1ਹਰ ਗੱਲ ਤੋਂ ਪੋਥੀ ਦਾ ਪੂਰਾ ਅਰਥ ਸਪੱਸ਼ਟ ਹੁੰਦਾ ਹੈ ਜਿਹੜੀ ਆਖਦੀ ਹੈ, “ਅਬਰਾਹਾਮ ਨੇ ਪਰਮੇਸ਼ੁਰ ਵਿੱਚ ਵਿਸ਼ਵਾਸ ਕੀਤਾ। ਅਤੇ ਇਸ ਨਿਹਚਾ ਨੇ ਅਬਰਾਹਾਮ ਨੂੰ ਧਰਮੀ ਬਣਾਇਆ।” ਅਬਰਾਹਾਮ ਨੂੰ “ਪਰਮੇਸ਼ੁਰ ਦਾ ਮਿੱਤਰ” ਆਖਿਆ ਜਾਂਦਾ ਸੀ।"
2ਇਸ ਲਈ ਤੁਸੀਂ ਦੇਖਦੇ ਹੋ ਕਿ ਕਿਸੇ ਵਿਅਕਤੀ ਨੂੰ ਉਸ ਦੇ ਅਮਲਾਂ ਰਾਹੀਂ ਤਾਂ ਧਰਮੀ ਬਣਾਇਆ ਜਾ ਸੱਕਦਾ ਹੈ ਪਰ ਉਸ ਨੂੰ ਸਿਰਫ਼ ਨਿਹਚਾ ਰਾਹੀਂ ਧਰਮੀ ਨਹੀਂ ਬਣਾਇਆ ਜਾ ਸੱਕਦਾ।"
3ਦੂਸਰੀ ਮਿਸਾਲ ਰਹਾਬ ਦੀ ਹੈ। ਰਹਾਬ ਇੱਕ ਵੇਸ਼ਵਾ ਸੀ, ਪਰ ਉਸ ਨੂੰ ਉਸ ਦੇ ਅਮਲ ਰਾਹੀਂ ਧਰਮੀ ਬਣਾਇਆ ਗਿਆ। ਉਸ ਨੇ ਪਰਮੇਸ਼ੁਰ ਦੇ ਲੋਕਾਂ ਲਈ ਸੂਹੀਆਂ ਦੀ ਸਹਾਇਤਾ ਕੀਤੀ। ਉਸ ਨੇ ਉਨ੍ਹਾਂ ਦਾ ਸਵਾਗਤ ਆਪਣੇ ਮਹਿਮਾਨਾਂ ਵਾਂਗ ਕੀਤਾ ਅਤੇ ਇੱਕ ਵੱਖਰੇ ਰਸਤੇ ਦੁਆਰਾ ਉਨ੍ਹਾਂ ਦੀ ਬਚ ਨਿਕਲਣ ਵਿੱਚ ਸਹਾਇਤਾ ਕੀਤੀ।"
4ਆਤਮਾ ਤੋਂ ਬਿਨਾ ਵਿਅਕਤੀ ਦਾ ਸਰੀਰ ਇੱਕ ਲੋਥ ਹੈ। ਨਿਹਚਾ ਬਾਰੇ ਵੀ ਇਵੇਂ ਹੀ ਹੈ ਜਿਹੜਾ ਨਿਹਚਾ ਨਹੀਂ ਕਰਦਾ ਉਹ ਮੁਰਦਾ ਹੈ।"
5ਆਪਣੇ ਕਥਨ ਉੱਪਰ ਕਾਬੂ ਰੱਖੋ ਮੇਰੇ ਭਰਾਵੋ ਅਤੇ ਭੈਣੋ, ਤੁਹਾਡੇ ਵਿੱਚੋਂ ਬਹੁਤਿਆਂ ਨੂੰ ਉਪਦੇਸ਼ਕ ਬਣਨ ਦੀ ਇੱਛਾ ਨਹੀਂ ਕਰਨੀ ਚਾਹੀਦੀ। ਕਿਉਂ? ਕਿਉਂਕਿ ਜਿਹੜਾ ਵਿਅਕਤੀ ਉਪਦੇਸ਼ ਦਿੰਦਾ ਹੈ ਉਸਦਾ ਨਿਆਂ ਹੋਰ ਵੀ ਕਠੋਰਤਾ ਨਾਲ ਹੋਵੇਗਾ।"

