Lumina
Hebrews

Hebrews 12

Hebrews 12·Punjabi Bible

1ਇਹ ਦੁਨਿਆਵੀ ਗੱਲਾਂ ਮੰਦੀਆਂ ਹਨ। ਸਾਡੇ ਪਾਪੀ-ਆਪੇ ਦੀਆਂ ਇੱਛਾਵਾਂ, ਉਨ੍ਹਾਂ ਪਾਪੀ ਗੱਲਾਂ ਦੀ ਇੱਛਾ ਜਿਨ੍ਹਾਂ ਨੂੰ ਅਸੀ ਦੇਖਦੇ ਹਾਂ, ਉਨ੍ਹਾਂ ਚੀਜ਼ਾਂ ਦਾ ਬਹੁਤ ਘਮੰਡ ਕਰਨਾ ਜੋ ਸਾਡੇ ਕੋਲ ਹਨ। ਪਰ ਇਨ੍ਹਾਂ ਚੋਂ ਕੋਈ ਵੀ ਚੀਜ਼ ਪਰਮੇਸ਼ੁਰ ਪਾਸੋਂ ਨਹੀਂ ਆਈ। ਉਹ ਦੁਨੀਆਂ ਵੱਲੋਂ ਹਨ।"

2ਦੁਨੀਆਂ ਅਤੇ ਉਹ ਸਾਰੀਆਂ ਚੀਜ਼ਾਂ ਵੀ ਜਿਹੜੀਆਂ ਦੁਨੀਆਂ ਵਿੱਚ ਲੋਕ ਚਾਹੁੰਦੇ ਹਨ, ਵਿਨਾਸ਼ਮਾਨ ਹਨ। ਪਰ ਉਹ ਇੱਕ ਜਿਹੜਾ ਪਰਮੇਸ਼ੁਰ ਨੂੰ ਮੰਨਦਾ ਹੈ ਸਦਾ ਜਿਉਂਦਾ ਹੈ।"

3ਮਸੀਹ ਦੇ ਦੁਸ਼ਮਣਾਂ ਦੇ ਪਿੱਛੇ ਨਾ ਲੱਗੋ ਮੇਰੇ ਪਿਆਰੇ ਬੱਚਿਓ, ਅੰਤ ਨੇੜੇ ਆ ਚੁੱਕਿਆ ਹੈ। ਤੁਸੀਂ ਸੁਣਿਆ ਹੋਇਆ ਹੈ ਕਿ ਮਸੀਹ ਦਾ ਦੁਸ਼ਮਣ ਆ ਰਿਹਾ ਹੈ, ਅਤੇ ਹੁਣ ਮਸੀਹ ਦੇ ਇੰਨੇ ਦੁਸ਼ਮਣ ਪਹਿਲਾਂ ਹੀ ਇੱਥੇ ਹਨ। ਇਸ ਲਈ ਅਸੀਂ ਜਾਣਦੇ ਹਾਂ ਕਿ ਅੰਤ ਨੇੜੇ ਹੈ।"

4ਮਸੀਹ ਦੇ ਉਹ ਦੁਸ਼ਮਣ ਸਾਡੇ ਸਮੂਹ ਵਿੱਚ ਸਨ, ਪਰ ਉਨ੍ਹਾਂ ਨੇ ਸਾਨੂੰ ਛੱਡ ਦਿੱਤਾ। ਉਹ ਸੱਚਮੁੱਚ ਸਾਡੇ ਨਹੀਂ ਸਨ। ਜੇ ਉਹ ਸਾਡੀ ਸੰਗਤ ਦਾ ਹਿੱਸਾ ਹੁੰਦੇ ਤਾਂ ਉਹ ਸਾਡੇ ਨਾਲ ਹੀ ਰਹਿੰਦੇ। ਪਰ ਕਿਉਂ ਜੋ ਉਹ ਸਾਨੂੰ ਛੱਡ ਗਏ, ਇਹ ਦਰਸ਼ਾਉਂਦਾ ਹੈ ਕਿ ਉਨ੍ਹਾਂ ਵਿੱਚੋ ਕੋਈ ਵੀ ਸਾਡੇ ਵਿੱਚਲਾ ਨਹੀਂ ਸੀ।"

