1ਤੁਹਾਡੀ ਨਿਹਚਾ ਦਾ ਇੱਕ ਟੀਚਾ ਹੈ ਅਤੇ ਤੁਸੀਂ ਉਹ ਟੀਚਾ ਪ੍ਰਾਪਤ ਕਰ ਰਹੇ ਹੋਂ, ਜੋ ਕਿ ਤੁਹਾਡੀ ਮੁਕਤੀ ਹੈ।"
2ਨਬੀਆਂ ਨੇ ਇਸ ਮੁਕਤੀ ਬਾਰੇ ਬੜੇ ਧਿਆਨ ਨਾਲ ਤਲਾਸ਼ ਅਤੇ ਪੁੱਛ ਗਿੱਛ ਕੀਤੀ ਹੈ। ਉਹ ਉਸ ਕਿਰਪਾ ਬਾਰੇ ਬੋਲੇ ਜੋ ਤੁਸੀਂ ਪਰਮੇਸ਼ੁਰ ਤੋਂ ਪ੍ਰਾਪਤ ਕਰਨ ਵਾਲੇ ਸੀ।"
3ਇਨ੍ਹਾਂ ਨਬੀਆਂ ਵਿੱਚ ਮਸੀਹ ਦਾ ਆਤਮਾ ਸੀ। ਆਤਮਾ ਨੇ ਉਨ੍ਹਾਂ ਨੂੰ ਉਨ੍ਹਾਂ ਸਾਰੇ ਦੁੱਖਾਂ ਬਾਰੇ ਦੱਸਿਆ ਜੋ ਯਿਸੂ ਨੂੰ ਭੋਗਣੇ ਪੈਣਗੇ ਅਤੇ ਉਸ ਮਹਿਮਾ ਬਾਰੇ ਵੀ ਜੋ ਇਨ੍ਹਾਂ ਦੁੱਖਾਂ ਤੋਂ ਬਾਅਦ ਆਵੇਗੀ। ਨਬੀਆਂ ਨੇ ਉਹ ਸਮਝਣ ਦੀ ਕੋਸ਼ਿਸ਼ ਕੀਤੀ ਜੋ ਆਤਮਾ ਉਨ੍ਹਾਂ ਨੂੰ ਦਰਸ਼ਾ ਰਿਹਾ ਸੀ, ਯਾਨੀ ਕਿ, ਇਹ ਘਟਨਾਵਾਂ ਕਦੋਂ ਘਟਣਗੀਆਂ ਅਤੇ ਉਸ ਸਮੇਂ ਦੁਨੀਆਂ ਕਿਵੇਂ ਦੀ ਹੋਵੇਗੀ।"
4ਉਨ੍ਹਾਂ ਨਬੀਆਂ ਨੂੰ ਦਰਸ਼ਾ ਦਿੱਤਾ ਗਿਆ ਸੀ ਕਿ ਉਨ੍ਹਾਂ ਦੀ ਸੇਵਾ ਉਨ੍ਹਾਂ ਦੇ ਆਪਣੇ ਲਈ ਨਹੀਂ ਸੀ ਸਗੋਂ ਉਹ ਤੁਹਾਡੇ ਲਈ ਸੇਵਾ ਕਰ ਰਹੇ ਸਨ। ਇਨ੍ਹਾਂ ਲੋਕਾਂ ਨੇ, ਜਿਨ੍ਹਾਂ ਨੇ ਤੁਹਾਨੂੰ ਖੁਸ਼ਖਬਰੀ ਦਾ ਪ੍ਰਚਾਰ ਕੀਤਾ, ਉਹੀ ਗੱਲਾਂ ਕਹੀਆਂ। ਇਹ ਗੱਲਾਂ ਸਵਰਗ ਵੱਲੋਂ ਭੇਜੇ ਪਵਿੱਤਰ ਆਤਮਾ ਰਾਹੀਂ ਦਿੱਤੀਆਂ ਗਈਆਂ ਸਨ। ਦੂਤ ਵੀ ਉਨ੍ਹਾਂ ਗੱਲਾਂ ਬਾਰੇ ਜਾਨਣ ਲਈ ਉਤਸੁਕ ਸਨ ਜੋ ਤੁਹਾਨੂੰ ਦੱਸੀਆਂ ਗਈਆਂ ਹਨ।"
