1ਹੁਣ ਯਿਸੂ ਸਵਰਗ ਵਿੱਚ ਚੱਲਾ ਗਿਆ ਹੈ। ਅਤੇ ਪਰਮੇਸ਼ੁਰ ਦੇ ਸੱਜੇ ਪਾਸੇ ਬੈਠਦਾ ਹੈ। ਉਹ ਦੂਤਾਂ, ਅਧਿਕਾਰੀਆਂ ਅਤੇ ਸ਼ਕਤੀਆਂ ਤੇ ਰਾਜ ਕਰਦਾ ਹੈ।"
2ਪਰਿਵਰਤਿਤ ਜੀਵਨ ਯਿਸੂ ਨੇ ਤਸੀਹੇ ਝੱਲੇ ਜਦੋਂ ਉਹ ਆਪਣੇ ਸਰੀਰ ਵਿੱਚ ਰਿਹਾ। ਇਸ ਲਈ ਤੁਹਾਨੂੰ ਵੀ ਆਪਣੇ ਆਪ ਨੂੰ ਉਸੇ ਸੋਚ ਨਾਲ ਲੈਸ ਕਰ ਲੈਣਾ ਚਾਹੀਦਾ ਹੈ ਜਿਹੜੀ ਯਿਸੂ ਕੋਲ ਸੀ, ਕਿਉਂਕਿ ਉਹ ਜਿਸਨੇ ਸਰੀਰਕ ਤਸੀਹੇ ਝੱਲੇ ਹਨ ਪਾਪ ਕਰਨੇ ਬੰਦ ਕਰ ਦਿੱਤੇ ਹਨ।"
3ਆਪਣੇ ਆਪ ਨੂੰ ਮਜ਼ਬੂਤ ਬਣਾਉ ਤਾਂ ਜੋ ਤੁਸੀਂ ਆਪਣੀ ਬਾਕੀ ਦੀ ਜ਼ਿੰਦਗੀ ਇਸ ਦੁਨੀਆਂ ਵਿੱਚ ਉਸ ਅਨੁਸਾਰ ਜੀਵੋ ਜਿਸਦੀ ਪਰਮੇਸ਼ੁਰ ਕਾਮਨਾ ਕਰਦਾ ਹੈ, ਨਾ ਕਿ ਲੋਕਾਂ ਦੀਆਂ ਬਦ ਕਾਮਨਾਵਾਂ ਦੇ ਅਨੁਸਾਰ।"
4ਅਤੀਤ ਵਿੱਚ, ਤੁਸੀਂ ਬਹੁਤਾ ਸਮਾਂ ਉਸੇ ਵਿੱਚ ਬਰਬਾਦ ਕਰ ਦਿੱਤਾ ਜੋ ਅਵਿਸ਼ਵਾਸੀ ਕਰਦੇ ਹਨ। ਤੁਸੀਂ ਅਨੈਤਿਕ ਗੱਲਾਂ ਕਰ ਰਹੇ ਸੀ। ਤੁਸੀਂ ਉਹੀ ਭਰਿਸ਼ਟ ਗੱਲਾਂ ਕਰ ਰਹੇ ਸੀ ਜੋ ਤੁਸੀਂ ਕਰਨੀਆਂ ਪਸੰਦ ਕੀਤੀਆਂ। ਤੁਸੀਂ ਸ਼ਰਾਬੀ ਹੋ ਰਹੇ ਸੀ, ਐਸ਼ ਪ੍ਰਸਤ ਦਾਅਵਤਾਂ ਅਤੇ ਸ਼ਰਾਬੀ ਸਭਾਵਾਂ ਕਰਦੇ ਸੀ ਅਤੇ ਉਨ੍ਹਾਂ ਮੂਰਤੀਆਂ ਦੀ ਪੂਜਾ ਕਰਦੇ ਸੀ ਜਿਨ੍ਹਾਂ ਤੇ ਪਾਬੰਦੀ ਹੈ।"
