Lumina
Hebrews

Hebrews 9

Hebrews 9·Punjabi Bible

1ਤੁਹਾਨੂੰ ਖੁਸ਼ ਹੋਣਾ ਚਾਹੀਦਾ ਹੈ ਕਿ ਤੁਸੀਂ ਮਸੀਹ ਦੇ ਤਸੀਹਿਆਂ ਵਿੱਚ ਸ਼ਰੀਕ ਹੋ ਰਹੇ ਹੋ ਤਾਂ ਜੋ ਜਦੋਂ ਉਹ ਮਹਿਮਾ ਵਿੱਚ ਆਵੇ ਤਾਂ, ਤੁਸੀਂ ਖੁਸ਼ ਅਤੇ ਆਨੰਦਿਤ ਹੋਵੋਂਗੇ।"

2ਜੇ ਕੋਈ ਮਸੀਹ ਦੇ ਚੇਲੇ ਹੋਣ ਕਾਰਣ ਤੁਹਾਡੀ ਬੇਇੱਜ਼ਤੀ ਕਰਦਾ ਹੈ, ਤਾਂ ਖੁਸ਼ ਹੋਵੋ। ਕਿਉਂਕਿ ਮਹਿਮਾ ਦਾ ਆਤਮਾ, ਜੋ ਕਿ ਪਰਮੇਸ਼ੁਰ ਦਾ ਆਤਮਾ ਹੈ, ਤੁਹਾਡੇ ਨਾਲ ਹੈ।"

3ਜੇਕਰ ਤੁਸੀਂ ਤਸੀਹੇ ਸਹਿੰਦੇ ਹੋ, ਤਾਂ ਇਹ ਗੱਲ ਯਕੀਨੀ ਬਣਾਓ ਕਿ ਇਹ ਕਾਤਿਲ ਹੋਣ ਵਾਸਤੇ ਜਾਂ ਚੋਰ, ਜਾਂ ਬਦੀ ਕਰਨ ਵਾਲੇ ਵਾਸਤੇ ਨਹੀਂ ਜਾਂ ਉਸ ਵਾਸਤੇ ਨਹੀਂ ਹਨ ਜਿਹੜਾ ਬਿਨ ਬੁਲਾਇਆਂ ਦੂਸਰਿਆਂ ਲੋਕਾਂ ਦੇ ਮਾਮਲਿਆਂ ਵਿੱਚ ਦਖਲ ਦਿੰਦਾ ਹੈ।"

4ਪਰ ਜੇ ਤੁਸੀਂ ਇੱਕ ਮਸੀਹੀ ਹੋਣ ਕਰਕੇ ਤਸੀਹੇ ਝੱਲਦੇ ਹੋ ਤਾਂ ਸ਼ਰਮਿੰਦਗੀ ਮਹਿਸੂਸ ਨਾ ਕਰੋ, ਸਗੋਂ ਤੁਹਾਨੂੰ ਉਸ ਨਾਂ ਵਾਸਤੇ ਪਰਮੇਸ਼ੁਰ ਦੀ ਉਸਤਤਿ ਕਰਨੀ ਚਾਹੀਦੀ ਹੈ।"

5ਨਿਆਂ ਦੀ ਘੜੀ ਆ ਚੁੱਕੀ ਹੈ ਅਤੇ ਇਹ ਨਿਆਂ ਪਰਮੇਸ਼ੁਰ ਦੇ ਪਰਿਵਾਰ ਨਾਲ ਆਰੰਭ ਹੋਵੇਗਾ। ਜੇਕਰ ਇਹ ਸਾਡੇ ਨਾਲ ਸ਼ੁਰੂ ਹੋਣ ਵਾਲਾ ਹੈ, ਤਾਂ ਉਨ੍ਹਾਂ ਲੋਕਾਂ ਨਾਲ ਕੀ ਵਾਪਰੇਗਾ ਜਿਹੜੇ ਪਰਮੇਸ਼ੁਰ ਦੀ ਖੁਸ਼ਖਬਰੀ ਨੂੰ ਨਹੀਂ ਮੰਨਦੇ?"

Hebrews 9 illustration - Hebrews Chapter 9

6“ਅਤੇ ਜੇਕਰ ਇੱਕ ਨੇਕ ਆਦਮੀ ਲਈ ਬਚਣਾ ਇੰਨਾ ਹੀ ਔਖਾ ਹੈ, ਉਸ ਵਿਅਕਤੀ ਨਾਲ ਕੀ ਵਾਪਰੇਗਾ ਜਿਹੜਾ ਪਰਮੇਸ਼ੁਰ ਦੇ ਖਿਲਾਫ਼ ਹੈ ਅਤੇ ਪਾਪੀ ਹੈ।”"

