Lumina
Genesis

Genesis 46

Genesis 46·Punjabi Bible

1ਮਿਸਰ ਵਿੱਚ, ਯੂਸੁਫ਼ ਦੇ ਦੋ ਪੁੱਤਰ ਸਨ, ਮਨੱਸ਼ਹ ਅਤੇ ਇਫ਼ਰਾਈਮ। (ਯੂਸੁਫ਼ ਦੀ ਪਤਨੀ ਓਨ ਸ਼ਹਿਰ ਦੇ ਜਾਜਕ ਪੋਟੀਫ਼ਰਾ ਦੀ ਧੀ, ਆਸਨਥ ਸੀ।)"

2ਬਿਨਯਾਮੀਨ ਦੇ ਪੁੱਤਰ ਸਨ ਬਲਾ, ਬਕਰ, ਅਸ਼ਬੇਲ, ਗੇਰਾ, ਨਾਮਾ, ਏਹੀ, ਰੋਸ਼, ਮੁੱਫ਼ੀਮ, ਹੁੱਫ਼ੀਮ ਅਤੇ ਆਰਦ।"

3ਉਹ ਯਾਕੂਬ ਦੇ ਪੁੱਤਰ, ਉਸਦੀ ਪਤਨੀ ਰੱਖੇਲ ਦੀ ਕੁੱਖੋਂ, ਇਸ ਪਰਿਵਾਰ ਵਿੱਚ 14 ਸਦੱਸ ਸਨ।"

4ਦਾਨ ਦਾ ਪੁੱਤਰ ਹੁਸ਼ੀਮ ਸੀ।"

5ਨਫ਼ਤਾਲੀ ਦੇ ਪੁੱਤਰ ਸਨ ਯਹਸਏਲ, ਗੂਨੀ, ਯੇਸਰ ਅਤੇ ਸ਼ਿੱਲੇਮ।"

Genesis 46 illustration - Genesis Chapter 46

6ਇਹ ਯਾਕੂਬ ਅਤੇ ਬਿਲਹਾਹ ਦੇ ਪੁੱਤਰ ਸਨ। (ਬਿਲਹਾਹ ਉਹ ਦਾਸੀ ਸੀ ਜਿਸ ਨੂੰ ਲਾਬਾਨ ਨੇ ਆਪਣੀ ਧੀ ਰਾਖੇਲ ਨੂੰ ਦਿੱਤਾ ਸੀ।) ਇਸ ਪਰਿਵਾਰ ਵਿੱਚ 7 ਸਦੱਸ ਸਨ।"

7ਯਾਕੂਬ ਦੇ ਸਿੱਧੇ ਉੱਤਰਾਧਿਕਾਰੀਆਂ ਦੀ ਗਿਣਤੀ, ਜਿਹੜੇ ਉਸ ਦੇ ਨਾਮ ਮਿਸਰ ਵਿੱਚ ਗਏ ਸਨ, 66 ਸੀ। (ਯਾਕੂਬ ਦੇ ਪੁੱਤਰਾਂ ਦੀਆਂ ਪਤਨੀਆਂ ਨੂੰ ਇਸ ਗਿਣਤੀ ਵਿੱਚ ਸ਼ਾਮਿਲ ਨਹੀਂ ਸੀ ਕੀਤਾ ਗਿਆ।)"

8ਇਨ੍ਹਾਂ ਤੋਂ ਇਲਾਵਾ, ਯੂਸੁਫ਼ ਦੇ ਦੋ ਪੁੱਤਰ ਸਨ। ਉਹ ਮਿਸਰ ਵਿੱਚ ਜਨਮੇ ਸਨ। ਇਸ ਤਰ੍ਹਾਂ ਮਿਸਰ ਵਿੱਚ ਯਾਕੂਬ ਦੇ ਪਰਿਵਾਰ ਵਾਲੇ ਲੋਕਾਂ ਦੀ ਕੁਲ ਗਿਣਤੀ 70 ਸੀ।"

