Lumina
Hebrews

Hebrews 3

Hebrews 3·Punjabi Bible

1ਤੁਸੀਂ ਮੁਨਸਫ਼ ਨਹੀਂ ਹੋ ਭਰਾਵੋ ਅਤੇ ਭੈਣੋ ਇੱਕ ਦੂਸਰੇ ਦੇ ਖਿਲਾਫ਼ ਗੱਲਾਂ ਨਾ ਕਰੋ। ਜੇ ਤੁਸੀਂ ਮਸੀਹ ਵਿੱਚ ਆਪਣੇ ਕਿਸੇ ਭਰਾ ਦੀ ਨਿੰਦਿਆ ਜਾਂ ਉਸਦਾ ਨਿਰਨਾ ਕਰਦੇ ਹੋ, ਤਾਂ ਇਹ ਸ਼ਰ੍ਹਾ ਦੇ ਖਿਲਾਫ਼ ਬੋਲਣ ਅਤੇ ਸ਼ਰ੍ਹਾ ਦੀ ਆਲੋਚਨਾ ਕਰਨ ਵਾਂਗ ਹੀ ਹੈ ਜਿਸਦਾ ਉਹ ਅਨੁਸਰਣ ਕਰ ਰਿਹਾ ਹੈ। ਜਦੋਂ ਤੁਸੀਂ ਮਸੀਹ ਵਿੱਚ ਕਿਸੇ ਭਰਾ ਬਾਰੇ ਨਿਰਨਾ ਕਰਦੇ ਹੋ ਤਾਂ ਤੁਸੀਂ ਅਸਲ ਵਿੱਚ ਉਸ ਸ਼ਰ੍ਹਾ ਬਾਰੇ ਨਿਰਨਾ ਕਰਦੇ ਹੋ ਜਿਸਦੀ ਉਹ ਪਾਲਣਾ ਕਰਦਾ ਹੈ ਅਤੇ ਜਦੋਂ ਤੁਸੀਂ ਸ਼ਰ੍ਹਾ ਬਾਰੇ ਨਿਰਨਾ ਕਰਦੇ ਹੋ ਤਾਂ ਤੁਸੀਂ ਸ਼ਰ੍ਹਾ ਦੇ ਪਾਲਕ ਨਹੀਂ ਹੋ। ਤੁਸੀਂ ਖੁਦ ਮੁਨਸਫ਼ ਬਣ ਜਾਂਦੇ ਹੋ।"

2ਪਰਮੇਸ਼ੁਰ ਹੀ ਹੈ ਜਿਹੜਾ ਨੇਮਾਂ ਨੂੰ ਬਣਾਉਂਦਾ ਹੈ। ਸਿਰਫ਼ ਉਹੀ ਇੱਕੋ ਇੱਕ ਮੁਨਸਫ਼ ਹੈ। ਇਹ ਸਿਰਫ਼ ਪਰਮੇਸ਼ੁਰ ਹੀ ਹੈ ਜਿਹੜਾ ਬਚਾ ਸੱਕਦਾ ਹੈ ਅਤੇ ਤਬਾਹ ਕਰ ਸੱਕਦਾ ਹੈ। ਇਸ ਲਈ ਤੁਹਾਡੇ ਵਾਸਤੇ ਇਹ ਠੀਕ ਨਹੀਂ ਕਿ ਤੁਸੀਂ ਕਿਸੇ ਦੂਸਰਿਆਂ ਬਾਰੇ ਨਿਆਂ ਕਰੋ।"

3ਪਰਮੇਸ਼ੁਰ ਨੂੰ ਤੁਹਾਡੇ ਜੀਵਨ ਦੀ ਅਗਵਾਈ ਕਰਨ ਦਿਉ ਤੁਹਾਡੇ ਵਿੱਚੋਂ ਕੁਝ ਆਖਦੇ ਹਨ, “ਅੱਜ ਜਾਂ ਕੱਲ, ਅਸੀਂ ਇਸ ਸ਼ਹਿਰ ਜਾਂ ਉਸ ਸ਼ਹਿਰ ਵਿੱਚ ਜਾਵਾਂਗੇ। ਅਸੀਂ ਉੱਥੇ ਇੱਕ ਸਾਲ ਲਈ ਠਹਿਰਾਂਗੇ, ਕਾਰੋਬਾਰ ਕਰਾਂਗੇ ਅਤੇ ਪੈਸਾ ਕਮਾਵਾਂਗੇ” ਸੁਣੋ। ਇਸ ਬਾਰੇ ਸੋਚੋ।"

