Lumina
Habakkuk

Habakkuk's Prayer

Habakkuk 3·Punjabi Bible

1ਸਰਬ ਸ਼ਕਤੀਮਾਨ ਯਹੋਵਾਹ ਆਖਦਾ ਹੈ, “ਹੇ ਤਲਵਾਰ! ਮੇਰੇ ਅਯਾਲੀ ਤੇ ਵਾਰ ਕਰ। ਉਸ ਮਨੁੱਖ ਤੇ ਵਾਰ ਕਰ ਜੋ ਮੇਰਾ ਮਿੱਤਰ ਹੈ। ਆਜੜੀ ਤੇ ਵਾਰ ਕਰ ਤਾਂ ਭੇਡਾਂ ਭੱਜ ਜਾਣਗੀਆਂ। ਮੈਂ ਛੋਟਿਆਂ ਦੇ ਵਿਰੁੱਧ ਆਪਣਾ ਹੱਥ ਉੱਠਾਵਾਂਗਾ।"

2ਉਸ ਦੇਸ ਦੇ ਦੋ ਤਿਹਾਈ ਲੋਕ ਵੱਢੇ ਜਾਣਗੇ ਪਰ ਇੱਕ ਤਿਹਾਈ ਉਨ੍ਹਾਂ ਦੇ ਦੇਸ ਚੋ ਬਚ ਜਾਣਗੇ।"

3ਫ਼ਿਰ ਮੈਂ ਉਨ੍ਹਾਂ ਬਚੇ ਹੋਇਆਂ ਨੂੰ ਪਰੱਖਾਂਗਾ। ਮੈਂ ਉਨ੍ਹਾਂ ਤੇ ਬੜੇ ਸੰਕਟ ਲਿਆਵਾਂਗਾ। ਮੈਂ ਬੱਚਿਆਂ ਹੋਇਆਂ ਚੋ ਇੱਕ ਤਿਹਾਈ ਨੂੰ ਅੱਗ ਵਿੱਚ ਚਾਂਦੀ ਨੂੰ ਤਪਾਏ ਜਾਣ ਵਾਂਗ ਪਰੱਖਾਂਗਾ। ਮੈਂ ਉਨ੍ਹਾਂ ਨੂੰ ਉਵੇਂ ਪਰੱਖਾਂਗਾ ਜਿਵੇਂ ਸੋਨਾ ਪਰੱਖਿਆ ਜਾਂਦਾ ਹੈ। ਉਹ ਮੈਨੂੰ ਪੁਕਾਰਨਗੇ, ਅਤੇ ਮੈਂ ਉਨ੍ਹਾਂ ਨੂੰ ਉੱਤਰ ਦੇਵਾਂਗਾ। ਮੈਂ ਆਖਾਂਗਾ, ‘ਤੁਸੀਂ ਮੇਰੇ ਲੋਕ ਹੋ।’ ਉਹ ਆਖਣਗੇ, ‘ਯਹੋਵਾਹ, ਸਾਡਾ ਪਰਮੇਸ਼ੁਰ ਹੈ।’”"

4ਨਿਆਂ ਦਾ ਦਿਨ ਵੇਖ ਯਹੋਵਾਹ ਦੇ ਨਿਆਂ ਦਾ ਖਾਸ ਦਿਨ ਹੈ ਅਤੇ ਜਿਹੜਾ ਲੁੱਟ ਦਾ ਖਜ਼ਾਨਾ ਤੇਰੇ ਪਾਸ ਹੈ, ਤੇਰੇ ਸ਼ਹਿਰ ਵਿੱਚ ਵੰਡਿਆ ਜਾਵੇਗਾ।"

5ਮੈਂ ਸਾਰੇ ਰਾਜਾਂ ਨੂੰ ਕੌਮਾਂ ਨੂੰ ਯਰੂਸ਼ਲਮ ਦੇ ਵਿਰੁੱਧ ਲੜਨ ਲਈ ਇਕੱਠਿਆਂ ਕਰਾਂਗਾ। ਉਹ ਸ਼ਹਿਰ ਤੇ ਕਬਜ਼ਾ ਕਰਕੇ ਉਸ ਦੇ ਸਾਰੇ ਘਰ ਤਬਾਹ ਕਰ ਦੇਣਗੇ। ਔਰਤਾਂ ਨਾਲ ਜ਼ਬਰ ਜਨਾਹ ਹੋਵੇਗਾ ਅਤੇ ਅੱਧੀ ਕੌਮ ਬੰਦੀ ਬਣਾ ਲਿੱਤੀ ਜਾਵੇਗੀ। ਪਰ ਬਾਕੀ ਦੇ ਲੋਕ ਸ਼ਹਿਰ ਵਿੱਚੋਂ ਬਾਹਰ ਨਾ ਲਿਜਾਏ ਜਾਣਗੇ।"

