1ਪ੍ਰਾਰਥਨਾ ਦੀ ਸ਼ਕਤੀ ਜੇ ਤੁਹਾਡੇ ਵਿੱਚੋਂ ਕੋਈ ਮੁਸ਼ਕਿਲਾਂ ਵਿੱਚ ਘਿਰਿਆ ਹੋਇਆ ਹੈ ਤਾਂ ਉਸ ਨੂੰ ਪ੍ਰਾਰਥਨਾ ਕਰਨੀ ਚਾਹੀਦੀ ਹੈ। ਜੇ ਤੁਹਾਡੇ ਵਿੱਚੋਂ ਕੋਈ ਖੁਸ਼ ਹੈ ਤਾਂ ਉਸ ਨੂੰ ਗਾਉਣਾ ਚਾਹੀਦਾ ਹੈ।"
2ਜੇ ਤੁਹਾਡੇ ਵਿੱਚੋਂ ਕੋਈ ਬਿਮਾਰ ਹੈ ਤਾਂ ਉਸ ਨੂੰ ਕਲੀਸਿਯਾ ਦੇ ਬਜ਼ੁਰਗਾਂ ਨੂੰ ਬੁਲਾਉਣਾ ਚਾਹੀਦਾ ਹੈ। ਅਤੇ ਬਜ਼ੁਰਗਾਂ ਨੂੰ ਚਾਹੀਦਾ ਹੈ ਕਿ ਉਹ ਪ੍ਰਭੂ ਦੇ ਨਾਮ ਤੇ ਉਸ ਉੱਪਰ ਤੇਲ ਮਲਣ ਅਤੇ ਉਸ ਲਈ ਪ੍ਰਾਰਥਨਾ ਕਰਨ।"
3ਅਤੇ ਜੇਕਰ ਉਹ ਪ੍ਰਾਰਥਨਾ ਵਿਸ਼ਵਾਸ ਵਿੱਚ ਆਖੀ ਗਈ ਹੈ, ਤਾਂ ਪਰਮੇਸ਼ੁਰ ਉਸ ਵਿਅਕਤੀ ਨੂੰ ਚੰਗਾ ਕਰੇਗਾ। ਅਤੇ ਜੇ ਉਸ ਵਿਅਕਤੀ ਨੇ ਪਾਪ ਕੀਤਾ ਹੈ ਤਾਂ ਪਰਮੇਸ਼ੁਰ ਉਸ ਨੂੰ ਮਾਫ਼ ਕਰ ਦੇਵੇਗਾ।"
4ਹਮੇਸ਼ਾ ਇੱਕ ਦੂਸਰੇ ਨੂੰ ਉਨ੍ਹਾਂ ਗਲਤ ਗੱਲਾਂ ਬਾਰੇ ਦੱਸੋ ਜਿਹੜੀਆਂ ਤੁਹਾਡੇ ਪਾਸੋਂ ਹੋਈਆਂ ਹਨ। ਫ਼ੇਰ ਇੱਕ ਦੂਸਰੇ ਲਈ ਪ੍ਰਾਰਥਨਾ ਕਰੋ ਅਜਿਹਾ ਹੀ ਕਰੋ ਤਾਂ ਜੋ ਪਰਮੇਸ਼ੁਰ ਤੁਹਾਨੂੰ ਰਾਜੀ ਕਰ ਸੱਕੇ। ਜਦੋਂ ਕੋਈ ਨੇਕ ਆਦਮੀ ਨਿਹਚਾ ਨਾਲ ਪ੍ਰਾਰਥਨਾ ਕਰਦਾ ਹੈ ਤਾਂ ਮਹਾਨ ਗੱਲਾਂ ਵਾਪਰਦੀਆਂ ਹਨ।"
5ਏਲੀਯਾਹ ਸਾਡੇ ਵਰਗਾ ਹੀ ਇੱਕ ਵਿਅਕਤੀ ਸੀ। ਉਸ ਨੇ ਪ੍ਰਾਰਥਨਾ ਕੀਤੀ ਕਿ ਮੀਂਹ ਨਾ ਪਾਵੇ। ਅਤੇ ਸਾਢੇ ਤਿੰਨ ਵਰ੍ਹਿਆਂ ਤੱਕ ਉਸ ਧਰਤੀ ਤੇ ਮੀਂਹ ਨਹੀਂ ਪਿਆ।"

6ਫ਼ੇਰ ਏਲੀਯਾਹ ਨੇ ਪ੍ਰਾਰਥਨਾ ਕੀਤੀ ਕਿ ਮੀਂਹ ਪਵੇ। ਅਤੇ ਅਕਾਸ਼ ਤੋਂ ਵਰੱਖਾ ਹੋਣ ਲੱਗੀ ਅਤੇ ਧਰਤੀ ਤੇ ਫ਼ਸਲਾਂ ਫ਼ੇਰ ਉੱਗ ਪਈਆਂ।"