9ਇਸਰਾਏਲ ਮਿਸਰ ਵਿੱਚ ਪਹੁੰਚਦਾ ਹੈ ਯਾਕੂਬ ਨੇ ਯੂਸੁਫ਼ ਨਾਲ ਮੁਲਾਕਾਤ ਕਰਨ ਲਈ ਪਹਿਲਾਂ ਯਹੂਦਾਹ ਨੂੰ ਭੇਜਿਆ। ਯਹੂਦਾਹ ਗੋਸ਼ਨ ਦੀ ਧਰਤੀ ਉੱਤੇ ਯੂਸੁਫ਼ ਕੋਲ ਗਿਆ। ਫ਼ੇਰ ਯਾਕੂਬ ਅਤੇ ਉਸ ਦੇ ਆਦਮੀ ਉਸ ਧਰਤੀ ਉੱਤੇ ਗਏ।"

10ਯੂਸੁਫ਼ ਨੂੰ ਪਤਾ ਲੱਗਿਆ ਕਿ ਉਸਦਾ ਪਿਤਾ ਆ ਰਿਹਾ ਹੈ। ਇਸ ਲਈ ਯੂਸੁਫ਼ ਨੇ ਆਪਣਾ ਰੱਥ ਤਿਆਰ ਕੀਤਾ ਅਤੇ ਆਪਣੇ ਪਿਤਾ ਇਸਰਾਏਲ ਨੂੰ ਮਿਲਣ ਲਈ ਗੋਸ਼ਨ ਚੱਲਾ ਗਿਆ। ਜਦੋਂ ਯੂਸੁਫ਼ ਨੇ ਆਪਣੇ ਪਿਤਾ ਨੂੰ ਦੇਖਿਆ ਉਹ ਉਸ ਦੇ ਗਲ ਨਾਲ ਚਿਂਬੜ ਗਿਆ ਅਤੇ ਕਾਫ਼ੀ ਚਿਰ ਰੋਂਦਾ ਰਿਹਾ।"

Genesis 46 illustration - Genesis Chapter 46

11ਫ਼ੇਰ ਇਸਰਾਏਲ ਨੇ ਯੂਸੁਫ਼ ਨੂੰ ਆਖਿਆ, “ਹੁਣ ਮੈਂ ਸ਼ਾਂਤੀ ਨਾਲ ਮਰ ਸੱਕਾਂਗਾ। ਮੈਂ ਤੇਰਾ ਚਿਹਰਾ ਦੇਖ ਲਿਆ ਹੈ ਅਤੇ ਮੈਂ ਜਾਣਦਾ ਹਾਂ ਕਿ ਤੂੰ ਹਾਲੇ ਜਿਉਂਦਾ ਹੈ।”"

12ਯੂਸੁਫ਼ ਨੇ ਆਪਣੇ ਭਰਾਵਾਂ ਅਤੇ ਆਪਣੇ ਪਿਤਾ ਦੇ ਹੋਰ ਸਾਰੇ ਪਰਿਵਾਰਾਂ ਨੂੰ ਆਖਿਆ, “ਮੈਂ ਫ਼ਿਰਊਨ ਨੂੰ ਜਾਕੇ ਖ਼ਬਰ ਦਿੰਦਾ ਹਾਂ ਕਿ ਤੁਸੀਂ ਇੱਥੇ ਆ ਗਏ ਹੋ। ਮੈਂ ਫ਼ਿਰਊਨ ਨੂੰ ਆਖਾਂਗਾ, ‘ਮੇਰੇ ਭਰਾਵਾਂ ਨੇ ਅਤੇ ਮੇਰੇ ਪਿਤਾ ਦੇ ਬਾਕੀ ਦੇ ਪਰਿਵਾਰਾਂ ਨੇ ਕਨਾਨ ਦੀ ਧਰਤੀ ਛੱਡ ਦਿੱਤੀ ਹੈ ਅਤੇ ਇੱਥੇ ਮੇਰੇ ਕੋਲ ਆ ਗਏ ਹਨ।"

13ਉਹ ਆਜੜੀਆਂ ਦਾ ਪਰਿਵਾਰ ਹਨ। ਉਨ੍ਹਾਂ ਨੇ ਹਮੇਸ਼ਾ ਭੇਡਾਂ ਅਤੇ ਪਸ਼ੂ ਰੱਖੇ ਹਨ। ਅਤੇ ਉਨ੍ਹਾਂ ਨੇ ਆਪਣੇ ਸਾਰੇ ਪਸ਼ੂ ਅਤੇ ਹੋਰ ਚੀਜ਼ਾਂ ਆਪਣੇ ਨਾਲ ਲੈ ਆਂਦੀਆਂ ਹਨ।’"

14ਜਦੋਂ ਫ਼ਿਰਊਨ ਤੁਹਾਨੂੰ ਸੱਦੇਗਾ, ਉਹ ਤੁਹਾਨੂੰ ਪੁੱਛੇਗਾ, ‘ਤੁਸੀਂ ਕੀ ਕੰਮ ਕਰਦੇ ਹੋ?’"

