1ਉਹ ਲੋਕ ਆਖਣਗੇ, “ਉਸਨੇ ਫ਼ੇਰ ਆਉਣ ਦਾ ਵਾਅਦਾ ਕੀਤਾ ਸੀ। ਕਿੱਥੇ ਹੈ ਉਹ? ਸਾਡੇ ਪਿਉ ਦਾਦੇ ਮਰ ਚੁੱਕੇ ਹਨ। ਪਰ ਦੁਨੀਆਂ ਓਸੇ ਤਰ੍ਹਾਂ ਚੱਲ ਰਹੀ ਹੈ ਜਿਸ ਤਰ੍ਹਾਂ ਇਹ ਜਦੋਂ ਤੋਂ ਬਣਾਈ ਗਈ ਸੀ।”"
2ਪਰ ਇਹ ਲੋਕ ਉਹ ਚੇਤੇ ਕਰਨਾ ਪਸੰਦ ਨਹੀਂ ਕਰਦੇ ਜੋ ਬਹੁਤ ਪਹਿਲਾਂ ਵਾਪਰਿਆ ਸੀ। ਅਕਾਸ਼ ਉੱਥੇ ਹੀ ਸੀ ਅਤੇ ਪਰਮੇਸ਼ੁਰ ਨੇ ਧਰਤੀ ਨੂੰ ਪਾਣੀ ਤੋਂ ਅਤੇ ਪਾਣੀ ਨਾਲ ਸਾਜਿਆ। ਇਹ ਸਭ ਕੁਝ ਉਸ ਦੇ ਬਚਨ ਨਾਲ ਸਾਜਿਆ ਗਿਆ ਹੈ।"
3ਉਸ ਦੁਨੀਆਂ ਵਿੱਚ ਹੜ੍ਹ ਆਏ ਅਤੇ ਪਾਣੀ ਦੁਆਰਾ ਨਸ਼ਟ ਹੋ ਗਈ।"
4ਪਰਮੇਸ਼ੁਰ ਦਾ ਉਹੀ ਬਚਨ ਅਕਾਸ਼ ਅਤੇ ਧਰਤੀ ਨੂੰ ਰੱਖਦਾ ਹੈ ਜਿਹੜਾ ਹੁਣ ਸਾਡੇ ਕੋਲ ਹੈ। ਉਹ ਅੱਗ ਦੁਆਰਾ ਤਬਾਹੀ ਲਈ ਰੱਖੇ ਜਾ ਰਹੇ ਹਨ। ਇਹ ਨਿਆਂ ਦੇ ਦਿਨ ਤੱਕ ਰੱਖੇ ਜਾਣਗੇ ਅਤੇ ਉਨ੍ਹਾਂ ਦੀ ਤਬਾਹੀ ਲਈ ਜਿਹੜੇ ਪਰਮੇਸ਼ੁਰ ਦੇ ਖਿਲਾਫ਼ ਮੁੜਦੇ ਹਨ।"
5ਪਰ ਮੇਰੇ ਪਿਆਰੇ ਮਿੱਤਰੋ। ਇਹ ਇੱਕ ਗੱਲ ਨਾ ਭੁੱਲਿਓ। ਪ੍ਰਭੂ ਲਈ ਇੱਕ ਦਿਨ ਹਜ਼ਾਰਾਂ ਸਾਲਾਂ ਵਰਗਾ ਹੈ ਅਤੇ ਹਜ਼ਾਰਾਂ ਸਾਲ ਇੱਕ ਦਿਨ ਵਰਗੇ ਹਨ।"

6ਪ੍ਰਭੂ ਉਹ ਗੱਲ ਕਰਨ ਵਿੱਚ ਢਿੱਲ ਨਹੀਂ ਲਾ ਰਿਹਾ ਜਿਸ ਬਾਰੇ ਉਸ ਨੇ ਵਾਅਦਾ ਕੀਤਾ ਹੈ, ਜਿਵੇਂ ਕੁਝ ਲੋਕ ਸਮਝਦੇ ਹਨ। ਪਰ ਪਰਮੇਸ਼ੁਰ ਤੁਹਾਡੇ ਨਾਲ ਸਬਰ ਤੋਂ ਕੰਮ ਲੈ ਰਿਹਾ ਹੈ। ਪਰਮੇਸ਼ੁਰ ਨਹੀਂ ਚਾਹੁੰਦਾ ਕਿ ਕੋਈ ਵੀ ਵਿਅਕਤੀ ਤਬਾਹ ਹੋ ਜਾਵੇ। ਉਹ ਚਾਹੁੰਦਾ ਹੈ ਕਿ ਹਰ ਵਿਅਕਤੀ ਆਪਣੇ ਆਪ ਨੂੰ ਬਦਲ ਦੇਵੇ ਅਤੇ ਪਾਪ ਕਰਨਾ ਛੱਡ ਦੇਵੇ।"