Habakkuk 3 illustration - Habakkuk Chapter 3

6ਫ਼ਿਰ ਯਹੋਵਾਹ ਉਨ੍ਹਾਂ ਕੌਮਾਂ ਨਾਲ ਯੁੱਧ ਕਰਨ ਲਈ ਨਿਕਲੇਗਾ। ਇਹ ਅਸਲ ਲੜਾਈ ਹੋਵੇਗੀ।"

7ਉਸ ਵਕਤ, ਉਹ ਯਰੂਸ਼ਲਮ ਦੀ ਪੂਰਬੀ ਪਹਾੜੀ, ਜੈਤੂਨਾਂ ਦੇ ਪਰਬਤਾਂ ਉੱਪਰ ਖੜ੍ਹਾ ਹੋਵੇਗਾ ਅਤੇ ਪਰਬਤ ਵਿੱਚਕਾਰੋ ਪਾਟ ਜਾਵੇਗਾ। ਉਸਦਾ ਇੱਕ ਭਾਗ ਉੱਤਰ ਵੱਲ ਤੇ ਦੂਜਾ ਦੱਖਣ ਵੱਲ ਖਿਸੱਕ ਜਾਵੇਗਾ ਤੇ ਓੱਥੇ ਪੂਰਬ ਤੋਂ ਪੱਛਮ ਤੱਕ ਦੋ ਹਿਸਿਆਂ ਵਿੱਚ ਇੱਕ ਵੱਡੀ ਵਾਦੀ ਹੋਵੇਗੀ।"

8ਉਸ ਵਕਤ, ਤੁਸੀਂ ਮੇਰੇ ਪਹਾੜ ਦੀ ਵਾਦੀ ਵਿੱਚੋਂ ਨੱਸਣ ਦੀ ਕੋਸ਼ਿਸ਼ ਕਰੋਂਗੇ ਕਿਉਂ ਕਿ ਉਹ ਵਾਦੀ ਤੁਹਾਡੇ ਉੱਪਰ ਬੰਦ ਹੋ ਜਾਵੇਗੀ। ਤੁਸੀਂ ਨੱਸੋਗੇ ਜਿਵੇਂ ਯਹੂਦਾਹ ਦੇ ਰਾਜੇ ਉਜ਼ੀਯਾਹ ਦੇ ਸਮੇਂ ਵਿੱਚ ਭੂਚਾਲ ਆਉਣ ਤੇ ਨੱਸੇ ਸੀ। ਤਦ ਯਹੋਵਾਹ ਮੇਰਾ ਪਰਮੇਸ਼ੁਰ ਆਵੇਗਾ ਅਤੇ ਉਸ ਦੇ ਪਵਿੱਤਰ ਮਨੁੱਖ ਉਸ ਦੇ ਸੰਗ ਹੋਣਗੇ।"

9ਉਹ ਬੜਾ ਮਹੱਤਵਪੂਰਣ ਦਿਨ ਹੋਵੇਗਾ। ਉਸ ਖਾਸ ਦਿਨ ਨਾ ਕੋਈ ਰੌਸ਼ਨੀ, ਨਾ ਠੰਡ ਅਤੇ ਨਾ ਹੀ ਧੁੰਦ ਹੋਵੇਗੀ। ਇਹ ਤਾਂ ਯਹੋਵਾਹ ਹੀ ਜਾਣੇ ਕਿ ਕਿਵੇਂ, ਪਰ ਉਸ ਦਿਨ, ਨਾ ਦਿਨ ਹੋਵੇਗਾ ਤੇ ਨਾ ਰਾਤ ਅਤੇ ਜਿਵੇਂ ਅਕਸਰ ਸ਼ਾਮ ਵੇਲੇ ਹਨੇਰਾ ਛਾਉਂਦਾ ਹੈ ਉਸ ਵਕਤ ਵੀ ਹਨੇਰੇ ਦੀ ਬਜਾਇ ਰੌਸ਼ਨੀ ਰਹੇਗੀ।"

