1ਯਹੂਦੀਆਂ ਨੂੰ ਬੇਬੀਲੋਨ ਲੈ ਜਾਣ ਤੋਂ ਬਾਅਦ: ਯਕਾਨਯਾਹ ਸ਼ਅਲਤੀਏਲ ਦਾ ਪਿਤਾ ਸੀ। ਸ਼ਅਲਤੀਏਲ ਜ਼ਰੁੱਬਾਬਲ ਦਾ ਦਾਦਾ ਸੀ।"
2ਜ਼ਰੁੱਬਾਬਲ ਅਬੀਹੂਦ ਦਾ ਪਿਤਾ ਸੀ। ਅਬੀਹੂਦ ਅਲਯਾਕੀਮ ਦਾ ਪਿਤਾ ਸੀ। ਅਲਯਾਕੀਮ ਅੱਜ਼ੋਰ ਦਾ ਪਿਤਾ ਸੀ।"
3ਅੱਜ਼ੋਰ ਸਾਦੋਕ ਦਾ ਪਿਤਾ ਸੀ। ਸਾਦੋਕ ਯਾਕੀਮ ਦਾ ਪਿਤਾ ਸੀ। ਯਾਕੀਮ ਅਲੀਹੂਦ ਦਾ ਪਿਤਾ ਸੀ।"
4ਅਲੀਹੂਦ ਅਲਾਜ਼ਾਰ ਦਾ ਪਿਤਾ ਸੀ। ਅਲਾਜ਼ਾਰ ਮੱਥਾਨ ਦਾ ਪਿਤਾ ਸੀ। ਮੱਥਾਨ ਯਾਕੂਬ ਦਾ ਪਿਤਾ ਸੀ।"
5ਯਾਕੂਬ ਯੂਸੁਫ਼ ਦਾ ਪਿਤਾ ਸੀ। ਮਰਿਯਮ ਯੂਸੁਫ਼ ਦੀ ਪਤਨੀ ਸੀ। ਮਰਿਯਮ ਯਿਸੂ ਦੀ ਮਾਂ ਸੀ। ਯਿਸੂ ਹੀ ਮਸੀਹ ਕਹਾਉਂਦਾ ਹੈ।"

6ਸੋ ਅਬਰਾਹਾਮ ਤੋਂ ਲੈ ਕੇ ਦਾਊਦ ਤੀਕਰ ਇਹ ਚੌਦ੍ਹਾਂ ਪੀੜ੍ਹੀਆਂ ਸਨ। ਅਤੇ ਚੌਦ੍ਹਾਂ ਹੀ ਪੀੜ੍ਹੀਆਂ ਦਾਊਦ ਤੋਂ ਲੈ ਕੇ ਉਸ ਵਕਤ ਤੀਕਰ ਸਨ ਜਦੋਂ ਲੋਕਾਂ ਨੂੰ ਬੇਬੀਲੋਨ ਲਿਜਾਇਆ ਗਿਆ। ਅਤੇ ਚੌਦ੍ਹਾਂ ਹੀ ਪੀੜ੍ਹੀਆਂ ਲੋਕਾਂ ਨੂੰ ਬੇਬੀਲੋਨ ਲੈ ਕੇ ਜਾਣ ਤੋਂ ਮਸੀਹ ਦੇ ਜਨਮ ਤੱਕ ਸਨ।"
7ਯਿਸੂ ਮਸੀਹ ਦਾ ਜਨਮ ਯਿਸੂ ਮਸੀਹ ਦੀ ਮਾਤਾ ਮਰਿਯਮ ਸੀ। ਯਿਸੂ ਮਸੀਹ ਦਾ ਜਨਮ ਇਸ ਤਰ੍ਹਾਂ ਹੋਇਆ। ਮਰਿਯਮ ਦੀ ਕੁੜਮਾਈ ਯੂਸੁਫ਼ ਦੇ ਨਾਲ ਹੋਈ। ਪਰ ਵਿਆਹ ਹੋਣ ਤੋਂ ਪਹਿਲਾਂ ਹੀ ਮਰਿਯਮ ਨੇ ਦੇਖਿਆ ਕਿ ਉਹ ਗਰਭਵਤੀ ਹੈ। ਮਰਿਯਮ ਪਵਿੱਤਰ ਆਤਮਾ ਦੀ ਸ਼ਕਤੀ ਨਾਲ ਗਰਭਵਤੀ ਹੋਈ ਸੀ।"