7ਪ੍ਰਭੂ ਦੇ ਆਉਣ ਦਾ ਦਿਨ ਉਸੇ ਤਰ੍ਹਾਂ ਹੈਰਾਨੀਜਨਕ ਹੋਵੇਗਾ ਜਿਵੇਂ ਇੱਕ ਚੋਰ ਆਉਂਦਾ ਹੈ। ਇੱਕ ਉੱਚੀ ਅਵਾਜ਼ ਨਾਲ ਅਕਾਸ਼ ਅਲੋਪ ਹੋ ਜਾਵੇਗਾ ਅਤੇ ਅਕਾਸ਼ ਵਿੱਚਲੀ ਹਰ ਚੀਜ਼ ਅੱਗ ਦੁਆਰਾ ਤਬਾਹ ਕਰ ਦਿੱਤੀ ਜਾਵੇਗੀ। ਧਰਤੀ ਅਤੇ ਇਸ ਉਤਲੀ ਹਰ ਸ਼ੈਅ ਸਾੜ ਦਿੱਤੀ ਜਾਵੇਗੀ।"
8ਇਸ ਤਰ੍ਹਾਂ ਹਰ ਚੀਜ਼ ਜਿਵੇਂ ਕਿ ਮੈਂ ਤੁਹਾਨੂੰ ਦੱਸਿਆ ਹੈ, ਤਬਾਹ ਹੋ ਜਾਵੇਗੀ। ਇਸ ਲਈ ਸੋਚੋ ਤੁਹਾਨੂੰ ਕਿਸ ਤਰ੍ਹਾਂ ਦੇ ਲੋਕ ਹੋਣਾ ਚਾਹੀਦਾ ਹੈ? ਤੁਹਾਨੂੰ ਇੱਕ ਪਵਿੱਤਰ ਜੀਵਨ ਜਿਉਣਾ ਚਾਹੀਦਾ ਹੈ ਅਤੇ ਪਰਮੇਸ਼ੁਰ ਦੀ ਸੇਵਾ ਕਰਨ ਲਈ ਗੱਲਾਂ ਕਰਨੀਆਂ ਚਾਹੀਦੀਆਂ ਹਨ।"
9ਤੁਹਾਨੂੰ ਪਰਮੇਸ਼ੁਰ ਦੇ ਦਿਨ ਦਾ ਇੰਤਜ਼ਾਰ ਕਰਨਾ ਚਾਹੀਦਾ ਹੈ, ਅਤੇ ਉਤਸੁਕਤਾ ਨਾਲ ਇਸ ਵਾਸਤੇ ਅਗਾਂਹ ਵੇਖੋ। ਜਦੋਂ ਉਹ ਦਿਨ ਆਵੇਗਾ, ਅਕਾਸ਼ ਅੱਗ ਦੁਆਰਾ ਤਬਾਹ ਹੋ ਜਾਵੇਗਾ, ਅਤੇ ਇਸ ਵਿੱਚਲਾ ਸਭ ਕੁਝ ਗਰਮੀ ਦੇ ਕਾਰਣ ਪਿਘਲ ਜਾਵੇਗਾ।"
10ਪਰ ਜਿਵੇਂ ਪਰਮੇਸ਼ੁਰ ਨੇ ਵਾਅਦਾ ਕੀਤਾ ਸੀ, ਅਸੀਂ ਨਵੇਂ ਅਕਾਸ਼ ਅਤੇ ਨਵੀਂ ਧਰਤੀ ਦਾ ਇੰਤਜ਼ਾਰ ਕਰ ਰਹੇ ਹਾਂ ਜਿੱਥੇ ਧਾਰਮਿਕਤਾ ਵੱਸੇਗੀ।"