7ਪਾਪੀਆਂ ਨੂੰ ਪਾਪ ਤੋਂ ਵਾਪਸ ਲਿਆਓ ਮੇਰੇ ਭਰਾਵੋ ਅਤੇ ਭੈਣੋ, ਤੁਹਾਡੇ ਵਿੱਚੋਂ ਕੋਈ ਸ਼ਾਇਦ ਸੱਚ ਦੇ ਰਾਹ ਤੋਂ ਭਟਕ ਜਾਵੇ। ਅਤੇ ਦੂਸਰਾ ਵਿਅਕਤੀ ਸ਼ਾਇਦ ਉਸ ਨੂੰ ਸੱਚ ਵੱਲ ਵਾਪਸ ਲਿਆਉਣ ਵਿੱਚ ਮਦਦ ਕਰੇ।"
8ਇਸ ਨੂੰ ਯਾਦ ਰੱਖਿਓ। ਕੋਈ ਵੀ ਵਿਅਕਤੀ ਜਿਹੜਾ ਕਿਸੇ ਪਾਪੀ ਨੂੰ ਗਲਤ ਰਾਹ ਤੋਂ ਮੋੜਦਾ ਹੈ, ਉਹ ਉਸ ਪਾਪੀ ਨੂੰ ਮੌਤ ਤੋਂ ਬਚਾਉਂਦਾ ਹੈ। ਅਜਿਹਾ ਕਰਕੇ, ਉਹ ਵਿਅਕਤੀ ਆਪਣੇ ਬਹੁਤ ਸਾਰੇ ਪਾਪਾਂ ਦੀ ਮੁਆਫ਼ੀ ਦਾ ਕਾਰਣ ਬਣੇਗਾ।"
9ਯਿਸੂ ਮਸੀਹ ਦੇ ਇੱਕ ਰਸੂਲ ਪਤਰਸ ਵੱਲੋਂ, ਸ਼ੁਭਕਾਮਨਾਵਾਂ ਪਰਮੇਸ਼ੁਰ ਦੇ ਉਨ੍ਹਾਂ ਚੁਣੇ ਹੋਏ ਲੋਕਾਂ ਨੂੰ ਜਿਹੜੇ ਆਪਣੇ ਘਰਾਂ ਤੋਂ ਦੂਰ ਹਨ। ਜਿਹੜੇ ਲੋਕ ਪੰਤੁਸ, ਗਲਾਤਿਯਾ, ਕੱਪਦੋਕੀਆ, ਅਸੀਆ ਅਤੇ ਬਿਥੁਨੀਯਾ ਦੇ ਇਲਾਕਿਆਂ ਵਿੱਚ ਫ਼ੈਲੇ ਹੋਏ ਹਨ।"
10ਪਰਮੇਸ਼ੁਰ ਨੇ ਤੁਹਾਨੂੰ ਆਪਣੇ ਪਵਿੱਤਰ ਲੋਕ ਬਣਾਕੇ ਚੁਣਨ ਦੀ ਯੋਜਨਾ ਬਹੁਤ ਪਹਿਲਾਂ ਬਣਾ ਲਈ ਸੀ। ਤੁਹਾਨੂੰ ਪਵਿੱਤਰ ਬਨਾਉਣਾ ਆਤਮਾ ਦਾ ਕਾਰਜ ਹੈ। ਪਰਮੇਸ਼ੁਰ ਚਾਹੁੰਦਾ ਸੀ ਕਿ ਤੁਸੀਂ ਉਸਦਾ ਹੁਕਮ ਮੰਨੋ ਅਤੇ ਯਿਸੂ ਮਸੀਹ ਦੇ ਲਹੂ ਰਾਹੀਂ ਸ਼ੁੱਧ ਹੋ ਜਾਵੋ। ਕਾਸ਼ ਤੁਸੀਂ ਭਰਪੂਰ ਕਿਰਪਾ ਅਤੇ ਸ਼ਾਂਤੀ ਨਾਲ ਧੰਨ ਹੋਵੋ।"

11ਜਿਉਂਦੀ ਆਸ ਪਰਮੇਸ਼ੁਰ ਅਤੇ ਸਾਡੇ ਪ੍ਰਭੂ ਯਿਸੂ ਮਸੀਹ ਦੇ ਪਿਤਾ ਦੀ ਉਸਤਤਿ ਹੋਵੇ। ਪਰਮੇਸ਼ੁਰ ਬਹੁਤ ਮਿਹਰਬਾਨ ਹੈ ਅਤੇ ਉਸਦੀ ਮਿਹਰ ਕਾਰਣ ਹੀ ਸਾਨੂੰ ਨਵਾਂ ਜੀਵਨ ਮਿਲਿਆ ਹੈ। ਇਹ ਨਵੀਂ ਜ਼ਿੰਦਗੀ ਸਾਡੇ ਲਈ ਯਿਸੂ ਮਸੀਹ ਦੇ ਮੌਤ ਤੋਂ ਜਿਵਾਲਣ ਰਾਹੀਂ ਜਿਉਂਦੀ ਆਸ ਲੈ ਕੇ ਆਈ ਹੈ।"