15ਤੁਸੀਂ ਉਸ ਨੂੰ ਦੱਸਣਾ, ‘ਅਸੀਂ ਆਜੜੀ ਹਾਂ। ਅਸੀਂ ਆਪਣੀ ਸਾਰੀ ਉਮਰ ਆਜੜੀ ਹੀ ਰਹੇ ਹਾਂ ਬਿਲਕੁਲ ਸਾਡੇ ਪੁਰਖਿਆਂ ਵਾਂਗ।’ ਫ਼ੇਰ ਫ਼ਿਰਊਨ ਤੁਹਾਨੂੰ ਗੋਸ਼ਨ ਦੀ ਧਰਤੀ ਉੱਤੇ ਰਹਿਣ ਦੀ ਆਗਿਆ ਦੇ ਦੇਵੇਗਾ। ਮਿਸਰੀ ਲੋਕ ਆਜੜੀਆਂ ਨੂੰ ਪਸੰਦ ਨਹੀਂ ਕਰਦੇ, ਇਸ ਲਈ ਬਿਹਤਰ ਹੈ ਕਿ ਤੁਸੀਂ ਗੋਸ਼ਨ ਵਿਖੇ ਰਹੋ।”"

Genesis 46 illustration - Genesis Chapter 46

16ਇਸਰਾਏਲ ਗੋਸ਼ਨ ਵਿੱਚ ਟਿਕ ਜਾਂਦਾ ਹੈ ਯੂਸੂਫ਼ ਫ਼ਿਰਊਨ ਕੋਲ ਗਿਆ ਅਤੇ ਆਖਿਆ, “ਮੇਰਾ ਪਿਤਾ ਅਤੇ ਮੇਰੇ ਭਰਾ ਅਤੇ ਉਨ੍ਹਾਂ ਦੇ ਸਾਰੇ ਪਰਿਵਾਰ ਇੱਥੇ ਆ ਗਏ ਹਨ। ਉਨ੍ਹਾਂ ਦੇ ਨਾਲ ਉਨ੍ਹਾਂ ਦੇ ਸਾਰੇ ਪਸ਼ੂ ਅਤੇ ਹੋਰ ਸਾਰਾ ਮਾਲ ਧਨ ਵੀ ਹੈ ਜਿਹੜਾ ਕਨਾਨ ਦੀ ਧਰਤੀ ਉੱਤੇ ਉਨ੍ਹਾਂ ਦੀ ਮਲਕੀਅਤ ਸੀ। ਉਹ ਹੁਣ ਗੋਸ਼ਨ ਦੀ ਧਰਤੀ ਉੱਤੇ ਹਨ।”"

17ਯੂਸੁਫ਼ ਨੇ ਫ਼ਿਰਊਨ ਦੇ ਸਾਹਮਣੇ ਆਪਣੇ ਭਰਾਵਾਂ ਵਿੱਚੋਂ ਪੰਜਾਂ ਦੀ ਚੋਣ ਕੀਤੀ ਕਿ ਉਹ ਉਸ ਦੇ ਨਾਲ ਰਹਿਣ।"

18ਫ਼ਿਰਊਨ ਨੇ ਭਰਾਵਾਂ ਨੂੰ ਆਖਿਆ, “ਤੁਸੀਂ ਕੀ ਕੰਮ ਕਰਦੇ ਹੋ?” ਭਰਾਵਾਂ ਨੇ ਆਖਿਆ, “ਹਜ਼ੂਰ, ਅਸੀਂ ਆਜੜੀ ਹਾਂ। ਅਤੇ ਸਾਡੇ ਪੁਰਖੇ ਵੀ ਸਾਡੇ ਤੋਂ ਪਹਿਲਾਂ ਆਜੜੀ ਹੀ ਸਨ।”"

