Lumina
Hebrews

Hebrews 13

Hebrews 13·Punjabi Bible

1ਇਵੇਂ ਹੀ ਅਸੀਂ ਜਾਣਦੇ ਹਾਂ ਕਿ ਸੱਚਾ ਪਿਆਰ ਕੀ ਹੈ; ਮਸੀਹ ਨੇ ਸਾਡੇ ਲਈ ਆਪਣੇ ਜੀਵਨ ਦਿੱਤਾ। ਇਸ ਲਈ ਸਾਨੂੰ ਵੀ ਸਾਡੇ ਭਰਾਵਾਂ ਅਤੇ ਭੈਣਾਂ ਨੂੰ ਆਪਣਾ ਜੀਵਨ ਦੇਣਾ ਚਾਹੀਦਾ ਹੈ ਜਿਹੜੇ ਮਸੀਹ ਵਿੱਚ ਹਨ।"

2ਫ਼ਰਜ਼ ਕਰੋ ਕਿ ਇੱਕ ਨਿਹਚਾਵਾਨ ਹੈ ਜੋ ਕਿ ਬਹੁਤ ਅਮੀਰ ਹੈ ਅਤੇ ਉਸ ਕੋਲ ਉਹ ਸਭ ਕੁਝ ਹੈ, ਜੋ ਉਸ ਨੂੰ ਚਾਹੀਦਾ। ਪਰ ਜੇਕਰ ਉਹ ਨਿਹਚਾਵਾਨ ਉਦੋਂ ਹਮਦਰਦੀ ਨਹੀਂ ਵਿਖਾਉਂਦਾ ਜਦੋਂ ਉਹ ਆਪਣੇ ਭਰਾ ਨੂੰ ਵੇਖਦਾ ਹੈ ਜਿਹੜਾ ਗਰੀਬ ਹੈ ਅਤੇ ਆਪਣੀ ਰੋਜ਼ੀ ਦਾ ਲੋੜਵੰਦ ਹੈ, ਉਸ ਨਿਹਚਾਵਾਨ ਦੇ ਦਿਲ ਵਿੱਚ ਪਰਮੇਸ਼ੁਰ ਦਾ ਪਿਆਰ ਹੋਣਾ ਕਿਵੇਂ ਸੰਭਵ ਹੈ।"

3ਮੇਰੇ ਬੱਚਿਓ, ਸਾਡਾ ਪਿਆਰ ਗੱਲਾਂ ਅਤੇ ਸ਼ਬਦਾਂ ਤੱਕ ਸੀਮਿਤ ਨਹੀਂ ਹੋਣਾ ਚਾਹੀਦਾ। ਸਾਨੂੰ ਸੱਚਾ ਪਿਆਰ ਹੋਣਾ ਚਾਹੀਦਾ ਅਤੇ ਸਾਨੂੰ ਇਹ ਅਮਲਾਂ ਰਾਹੀਂ ਦਰਸ਼ਾਉਣਾ ਚਾਹੀਦਾ ਹੈ।"

4ਇਸੇ ਢੰਗ ਨਾਲ ਅਸੀਂ ਜਾਣ ਸੱਕਦੇ ਹਾਂ ਕਿ ਕੀ ਅਸੀਂ ਸੱਚ ਦੇ ਰਾਹ ਨਾਲ ਸੰਬੰਧਿਤ ਹਾਂ ਜਾਂ ਨਹੀਂ। ਅਤੇ ਜਦੋਂ ਸਾਡਾ ਦਿਲ ਸਾਨੂੰ ਕਸੂਰਵਾਰ ਮਹਿਸੂਸ ਕਰਾਉਂਦਾ ਹੈ, ਤਾਂ ਅਸੀਂ ਹਾਲੇ ਵੀ ਪਰਮੇਸ਼ੁਰ ਦੀ ਹਜ਼ੂਰੀ ਵਿੱਚ ਸ਼ਾਂਤੀ ਪਾ ਸੱਕਦੇ ਹਾਂ। ਕਿਉਂਕਿ ਪਰਮੇਸ਼ੁਰ ਸਾਡੇ ਦਿਲਾਂ ਨਾਲੋਂ ਵਡੇਰਾ ਹੈ ਅਤੇ ਉਹ ਸਭ ਕੁਝ ਜਾਣਦਾ ਹੈ।"

