Lumina
Genesis

Genesis 45

Genesis 45·Punjabi Bible

1ਉਹ ਆਪਣੇ ਸਾਰੇ ਸਮਾਨ ਨੂੰ ਇੱਥੇ ਲਿਆਉਣ ਦੀ ਚਿੰਤਾ ਨਾ ਕਰਨ। ਅਸੀਂ ਉਨ੍ਹਾਂ ਨੂੰ ਮਿਸਰ ਦੀਆਂ ਸਭ ਤੋਂ ਵੱਧੀਆਂ ਚੀਜ਼ਾਂ ਦੇਵਾਂਗੇ।”"

2ਇਸ ਲਈ ਇਸਰਾਏਲ ਦੇ ਪੁੱਤਰਾਂ ਨੇ ਇਹੀ ਗੱਲ ਕੀਤੀ। ਯੂਸੁਫ਼ ਨੇ ਉਨ੍ਹਾਂ ਨੂੰ ਚੰਗੀਆਂ ਗੱਡੀਆਂ ਦੇ ਦਿੱਤੀਆਂ ਜਿਹਾ ਕਿ ਫ਼ਿਰਊਨ ਨੇ ਇਕਰਾਰ ਕੀਤਾ ਸੀ। ਅਤੇ ਯੂਸੁਫ਼ ਨੇ ਉਨ੍ਹਾਂ ਨੂੰ ਉਨ੍ਹਾਂ ਦੇ ਸਫ਼ਰ ਲਈ ਕਾਫ਼ੀ ਭੋਜਨ ਦੇ ਦਿੱਤਾ।"

3ਯੂਸੁਫ਼ ਨੇ ਹਰੇਕ ਭਰਾ ਨੂੰ ਚੰਗੇ ਕੱਪੜੇ ਦਾ ਸੂਟ ਦਿੱਤਾ। ਪਰ ਯੂਸੁਫ਼ ਨੇ ਬਿਨਯਾਮੀਨ ਨੂੰ ਸੁੰਦਰ ਕੱਪੜੇ ਦੇ ਪੰਜ ਸੂਟ ਦਿੱਤੇ। ਅਤੇ ਯੂਸੁਫ਼ ਨੇ ਬਿਨਯਾਮੀਨ ਨੂੰ ਚਾਂਦੀ ਦੇ 300 ਸਿੱਕੇ ਵੀ ਦਿੱਤੇ।"

4ਯੂਸੁਫ਼ ਨੇ ਆਪਣੇ ਪਿਤਾ ਨੂੰ ਵੀ ਸੁਗਾਤਾਂ ਭੇਜੀਆਂ। ਉਸ ਨੇ ਮਿਸਰ ਦੀਆਂ ਬਹੁਤ ਸਾਰੀਆਂ ਚੰਗੀਆਂ ਚੀਜ਼ਾਂ ਨਾਲ ਭਰੇ ਥੈਲੇ ਦਸ ਖੋਤਿਆਂ ਉੱਤੇ ਲੱਦ ਦਿੱਤੇ। ਅਤੇ ਉਸ ਨੇ ਆਪਣੇ ਪਿਤਾ ਦੇ ਵਾਪਸੀ ਸਫ਼ਰ ਲਈ ਦਸ ਖੋਤੇ ਅਨਾਜ ਰੋਟੀ ਅਤੇ ਹੋਰ ਭੋਜਨ ਨਾਲ ਲੱਦ ਹੋਏ ਵੀ ਭੇਜੇ।"

5ਫ਼ੇਰ ਯੂਸੁਫ਼ ਨੇ ਆਪਣੇ ਭਰਾਵਾਂ ਨੂੰ ਵਿਦਾ ਕਰ ਦਿੱਤਾ। ਅਤੇ ਜਦੋਂ ਉਹ ਜਾਣ ਲੱਗੇ ਤਾਂ ਯੂਸੁਫ਼ ਨੇ ਉਨ੍ਹਾਂ ਨੂੰ ਆਖਿਆ, “ਸਿੱਧੇ ਘਰ ਜਾਇਓ। ਅਤੇ ਰਸਤੇ ਵਿੱਚ ਲੜਿਓ ਨਾ।”"

