1ਤੁਹਾਡਾ ਪੁਨਰ ਜਨਮ ਹੋਇਆ ਹੈ। ਤੁਸੀਂ ਇਹ ਨਵਾਂ ਜੀਵਨ ਉਸ ਬੀਜ ਤੋਂ ਪ੍ਰਾਪਤ ਨਹੀਂ ਕੀਤਾ ਜੋ ਮਰ ਜਾਂਦਾ ਹੈ, ਸਗੋਂ ਉਸ ਬੀਜ ਤੋਂ ਜੋ ਹਮੇਸ਼ਾ ਸਥਿਰ ਰਹਿੰਦਾ ਹੈ। ਤੁਸੀਂ ਪਰਮੇਸ਼ੁਰ ਦੇ ਸੰਦੇਸ਼ ਕਾਰਣ ਫ਼ੇਰ ਜਨਮੇ ਸੀ ਜੋ ਜਿਉਂਦਾ ਹੈ ਅਤੇ ਸਦਾ ਰਹਿੰਦਾ ਹੈ।"
2ਕਿਉਂ ਕਿ ਪੋਥੀ ਦਾ ਕਥਨ ਹੈ, “ਸਾਰੇ ਲੋਕ ਘਾਹ ਵਰਗੇ ਹਨ ਅਤੇ ਉਨ੍ਹਾਂ ਦੀ ਮਹਿਮਾ ਜੰਗਲੀ ਫ਼ੁੱਲਾਂ ਵਰਗੀ ਹੈ। ਘਾਹ ਸੁੱਕ ਜਾਂਦਾ ਹੈ, ਅਤੇ ਫ਼ੁੱਲ ਝੜ ਜਾਂਦੇ ਹਨ।"
3ਪਰ ਪਰਮੇਸ਼ੁਰ ਦਾ ਸ਼ਬਦ ਹਮੇਸ਼ਾ ਰਹੇਗਾ।” ਅਤੇ ਇਹ ਸ਼ਬਦ ਹੀ ਸੀ ਜਿਹੜਾ ਤੁਹਾਨੂੰ ਦਿੱਤਾ ਗਿਆ ਸੀ।"
4ਜਿਉਂਦਾ ਪੱਥਰ ਅਤੇ ਪਵਿੱਤਰ ਲੋਕ ਇਸ ਲਈ ਹੋਰਾਂ ਨੂੰ ਦੁੱਖ ਦੇਣ ਵਾਲੀ ਕੋਈ ਗੱਲ ਨਾ ਕਰੋ। ਝੂਠ ਨਾ ਬੋਲੋ, ਕਪਟੀ ਨਾ ਹੋਵੋ, ਦੂਸਰਿਆਂ ਤੇ ਈਰਖਾ ਨਾ ਕਰੋ, ਅਤੇ ਦੂਸਰਿਆਂ ਬਾਰੇ ਮੰਦੀਆਂ ਗੱਲਾਂ ਨਾ ਬੋਲੋ। ਇਹ ਸਾਰੀਆਂ ਗੱਲਾਂ ਆਪਣੇ ਜੀਵਨ ਵਿੱਚੋਂ ਕੱਢ ਦਿਉ।"
5ਨਵੇਂ ਜਨਮੇ ਬੱਚਿਆਂ ਵਰਗੇ ਹੋਵੋ ਅਤੇ ਸ਼ੁੱਧ ਆਤਮਕ ਦੁੱਧ ਦੀ ਇੱਛਾ ਕਰੋ ਜਿਹੜਾ ਤੁਹਾਨੂੰ ਮੁਕਤੀ ਦੇ ਰਾਹ ਵਿੱਚ ਵੱਧਣ ਲਈ ਮਦਦ ਕਰੇਗਾ।"

6ਤੁਸੀਂ ਪਹਿਲਾਂ ਹੀ ਪ੍ਰਭੂ ਦੀ ਚੰਗਿਆਈ ਦਾ ਸਵਾਦ ਚੱਖ ਲਿਆ ਹੈ।"
