1ਅਤੇ ਅਸੀਂ ਤੁਹਾਨੂੰ ਜਵਾਬ ਦਿੱਤਾ ਸੀ, ‘ਸਾਡਾ ਪਿਤਾ ਹੈ-ਉਹ ਬਜ਼ੁਰਗ ਹੈ। ਅਤੇ ਸਾਡਾ ਇੱਕ ਛੋਟਾ ਭਰਾ ਵੀ ਹੈ। ਸਾਡਾ ਪਿਤਾ ਉਸ ਪੁੱਤਰ ਨੂੰ ਪਿਆਰ ਕਰਦਾ ਹੈ ਕਿਉਂਕਿ ਉਹ ਉਦੋਂ ਪੈਦਾ ਹੋਇਆ ਸੀ ਜਦੋਂ ਸਾਡਾ ਪਿਤਾ ਬੁੱਢਾ ਹੋ ਚੁੱਕਾ ਸੀ। ਅਤੇ ਉਸ ਛੋਟੇ ਪੁੱਤਰ ਦਾ ਭਰਾ ਮਰ ਚੁੱਕਿਆ ਹੈ। ਇਸ ਲਈ ਇਹ ਉਸ ਮਾਂ ਤੋਂ ਜੰਮਿਆ ਇੱਕੋ-ਇੱਕ ਪੁੱਤਰ ਹੈ ਜਿਹੜਾ ਬੱਚਿਆਂ ਹੈ। ਸਾਡਾ ਪਿਤਾ ਇਸ ਨੂੰ ਬਹੁਤ ਪਿਆਰ ਕਰਦਾ ਹੈ।’"
2ਫ਼ੇਰ ਤੁਸੀਂ ਸਾਨੂੰ ਆਖਿਆ, ‘ਉਸ ਭਰਾ ਨੂੰ ਮੇਰੇ ਕੋਲ ਲਿਆਉ। ਮੈਂ ਉਸ ਨੂੰ ਦੇਖਣਾ ਚਾਹੁੰਦਾ ਹਾਂ।’"
3ਅਤੇ ਅਸੀਂ ਤੁਹਾਨੂੰ ਆਖਿਆ ਸੀ, ‘ਉਹ ਛੋਟਾ ਮੁੰਡਾ ਨਹੀਂ ਆ ਸੱਕਦਾ। ਉਹ ਆਪਣੇ ਪਿਤਾ ਕੋਲੋਂ ਵੱਖ ਨਹੀਂ ਹੋ ਸੱਕਦਾ। ਜੇ ਉਸ ਦੇ ਪਿਤਾ ਨੇ ਉਸ ਨੂੰ ਗਵਾ ਲਿਆ, ਤਾਂ ਉਸਦਾ ਪਿਤਾ ਇੰਨਾ ਉਦਾਸ ਹੋ ਜਾਵੇਗਾ ਕਿ ਉਹ ਮਰ ਜਾਵੇਗਾ।’"
4ਪਰ ਤੁਸੀਂ ਸਾਨੂੰ ਆਖਿਆ ਸੀ, ‘ਤੁਹਾਨੂੰ ਆਪਣੇ ਸਭ ਤੋਂ ਛੋਟੇ ਭਰਾ ਨੂੰ ਲਿਆਉਣਾ ਪਵੇਗਾ ਨਹੀਂ ਤਾਂ ਮੈਂ ਤੁਹਾਨੂੰ ਦੋਬਾਰਾ ਨਹੀਂ ਮਿਲਾਂਗਾ।’"
5ਇਸ ਲਈ ਅਸੀਂ ਵਾਪਸ ਆਪਣੇ ਪਿਤਾ ਕੋਲ ਗਏ ਅਤੇ ਜੋ ਕੁਝ ਤੁਸੀਂ ਆਖਿਆ ਸੀ ਉਸ ਨੂੰ ਦੱਸਿਆ।"

6“ਬਾਦ ਵਿੱਚ ਸਾਡੇ ਪਿਤਾ ਨੇ ਆਖਿਆ, ‘ਵਾਪਸ ਜਾਓ ਅਤੇ ਸਾਡੇ ਲਈ ਹੋਰ ਅਨਾਜ ਖਰੀਦ ਕੇ ਲਿਆਉ।’"