6ਅਸੀਂ ਸਾਰੇ ਹੀ ਬਹੁਤ ਗਲਤੀਆਂ ਕਰਦੇ ਹਾਂ। ਜੇ ਅਜਿਹਾ ਵੀ ਕੋਈ ਹੈ ਜੋ ਆਪਣੀ ਆਖਣੀ ਵਿੱਚ ਗਲਤੀ ਨਹੀਂ ਕਰਦਾ, ਤਾਂ ਉਹ ਵਿਅਕਤੀ ਸੰਪੂਰਣ ਹੋਵੇਗਾ। ਉਹ ਆਪਣੇ ਪੂਰੇ ਸਰੀਰ ਉੱਪਰ ਕਾਬੂ ਰੱਖਣ ਦੇ ਵੀ ਯੋਗ ਹੋਵੇਗਾ।"
7ਅਸੀਂ ਘੋੜਿਆਂ ਦੇ ਮੂੰਹ ਵਿੱਚ ਲਗਾਮਾਂ ਪਾਉਂਦੇ ਹਾਂ ਤਾਂ ਕਿ ਘੋੜਾਂ ਸਾਡਾ ਕਹਿਣਾ ਸੁਣੇ ਅਤੇ ਮੰਨੇ ਉਨ੍ਹਾਂ ਦੇ ਮੂੰਹਾਂ ਵਿੱਚ ਇਨ੍ਹਾਂ ਲਗਾਮਾਂ ਰਾਹੀਂ ਅਸੀਂ ਉਨ੍ਹਾਂ ਦੇ ਪੂਰੇ ਸਰੀਰ ਨੂੰ ਕਾਬੂ ਕਰ ਸੱਕਦੇ ਹਾਂ।"
8ਜਹਾਜ਼, ਬਾਰੇ ਵੀ ਇਵੇਂ ਹੀ ਹੈ। ਇੱਕ ਜਹਾਜ਼ ਬਹੁਤ ਵੱਡਾ ਹੁੰਦਾ ਹੈ ਅਤੇ ਤੇਜ਼ ਹਵਾਵਾਂ ਦੀ ਸਹਾਇਤਾ ਨਾਲ ਚਲਾਇਆ ਜਾਂਦਾ ਹੈ। ਪਰ ਬਹੁਤ ਛੋਟਾ ਜਿਹਾ ਇੱਕ ਪਤਵਾਰ ਉਸ ਵੱਡੇ ਜਹਾਜ਼ ਨੂੰ ਕਾਬੂ ਵਿੱਚ ਰੱਖਦਾ ਹੈ। ਜਿਹੜਾ ਵਿਅਕਤੀ ਉਸ ਪਤਵਾਰ ਨੂੰ ਕਾਬੂ ਵਿੱਚ ਰੱਖਦਾ ਹੈ ਉਹੀ ਨਿਰਨਾ ਕਰਦਾ ਹੈ ਕਿ ਜਹਾਜ਼ ਕਿਧਰ ਜਾਵੇਗਾ। ਜਹਾਜ਼ ਉਧਰ ਹੀ ਜਾਂਦਾ ਜਿਧਰ ਉਹ ਵਿਅਕਤੀ ਚਾਹੁੰਦਾ ਹੈ।"
9ਬਿਲਕੁਲ ਇਵੇਂ ਹੀ ਸਾਡੀ ਜ਼ਬਾਨ ਬਾਰੇ ਹੈ। ਇਹ ਸਾਡੇ ਸਰੀਰ ਦਾ ਇੱਕ ਛੋਟਾ ਜਿਹਾ ਅੰਗ ਹੈ, ਪਰ ਇਹ ਸ਼ੇਖੀ ਮਾਰਦੀ ਹੈ ਕਿ ਇਹ ਮਹਾਨ ਗੱਲਾਂ ਕਰ ਸੱਕਦੀ ਹੈ। ਜੰਗਲ ਦੀ ਭਿਆਨਕ ਅੱਗ ਇੱਕ ਨਿੱਕੀ ਜਿਹੀ ਚੰਗਿਆਰੀ ਨਾਲ ਭੜਕ ਸੱਕਦੀ ਹੈ।"