5ਮੇਰੇ ਪਿਆਰੇ ਮਿੱਤਰੋ, ਜੇਕਰ ਅਸੀਂ ਇਹ ਮਹਿਸੂਸ ਕਰਾਂਗੇ ਕਿ ਅਸੀਂ ਕੁਝ ਗਲਤ ਨਹੀਂ ਕਰ ਰਹੇ, ਤਾਂ ਅਸੀਂ ਜਦੋਂ ਵੀ ਪਰਮੇਸ਼ੁਰ ਕੋਲ ਆਵਾਂਗੇ, ਨਿਡਰ ਹੋਵਾਂਗੇ।"

Hebrews 13 illustration - Hebrews Chapter 13

6ਅਤੇ ਪਰਮੇਸ਼ੁਰ ਸਾਨੂੰ ਉਹ ਚੀਜ਼ਾਂ ਦੇਵੇਗਾ ਜੋ ਅਸੀਂ ਮੰਗਾਂਗੇ। ਸਾਨੂੰ ਇਸ ਲਈ ਚੀਜ਼ਾਂ ਪ੍ਰਾਪਤ ਹੁੰਦੀਆਂ ਹਨ ਕਿਉਂਕਿ ਅਸੀਂ ਪਰਮੇਸ਼ੁਰ ਦਾ ਹੁਕਮ ਮੰਨਦੇ ਹਾਂ ਅਤੇ ਅਸੀਂ ਉਹ ਗੱਲਾਂ ਕਰਦੇ ਹਾਂ ਜਿਨ੍ਹਾਂ ਨਾਲ ਪਰਮੇਸ਼ੁਰ ਪ੍ਰਸੰਨ ਹੁੰਦਾ ਹੈ।"

7ਇਹੀ ਹੈ ਜਿਸਦਾ ਪਰਮੇਸ਼ੁਰ ਆਦੇਸ਼ ਦਿੰਦਾ ਹੈ। ਸਾਨੂੰ ਉਸ ਦੇ ਪੁੱਤਰ ਯਿਸੂ ਮਸੀਹ ਵਿੱਚ ਵਿਸ਼ਵਾਸ ਹੋਣਾ ਚਾਹੀਦਾ ਹੈ ਅਤੇ ਇੱਕ ਦੂਜੇ ਨੂੰ ਪਿਆਰ ਕਰਨਾ ਚਾਹੀਦਾ ਹੈ ਜਿਵੇਂ ਉਸ ਨੇ ਸਾਨੂੰ ਹੁਕਮ ਦਿੱਤਾ ਸੀ।"

8ਜਿਹੜਾ ਵਿਅਕਤੀ ਪਰਮੇਸ਼ੁਰ ਦੇ ਆਦੇਸ਼ ਨੂੰ ਮੰਨਦਾ ਹੈ ਉਹ ਪਰਮੇਸ਼ੁਰ ਦੇ ਨਮਿੱਤ ਜਿਉਂਦਾ ਹੈ। ਅਤੇ ਪਰਮੇਸ਼ੁਰ ਉਸ ਵਿਅਕਤੀ ਦੇ ਅੰਦਰ ਵੱਸਦਾ ਹੈ। ਇਹ ਗੱਲ ਅਸੀਂ ਕਿਵੇਂ ਜਾਣਦੇ ਹਾਂ ਕਿ ਸਾਡੇ ਅੰਦਰ ਪਰਮੇਸ਼ੁਰ ਵੱਸਦਾ ਹੈ? ਇਹ ਗੱਲ ਅਸੀਂ ਉਸ ਆਤਮਾ ਰਾਹੀਂ ਜਾਣਦੇ ਹਾਂ ਜੋ ਸਾਨੂੰ ਪਰਮੇਸ਼ੁਰ ਨੇ ਦਿੱਤਾ ਹੈ।"

9ਝੂਠੇ ਪ੍ਰਚਾਰਕਾਂ ਤੋਂ ਸਾਵੱਧਾਨ ਰਹੋ ਮੇਰੇ ਪਿਆਰੇ ਮਿੱਤਰੋ, ਇੱਥੇ ਦੁਨੀਆਂ ਵਿੱਚ ਬਹੁਤ ਸਾਰੇ ਝੂਠੇ ਨਬੀ ਹਨ। ਇਸ ਲਈ ਹਰੇਕ ਤੇ ਵਿਸ਼ਵਾਸ ਨਾ ਕਰੋ ਜਿਹੜਾ ਆਖਦਾ ਹੈ ਕਿ ਉਸ ਕੋਲ ਪਰਮੇਸ਼ੁਰ ਦਾ ਆਤਮਾ ਹੈ। ਇਸਦੀ ਜਗ਼੍ਹਾ, ਇਹ ਵੇਖਣ ਲਈ ਉਨ੍ਹਾਂ ਨੂੰ ਪਰਤਾਓ ਕਿ ਜਿਹੜਾ ਆਤਮਾ ਉਨ੍ਹਾਂ ਕੋਲ ਹੈ ਸੱਚਮੁੱਚ ਪਰਮੇਸ਼ੁਰ ਵੱਲੋਂ ਹੈ।"