7ਅਸੀਂ ਆਪਣੇ ਪਿਤਾ ਨੂੰ ਆਖਿਆ, ‘ਅਸੀਂ ਆਪਣੇ ਸਭ ਤੋਂ ਛੋਟੇ ਭਰਾ ਤੋਂ ਬਗੈਰ ਨਹੀਂ ਜਾ ਸੱਕਦੇ। ਰਾਜਪਾਲ ਨੇ ਆਖਿਆ ਸੀ ਕਿ ਉਹ ਸਾਨੂੰ ਓਨਾ ਚਿਰ ਨਹੀਂ ਮਿਲੇਗਾ ਜਦੋਂ ਤੱਕ ਉਹ ਸਾਡੇ ਸਭ ਤੋਂ ਛੋਟੇ ਭਰਾ ਨੂੰ ਦੇਖ ਨਹੀਂ ਲੈਂਦਾ।’"
8ਫ਼ੇਰ ਮੇਰੇ ਪਿਤਾ ਨੇ ਮੈਨੂੰ ਆਖਿਆ, ‘ਤੂੰ ਜਾਣਦਾ ਹੈਂ ਕਿ ਮੇਰੀ ਪਤਨੀ ਰਾਖੇਲ ਤੋਂ ਮੇਰੇ ਦੋ ਪੁੱਤਰ ਸਨ।"
9ਮੈਂ ਇੱਕ ਪੁੱਤਰ ਨੂੰ ਜਾਣ ਦਿੱਤਾ ਅਤੇ ਉਹ ਕਿਸੇ ਜੰਗਲੀ ਜਾਨਵਰ ਹੱਥੋਂ ਮਾਰਿਆ ਗਿਆ। ਅਤੇ ਮੈਂ ਉਸ ਨੂੰ ਉਸਤੋਂ ਮਗਰੋਂ ਨਹੀਂ ਦੇਖਿਆ।"
10ਜੇ ਤੁਸੀਂ ਮੇਰੇ ਦੂਸਰੇ ਪੁੱਤਰ ਨੂੰ ਵੀ ਮੇਰੇ ਕੋਲੋਂ ਲੈ ਜਾਵੋਂਗੇ, ਅਤੇ ਜੇ ਉਸ ਨੂੰ ਕੁਝ ਹੋ ਗਿਆ ਤਾਂ ਮੈਂ ਬੁੱਢਾ ਅਤੇ ਉਦਾਸ ਹੀ ਮਰ ਜਾਵਾਂਗਾ।’"

11ਹੁਣ, ਜ਼ਰਾ ਸੋਚੋ ਕਿ ਜੇ ਅਸੀਂ ਆਪਣੇ ਸਭ ਤੋਂ ਛੋਟੇ ਭਰਾ ਤੋਂ ਬਗੈਰ ਘਰ ਜਾਂਦੇ ਹਾਂ ਤਾਂ ਕੀ ਹੋਵੇਗਾ ਇਹ ਮੁੰਡਾ ਸਾਡੇ ਪਿਤਾ ਦੀ ਜ਼ਿੰਦਗੀ ਲਈ ਸਭ ਤੋਂ ਮਹੱਤਵਪੂਰਣ ਹੈ।"
12ਸਾਡਾ ਪਿਤਾ ਇਸ ਮੁੰਡੇ ਨੂੰ ਸਾਡੇ ਨਾਲ ਨਾ ਦੇਖਕੇ ਮਰ ਜਾਵੇਗਾ, ਅਤੇ ਇਹ ਦੋਸ਼ ਸਾਡਾ ਹੋਵੇਗਾ। ਅਸੀਂ ਆਪਣੇ ਪਿਤਾ ਨੂੰ ਬਹੁਤ ਸੋਗੀ ਮਨੁੱਖ ਵਾਂਗ ਕਬਰ ਵਿੱਚ ਪਹੁੰਚਾ ਦਿਆਂਗੇ।"