5ਪਰ ਤੁਹਾਡੇ ਕੋਲ ਉਸ ਪਵਿੱਤਰ ਵੱਲੋਂ ਦਿੱਤੀ ਗਈ ਦਾਤ ਹੈ, ਇਸ ਲਈ ਤੁਸੀਂ ਸਾਰੇ ਸੱਚ ਨੂੰ ਜਾਣਦੇ ਹੋ।"

Hebrews 12 illustration - Hebrews Chapter 12

6ਮੈਂ ਤੁਹਾਨੂੰ ਇਹ ਕਿਉਂ ਲਿਖ ਰਿਹਾ ਹਾਂ? ਕੀ ਮੈਂ ਇਸ ਲਈ ਲਿਖਦਾ ਹਾਂ ਕਿਉਂ ਕਿ ਤੁਸੀਂ ਸੱਚ ਬਾਰੇ ਨਹੀਂ ਜਾਣਦੇ? ਨਹੀਂ? ਮੈਂ ਇਹ ਖਤ ਇਸ ਲਈ ਲਿਖ ਰਿਹਾ ਹਾਂ ਕਿਉਂ ਕਿ ਤੁਸੀਂ ਸੱਚ ਬਾਰੇ ਜਾਣਦੇ ਹੋ। ਅਤੇ ਤੁਸੀਂ ਜਾਣਦੇ ਹੋ ਕਿ ਕੋਈ ਵੀ ਝੂਠ ਸੱਚ ਵਿੱਚੋਂ ਪੈਦਾ ਨਹੀਂ ਹੁੰਦਾ।"

7ਇਸ ਲਈ ਝੂਠਾ ਕੌਣ ਹੈ? ਇਹ ਉਹੀ ਵਿਅਕਤੀ ਹੈ ਜਿਹੜਾ ਆਖਦਾ ਹੈ ਕਿ ਯਿਸੂ ਮਸੀਹ ਨਹੀਂ ਹੈ। ਉਹ ਮਸੀਹ ਦਾ ਦੁਸ਼ਮਣ ਹੈ। ਉਹ ਵਿਅਕਤੀ ਪਿਤਾ ਵਿੱਚ ਜਾਂ ਉਸ ਦੇ ਪੁੱਤਰ ਵਿੱਚ ਵੀ ਵਿਸ਼ਵਾਸ ਨਹੀਂ ਰੱਖਦਾ।"

8ਜਿਹੜਾ ਕੋਈ ਪੁੱਤਰ ਵਿੱਚ ਨਿਹਚਾ ਰੱਖਣ ਤੋਂ ਇਨਕਾਰ ਕਰਦਾ ਹੈ ਪਿਤਾ ਵੀ ਉਸਦਾ ਨਹੀਂ ਹੈ। ਪਰ ਜਿਹੜਾ ਵਿਅਕਤੀ ਪੁੱਤਰ ਨੂੰ ਪ੍ਰਵਾਨ ਕਰਦਾ ਹੈ ਤਾਂ ਪਿਤਾ ਵੀ ਉਸਦਾ ਹੈ।"

9ਇਸ ਗੱਲੋਂ ਯਕੀਨੀ ਹੋਵੋ ਕਿ ਤੁਸੀਂ ਉਸੇ ਉਪਦੇਸ਼ ਦਾ ਅਨੁਸਰਣ ਕਰਦੇ ਹੋ ਜਿਹੜਾ ਤੁਸੀਂ ਮੁੱਢ ਤੋਂ ਹੀ ਸੁਣਦੇ ਆ ਰਹੇ ਹੋਂ। ਜੇ ਤੁਸੀਂ ਇਸ ਉਪਦੇਸ਼ ਤੇ ਅਮਲ ਕਰੋਂਗੇ ਤਾਂ ਤੁਸੀਂ ਪੁੱਤਰ ਅਤੇ ਪਿਤਾ ਦੋਹਾਂ ਵਿੱਚ ਸਥਿਰ ਰਹੋਂਗੇ।"