7ਪ੍ਰਭੂ ਉਹ “ਪੱਥਰ” ਹੈ ਜਿਹੜਾ ਜਿਉਂਦਾ ਹੈ। ਦੁਨੀਆਂ ਦੇ ਲੋਕਾਂ ਨੇ ਨਿਰਨਾ ਕੀਤਾ ਸੀ ਕਿ ਉਹ ਉਸ ਪੱਥਰ ਨੂੰ ਨਹੀਂ ਚਾਹੁੰਦੇ, ਪਰ ਉਹ ਅਜਿਹਾ ਪੱਥਰ ਸੀ ਜਿਸਦੀ ਪਰਮੇਸ਼ੁਰ ਨੇ ਚੋਣ ਕੀਤੀ ਸੀ। ਪਰਮੇਸ਼ੁਰ ਲਈ ਉਹ ਵੱਧੇਰੇ ਮੁੱਲਵਾਨ ਸੀ। ਇਸ ਲਈ ਉਸ ਵੱਲ ਆਓ।"
8ਤੁਸੀਂ ਵੀ ਜਿਉਂਦੇ ਪੱਥਰਾਂ ਵਾਂਗ ਹੋ। ਪਰਮੇਸ਼ੁਰ ਤੁਹਾਨੂੰ ਆਤਮਕ ਮੰਦਰ ਦੀ ਉਸਾਰੀ ਲਈ ਵਰਤ ਰਿਹਾ ਹੈ। ਅਤੇ ਤੁਸੀਂ ਉਸ ਮੰਦਰ ਵਿੱਚ ਪਵਿੱਤਰ ਜਾਜਕਾਂ ਵਾਂਗ ਸੇਵਾ ਕਰੋ, ਆਤਮਕ ਬਲੀਆਂ ਭੇਂਟ ਕਰਕੇ ਜਿਹੜੀਆਂ ਪਰਮੇਸ਼ੁਰ ਯਿਸੂ ਮਸੀਹ ਰਾਹੀਂ ਕਬੂਲ ਕਰਦਾ ਹੈ।"
9ਪੋਥੀ ਆਖਦੀ ਹੈ, “ਦੇਖੋ, ਮੈਂ ਇੱਕ ਅਨਮੋਲ ਖੂੰਜੇ ਦਾ ਪੱਥਰ ਚੁਣਿਆ ਹੈ। ਅਤੇ ਮੈਂ ਉਸ ਪੱਥਰ ਨੂੰ ਸੀਯੋਨ ਵਿੱਚ ਰੱਖ ਦਿੱਤਾ ਹੈ ਜਿਹੜਾ ਵਿਅਕਤੀ ਉਸ ਵਿੱਚ ਭਰੋਸਾ ਰੱਖਦਾ ਹੈ ਕਦੇ ਵੀ ਸ਼ਰਮਸਾਰ ਨਹੀਂ ਹੋਵੇਗਾ।”"
10ਇਹ ਪੱਥਰ, ਤੁਹਾਡੇ ਲਈ ਬਹੁਤ ਅਨਮੋਲ ਹੈ, ਜਿਨ੍ਹਾਂ ਨੂੰ ਵਿਸ਼ਵਾਸ ਹੈ। ਪਰ ਜਿਹੜੇ ਲੋਕ ਵਿਸ਼ਵਾਸ ਨਹੀਂ ਕਰਦੇ ਉਨ੍ਹਾਂ ਲੋਕਾਂ ਲਈ ਉਹ ਪੱਥਰ ਹੈ; “ਜਿਸ ਪੱਥਰ ਨੂੰ ਉਸਾਰੀਆਂ ਨੇ ਰੱਦਿਆ, ਸੋਈ ਖੂੰਜੇ ਦਾ ਸਿਰਾ ਹੋ ਗਿਆ।”"

11ਅਤੇ ਉਨ੍ਹਾਂ ਲੋਕਾਂ ਲਈ, ਜਿਨ੍ਹਾਂ ਨੂੰ ਵਿਸ਼ਵਾਸ ਨਹੀਂ ਹੈ, ਉਹ ਹੈ: “ਇੱਕ ਪੱਥਰ ਜਿਹੜਾ ਲੋਕਾਂ ਲਈ ਠੋਕਰ ਖਾਣ ਦਾ ਕਾਰਣ ਬਣਦਾ ਹੈ ਅਤੇ ਇੱਕ ਪੱਥਰ ਜਿਹੜਾ ਲੋਕਾਂ ਨੂੰ ਡੇਗਣ ਦਾ ਕਾਰਣ ਬਣਦਾ ਹੈ।” ਲੋਕ ਇਸ ਲਈ ਠੋਕਰ ਖਾਕੇ ਡਿੱਗਦੇ ਹਨ ਕਿਉਂ ਕਿ ਉਹ ਉਸਦੀ ਅਵੱਗਿਆ ਕਰਦੇ ਹਨ ਜੋ ਪਰਮੇਸ਼ੁਰ ਆਖਦਾ ਹੈ। ਪਰਮੇਸ਼ੁਰ ਨੇ ਇਹ ਉਨ੍ਹਾਂ ਨਾਲ ਵਾਪਰਨ ਲਈ ਵਿਉਂਤਿਆ।"