13“ਮੈਂ ਇਸ ਮੁੰਡੇ ਦੀ ਜੁੰਮੇਵਾਰੀ ਚੁੱਕੀ ਸੀ। ਮੈਂ ਆਪਣੇ ਪਿਤਾ ਨੂੰ ਆਖਿਆ ਸੀ, ‘ਜੇ ਮੈਂ ਇਸ ਨੂੰ ਤੁਹਾਡੇ ਕੋਲ ਵਾਪਸ ਨਾ ਲੈ ਕੇ ਆਇਆ ਤਾਂ ਤੁਸੀਂ ਮੈਨੂੰ ਉਮਰ ਭਰ ਲਈ ਦੋਸ਼ੀ ਠਹਿਰਾ ਸੱਕਦੇ ਹੋ।’"
14ਇਸ ਲਈ ਹੁਣ ਮੈਂ ਤੁਹਾਨੂੰ ਬੇਨਤੀ ਕਰਦਾ ਹਾਂ, ਕਿਰਪਾ ਕਰਕੇ ਇਸ ਮੁੰਡੇ ਨੂੰ ਆਪਣੇ ਭਰਾਵਾਂ ਨਾਲ ਵਾਪਸ ਜਾਣ ਦਿਉ। ਅਤੇ ਮੈਂ ਇੱਥੇ ਠਹਿਰਾਂਗਾ ਅਤੇ ਤੁਹਾਡਾ ਗੁਲਾਮ ਬਣਾਂਗਾ।"
15ਜੇ ਇਹ ਮੁੰਡਾ ਮੇਰੇ ਨਾਲ ਨਹੀਂ ਹੋਵੇਗਾ ਤਾਂ ਮੈਂ ਆਪਣੇ ਪਿਤਾ ਦਾ ਸਾਹਮਣਾ ਨਹੀਂ ਕਰ ਸੱਕਦਾ। ਮੈਂ ਇਸ ਗੱਲੋਂ ਬਹੁਤ ਭੈਭੀਤ ਹਾਂ ਕਿ ਮੇਰੇ ਪਿਤਾ ਦਾ ਕੀ ਹੋਵੇਗਾ।”"

16ਯੂਸੁਫ਼ ਦੱਸਦਾ ਹੈ ਕਿ ਉਹ ਕੌਣ ਹੈ ਯੂਸੁਫ਼ ਹੁਣ ਆਪਣੇ-ਆਪ ਉੱਤੇ ਹੋਰ ਬਹੁਤ ਚਿਰ ਕਾਬੂ ਨਹੀਂ ਰੱਖ ਸੱਕਿਆ। ਉਹ ਉੱਥੇ ਸਾਰੇ ਲੋਕਾਂ ਦੇ ਸਾਹਮਣੇ ਰੋ ਪਿਆ। ਯੂਸੁਫ਼ ਨੇ ਆਖਿਆ, “ਹਰੇਕ ਨੂੰ ਆਖੋ ਇੱਥੋਂ ਚੱਲਿਆ ਜਾਵੇ।” ਇਸ ਲਈ ਸਭ ਲੋਕ ਚੱਲੇ ਗਏ। ਸਿਰਫ਼ ਭਰਾ ਹੀ ਯੂਸੁਫ਼ ਦੇ ਕੋਲ ਰਹਿ ਗਏ। ਫ਼ੇਰ ਯੂਸੁਫ਼ ਨੇ ਉਨ੍ਹਾਂ ਨੂੰ ਦੱਸਿਆ ਕਿ ਉਹ ਕੌਣ ਹੈ।"
17ਯੂਸੁਫ਼ ਰੋਂਦਾ ਰਿਹਾ ਅਤੇ ਫ਼ਿਰਊਨ ਦੇ ਘਰ ਦੇ ਸਾਰੇ ਮਿਸਰੀ ਲੋਕਾਂ ਨੇ ਇਸ ਨੂੰ ਸੁਣਿਆ।"
18ਯੂਸੁਫ਼ ਨੇ ਆਪਣੇ ਭਰਾਵਾਂ ਨੂੰ ਆਖਿਆ, “ਮੈਂ ਤੁਹਾਡਾ ਭਰਾ ਯੂਸੁਫ਼ ਹਾਂ। ਕੀ ਮੇਰਾ ਪਿਤਾ ਠੀਕ-ਠਾਕ ਹੈ?” ਪਰ ਭਰਾਵਾਂ ਨੇ ਉਸ ਨੂੰ ਜਵਾਬ ਨਹੀਂ ਦਿੱਤਾ। ਉਹ ਉਲਝਣ ਵਿੱਚ ਪਏ ਹੋਏ ਅਤੇ ਡਰੇ ਹੋਏ ਸਨ।"