10ਇਹੀ ਹੈ ਜਿਸਦਾ ਪੁੱਤਰ ਨੇ ਸਾਡੇ ਨਾਲ ਵਾਅਦਾ ਕੀਤਾ ਸੀ। ਇਹ ਸਦੀਪਕ ਜੀਵਨ ਹੈ।"

Hebrews 12 illustration - Hebrews Chapter 12

11ਮੈਂ ਇਹ ਗੱਲਾਂ ਉਨ੍ਹਾਂ ਲੋਕਾਂ ਬਾਰੇ ਲਿਖ ਰਿਹਾ ਹਾਂ ਜਿਹੜੇ ਤੁਹਾਨੂੰ ਗਲਤ ਰਾਹ ਤੇ ਲਿਜਾਣ ਦੀ ਕੋਸ਼ਿਸ਼ ਕਰ ਰਹੇ ਹਨ।"

12ਮਸੀਹ ਨੇ ਤੁਹਾਨੂੰ ਖਾਸ ਦਾਤ ਦਿੱਤੀ ਸੀ। ਅਤੇ ਇਹ ਦਾਤ ਹਾਲੇ ਤੁਹਾਡੇ ਅੰਦਰ ਹੈ। ਇਸ ਲਈ ਤੁਹਾਨੂੰ ਕਿਸੇ ਵਿਅਕਤੀ ਦੇ ਉਪਦੇਸ਼ ਦੀ ਲੋੜ ਨਹੀਂ। ਜਿਹੜੀ ਦਾਤ ਉਸ ਨੇ ਤੁਹਾਨੂੰ ਦਿੱਤੀ ਸੀ ਤੁਹਾਨੂੰ ਹਰ ਗੱਲ ਬਾਰੇ ਉਪਦੇਸ਼ ਦਿੰਦੀ ਹੈ। ਇਹ ਦਾਤ ਸੱਚੀ ਹੈ। ਇਹ ਗੱਲ ਝੂਠੀ ਨਹੀਂ ਹੈ। ਇਸ ਲਈ ਮਸੀਹ ਦੇ ਨਮਿੱਤ ਜਿਉਣ ਜਾਰੀ ਰੱਖੋ ਜਿਵੇਂ ਕਿ ਉਸਦੀ ਦਾਤ ਨੇ ਤੁਹਾਨੂੰ ਸਿੱਖਾਇਆ ਹੈ।"

13ਇਸ ਲਈ, ਮੇਰੇ ਪਿਆਰੇ ਬੱਚਿਓ, ਉਸ ਵਿੱਚ ਜੀਵੋ। ਜੇਕਰ ਤੁਸੀਂ ਅਜਿਹਾ ਕਰਦੇ ਹੋਂ, ਤਾਂ ਸਾਨੂੰ ਵਿਸ਼ਵਾਸ ਹੋਵੇਗਾ ਅਤੇ ਸਾਨੂੰ ਉਸਦੀ ਹਜੂਰੀ ਵਿੱਚ ਉਸ ਵੇਲੇ ਸ਼ਰਮਿੰਦਾ ਹੋਣ ਦੀ ਲੋੜ ਨਹੀਂ ਹੋਵੇਗੀ ਜਦੋਂ ਉਹ ਪ੍ਰਗਟੇਗਾ।"

14ਤੁਸੀਂ ਜਾਣਦੇ ਹੋ ਕਿ ਮਸੀਹ ਹਮੇਸ਼ਾ ਉਹੀ ਕਰਦਾ ਹੈ ਜੋ ਚੰਗਾ ਹੈ। ਇਸ ਲਈ ਤੁਸੀਂ ਜਾਣਦੇ ਹੋ ਕਿ ਸਾਰੇ ਲੋਕੀਂ ਜਿਹੜੇ ਨੇਕ ਕੰਮ ਕਰਦੇ ਹਨ ਪਰਮੇਸ਼ੁਰ ਦੇ ਬੱਚੇ ਹਨ।"