19ਉਨ੍ਹਾਂ ਨੇ ਫ਼ਿਰਊਨ ਨੂੰ ਆਖਿਆ, “ਅਕਾਲ ਦੀ ਹਾਲਤ ਕਨਾਣ ਵਿੱਚ ਬਹੁਤ ਭੈੜੀ ਹੈ। ਸਾਡੇ ਪਸ਼ੂਆਂ ਲਈ ਘਾਹ ਵਾਲੇ ਕੋਈ ਵੀ ਖੇਤ ਨਹੀਂ ਬਚੇ। ਇਸ ਲਈ ਅਸੀਂ ਇਸ ਧਰਤੀ ਉੱਤੇ ਰਹਿਣ ਲਈ ਆ ਗਏ ਹਾਂ। ਅਸੀਂ ਤੁਹਾਨੂੰ ਬੇਨਤੀ ਕਰਦੇ ਹਾਂ ਕਿ ਸਾਨੂੰ ਗੋਸ਼ਨ ਵਿੱਚ ਰਹਿਣ ਦਿਉ।”"

20ਤਾਂ ਫ਼ਿਰਊਨ ਨੇ ਯੂਸੁਫ਼ ਨੂੰ ਆਖਿਆ, “ਤੇਰਾ ਪਿਤਾ ਅਤੇ ਤੇਰੇ ਭਰਾ ਤੇਰੇ ਕੋਲ ਆਏ ਹਨ।"

Genesis 46 illustration - Genesis Chapter 46

21ਤੂੰ ਉਨ੍ਹਾਂ ਲਈ ਮਿਸਰ ਵਿੱਚ ਰਹਿਣ ਵਾਲੀ ਕੋਈ ਵੀ ਥਾਂ ਚੁਣ ਸੱਕਦਾ ਹੈ। ਆਪਣੇ ਪਿਤਾ ਅਤੇ ਆਪਣੇ ਭਰਾਵਾਂ ਨੂੰ ਸਭ ਤੋਂ ਚੰਗੀ ਧਰਤੀ ਦੇ ਦੇ, ਉਨ੍ਹਾਂ ਨੂੰ ਗੋਸ਼ਨ ਦੀ ਧਰਤੀ ਉੱਤੇ ਰਹਿਣ ਦੇ, ਅਤੇ ਜੇ ਉਹ ਮਾਹਰ ਆਜੜੀ ਹਨ ਤਾਂ ਉਹ ਮੇਰੇ ਪਸ਼ੂਆਂ ਦੀ ਦੇਖ-ਭਾਲ ਵੀ ਕਰ ਸੱਕਦੇ ਹਨ।”"

22ਤਾਂ ਯੂਸਫ਼ ਨੇ ਆਪਣੇ ਪਿਤਾ ਯਾਕੂਬ ਨੂੰ ਫ਼ਿਰਊਨ ਨਾਲ ਆਕੇ ਮਿਲਣ ਲਈ ਸੱਦਿਆ। ਯਾਕੂਬ ਨੇ ਫ਼ਿਰਊਨ ਨੂੰ ਅਸੀਸ ਦਿੱਤੀ।"

23ਅਤੇ ਫ਼ਿਰਊਨ ਨੇ ਉਸ ਨੂੰ ਆਖਿਆ, “ਤੁਹਾਡੀ ਕਿੰਨੀ ਉਮਰ ਹੈ?”"

24ਯਾਕੂਬ ਨੇ ਫ਼ਿਰਊਨ ਨੂੰ ਆਖਿਆ, “ਮੇਰੀ ਜ਼ਿੰਦਗੀ ਬਹੁਤ ਛੋਟੀ ਹੈ, ਪਰ ਮੇਰੀਆਂ ਮੁਸੀਬਤਾਂ ਬਹੁਤ ਜ਼ਿਆਦਾ ਸਨ। ਮੈਂ ਸਿਰਫ਼ 130 ਵਰ੍ਹੇ ਜੀਵਿਆ ਹਾਂ। ਮੇਰਾ ਪਿਤਾ ਅਤੇ ਉਸ ਦੇ ਪੁਰਖੇ ਮੇਰੇ ਨਾਲੋਂ ਵਡੇਰੀ ਉਮਰ ਜੀਵੇ ਸਨ।”"

