Lumina
Genesis

Genesis 50

Genesis 50·Punjabi Bible

1ਇਹ ਸੱਚ ਹੈ ਕਿ ਤੁਸੀਂ ਮੇਰੇ ਨਾਲ ਕੁਝ ਬੁਰਾ ਕਰਨ ਦੀ ਵਿਉਂਤ ਬਣਾਈ ਸੀ। ਪਰ ਅਸਲ ਵਿੱਚ ਪਰਮੇਸ਼ੁਰ ਚੰਗੀਆਂ ਗੱਲਾਂ ਦੀ ਵਿਉਂਤ ਬਣਾ ਰਿਹਾ ਸੀ। ਪਰਮੇਸ਼ੁਰ ਦੀ ਵਿਉਂਤ ਮੇਰੀ ਵਰਤੋਂ ਬਹੁਤ ਸਾਰੇ ਲੋਕਾਂ ਦੀਆਂ ਜਾਨਾਂ ਬਚਾਉਣ ਲਈ ਕਰਨ ਦੀ ਸੀ। ਅਤੇ ਇਹੀ ਹੈ ਜੋ ਵਾਪਰਿਆ ਹੈ!"

2ਇਸ ਲਈ ਭੈਭੀਤ ਨਾ ਹੋਵੋ। ਮੈਂ ਤੁਹਾਨੂੰ ਅਤੇ ਤੁਹਾਡੇ ਬੱਚਿਆਂ ਨੂੰ ਸਹਾਰਾ ਦਿਆਂਗਾ।” ਜੋ ਯੂਸੁਫ਼ ਨੇ ਆਖਿਆ, ਉਸ ਨੇ ਉਸ ਦੇ ਭਰਾਵਾਂ ਨੂੰ ਸੁੱਖ ਦਿੱਤਾ।"

3ਯੂਸੁਫ਼ ਨੇ ਮਿਸਰ ਵਿੱਚ ਆਪਣੇ ਪਿਤਾ ਦੇ ਪਰਿਵਾਰ ਨਾਲ ਰਹਿਣਾ ਜਾਰੀ ਰੱਖਿਆ। ਯੂਸੁਫ਼ ਜਦੋਂ 110 ਵਰ੍ਹਿਆਂ ਦਾ ਸੀ ਤਾਂ ਉਸਦਾ ਦੇਹਾਂਤ ਹੋ ਗਿਆ।"

4ਯੂਸੁਫ਼ ਦੇ ਜੀਵਨ ਕਾਲ ਵਿੱਚ ਇਫ਼ਰਾਈਮ ਦੇ ਪੁੱਤਰ ਅਤੇ ਪੋਤਰੇ ਹੋਏ। ਅਤੇ ਉਸ ਦੇ ਪੁੱਤਰ ਮਨੱਸ਼ਹ ਦਾ ਇੱਕ ਪੁੱਤਰ ਸੀ, ਮਾਕੀਰ। ਯੂਸੁਫ਼ ਮਾਕੀਰ ਦੇ ਬੱਚਿਆਂ ਨੂੰ ਦੇਖਣ ਤੱਕ ਜੀਵਿਆ।"

5ਯੂਸੁਫ਼ ਦੀ ਮੌਤ ਜਦੋਂ ਯੂਸੁਫ਼ ਮਰਨ ਕੰਢੇ ਸੀ, ਉਸ ਨੇ ਆਪਣੇ ਭਰਾਵਾਂ ਨੂੰ ਆਖਿਆ, “ਮੇਰੇ ਮਰਨ ਦਾ ਸਮਾਂ ਆ ਪਹੁੰਚਿਆ ਹੈ। ਪਰ ਮੈਂ ਜਾਣਦਾ ਹਾਂ ਕਿ ਪਰਮੇਸ਼ੁਰ ਤੁਹਾਡਾ ਧਿਆਨ ਰੱਖੇਗਾ ਅਤੇ ਤੁਹਾਨੂੰ ਇਸ ਦੇਸ਼ ਵਿੱਚੋਂ ਬਾਹਰ ਲੈ ਜਾਵੇਗਾ। ਪਰ ਪਰਮੇਸ਼ੁਰ ਤੁਹਾਡੀ ਉਸ ਧਰਤੀ ਉੱਤੇ ਅਗਵਾਈ ਕਰੇਗਾ ਜਿਸ ਨੂੰ ਉਸ ਨੇ, ਅਬਰਾਹਾਮ ਇਸਹਾਕ ਅਤੇ ਯਾਕੂਬ ਨੂੰ ਦੇਣ ਦਾ ਇਕਰਾਰ ਕੀਤਾ ਸੀ।”"

