Lumina
Genesis

Genesis 49

Genesis 49·Punjabi Bible

1ਆਸੇਰ “ਆਸੇਰ ਦੀ ਧਰਤੀ ਬਹੁਤ ਸਾਰਾ ਚੰਗਾ ਅਨਾਜ ਉਗਾਵੇਗੀ, ਉਸ ਕੋਲ ਉਹ ਭੋਜਨ ਹੋਵੇਗਾ ਜੋ ਰਾਜੇ ਦੇ ਲਾਈਕ ਹੋਵੇਗਾ।"

2ਨਫ਼ਤਾਲੀ “ਨਫ਼ਤਾਲੀ ਅਜ਼ਾਦ ਭੱਜਦੇ ਹਿਰਨ ਵਰਗਾ ਹੈ, ਜੋ ਖੂਬਸੂਰਤ ਹਿਰਨੋਟਿਆਂ ਨੂੰ ਪੈਦਾ ਕਰਦਾ ਹੈ।"

3ਯੂਸੁਫ਼ “ਯੂਸੁਫ਼ ਬਹੁਤ ਸਫ਼ਲ ਹੈ। ਯੂਸੁਫ਼ ਫ਼ਲ ਨਾਲ ਲੱਦੀ ਅੰਗੂਰੀ ਵੇਲ, ਚਸ਼ਮੇ ਲਾਗੇ ਉੱਗ ਰਹੀ ਵੇਲ ਵਾਂਗ, ਅਤੇ ਕੰਧ ਉੱਤੇ ਉੱਗ ਰਹੀ ਵੇਲ ਵਾਂਗ ਹੈ।"

4ਬਹੁਤ ਸਾਰੇ ਲੋਕੀਂ ਉਸ ਦੇ ਖਿਲਾਫ਼ ਬਹੁਤ ਜ਼ਿਆਦਾ ਲੜੇ। ਤੀਰਾਂ ਵਾਲੇ ਲੋਕ ਉਸੇ ਵੈਰੀ ਹੋ ਗਏ।"

5ਪਰ ਉਹ ਆਪਣੀ ਤਾਕਤਵਰ ਕਮਾਨ ਨਾਲ ਅਤੇ ਹੁਨਰ ਭਰੇ ਹਥਿਆਰਾਂ ਨਾਲ ਜੰਗ ਜਿੱਤ ਗਿਆ। ਉਹ ਸ਼ਕਤੀਸ਼ਾਲੀ ਯਾਕੂਬ ਪਾਸੋਂ, ਅਯਾਲੀ ਪਾਸੋਂ, ਇਸਰਾਏਲ ਦੀ ਚੱਟਾਨ ਪਾਸੋਂ,"

Genesis 49 illustration - Genesis Chapter 49

6ਤੁਹਾਡੇ ਪਿਤਾ ਦੇ ਪਰਮੇਸ਼ੁਰ ਪਾਸੋਂ, ਤਾਕਤ ਹਾਸਿਲ ਕਰਦਾ ਹੈ। ਪਰਮੇਸ਼ੁਰ ਤੁਹਾਨੂੰ ਅਸੀਸ ਦਿੰਦਾ ਹੈ। “ਸਰਬ-ਸ਼ਕਤੀਮਾਨ ਪਰਮੇਸ਼ੁਰ ਤੈਨੂੰ ਅਸੀਸ ਦੇਵੇ ਅਤੇ ਉੱਪਰੋਂ ਆਕਾਸ਼ ਤੋਂ ਅਸੀਸਾਂ ਦੇਵੇ, ਅਤੇ ਹੇਠਾਂ ਡੂੰਘ ਵਿੱਚੋਂ ਅਸੀਸਾਂ ਦੇਵੇ। ਉਹ ਤੈਨੂੰ ਛਾਤੀ ਅਤੇ ਕੁੱਖ ਤੋਂ ਅਸੀਸਾਂ ਦੇਵੇ।"