25ਯਾਕੂਬ ਨੇ ਫ਼ਿਰਊਨ ਨੂੰ ਅਸੀਸ ਦਿੱਤੀ। ਫ਼ੇਰ ਯਾਕੂਬ ਫ਼ਿਰਊਨ ਨਾਲ ਹੋਈ ਇਸ ਮੁਲਾਕਾਤ ਤੋਂ ਮਗਰੋਂ ਚੱਲਾ ਗਿਆ।"

Genesis 46 illustration - Genesis Chapter 46

26ਯੂਸੁਫ਼ ਨੇ ਉਹੀ ਕੀਤਾ ਜੋ ਫ਼ਿਰਊਨ ਨੇ ਆਖਿਆ ਸੀ ਅਤੇ ਉਸ ਨੇ ਆਪਣੇ ਪਿਤਾ ਅਤੇ ਭਰਾਵਾਂ ਨੂੰ ਮਿਸਰ ਵਿੱਚ ਜ਼ਮੀਨ ਦੇ ਦਿੱਤੀ। ਇਹ ਮਿਸਰ ਦੀ ਸਭ ਤੋਂ ਚੰਗੀ ਜ਼ਮੀਨ ਸੀ, ਦੇਸ਼ ਦੇ ਪੂਰਬੀ ਹਿੱਸੇ ਵੱਲ ਰਾਮਸੇਸ ਦੀ ਧਰਤੀ ਵਿੱਚ।"

27ਯੂਸੁਫ਼ ਨੇ ਆਪਣੇ ਪਿਤਾ, ਆਪਣੇ ਭਰਾਵਾਂ ਅਤੇ ਉਨ੍ਹਾਂ ਦੇ ਸਾਰੇ ਲੋਕਾਂ ਨੂੰ ਲੋੜੀਦਾ ਅਨਾਜ ਵੀ ਦੇ ਦਿੱਤਾ।"

28ਯੂਸੁਫ਼ ਫ਼ਿਰਊਨ ਲਈ ਜ਼ਮੀਨ ਖਰੀਦਦਾ ਹੈ ਅਕਾਲ ਦਾ ਸਮਾਂ ਹੋਰ ਵੀ ਮਾੜਾ ਹੋ ਗਿਆ। ਦੇਸ਼ ਵਿੱਚ ਕਿਧਰੇ ਵੀ ਅਨਾਜ ਨਹੀਂ ਸੀ। ਮਿਸਰ ਅਤੇ ਕਨਾਨ ਇਸ ਮੰਦੇ ਸਮੇਂ ਕਾਰਣ ਬਹੁਤ ਗਰੀਬ ਹੋ ਗਏ।"

29ਦੇਸ਼ ਦੇ ਲੋਕਾਂ ਨੇ ਹੋਰ ਅਨਾਜ ਖਰੀਦਿਆ। ਯੂਸੁਫ਼ ਨੇ ਪੈਸਾ ਬਚਾਇਆ ਅਤੇ ਇਸ ਨੂੰ ਫ਼ਿਰਊਨ ਦੇ ਘਰ ਲੈ ਆਇਆ।"

30ਕੁਝ ਸਮੇਂ ਬਾਦ, ਮਿਸਰ ਅਤੇ ਕਨਾਨ ਦੇ ਲੋਕਾਂ ਕੋਲ ਕੋਈ ਪੈਸਾ ਨਹੀਂ ਬਚਿਆ। ਉਨ੍ਹਾਂ ਨੇ ਸਾਰਾ ਪੈਸਾ ਅਨਾਜ ਖਰੀਦਣ ਉੱਤੇ ਖਰਚ ਕਰ ਦਿੱਤਾ ਸੀ। ਇਸ ਲਈ ਮਿਸਰ ਦੇ ਲੋਕ ਯੂਸੁਫ਼ ਕੋਲ ਗਏ ਅਤੇ ਆਖਣ ਲੱਗੇ, “ਕਿਰਪਾ ਕਰਕੇ ਸਾਨੂੰ ਅਨਾਜ ਦਿਉ। ਸਾਡਾ ਪੈਸਾ ਮੁੱਕ ਗਿਆ ਹੈ। ਜੇ ਅਸੀਂ ਖਾਵਾਂਗੇ ਨਹੀਂ ਤਾਂ ਤੁਹਾਡੇ ਦੇਖਦਿਆਂ-ਦੇਖਦਿਆਂ ਅਸੀਂ ਮਰ ਜਾਵਾਂਗੇ।”"