15ਅਸੀਂ ਪਰਮੇਸ਼ੁਰ ਦੇ ਬੱਚੇ ਹਾਂ ਪਿਤਾ ਨੇ ਸਾਨੂੰ ਇੰਨਾ ਪਿਆਰ ਦਿੱਤਾ ਹੈ। ਇਸ ਲਈ ਸਾਨੂੰ ਪਰਮੇਸ਼ੁਰ ਦੇ ਬੱਚੇ ਆਖਿਆ ਜਾਂਦਾ ਹੈ। ਅਤੇ ਅਸੀਂ ਸੱਚਮੁੱਚ ਪਰਮੇਸ਼ੁਰ ਦੇ ਬੱਚੇ ਹਾਂ। ਪਰ ਦੁਨੀਆਂ ਦੇ ਲੋਕ ਨਹੀਂ ਸਮਝਦੇ ਕਿ ਅਸੀਂ ਪਰਮੇਸ਼ੁਰ ਦੇ ਬੱਚੇ ਹਾਂ, ਕਿਉਂਕਿ ਉਹ ਉਸ ਨੂੰ ਨਹੀਂ ਜਾਣਦੇ।"

Hebrews 12 illustration - Hebrews Chapter 12

16ਪਿਆਰੇ ਮਿੱਤਰੋ, ਅਸੀਂ ਹੁਣ ਪਰਮੇਸ਼ੁਰ ਦੇ ਬੱਚੇ ਹਾਂ। ਹਾਲੇ ਸਾਨੂੰ ਇਹ ਨਹੀਂ ਦੱਸਿਆ ਗਿਆ ਕਿ ਅਸੀਂ ਭੱਵਿਖ ਵਿੱਚ ਕੀ ਹੋਵਾਂਗੇ, ਪਰ ਸਾਨੂੰ ਪਤਾ ਹੈ ਜਦੋਂ ਮਸੀਹ ਵਾਪਸ ਆਵੇਗਾ, ਅਸੀਂ ਉਸ ਵਰਗੇ ਹੋਵਾਂਗੇ। ਅਸੀਂ ਉਸ ਨੂੰ ਓਸੇ ਰੂਪ ਵਿੱਚ ਦੇਖਾਂਗੇ ਜੋ ਉਹ ਅਸਲ ਵਿੱਚ ਹੈ।"

17ਮਸੀਹ ਪਵਿੱਤਰ ਹੈ। ਹਰ ਵਿਅਕਤੀ ਜਿਸ ਨੂੰ ਮਸੀਹ ਵਿੱਚ ਇਹ ਆਸ ਹੈ ਉਹ ਆਪਣੇ ਆਪ ਨੂੰ ਮਸੀਹ ਵਾਂਗ ਸ਼ੁੱਧ ਬਣਾ ਲੈਂਦਾ ਹੈ।"

18ਜਦੋਂ ਕੋਈ ਵਿਅਕਤੀ ਪਾਪ ਕਰਦਾ ਹੈ। ਤਾਂ ਉਹ ਪਰਮੇਸ਼ੁਰ ਦਾ ਨੇਮ ਤੋੜਦਾ ਹੈ। ਹਾਂ, ਪਾਪ ਕਰਨਾ ਉਸੇ ਤਰ੍ਹਾਂ ਦੀ ਗੱਲ ਹੈ ਜਿਵੇਂ ਪਰਮੇਸ਼ੁਰ ਦੇ ਨੇਮ ਵਿਰੁੱਧ ਜਿਉਣਾ।"

19ਤੁਸੀਂ ਜਾਣਦੇ ਹੋ ਕਿ ਮਸੀਹ ਲੋਕਾਂ ਦੇ ਪਾਪਾਂ ਨੂੰ ਦੂਰ ਕਰਨ ਲਈ ਆਇਆ ਸੀ। ਮਸੀਹ ਵਿੱਚ ਕੋਈ ਪਾਪ ਨਹੀਂ ਸੀ।"

20ਇਸ ਲਈ ਜਿਹੜਾ ਵਿਅਕਤੀ ਮਸੀਹ ਵਿੱਚ ਜਿਉਂਦਾ ਹੈ ਉਹ ਪਾਪ ਨਹੀਂ ਕਰਦਾ ਰਹਿੰਦਾ। ਜੇ ਕੋਈ ਵਿਅਕਤੀ ਪਾਪ ਕਰਦਾ ਰਹਿੰਦਾ ਹੈ, ਤਾਂ ਉਸ ਨੇ ਕਦੇ ਵੀ ਮਸੀਹ ਨੂੰ ਨਹੀਂ ਸਮਝਿਆ ਅਤੇ ਜਾਣਿਆ।"