7ਮੇਰੇ ਮਾਪਿਆਂ ਨਾਲ ਬਹੁਤ ਹੀ ਚੰਗੀਆਂ ਗੱਲਾਂ ਵਾਪਰੀਆਂ ਸਨ। ਅਤੇ ਮੈਂ, ਤੁਹਾਡਾ ਪਿਤਾ, ਹੋਰ ਵੀ ਸੁਭਾਗਾ ਸਾਂ। ਤੇਰਿਆਂ ਭਰਾਵਾ ਨੇ ਤੇਰੇ ਲਈ ਕੁਝ ਵੀ ਨਹੀਂ ਛੱਡਿਆ। ਪਰ ਹੁਣ ਮੈਂ ਤੇਰੇ ਉੱਤੇ ਆਪਣੀਆਂ ਅਸੀਸਾਂ ਇਕੱਠੀਆਂ ਕਰਦਾ ਹਾਂ ਜੋ ਪਹਾੜ ਵਾਂਗ ਉੱਚੀਆਂ ਹਨ।"

8ਬਿਨਯਾਮੀਨ “ਬਿਨਯਾਮੀਨ ਭੁੱਖੇ ਬਘਿਆੜ ਵਾਂਗ ਹੈ। ਉਹ ਸਵੇਰੇ-ਸਵੇਰੇ ਮਾਰਦਾ ਅਤੇ ਖਾਂਦਾ ਹੈ। ਉਹ ਸ਼ਾਮ ਨੂੰ ਬੱਚਿਆਂ ਹੋਇਆ ਸਾਂਝਾ ਕਰਦਾ ਹੈ।”"

9ਇਹ ਇਸਰਾਏਲ ਦੇ 12 ਪਰਿਵਾਰ ਹਨ। ਅਤੇ ਇਹ ਗੱਲਾਂ ਹਨ ਜਿਹੜੀਆਂ ਉਨ੍ਹਾਂ ਦੇ ਪਿਤਾ ਨੇ ਉਨ੍ਹਾਂ ਨੂੰ ਆਖੀਆਂ। ਉਸ ਨੇ ਹਰੇਕ ਪੁੱਤਰ ਨੂੰ ਉਹੀ ਅਸੀਸ ਦਿੱਤੀ ਜੋ ਉਸ ਲਈ ਢੁਕਵੀਂ ਸੀ।"

10ਫ਼ੇਰ ਇਸਰਾਏਲ ਨੇ ਉਨ੍ਹਾਂ ਨੂੰ ਇੱਕ ਆਦੇਸ਼ ਦਿੱਤਾ। ਉਸ ਨੇ ਆਖਿਆ, “ਜਦੋਂ ਮੈਂ ਮਰ ਜਾਵਾਂ ਮੈਂ ਆਪਣੇ ਲੋਕਾਂ ਨਾਲ ਹੋਣਾ ਚਾਹੁੰਦਾ ਹਾਂ। ਮੈਂ ਚਾਹੁੰਦਾ ਹਾਂ ਕਿ ਮੈਨੂੰ ਆਪਣੇ ਪੁਰਖਿਆਂ ਨਾਲ ਹਿੱਤੀ ਅਫ਼ਰੋਨ ਦੇ ਖੇਤ ਦੀ ਗੁਫ਼ਾ ਵਿੱਚ ਦਫ਼ਨਾਇਆ ਜਾਵੇ।"

Genesis 49 illustration - Genesis Chapter 49

11ਉਹ ਗੁਫ਼ਾ ਮਮਰੇ ਦੇ ਨੇੜੇ ਮਕਫ਼ੇਲਾਹ ਦੇ ਖੇਤ ਵਿੱਚ ਹੈ। ਇਹ ਕਨਾਨ ਦੀ ਧਰਤੀ ਵਿੱਚ ਹੈ। ਅਬਰਾਹਾਮ ਨੇ ਉਹ ਖੇਤ ਅਫ਼ਰੋਨ ਤੋਂ ਇਸ ਵਾਸਤੇ ਖਰੀਦਿਆ ਸੀ ਤਾਂ ਜੋ ਉਸ ਕੋਲ ਇੱਕ ਕਬਰਸਤਾਨ ਹੋ ਜਾਵੇ।"

12ਅਬਰਾਹਾਮ ਅਤੇ ਉਸਦੀ ਪਤਨੀ ਸਾਰਾਹ ਉਸੇ ਗੁਫ਼ਾ ਵਿੱਚ ਦਫ਼ਨ ਹਨ। ਇਸਹਾਕ ਅਤੇ ਉਸਦੀ ਪਤਨੀ ਰਿਬਕਾਹ ਉਸੇ ਗੁਫ਼ਾ ਵਿੱਚ ਦਫ਼ਨ ਹਨ। ਮੈਂ ਆਪਣੀ ਪਤਨੀ ਲੇਆਹ ਨੂੰ ਉਸੇ ਕਬਰ ਵਿੱਚ ਦਫ਼ਨਾਇਆ ਸੀ।"