11ਇਸ ਲਈ ਮੇਰੇ ਪਿਆਰੇ ਮਿੱਤਰੋ, ਕਿਉਂ ਕਿ ਤੁਸੀਂ ਇਨ੍ਹਾਂ ਗੱਲਾਂ ਦੇ ਵਾਪਰਨ ਦਾ ਇੰਤਜ਼ਾਰ ਕਰ ਰਹੇ ਹੋਂ ਪਰਮੇਸ਼ੁਰ ਅੱਗੇ ਸ਼ੁੱਧ ਅਤੇ ਨਿਰਦੋਸ਼ ਪ੍ਰਗਟ ਹੋਣ ਦੀ ਆਪਣੀ ਪੂਰੀ ਕੋਸ਼ਿਸ਼ ਕਰੋ। ਪਰਮੇਸ਼ੁਰ ਨਾਲ ਸ਼ਾਂਤੀ ਵਿੱਚ ਰਹਿਣ ਦੀ ਕੋਸ਼ਿਸ਼ ਕਰੋ।"
12ਯਾਦ ਰੱਖੋ ਕਿ ਪਰਮੇਸ਼ੁਰ ਦਾ ਸਬਰ ਬਚਣ ਦਾ ਇੱਕ ਮੌਕਾ ਹੈ। ਸਾਡੇ ਪਿਆਰੇ ਭਰਾ ਪੌਲੁਸ ਨੇ ਤੁਹਾਨੂੰ ਇਹੀ ਗੱਲ ਦੱਸੀ ਸੀ ਜਦੋਂ ਉਸ ਨੇ ਤੁਹਾਨੂੰ ਉਸ ਸਿਆਣਪ ਨਾਲ ਚਿੱਠੀ ਲਿਖੀ ਸੀ ਜਿਹੜੀ ਪਰਮੇਸ਼ੁਰ ਨੇ ਉਸ ਨੂੰ ਸੂਝ ਦਿੱਤੀ ਸੀ।"
13ਪੌਲੁਸ ਆਪਣੇ ਸਾਰੇ ਪੱਤਰਾਂ ਵਿੱਚ ਇਨ੍ਹਾਂ ਗੱਲਾਂ ਬਾਰੇ ਇਸੇ ਤਰ੍ਹਾਂ ਹੀ ਲਿਖਦਾ ਹੈ। ਉਸਦੀਆਂ ਲਿਖਤਾਂ ਵਿੱਚ, ਕੁਝ ਗੱਲਾਂ ਹਨ ਜਿਹੜੀਆਂ ਸਮਝਣ ਲਈ ਔਖੀਆਂ ਹਨ। ਅਣਜਾਣ ਲੋਕੀਂ ਅਤੇ ਉਹ ਲੋਕ ਜੋ ਨਿਹਚਾ ਵਿੱਚ ਕਮਜ਼ੋਰ ਹਨ, ਜਾਣ ਬੁੱਝਕੇ ਅਜਿਹੀਆਂ ਗੱਲਾਂ ਦਾ ਗਲਤ ਮਤਲਬ ਦਿੰਦੇ ਹਨ। ਉਹ ਦੂਸਰੀਆਂ ਪੋਥੀਆਂ ਨਾਲ ਵੀ ਉਹੀ ਸਲੂਕ ਕਰਦੇ ਹਨ। ਅਜਿਹਾ ਕਰਕੇ, ਉਹ ਆਪਣੇ ਆਪ ਨੂੰ ਤਬਾਹ ਕਰ ਰਹੇ ਹਨ।"
14ਪਿਆਰੇ ਮਿੱਤਰੋ, ਤੁਸੀਂ ਇਸ ਬਾਰੇ ਪਹਿਲਾਂ ਹੀ ਜਾਣਦੇ ਹੋ। ਇਸ ਲਈ ਹੁਸ਼ਿਆਰ ਰਹੋ। ਮੰਦੇ ਲੋਕਾਂ ਨੂੰ ਇਨ੍ਹਾਂ ਗਲਤ ਅੰਦਾਜ਼ਿਆਂ ਨਾਲ ਤੁਹਾਨੂੰ ਸਹੀ ਰਾਹ ਤੋਂ ਭਟਕਾਉਣ ਅਤੇ ਤੁਹਾਨੂੰ ਅੜ੍ਹਕਾ ਕੇ ਆਪਣੀ ਮਜਬੂਤ ਨਿਹਚਾ ਤੋਂ ਡੇਗਣ ਦਾ ਮੌਕਾ ਨਾ ਦਿਉ।"