Genesis 45 illustration - Genesis Chapter 45

6ਇਸ ਲਈ ਭਰਾ ਮਿਸਰ ਤੋਂ ਤੁਰ ਪਏ ਅਤੇ ਕਨਾਨ ਦੀ ਧਰਤੀ ਉੱਤੇ ਆਪਣੇ ਪਿਤਾ ਯਾਕੂਬ ਕੋਲ ਚੱਲੇ ਗਏ।"

7ਭਰਾਵਾਂ ਨੇ ਉਸ ਨੂੰ ਦੱਸਿਆ, “ਪਿਤਾ ਜੀ, ਯੂਸੁਫ਼ ਹਾਲੇ ਜਿਉਂਦਾ ਹੈ! ਅਤੇ ਉਹ ਸਾਰੇ ਮਿਸਰ ਦੇਸ਼ ਦਾ ਰਾਜਪਾਲ ਹੈ।” ਉਸ ਦੇ ਪਿਤਾ ਨੂੰ ਸਮਝ ਨਾ ਆਵੇ ਕਿ ਕੀ ਸੋਚੇ। ਪਹਿਲਾਂ ਤਾਂ ਉਸ ਨੂੰ ਉਨ੍ਹਾਂ ਉੱਤੇ ਵਿਸ਼ਵਾਸ ਨਹੀਂ ਆਇਆ।"

8ਪਰ ਫ਼ੇਰ ਉਨ੍ਹਾਂ ਨੇ ਉਸ ਨੂੰ ਹਰ ਉਹ ਗੱਲ ਦੱਸੀ ਜਿਹੜੀ ਯੂਸੁਫ਼ ਨੇ ਆਖੀ ਸੀ। ਅਤੇ ਯਾਕੂਬ ਨੇ ਉਹ ਗੱਡੀਆਂ ਵੀ ਦੇਖੀਆਂ ਜਿਹੜੀਆਂ ਯੂਸੁਫ਼ ਨੇ ਉਸ ਨੂੰ ਮਿਸਰ ਵਾਪਸ ਲਿਜਾਣ ਲਈ ਭੇਜੀਆਂ ਸਨ। ਫ਼ੇਰ ਯਾਕੂਬ ਬਹੁਤ ਉੱਤੇਜਿਤ ਹੋ ਗਿਆ। ਅਤੇ ਬਹੁਤ ਖੁਸ਼ ਹੋ ਗਿਆ।"

9ਇਸਰਾਏਲ ਨੇ ਆਖਿਆ, “ਹੁਣ ਮੈਨੂੰ ਤੁਹਾਡੇ ਉਤੇ ਵਿਸ਼ਵਾਸ ਹੋ ਗਿਆ ਹੈ। ਮੇਰਾ ਪੁੱਤਰ ਯੂਸੁਫ਼ ਅਜੇ ਜਿਉਂਦਾ ਹੈ! ਮੈਂ ਉਸ ਨੂੰ ਮਰਨ ਤੋਂ ਪਹਿਲਾਂ ਦੇਖਣ ਲਈ ਜਾ ਰਿਹਾ ਹਾਂ।”"

10ਪਰਮੇਸ਼ੁਰ ਇਸਰਾਏਲ ਨੂੰ ਤਸੱਲੀ ਦਿੰਦਾ ਹੈ ਇਸ ਲਈ ਇਸਰਾਏਲ ਨੇ ਮਿਸਰ ਵੱਲ ਆਪਣਾ ਸਫ਼ਰ ਸ਼ੁਰੂ ਕੀਤਾ। ਪਹਿਲਾਂ ਇਸਰਾਏਲ ਅਤੇ ਉਸ ਦੇ ਨਾਲ ਹਰ ਕੋਈ ਬਏਰਸਬਾ ਪਹੁੰਚਿਆ। ਉੱਥੇ ਇਸਰਾਏਲ ਨੇ ਪਰਮੇਸ਼ੁਰ, ਆਪਣੇ ਪਿਤਾ ਇਸਹਾਕ ਦੇ ਪਰਮੇਸ਼ੁਰ, ਦੀ ਉਪਾਸਨਾ ਕੀਤੀ। ਉਸ ਨੇ ਬਲੀਆਂ ਚੜ੍ਹਾਈਆਂ।"