13ਇਹ ਗੁਫ਼ਾ ਉਸ ਖੇਤ ਵਿੱਚ ਹੈ ਜਿਹੜਾ ਹਿੱਤੀ ਲੋਕਾਂ ਪਾਸੋਂ ਖਰੀਦਿਆ ਗਿਆ ਸੀ।”"

14ਜਦੋਂ ਯਾਕੂਬ ਆਪਣੇ ਪੁੱਤਰਾਂ ਨਾਲ ਗੱਲਾਂ ਕਰ ਹਟਿਆ, ਉਹ ਲੇਟ ਗਿਆ, ਆਪਣੇ ਪੈਰ ਬਿਸਤਰ ਉੱਤੇ ਟਿਕਾ ਦਿੱਤੇ ਅਤੇ ਮਰ ਗਿਆ।"

15ਯਾਕੂਬ ਦਾ ਸਸੱਕਾਰ ਜਦੋਂ ਇਸਰਾਏਲ ਦਾ ਦੇਹਾਂਤ ਹੋਇਆ ਤਾਂ ਯੂਸੁਫ਼ ਬਹੁਤ ਉਦਾਸ ਹੋ ਗਿਆ। ਉਹ ਆਪਣੇ ਪਿਤਾ ਨਾਲ ਚਿਂਬੜ ਗਿਆ ਅਤੇ ਉਸ ਨਾਲ ਲੱਗ ਕੇ ਰੋ ਪਿਆ ਅਤੇ ਉਸ ਨੂੰ ਚੁੰਮਣ ਲੱਗਾ।"

Genesis 49 illustration - Genesis Chapter 49

16ਯੂਸੁਫ਼ ਨੇ ਹਕੀਮਾਂ ਨੂੰ ਆਪਣੇ ਪਿਤਾ ਦੀ ਲਾਸ਼ ਉੱਤੇ ਦਵਾਈਆਂ ਲਾਕੇ ਸੁਰੱਖਿਅਤ ਰੱਖਣ ਦਾ ਆਦੇਸ਼ ਦਿੱਤਾ। ਇਸ ਲਈ ਉਨ੍ਹਾਂ ਨੇ ਇਸਰਾਏਲ ਦੇ ਸ਼ਰੀਰ ਨੂੰ ਸੁਰੱਖਿਅਤ ਰੱਖਣ ਲਈ ਮਿਸਰੀਆਂ ਵਾਂਗ ਖਾਸ ਤਰੀਕੇ ਨਾਲ 40 ਦਿਨਾਂ ਲਈ ਉਸ ਤੇ ਦਵਾਈਆਂ ਲਾਈਆਂ।"

17ਜਦੋਂ ਮਿਸਰੀਆਂ ਨੇ ਇਹੋ ਜਿਹੇ ਖਾਸ ਢੰਗ ਨਾਲ ਲਾਸ਼ ਨੂੰ ਤਿਆਰ ਕੀਤਾ ਤਾਂ ਉਨ੍ਹਾਂ ਨੇ ਇਸ ਨੂੰ ਦਫ਼ਨ ਕਰਨ ਤੋਂ ਪਹਿਲਾਂ 40 ਦਿਨ ਇੰਤਜ਼ਾਰ ਕੀਤਾ। ਫ਼ੇਰ ਮਿਸਰੀਆਂ ਨੇ ਯਾਕੂਬ ਦਾ ਖਾਸ ਸਮੇਂ ਤੱਕ ਸੋਗ ਮਨਾਇਆ। ਇਹ ਸਮਾਂ 70 ਦਿਨ ਦਾ ਸੀ।"

18ਸੱਤਰ ਦਿਨਾਂ ਮਗਰੋਂ, ਸੋਗ ਦਾ ਸਮਾਂ ਖਤਮ ਹੋ ਗਿਆ। ਇਸ ਲਈ ਯੂਸੁਫ਼ ਨੇ ਫ਼ਿਰਊਨ ਦੇ ਅਧਿਕਾਰੀਆਂ ਨਾਲ ਗੱਲ ਕੀਤੀ ਯੂਸੁਫ਼ ਨੇ ਆਖਿਆ, “ਕਿਰਪਾ ਕਰਕੇ ਫ਼ਿਰਊਨ ਨੂੰ ਇਹ ਦੱਸੋ:"