12ਪਰ ਤੁਸੀਂ ਪਰਮੇਸ਼ੁਰ ਦੇ ਚੁਣੇ ਹੋਏ ਲੋਕ ਹੋ, ਰਾਜੇ ਦੇ ਜਾਜਕ ਅਤੇ ਇੱਕ ਪਵਿੱਤਰ ਕੌਮ ਹੋ। ਤੁਸੀਂ ਪਰਮੇਸ਼ੁਰ ਦੇ ਆਪਣੇ ਲੋਕ ਹੋ। ਤੁਸੀਂ ਉਸ ਦੁਆਰਾ ਲੋਕਾਂ ਨੂੰ ਉਸਦੀਆਂ ਹੈਰਾਨਕੁਨ ਕਰਨੀਆਂ ਬਾਰੇ ਦੱਸਣ ਲਈ ਚੁਣੇ ਗਏ ਹੋ। ਉਸ ਨੇ ਤੁਹਾਨੂੰ ਹਨੇਰੇ ਵਿੱਚੋਂ ਕੱਢ ਕੇ ਆਪਣੀ ਮਹਾਨ ਰੋਸ਼ਨੀ ਵੱਲ ਬੁਲਾਇਆ ਹੈ।"
13ਇੱਕ ਸਮੇਂ, ਤੁਸੀਂ ਪਰਮੇਸ਼ੁਰ ਦੇ ਲੋਕ ਨਹੀਂ ਸੀ, ਪਰ ਹੁਣ ਤੁਸੀਂ ਪਰਮੇਸ਼ੁਰ ਦੇ ਲੋਕ ਹੋ। ਇੱਕ ਸਮੇਂ, ਤੁਸੀਂ ਪਰਮੇਸ਼ੁਰ ਦੀ ਮਿਹਰ ਪ੍ਰਾਪਤ ਨਹੀਂ ਕੀਤੀ ਸੀ, ਪਰ ਹੁਣ ਤੁਸੀਂ ਪਰਮੇਸ਼ੁਰ ਦੀ ਮਿਹਰ ਪ੍ਰਾਪਤ ਕੀਤੀ ਹੈ।"
14ਪਰਮੇਸ਼ੁਰ ਲਈ ਜੀਉ ਮੇਰੇ ਪਿਆਰੇ ਮਿੱਤਰੋ, ਤੁਸੀਂ ਇਸ ਦੁਨੀਆਂ ਵਿੱਚ ਮੁਸਾਫ਼ਿਰਾਂ ਅਤੇ ਪਰਦੇਸੀਆਂ ਵਰਗੇ ਹੋ। ਇਸ ਲਈ ਮੈਂ ਤਹਾਨੂੰ ਆਪਣੇ ਸਰੀਰਾਂ ਦੀਆਂ ਦੁਸ਼ਟ ਇੱਛਾਵਾਂ ਤੋਂ ਦੂਰ ਰਹਿਣ ਲਈ ਬੇਨਤੀ ਕਰਦਾ ਹਾਂ। ਇਹ ਇੱਛਾਵਾਂ ਤੁਹਾਡੀ ਰੂਹ ਦੇ ਖਿਲਾਫ਼ ਲੜਦੀਆਂ ਹਨ।"