Genesis 46 illustration - Genesis Chapter 46

31ਪਰ ਯੂਸੁਫ਼ ਨੇ ਆਖਿਆ, “ਮੈਨੂੰ ਆਪਣੇ ਪਸ਼ੂ ਦੇ ਦਿਉ ਅਤੇ ਮੈਂ ਤੁਹਾਨੂੰ ਅਨਾਜ ਦੇ ਦੇਵਾਂਗਾ।”"

32ਇਸ ਲਈ ਲੋਕਾਂ ਨੇ ਆਪਣੇ ਪਸ਼ੂਆਂ ਅਤੇ ਘੋੜਿਆਂ ਅਤੇ ਹੋਰ ਸਾਰੇ ਜਾਨਵਰਾਂ ਬਦਲੇ ਅਨਾਜ ਖਰੀਦ ਲਿਆ। ਅਤੇ ਉਸ ਸਾਲ, ਯੂਸੁਫ਼ ਨੇ ਉਨ੍ਹਾਂ ਦੇ ਪਸ਼ੂ ਲੈ ਲਈ ਅਤੇ ਉਨ੍ਹਾਂ ਨੂੰ ਅਨਾਜ ਦੇ ਦਿੱਤਾ।"

33ਪਰ ਅਗਲੇ ਵਰ੍ਹੇ, ਲੋਕਾਂ ਕੋਲ ਅਨਾਜ ਖਰੀਦਣ ਲਈ ਨਾ ਤਾਂ ਕੋਈ ਪਸ਼ੂ ਬੱਚਿਆਂ ਅਤੇ ਨਾ ਹੀ ਕੁਝ ਹੋਰ। ਇਸ ਲਈ ਲੋਕ ਯੂਸੁਫ਼ ਕੋਲ ਗਏ ਅਤੇ ਆਖਿਆ, “ਤੁਹਾਨੂੰ ਪਤਾ ਹੈ ਕਿ ਸਾਡੇ ਕੋਲ ਕੋਈ ਪੈਸਾ ਨਹੀਂ ਬਚਿਆ। ਅਤੇ ਸਾਡੇ ਸਾਰੇ ਪਸ਼ੂ ਵੀ ਹੁਣ ਤੁਹਾਡੇ ਹਨ। ਇਸ ਲਈ ਸਾਡੇ ਕੋਲ ਹੁਣ ਕੁਝ ਨਹੀਂ ਬੱਚਿਆਂ-ਸਿਰਫ਼ ਉਹੀ ਹੈ ਜੋ ਤੁਸੀਂ ਦੇਖਦੇ ਹੋ-ਸਾਡੇ ਸ਼ਰੀਰ ਅਤੇ ਸਾਡੀ ਜ਼ਮੀਨ।"

34ਅਵਸ਼ ਹੀ ਅਸੀਂ ਤੁਹਾਡੇ ਦੇਖਦਿਆਂ-ਦੇਖਦਿਆਂ ਮਰ ਜਾਵਾਂਗੇ। ਪਰ ਜੇ ਤੁਸੀਂ ਸਾਨੂੰ ਅਨਾਜ ਦੇ ਦੇਵੋਂਗੇ, ਤਾਂ ਅਸੀਂ ਫ਼ਿਰਊਨ ਨੂੰ ਜ਼ਮੀਨ ਦੇ ਦਿਆਂਗੇ ਅਤੇ ਅਸੀਂ ਉਸ ਦੇ ਗੁਲਾਮ ਬਣ ਜਾਵਾਂਗੇ। ਸਾਨੂੰ ਬੀਜ ਦੇਵੋ ਤਾਂ ਜੋ ਅਸੀਂ ਪੌਦੇ ਲਾ ਸੱਕੀਏ। ਫ਼ੇਰ ਅਸੀਂ ਜਿਉਂਦੇ ਰਹਾਂਗੇ, ਮਰਾਂਗੇ ਨਹੀਂ। ਅਤੇ ਅਸੀਂ ਆਪਣੇ ਲਈ ਫ਼ੇਰ ਅਨਾਜ ਉਗਾਵਾਂਗੇ।”"

Chapter Complete

You have read Genesis 46

34 verses