15ਪਰ ਸਾਡੇ ਪ੍ਰਭੂ ਅਤੇ ਮੁਕਤੀਦਾਤੇ ਯਿਸੂ ਮਸੀਹ ਦੀ ਕਿਰਪਾ ਅਤੇ ਗਿਆਨ ਵਿੱਚ ਵੱਧੋ। ਹੁਣ ਅਤੇ ਸਦਾ ਲਈ ਮਹਿਮਾ ਉਸ ਨੂੰ ਹੋਵੇ। ਆਮੀਨ।"

16ਹੁਣ ਅਸੀਂ ਤੁਹਾਨੂੰ ਉਸ ਬਾਰੇ ਕੁਝ ਦੱਸਦੇ ਹਾਂ ਜੋ ਮੁੱਢ ਤੋਂ ਹੀ ਮੌਜੂਦ ਸੀ। ਇਹ ਅਸੀਂ ਸੁਣਿਆ ਹੈ ਅਤੇ ਅਸੀਂ ਆਪਣੀਆਂ ਅੱਖਾਂ ਨਾਲ ਦੇਖਿਆ ਹੈ। ਅਸੀਂ ਇਸ ਨੂੰ ਆਪਣੇ ਹੱਥਾਂ ਨਾਲ ਛੂਹਿਆ ਹੈ। ਅਸੀਂ ਤੁਹਾਨੂੰ ਉਸ ਵਚਨ ਬਾਰੇ ਦੱਸਦੇ ਹਾਂ ਜਿਹੜਾ ਜੀਵਨ ਪ੍ਰਦਾਨ ਕਰਦਾ ਹੈ।"
17ਜਿਹੜਾ ਜੀਵਨ ਸਾਨੂੰ ਦਰਸਾਇਆ ਗਿਆ। ਅਸੀਂ ਇਸ ਨੂੰ ਦੇਖਿਆ ਅਸੀਂ ਇਸ ਬਾਰੇ ਗਵਾਹ ਹਾਂ। ਹੁਣ ਅਸੀਂ ਤੁਹਾਨੂੰ ਇਸ ਜੀਵਨ ਬਾਰੇ ਦੱਸਦੇ ਹਾਂ। ਇਹ ਜੀਵਨ ਸਦੀਪਕ ਹੈ। ਇਹ ਜੀਵਨ ਪਰਮੇਸ਼ੁਰ ਪਿਤਾ ਦੇ ਨਾਲ ਸੀ। ਪਰਮੇਸ਼ੁਰ ਨੇ ਇਹ ਜੀਵਨ ਸਾਨੂੰ ਦਰਸ਼ਾਇਆ।"
18ਹੁਣ ਅਸੀਂ ਤੁਹਾਨੂੰ ਉਹ ਗੱਲਾਂ ਦੱਸਦੇ ਹਾਂ ਜਿਨ੍ਹਾਂ ਨੂੰ ਅਸੀਂ ਦੇਖਿਆ ਤੇ ਸੁਣਿਆ। ਕਿਉਂਕਿ ਅਸੀਂ ਚਾਹੁੰਦੇ ਹਾਂ ਕਿ ਤੁਸੀਂ ਸਾਡੇ ਨਾਲ ਸੰਗਤ ਵਿੱਚ ਸ਼ਰੀਕ ਹੋਵੋ। ਜਿਹੜੀ ਸੰਗਤ ਵਿੱਚ ਅਸੀਂ ਸਾਂਝ ਰੱਖਦੇ ਹਾਂ ਉਹ ਪਰਮੇਸ਼ੁਰ ਪਿਤਾ ਅਤੇ ਉਸ ਦੇ ਪੁੱਤਰ ਯਿਸੂ ਮਸੀਹ ਦੇ ਨਾਲ ਹੈ।"
19ਅਸੀਂ ਤੁਹਾਨੂੰ ਇਹ ਗੱਲਾਂ ਤੁਹਾਡੇ ਆਨੰਦ ਨੂੰ ਸਾਡੇ ਨਾਲ ਪੂਰਾ ਕਰਨ ਲਈ ਲਿਖ ਰਹੇ ਹਾਂ।"
