1ਫ਼ੇਰ ਨੂਹ ਨੇ ਇੱਕ ਕਾਂ ਨੂੰ ਛੱਡਿਆ। ਪੰਛੀ ਧਰਤੀ ਦੇ ਸੁੱਕ ਜਾਣ ਅਤੇ ਪਾਣੀ ਦੇ ਚੱਲੇ ਜਾਣ ਤੀਕ ਇੱਕ ਥਾਂ ਤੋਂ ਦੂਜੀ ਥਾਂ ਤੇ ਉੱਡਦਾ ਰਿਹਾ।"
2ਨੂਹ ਨੇ ਇੱਕ ਘੁੱਗੀ ਵੀ ਛੱਡੀ। ਨੂਹ ਚਾਹੁੰਦਾ ਸੀ ਕਿ ਘੁੱਗੀ ਸੁੱਕੀ ਧਰਤੀ ਲੱਭ ਲਵੇ। ਉਹ ਜਾਨਣਾ ਚਾਹੁੰਦਾ ਸੀ ਕਿ ਕੀ ਪਾਣੀ ਅਜੇ ਵੀ ਸਾਰੀ ਧਰਤੀ ਉੱਤੇ ਫ਼ੈਲਿਆ ਹੋਇਆ ਸੀ।"
3ਘੁੱਗੀ ਨੂੰ ਟਿਕਾਣੇ ਵਾਲੀ ਕੋਈ ਥਾਂ ਨਹੀਂ ਲੱਭੀ ਕਿਉਂਕਿ ਪਾਣੀ ਨੇ ਹਾਲੇ ਵੀ ਧਰਤੀ ਨੂੰ ਢੱਕਿਆ ਹੋਇਆ ਸੀ, ਇਸ ਲਈ ਘੁੱਗੀ ਕਿਸ਼ਤੀ ਵਿੱਚ ਵਾਪਸ ਪਰਤ ਆਈ। ਨੂਹ ਨੇ ਹੱਥ ਵੱਧਾਕੇ ਘੁੱਗੀ ਨੂੰ ਫ਼ੜ ਲਿਆ ਅਤੇ ਇਸ ਨੂੰ ਕਿਸ਼ਤੀ ਵਿੱਚ ਲੈ ਆਂਦਾ।"
4ਸੱਤਾਂ ਦਿਨਾਂ ਬਾਦ, ਨੂਹ ਨੇ ਇੱਕ ਵਾਰ ਫ਼ੇਰ ਘੁੱਗੀ ਨੂੰ ਛੱਡਿਆ।"
5ਅਤੇ ਉਸ ਸ਼ਾਮ ਨੂੰ ਘੁੱਗੀ ਨੂਹ ਕੋਲ ਵਾਪਸ ਪਰਤ ਆਈ। ਘੁੱਗੀ ਦੀ ਚੁੰਜ ਵਿੱਚ ਜੈਤੂਨ ਦਾ ਇੱਕ ਤਾਜ਼ਾ ਪੱਤਾ ਸੀ। ਇਹ ਨੂਹ ਨੂੰ ਇਹ ਦਰਸਾਉਣ ਦਾ ਸੰਕੇਤ ਸੀ ਕਿ ਧਰਤੀ ਉੱਤੇ ਸੁੱਕੀ ਜ਼ਮੀਨ ਸੀ।"

6ਉਸ ਨੇ ਸੱਤਾਂ ਦਿਨਾਂ ਮਗਰੋਂ ਘੁੱਗੀ ਨੂੰ ਫ਼ੇਰ ਛੱਡਿਆ। ਪਰ ਇਸ ਵਾਰੀ ਘੁੱਗੀ ਵਾਪਸ ਨਹੀਂ ਪਰਤੀ।"
7ਇਸਤੋਂ ਮਗਰੋਂ, ਨੂਹ ਨੇ ਕਿਸ਼ਤੀ ਦਾ ਦਰਵਾਜ਼ਾ ਖੋਲ੍ਹ ਦਿੱਤਾ। ਨੂਹ ਨੇ ਨਜ਼ਰ ਮਾਰੀ ਅਤੇ ਦੇਖਿਆ ਕਿ ਧਰਤੀ ਸੁੱਕੀ ਸੀ। ਇਹ ਪਹਿਲੇ ਮਹੀਨੇ ਦਾ ਪਹਿਲਾ ਦਿਨ ਸੀ। ਨੂਹ 601 ਵਰ੍ਹਿਆਂ ਦਾ ਸੀ।"
8ਦੂਸਰੇ ਮਹੀਨੇ ਦੇ 27ਵੇਂ ਦਿਨ ਧਰਤੀ ਪੂਰੀ ਤਰ੍ਹਾਂ ਸੁੱਕੀ ਸੀ।"
9ਫ਼ੇਰ ਪਰਮੇਸ਼ੁਰ ਨੇ ਨੂਹ ਨੂੰ ਆਖਿਆ,"