19ਇਸ ਲਈ ਯੂਸੁਫ਼ ਨੇ ਆਪਣੇ ਭਰਾਵਾਂ ਨੂੰ ਇੱਕ ਵਾਰੀ ਫ਼ੇਰ ਆਖਿਆ, “ਆਓ ਮੇਰੇ ਕੋਲ ਆਓ। ਮੈਂ ਬੇਨਤੀ ਕਰਦਾ ਹਾਂ ਇੱਥੇ ਆਓ।” ਇਸ ਲਈ ਭਰਾ ਯੂਸੁਫ਼ ਦੇ ਨੇੜੇ ਹੋ ਗਏ। ਅਤੇ ਯੂਸੁਫ਼ ਨੇ ਉਨ੍ਹਾਂ ਨੂੰ ਆਖਿਆ, “ਮੈਂ ਤੁਹਾਡਾ ਭਰਾ ਯੂਸੁਫ਼ ਹਾਂ। ਮੈਂ ਹੀ ਹਾਂ ਜਿਸ ਨੂੰ ਤੁਸੀਂ ਗੁਲਾਮ ਵਜੋਂ ਮਿਸਰ ਨੂੰ ਵੇਚ ਦਿੱਤਾ ਸੀ।"
20ਹੁਣ, ਫ਼ਿਕਰ ਨਾ ਕਰੋ। ਜੋ ਕੁਝ ਤੁਸੀਂ ਕੀਤਾ ਸੀ ਉਸ ਕਾਰਣ ਆਪਣੇ-ਆਪ ਉੱਤੇ ਗੁੱਸਾ ਨਾ ਕਰੋ। ਇਹ ਮੇਰੇ ਲਈ ਪਰਮੇਸ਼ੁਰ ਦੀ ਯੋਜਨਾ ਸੀ ਕਿ ਮੈਂ ਇੱਥੇ ਆਉਂਦਾ। ਮੈਂ ਇੱਥੇ ਤੁਹਾਡੀ ਜਾਨ ਬਚਾਉਣ ਲਈ ਹਾਂ।"

21ਅਕਾਲ ਦਾ ਇਹ ਭਿਆਨਕ ਸਮਾਂ ਹੁਣ ਦੋ ਸਾਲ ਤੋਂ ਜਾਰੀ ਹੈ। ਅਤੇ ਪੰਜ ਵਰ੍ਹੇ ਹੋਰ ਫ਼ਸਲਾਂ ਦੀ ਬਿਜਾਈ ਜਾਂ ਵਾਢੀ ਤੋਂ ਬਿਨਾ ਰਹਿਣਗੇ।"
22ਇਸ ਲਈ ਪਰਮੇਸ਼ੁਰ ਨੇ ਮੈਨੂੰ ਇੱਥੇ ਤੁਹਾਡੇ ਨਾਲੋਂ ਪਹਿਲਾਂ ਭੇਜ ਦਿੱਤਾ ਸੀ ਤਾਂ ਜੋ ਮੈਂ ਇਸ ਦੇਸ਼ ਵਿੱਚ ਤੁਹਾਡੇ ਲੋਕਾਂ ਨੂੰ ਬਚਾ ਸੱਕਾਂ।"
23ਇਹ ਤੁਹਾਡਾ ਦੋਸ਼ ਨਹੀਂ ਸੀ ਕਿ ਮੈਨੂੰ ਇੱਥੇ ਭੇਜਿਆ ਗਿਆ। ਇਹ ਪਰਮੇਸ਼ੁਰ ਦੀ ਯੋਜਨਾ ਸੀ। ਪਰਮੇਸ਼ੁਰ ਨੇ ਮੈਨੂੰ ਫ਼ਿਰਊਨ ਲਈ ਪਿਤਾ ਵਾਂਗ ਬਣਾਇਆ। ਮੈਂ ਉਸ ਦੇ ਸਾਰੇ ਘਰ ਅਤੇ ਪੂਰੇ ਮਿਸਰ ਦਾ ਰਾਜਪਾਲ ਹਾਂ।”"