8ਮਰਿਯਮ ਦਾ ਪਤੀ ਯੂਸੁਫ਼ ਇੱਕ ਚੰਗਾ ਮਨੁੱਖ ਸੀ। ਉਹ ਇਹ ਨਹੀਂ ਚਾਹੁੰਦਾ ਸੀ ਕਿ ਉਹ ਮਰਿਯਮ ਨੂੰ ਲੋਕਾਂ ਸਾਹਮਣੇ ਕਲੰਕਨ ਪਰਗਟ ਕਰੇ। ਤਾਂ ਉਸ ਨੇ ਉਸ ਨੂੰ ਚੁੱਪ-ਚਾਪ ਛੱਡ ਦੇਣ ਦੀ ਸੋਚੀ।"
9ਪਰ ਜਦੋਂ ਉਸ ਨੇ ਇਸ ਬਾਰੇ ਸੋਚਿਆ ਤਾਂ ਪ੍ਰਭੂ ਦੇ ਇੱਕ ਦੂਤ ਨੇ ਉਸ ਦੇ ਸੁਪਨੇ ਵਿੱਚ ਦਰਸ਼ਨ ਦਿੱਤੇ। ਤੇ ਦੂਤ ਨੇ ਕਿਹਾ, “ਹੇ ਯੂਸੁਫ਼, ਦਾਊਦ ਦੇ ਪੁੱਤਰ, ਤੂੰ ਮਰਿਯਮ ਨੂੰ ਆਪਣੀ ਪਤਨੀ ਸਵਿਕਾਰ ਕਰਨ ਤੋਂ ਨਾ ਘਬਰਾ। ਜਿਹੜਾ ਬੱਚਾ ਉਸਦੀ ਕੁੱਖ ਵਿੱਚ ਆਇਆ ਹੈ ਉਹ ਪਵਿੱਤਰ ਆਤਮਾ ਤੋਂ ਹੈ।"
10ਮਰਿਯਮ ਇੱਕ ਪੁੱਤਰ ਨੂੰ ਜਨਮ ਦੇਵੇਗੀ ਅਤੇ ਤੂੰ ਉਸਦਾ ਨਾਂ ਯਿਸੂ ਰੱਖੀਂ ਕਿਉਂਕਿ ਉਹ ਆਪਣੇ ਲੋਕਾਂ ਨੂੰ ਉਨ੍ਹਾਂ ਦੇ ਪਾਪਾਂ ਤੋਂ ਬਚਾਵੇਗਾ।”"

11ਇਹ ਸਭ ਕੁਝ ਪ੍ਰਭੂ ਦੇ ਆਪਣੇ ਨਬੀ ਦੁਆਰਾ ਕਹੇ ਹੋਏ ਸ਼ਬਦਾਂ ਨੂੰ ਪੂਰਾ ਕਰਨ ਲਈ ਵਾਪਰਿਆ।"
12“ਕੁਆਰੀ ਗਰਭਵਤੀ ਹੋਵੇਗੀ ਅਤੇ ਪੁੱਤਰ ਨੂੰ ਜਨਮ ਦੇਵੇਗੀ। ਉਹ ਉਸਦਾ ਨਾਮ ਇੰਮਾਨੂਏਲ ਰੱਖਣਗੇ।” ਜਿਸਦਾ ਅਰਥ ਇਹ ਹੈ, “ਪਰਮੇਸ਼ੁਰ ਸਾਡੇ ਸੰਗ ਹੈ।”"