Hebrews 12 illustration - Hebrews Chapter 12

21ਪਿਆਰੇ ਬੱਚਿਓ, ਕਿਸੇ ਵੀ ਵਿਅਕਤੀ ਨੂੰ ਇਹ ਮੌਕਾ ਨਾ ਦਿਓ ਕਿ ਉਹ ਤੁਹਾਨੂੰ ਗਲਤ ਪਾਸੇ ਪਾ ਸੱਕੇ। ਮਸੀਹ ਸੱਚਾ ਹੈ। ਉਸ ਵਾਂਗ ਸੱਚਾ ਹੋਣ ਲਈ ਵਿਅਕਤੀ ਨੂੰ ਉਹੀ ਕੁਝ ਕਰਨਾ ਪਵੇਗਾ ਜਿਹੜਾ ਸਹੀ ਹੈ।"

22ਸ਼ੈਤਾਨ ਮੁੱਢ ਤੋਂ ਹੀ ਪਾਪ ਕਰਦਾ ਆ ਰਿਹਾ ਹੈ, ਅਤੇ ਜਿਹੜਾ ਵਿਅਕਤੀ ਪਾਪ ਕਰਦਾ ਰਹਿੰਦਾ ਹੈ ਸ਼ੈਤਾਨ ਨਾਲ ਸੰਬੰਧਿਤ ਹੈ। ਪਰਮੇਸ਼ੁਰ ਦਾ ਪੁੱਤਰ ਇਸ ਲਈ ਆਇਆ; ਸ਼ੈਤਾਨ ਦੇ ਕੰਮ ਨੂੰ ਖਤਮ ਕਰਨ ਲਈ।"

23ਜਦੋਂ ਪਰਮੇਸੁਰ ਕਿਸੇ ਵਿਅਕਤੀ ਨੂੰ ਆਪਣਾ ਬੱਚਾ ਬਣਾਉਂਦਾ ਹੈ ਤਾਂ ਉਹ ਵਿਅਕਤੀ ਪਾਪ ਕਰਦਾ ਨਹੀਂ ਰਹਿ ਸੱਕਦਾ। ਕਿਉਂ? ਕਿਉਂ ਕਿ ਜਿਹੜਾ ਨਵਾਂ ਜੀਵਨ ਪਰਮੇਸ਼ੁਰ ਨੇ ਉਸ ਨੂੰ ਦਿੱਤਾ ਹੈ, ਉਸ ਵਿੱਚ ਰਹਿੰਦਾ ਹੈ। ਇਸ ਲਈ ਉਹ ਵਿਅਕਤੀ ਪਾਪ ਕਰਨਾ ਜਾਰੀ ਨਹੀਂ ਰੱਖ ਸੱਕਦਾ। ਕਿਉਂ ਕਿ ਉਹ ਪਰਮੇਸ਼ੁਰ ਦਾ ਆਪਣਾ ਬੱਚਾ ਬਣ ਗਿਆ ਹੈ।"

24ਇਸ ਲਈ ਅਸੀਂ ਦੇਖ ਸੱਕਦੇ ਹਾਂ ਕਿ ਪਰਮੇਸ਼ੁਰ ਦੇ ਬੱਚੇ ਕਿਹੜੇ ਹਨ। ਅਤੇ ਸ਼ੈਤਾਨ ਦੇ ਬੱਚੇ ਕਿਹੜੇ ਹਨ। ਜਿਹੜੇ ਲੋਕ ਨੇਕ ਕੰਮ ਨਹੀਂ ਕਰਦੇ ਪਰਮੇਸ਼ੁਰ ਦੇ ਬੱਚੇ ਨਹੀਂ ਹੋ ਸੱਕਦੇ। ਅਤੇ ਜਿਹੜਾ ਵਿਅਕਤੀ ਮਸੀਹ ਵਿੱਚ ਆਪਣੇ ਭਰਾ ਜਾਂ ਭੈਣ ਨੂੰ ਪਿਆਰ ਨਹੀਂ ਕਰਦਾ ਉਹ ਵੀ ਪਰਮੇਸ਼ੁਰ ਦਾ ਬੱਚਾ ਨਹੀਂ ਹੈ।"