10ਉਸ ਵਕਤ, ਯਰੂਸ਼ਲਮ ਵਿੱਚ ਲਗਾਤਾਰ ਤਾਜ਼ਾ ਪਾਣੀ ਬਹੇਗਾ। ਝਰਨਾ ਫੁੱਟ ਕੇ ਬਿਖਰ ਜਾਵੇਗਾ। ਉਸ ਦਾ ਕੁਝ ਹਿੱਸਾ ਡੈਡ ਸੀ ਵੱਲ ਅਤੇ ਕੁਝ ਹਿੱਸਾ ਮੈਡੀਟ੍ਰੇਨੀਅਨ ਸਮੁੰਦਰ ਵੱਲ ਨੂੰ ਵਹੇਗਾ। ਪਾਣੀ ਗਰਮੀਆਂ ਦੌਰਾਨ ਅਤੇ ਸਰਦੀਆਂ ਦੌਰਾਨ ਵੀ ਵਗਦਾ ਰਹੇਗਾ।"

Habakkuk 3 illustration - Habakkuk Chapter 3

11ਉਸ ਵੇਲੇ ਯਹੋਵਾਹ ਹੀ ਸਾਰੀ ਦੁਨੀਆਂ ਦਾ ਪਾਤਸ਼ਾਹ ਹੋਵੇਗਾ। ਉਸ ਦਿਨ ਯਹੋਵਾਹ ਇੱਕ ਹੀ ਹੋਵੇਗਾ ਤੇ ਇੱਕ ਹੀ ਉਸਦਾ ਨਾਉਂ।"

12ਉਸ ਵਕਤ, ਯਰੂਸ਼ਲਮ ਦੁਆਲੇ ਦਾ ਸਾਰਾ ਇਲਾਕਾ ਨੇਜੇਵ ਵਿੱਚ ਗਬਾ ਤੋਂ ਰਿਂਮੋਨ ਤੀਕ ਅਗਬਾਹ ਦੇ ਉਜਾੜ ਵਾਂਗ ਹੋ ਜਾਵੇਗਾ। ਪਰ ਯਰੂਸ਼ਲਮ ਬਹੁਤ ਉੱਚਾ ਚੁੱਕਿਆ ਜਾਵੇਗਾ। ਇਹ ਬਿਨਯਾਮੀਨ ਦੇ ਫ਼ਾਟਕ ਤੋਂ ਪਹਿਲੇ ਫ਼ਾਟਕ (ਨੁਕਰ ਦੇ ਫ਼ਾਟਕ ) ਤੀਕ ਅਤੇ ਹਨਨੇਲ ਦੇ ਬੁਰਜ ਤੋਂ ਪਾਤਸ਼ਾਹ ਦੇ ਅੰਗੂਰੀ ਚੁਬੱਚਿਆਂ ਤੀਕ ਫ਼ਿਰ ਤੋਂ ਉਸਾਰਿਆ ਜਾਵੇਗਾ।"

13ਲੋਕ ਯਰੂਸ਼ਲਮ ’ਚ ਵਸ ਜਾਣਗੇ। ਉੱਥੇ ਉਨ੍ਹਾਂ ਦਾ ਨਾਸ ਕਰਨ ਲਈ ਕੋਈ ਵੈਰੀ ਨਹੀਂ ਆਵੇਗਾ। ਤਦ ਯਰੂਸ਼ਲਮ ਸੁਰੱਖਿਆਤ ਹੋਵੇਗਾ।"

14ਪਰ ਯਹੋਵਾਹ ਉਨ੍ਹਾਂ ਕੌਮਾਂ ਨੂੰ ਦੰਡ ਦੇਵੇਗਾ ਜਿਹੜੀਆਂ ਯਰੂਸ਼ਲਮ ਦੇ ਵਿਰੁੱਧ ਲੜੀਆਂ। ਉਹ ਉਨ੍ਹਾਂ ਦੇ ਖਿਲਾਫ਼ ਭਿਆਨਕ ਬਿਮਾਰੀ ਭੇਜੇਗਾ। ਉਨ੍ਹਾਂ ਦੇ ਜਿਉਂਦੇ ਜੀਅ ਉਨ੍ਹਾਂ ਦੀ ਚਮੜੀ ਗਲ-ਸੜ ਜਾਵੇਗੀ। ਉਨ੍ਹਾਂ ਦੀਆਂ ਅੱਖਾਂ, ਅੱਖਾਂ ਦੀਆਂ ਪੁਤਲੀਆਂ ਅੰਦਰ ਹੀ ਸੜ ਜਾਣਗੀਆਂ ਅਤੇ ਉਨ੍ਹਾਂ ਦੀ ਜੀਭ ਉਨ੍ਹਾਂ ਦੇ ਮੂੰਹ ’ਚ ਪਈ ਗਲ ਜਾਵੇਗੀ।"

