Lumina
Genesis

Genesis 7

Genesis 7·Punjabi Bible

1ਨੂਹ ਨੇ ਹਰ ਉਹ ਗੱਲ ਕੀਤੀ ਜਿਸਦਾ ਯਹੋਵਾਹ ਨੇ ਉਸ ਨੂੰ ਕਰਨ ਲਈ ਹੁਕਮ ਦਿੱਤਾ ਸੀ।"

2ਜਦੋਂ ਹੜ੍ਹ ਆਏ, ਨੂਹ 600 ਵਰ੍ਹਿਆਂ ਦਾ ਸੀ।"

3ਨੂਹ ਅਤੇ ਉਸਦਾ ਪਰਿਵਾਰ ਹੜ੍ਹ ਤੋਂ ਬਚਣ ਲਈ ਕਿਸ਼ਤੀ ਅੰਦਰ ਚੱਲਿਆ ਗਿਆ। ਨੂਹ ਦੀ ਪਤਨੀ ਅਤੇ ਉਸ ਦੇ ਪੁੱਤਰ ਅਤੇ ਨੂਹਾਂ ਉਸ ਦੇ ਨਾਲ ਕਿਸ਼ਤੀ ਵਿੱਚ ਸਨ।"

4ਸਾਰੇ ਪਾਕ ਜਾਨਵਰ, ਧਰਤੀ ਦੇ ਹੋਰ ਸਾਰੇ ਜਾਨਵਰ, ਪੰਛੀ ਅਤੇ ਧਰਤੀ ਉੱਤੇ ਰੀਂਗਣ ਵਾਲੇ ਜੀਵ,"

5ਨੂਹ ਦੇ ਨਾਲ ਹੀ ਕਿਸ਼ਤੀ ਵਿੱਚ ਚੱਲੇ ਗਏ। ਏਹ ਜਾਨਵਰ ਪਰਮੇਸ਼ੁਰ ਦੇ ਆਦੇਸ਼ ਅਨੁਸਾਰ ਜੋੜਿਆਂ, ਨਰ ਅਤੇ ਮਾਦਾ, ਦੇ ਰੂਪ ਵਿੱਚ ਗਏ ਸਨ।"

Genesis 7 illustration - Genesis Chapter 7

6ਸੱਤਾਂ ਦਿਨਾਂ ਬਾਅਦ ਹੜ੍ਹ ਸ਼ੁਰੂ ਹੋ ਗਿਆ। ਧਰਤੀ ਉੱਤੇ ਬਾਰਿਸ਼ ਹੋਣ ਲੱਗ ਪਈ।"

7ਨੂਹ ਦੇ 600 ਵਰ੍ਹੇ ਦੀ ਉਮਰ ਦੇ ਦੂਸਰੇ ਮਹੀਨੇ ਦੇ 17ਵੇਂ ਦਿਨ ਨੂੰ ਧਰਤੀ ਹੇਠਲੇ ਸਮੂਜ ਝਰਨੇ ਫ਼ਟ ਕੇ ਫੁੱਟ ਪਏ ਓਸੇ ਦਿਨ, ਧਰਤੀ ਉੱਤੇ ਭਾਰੀ ਬਾਰਿਸ਼ ਹੋਣ ਲੱਗ ਪਈ ਜਿਵੇਂ ਕਿ ਅਕਾਸ਼ ਦੀਆਂ ਖਿੜਕੀਆਂ ਖੁਲ੍ਹ ਗਈਆਂ ਹੋਣ।"

8ਚਾਲੀ ਦਿਨ ਤੇ ਚਾਲੀ ਰਾਤਾਂ ਭਾਰੀ ਬਾਰਿਸ਼ ਹੁੰਦੀ ਰਹੀ।"

9ਓਸੇ ਦਿਨ ਨੂਹ ਅਤੇ ਉਸਦੀ ਪਤਨੀ, ਉਸ ਦੇ ਪੁੱਤਰ-ਸ਼ੇਮ, ਹਾਮ ਅਤੇ ਯਾਫ਼ਥ-ਅਤੇ ਉਨ੍ਹਾਂ ਦੀਆਂ ਪਤਨੀਆਂ ਕਿਸ਼ਤੀ ਵਿੱਚ ਚਲੀਆਂ ਗਈਆਂ।"