7ਇਸ ਲਈ ਜਿਹਾੜੇ ਲੋਕ ਪਰਮੇਸ਼ੁਰ ਦੀ ਰਜ਼ਾ ਅਨੁਸਾਰ ਤਸੀਹੇ ਝੱਲਦੇ ਹਨ, ਉਨ੍ਹਾਂ ਨੂੰ ਆਪਣੇ ਆਪ ਨੂੰ ਪਰਮੇਸ਼ੁਰ ਨੂੰ ਸੌਂਪ ਦੇਣਾ ਚਾਹੀਦਾ ਹੈ। ਪਰਮੇਸ਼ੁਰ ਹੀ ਹੈ ਜਿਸਨੇ ਉਨ੍ਹਾਂ ਦੀ ਸਾਜਨਾ ਕੀਤੀ ਹੈ ਅਤੇ ਜਿਸਤੇ ਭਰੋਸਾ ਕੀਤਾ ਜਾ ਸੱਕਦਾ ਹੈ। ਇਸ ਲਈ ਉਨ੍ਹਾਂ ਨੂੰ ਚੰਗੀਆਂ ਕਰਨੀਆਂ ਕਰਦੇ ਰਹਿਣਾ ਚਾਹੀਦਾ ਹੈ।"

8ਪਰਮੇਸ਼ੁਰ ਦਾ ਪਰਿਵਾਰ ਹੁਣ ਮੈਂ ਤੁਹਾਡੀ ਸੰਗਤ ਦੇ ਬਜ਼ੁਰਗਾਂ ਨੂੰ ਬੇਨਤੀ ਕਰਨਾ ਚਾਹੁੰਦਾ ਹਾਂ। ਮੈਂ ਖੁਦ ਇੱਕ ਬਜ਼ੁਰਗ ਹਾਂ ਅਤੇ ਮਸੀਹ ਦੇ ਤਸੀਹਿਆਂ ਦਾ ਗਵਾਹ ਹਾਂ। ਮੈਂ ਉਸ ਮਹਿਮਾ ਵਿੱਚ ਭਾਗ ਲਵਾਂਗਾ ਜਿਹੜੀ ਸਾਨੂੰ ਦਰਸ਼ਾਈ ਜਾਵੇਗੀ।"

9ਤੁਹਾਨੂੰ ਪਰਮੇਸ਼ੁਰ ਦੇ ਇੱਜੜ ਦਾ ਧਿਆਨ ਰੱਖਣਾ ਚਾਹੀਦਾ ਹੈ ਜਿਸ ਨੂੰ ਤੁਹਾਡੀ ਨਿਗਰਾਨੀ ਵਿੱਚ ਰੱਖ ਦਿੱਤਾ ਗਿਆ ਹੈ। ਤੁਹਾਨੂੰ ਪਰਮੇਸ਼ੁਰ ਨੂੰ ਪ੍ਰਸੰਨ ਕਰਨ ਲਈ ਇਸਤੇ ਸਵੈਂ ਇੱਛਾ ਪੂਰਵਕ ਨਜ਼ਰ ਰੱਖਣੀ ਚਾਹੀਦੀ ਹੈ, ਨਾ ਕਿ ਜਿਵੇਂ ਤੁਸੀਂ ਇਹ ਕਰਨ ਲਈ ਮਜ਼ਬੂਰ ਕੀਤੇ ਗਏ ਹੋਵੋਂ। ਤੁਹਾਨੂੰ ਇਹ ਕਰਨ ਲਈ ਉਤਸਾਹਤ ਹੋਣਾ ਚਾਹੀਦਾ ਹੈ, ਪਰ ਕਿਸੇ ਮਾਲੀ ਲਾਭ ਲਈ ਨਹੀਂ।"

10ਇਹ ਲੋਕ ਤੁਹਾਡੀ ਦੇਖਭਾਲ ਹੇਠਾਂ ਰੱਖੇ ਗਏ ਹਨ। ਇਸ ਲਈ ਜ਼ਾਲਮ ਹਾਕਮ ਵਾਂਗ ਨਾ ਬਣੋ ਸਗੋਂ ਇੱਜੜ ਲਈ ਇੱਕ ਉਦਾਹਰਣ ਦੀ ਤਰ੍ਹਾਂ ਹੋਵੋ।"

Hebrews 9 illustration - Hebrews Chapter 9

11ਅਤੇ ਜਦੋਂ ਮੁੱਖ ਆਜੜੀ ਆਵੇਗਾ, ਤੁਸੀਂ ਸ਼ਾਨਦਾਰ ਤਾਜ ਪ੍ਰਾਪਤ ਕਰੋਂਗੇ, ਜੋ ਆਪਣੀ ਸੁੰਦਰਤਾ ਨਹੀਂ ਗੁਆਉਂਦਾ।"