20ਪਰਮੇਸ਼ੁਰ ਸਾਡੇ ਪਾਪਾਂ ਨੂੰ ਮਾਫ਼ ਕਰਦਾ ਹੈ ਅਸਾਂ ਸੱਚਾ ਉਪਦੇਸ਼ ਪਰਮੇਸ਼ੁਰ ਪਾਸੋਂ ਸੁਣਿਆ ਹੈ। ਹੁਣ ਅਸੀਂ ਇਹ ਤੁਹਾਨੂੰ ਦੱਸਦੇ ਹਾਂ; ਪਰਮੇਸ਼ੁਰ ਰੌਸ਼ਨੀ ਹੈ। ਪਰਮੇਸ਼ੁਰ ਵਿੱਚ ਕੋਈ ਅੰਧਕਾਰ ਨਹੀਂ ਹੈ।"

21ਇਸ ਲਈ ਜੇ ਅਸੀਂ ਆਖਦੇ ਹਾਂ ਕਿ ਅਸੀਂ ਪਰਮੇਸ਼ੁਰ ਨਾਲ ਸੰਗਤ ਰੱਖਦੇ ਹਾਂ, ਪਰ ਅਸੀਂ ਅੰਧਕਾਰ ਵਿੱਚ ਜਿਉਣਾ ਜਾਰੀ ਰੱਖਦੇ ਹਾਂ, ਤਾਂ ਅਸੀਂ ਝੂਠੇ ਹਾਂ ਅਸੀਂ ਸੱਚ ਨਹੀਂ ਬੋਲਦੇ।"
22ਪਰਮੇਸ਼ੁਰ ਰੌਸ਼ਨੀ ਹੈ। ਸਾਨੂੰ ਵੀ ਰੌਸ਼ਨੀ ਵਿੱਚ ਰਹਿਣਾ ਚਾਹੀਦਾ ਹੈ। ਜੇ ਅਸੀਂ ਰੌਸ਼ਨੀ ਵਿੱਚ ਰਹਾਂਗੇ, ਤਾਂ ਅਸੀਂ ਇੱਕ ਦੂਸਰੇ ਨਾਲ ਸੰਗਤ ਰੱਖਦੇ ਹਾਂ, ਜੇ ਅਸੀਂ ਰੌਸ਼ਨੀ ਵਿੱਚ ਰਹਿੰਦੇ ਹਾਂ। ਯਿਸੂ ਦਾ ਖੂਨ ਸਾਨੂੰ ਹਰ ਪਾਪ ਤੋਂ ਪਾਕ ਕਰਦਾ ਹੈ।"
23ਜੇ ਅਸੀਂ ਆਖਦੇ ਹਾਂ ਕਿ ਸਾਡੇ ਵਿੱਚ ਕੋਈ ਪਾਪ ਨਹੀਂ ਹੈ, ਤਾਂ ਅਸੀਂ ਆਪਣੇ ਆਪ ਨੂੰ ਗੁਮਰਾਹ ਕਰ ਲੈਂਦੇ ਹਾਂ, ਅਤੇ ਸੱਚ ਸਾਡੇ ਵਿੱਚ ਨਹੀਂ ਹੈ।"
24ਪਰ ਜੇ ਅਸੀਂ ਆਪਣੇ ਪਾਪਾਂ ਦਾ ਇਕਰਾਰ ਕਰ ਲਈਏ, ਤਾਂ ਪਰਮੇਸ਼ੁਰ ਸਾਡੇ ਪਾਪ ਮੁਆਫ਼ ਕਰ ਦੇਵੇਗਾ। ਅਸੀਂ ਪਰਮੇਸ਼ੁਰ ਤੇ ਭਰੋਸਾ ਕਰ ਸੱਕਦੇ ਹਾਂ। ਉਹ ਓਹੀ ਕਰਦਾ ਹੈ ਜੋ ਸਹੀ ਹੈ। ਉਹ ਸਾਰੀਆਂ ਗਲਤ ਗੱਲਾਂ ਮੁਆਫ਼ ਕਰ ਦੇਵੇਗਾ ਜੋ ਅਸੀਂ ਕੀਤੀਆਂ ਹਨ।"