24ਇਸਰਾਏਲ ਨੂੰ ਮਿਸਰ ਆਉਣ ਦਾ ਸੱਦਾ ਯੂਸੁਫ਼ ਨੇ ਆਖਿਆ, “ਛੇਤੀ ਕਰੋ ਅਤੇ ਮੇਰੇ ਪਿਤਾ ਕੋਲ ਜਾਉ। ਉਸ ਨੂੰ ਆਖੋ ਕਿ ਉਸ ਦੇ ਪੁੱਤਰ ਯੂਸੁਫ਼ ਨੇ ਇਹ ਸੰਦੇਸ਼ ਭੇਜਿਆ ਹੈ: ‘ਪਰਮੇਸ਼ੁਰ ਨੇ ਮੈਨੂੰ ਮਿਸਰ ਦਾ ਰਾਜਪਾਲ ਬਣਾਇਆ ਹੈ। ਇਸ ਲਈ ਇੱਥੇ ਮੇਰੇ ਕੋਲ ਆਉ। ਦੇਰੀ ਨਾ ਕਰੋ। ਹੁਣੇ ਆ ਜਾਉ।"
25ਤੁਸੀਂ ਮੇਰੇ ਨੇੜੇ ਗੋਸ਼ਨ ਦੀ ਧਰਤੀ ਉੱਤੇ ਰਹਿ ਸੱਕਦੇ ਹੋ। ਤੁਸੀਂ, ਤੁਹਾਡੇ ਬੱਚੇ, ਤੁਹਾਡੇ ਪੋਤਰੇ ਅਤੇ ਤੁਹਾਡੇ ਸਾਰੇ ਪਸ਼ੂ ਇੱਥੇ ਸਵਾਗਤ ਦੇ ਯੋਗ ਹਨ।"

26ਮੈਂ ਅਕਾਲ ਦੇ ਅਗਲੇ ਪੰਜ ਸਾਲ ਤੁਹਾਡੀ ਦੇਖ-ਭਾਲ ਕਰਾਂਗਾ। ਇਸ ਲਈ ਤੁਹਾਡਾ ਅਤੇ ਤੁਹਾਡੇ ਪਰਿਵਾਰ ਦਾ ਕੋਈ ਨੁਕਸਾਨ ਨਹੀਂ ਹੋਵੇਗਾ।’"
27“ਯੂਸੁਫ਼ ਨੇ ਆਪਣੇ ਭਰਾਵਾਂ ਨੂੰ ਦੱਸਿਆ, ਅਵੱਸ਼ ਹੀ ਤੁਸੀਂ ਦੇਖ ਸੱਕਦੇ ਹੋ ਕਿ ਮੈਂ ਸੱਚਮੁੱਚ ਯੂਸੁਫ਼ ਹੀ ਹਾਂ। ਮੇਰਾ ਭਰਾ ਬਿਨਯਾਮੀਨ ਵੀ ਜਾਣਦਾ ਹੈ ਕਿ ਮੈਂ ਸੱਚਮੁੱਚ ਯੂਸੁਫ਼ ਹੀ ਹਾਂ, ਤੁਹਾਡਾ ਭਰਾ, ਤੁਹਾਡੇ ਨਾਲ ਗੱਲ ਕਰ ਰਿਹਾ।"
28ਇਸ ਲਈ ਮੇਰੇ ਪਿਤਾ ਨੂੰ ਉਸ ਇੱਜ਼ਤ ਬਾਰੇ ਦੱਸੋ ਜਿਹੜੀ ਇੱਥੇ ਮੈਨੂੰ ਮਿਸਰ ਵਿੱਚ ਮਿਲੀ ਹੋਈ ਹੈ। ਉਸ ਨੂੰ ਉਹ ਸਾਰਾ ਕੁਝ ਦੱਸੋ ਜੋ ਤੁਸੀਂ ਇੱਥੇ ਦੇਖਿਆ ਹੈ। ਹੁਣ ਛੇਤੀ ਕਰੋ, ਮੇਰੇ ਪਿਤਾ ਨੂੰ ਮੇਰੇ ਕੋਲ ਵਾਪਸ ਲੈ ਕੇ ਆਉ।”"