4ਤੁਸੀਂ ਇਹ ਨਹੀਂ ਜਾਣਦੇ ਕਿ ਕੱਲ ਨੂੰ ਕੀ ਹੋਵੇਗਾ? ਤੁਹਾਡਾ ਜੀਵਨ ਇੱਕ ਧੁੰਦ ਵਾਂਗ ਹੈ। ਤੁਸੀਂ ਇਸ ਨੂੰ ਥੋੜੇ ਸਮੇਂ ਲਈ ਦੇਖ ਸੱਕਦੇ ਹੋ, ਪਰ ਫ਼ੇਰ ਇਹ ਛੱਟ ਜਾਂਦੀ ਹੈ।"

5ਇਸ ਦੀ ਜਗ਼੍ਹਾ, ਤੁਹਾਨੂੰ ਆਖਣਾ ਚਾਹੀਦਾ ਹੈ, “ਜੇ ਪ੍ਰਭੂ ਨੇ ਚਾਹਿਆ, ਅਸੀਂ ਜੀਵਾਂਗੇ ਅਤੇ ਇਹ ਜਾਂ ਉਹ ਕਰਾਂਗੇ।”"

Hebrews 3 illustration - Hebrews Chapter 3

6ਪਰ ਹੁਣ ਤੁਸੀਂ ਘਮੰਡੀ ਹੋ ਅਤੇ ਗੁਨਾਹ ਕਰ ਰਹੇ ਹੋ। ਇਸ ਤਰ੍ਹਾਂ ਦੇ ਸਾਰੇ ਘਮੰਡ ਗਲਤ ਹਨ।"

7ਇਸ ਲਈ ਜਦੋਂ ਕੋਈ ਵਿਅਕਤੀ ਚੰਗਿਆਈ ਕਰਨੀ ਜਾਣਦਾ ਹੈ, ਪਰ ਅਜਿਹਾ ਨਹੀਂ ਕਰਦਾ ਤਾਂ ਉਹ ਪਾਪ ਕਰਦਾ ਹੈ।"

8ਖੁਦਗਰਜ਼ ਅਮੀਰ ਲੋਕਾਂ ਨੂੰ ਸਜ਼ਾ ਮਿਲੇਗੀ ਅਮੀਰ ਲੋਕੋ ਤੁਸੀਂ ਸੁਣੋ। ਚੀਕੋ ਅਤੇ ਦਰਦ ਵਿੱਚ ਕੁਰਲਾਓ ਕਿਉਂਕਿ ਵੱਡੀਆਂ ਮੁਸ਼ਕਿਲਾਂ ਤੁਹਾਡੇ ਤੇ ਆ ਰਹੀਆਂ ਹਨ।"

9ਤੁਹਾਡੀ ਦੌਲਤ ਗਲ ਜਾਵੇਗੀ ਅਤੇ ਬੇਕਾਰ ਹੋ ਜਾਵੇਗੀ। ਤੁਹਾਡੇ ਕੱਪੜੇ ਕੀੜਿਆਂ ਦੁਆਰਾ ਖਾਧੇ ਜਾਣਗੇ।"

10ਤੁਹਾਡੇ ਸੋਨੇ ਚਾਂਦੀ ਨੂੰ ਜੰਗ ਲੱਗ ਜਾਵੇਗਾ, ਅਤੇ ਉਹ ਜੰਗ ਇਸ ਗੱਲ ਦਾ ਸਬੂਤ ਹੋਵੇਗਾ ਕਿ ਤੁਸੀਂ ਗਲਤ ਸੀ। ਉਹ ਜੰਗ ਤੁਹਾਡੇ ਸਰੀਰਾਂ ਨੂੰ ਅੱਗ ਵਾਂਗ ਖਾ ਜਾਵੇਗਾ। ਆਖਰੀ ਦਿਨਾਂ ਲਈ ਤੁਸੀਂ ਆਪਣਾ ਖਜ਼ਾਨਾ ਬਚਾਕੇ ਰੱਖਿਆ।"