15ਜਿਹੜੇ ਲੋਕ ਪਰਮੇਸ਼ੁਰ ਵਿੱਚ ਵਿਸ਼ਵਾਸੀ ਨਹੀਂ ਹਨ ਉਹ ਤੁਹਾਡੇ ਆਲੇ ਦੁਆਲੇ ਰਹਿ ਰਹੇ ਹਨ। ਉਹ ਝੂਠੇ ਤੌਰ ਤੇ ਹੀ ਆਖ ਸੱਕਦੇ ਹਨ ਕਿ ਤੁਸੀਂ ਲੋਕ ਦੁਸ਼ਟਤਾ ਕਰ ਰਹੇ ਹੋ। ਇਸ ਲਈ ਇੱਕ ਚੰਗਾ ਜੀਵਨ ਬਿਤਾਓ। ਫ਼ੇਰ ਉਹ ਤੁਹਾਡੇ ਨੇਕ ਕੰਮ, ਜੋ ਤੁਸੀਂ ਕਰਦੇ ਹੋ, ਦੇਖਣਗੇ ਅਤੇ ਪਰਮੇਸ਼ੁਰ ਨੂੰ ਉਸ ਦੇ ਆਉਣ ਵਾਲੇ ਦਿਨ ਮਹਿਮਾ ਦੇਣਗੇ।"

16ਅਧਿਕਾਰੀਆਂ ਦੀ ਪਾਲਣਾ ਕਰੋ ਉਨ੍ਹਾਂ ਲੋਕਾਂ ਦੇ ਹੁਕਮ ਦੀ ਪਾਲਣਾ ਵੀ ਕਰੋ ਜਿਨ੍ਹਾਂ ਕੋਲ ਇਸ ਦੁਨੀਆਂ ਵਿੱਚ ਇਖਤਿਆਰ ਹੈ। ਇਹ ਪ੍ਰਭੂ ਦੀ ਖਾਤਿਰ ਕਰੋ। ਉਸ ਬਾਦਸ਼ਾਹ ਦੀ ਮੰਨੋ ਜਿਸ ਕੋਲ ਹਰ ਅਧਿਕਾਰ ਹੈ।"
17ਅਤੇ ਉਨ੍ਹਾਂ ਆਗੂਆਂ ਦੇ ਹੁਕਮ ਦੀ ਪਾਲਣਾ ਵੀ ਕਰੋ ਜਿਹੜੇ ਬਾਦਸ਼ਾਹ ਦੁਆਰਾ ਭੇਜੇ ਗਏ ਹਨ। ਇਨ੍ਹਾਂ ਨੂੰ ਮੰਦੇ ਲੋਕਾਂ ਨੂੰ ਸਜ਼ਾ ਦੇਣ ਲਈ ਅਤੇ ਚੰਗੇ ਲੋਕਾਂ ਦੀ ਉਸਤਤਿ ਕਰਨ ਲਈ ਭੇਜਿਆ ਜਾਂਦਾ ਹੈ।"
18ਇਹ ਪਰਮੇਸ਼ੁਰ ਦੀ ਇੱਛਾ ਹੈ ਕਿ ਤੁਸੀਂ ਆਪਣੀਆਂ ਚੰਗੀਆਂ ਕਰਨੀਆਂ ਦੇ ਨਾਲ, ਅਗਿਆਨੀ ਲੋਕਾਂ ਨੂੰ ਮੂਰੱਖਤਾ ਭਰੀਆਂ ਗੱਲਾਂ ਆਖਣ ਤੋਂ ਚੁੱਪ ਕਰਾਓ।"
19ਆਜ਼ਾਦ ਬੰਦਿਆਂ ਵਾਂਗ ਰਹੋ ਪਰ ਆਪਣੀ ਆਜ਼ਾਦੀ ਨੂੰ ਆਪਣੀਆਂ ਬਦੀਆਂ ਢੱਕਣ ਲਈ ਨਾ ਵਰਤੋ। ਇਸ ਤਰ੍ਹਾਂ ਰਹੋ ਜਿਵੇਂ ਤੁਸੀਂ ਪਰਮੇਸ਼ੁਰ ਦੇ ਗੁਲਾਮ ਹੋ।"
20ਸਭ ਲੋਕਾਂ ਦੀ ਇੱਜ਼ਤ ਕਰੋ। ਪਰਮੇਸ਼ੁਰ ਦੇ ਪਰਿਵਾਰ ਦੇ ਸਮੂਹ ਭਰਾਵਾਂ ਅਤੇ ਭੈਣਾਂ ਨੂੰ ਪਿਆਰ ਕਰੋ। ਪਰਮੇਸ਼ੁਰ ਤੋਂ ਡਰੋ ਅਤੇ ਬਾਦਸ਼ਾਹ ਦੀ ਇੱਜ਼ਤ ਕਰੋ।"
You have read Hebrews 6
20 verses