10ਜ਼ੁਬਾਨ ਅੱਗ ਦੀ ਤਰ੍ਹਾਂ ਹੈ। ਇਹ ਸਾਡੇ ਸਰੀਰ ਦੇ ਅੰਗਾਂ ਵਿੱਚਕਾਰ ਬਦੀ ਦੀ ਦੁਨੀਆਂ ਹੈ। ਕਿਵੇਂ? ਜ਼ੁਬਾਨ ਆਪਣੀ ਬਦੀ ਨੂੰ ਸਾਡੇ ਸਾਰੇ ਸਰੀਰ ਵਿੱਚ ਫ਼ੈਲਾ ਦਿੰਦੀ ਹੈ। ਇਹ ਅਜਿਹੀ ਅੱਗ ਲਾਉਂਦੀ ਹੈ ਜਿਹੜੀ ਸਾਡੇ ਸਾਰੇ ਜੀਵਨ ਉੱਤੇ ਅਸਰ ਪਾਉਂਦੀ ਹੈ। ਜ਼ੁਬਾਨ ਅੱਗ ਨਰਕ ਤੋਂ ਹਾਸਿਲ ਕਰਦੀ ਹੈ।"

11ਲੋਕੀ ਹਰ ਤਰ੍ਹਾਂ ਦੇ ਜੰਗਲੀ ਜਾਨਵਰਾਂ ਪੰਛੀਆਂ, ਸੱਪਾਂ ਅਤੇ ਮੱਛੀਆਂ ਨੂੰ ਸਿੱਧਾ ਸੱਕਦੇ ਹਨ। ਲੋਕਾਂ ਨੇ ਪਹਿਲਾਂ ਹੀ ਉਨ੍ਹਾਂ ਨੂੰ ਸਿੱਧਾਇਆ ਹੋਇਆ ਹੈ।"
12ਪਰ ਕੋਈ ਵੀ ਵਿਅਕਤੀ ਆਪਣੀ ਜੀਭ ਨੂੰ ਕਾਬੂ ਨਹੀਂ ਕਰ ਸੱਕਦਾ। ਇਹ ਜੰਗਲੀ ਅਤੇ ਬਦ ਹੈ। ਇਹ ਜਹਿਰ ਨਾਲ ਭਰੀ ਹੋਈ ਹੈ ਜਿਹੜੀ ਲੋਕਾਂ ਨੂੰ ਮਾਰ ਸੱਕਦੀ ਹੈ।"
13ਅਸੀਂ ਆਪਣੀ ਜ਼ੁਬਾਨ ਨੂੰ ਪ੍ਰਭੂ ਅਤੇ ਪਿਤਾ ਦੀ ਉਸਤਤਿ ਕਰਨ ਲਈ ਵਰਤਦੇ ਹਾਂ ਅਤੇ ਅਸੀਂ ਇਸ ਨੂੰ ਲੋਕਾਂ ਨੂੰ ਸ਼ਰਾਪ ਦੇਣ ਲਈ ਵੀ ਵਰਤਦੇ ਹਾਂ। ਪਰਮੇਸ਼ੁਰ ਨੇ ਇਨ੍ਹਾਂ ਲੋਕਾਂ ਨੂੰ ਆਪਣੇ ਵਰਗਾ ਬਣਾਇਆ ਹੈ।"
14ਉਸਤਤਿ ਅਤੇ ਗਾਲਾਂ ਉਸੇ ਮੂੰਹ ਵਿੱਚੋਂ ਨਿਕਲਦੀਆਂ ਹਨ। ਮੇਰੇ ਭਰਾਵੋ ਅਤੇ ਭੈਣੋ ਅਜਿਹਾ ਨਹੀਂ ਹੋਣਾ ਚਾਹੀਦਾ ਹੈ।"
You have read Hebrews 1
14 verses