Genesis 45 illustration - Genesis Chapter 45

11ਰਾਤ ਵੇਲੇ, ਪਰਮੇਸ਼ੁਰ ਨੇ ਇਸਰਾਏਲ ਨਾਲ ਸੁਪਨੇ ਵਿੱਚ ਗੱਲ ਕੀਤੀ। ਪਰਮੇਸ਼ੁਰ ਨੇ ਆਖਿਆ, “ਯਾਕੂਬ, ਯਾਕੂਬ।” ਅਤੇ ਇਸਰਾਏਲ ਨੇ ਜਵਾਬ ਦਿੱਤਾ, “ਮੈਂ ਇੱਥੇ ਹਾਂ।”"

12ਫ਼ੇਰ ਪਰਮੇਸ਼ੁਰ ਨੇ ਆਖਿਆ, “ਮੈਂ ਪਰਮੇਸ਼ੁਰ ਹਾਂ, ਤੇਰੇ ਪਿਤਾ ਦਾ ਪਰਮੇਸ਼ੁਰ। ਮਿਸਰ ਜਾਣ ਤੋਂ ਨਾ ਡਰ। ਮਿਸਰ ਵਿੱਚ ਮੈਂ ਤੈਨੂੰ ਇੱਕ ਮਹਾਨ ਕੌਮ ਬਣਾ ਦਿਆਂਗਾ।"

13ਮੈਂ ਤੇਰੇ ਨਾਲ ਮਿਸਰ ਜਾਵਾਂਗਾ। ਅਤੇ ਮੈਂ ਤੈਨੂੰ ਮਿਸਰ ਵਿੱਚੋਂ ਇੱਕ ਵਾਰ ਫ਼ੇਰ ਬਾਹਰ ਕੱਢ ਲਿਆਵਾਂਗਾ। ਤੇਰੀ ਮੌਤ ਮਿਸਰ ਵਿੱਚ ਹੋਵੇਗੀ, ਪਰ ਯੂਸੁਫ਼ ਤੇਰੇ ਨਾਲ ਹੋਵੇਗਾ ਜਦੋਂ ਤੂੰ ਮਰੇਂਗਾ ਉਹ ਆਪਣੇ ਹੱਥਾਂ ਨਾਲ ਤੇਰੀਆਂ ਅੱਖਾਂ ਬੰਦ ਕਰੇਗਾ।”"

14ਇਸਰਾਏਲ ਮਿਸਰ ਨੂੰ ਜਾਂਦਾ ਹੈ ਫ਼ੇਰ ਯਾਕੂਬ ਬਏਰਸਬਾ ਤੋਂ ਚੱਲ ਪਿਆ ਅਤੇ ਮਿਸਰ ਵੱਲ ਨੂੰ ਸਫ਼ਰ ਕੀਤਾ। ਇਸਰਾਏਲ ਦੇ ਪੁੱਤਰ, ਆਪਣੇ ਪਿਤਾ, ਆਪਣੀਆਂ ਪਤਨੀਆਂ ਅਤੇ ਆਪਣੇ ਸਾਰੇ ਬੱਚਿਆਂ ਨੂੰ ਮਿਸਰ ਲੈ ਆਏ। ਉਨ੍ਹਾਂ ਨੇ ਉਨ੍ਹਾਂ ਗੱਡੀਆਂ ਵਿੱਚ ਸਫ਼ਰ ਕੀਤਾ ਜਿਹੜੀਆਂ ਫ਼ਿਰਊਨ ਨੇ ਭੇਜੀਆਂ ਸਨ।"