5ਪਵਿੱਤਰ ਜੀਵਨ ਲਈ ਸੱਦਾ ਇਸ ਲਈ ਆਪਣੇ ਮਨਾਂ ਨੂੰ ਸੇਵਾ ਲਈ ਅਤੇ ਆਤਮਾ ਨੂੰ ਆਤਮ ਸੰਯਮ ਲਈ ਤਿਆਰ ਰੱਖੋ। ਤੁਹਾਡੀ ਸਾਰੀ ਆਸ਼ਾ ਉਸ ਕਿਰਪਾ ਦੀ ਦਾਤ ਉੱਤੇ ਹੋਣੀ ਚਾਹੀਦੀ ਹੈ ਜਿਹੜੀ ਤੁਹਾਨੂੰ ਉਦੋਂ ਮਿਲੇਗੀ ਜਦੋਂ ਯਿਸੂ ਮਸੀਹ ਪ੍ਰਗਟ ਹੋਵੇਗਾ।"

6ਕਿਉਂ ਕਿ ਬੀਤੇ ਦਿਨਾਂ ਵਿੱਚ ਤੁਸੀਂ ਇਸ ਸਭ ਬਾਰੇ ਕੁਹ ਵੀ ਨਹੀਂ ਜਾਣਦੇ ਸੀ, ਤੁਸੀਂ ਉਹ ਸਾਰੀਆਂ ਭਰਿਸ਼ਟ ਕਰਨੀਆਂ ਕੀਤੀਆਂ ਜੋ ਤੁਸੀਂ ਕਰਨੀਆਂ ਚਾਹੁੰਦੇ ਸੀ। ਪਰ ਹੁਣ ਤੁਸੀਂ ਪਰਮੇਸ਼ੁਰ ਦੇ ਆਗਿਆਕਾਰੀ ਬੱਚੇ ਹੋ। ਇਸ ਲਈ ਹੁਣ ਤੁਸੀਂ ਉਸ ਤਰ੍ਹਾਂ ਦਾ ਜੀਵਨ ਨਾ ਜੀਵੋ ਜਿਹੋ ਜਿਹਾ ਜੀਵਨ ਅਤੀਤ ਵਿੱਚ ਜਿਉਂਦੇ ਸੀ।"
7ਤੁਹਾਨੂੰ ਆਪਣੇ ਵਿਹਾਰ ਵਿੱਚ ਉਵੇਂ ਹੀ ਪਵਿੱਤਰ ਹੋਣਾ ਚਾਹੀਦਾ ਹੈ ਜਿਵੇਂ ਕਿ ਪਰਮੇਸ਼ੁਰ ਪਵਿੱਤਰ ਹੈ। ਪਰਮੇਸ਼ੁਰ ਹੀ ਹੈ ਜਿਸਨੇ ਤੁਹਾਨੂੰ ਸੱਦਿਆ ਹੈ।"
8ਇਹ ਪੋਥੀਆਂ ਵਿੱਚ ਲਿਖਿਆ ਹੈ: “ਉਵੇਂ ਪਵਿੱਤਰ ਬਣੋ ਜਿਵੇਂ ਮੈਂ ਪਵਿੱਤਰ ਹਾਂ।”"
9ਜਦੋਂ ਤੁਸੀਂ ਪਰਮੇਸ਼ੁਰ ਨੂੰ ਪ੍ਰਾਰਥਨਾ ਕਰੋ, ਤੁਸੀਂ ਉਸ ਨੂੰ ਆਪਣਾ ਪਿਤਾ ਬੁਲਾਓ। ਪਰਮੇਸ਼ੁਰ ਬਿਨਾ ਪੱਖਪਾਤ ਦੇ ਹਰ ਮਨੁੱਖ ਨੂੰ ਉਸ ਦੇ ਕੰਮਾਂ ਅਨੁਸਾਰ ਨਿਆਂ ਦਿੰਦਾ ਹੈ। ਇਸ ਲਈ, ਜਦੋਂ ਤੁਸੀਂ ਇਸ ਦੁਨੀਆਂ ਵਿੱਚ ਮੁਸਾਫ਼ਿਰਾਂ ਦੀ ਤਰ੍ਹਾਂ ਜੀਵੋ ਤਾਂ ਤੁਹਾਨੂੰ ਪਰਮੇਸ਼ੁਰ ਲਈ ਇੱਕ ਇੱਜ਼ਤ ਦੀ ਜ਼ਿੰਦਗੀ ਜਿਉਣੀ ਚਾਹੀਦੀ ਹੈ।"