19‘ਜਦੋਂ ਮੇਰਾ ਪਿਤਾ ਮਰਨ ਕਿਨਾਰੇ ਸੀ, ਮੈਂ ਉਸ ਨਾਲ ਇੱਕ ਇਕਰਾਰ ਕੀਤਾ ਸੀ। ਕਿ ਮੈਂ ਉਸ ਨੂੰ ਕਨਾਨ ਦੇਸ਼ ਦੀ ਇੱਕ ਗੁਫ਼ਾ ਵਿੱਚ ਦਫ਼ਨ ਕਰਾਂਗਾ। ਇਹ ਉਹੀ ਗੁਫ਼ਾ ਹੈ ਜਿਹੜੀ ਉਸ ਨੇ ਆਪਣੇ ਵਾਸਤੇ ਤਿਆਰ ਕੀਤੀ ਸੀ। ਇਸ ਲਈ ਕਿਰਪਾ ਕਰਕੇ ਮੈਨੂੰ ਜਾਣ ਦਿਉ ਅਤੇ ਆਪਣੇ ਪਿਤਾ ਨੂੰ ਦਫ਼ਨਾਉਣ ਦਿਉ। ਫ਼ੇਰ ਮੈਂ ਤੁਹਾਡੇ ਕੋਲ ਇੱਥੇ ਵਾਪਸ ਆ ਜਾਵਾਂਗਾ।’”"

20ਫ਼ਿਰਊਨ ਨੇ ਆਖਿਆ, “ਆਪਣਾ ਇਕਰਾਰ ਨਿਭਾ। ਜਾਹ ਅਤੇ ਜਾਕੇ ਆਪਣੇ ਪਿਤਾ ਨੂੰ ਦਫ਼ਨਾ।”"

Genesis 49 illustration - Genesis Chapter 49

21ਇਸ ਲਈ ਯੂਸੁਫ਼ ਆਪਣੇ ਪਿਤਾ ਨੂੰ ਦਫ਼ਨ ਕਰਨ ਲਈ ਚੱਲਾ ਗਿਆ। ਫ਼ਿਰਊਨ ਦੇ ਸਾਰੇ ਅਧਿਕਾਰੀ, ਫ਼ਿਰਊਨ ਦੇ ਬਜ਼ੁਰਗ (ਆਗੂ) ਅਤੇ ਮਿਸਰ ਦੇ ਸਾਰੇ ਬਜ਼ੁਰਗ ਯੂਸੁਫ਼ ਦੇ ਨਾਲ ਗਏ।"

22ਯੂਸੁਫ਼ ਦੇ ਪਰਿਵਾਰ ਦੇ ਸਾਰੇ ਲੋਕ, ਉਸ ਦੇ ਭਰਾ ਅਤੇ ਉਸ ਦੇ ਪਿਤਾ ਦੇ ਪਰਿਵਾਰ ਦੇ ਸਾਰੇ ਲੋਕ ਉਸ ਦੇ ਨਾਲ ਗਏ। ਸਿਰਫ਼ ਬੱਚੇ ਅਤੇ ਜਾਨਵਰ ਹੀ ਗੋਸ਼ਨ ਦੀ ਧਰਤੀ ਉੱਤੇ ਰਹੇ।"

23ਇਹ ਲੋਕਾਂ ਦਾ ਬਹੁਤ ਵੱਡਾ ਟੋਲਾ ਸੀ। ਇਨ੍ਹਾਂ ਨਾਲ ਸਿਪਾਹੀਆਂ ਦਾ ਵੀ ਇੱਕ ਟੋਲਾ ਸੀ ਜਿਹੜਾ ਰੱਥਾਂ ਅਤੇ ਘੋੜਿਆਂ ਉੱਤੇ ਸਵਾਰ ਸੀ।"

24ਉਹ ਯਰਦਨ ਨਦੀ ਦੇ ਪੂਰਬ ਵੱਲ ਗੋਰੇਨ-ਹਾ-ਆਤਾਦ ਵੱਲ ਗਏ। ਇਸ ਸਥਾਨ ਉੱਤੇ, ਉਨ੍ਹਾਂ ਨੇ ਇਸਰਾਏਲ ਦੇ ਸਸੱਕਾਰ ਲਈ ਲੰਮੀਆਂ ਰੀਤਾਂ ਕੀਤੀਆਂ। ਇਹ ਸਸੱਕਾਰ ਦੀਆਂ ਰੀਤਾਂ ਸੱਤਾਂ ਦਿਨਾਂ ਤੱਕ ਜਾਰੀ ਰਹੀਆਂ।"