25ਇੱਕ ਦੂਸਰੇ ਨੂੰ ਪਿਆਰ ਕਰੋ ਇਹੀ ਉਪਦੇਸ਼ ਹੈ ਜਿਹੜਾ ਤੁਸੀਂ ਸ਼ੁਰੂ ਤੋਂ ਸੁਣਿਆ ਹੈ; ਸਾਨੂੰ ਇੱਕ ਦੂਸਰੇ ਨੂੰ ਪਿਆਰ ਕਰਨਾ ਚਾਹੀਦਾ ਹੈ।"

Hebrews 12 illustration - Hebrews Chapter 12

26ਕਇਨ ਵਰਗੇ ਨਾ ਬਣੋ। ਕਇਨ ਦੁਸ਼ਟ (ਸ਼ੈਤਾਨ) ਸੀ। ਕਇਨ ਨੇ ਆਪਣੇ ਭਰਾ ਹਾਬਲ ਨੂੰ ਮਾਰ ਦਿੱਤਾ। ਕਇਨ ਨੇ ਆਪਣੇ ਭਰਾ ਨੂੰ ਕਿਉਂ ਮਾਰ ਦਿੱਤਾ? ਕਿਉਂ ਕਿ ਜਿਹੜੀਆਂ ਗੱਲਾਂ ਕੇਨ ਨੇ ਕੀਤੀਆਂ ਮੰਦੀਆਂ ਸਨ, ਪਰ ਜਿਹੜੀਆਂ ਗੱਲਾਂ ਹਾਬਲ ਨੇ ਕੀਤੀਆਂ ਚੰਗੀਆਂ ਸਨ।"

27ਮੇਰੇ ਭਰਾਵੋ ਅਤੇ ਭੈਣੋ, ਜੇਕਰ ਦੁਨੀਆਂ ਦੇ ਲੋਕ ਤੁਹਾਨੂੰ ਨਫ਼ਰਤ ਕਰਨ ਤਾਂ ਹੈਰਾਨ ਨਾ ਹੋਵੋ।"

28ਅਸੀਂ ਜਾਣਦੇ ਹਾਂ ਕਿਉਂਕਿ ਅਸੀਂ ਮੌਤ ਨੂੰ ਛੱਡ ਚੁੱਕੇ ਹਾਂ ਅਤੇ ਜੀਵਨ ਵਿੱਚ ਆ ਚੁੱਕੇ ਹਾਂ। ਅਸੀਂ ਇਹ ਇਸ ਲਈ ਜਾਣਦੇ ਹਾਂ ਕਿਉਂਕਿ ਅਸੀਂ ਆਪਣੇ ਭਰਾਵਾਂ ਅਤੇ ਭੈਣਾਂ ਨੂੰ ਪਿਆਰ ਕਰਦੇ ਹਾਂ। ਜਿਹੜੇ ਲੋਕ ਪਿਆਰ ਨਹੀਂ ਕਰਦੇ ਉਹ ਹਾਲੇ ਵੀ ਮੌਤ ਦੇ ਕਬਜ਼ੇ ਹੇਠ ਹਨ।"

29ਹਰੇਕ ਵਿਅਕਤੀ ਜਿਹੜਾ ਆਪਣੇ ਭਰਾ ਨੂੰ ਨਫ਼ਰਤ ਕਰਦਾ ਹੈ, ਇੱਕ ਕਾਤਲ ਹੈ। ਅਤੇ ਤੁਸੀਂ ਜਾਣਦੇ ਹੋ ਕਿ ਕੋਈ ਵੀ ਕਾਤਲ ਆਪਣੇ ਅੰਦਰ ਸਦੀਪਕ ਜੀਵਨ ਨਹੀਂ ਰੱਖਦਾ।"

Chapter Complete

You have read Hebrews 12

29 verses