15ਉਨ੍ਹਾਂ ਨਾਲ ਉਨ੍ਹਾਂ ਦੇ ਸਾਰੇ ਪਸ਼ੂ ਅਤੇ ਹੋਰ ਸਾਰੀਆਂ ਚੀਜ਼ਾਂ ਵੀ ਸਨ ਜਿਹੜੀਆਂ ਕਨਾਨ ਦੀ ਧਰਤੀ ਉੱਤੇ ਉਨ੍ਹਾਂ ਦੀਆਂ ਸਨ। ਇਸ ਲਈ ਇਸਰਾਏਲ ਆਪਣੇ ਸਾਰੇ ਬੱਚਿਆਂ ਅਤੇ ਆਪਣੇ ਪਰਿਵਾਰ ਨਾਲ ਮਿਸਰ ਚੱਲਾ ਗਿਆ।"

Genesis 45 illustration - Genesis Chapter 45

16ਉਸ ਦੇ ਨਾਲ ਉਸ ਦੇ ਪੁੱਤਰ ਅਤੇ ਪੋਤਰੇ, ਉਸ ਦੀਆਂ ਧੀਆਂ ਅਤੇ ਪੋਤਰੀਆਂ ਸਨ। ਉਸਦਾ ਸਾਰਾ ਪਰਿਵਾਰ ਉਸ ਦੇ ਨਾਲ ਮਿਸਰ ਚੱਲਾ ਗਿਆ।"

17ਯਾਕੂਬ ਦਾ ਪਰਿਵਾਰ ਇਸਰਾਏਲ ਦੇ ਪੁੱਤਰਾਂ ਅਤੇ ਉਸ ਦੇ ਪਰਿਵਾਰ ਵਾਲੇ ਜਿਹੜੇ ਉਸ ਦੇ ਨਾਲ ਮਿਸਰ ਵਿੱਚ ਗਏ, ਉਨ੍ਹਾਂ ਦੇ ਨਾਮ ਇਹ ਹਨ: ਰਊਬੇਨ ਯਾਕੂਬ ਦਾ ਪਹਿਲਾ ਪੁੱਤਰ ਸੀ।"

18ਰਊਬੇਨ ਦੇ ਪੁੱਤਰ ਸਨ ਹਨੋਕ, ਫ਼ੱਲੂ, ਹੇਸਰੋਨ ਅਤੇ ਕਰਮੀ।"

19ਸਿਮਓਨ ਦੇ ਪੁੱਤਰ ਸਨ ਯਮੂਏਲ, ਯਾਮੀਨ, ਓਹਦ, ਯਾਕੀਨ ਅਤੇ ਸੋਹਰ। ਉਨ੍ਹਾਂ ਵਿੱਚ ਸ਼ਾਊਲ ਵੀ ਸੀ (ਸ਼ਾਊਲ ਕਨਾਨੀ ਔਰਤ ਤੋਂ ਜੰਮਿਆ ਸੀ।)"

20ਲੇਵੀ ਦੇ ਪੁੱਤਰ ਸਨ ਗੇਰਸ਼ੋਨ, ਕਹਾਥ ਅਤੇ ਮਰਾਰੀ।"

Genesis 45 illustration - Genesis Chapter 45

21ਯਹੂਦਾਹ ਦੇ ਪੁੱਤਰ ਸਨ ਏਰ, ਓਨਾਨ, ਸ਼ੇਲਾਹ, ਫ਼ਰਸ ਅਤੇ ਜ਼ਾਰਹ। (ਏਰ ਅਤੇ ਓਨਾਨ ਉਦੋਂ ਹੀ ਮਰ ਗਏ ਸਨ ਜਦੋਂ ਅਜੇ ਉਹ ਕਨਾਨ ਵਿੱਚ ਹੀ ਸਨ।) ਫ਼ਰਸ ਦੇ ਪੁੱਤਰ ਸਨ ਹਸਰੋਨ ਅਤੇ ਹਾਮੂਲ।"