Genesis 50 illustration - Genesis Chapter 50

6ਫ਼ੇਰ ਯੂਸੁਫ਼ ਨੇ ਆਪਣੇ ਲੋਕਾਂ ਨੂੰ ਇੱਕ ਇਕਰਾਰ ਕਰਨ ਲਈ ਆਖਿਆ। ਯੂਸੁਫ਼ ਨੇ ਆਖਿਆ, “ਇਕਰਾਰ ਕਰੋ ਕਿ ਤੁਸੀਂ ਮੇਰੀਆਂ ਅਸਥੀਆਂ ਆਪਣੇ ਨਾਲ ਲੈ ਜਾਵੋਂਗੇ ਜਦੋਂ ਪਰਮੇਸ਼ੁਰ ਨਵੀਂ ਧਰਤੀ ਉੱਤੇ ਤੁਹਾਡੀ ਅਗਵਾਈ ਕਰੇਗਾ।”"

7ਯੂਸੁਫ਼ ਜਦੋਂ 110 ਵਰ੍ਹਿਆਂ ਦਾ ਸੀ, ਉਸਦਾ ਮਿਸਰ ਵਿੱਚ ਦੇਹਾਂਤ ਹੋ ਗਿਆ। ਹਕੀਮਾਂ ਨੇ ਉਸ ਦੇ ਸ਼ਰੀਰ ਨੂੰ ਦਫ਼ਨਾਏ ਜਾਣ, ਲਈ ਤਿਆਰ ਕੀਤਾ ਅਤੇ ਮਿਸਰ ਵਿੱਚ ਇੱਕ ਤਾਬੂਤ ਵਿੱਚ ਰੱਖ ਦਿੱਤਾ।"

8ਮਿਸਰ ਵਿੱਚ ਯਾਕੂਬ ਦਾ ਪਰਿਵਾਰ ਯਾਕੂਬ ਆਪਣੇ ਪੁੱਤਰਾਂ ਨਾਲ ਮਿਸਰ ਵਿੱਚ ਚੱਲਿਆ ਗਿਆ। ਉਸ ਦੇ ਹਰੇਕ ਪੁੱਤਰ ਨਾਲ ਉਸਦਾ ਆਪਣਾ ਪਰਿਵਾਰ ਸੀ। ਇਸਰਾਏਲ ਦੇ ਪੁੱਤਰਾਂ ਦੇ ਨਾਮ ਇਹ ਹਨ;"

9ਰਊਬੇਨ, ਸਿਮਓਨ, ਲੇਵੀ, ਯਹੂਦਾਹ,"

10ਯਿੱਸਾਕਾਰ, ਜ਼ਬੂਲੁਨ, ਬਿਨਯਾਮੀਨ,"

Genesis 50 illustration - Genesis Chapter 50

11ਦਾਨ, ਨਫ਼ਤਾਲੀ, ਗਾਦ, ਆਸ਼ੇਰ।"

12ਕੁੱਲ 70 ਲੋਕ ਸਨ, ਜਿਹੜੇ ਯਾਕੂਬ ਦੇ ਉਤਰਾਧਿਕਾਰੀਆਂ ਵਿੱਚੋਂ ਸਨ। (ਯੂਸੁਫ਼ ਵੀ 12 ਪੁੱਤਰਾਂ ਵਿੱਚੋਂ ਇੱਕ ਸੀ, ਪਰ ਉਹ ਪਹਿਲਾਂ ਹੀ ਮਿਸਰ ਵਿੱਚ ਸੀ।)"

13ਬਾਦ ਵਿੱਚ ਯੂਸੁਫ਼, ਉਸ ਦੇ ਭਰਾਵਾਂ ਅਤੇ ਉਸਦੀ ਪੀੜੀ ਦੇ ਸਾਰੇ ਲੋਕਾਂ ਦਾ ਦੇਹਾਂਤ ਹੋ ਗਿਆ।"

14ਪਰ ਇਸਰਾਏਲ ਦੇ ਲੋਕਾਂ ਦੀ ਔਲਾਦ ਬਹੁਤ ਸੀ ਅਤੇ ਉਨ੍ਹਾਂ ਦੀ ਗਿਣਤੀ ਵੱਧਦੀ ਗਈ। ਇਸਰਾਏਲ ਦੇ ਲੋਕ ਤਾਕਤਵਰ ਬਣ ਗਏ, ਅਤੇ ਮਿਸਰ ਦਾ ਦੇਸ਼ ਇਸਰਾਏਲੀਆਂ ਨਾਲ ਭਰ ਗਿਆ।"

15ਇਸਰਾਏਲ ਦੇ ਲੋਕਾਂ ਲਈ ਮੁਸੀਬਤਾਂ ਫ਼ੇਰ ਇੱਕ ਨਵਾਂ ਰਾਜਾ ਮਿਸਰ ਵਿੱਚ ਰਾਜ ਕਰਨ ਲੱਗਾ। ਇਹ ਰਾਜਾ ਯੂਸੁਫ਼ ਨੂੰ ਨਹੀਂ ਜਾਣਦਾ ਸੀ।"