10ਉਹ ਲੋਕ ਅਤੇ ਧਰਤੀ ਦੇ ਹੋਰ ਸਾਰੇ ਜਾਨਵਰ ਕਿਸ਼ਤੀ ਵਿੱਚ ਸਨ। ਹਰ ਤਰ੍ਹਾਂ ਦੇ ਪਸ਼ੂ, ਹਰ ਤਰ੍ਹਾਂ ਦੇ ਧਰਤੀ ਉੱਤੇ ਰੀਂਗਣ ਵਾਲੇ ਜਾਨਵਰ, ਅਤੇ ਹਰ ਤਰ੍ਹਾਂ ਦੇ ਪੰਛੀ ਕਿਸ਼ਤੀ ਵਿੱਚ ਸਨ।"

Genesis 7 illustration - Genesis Chapter 7

11ਹਰ ਤਰ੍ਹਾਂ ਦੇ ਜਿਉਣ ਵਾਲੇ ਪ੍ਰਾਣੀਆਂ ਦਾ ਇੱਕ-ਇੱਕ ਜੋੜਾ ਨੂਹ ਕੋਲ ਕਿਸ਼ਤੀ ਅੰਦਰ ਆ ਗਿਆ।"

12ਇਹ ਸਮੂਹ ਜਾਨਵਰ ਉਸੇ ਤਰ੍ਹਾਂ ਜੋੜਿਆਂ (ਨਰ ਅਤੇ ਮਾਦਾ) ਵਿੱਚ ਕਿਸ਼ਤੀ ਵਿੱਚ ਚੱਲੇ ਗਏ ਜਿਵੇਂ ਪਰਮੇਸ਼ੁਰ ਨੇ ਨੂਹ ਨੂੰ ਹੁਕਮ ਦਿੱਤਾ ਸੀ। ਫ਼ੇਰ ਯਹੋਵਾਹ ਨੇ ਨੂਹ ਦੇ ਪਿੱਛੇ ਦਰਵਾਜ਼ਾ ਬੰਦ ਕਰ ਦਿੱਤਾ।"

13ਧਰਤੀ ਉੱਤੇ ਚਾਲੀ ਦਿਨਾਂ ਤੱਕ ਹੜ੍ਹ ਫ਼ੈਲਿਆ ਰਿਹਾ। ਪਾਣੀ ਚਢ਼ਣਾ ਸ਼ੁਰੂ ਹੋ ਗਿਆ ਅਤੇ ਉਸ ਨੇ ਕਿਸ਼ਤੀ ਨੂੰ ਧਰਤੀ ਤੋਂ ਉੱਪਰ ਉੱਠਾ ਦਿੱਤਾ।"

14ਪਾਣੀ ਚੜ੍ਹਦਾ ਗਿਆ ਅਤੇ ਕਿਸ਼ਤੀ ਧਰਤੀ ਤੋਂ ਉੱਪਰ ਪਾਣੀ ਉੱਤੇ ਤੈਰਨ ਲਗੀ।"

15ਪਾਣੀ ਇੰਨਾ ਚੜ੍ਹ ਗਿਆ ਕਿ ਸਭ ਤੋਂ ਉੱਚੇ ਪਹਾੜ ਵੀ ਪਾਣੀ ਨਾਲ ਢੱਕੇ ਗਏ।"

Genesis 7 illustration - Genesis Chapter 7

16ਪਾਣੀ ਪਹਾੜਾਂ ਤੋਂ ਉੱਚਾ ਉੱਠਣ ਲੱਗਾ। ਪਾਣੀ ਸਭ ਤੋਂ ਉੱਚੇ ਪਹਾੜ ਤੋਂ ਵੀ 20 ਫੁੱਟ ਉੱਚਾ ਉੱਠ ਗਿਆ।"

17ਧਰਤੀ ਉਤਲਾ ਹਰ ਜੀਵ ਮਰ ਗਿਆ-ਹਰ ਆਦਮੀ ਤੇ ਹਰ ਔਰਤ, ਹਰ ਪੰਛੀ, ਅਤੇ ਧਰਤੀ ਦਾ ਹਰ ਤਰ੍ਹਾਂ ਦਾ ਜਾਨਵਰ ਮਰ ਗਿਆ। ਸੁੱਕੀ ਧਰਤੀ ਉੱਤੇ ਰਹਿਣ ਵਾਲੀ ਅਤੇ ਸਾਹ ਲੈਣ ਵਾਲੀ ਹਰ ਸ਼ੈਅ ਮਰ ਗਈ।"