10ਇਸ ਤਰੀਕੇ ਨਾਲ, ਤੁਸੀਂ ਪਰਮੇਸ਼ੁਰ ਦੇ ਆਤਮਾ ਨੂੰ ਪਛਾਣ ਸੱਕਦੇ ਹੋ। ਇੱਕ ਆਤਮਾ ਆਖਦਾ ਹੈ, “ਮੈਨੂੰ ਵਿਸ਼ਵਾਸ ਹੈ ਕਿ ਯਿਸੂ ਹੀ ਮਸੀਹ ਹੈ ਜਿਹੜਾ ਧਰਤੀ ਤੇ ਮਨੁੱਖੀ ਰੂਪ ਵਿੱਚ ਆਇਆ।” ਅਜਿਹਾ ਆਤਮਾ ਪਰਮੇਸ਼ੁਰ ਵੱਲੋਂ ਹੈ।"

Hebrews 13 illustration - Hebrews Chapter 13

11ਅਤੇ ਦੂਜਾ ਆਤਮਾ ਜਿਹੜਾ ਯਿਸੂ ਬਾਰੇ ਇਹ ਸੱਚ ਨਹੀਂ ਸਵਿਕਾਰਦਾ ਪਰਮੇਸ਼ੁਰ ਵੱਲੋਂ ਨਹੀਂ ਹੈ। ਇਹ ਆਤਮਾ ਮਸੀਹ ਦੇ ਦੁਸ਼ਮਣ ਦਾ ਹੈ। ਤੁਸੀਂ ਸੁਣਿਆ ਹੈ ਕਿ ਮਸੀਹ ਦਾ ਦੁਸ਼ਮਣ ਆ ਰਿਹਾ ਹੈ। ਅਸਲ ਵਿੱਚ ਉਹ ਪਹਿਲਾਂ ਹੀ ਦੁਨੀਆਂ ਵਿੱਚ ਆ ਚੁੱਕਿਆ ਹੈ।"

12ਮੇਰੇ ਪਿਆਰੇ ਬੱਚਿਓ, ਤੁਸੀਂ ਪਰਮੇਸ਼ੁਰ ਨਾਲ ਸੰਬੰਧਿਤ ਹੋ। ਇਸ ਲਈ ਤੁਸੀਂ ਇਨ੍ਹਾਂ ਝੂਠੇ ਉਪਦੇਸ਼ਕਾਂ ਨੂੰ ਹਰਾ ਦਿੱਤਾ ਹੈ। ਕਿਉਂਕਿ ਇੱਕ ਜਿਹੜਾ ਤੁਹਾਡੇ ਅੰਦਰ ਹੈ ਉਹ ਉਸ ਇੱਕ ਨਾਲੋਂ ਵਡੇਰਾ ਹੈ ਜੋ ਦੁਨੀਆਂ ਵਿੱਚ ਹੈ।"

13ਇਹ ਝੂਠੇ ਉਪਦੇਸ਼ਕ ਦੁਨੀਆਂ ਨਾਲ ਸੰਬੰਧਿਤ ਹਨ। ਇਸ ਲਈ ਜੋ ਉਹ ਆਖਦੇ ਹਨ ਦੁਨੀਆਂ ਵੱਲੋਂ ਹੈ, ਅਤੇ ਦੁਨੀਆਂ ਉਹ ਸੁਣਦੀ ਹੈ ਜੋ ਉਹ ਆਖਦੇ ਹਨ।"

14ਪਰ ਅਸੀਂ ਪਰਮੇਸ਼ੁਰ ਵੱਲੋਂ ਹਾਂ। ਇਸ ਲਈ ਜੋ ਲੋਕ ਪਰਮੇਸ਼ੁਰ ਨੂੰ ਜਾਣਦੇ ਹਨ ਉਹ ਸਾਨੂੰ ਸੁਣਦੇ ਹਨ, ਪਰ ਜਿਹੜੇ ਲੋਕ ਪਰਮੇਸ਼ੁਰ ਵੱਲੋਂ ਨਹੀਂ ਹਨ ਸਾਨੂੰ ਨਹੀਂ ਸੁਣਦੇ। ਇਵੇਂ ਹੀ ਅਸੀਂ ਸੱਚੇ ਆਤਮਾ ਅਤੇ ਫ਼ਰੇਬੀ ਆਤਮਾ ਨੂੰ ਜਾਣਦੇ ਹਾਂ।"