Hebrews 3 illustration - Hebrews Chapter 3

11ਲੋਕਾਂ ਨੇ ਤੁਹਾਡੇ ਖੇਤਾਂ ਵਿੱਚ ਕੰਮ ਕੀਤਾ, ਪਰ ਤੁਸੀਂ ਉਨ੍ਹਾਂ ਨੂੰ ਉਨ੍ਹਾਂ ਦੀ ਮਜ਼ਦੂਰੀ ਨਹੀਂ ਦਿੱਤੀ। ਉਹ ਲੋਕ ਦੁਹਾਈ ਦੇ ਰਹੇ ਸਨ। ਉਨ੍ਹਾਂ ਨੇ ਤੁਹਾਡੀ ਫ਼ਸਲ ਵੱਢ ਲਈ। ਹੁਣ ਸਵਰਗੀ ਫ਼ੌਜਾਂ ਦੇ ਪ੍ਰਭੂ ਨੇ ਉਨ੍ਹਾਂ ਦੀ ਦੁਹਾਈ ਸੁਣ ਲਈ ਹੈ।"

12ਤੁਹਾਡਾ ਧਰਤੀ ਉੱਪਰਲਾ ਜੀਵਨ ਭਰਪੂਰ ਅਮੀਰੀ ਵਾਲਾ ਸੀ। ਤੁਸੀਂ ਇੱਕ ਬੇਕਾਰ ਜ਼ਿੰਦਗੀ ਜਿਉਂਏ। ਤੁਸੀਂ ਆਪਣੇ ਆਪ ਨੂੰ ਮੋਟਾ ਤਾਜਾ ਕਰ ਲਿਆ, ਉਸ ਜਾਨਵਰ ਵਾਂਗ, ਜਿਹੜਾ ਬਲੀ ਲਈ ਤਿਆਰ ਹੁੰਦਾ ਹੈ।"

13ਤੁਸੀਂ ਚੰਗੇ ਲੋਕਾਂ ਉੱਪਰ ਕੋਈ ਮਿਹਰ ਨਹੀਂ ਦਿਖਾਈ। ਉਹ ਤੁਹਾਡਾ ਵਿਰੋਧ ਨਹੀਂ ਕਰ ਰਹੇ ਸਨ, ਫ਼ੇਰ ਵੀ ਤੁਸੀਂ ਉਨ੍ਹਾਂ ਨੂੰ ਮਾਰ ਦਿੱਤਾ।"

14ਸਬਰ ਵਾਲੇ ਬਣੋ ਭਰਾਵੋ ਅਤੇ ਭੈਣੋ ਸਬਰ ਵਾਲੇ ਬਣੋ; ਪ੍ਰਭੂ ਆਵੇਗਾ। ਇਸ ਲਈ ਉਸ ਸਮੇਂ ਤੱਕ ਸਬਰ ਕਰੋ। ਕਿਸਾਨ ਸਬਰ ਵਾਲੇ ਹਨ। ਕਿਸਾਨ ਆਪਣੀ ਮੁੱਲਵਾਨ ਫ਼ਸਲ ਦਾ ਭੋਂ ਵਿੱਚੋਂ ਉੱਗਣ ਦਾ ਇੰਤਜ਼ਾਰ ਕਰਦਾ ਹੈ। ਕਿਸਾਨ ਸਬਰ ਨਾਲ ਆਪਣੀ ਫ਼ਸਲ ਉੱਤੇ ਪਹਿਲਾ ਅਤੇ ਆਖਰੀ ਮੀਂਹ ਪੈਣ ਦੀ ਉਡੀਕ ਕਰਦਾ ਹੈ।"

15ਤੁਹਾਨੂੰ ਵੀ ਜ਼ਰੂਰ ਸਬਰ ਕਰਨਾ ਚਾਹੀਦਾ ਹੈ। ਉਮੀਦ ਨਾ ਛੱਡੋ। ਪ੍ਰਭੂ ਛੇਤੀ ਹੀ ਆ ਰਿਹਾ ਹੈ।"

Hebrews 3 illustration - Hebrews Chapter 3

16ਭਰਾਵੋ ਅਤੇ ਭੈਣੋ ਇੱਕ ਦੂਸਰੇ ਦੇ ਖਿਲਾਫ਼ ਸ਼ਿਕਾਇਤਾਂ ਨਾ ਕਰੋ। ਜੇ ਤੁਸੀਂ ਸ਼ਿਕਵੇ ਸ਼ਿਕਾਇਤਾਂ ਨਹੀਂ ਛੱਡੋਂਗੇ ਤਾਂ ਤੁਹਾਨੂੰ ਦੋਸ਼ੀ ਠਹਿਰਾਇਆ ਜਾਵੇਗਾ। ਅਤੇ ਮੁਨਸਫ਼ ਛੇਤੀ ਹੀ ਆਉਣ ਵਾਲਾ ਹੈ।"