13ਜਦੋਂ ਯੂਸੁਫ਼ ਜਾਗਿਆ ਤਾਂ ਉਸ ਨੇ ਉਵੇਂ ਹੀ ਕੀਤਾ ਜਿਵੇਂ ਪ੍ਰਭੂ ਦੇ ਦੂਤ ਨੇ ਉਸ ਨੂੰ ਕਰਨ ਲਈ ਕਿਹਾ ਸੀ। ਯੂਸੁਫ਼ ਨੇ ਮਰਿਯਮ ਨਾਲ ਵਿਆਹ ਕੀਤਾ।"
14ਪਰ ਯੂਸੂਫ਼ ਨੇ ਮਰਿਯਮ ਨਾਲ ਕੋਈ ਜਿਨਸੀ ਸਬੰਧ ਨਾ ਰੱਖਿਆ ਜਦ ਤੱਕ ਕਿ ਉਸ ਨੇ ਪੁੱਤਰ ਨੂੰ ਜਨਮ ਨਾ ਦੇ ਦਿੱਤਾ। ਅਤੇ ਯੂਸੁਫ਼ ਨੇ ਪੁੱਤਰ ਦਾ ਨਾਂ ਯਿਸੂ ਰੱਖਿਆ।"
15ਜੋਤਸ਼ੀ ਯਿਸੂ ਨੂੰ ਮਿਲਣ ਆਏ ਯਿਸੂ ਯਹੂਦਿਯਾ ਦੇ ਨਗਰ ਬੈਤਲਹਮ ਵਿੱਚ ਜੰਮਿਆ ਸੀ। ਉਹ ਉਸ ਵਕਤ ਜਨਮਿਆ ਸੀ ਜਦੋਂ ਹੇਰੋਦੇਸ ਰਾਜਾ ਸੀ। ਯਿਸੂ ਦੇ ਜਨਮ ਤੋਂ ਬਾਅਦ ਪੂਰਬ ਵੱਲੋਂ ਕੁਝ ਜੋਤਸ਼ੀ ਯਰੂਸ਼ਲਮ ਵਿੱਚ ਆਏ।"

16ਜੋਤਸ਼ੀਆਂ ਨੇ ਲੋਕਾਂ ਨੂੰ ਪੁੱਛਿਆ, “ਨਵਾਂ ਜੁਆਕ ਕਿੱਥੇ ਹੈ ਜੋ ਕਿ ਯਹੂਦੀਆਂ ਦਾ ਰਾਜਾ ਹੈ? ਅਸੀਂ ਤਾਰਾ ਵੇਖਿਆ ਹੈ ਜੋ ਦਰਸਾਉਂਦਾ ਕਿ ਉਹ ਜਨਮਿਆ ਹੈ। ਅਸੀਂ ਤਾਰੇ ਨੂੰ ਪੂਰਬ ਵਿੱਚ ਆਕਾਸ਼ ਵਿੱਚ ਉੱਠਦਿਆਂ ਵੇਖਿਆ। ਅਸੀਂ ਉਸਦੀ ਉਪਾਸਨਾ ਕਰਨ ਲਈ ਆਏ ਹਾਂ।”"
17ਜਦੋਂ ਰਾਜਾ ਹੇਰੋਦੇਸ ਅਤੇ ਯਰੂਸ਼ਲਮ ਦੇ ਲੋਕਾਂ ਨੇ ਯਹੂਦੀਆਂ ਦੇ ਰਾਜੇ ਬਾਰੇ ਸੁਣਿਆ, ਤਾਂ ਉਹ ਘਬਰਾ ਗਏ।"
18ਹੇਰੋਦੇਸ ਨੇ ਯਹੂਦੀ ਪ੍ਰਧਾਨ ਜਾਜਕਾਂ ਤੇ ਨੇਮ ਦੇ ਉਸਦੇਸ਼ਕਾਂ ਨੂੰ ਇਕੱਠਿਆਂ ਕਰਕੇ, ਉਨ੍ਹਾਂ ਨੂੰ ਪੁੱਛਿਆ ਕਿ ਮਸੀਹ ਕਿੱਥੇ ਜੰਮੇਗਾ?"