15ਪਿਆਰ ਪਰਮੇਸ਼ੁਰ ਵੱਲੋਂ ਆਉਂਦਾ ਹੈ ਪਿਆਰੇ ਮਿੱਤਰੋ, ਸਾਨੂੰ ਇੱਕ ਦੂਸਰੇ ਨੂੰ ਪਿਆਰ ਕਰਨਾ ਚਾਹੀਦਾ ਹੈ। ਕਿਉਂਕਿ ਪਿਆਰ ਪਰਮੇਸ਼ੁਰ ਵੱਲੋਂ ਆਉਂਦਾ ਹੈ। ਜਿਹੜਾ ਵਿਅਕਤੀ ਪਿਆਰ ਕਰਦਾ ਹੈ ਉਹ ਪਰਮੇਸ਼ੁਰ ਦਾ ਬੱਚਾ ਹੈ ਅਤੇ ਉਹ ਪਰਮੇਸ਼ੁਰ ਨੂੰ ਜਾਣਦਾ ਹੈ।"

Hebrews 13 illustration - Hebrews Chapter 13

16ਜਿਹੜਾ ਵਿਅਕਤੀ ਪਿਆਰ ਨਹੀਂ ਕਰਦਾ ਉਹ ਪਰਮੇਸ਼ੁਰ ਨੂੰ ਨਹੀਂ ਜਾਣਦਾ ਕਿਉਂਕਿ ਪਰਮੇਸ਼ੁਰ ਪਿਆਰ ਹੈ।"

17ਇਹੀ ਉਹ ਤਰੀਕਾ ਹੈ ਜਿਸ ਨਾਲ ਪਰਮੇਸ਼ੁਰ ਨੇ ਸਾਨੂੰ ਆਪਣਾ ਪਿਆਰ ਦਰਸ਼ਾਇਆ; ਪਰਮੇਸ਼ੁਰ ਨੇ ਆਪਣੇ ਇੱਕਲੌਤੇ ਪੁੱਤਰ ਨੂੰ ਦੁਨੀਆਂ ਵਿੱਚ ਭੇਜਿਆ ਤਾਂ ਜੋ ਉਸ ਦੇ ਰਾਹੀਂ ਸਾਨੂੰ ਜੀਵਨ ਪ੍ਰਦਾਨ ਕਰ ਸੱਕੇ।"

18ਇਹ ਪਿਆਰ ਹੈ; ਇਹ ਨਹੀਂ ਕਿ ਪਹਿਲਾਂ ਅਸੀਂ ਪਰਮੇਸ਼ੁਰ ਨੂੰ ਪਿਆਰ ਕੀਤਾ; ਇਹ ਪਰਮੇਸ਼ੁਰ ਹੈ ਜਿਸਨੇ ਸਾਨੂੰ ਪਹਿਲਾਂ ਪਿਆਰ ਕੀਤਾ। ਅਤੇ ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਰਾਹ ਵਾਂਗ ਭੇਜਿਆ, ਜਿਸਦੇ ਦੁਆਰਾ ਪਰਮੇਸ਼ੁਰ ਸਾਡੇ ਪਾਪ ਦੂਰ ਕਰਦਾ ਹੈ।"

19ਪਿਆਰੇ ਮਿੱਤਰੋ, ਦੇਖੋ ਪਰਮੇਸ਼ੁਰ ਨੇ ਸਾਨੂੰ ਕਿੰਨਾ ਪਿਆਰ ਕੀਤਾ। ਇਸ ਲਈ ਸਾਨੂੰ ਵੀ ਇੱਕ ਦੂਸਰੇ ਨੂੰ ਪਿਆਰ ਕਰਨਾ ਚਾਹੀਦਾ ਹੈ।"

20ਕਿਸੇ ਨੇ ਕਦੇ ਵੀ ਪਰਮੇਸ਼ੁਰ ਨੂੰ ਨਹੀਂ ਦੇਖਿਆ। ਪਰ ਜੇ ਅਸੀਂ ਇੱਕ ਦੂਸਰੇ ਨੂੰ ਪਿਆਰ ਕਰਦੇ ਹਾਂ ਤਾਂ ਪਰਮੇਸ਼ੁਰ ਸਾਡੇ ਅੰਦਰ ਵੱਸਦਾ ਕਰਦਾ ਹੈ। ਅਤੇ ਇੰਝ ਇਹ ਪਿਆਰ ਸਾਡੇ ਅੰਦਰ ਸੰਪੂਰਣ ਹੋ ਗਿਆ ਹੈ।"