12ਹੁਣ ਅਸੀਂ ਪਰਮੇਸ਼ੁਰ ਦੀਆਂ ਅਸੀਸਾਂ ਦੀ ਉਮੀਦ ਰੱਖ ਸੱਕਦੇ ਹਾਂ ਜਿਹੜੀਆਂ ਉਸ ਨੇ ਉਸ ਦੇ ਬੱਚਿਆਂ ਲਈ ਰੱਖੀਆਂ ਹਨ। ਇਹ ਅਸੀਸਾਂ ਤੁਹਾਡੇ ਲਈ ਸਵਰਗ ਵਿੱਚ ਰੱਖੀਆਂ ਹੋਈਆਂ ਹਨ। ਉਹ ਨਾਂ ਹੀ ਬਰਬਾਦ ਤੇ ਨਾਂ ਹੀ ਨਾਸ਼ ਹੋ ਸੱਕਦੀਆਂ, ਨਾ ਹੀ ਉਹ ਆਪਣੀ ਸੁੰਦਰਤਾ ਗੁਆ ਸੱਕਦੀਆਂ ਹਨ।"
13ਪਰਮੇਸ਼ੁਰ ਦੀ ਸ਼ਕਤੀ ਤੁਹਾਨੂੰ ਤੁਹਾਡੀ ਨਿਹਚਾ ਰਾਹੀਂ ਉਦੋਂ ਤੱਕ ਸੁਰੱਖਿਅਤ ਰੱਖੇਗੀ ਜਦੋਂ ਤੱਕ ਤੁਸੀਂ ਮੁਕਤੀ ਪ੍ਰਾਪਤ ਨਹੀਂ ਕਰ ਲੈਂਦੇ। ਇਹ ਮੁਕਤੀ ਜੋ ਤਿਆਰ ਹੈ, ਤੁਹਾਨੂੰ ਅੰਤਲੇ ਸਮੇਂ ਵਿੱਚ ਦਿੱਤੀ ਜਾਵੇਗੀ।"
14ਇਸ ਨਾਲ ਤੁਹਾਨੂੰ ਬਹੁਤ ਖੁਸ਼ੀ ਹੁੰਦੀ ਹੈ। ਪਰ ਹੁਣ, ਬਸ ਥੋੜੇ ਹੀ ਸਮੇਂ ਲਈ, ਤੁਹਾਨੂੰ ਉਦਾਸ ਕਰਨ ਵਾਲੀਆਂ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਹੋ ਸੱਕਦੀਆਂ ਹਨ।"
15ਅਜਿਹੀਆਂ ਮੁਸ਼ਕਿਲਾਂ ਕਿਉਂ ਆਉਂਦੀਆਂ ਹਨ? ਇਹ ਸਾਬਤ ਕਰਨ ਲਈ ਕਿ ਤੁਹਾਡੀ ਨਿਹਚਾ ਸੱਚੀ ਹੈ। ਤੁਹਾਡੀ ਨਿਹਚਾ ਦੀ ਇਹ ਸ਼ੁੱਧਤਾ ਉਸ ਸੋਨੇ ਨਾਲੋਂ ਵੀ ਵੱਧ ਮੁੱਲਵਾਨ ਹੈ ਜਿਹੜਾ ਕਿ ਅੱਗ ਰਾਹੀਂ ਸ਼ੁੱਧ ਕਰਨ ਦੇ ਬਾਵਜ਼ੂਦ ਵੀ ਖੇਹ ਹੋ ਜਾਂਦਾ ਹੈ। ਤੁਹਾਡੀ ਨਿਹਚਾ ਦੀ ਸ਼ੁੱਧਤਾ ਤੁਹਾਨੂੰ ਉਦੋਂ ਉਸਤਤਿ ਮਹਿਮਾ ਅਤੇ ਸਤਿਕਾਰ ਦੇਵੇਗੀ ਜਦੋਂ ਯਿਸੂ ਮਸੀਹ ਪ੍ਰਗਟ ਹੋਵੇਗਾ।"

16ਤੁਸੀਂ ਮਸੀਹ ਨੂੰ ਨਹੀਂ ਦੇਖਿਆ ਪਰ ਫ਼ਿਰ ਵੀ ਤੁਸੀਂ ਉਸ ਨੂੰ ਪਿਆਰ ਕਰਦੇ ਹੋ। ਹੁਣ ਵੀ ਤੁਸੀਂ ਉਸ ਨੂੰ ਦੇਖ ਨਹੀਂ ਸੱਕਦੇ ਪਰ ਤੁਸੀਂ ਉਸ ਵਿੱਚ ਵਿਸ਼ਵਾਸ ਰੱਖਦੇ ਹੋ। ਤੁਸੀਂ ਇੰਨੇ ਖੁਸ਼ ਹੋ ਜਿਹੜੀ ਬਿਆਨ ਨਹੀਂ ਕੀਤੀ ਜਾ ਸੱਕਦੀ ਅਤੇ ਉਹ ਖੁਸ਼ੀ ਮਹਿਮਾ ਨਾਲ ਭਰੀ ਹੋਈ ਹੈ।"
You have read Hebrews 4
16 verses