10“ਕਿਸ਼ਤੀ ਵਿੱਚੋਂ ਬਾਹਰ ਆ ਜਾ। ਤੈਨੂੰ, ਤੇਰੀ ਪਤਨੀ, ਤੇਰੇ ਪੁੱਤਰਾਂ ਅਤੇ ਤੇਰੀ ਨੂਹਾਂ ਨੂੰ ਹੁਣ ਬਾਹਰ ਆ ਜਾਣਾ ਚਾਹੀਦਾ ਹੈ।"

11ਕਿਸ਼ਤੀ ਵਿੱਚਲੇ ਆਪਣੇ ਨਾਲ ਦੇ ਸਮੂਹ ਜਿਉਂਦੇ ਜਾਨਵਰਾਂ ਨੂੰ ਬਾਹਰ ਲਿਆ-ਸਮੂਹ ਪੰਛੀਆਂ, ਜਾਨਵਰਾਂ ਅਤੇ ਧਰਤੀ ਉੱਤੇ ਰੀਂਗਣ ਵਾਲੀ ਹਰ ਸ਼ੈਅ ਨੂੰ। ਉਹ ਜਾਨਵਰ ਹੋਰ ਬਹੁਤ ਸਾਰੇ ਜਾਨਵਰ ਪੈਦਾ ਕਰਨਗੇ, ਅਤੇ ਇੱਕ ਵਾਰੀ ਫ਼ੇਰ ਉਹ ਧਰਤੀ ਨੂੰ ਭਰ ਦੇਣਗੇ।”"
12ਇਸ ਲਈ ਨੂਹ ਆਪਣੇ ਪੁੱਤਰਾਂ, ਆਪਣੀ ਪਤਨੀ ਅਤੇ ਆਪਣੀਆਂ ਨੂਹਾਂ ਨਾਲ ਬਾਹਰ ਆ ਗਿਆ।"
13ਸਮੂਹ ਜਾਨਵਰ, ਰੀਂਗਣ ਵਾਲੇ ਜੀਵ ਅਤੇ ਹਰ ਪੰਛੀ ਅਤੇ ਹਰ ਜੀਵਿਤ ਪ੍ਰਾਣੀ ਜੋ ਧਰਤੀ ਉੱਤੇ ਚਲਦਾ ਕਿਸ਼ਤੀ ਵਿੱਚੋਂ ਪਰਿਵਾਰਾਂ ਨਾਲ ਬਾਹਰ ਆ ਗਏ।"
14ਫ਼ੇਰ ਨੂਹ ਨੇ ਯਹੋਵਾਹ ਦੀ ਉਪਾਸਨਾ ਲਈ ਇੱਕ ਜਗਵੇਦੀ ਉਸਾਰੀ। ਨੂਹ ਨੇ ਪਾਕ ਪੰਛੀਆਂ ਵਿੱਚੋਂ ਕੁਝ ਪੰਛੀਆਂ ਨੂੰ ਲਿਆ ਅਤੇ ਸ਼ੁੱਧ ਜਾਨਵਰਾਂ ਵਿੱਚੋਂ ਕੁਝ ਜਾਨਵਰਾਂ ਨੂੰ ਲਿਆ, ਅਤੇ ਉਨ੍ਹਾਂ ਨੂੰ ਸੁਗਾਤ ਵਜੋਂ ਪਰਮੇਸ਼ੁਰ ਨੂੰ ਚੜ੍ਹਾ ਦਿੱਤਾ।"
15ਯਹੋਵਾਹ ਨੇ ਇਨ੍ਹਾਂ ਬਲੀਆਂ ਦੀ ਸੁਗੰਧ ਲਈ ਅਤੇ ਇਸ ਨਾਲ ਪ੍ਰਸੰਨ ਹੋ ਗਿਆ। ਯਹੋਵਾਹ ਨੇ ਮਨ ਵਿੱਚ ਆਖਿਆ, “ਮੈਂ ਫ਼ੇਰ ਕਦੇ ਵੀ ਲੋਕਾਂ ਨੂੰ ਸਜ਼ਾ ਦੇਣ ਲਈ ਧਰਤੀ ਨੂੰ ਸਰਾਪ ਨਹੀਂ ਦੇਵਾਂਗਾ। ਜਵਾਨੀ ਵੇਲੇ ਤੋਂ ਲੋਕ ਮੰਦੇ ਹੁੰਦੇ ਹਨ। ਇਸ ਲਈ ਮੈਂ ਫ਼ੇਰ ਕਦੇ ਵੀ ਧਰਤੀ ਉੱਤੇ ਰਹਿਣ ਵਾਲੇ ਜੀਵਾਂ ਨੂੰ ਇਸ ਤਰ੍ਹਾਂ ਤਬਾਹ ਨਹੀਂ ਕਰਾਂਗਾ ਜਿਵੇਂ ਹੁਣੇ ਕੀਤਾ ਹੈ।"