18ਪਰਮੇਸ਼ੁਰ ਨੇ ਧਰਤੀ ਦੀ ਹਰ ਜਿਉਂਦੀ ਸ਼ੈਅ ਨੂੰ ਤਬਾਹ ਕਰ ਦਿੱਤਾ: ਹਰ ਆਦਮੀ, ਹਰ ਜਾਨਵਰ, ਹਰ ਰੀਂਗਣ ਵਾਲਾ ਜੀਵ ਅਤੇ ਹਰ ਪੰਛੀ। ਇਹ ਸਾਰੀਆਂ ਸ਼ੈਆਂ ਧਰਤੀ ਤੋਂ ਤਬਾਹ ਹੋ ਗਈਆਂ ਸਨ। ਜਿਹੜਾ ਜੀਵਨ ਬਚਾਇਆ ਗਿਆ ਉਹ ਨੂਹ ਅਤੇ ਉਸ ਦੇ ਨਾਲ ਕਿਸ਼ਤੀ ਵਿੱਚ ਸਵਾਰ ਲੋਕ ਅਤੇ ਜੀਵਿਤ ਪ੍ਰਾਣੀ ਸਨ।"

19ਪਾਣੀ 150 ਦਿਨਾਂ ਤੱਕ ਧਰਤੀ ਉੱਤੇ ਫ਼ੈਲਿਆ ਰਿਹਾ।"

20ਹੜਾਂ ਦੀ ਸਮਾਪਤੀ ਪਰ ਪਰਮੇਸ਼ੁਰ ਨੇ ਨੂਹ ਅਤੇ ਉਸ ਦੇ ਨਾਲ ਕਿਸ਼ਤੀ ਵਿੱਚ ਸਵਾਰ ਸਮੂਹ ਜਾਨਵਰਾਂ ਨੂੰ ਚੇਤੇ ਰੱਖਿਆ। ਪਰਮੇਸ਼ੁਰ ਨੇ ਧਰਤੀ ਉੱਤੇ ਹਵਾ ਵਗਾਈ। ਇਸ ਨਾਲ ਸਾਰਾ ਪਾਣੀ ਘਟਣਾ ਸ਼ੁਰੂ ਹੋ ਗਿਆ।"

Genesis 7 illustration - Genesis Chapter 7

21ਅਕਾਸ਼ ਵਿੱਚੋਂ ਬਾਰਿਸ਼ ਹੋਣੀ ਬੰਦ ਹੋ ਗਈ ਅਤੇ ਧਰਤੀ ਹੇਠੋਂ ਪਾਣੀ ਵਗਣਾ ਬੰਦ ਹੋ ਗਿਆ।"

22ਜਿਸ ਪਾਣੀ ਨੇ ਧਰਤੀ ਨੂੰ ਕਜਿਆ ਹੋਇਆ ਸੀ, ਉਹ ਹੇਠਾਂ ਜਾਣਾ ਸ਼ੁਰੂ ਹੋ ਗਿਆ। 150 ਦਿਨਾਂ ਮਗਰੋਂ ਪਾਣੀ ਇੰਨਾ ਘਟ ਗਿਆ ਕਿ ਕਿਸ਼ਤੀ ਫ਼ੇਰ ਇੱਕ ਵਾਰੀ ਧਰਤੀ ਨੂੰ ਛੂਹਣ ਲਗੀ। ਕਿਸ਼ਤੀ ਅਰਾਰਾਤ ਦੇ ਪਰਬਤ ਦੀ ਇੱਕ ਚੋਟੀ ਉੱਤੇ ਰੁਕ ਗਈ। ਇਹ ਸੱਤਵੇਂ ਮਹੀਨੇ ਦਾ ਸਤਾਰਵਾਂ ਦਿਨ ਸੀ।"

23ਪਾਣੀ ਹੇਠਾਂ ਉੱਤਰਦਾ ਰਿਹਾ ਅਤੇ ਦਸਵੇਂ ਮਹੀਨੇ ਦੇ ਪਹਿਲੇ ਦਿਨ ਤੋਂ ਪਰਬਤਾਂ ਦੀਆਂ ਚੋਟੀਆਂ ਦਿਸਣ ਲੱਗ ਪਈਆਂ।"

24ਚਾਲੀ ਦਿਨਾਂ ਮਗਰੋਂ, ਨੂਹ ਨੇ ਉਹ ਖਿੜਕੀ ਖੋਲ੍ਹੀ, ਜਿਹੜੀ ਉਸ ਨੇ ਕਿਸ਼ਤੀ ਵਿੱਚ ਬਣਾਈ ਸੀ।"

Chapter Complete

You have read Genesis 7

24 verses