25ਜੇ ਅਸੀਂ ਆਖਦੇ ਹਾਂ ਕਿ ਅਸੀਂ ਪਾਪ ਨਹੀਂ ਕੀਤਾ ਤਾਂ ਅਸੀਂ ਪਰਮੇਸ਼ੁਰ ਨੂੰ ਝੂਠਾ ਸਿੱਧ ਕਰ ਰਹੇ ਹੋਵਾਂਗੇ। ਅਸੀਂ ਪਰਮੇਸ਼ੁਰ ਦੇ ਉਪਦੇਸ਼ ਦਾ ਅਨੁਸਰਣ ਨਹੀਂ ਕਰ ਰਹੇ।"

26ਯਿਸੂ ਸਾਡਾ ਸਹਾਇਕ ਹੈ ਮੇਰੇ ਪਿਆਰੇ ਬਚਿਓ, ਮੈਂ ਇਹ ਖਤ ਤੁਹਾਨੂੰ ਇਸ ਲਈ ਲਿਖ ਰਿਹਾ ਤਾਂ ਜੋ ਤੁਸੀਂ ਪਾਪ ਨਾ ਕਰੋ ਪਰ ਜੇ ਕੋਈ ਵਿਅਕਤੀ ਪਾਪ ਕਰਦਾ ਹੈ ਤਾਂ ਸਾਡੇ ਕੋਲ ਯਿਸੂ ਮਸੀਹ ਸਹਾਇਤਾ ਕਰਨ ਲਈ ਮੌਜੁਦ ਹੈ। ਉਹ ਉਹੀ ਕਰਦਾ ਜੋ ਸਹੀ ਹੈ। ਯਿਸੂ ਪਰਮੇਸ਼ੁਰ ਦੇ ਸਾਹਮਣੇ ਸਾਡੇ ਲਈ ਬੋਲਦਾ ਹੈ।"
27ਯਿਸੂ ਸਾਡੇ ਪਾਪਾਂ ਦਾ ਪਰਾਸ਼ਚਿਤ ਹੈ। ਸਿਰਫ਼ ਸਾਡੇ ਹੀ ਪਾਪਾਂ ਦਾ ਨਹੀਂ ਸਗੋਂ ਸਾਰੇ ਸੰਸਾਰ ਦਾ ਵੀ।"
28ਜੇ ਅਸੀਂ ਪਰਮੇਸ਼ੁਰ ਦੇ ਹੁਕਮ ਦੀ ਪਾਲਣਾ ਕਰਾਂਗੇ, ਤਾਂ ਅਸੀਂ ਇਹ ਗੱਲ ਪੱਕੀ ਕਰ ਦਿਆਂਗੇ ਕਿ ਅਸੀਂ ਪਰਮੇਸ਼ੁਰ ਨੂੰ ਸੱਚ ਮੁਚ ਜਾਣਦੇ ਹਾਂ।"
29ਜੇ ਕੋਈ ਆਖਦਾ ਹੈ, “ਮੈਂ ਪਰਮੇਸ਼ੁਰ ਨੂੰ ਜਾਣਦਾ ਹਾਂ।” ਪਰ ਜੇ ਉਹ ਵਿਅਕਤੀ ਪਰਮੇਸ਼ੁਰ ਦਾ ਹੁਕਮ ਨਹੀਂ ਮੰਨਦਾ, ਤਾਂ ਉਹ ਵਿਅਕਤੀ ਝੂਠਾ ਹੈ। ਸੱਚ ਉਸ ਵਿੱਚ ਨਹੀਂ ਹੈ।"
30ਜਦੋਂ ਕੋਈ ਵਿਅਕਤੀ ਪਰਮੇਸ਼ੁਰ ਦੇ ਉਪਦੇਸ਼ਾਂ ਤੇ ਅਮਲ ਕਰਦਾ ਹੈ ਤਾਂ ਪਰਮੇਸ਼ੁਰ ਦਾ ਪਿਆਰ ਸੱਚ ਮੁੱਚ ਉਸ ਵਿਅਕਤੀ ਲਈ ਸੰਪੂਰਣ ਰੂਪ ਵਿੱਚ ਹੈ। ਇਸੇ ਤਰ੍ਹਾਂ ਹੀ ਅਸੀਂ ਜਾਣ ਲੈਂਦੇ ਹਾਂ ਕਿ ਅਸੀਂ ਪਰਮੇਸ਼ੁਰ ਵਿੱਚ ਹਾਂ।"