Hebrews 13 illustration - Hebrews Chapter 13

21ਅਸੀਂ ਜਾਣਦੇ ਹਾਂ ਕਿ ਅਸੀਂ ਪਰਮੇਸ਼ੁਰ ਵਿੱਚ ਨਿਵਾਸ ਕਰਦੇ ਹਾਂ ਅਤੇ ਪਰਮੇਸ਼ੁਰ ਸਾਡੇ ਅੰਦਰ ਵੱਸਦਾ ਹੈ। ਅਜਿਹਾ ਅਸੀਂ ਇਸ ਲਈ ਜਾਣਦੇ ਹਾਂ ਕਿਉਂਕਿ ਪਰਮੇਸ਼ੁਰ ਨੇ ਸਾਨੂੰ ਆਪਣਾ ਆਤਮਾ ਦਿੱਤਾ ਹੈ।"

22ਅਸੀਂ ਵੇਖਿਆ ਹੈ ਕਿ ਪਿਤਾ ਨੇ ਆਪਣੇ ਪੁੱਤਰ ਨੂੰ ਦੁਨੀਆਂ ਦਾ ਮੁਕਤੀ ਦਾਤਾ ਹੋਣ ਲਈ ਭੇਜਿਆ ਹੈ। ਅਤੇ ਅਸੀਂ ਲੋਕਾਂ ਨੂੰ ਇਹੀ ਗੱਲ ਦੱਸ ਰਹੇ ਹਾਂ।"

23ਜੇ ਕੋਈ ਵਿਅਕਤੀ ਇਹ ਆਖਦਾ ਹੈ, “ਮੇਰਾ ਵਿਸ਼ਵਾਸ ਹੈ ਕਿ ਯਿਸੂ ਪਰਮੇਸ਼ੁਰ ਦਾ ਪੁੱਤਰ ਹੈ,” ਤਾਂ ਪਰਮੇਸ਼ੁਰ ਉਸ ਵਿਅਕਤੀ ਅੰਦਰ ਵੱਸਦਾ ਹੈ। ਅਤੇ ਉਹ ਵਿਅਕਤੀ ਪਰਮੇਸ਼ੁਰ ਵਿੱਚ ਨਿਵਾਸ ਕਰਦਾ ਹੈ।"

24ਅਤੇ ਇਸ ਤਰ੍ਹਾਂ ਅਸੀਂ ਉਸ ਪਿਆਰ ਬਾਰੇ ਜਾਣਦੇ ਹਾਂ ਜਿਹੜਾ ਪਰਮੇਸ਼ੁਰ ਦਾ ਸਾਡੇ ਲਈ ਹੈ। ਅਤੇ ਅਸੀਂ ਉਸ ਪਿਆਰ ਵਿੱਚ ਭਰੋਸਾ ਰੱਖਦੇ ਹਾਂ। ਪਰਮੇਸ਼ੁਰ ਪਿਆਰ ਹੈ। ਉਹ ਵਿਅਕਤੀ ਜਿਹੜਾ ਪਿਆਰ ਵਿੱਚ ਜਿਉਂਦਾ ਹੈ ਪਰਮੇਸ਼ੁਰ ਵਿੱਚ ਨਿਵਾਸ ਕਰਦਾ ਹੈ। ਅਤੇ ਪਰਮੇਸ਼ੁਰ ਉਸ ਵਿਅਕਤੀ ਵਿੱਚ ਵੱਸਦਾ ਹੈ।"

25ਜੇ ਸਾਡੇ ਅੰਦਰ ਪਰਮੇਸ਼ੁਰ ਦਾ ਪਿਆਰ ਸੰਪੂਰਣ ਹੈ, ਤਾਂ ਅਸੀਂ ਨਿਆਂ ਦੇ ਦਿਨ ਬੇ-ਡਰ ਹੋਵਾਂਗੇ। ਅਸੀਂ ਬੇ-ਡਰ ਇਸ ਲਈ ਹੋਵਾਂਗੇ ਕਿਉਂਕਿ ਅਸੀਂ ਇਸ ਦੁਨੀਆਂ ਵਿੱਚ ਉਵੇਂ ਹੀ ਹਾਂ ਜਿਵੇਂ ਉਹ ਹੈ।"

Chapter Complete

You have read Hebrews 13

25 verses