16ਜਿੰਨਾ ਚਿਰ ਧਰਤੀ ਕਾਇਮ ਹੈ, ਇੱਥੇ ਸਦਾ ਹੀ ਬੀਜ ਬੀਜਣ ਅਤੇ ਫ਼ਸਲ ਕੱਟਣ ਦਾ ਸਮਾਂ ਰਹੇਗਾ। ਇੱਥੇ ਧਰਤੀ ਉੱਤੇ ਸਦਾ ਹੀ ਸਰਦੀ ਤੇ ਗਰਮੀ, ਗਰਮੀ ਦੀ ਰੁੱਤ ਅਤੇ ਸਰਦੀ ਦੀ ਰੁੱਤ, ਦਿਨ ਅਤੇ ਰਾਤ ਰਹਿਣਗੇ।”"
17ਨਵੀਂ ਸ਼ੁਰੂਆਤ ਪਰਮੇਸ਼ੁਰ ਨੇ ਨੂਹ ਅਤੇ ਉਸ ਦੇ ਪੁੱਤਰਾਂ ਨੂੰ ਅਸੀਸ ਦਿੱਤੀ। ਪਰਮੇਸ਼ੁਰ ਨੇ ਉਨ੍ਹਾਂ ਨੂੰ ਆਖਿਆ, “ਬਹੁਤ ਸਾਰੇ ਬੱਚੇ ਪੈਦਾ ਕਰੋ। ਆਪਣੇ ਲੋਕਾਂ ਨਾਲ ਧਰਤੀ ਨੂੰ ਭਰ ਦਿਓ।"
18ਧਰਤੀ ਉਤਲਾ ਹਰ ਜਾਨਵਰ, ਹਵਾ ਵਿੱਚਲਾ ਹਰ ਪੰਛੀ, ਧਰਤੀ ਉੱਤੇ ਰੀਂਗਣ ਵਾਲਾ ਹਰ ਜੀਵ ਅਤੇ ਸਮੁੰਦਰ ਵਿੱਚਲਾ ਹਰ ਜੰਤੂ ਤੁਹਾਡੇ ਕੋਲੋਂ ਡਰੇਗਾ। ਉਹ ਸਾਰੇ ਹੀ ਤੁਹਾਡੇ ਕਾਬੂ ਵਿੱਚ ਹੋਣਗੇ।"
19(ਅਤੀਤ ਵਿੱਚ) ਮੈਂ ਤੁਹਾਨੂੰ ਖਾਣ ਵਾਸਤੇ ਹਰੇ ਪੌਦੇ ਦਿੱਤੇ ਸਨ। ਹੁਣ ਹਰ ਜਾਨਵਰ ਹੀ ਤੁਹਾਡਾ ਭੋਜਨ ਹੋਵੇਗਾ। ਮੈਂ ਧਰਤੀ ਉਤਲੀ ਹਰ ਸ਼ੈਅ ਤੁਹਾਨੂੰ ਦੇਵਾਂਗਾ-ਇਹ ਤੁਹਾਡੀ ਹੈ।"
20ਪਰ ਮੈਂ ਤੁਹਾਨੂੰ ਇੱਕ ਆਦੇਸ਼ ਦੇਵਾਂਗਾ। ਤੁਹਾਨੂੰ ਉਹ ਮਾਸ ਕਦੇ ਨਹੀਂ ਖਾਣਾ ਚਾਹੀਦਾ ਜਿਸ ਵਿੱਚ ਹਾਲੇ ਜਾਨ (ਖੂਨ) ਹੋਵੇ।"

21ਮੈਂ ਤੁਹਾਡੀਆਂ ਜ਼ਿੰਦਗੀਆਂ ਲਈ ਤੁਹਾਡੇ ਖੂਨ ਦੀ ਮੰਗ ਕਰਾਂਗਾ। ਮਤਲਬ ਇਹ ਕਿ, ਮੈਂ ਕਿਸੇ ਵੀ ਉਸ ਜਾਨਵਰ ਦੀ ਜਾਨ ਦੀ ਮੰਗ ਕਰਾਂਗਾ ਜਿਹੜਾ ਕਿਸੇ ਬੰਦੇ ਨੂੰ ਮਾਰੇਗਾ ਅਤੇ ਮੈਂ ਕਿਸੇ ਵੀ ਓਸ ਬੰਦੇ ਦੀ ਜਾਨ ਦੀ ਮੰਗ ਕਰਾਂਗਾ ਜਿਹੜਾ ਕਿਸੇ ਹੋਰ ਆਦਮੀ ਦੀ ਜਾਨ ਲਵੇਗਾ।"
22“ਪਰਮੇਸ਼ੁਰ ਨੇ ਲੋਕਾਂ ਨੂੰ ਆਪਣੀ ਨਕਲ ਉੱਤੇ ਸਾਜਿਆ ਸੀ। ਇਸ ਲਈ ਜਿਹੜਾ ਬੰਦਾ ਕਿਸੇ ਹੋਰ ਬੰਦੇ ਨੂੰ ਮਾਰਦਾ ਹੈ, ਉਹ ਕਿਸੇ ਹੋਰ ਬੰਦੇ ਦੇ ਹੱਥੋਂ ਮਾਰਿਆ ਜਾਵੇਗਾ।"
You have read Genesis 8
22 verses