5ਇਹ ਉਨ੍ਹਾਂ ਨੂੰ ਹੈਰਾਨ ਕਰਦਾ ਹੈ ਕਿ ਹੁਣ ਤੁਸੀਂ ਉਨ੍ਹਾਂ ਦੇ ਇਨ੍ਹਾਂ ਅਸਭਿਅ ਅਤੇ ਫ਼ਜ਼ੂਲ ਵਿਹਾਰ ਵਿੱਚ ਸ਼ਾਮਿਲ ਨਹੀਂ ਹੁੰਦੇ। ਇਸ ਲਈ ਉਹ ਤੁਹਾਨੂੰ ਗਾਲਾਂ ਦੇਣ ਲੱਗ ਪੈਂਦੇ ਹਨ।"

6ਪਰ ਇਨ੍ਹਾਂ ਲੋਕਾਂ ਨੂੰ ਆਪਣੇ ਹਰ ਕੰਮ ਦੀ ਵਿਆਖਿਆ ਜੋ ਉਹ ਕਰਦੇ ਹਨ, ਉਸ ਇੱਕ ਨੂੰ ਕਰਨੀ ਪਵੇਗੀ, ਜੋ ਜਿਉਂਦਿਆਂ ਅਤੇ ਮਰੇ ਲੋਕਾਂ ਦਾ ਨਿਆਂ ਕਰਨ ਲਈ ਤਿਆਰ ਹੈ।"
7ਖੁਸ਼ਖਬਰੀ ਦਾ ਉਪਦੇਸ਼ ਉਨ੍ਹਾਂ ਲੋਕਾਂ ਨੂੰ ਦਿੱਤਾ ਗਿਆ ਸੀ ਜਿਹੜੇ ਹੁਣ ਮਰ ਚੁੱਕੇ ਹਨ ਕਿਉਂਕਿ ਉਨ੍ਹਾਂ ਲੋਕਾਂ ਬਾਰੇ ਵੀ ਉਸੇ ਤਰ੍ਹਾਂ ਨਿਆਂ ਹੋਵੇਗਾ ਜਿਵੇਂ ਸਮੂਹ ਲੋਕਾਂ ਬਾਰੇ ਹੁੰਦਾ ਹੈ। ਖੁਸ਼ਖਬਰੀ ਦਾ ਪ੍ਰਚਾਰ ਉਨ੍ਹਾਂ ਨੂੰ ਇਸ ਲਈ ਕੀਤਾ ਗਿਆ ਸੀ ਤਾਂ ਜੋ ਉਹ ਉਸੇ ਤਰ੍ਹਾਂ ਆਤਮਾ ਵਿੱਚ ਜਿਉਂ ਸੱਕਣ ਜਿਵੇਂ ਪਰਮੇਸ਼ੁਰ ਰਹਿੰਦਾ ਹੈ।"
8ਪਰਮੇਸ਼ੁਰ ਦੀਆਂ ਦਾਤਾਂ ਦੇ ਚੰਗੇ ਪ੍ਰਬੰਧਕ ਬਣੋ ਉਹ ਦਿਨ ਨੇੜੇ ਹੈ ਜਦੋਂ ਸਭ ਕੁਝ ਨਸ਼ਟ ਹੋ ਜਾਵੇਗਾ। ਇਸ ਲਈ ਸਾਫ਼ ਮਨ ਰੱਖੋ ਅਤੇ ਸਵੈ ਕਾਬੂ ਰੱਖੋ ਅਤੇ ਇਹ ਤੁਹਾਨੂੰ ਤੁਹਾਡੀਆਂ ਪ੍ਰਾਰਥਨਾ ਵਿੱਚ ਸਹਾਇਤਾ ਕਰੇਗਾ।"
9ਸਭ ਤੋਂ ਜ਼ਰੂਰੀ ਗੱਲ ਹੈ ਇੱਕ ਦੂਸਰੇ ਨੂੰ ਡੂੰਘਾਈ ਨਾਲ ਪਿਆਰ ਕਰਨਾ ਕਿਉਂਕਿ ਪਿਆਰ ਬਹੁਤ ਸਾਰੇ ਪਾਪਾਂ ਨੂੰ ਢੱਕ ਲੈਂਦਾ ਹੈ।"