15ਦੁਸ਼ਮਣ ਦੇ ਡਿਹਰੇ ਤੇ ਭਿਆਨਕ ਬਿਮਾਰੀ ਆਵੇਗੀ ਅਤੇ ਉਨ੍ਹਾਂ ਦੇ ਘੋੜਿਆਂ, ਖੱਚਰਾਂ, ਊਠਾਂ, ਗਧਿਆਂ ਅਤੇ ਸਾਰੇ ਪਸ਼ੂਆਂ ਨੂੰ ਇਹ ਬਿਮਾਰੀ ਘੇਰੇਗੀ। ਉਸ ਦਿਨ ਯਹੋਵਾਹ ਦੇ ਵੱਲੋਂ ਉਨ੍ਹਾਂ ਵਿੱਚ ਵੱਡੀ ਹਲਚਲ ਹੋਵੇਗੀ ਉਹ ਆਪੋ-ਆਪਣੇ ਗੁਆਂਢੀ ਦਾ ਹੱਥ ਫ਼ੜਨਗੇ ਅਤੇ ਉਨ੍ਹਾਂ ਦੇ ਹੱਥ ਆਪਣੇ ਗੁਆਂਢੀਆਂ ਦੇ ਵਿਰੁੱਧ ਉੱਠਣਗੇ। ਇੱਥੋਂ ਤੀਕ ਕਿ ਯਹੂਦਾਹ ਯਰੂਸ਼ਲਮ ਦਾ ਵਿਰੋਧ ਕਰੇਗਾ ਅਤੇ ਆਲੇ-ਦੁਆਲੇ ਦੀਆਂ ਸਾਰੀਆਂ ਕੌਮਾਂ ਦਾ ਧਨ ਇਕੱਠਾ ਕੀਤਾ ਜਾਵੇਗਾ ਜਿਸ ਵਿੱਚ ਢੇਰ ਸਾਰਾ ਸੋਨਾ-ਚਾਂਦੀ ਅਤੇ ਵਸਤਰ ਹੋਣਗੇ।"

Habakkuk 3 illustration - Habakkuk Chapter 3

16ਕੁਝ ਲੋਕ ਜੋ ਯਰੂਸ਼ਲਮ ਨਾਲ ਲੜਨ ਆਏ ਉਨ੍ਹਾਂ ਵਿੱਚੋਂ ਕੁਝ ਬਚੇ ਰਹਿਣਗੇ ਅਤੇ ਉਹ ਹਰ ਸਾਲ ਪਾਤਸ਼ਾਹ, ਸਰਬ ਸ਼ਕਤੀਮਾਨ ਯਹੋਵਾਹ ਦੀ ਉਪਾਸਨਾ ਕਰਨ ਅਇਆ ਕਰਣਗੇ। ਅਤੇ ਉਹ ਹਰ ਵਰ੍ਹੇ ਡੇਰ੍ਹਿਆਂ ਦਾ ਪਰਬ ਮਨਾਉਣ ਆਇਆ ਕਰਣਗੇ।"

17ਅਤੇ ਜੇਕਰ ਉਹ ਲੋਕ ਇਵੇਂ ਨਾ ਕਰਨਗੇ ਤਾਂ ਯਹੋਵਾਹ ਸਰਬ ਸ਼ਕਤੀਮਾਨ ਉਨ੍ਹਾਂ ਦੇ ਥਾਵਾਂ ਤੇ ਸੋਕਾ ਪਾ ਦੇਵੇਗਾ।"

18ਜੇਕਰ ਮਿਸਰ ਦੇ ਘਰਾਣੇ ਵਿੱਚੋਂ ਡੇਰਿਆਂ ਦੇ ਪਰਬ ਤੇ ਕੋਈ ਮਨੁੱਖ ਹਰ ਸਾਲ ਨਾ ਜਾਵੇਗਾ ਤਾਂ ਯਹੋਵਾਹ ਵੈਰੀਆਂ ਦੀਆਂ ਕੌਮਾਂ ਵਾਂਗ ਉਨ੍ਹਾਂ ਉੱਪਰ ਵੀ ਭਿਆਨਕ ਬੀਮਾਰੀ ਲਿਆਵੇਗਾ।"

19ਉਹ ਮਿਸਰ ਲਈ ਸਜ਼ਾ ਹੋਵੇਗੀ ਅਤੇ ਬਾਕੀ ਉਨ੍ਹਾਂ ਲੋਕਾਂ ਲਈ ਵੀ ਜਿਹੜੇ ਡੇਰਿਆਂ ਦੇ ਪਰਬ ਨੂੰ ਮਨਾਉਣ ਨਹੀਂ ਜਾਣਗੇ।"

Chapter Complete

You have read Habakkuk 3

19 verses