25ਕਨਾਨ ਵਿੱਚ ਰਹਿਣ ਵਾਲੇ ਲੋਕਾਂ ਨੇ ਗੋਰੇਨ-ਹਾ-ਆਤਾਦ ਵਿੱਚ ਹੋ ਰਹੀਆਂ ਇਨ੍ਹਾਂ ਸਸੱਕਾਰ ਦੀਆਂ ਰੀਤਾਂ ਨੂੰ ਦੇਖਿਆ। ਉਨ੍ਹਾਂ ਨੇ ਸੋਚਿਆ, “ਇਹ ਮਿਸਰੀਆਂ ਲਈ ਸੋਗ ਦਾ ਕੋਈ ਵੱਡਾ ਅਵਸਰ ਹੈ।” ਇਸ ਲਈ ਉਨ੍ਹਾਂ ਨੇ ਉਸ ਜਗ਼੍ਹਾ ਨੂੰ ਆਬੇਲ-ਮਿੱਸਰਾਈਮ ਬੁਲਾਇਆ, ਜੋ ਕਿ ਯਰਦਨ ਨਦੀ ਦੇ ਪਾਰ ਹੈ।"

Genesis 49 illustration - Genesis Chapter 49

26ਇਸ ਲਈ ਯਾਕੂਬ ਦੇ ਪੁੱਤਰਾਂ ਨੇ ਉਵੇਂ ਹੀ ਕੀਤਾ ਜਿਵੇਂ ਉਨ੍ਹਾਂ ਦੇ ਪਿਤਾ ਨੇ ਆਖਿਆ ਸੀ।"

27ਉਨ੍ਹਾਂ ਨੇ ਉਸ ਦੇ ਸ਼ਰੀਰ ਨੂੰ ਚੁੱਕ ਕੇ ਕਨਾਨ ਲਿਆਂਦਾ ਅਤੇ ਮਾਕਫ਼ੇਲਾਹ ਵਿਖੇ ਗੁਫ਼ਾ ਵਿੱਚ ਦਫ਼ਨਾਇਆ। ਇਹ ਉਹੀ ਗੁਫ਼ਾ ਸੀ ਜਿਹੜੀ ਮਮਰੇ ਨੇੜੇ ਦੇ ਉਸ ਖੇਤ ਵਿੱਚ ਸੀ ਜਿਸ ਨੂੰ ਅਬਰਾਹਾਮ ਨੇ ਹਿੱਤੀ ਅਫ਼ਰੋਨ ਤੋਂ ਖਰੀਦਿਆ ਸੀ। ਅਬਰਾਹਾਮ ਨੇ ਉਸ ਗੁਫ਼ਾ ਨੂੰ ਕਬਰਸਤਾਨ ਵਜੋਂ ਖਰੀਦਿਆ ਸੀ।"

28ਜਦੋਂ ਯੂਸੁਫ਼ ਨੇ ਆਪਣੇ ਪਿਤਾ ਨੂੰ ਦਫ਼ਨਾ ਦਿੱਤਾ ਤਾਂ ਉਹ ਅਤੇ ਉਸ ਦੇ ਟੋਲੇ ਦਾ ਹਰ ਕੋਈ ਉਸ ਦੇ ਨਾਲ ਵਾਪਸ ਮਿਸਰ ਨੂੰ ਚੱਲਾ ਗਿਆ।"