10ਬਿਨਾ ਕਿਸੇ ਸ਼ਿਕਾਇਤ ਦੇ ਇੱਕ ਦੂਸਰੇ ਦੀ ਆਓ ਭਗਤ ਕਰੋ।"

11ਤੁਸੀਂ ਸਾਰਿਆਂ ਨੇ ਪਰਮੇਸ਼ੁਰ ਪਾਸੋਂ ਆਤਮਕ ਦਾਤਾਂ ਪ੍ਰਾਪਤ ਕੀਤੀਆਂ। ਪਰਮੇਸ਼ੁਰ ਨੇ ਤੁਹਾਨੂੰ ਆਪਣੀ ਕਿਰਪਾ ਵੱਖ ਵੱਖ ਢੰਗਾਂ ਨਾਲ ਦਰਸ਼ਾਈ ਹੈ। ਤੁਹਾਨੂੰ ਪਰਮੇਸ਼ੁਰ ਦੀਆਂ ਦਾਤਾਂ ਵਰਤਣ ਲਈ ਸੌਂਪੀਆਂ ਗਈਆਂ ਹਨ। ਇਸੇ ਲਈ, ਤੁਹਾਨੂੰ ਚੰਗੇ ਨੋਕਰਾਂ ਦੀ ਤਰ੍ਹਾਂ ਉਨ੍ਹਾਂ ਨੂੰ ਇੱਕ ਦੂਸਰੇ ਦੀ ਸੇਵਾ ਕਰਨ ਦੇ ਉਦੇਸ਼ ਨਾਲ ਇਸਤੇਮਾਲ ਕਰਨਾ ਚਾਹੀਦਾ ਹੈ।"
12ਜੇ ਕੋਈ ਵਿਅਕਤੀ ਬੋਲਦਾ ਹੈ ਤਾਂ ਉਸ ਨੂੰ ਪਰਮੇਸ਼ੁਰ ਦੇ ਸ਼ਬਦ ਬੋਲਣੇ ਚਾਹੀਦੇ ਹਨ। ਜਿਹੜਾ ਕੋਈ ਸੇਵਾ ਕਰਦਾ ਹੈ, ਉਸ ਨੂੰ ਅਜਿਹਾ ਉਸ ਤਾਕਤ ਨਾਲ ਕਰਨ ਦਿਓ ਜਿਹੜੀ ਪਰਮੇਸ਼ੁਰ ਉਸ ਨੂੰ ਦਿੰਦਾ ਹੈ, ਤਾਂ ਜੋ ਸਾਰੀਆਂ ਗੱਲਾਂ ਵਿੱਚ, ਪਰਮੇਸ਼ੁਰ ਮਸੀਹ ਯਿਸੂ ਰਾਹੀਂ ਮਹਿਮਾਮਈ ਹੋਵੇ। ਸ਼ਕਤੀ ਅਤੇ ਮਹਿਮਾ ਸਦੀਵੀ ਉਸੇ ਦੀ ਹੋਵੇ। ਆਮੀਨ।"
13ਮਸੀਹੀਆਂ ਵਜੋਂ ਦੁੱਖ ਭੋਗਣਾ ਮੇਰੇ ਮਿੱਤਰੋ, ਉਨ੍ਹਾਂ ਦੁੱਖ ਭਰੇ ਤਸੀਹਿਆਂ ਤੇ ਹੈਰਾਨ ਨਾ ਹੋਵੋ ਜਿਹੜੇ ਤੁਸੀਂ ਭੋਗ ਰਹੇ ਹੋਂ, ਕਿਉਂਕਿ ਇਹ ਤਸੀਹੇ ਤੁਹਾਡੀ ਨਿਹਚਾ ਦੀ ਪਰੱਖ ਕਰਨ ਲਈ ਹਨ। ਇਹ ਨਾ ਸੋਚੋ ਕਿ ਤੁਹਾਡੇ ਨਾਲ ਕੁਝ ਅਜੀਬ ਵਾਪਰ ਰਿਹਾ ਹੈ।"
You have read Hebrews 8
13 verses