22ਯਿੱਸਾਕਾਰ ਦੇ ਪੁੱਤਰ ਸਨ ਤੋਂਲਾ, ਪੁੱਵਾਹ ਯੋਬ ਅਤੇ ਸਿਮਰੋਨ।"

23ਜ਼ਬੁਲੂਨ ਦੇ ਪੁੱਤਰ ਸਨ ਸਰਦ, ਏਲੋਨ ਅਤੇ ਯਹਲਏਲ।"

24ਰਊਬੇਨ, ਸਿਮਓਨ, ਲੇਵੀ, ਯਹੂਦਾਹ, ਯਿੱਸਾਕਾਰ ਅਤੇ ਜ਼ਬੁਲੂਨ ਯਾਕੂਬ ਦੇ ਉਸਦੀ ਪਤਨੀ ਲੇਆਹ ਤੋਂ, ਪੁੱਤਰ ਸਨ। ਲੇਆਹ ਨੇ ਉਨ੍ਹਾਂ ਪੁੱਤਰਾਂ ਨੂੰ ਪਦਨ ਅਰਾਮ ਵਿੱਚ ਜਨਮ ਦਿੱਤਾ ਸੀ। ਉਸਦੀ ਇੱਕ ਧੀ ਸੀ ਜਿਸਦਾ ਨਾਮ ਦੀਨਾਹ ਸੀ। ਉਸ ਦੇ ਪਰਿਵਾਰ ਵਿੱਚ 33 ਸਦੱਸ ਸਨ।"

25ਗਾਦ ਦੇ ਪੁੱਤਰ ਸਨ ਸਿਫ਼ਯੋਨ, ਹੱਗੀ, ਸ਼ੂਨੀ, ਅਸਬੋਨ, ਏਰੀ, ਅਰੋਦੀ ਅਤੇ ਅਰਏਲੀ।"

Genesis 45 illustration - Genesis Chapter 45

26ਆਸ਼ੇਰ ਦੇ ਪੁੱਤਰ ਯਿਮਨਾਹ, ਯਿਸ਼ਵਾਹ, ਯਿਸ਼ਵੀ, ਬਰੀਆਹ ਅਤੇ ਉਨ੍ਹਾਂ ਦੀ ਭੈਣ ਸਰਹ ਸੀ। ਬਰੀਆਹ ਦੇ ਪੁੱਤਰ ਸਨ ਹਬਰ ਅਤੇ ਮਲਕੀਏਲ।"

27ਇਹ ਸਾਰੇ ਉੱਤਰਾਧਿਕਾਰੀ ਯਾਕੂਬ ਦੇ ਉਸਦੀ ਪਤਨੀ ਦੀ ਦਾਸੀ, ਜ਼ਿਲਫ਼ਾਹ ਤੋਂ ਸਨ। (ਜ਼ਿਲਫ਼ਾਹ ਉਹ ਦਾਸੀ ਸੀ ਜੋ ਲਾਬਾਨ ਨੇ ਆਪਣੀ ਧੀ ਲੇਆਹ ਨੂੰ ਦਿੱਤੀ ਸੀ। ਇਸ ਪਰਿਵਾਰ ਵਿੱਚ 16 ਸਦੱਸ ਸਨ।)"

28ਬਿਨਯਾਮੀਨ ਵੀ ਯਾਕੂਬ ਦੇ ਨਾਲ ਸੀ। ਬਿਨਯਾਮੀਨ ਯਾਕੂਬ ਦਾ ਰਾਖੇਲ ਤੋਂ, ਪੁੱਤਰ ਸੀ (ਯੂਸੁਫ਼ ਵੀ ਰਾਖੇਲ ਦਾ ਪੁੱਤਰ ਸੀ, ਪਰ ਯੂਸੁਫ਼ ਪਹਿਲਾਂ ਹੀ ਮਿਸਰ ਵਿੱਚ ਸੀ।)"

Chapter Complete

You have read Genesis 45

28 verses