19ਉਨ੍ਹਾਂ ਨੇ ਕਿਹਾ, “ਯਹੂਦਿਯਾ ਦੇ ਬੈਤਲਹਮ ਵਿੱਚ, ਕਿਉਂਕਿ ਨਬੀ ਨੇ ਇਸ ਬਾਰੇ ਪੋਥੀਆਂ ਵਿੱਚ ਲਿਖਿਆ ਹੈ:"
20‘ਹੇ ਬੈਤਲਹਮ, ਯਹੂਦਾਹ ਦੀ ਧਰਤੀ ਵਿੱਚ ਤੂੰ ਯਹੂਦਾਹ ਦੇ ਹਾਕਮਾਂ ਵਿੱਚੋਂ ਬੜਾ ਮਹੱਤਵਪੂਰਣ ਹੈ। ਹਾਂ, ਤੇਰੇ ਵਿੱਚੋਂ ਇੱਕ ਅਜਿਹਾ ਹਾਕਮ ਆਵੇਗਾ, ਜਿਹੜਾ ਮੇਰੇ ਲੋਕਾਂ, ਅਤੇ ਇਸਰਾਏਲ ਦੀ ਅਗਵਾਈ ਕਰੇਗਾ।’”"

21ਫੇਰ ਹੇਰੋਦੇਸ ਨੇ ਪੂਰਬ ਤੋਂ ਆਏ ਜੋਤਸ਼ੀਆਂ ਨੂੰ ਚੁੱਪ ਕੀਤੇ ਬੁਲਾਕੇ ਉਨ੍ਹਾਂ ਕੋਲੋਂ ਠੀਕ-ਠੀਕ ਪਤਾ ਕੀਤਾ ਕਿ ਉਨ੍ਹਾਂ ਨੂੰ ਤਾਰਾ ਪਹਿਲੀ ਵਾਰ ਕਦੋਂ ਦਿਖਾਈ ਦਿੱਤਾ ਸੀ।"
22ਫ਼ੇਰ ਹੇਰੋਦੇਸ ਨੇ ਉਨ੍ਹਾਂ ਨੂੰ ਬੈਤਲਹਮ ਵਿੱਚ, ਇਹ ਕਹਿ ਕੇ ਭੇਜ ਦਿੱਤਾ ਕਿ, “ਜਾਓ ਅਤੇ ਧਿਆਨ ਨਾਲ ਇਸ ਬਾਲਕ ਬਾਰੇ ਪਤਾ ਲਗਾਓ। ਜਦੋਂ ਤੁਸੀਂ ਬਾਲਕ ਨੂੰ ਲੱਭ ਲਵੋਂ, ਤਾਂ ਆਕੇ ਮੈਨੂੰ ਦੱਸ ਦਿਓ, ਤਾਂ ਜੋ ਮੈਂ ਵੀ ਜਾਵਾਂ ਅਤੇ ਉਸਦੀ ਉਪਾਸਨਾ ਕਰਾਂ।”"
23ਉਹ ਰਾਜੇ ਦੀ ਗੱਲ ਸੁਣਕੇ ਚੱਲੇ ਗਏ। ਅਤੇ ਉਹ ਤਾਰਾ, ਜਿਹੜਾ ਉਨ੍ਹਾਂ ਨੇ ਚੜ੍ਹ੍ਹਦੇ ਪਾਸੇ ਦੇਖਿਆ ਸੀ, ਜੋਤਸ਼ੀਆਂ ਨੇ ਉਸ ਤਾਰੇ ਦਾ ਪਿੱਛਾ ਕੀਤਾ। ਤਾਰੇ ਨੇ ਉਨ੍ਹਾਂ ਦੀ ਉਦੋਂ ਤੱਕ ਅਗਵਾਈ ਕੀਤੀ, ਜਦੋਂ ਤੱਕ ਕਿ ਉਹ ਉਸ ਜਗ਼੍ਹਾ ਉੱਤੇ ਆਕੇ ਨਹੀਂ ਰੁਕ ਗਿਆ ਜਿੱਥੇ ਉਹ ਬਾਲਕ ਸੀ।"
You have read Haggai 2
23 verses