Genesis 50 illustration - Genesis Chapter 50

16ਉਸ ਨੇ ਆਪਣੇ ਲੋਕਾਂ ਨੂੰ ਆਖਿਆ, “ਵੇਖੋ, ਇਸਰਾਏਲ ਦੇ ਲੋਕ ਬਹੁਤ ਸਾਰੇ ਹਨ। ਅਤੇ ਉਹ ਸਾਡੇ ਨਾਲੋਂ ਵੱਧੇਰੇ ਤਾਕਤਵਰ ਹਨ।"

17ਸਾਨੂੰ ਇਸਰਾਏਲੀਆਂ ਨੂੰ ਤਾਕਤਵਰ ਹੋਣ ਤੋਂ ਰੋਕਣ ਦੀਆਂ ਵਿਉਂਤਾਂ ਜ਼ਰੂਰ ਬਨਾਉਣੀਆਂ ਚਾਹੀਦੀਆਂ ਹਨ। ਜੇ ਲੜਾਈ ਹੋਈ, ਤਾਂ ਹੋ ਸੱਕਦਾ ਹੈ ਕਿ ਇਸਰਾਏਲ ਦੇ ਲੋਕ ਸਾਡੇ ਦੁਸ਼ਮਨਾਂ ਨਾਲ ਰਲ ਜਾਣ। ਤਾਂ ਹੋ ਸੱਕਦਾ ਹੈ ਕਿ ਉਹ ਸਾਨੂੰ ਹਰਾ ਦੇਣ ਅਤੇ ਸਾਡੇ ਕੋਲੋਂ ਬਚ ਕੇ ਨਿਕਲ ਜਾਣ।”"

18ਇਸ ਲਈ ਮਿਸਰੀਆਂ ਨੇ ਉਨ੍ਹਾਂ ਨੂੰ ਗੁਲਾਮਾਂ ਵਾਂਗ ਕੰਮ ਕਰਨ ਲਈ ਮਜਬੂਰ ਕੀਤਾ। ਉਨ੍ਹਾਂ ਨੇ ਇਸਰਾਏਲੀਆਂ ਨੂੰ ਸਤਾਉਣ ਲਈ ਉਨ੍ਹਾਂ ਉੱਪਰ ਕੰਮ ਨਿਰੀਖਕ ਨਿਯੁਕਤ ਕਰ ਦਿੱਤੇ। ਜਦੋਂ ਉਹ ਫ਼ਿਰਊਨ ਲਈ ਭੰਡਾਰ ਰੱਖਣ ਵਾਲੇ ਸ਼ਹਿਰ ਫ਼ਿਤੋਮ ਤੇ ਰਾਮਸੇਸ ਉਸਾਰ ਰਹੇ ਸਨ।"

19ਮਿਸਰੀਆਂ ਨੇ ਇਸਰਾਏਲੀਆਂ ਨੂੰ ਔਖੇ ਤੋਂ ਔਖੇ ਕੰਮ ਕਰਨ ਲਈ ਮਜਬੂਰ ਕੀਤਾ। ਪਰ ਇਸਰਾਏਲ ਦੇ ਲੋਕਾਂ ਨੂੰ ਜਿੰਨਾ ਵੱਧੇਰੇ ਕੰਮ ਕਰਨ ਲਈ ਮਜਬੂਰ ਕੀਤਾ ਗਿਆ ਉਹ ਓਨਾ ਹੀ ਵੱਧੇਰੇ ਵੱਧੇ ਫ਼ੁੱਲੇ ਤੇ ਫ਼ੈਲੇ। ਅਤੇ ਮਿਸਰੀ ਲੋਕ ਇਸਰਾਏਲ ਦੇ ਲੋਕਾਂ ਤੋਂ ਹੋਰ ਵੱਧੇਰੇ ਡਰ ਗਏ।"

20ਤਾਂ ਮਿਸਰੀਆਂ ਨੇ ਇਸਰਾਏਲ ਦੇ ਲੋਕਾਂ ਨੂੰ ਹੋਰ ਵੀ ਵੱਧੇਰੇ ਸਖਤੀ ਨਾਲ ਕੰਮ ਕਰਨ ਲਈ ਮਜ਼ਬੂਰ ਕੀਤਾ।"