12ਇਸੇ ਤਰ੍ਹਾਂ ਹੀ, ਮੈਂ ਜਵਾਨ ਲੋਕਾਂ ਨੂੰ ਵੀ ਬਜ਼ੁਰਗਾਂ ਦੇ ਅਧਿਕਾਰ ਨੂੰ ਕਬੂਲਣ ਦੀ ਮੰਗ ਕਰਦਾ ਹਾਂ। ਤੁਹਾਨੂੰ ਸਾਰਿਆਂ ਨੂੰ ਇੱਕ ਦੂਸਰੇ ਦੀ ਨਿਮ੍ਰਤਾ ਨਾਲ ਸੇਵਾ ਕਰਨੀ ਚਾਹੀਦੀ ਹੈ। ਕਿਉਂਕਿ: “ਪਰਮੇਸ਼ੁਰ ਘਮੰਡੀ ਬੰਦਿਆਂ ਦੇ ਖਿਲਾਫ਼ ਹੈ। ਪਰ ਉਹ ਹਮੇਸ਼ਾ ਨਿਮਾਣੇ ਬੰਦਿਆਂ ਨੂੰ ਕਿਰਪਾ ਦਰਸ਼ਾਉਂਦਾ ਹੈ।”"

13ਇਸ ਲਈ ਪਰਮੇਸ਼ੁਰ ਦੇ ਸ਼ਕਤੀਸ਼ਾਲੀ ਹੱਥ ਹੇਠਾਂ ਨਿਮ੍ਰ ਰਹੋ। ਫ਼ੇਰ ਉਹ ਤੁਹਾਨੂੰ ਸਹੀ ਸਮਾਂ ਆਉਣ ਤੇ ਉੱਚਾ ਉੱਠਾਵੇਗਾ।"

14ਆਪਣੀਆਂ ਸਾਰੀਆਂ ਚਿੰਤਾਵਾਂ ਉਸ ਵੱਲ ਮੋੜ ਦਿਉ ਕਿਉਂਕਿ ਉਹ ਤੁਹਾਡਾ ਧਿਆਨ ਰੱਖਦਾ ਹੈ।"

15ਖੁਦ ਤੇ ਕਾਬੂ ਰੱਖੋ ਅਤੇ ਸਚੇਤ ਰਹੋ। ਸ਼ੈਤਾਨ ਤੁਹਾਡਾ ਦੁਸ਼ਮਣ ਹੈ। ਉਹ ਸ਼ਿਕਾਰ ਨੂੰ ਖਾ ਜਾਣ ਲਈ, ਇੱਕ ਸ਼ੇਰ ਵਾਂਗ ਗੱਜਦਾ ਹੋਇਆ ਚਾਰ ਚੁਫ਼ੇਰੇ ਘੁੰਮਦਾ ਫ਼ਿਰਦਾ ਹੈ।"

Hebrews 9 illustration - Hebrews Chapter 9

16ਨਿਹਚਾ ਵਿੱਚ ਦ੍ਰਿੜ ਰਹਿ ਕੇ, ਉਸਦਾ ਵਿਰੋਧ ਕਰੋ। ਯਾਦ ਰੱਖੋ ਕਿ ਸਾਰੀ ਦੁਨੀਆਂ ਵਿੱਚ, ਤੁਹਾਡੇ ਭਰਾ ਅਤੇ ਭੈਣਾਂ ਵੀ ਉਸੇ ਢੰਗ ਨਾਲ ਦੁੱਖ ਸਹਿ ਰਹੇ ਹਨ।"

17ਪਰਮੇਸ਼ੁਰ ਨੇ ਆਪਣੀ ਕ੍ਰਿਪਾ ਦੁਆਰਾ ਤੁਹਾਨੂੰ ਮਸੀਹ ਯਿਸੂ ਵਿੱਚ ਸਦਾ ਰਹਿਣ ਵਾਲੀ ਮਹਿਮਾ ਵਿੱਚ ਸਾਂਝ ਪਾਉਣ ਲਈ ਸੱਦਾ ਦਿੱਤਾ ਸੀ। ਹਾਂ, ਤੁਹਾਨੂੰ ਥੋੜੇ ਅਰਸੇ ਲਈ ਦੁੱਖ ਝੱਲਣਾ ਪਵੇਗਾ ਅਤੇ ਉਸਤੋਂ ਮਗਰੋਂ ਪਰਮੇਸ਼ੁਰ ਸਭ ਚੀਜ਼ਾਂ ਠੀਕ ਕਰ ਦੇਵੇਗਾ। ਉਹ ਤੁਹਾਨੂੰ ਦ੍ਰਿੜ ਬਣਾਵੇਗਾ, ਉਹ ਤੁਹਾਡਾ ਆਸਰਾ ਹੋਵੇਗਾ ਅਤੇ ਤੁਹਾਨੂੰ ਡਿੱਗਣ ਤੋਂ ਬਚਾਵੇਗਾ।"

18ਉਸਦੀ ਸ਼ਕਤੀ ਸਦਾ ਰਹਿੰਦੀ ਹੈ। ਆਮੀਨ।"

19ਅੰਤਿਮ ਸ਼ੁਭਕਾਮਨਾਵਾਂ ਮੈਂ ਤੁਹਾਨੂੰ ਇਹ ਛੋਟਾ ਜਿਹਾ ਪੱਤਰ ