1“ਨੂਹ, ਤੈਨੂੰ ਅਤੇ ਤੇਰੇ ਪੁੱਤਰਾਂ ਨੂੰ ਬਹੁਤ ਸਾਰੇ ਬੱਚੇ ਪੈਦਾ ਕਰਨੇ ਚਾਹੀਦੇ ਹਨ। ਆਪਣੇ ਲੋਕਾਂ ਨਾਲ ਧਰਤੀ ਨੂੰ ਭਰ ਦਿਓ।”"
2ਫ਼ੇਰ ਪਰਮੇਸ਼ੁਰ ਨੇ ਨੂਹ ਅਤੇ ਉਸ ਦੇ ਪੁੱਤਰਾਂ ਨੂੰ ਆਖਿਆ,"
3“ਹੁਣ ਮੈਂ ਤੁਹਾਡੇ ਨਾਲ ਅਤੇ ਤੁਹਾਡੇ ਉੱਤਰਾਧਿਕਾਰੀਆਂ ਨਾਲ ਇੱਕ ਇਕਰਾਰ ਕਰਦਾ ਹਾਂ।"
4ਮੈਂ ਸਾਰੇ ਪੰਛੀਆਂ, ਸਾਰੇ ਪਸ਼ੂਆਂ, ਅਤੇ ਉਨ੍ਹਾਂ ਸਮੂਹ ਜਾਨਵਰਾਂ ਨਾਲ ਜਿਹੜੇ ਤੁਹਾਡੇ ਨਾਲ ਕਿਸ਼ਤੀ ਵਿੱਚੋਂ ਬਾਹਰ ਆਏ ਹਨ, ਇਕਰਾਰ ਕਰਦਾ ਹਾਂ।"
5ਤੁਹਾਨੂੰ ਮੇਰਾ ਇਕਰਾਰ ਇਹ ਹੈ: ਧਰਤੀ ਉੱਤੇ ਸਾਰਾ ਜੀਵਨ ਹੜ੍ਹ ਨੇ ਤਬਾਹ ਕਰ ਦਿੱਤਾ ਸੀ। ਪਰ ਅਜਿਹਾ ਫ਼ੇਰ ਕਦੇ ਨਹੀਂ ਵਾਪਰੇਗਾ। ਹੁਣ ਕਦੇ ਵੀ ਫ਼ੇਰ ਹੜ੍ਹ ਧਰਤੀ ਦੇ ਸਾਰੇ ਜੀਵਨ ਨੂੰ ਤਬਾਹ ਨਹੀਂ ਕਰੇਗਾ।”"

6ਅਤੇ ਪਰਮੇਸ਼ੁਰ ਨੇ ਆਖਿਆ, “ਅਤੇ ਇਸ ਗੱਲ ਨੂੰ ਸਾਬਤ ਕਰਨ ਵਾਸਤੇ ਵੀ ਮੈਂ ਇਹ ਇਕਰਾਰ ਦਿੱਤਾ ਹੈ, ਮੈਂ ਤੁਹਾਨੂੰ ਕੁਝ ਦਿਆਂਗਾ। ਇਹ ਸਬੂਤ ਦਰਸਾਵੇਗਾ ਕਿ ਮੈਂ ਤੁਹਾਡੇ ਨਾਲ ਅਤੇ ਧਰਤੀ ਦੇ ਸਮੂਹ ਜੀਵਾਂ ਨਾਲ ਇੱਕ ਇਕਰਾਰਨਾਮਾ ਕੀਤਾ ਹੈ। ਇਹ ਇਕਰਾਰਨਾਮਾ ਹਮੇਸ਼ਾ ਲਈ ਹੋਵੇਗਾ। ਸਬੂਤ ਇਹ ਹੈ:"
7ਮੈਂ ਬੱਦਲਾਂ ਵਿੱਚ ਇੱਕ ਧਣੁੱਖ ਬਣਾਇਆ ਹੈ। ਇਹ ਧਣੁੱਖ ਮੇਰੇ ਅਤੇ ਧਰਤੀ ਉੱਤੇ ਰਹਿਣ ਵਾਲਿਆਂ ਵਿੱਚਕਾਰ ਇਕਰਾਰਨਾਮੇ ਦਾ ਸਬੂਤ ਹੈ।"
8ਜਦੋਂ ਵੀ ਮੈਂ ਧਰਤੀ ਉੱਤੇ ਬੱਦਲ ਲਿਆਵਾਂਗਾ, ਤੁਸੀਂ ਬੱਦਲਾਂ ਵਿੱਚ ਧਣੁਖ ਦੇਖੋਂਗੇ।"
9ਜਦੋਂ ਮੈਂ ਇਸ ਧਣੁਖ ਨੂੰ ਦੇਖਾਂਗਾ, ਮੈਂ ਉਸ ਇਕਰਾਰਨਾਮੇ ਨੂੰ ਯਾਦ ਕਰਾਂਗਾ ਜਿਹੜਾ ਮੈਂ ਤੁਹਾਡੇ ਨਾਲ ਅਤੇ ਧਰਤੀ ਤੇ ਰਹਿਣ ਵਾਲੇ ਸਾਰੇ ਜੀਵਿਤ ਪ੍ਰਾਣੀਆਂ ਨਾਲ ਕੀਤਾ ਹੈ। ਇਕਰਾਰਨਾਮਾ ਆਖਦਾ ਹੈ ਕਿ ਹੜ੍ਹ ਧਰਤੀ ਉੱਤੇ ਸਾਰੇ ਜੀਵਨ ਨੂੰ ਕਦੇ ਵੀ ਤਬਾਹ ਨਹੀਂ ਕਰਨਗੇ।"
10ਜਦੋਂ ਵੀ ਮੈਂ ਬੱਦਲਾਂ ਵੱਲ ਦੇਖਾਂਗਾ ਅਤੇ ਧਣੁਖ ਨੂੰ ਦੇਖਾਂਗਾ, ਮੈਂ ਆਪਣੇ ਅਤੇ ਧਰਤੀ ਦੀ ਹਰ ਜਿਉਂਦੀ ਸ਼ੈਅ ਵਿੱਚਲੇ ਇਸ ਸਦੀਵੀ ਇਕਰਾਰਨਾਮੇ ਨੂੰ ਯਾਦ ਕਰਾਂਗਾ।”"

11ਇਸ ਲਈ ਯਹੋਵਾਹ ਨੇ ਨੂਹ ਨੂੰ ਆਖਿਆ, “ਇਹ ਧਣੁੱਖ ਉਸ ਇਕਰਾਰਨਾਮੇ ਦਾ ਸਬੂਤ ਹੈ ਜਿਹੜਾ ਮੈਂ ਧਰਤੀ ਦੇ ਸਮੂਹ ਜੀਵਿਤ ਪ੍ਰਾਣੀਆਂ ਨਾਲ ਕੀਤਾ ਹੈ।”"
12ਮੁਸ਼ਕਿਲਾਂ ਫ਼ੇਰ ਸ਼ੁਰੂ ਹੁੰਦੀਆਂ ਹਨ ਨੂਹ ਦੇ ਪੁੱਤਰ ਉਸ ਦੇ ਨਾਲ ਕਿਸ਼ਤੀ ਵਿੱਚੋਂ ਬਾਹਰ ਆ ਗਏ। ਉਨ੍ਹਾਂ ਦੇ ਨਾਮ ਸਨ: ਸ਼ੇਮ, ਹਾਮ ਅਤੇ ਯਾਫ਼ਥ। (ਹਾਮ ਕਨਾਨ ਦਾ ਪਿਤਾ ਸੀ।)"
13ਇਹ ਤਿੰਨੇ ਆਦਮੀ ਨੂਹ ਦੇ ਪੁੱਤਰ ਸਨ। ਅਤੇ ਧਰਤੀ ਦੇ ਸਾਰੇ ਲੋਕ ਉਨ੍ਹਾਂ ਤਿੰਨਾਂ ਪੁੱਤਰਾਂ ਦੀ ਉਲਾਦ ਸਨ।"
14ਨੂਹ ਇੱਕ ਕਿਸਾਨ ਬਣ ਗਿਆ। ਉਸ ਨੇ ਅੰਗੂਰਾਂ ਦਾ ਬਾਗ ਲਾਇਆ।"
15ਨੂਹ ਨੇ ਮੈਅ ਬਣਾਈ ਅਤੇ ਪੀਤੀ। ਉਹ ਸ਼ਰਾਬੀ ਹੋ ਗਿਆ ਅਤੇ ਆਪਣੇ ਤੰਬੂ ਵਿੱਚ ਲੇਟ ਗਿਆ। ਨੂਹ ਨੇ ਕੱਪੜੇ ਨਹੀਂ ਪਹਿਨੇ ਹੋਏ ਸਨ।"

16ਕਨਾਨ ਦੇ ਪਿਤਾ, ਹਾਮ ਨੇ ਆਪਣੇ ਨਗਨ ਪਿਤਾ ਵੱਲ ਵੇਖਿਆ। ਹਾਮ ਨੇ ਤੰਬੂ ਦੇ ਬਾਹਰ ਆਪਣੇ ਭਰਾਵਾਂ ਨੂੰ ਦੱਸਿਆ।"
17ਫ਼ੇਰ ਸ਼ੇਮ ਅਤੇ ਯਾਫ਼ਥ ਨੇ ਇੱਕ ਕੋਟ ਲਿਆਂਦਾ। ਉਹ ਕੋਟ ਨੂੰ ਆਪਣੀਆਂ ਪਿੱਠਾਂ ਉੱਤੇ ਚੁੱਕ ਕੇ ਤੰਬੂ ਵਿੱਚ ਗਏ। ਉਹ ਤੰਬੂ ਵਿੱਚ ਪਿੱਛਲੇ ਪੈਰੀਂ ਗਏ। ਇਸ ਤਰ੍ਹਾਂ ਉਨ੍ਹਾਂ ਨੇ ਆਪਣੇ ਪਿਤਾ ਦਾ ਨੰਗੇਜ਼ ਨਹੀਂ ਦੇਖਿਆ।"
18ਬਾਦ ਵਿੱਚ ਨੂਹ ਜਾਗ ਪਿਆ। (ਉਹ ਮੈਅ ਪੀਣ ਕਾਰਣ ਸੁੱਤਾ ਹੋਇਆ ਸੀ।) ਫ਼ੇਰ ਉਸ ਨੂੰ ਪਤਾ ਚੱਲਿਆ ਕਿ ਉਸ ਦੇ ਜਵਾਨ ਪੁੱਤਰ, ਹਾਮ ਨੇ ਉਸ ਨਾਲ ਕੀ ਕੀਤਾ ਸੀ।"
19ਇਸ ਲਈ ਨੂਹ ਨੇ ਆਖਿਆ, “ਕਨਾਨ ਨੂੰ ਸਰਾਪ ਲੱਗੇ! ਉਹ ਆਪਣੇ ਭਰਾਵਾਂ ਦਾ ਗੁਲਾਮ ਹੋ ਜਾਵੇ।”"
20ਨੂਹ ਨੇ ਇਹ ਵੀ ਆਖਿਆ, “ਸ਼ੇਮ ਦੇ ਯਹੋਵਾਹ ਪਰਮੇਸ਼ੁਰ ਨੂੰ ਅਸੀਸ ਦਿਓ! ਕਨਾਨ ਸ਼ੇਮ ਦਾ ਗੁਲਾਮ ਹੋ ਜਾਵੇ।"

21ਪਰਮੇਸ਼ੁਰ ਯਾਫ਼ਥ ਨੂੰ ਹੋਰ ਧਰਤੀ ਦੇਵੇ, ਪਰਮੇਸ਼ੁਰ ਸ਼ੇਮ ਦੇ ਤੰਬੂਆਂ ਵਿੱਚ ਰਹੇ। ਅਤੇ ਕਨਾਨ ਉਨ੍ਹਾਂ ਦਾ ਗੁਲਾਮ ਹੋਵੇ।”"
22ਹੜ੍ਹ ਮਗਰੋਂ ਨੂਹ 350 ਵਰ੍ਹੇ ਜੀਵਿਆ।"
23ਨੂਹ ਕੁੱਲ 950 ਵਰ੍ਹੇ ਜੀਵਿਆ, ਫ਼ੇਰ ਉਹ ਮਰ ਗਿਆ।"
24ਕੌਮਾਂ ਵੱਧਦੀਆਂ-ਫ਼ੁਲਦੀਆਂ ਹਨ ਨੂਹ ਦੇ ਪੁੱਤਰ ਸਨ: ਸ਼ੇਮ, ਹਾਮ ਅਤੇ ਯਾਫ਼ਥ। ਹੜ੍ਹ ਤੋਂ ਮਗਰੋਂ ਇਨ੍ਹਾਂ ਤਿੰਨਾਂ ਆਦਮੀਆਂਂ ਨੇ ਬਹੁਤ ਸਾਰੇ ਪੁੱਤਰਾਂ ਨੂੰ ਜਨਮ ਦਿੱਤਾ। ਸ਼ੇਮ, ਹਾਮ ਅਤੇ ਯਾਫ਼ਥ ਦੇ ਪੁੱਤਰਾਂ ਦੀ ਸੂਚੀ ਇਹ ਹੈ।"
25ਯਾਫ਼ਥ ਦੇ ਉੱਤਰਾਧਿਕਾਰੀ ਯਾਫ਼ਥ ਦੇ ਪੁੱਤਰ ਸਨ: ਗੋਮਰ, ਮਾਗੋਗ, ਮਾਦਈ, ਯਾਵਾਨ, ਤੂਬਲ, ਮਸੱਕ ਅਤੇ ਤੀਰਾਸ।"

26ਗੋਮਰ ਦੇ ਪੁੱਤਰ ਸਨ: ਅਸ਼ਕਨਜ਼, ਰੀਫਤ ਅਤੇ ਤੋਂਗਰਮਾਹ।"
27ਯਾਵਾਨ ਦੇ ਪੁੱਤਰ ਸਨ: ਅਲੀਸ਼ਾਹ, ਤਰਸ਼ੀਸ, ਕਿੱਤੀਮ ਅਤੇ ਦੋਦਾਨੀਮ।"
28ਉਹ ਸਾਰੇ ਲੋਕ ਜਿਹੜੇ ਸਮੁੰਦਰੀ ਤਟ ਦੀ ਜ਼ਮੀਨ ਦੇ ਆਲੇ-ਦੁਆਲੇ ਰਹਿੰਦੇ ਹਨ ਉਹ ਯਾਫ਼ਥ ਦੇ ਇਨ੍ਹਾਂ ਪੁੱਤਰਾਂ ਦੇ ਉੱਤਰਾਧਿਕਾਰੀ ਹੀ ਹਨ। ਹਰ ਪੁੱਤਰ ਦੀ ਖੁਦ ਦੀ ਜ਼ਮੀਨ ਸੀ। ਹਰ ਪਰਿਵਾਰ ਵੱਧ ਕੇ ਅਲੱਗ ਕੌਮ ਬਣ ਗਿਆ। ਹਰੇਕ ਕੌਮ ਦੀ ਆਪਣੀ ਭਾਸ਼ਾ ਸੀ।"
29ਹਾਮ ਦੇ ਉੱਤਰਾਧਿਕਾਰੀ ਹਾਮ ਦੇ ਪੁੱਤਰ ਸਨ: ਕੂਸ਼, ਮਿਸਰਇਮ, ਪੂਟ ਅਤੇ ਕਨਾਨ।"
You have read Genesis 9
29 verses