17ਭਰਾਵੋ ਅਤੇ ਭੈਣੋ, ਉਨ੍ਹਾਂ ਨਬੀਆਂ ਦੇ ਰਾਹ ਤੇ ਚੱਲੋ ਜਿਹੜੇ ਪ੍ਰਭੂ ਦੇ ਨਾਮ ਵਿੱਚ ਬੋਲੇ ਹਨ। ਉਨ੍ਹਾਂ ਨੇ ਬਹੁਤ ਦੁੱਖ ਝੱਲੇ ਪਰ ਉਹ ਬਹੁਤ ਸਬਰ ਵਾਲੇ ਸਨ।"

18ਅਸੀਂ ਆਖਦੇ ਹਾਂ ਕਿ ਉਹ ਲੋਕ ਜਿਨ੍ਹਾਂ ਨੇ ਆਪਣੀਆਂ ਮੁਸ਼ਕਿਲਾਂ ਨੂੰ ਸਬਰ ਨਾਲ ਬਰਦਾਸ਼ਤ ਕੀਤਾ ਹੁਣ ਬਹੁਤ ਪ੍ਰਸੰਨ ਹਨ। ਤੁਸੀਂ ਅਯੂਬ ਦੇ ਸਬਰ ਦੇ ਬਾਰੇ ਸੁਣਿਆ ਹੋਵੇਗਾ। ਤੁਸੀਂ ਜਾਣਦੇ ਹੋ ਕਿ ਅਯੂਬ ਦੀਆਂ ਸਾਰੀਆਂ ਮੁਸ਼ਕਿਲਾਂ ਤੋਂ ਬਾਦ ਪਰਮੇਸ਼ੁਰ ਨੇ ਉਸਦੀ ਸਹਾਇਤਾ ਕੀਤੀ। ਇਸਤੋਂ ਪਤਾ ਚਲਦਾ ਹੈ ਕਿ ਪ੍ਰਭੂ ਦਯਾ ਨਾਲ ਭਰਪੂਰ ਹੈ ਅਤੇ ਮਿਹਰਬਾਨ ਹੈ।"

19ਆਪਣੇ ਕਥਨ ਬਾਰੇ ਸਾਵੱਧਾਨ ਰਹੋ ਮੇਰੇ ਭਰਾਵੋ ਅਤੇ ਭੈਣੋ ਇਹ ਬਹੁਤ ਜ਼ਰੂਰੀ ਹੈ ਕਿ ਜਦੋਂ ਤੁਸੀਂ ਕੋਈ ਵਾਅਦਾ ਕਰੋ ਤਾਂ ਸੌਂਹ ਨਾ ਖਾਓ। ਸਵਰਗ, ਧਰਤੀ ਜਾਂ ਕਿਸੇ ਹੋਰ ਚੀਜ਼ ਦਾ ਨਾਮ ਆਪਣੇ ਬੋਲਾਂ ਨੂੰ ਤਸਦੀਕ ਕਰਨ ਲਈ ਨਾ ਵਰਤੋ। ਜਦੋਂ ਤੁਹਾਡਾ ਭਾਵ “ਹਾਂ” ਹੋਵੇ ਤੁਹਾਨੂੰ ਸਿਰਫ਼ “ਹਾਂ” ਆਖਣੀ ਚਾਹੀਦੀ ਹੈ। ਜਦੋਂ ਤੁਹਾਡਾ ਭਾਵ “ਨਾਹ” ਹੋਵੇ ਤਾਂ ਤੁਸੀਂ ਸਿਰਫ਼ “ਨਾਹ” ਆਖੋ। ਅਜਿਹਾ ਹੀ ਕਰੋ ਤਾਂ ਜੋ ਤੁਹਾਨੂੰ ਦੋਸ਼ੀ ਨਾ ਠਹਿਰਾਇਆ ਜਾਵੇ।"

Chapter Complete

You have read Hebrews 3

19 verses