸ ਚੱਲੇ ਗਏ। ਯੂਸੁਫ਼ ਹਾਲੇ ਵੀ ਉੱਥੇ ਹੀ ਸੀ। ਭਰਾ ਉਸ ਦੇ ਸਾਹਮਣੇ ਧਰਤੀ ਉੱਤੇ ਡਿੱਗ ਪਏ।"
30ਯੂਸੁਫ਼ ਨੇ ਉਨ੍ਹਾਂ ਨੂੰ ਆਖਿਆ, “ਤੁਸੀਂ ਇਹ ਗੱਲ ਕਿਉਂ ਕੀਤੀ? ਕੀ ਤੁਹਾਨੂੰ ਇਸ ਗੱਲ ਦਾ ਪਤਾ ਨਹੀਂ ਕਿ ਮੇਰੇ ਕੋਲ ਗੁਪਤ ਗੱਲਾਂ ਜਾਨਣ ਦਾ ਖਾਸ ਤਰੀਕਾ ਹੈ। ਕੋਈ ਵੀ ਬੰਦਾ ਇਹ ਗੱਲ ਮੇਰੇ ਨਾਲੋਂ ਬਿਹਤਰ ਨਹੀਂ ਕਰ ਸੱਕਦਾ।”"

31ਯਹੂਦਾਹ ਨੇ ਆਖਿਆ, “ਜਨਾਬ, ਸਾਡੇ ਕਹਿਣ ਲਈ ਕੁਝ ਨਹੀਂ ਬੱਚਿਆਂ! ਇਸ ਨੂੰ ਸਮਝਾਉਣ ਦਾ ਕੋਈ ਰਸਤਾ ਨਹੀਂ। ਅਜਿਹਾ ਕੋਈ ਤਰੀਕਾ ਨਹੀਂ ਜਿਸ ਨਾਲ ਅਸੀਂ ਇਹ ਸਾਬਤ ਕਰ ਸੱਕੀਏ ਕਿ ਅਸੀਂ ਦੋਸ਼ੀ ਨਹੀਂ ਹਾਂ। ਪਰਮੇਸ਼ੁਰ ਨੇ ਸਾਡੀ ਕਿਸੇ ਹੋਰ ਕਰਨੀ ਲਈ ਸਾਡਾ ਨਿਆਂ ਕੀਤਾ ਹੈ। ਇਸ ਲਈ ਅਸੀਂ ਉਸ ਦੇ ਸਮੇਤ, ਤੁਹਾਡੇ ਗੁਲਾਮ ਹੋਵਾਂਗੇ ਜਿਸਦੇ ਬੋਰੇ ਵਿੱਚ ਤੁਹਾਡਾ ਪਿਆਲਾ ਮਿਲਿਆ ਸੀ।”"
32ਪਰ ਯੂਸੁਫ਼ ਨੇ ਆਖਿਆ, “ਮੈਂ ਤੁਹਾਨੂੰ ਬਾਕੀ ਸਾਰਿਆਂ ਨੂੰ ਗੁਲਾਮ ਨਹੀਂ ਬਣਾਵਾਂਗਾ! ਸਿਰਫ਼ ਉਹੀ ਬੰਦਾ ਜਿਸਨੇ ਮੇਰਾ ਪਿਆਲਾ ਚੁਰਾਇਆ ਸੀ, ਮੇਰਾ ਗੁਲਾਮ ਹੋਵੇਗਾ। ਤੁਸੀਂ ਬਾਕੀ ਸਾਰੇ ਜਣੇ ਸ਼ਾਂਤੀ ਨਾਲ ਆਪਣੇ ਪਿਤਾ ਕੋਲ ਜਾ ਸੱਕਦੇ ਹੋ।”"
33ਯਹੂਦਾਹ ਬਿਨਯਾਮੀਨ ਦੀ ਵਕਾਲਤ ਕਰਦਾ ਹੈ ਫ਼ੇਰ ਯਹੂਦਾਹ ਯੂਸੁਫ਼ ਕੋਲ ਗਿਆ ਅਤੇ ਆਖਿਆ, “ਸ਼੍ਰੀਮਾਨ ਜੀ, ਕਿਰਪਾ ਕਰਕੇ ਮੈਨੂੰ ਆਪਣੇ ਨਾਲ ਸਾਫ਼-ਸਾਫ਼ ਗੱਲ ਕਰਨ ਦਿਉ। ਮੇਰੇ ਨਾਲ ਨਾਰਾਜ਼ ਨਾ ਹੋਣਾ। ਮੈਂ ਜਾਣਦਾ ਹਾਂ ਕਿ ਤੁਸੀਂ ਖੁਦ ਫ਼ਿਰਊਨ ਵਾਂਗ ਹੋ।"
34ਜਦੋਂ ਅਸੀਂ ਇੱਥੇ ਤੁਹਾਡੇ ਸਾਹਮਣੇ ਸੀ, ਤੁਸੀਂ ਸਾਨੂੰ ਪੁੱਛਿਆ ਸੀ, ‘ਕਿ ਤੁਹਾਡਾ ਪਿਤਾ ਜਾਂ ਭਰਾ ਹੈ?’"
You have read Genesis 43
34 verses