31ਜੇ ਕੋਈ ਵਿਅਕਤੀ ਇਹ ਆਖਦਾ ਹੈ ਕਿ ਉਹ ਪਰਮੇਸ਼ੁਰ ਦੇ ਨੱਮਿਤ ਰਹਿ ਰਿਹਾ ਹੈ ਤਾਂ ਉਸ ਨੂੰ ਉਸੇ ਤਰ੍ਹਾਂ ਰਹਿਣਾ ਚਾਹੀਦਾ ਹੈ ਜਿਵੇਂ ਯਿਸੂ ਜੀਵਿਆ ਸੀ।"
32ਯਿਸੂ ਨੇ ਸਾਨੂੰ ਇੱਕ ਦੂਸਰੇ ਨੂੰ ਪਿਆਰ ਕਰਨ ਦਾ ਹੁਕਮ ਦਿੱਤਾ ਮੇਰੇ ਪਿਆਰੇ ਮਿੱਤਰੋ, ਮੈਂ ਤੁਹਾਨੂੰ ਕੋਈ ਨਵਾਂ ਹੁਕਮ ਨਹੀਂ ਲਿਖ ਰਿਹਾ। ਇਹ ਉਹੀ ਪੁਰਾਣਾ ਹੁਕਮ ਹੈ ਜਿਹੜਾ ਤੁਹਾਡੇ ਕੋਲ ਮੁੱਢ ਤੋਂ ਹੀ ਸੀ। ਇਹ ਪੁਰਾਣਾ ਹੁਕਮ ਉਹੀ ਉਪਦੇਸ਼ ਹੈ ਜਿਹੜਾ ਤੁਸੀਂ ਪਹਿਲਾਂ ਹੀ ਸੂਣ ਚੁੱਕੇ ਹੋਂ।"
33ਮੈਂ ਤੁਹਾਨੂੰ ਇਹ ਹੁਕਮ ਇੱਕ ਨਵੇਂ ਹੁਕਮ ਵਾਂਗ ਲਿਖ ਰਿਹਾ ਹਾਂ। ਇਹ ਹੁਕਮ ਸੱਚਾ ਹੈ, ਤੁਸੀਂ ਇਸਦੀ ਸੱਚਾਈ ਨੂੰ ਯਿਸੂ ਵਿੱਚ ਅਤੇ ਆਪਣੇ ਆਪ ਵਿੱਚ ਦੇਖਿਆ ਹੈ। ਹਨੇਰਾ ਅਲੋਪ ਹੋ ਰਿਹਾ ਹੈ ਅਤੇ ਸੱਚੇ ਪ੍ਰਕਾਸ਼ ਨੇ ਪਹਿਲਾਂ ਹੀ ਚਮਕਣਾ ਸ਼ੁਰੂ ਕਰ ਦਿੱਤਾ ਹੈ।"
34ਇੱਕ ਵਿਅਕਤੀ ਆਖਦਾ ਹੈ, “ਮੈਂ ਰੌਸ਼ਨੀ ਵਿੱਚ ਹਾਂ।” ਪਰ ਜੇ ਉਹ ਵਿਅਕਤੀ ਆਪਣੇ ਭਰਾ ਨੂੰ ਨਫ਼ਰਤ ਕਰਦਾ ਹੈ ਤਾਂ ਉਹ ਹਾਲੇ ਵੀ ਅੰਧਕਾਰ ਵਿੱਚ ਹੈ।"
35ਜਿਹੜਾ ਵਿਅਕਤੀ ਆਪਣੇ ਭਰਾ ਨੂੰ ਪਿਆਰ ਕਰਦਾ ਹੈ ਉਹ ਰੌਸ਼ਨੀ ਵਿੱਚ ਰਹਿ ਰਿਹਾ ਹੈ ਅਤੇ ਕੋਈ ਵੀ ਅਜਿਹੀ ਚੀਜ਼ ਨਹੀਂ ਜਿਹੜੀ ਉਸ ਪਾਸੋਂ ਗਲਤ ਕੰਮ ਕਰਾ ਸੱਕੇਗੀ।"