29ਫ਼ੇਰ ਯੂਸੁਫ਼ ਨੇ ਆਪਣੇ ਭਰਾ ਬਿਨਯਾਮੀਨ ਨੂੰ ਜ਼ਫ਼ੀ ਵਿੱਚ ਲਿਆ ਅਤੇ ਉਹ ਦੋਵੇਂ ਰੋ ਪਏ।"
30ਫ਼ੇਰ ਯੂਸੁਫ਼ ਨੇ ਆਪਣੇ ਸਾਰੇ ਭਰਾਵਾਂ ਨੂੰ ਚੁੰਮਿਆ ਅਤੇ ਉਨ੍ਹਾਂ ਨਾਲ ਲੱਗ ਕੇ ਰੋਇਆ। ਇਸਤੋਂ ਮਗਰੋਂ ਭਰਾ ਉਸ ਨਾਲ ਗੱਲਾਂ ਕਰਨ ਲੱਗੇ।"

31ਫ਼ਿਰਊਨ ਨੂੰ ਪਤਾ ਲੱਗਿਆ ਕਿ ਯੂਸੁਫ਼ ਦੇ ਭਰਾ ਉਸ ਕੋਲ ਆਏ ਹਨ। ਇਹ ਖ਼ਬਰ ਫ਼ਿਰਊਨ ਦੇ ਸਾਰੇ ਘਰ ਵਿੱਚ ਫ਼ੈਲ ਗਈ। ਫ਼ਿਰਊਨ ਅਤੇ ਉਸ ਦੇ ਨੌਕਰ ਬਹੁਤ ਉੱਤੇਜ਼ਿਤ ਸਨ।"
32ਫ਼ਿਰਊਨ ਨੇ ਯੂਸੁਫ਼ ਨੂੰ ਆਖਿਆ, “ਆਪਣੇ ਭਰਾਵਾਂ ਨੂੰ ਆਖ ਕਿ ਉਹ ਸਾਰਾ ਲੋੜੀਂਦਾ ਅਨਾਜ ਕਨਾਨ ਦੀ ਧਰਤੀ ਉੱਤੇ ਲੈ ਜਾਣ।"
33ਉਨ੍ਹਾਂ ਨੂੰ ਆਖ ਕਿ ਉਹ ਤੇਰੇ ਪਿਤਾ ਨੂੰ ਆਪਣੇ ਪਰਿਵਾਰਾਂ ਨੂੰ ਇੱਥੇ ਮੇਰੇ ਕੋਲ ਵਾਪਸ ਲੈ ਕੇ ਆਉਣ। ਮੈਂ ਤੁਹਾਨੂੰ ਰਹਿਣ ਵਾਸਤੇ ਮਿਸਰ ਦੀ ਸਭ ਤੋਂ ਚੰਗੀ ਜ਼ਮੀਨ ਦੇਵਾਂਗਾ। ਅਤੇ ਤੁਹਾਡਾ ਪਰਿਵਾਰ ਇੱਥੋਂ ਦਾ ਬਿਹਤਰੀਨ ਭੋਜਨ ਖਾ ਸੱਕਦਾ ਹੈ।”"
34ਫ਼ੇਰ ਫ਼ਿਰਊਨ ਨੇ ਆਖਿਆ, “ਆਪਣੇ ਭਰਾਵਾਂ ਨੂੰ ਸਾਡੀਆਂ ਕੁਝ ਵੱਧੀਆਂ ਗੱਡੀਆਂ ਵੀ ਦਿਉ। ਉਨ੍ਹਾਂ ਨੂੰ ਆਖੋ ਕਿ ਕਨਾਨ ਜਾਣ ਅਤੇ ਤੁਹਾਡੇ ਪਿਤਾ, ਸਾਰੀਆਂ ਔਰਤਾਂ ਅਤੇ ਬੱਚਿਆਂ ਨੂੰ ਗੱਡੀਆਂ ਵਿੱਚ ਬਿਠਾਕੇ ਵਾਪਸ ਆ ਜਾਣ।"
You have read Genesis 44
34 verses