Genesis 50 illustration - Genesis Chapter 50

21ਮਿਸਰੀਆਂ ਨੇ ਇਸਰਾਏਲੀਆਂ ਲਈ ਜਿਉਣਾ ਮੁਸ਼ਕਿਲ ਕਰ ਦਿੱਤਾ। ਉਨ੍ਹਾਂ ਨੇ ਇਸਰਾਏਲੀਆਂ ਨੂੰ ਇੱਟਾਂ ਗਾਰੇ ਦਾ ਔਖਾ ਕੰਮ ਕਰਨ ਲਈ ਮਜ਼ਬੂਰ ਕੀਤਾ। ਉਨ੍ਹਾਂ ਨੇ ਉਨ੍ਹਾਂ ਨੂੰ ਖੇਤਾਂ ਵਿੱਚ ਵੀ ਔਖੇ ਕੰਮ ਕਰਨ ਲਈ ਮਜ਼ਬੂਰ ਕੀਤਾ। ਉਨ੍ਹਾਂ ਨੇ ਉਨ੍ਹਾਂ ਦੇ ਹਰ ਕੰਮ ਵਿੱਚ ਸਖਤ ਮਿਹਨਤ ਨਾਲ ਕੰਮ ਕਰਨ ਲਈ ਮਜ਼ਬੂਰ ਕੀਤਾ।"

22ਉਹ ਦਾਈਆਂ ਜਿਹੜੀਆਂ ਪਰਮੇਸ਼ੁਰ ਦੇ ਰਾਹ ਤੁਰੀਆਂ ਦੋ ਦਾਈਆਂ ਸਨ ਜਿਹੜੀਆਂ ਇਸਰਾਏਲੀ ਔਰਤਾਂ ਨੂੰ ਬੱਚੇ ਜੰਮਣ ਵਿੱਚ ਸਹਾਇਤਾ ਕਰਦੀਆਂ ਸਨ। ਉਨ੍ਹਾਂ ਦੇ ਨਾਮ ਸਨ ਸਿਫ਼ਰਾਹ ਤੇ ਫ਼ੂਆਹ। ਮਿਸਰ ਦੇ ਰਾਜੇ ਨੇ ਦਾਈਆਂ ਨਾਲ ਗੱਲ ਕੀਤੀ।"

23ਰਾਜੇ ਨੇ ਆਖਿਆ, “ਤੁਸੀਂ ਇਬਰਾਨੀ ਔਰਤਾਂ ਦੀ ਬੱਚੇ ਜੰਮਣ ਵਿੱਚ ਸਹਾਇਤਾ ਕਰਦੀਆਂ ਰਹੋਂਗੀਆਂ। ਜੇ ਕੁੜੀ ਜੰਮੇ ਤਾਂ ਉਸ ਨੂੰ ਜਿਉਣ ਦਿਓ ਪਰ ਜੇ ਮੁੰਡਾ ਜੰਮੇ ਤਾਂ ਤੁਸੀਂ ਉਸ ਨੂੰ ਜ਼ਰੂਰ ਮਾਰ ਦਿਓ।”"

24ਪਰ ਦਾਈਆਂ ਨੇ ਪਰਮੇਸ਼ੁਰ ਤੇ ਭਰੋਸਾ ਰੱਖਿਆ ਅਤੇ ਉਹ ਨਹੀਂ ਕੀਤਾ ਜੋ ਮਿਸਰ ਦੇ ਰਾਜੇ ਨੇ ਉਨ੍ਹਾਂ ਨੂੰ ਕਰਨ ਲਈ ਕਿਹਾ ਸੀ। ਉਨ੍ਹਾਂ ਨੇ ਮੁੰਡਿਆਂ ਨੂੰ ਜਿਉਣ ਦਿੱਤਾ।"

25ਮਿਸਰ ਦੇ ਰਾਜੇ ਨੇ ਦਾਈਆਂ ਨੂੰ ਸੱਦਿਆ ਅਤੇ ਉਨ੍ਹਾਂ ਨੂੰ ਆਖਿਆ, “ਤੁਸੀਂ ਅਜਿਹਾ ਕਿਉਂ ਕੀਤਾ? ਤੁਸੀਂ ਮੁੰਡਿਆਂ ਨੂੰ ਕਿਉਂ ਜਿਉਂਦਿਆਂ ਛੱਡ ਦਿੱਤਾ?”"

Genesis 50 illustration - Genesis Chapter 50

26ਦਾਈਆਂ ਨੇ ਫ਼ਿਰਊਨ ਨੂੰ ਆਖਿਆ, “ਇਬਰਾਨੀ ਔਰਤਾਂ ਮਿਸਰੀ ਔਰਤਾਂ ਨਾਲੋਂ ਵੱਧ ਤਾਕਤਵਰ ਹਨ। ਉਹ ਸਾਡੇ ਉੱਥੇ ਪਹੁੰਚ ਕੇ ਉਨ੍ਹਾਂ ਦੀ ਮਦਦ ਕਰਨ ਤੋਂ ਪਹਿਲਾਂ ਹੀ ਆਪਣੇ ਬੱਚਿਆਂ ਨੂੰ ਜਨਮ ਦੇ ਦਿੰਦੀਆਂ ਹਨ।”"

Chapter Complete

You have read Genesis 50

26 verses