36ਪਰ ਜਿਹੜਾ ਵਿਅਕਤੀ ਆਪਣੇ ਭਰਾ ਨੂੰ ਨਫ਼ਰਤ ਕਰਦਾ ਹੈ ਉਹ ਹਾਲੇ ਵੀ ਅੰਧਕਾਰ ਵਿੱਚ ਹੈ ਅਤੇ ਅੰਧਕਾਰ ਵਿੱਚ ਚੱਲਦਾ ਹੈ? ਉਹ ਨਹੀਂ ਜਾਣਦਾ ਕਿ ਉਹ ਕਿੱਥੇ ਜਾ ਰਿਹਾ ਹੈ ਕਿਉਂ ਕਿ ਅੰਧਕਾਰ ਨੇ ਉਸ ਨੂੰ ਅੰਨ੍ਹਾ ਬਣਾ ਦਿੱਤਾ ਹੈ।"
37ਪਿਆਰੇ ਬੱਚਿਓ, ਮੈਂ ਤੁਹਾਨੂੰ ਇਸ ਲਈ ਲਿਖ ਰਿਹਾ ਹਾਂ, ਕਿਉਂ ਕਿ ਮਸੀਹ ਰਾਹੀਂ ਤੁਹਾਡੇ ਪਾਪ ਮੁਆਫ਼ ਹੋ ਗਏ ਹਨ।"
38ਪਿਤਾਓ, ਮੈਂ ਤੁਹਾਨੂੰ ਲਿਖਦਾ ਹਾਂ, ਕਿਉਂ ਕਿ ਤੁਸੀਂ ਉਸ ਬਾਰੇ ਜਾਣਦੇ ਹੋ ਜਿਸਦੀ ਹੋਂਦ ਆਦਿ ਤੋਂ ਹੈ। ਨੌਜਵਾਨ ਲੋਕੋ, ਮੈਂ ਤੁਹਾਨੂੰ ਇਸ ਲਈ ਲਿਖ ਰਿਹਾ ਹਾਂ ਕਿਉਂ ਕਿ ਤੁਸੀਂ ਦੁਸ਼ਟ (ਸ਼ੈਤਾਨ) ਨੂੰ ਹਰਾ ਦਿੱਤਾ ਹੈ।"
39ਬੱਚਿਓ, ਮੈਂ ਤੁਹਾਨੂੰ ਇਸ ਲਈ ਲਿਖ ਰਿਹਾ ਹਾਂ ਕਿਉਂ ਕਿ ਤੁਸੀਂ ਪਰਮੇਸ਼ੁਰ ਪਿਤਾ ਨੂੰ ਜਾਣਦੇ ਹੋ। ਪਿਤਾਓ, ਮੈਂ ਤੁਹਾਨੂੰ ਇਸ ਲਈ ਲਿਖ ਰਿਹਾ ਹਾਂ ਕਿਉਂ ਕਿ ਤੁਸੀਂ ਉਸ ਨੂੰ ਜਾਣਦੇ ਹੋ ਜੋ ਮੁੱਢ ਤੋਂ ਮੌਜ਼ੂਦ ਸੀ। ਹੇ ਨੌਜਵਾਨ ਆਦਮੀਓ, ਮੈਂ ਤੁਹਾਨੂੰ ਇਸ ਲਈ ਲਿਖ ਰਿਹਾ ਹਾਂ, ਕਿਉਂ ਕਿ ਤੁਸੀਂ ਮਜ਼ਬੂਤ ਹੋ; ਪਰਮੇਸ਼ੁਰ ਦਾ ਸ਼ਬਦ ਤੁਹਾਡੇ ਅੰਦਰ ਵੱਸਦਾ ਹੈ, ਅਤੇ ਤੁਸੀਂ ਉਸ ਦੁਸ਼ਟ (ਸ਼ੈਤਾਨ) ਨੂੰ ਹਰਾ ਦਿੱਤਾ ਹੈ।"
40ਦੁਨੀਆਂ ਨੂੰ ਜਾਂ ਦੁਨੀਆਂ ਵਿੱਚਲੀਆਂ ਚੀਜ਼ਾਂ ਨੂੰ ਪਿਆਰ ਨਾ ਕਰੋ। ਜੇ ਕੋਈ ਵਿਅਕਤੀ ਦੁਨੀਆਂ ਨੂੰ ਪਿਆਰ ਕਰਦਾ ਹੈ, ਤਾਂ ਉਸ ਵਿੱਚ ਪਰਮੇਸ਼ੁਰ ਦਾ ਪਿਆਰ ਨਹੀਂ ਹੈ।"
You have read Hebrews 11
40 verses