29ਭਰਾ ਹਾਲੇ ਵੀ ਯੂਸੁਫ਼ ਤੋਂ ਭੈਭੀਤ ਹਨ ਜਦੋਂ ਯਾਕੂਬ ਮਰਿਆ, ਯੂਸੁਫ਼ ਦੇ ਭਰਾ ਫ਼ਿਕਰਮੰਦ ਹੋ ਗਏ। ਉਹ ਇਸ ਗੱਲੋਂ ਭੈਭੀਤ ਸਨ ਕਿ ਯੂਸੁਫ਼ ਹਾਲੇ ਵੀ ਉਨ੍ਹਾਂ ਨਾਲ, ਵਰ੍ਹਿਆਂ ਬਾਦ ਉਨ੍ਹਾਂ ਵੱਲੋਂ ਉਸ ਨਾਲ ਕੀਤੇ ਵਿਹਾਰ ਕਾਰਣ ਨਾਰਾਜ਼ ਹੋਵੇਗਾ। ਉਨ੍ਹਾਂ ਨੇ ਆਖਿਆ, “ਸ਼ਾਇਦ ਯੂਸੁਫ਼ ਹਾਲੇ ਵੀ ਸਾਨੂੰ ਉਸ ਕਾਰਣ ਨਫ਼ਰਤ ਕਰਦਾ ਹੈ ਜੋ ਅਸੀਂ ਕੀਤਾ ਸੀ।”"

30ਇਸ ਲਈ ਭਰਾਵਾਂ ਨੇ ਯੂਸੁਫ਼ ਨੂੰ ਇਹ ਸੰਦੇਸ਼ ਭੇਜਿਆ: “ਤੁਹਾਡੇ ਪਿਤਾ ਨੇ ਮਰਨ ਤੋਂ ਪਹਿਲਾਂ, ਸਾਨੂੰ ਤੈਨੂੰ ਇਹ ਸੰਦੇਸ਼ ਦੇਣ ਲਈ ਆਖਿਆ ਸੀ।"

Genesis 49 illustration - Genesis Chapter 49

31ਉਸ ਨੇ ਆਖਿਆ ਸੀ, ‘ਯੂਸੁਫ਼ ਨੂੰ ਆਖਣਾ ਕਿ ਮੈਂ ਉਸ ਨੂੰ ਬੇਨਤੀ ਕਰਦਾ ਹਾਂ ਕਿ ਕਿਰਪਾ ਕਰਕੇ ਆਪਣੇ ਭਰਾਵਾਂ ਨੂੰ ਉਨ੍ਹਾਂ ਦੇ ਭੈੜੇ ਕਾਰਿਆਂ ਲਈ ਮਾਫ਼ ਕਰ ਦੇਵੇ।’ ਇਸ ਲਈ ਹੁਣ ਯੂਸੁਫ਼, ਅਸੀਂ ਤੈਨੂੰ ਬੇਨਤੀ ਕਰਦੇ ਹਾਂ ਕਿਰਪਾ ਕਰਕੇ ਸਾਨੂੰ ਸਾਡੇ ਉਹਾਂ ਭੈੜੇ ਕੰਮਾਂ ਲਈ ਮਾਫ਼ ਕਰਦੇ ਜਿਹੜੇ ਅਸੀਂ ਤੇਰੇ ਨਾਲ ਕੀਤੇ ਸਨ। ਅਸੀਂ ਪਰਮੇਸ਼ੁਰ ਦੇ, ਤੇਰੇ ਪਿਤਾ ਦੇ ਪਰਮੇਸ਼ੁਰ ਦੇ ਸੇਵਕ ਹਾਂ।” ਇਸ ਸੰਦੇਸ਼ ਨੇ ਯੂਸੁਫ਼ ਨੂੰ ਬਹੁਤ ਉਦਾਸ ਕਰ ਦਿੱਤਾ ਅਤੇ ਉਹ ਰੋ ਪਿਆ।"

32ਉਸ ਦੇ ਭਰਾ ਉਸ ਦੇ ਕੋਲ ਗਏ ਅਤੇ ਉਸ ਦੇ ਸਾਹਮਣੇ ਝੁਕ ਕੇ ਸਲਾਮ ਕੀਤਾ। ਉਨ੍ਹਾਂ ਨੇ ਆਖਿਆ, “ਅਸੀਂ ਤੁਹਾਡੇ ਨੌਕਰ ਹੋਵਾਂਗੇ।”"

33ਫ਼ੇਰ ਯੂਸੁਫ਼ ਨੇ ਉਨ੍ਹਾਂ ਨੂੰ ਆਖਿਆ, “ਭੈਭੀਤ ਨਾ ਹੋਵੋ। ਪਰਮੇਸ਼ੁਰ ਦਾ ਕਾਰਨ ਕਰਨਾ ਮੇਰੇ ਤਾਈਂ ਸੰਭਵ ਨਹੀਂ, ਕੀ ਹੈ?"

Chapter Complete

You have read Genesis 49

33 verses