10ਤੁਸੀਂ ਜਾਣਦੇ ਹੋ ਕਿ ਅਤੀਤ ਵਿੱਚ ਤੁਸੀਂ ਵਿਆਰਥ ਜੀਵਨ ਬਿਤਾ ਰਹੇ ਸੀ। ਇਹ ਜੀਵਨ ਢੰਗ ਤੁਸੀਂ ਆਪਣੇ ਪੁਰਖਿਆਂ ਤੋਂ ਸਿੱਖੇ ਸੀ। ਪਰ ਤੁਹਾਨੂੰ ਉਸ ਤਰ੍ਹਾਂ ਦੇ ਜੀਵਨ ਢੰਗ ਤੋਂ ਬਚਾ ਲਿਆ ਗਿਆ। ਤੁਹਾਨੂੰ ਖਰੀਦਿਆ ਗਿਆ ਹੈ ਪਰ ਸੋਨੇ ਅਤੇ ਚਾਂਦੀ ਨਾਲ ਨਹੀਂ ਜੋ ਨਸ਼ਟ ਹੋ ਜਾਂਦੇ ਹਨ।"

11ਤੁਹਾਨੂੰ ਮਸੀਹ ਦੇ ਅਨਮੋਲ ਲਹੂ ਨਾਲ ਖਰੀਦਿਆ ਗਿਆ ਹੈ ਜੋ ਕਿ ਇੱਕ ਸੰਪੂਰਣ ਅਤੇ ਸ਼ੁੱਧ ਲੇਲੇ ਵਾਂਗ ਕੁਰਬਾਨ ਕੀਤਾ ਗਿਆ ਸੀ।"
12ਮਸੀਹ ਨੂੰ ਉਦੋਂ ਚੁਣਿਆ ਗਿਆ ਸੀ ਜਦੋਂ ਹਾਲੇ ਦੁਨੀਆਂ ਵੀ ਨਹੀਂ ਬਣੀ ਸੀ ਪਰ ਉਸ ਨੂੰ ਤੁਹਾਡੇ ਲਈ ਇਨ੍ਹਾਂ ਅੰਤਲੇ ਸਮਿਆਂ ਵਿੱਚ ਪ੍ਰਗਟ ਕੀਤਾ ਗਿਆ।"
13ਤੁਸੀਂ ਮਸੀਹ ਦੇ ਰਾਹੀਂ ਪਰਮੇਸ਼ੁਰ ਵਿੱਚ ਨਿਹਚਾ ਰੱਖਦੇ ਹੋ। ਪਰਮੇਸ਼ੁਰ ਨੇ ਮਸੀਹ ਨੂੰ ਮੌਤ ਤੋਂ ਜਿਵਾਲਿਆ ਫ਼ਿਰ ਪਰਮੇਸ਼ੁਰ ਨੇ ਉਸ ਨੂੰ ਮਹਿਮਾ ਦਿੱਤੀ। ਇਸ ਲਈ ਤੁਹਾਡਾ ਨਿਹਚਾ ਅਤੇ ਤੁਹਾਡੀ ਆਸ ਪਰਮੇਸ਼ੁਰ ਵਿੱਚ ਹੈ।"
14ਹੁਣ ਤੁਸੀਂ ਸੱਚ ਨੂੰ ਮੰਨਕੇ ਆਪਣੇ ਆਪ ਨੂੰ ਸ਼ੁੱਧ ਬਣਾ ਲਿਆ ਹੈ। ਹੁਣ ਤੁਹਾਡੇ ਕੋਲ ਆਪਣੇ ਭਰਾਵਾਂ ਅਤੇ ਭੈਣਾਂ ਲਈ ਸੱਚਾ ਪ੍ਰੇਮ ਹੈ। ਇਸ ਲਈ ਇੱਕ ਦੂਸਰੇ ਨੂੰ ਡੂੰਘੇ ਪਿਆਰ ਅਤੇ ਸ਼ੁੱਧ ਦਿਲ ਨਾਲ ਪਿਆਰ ਕਰੋ।"
You have read Hebrews 5
14 verses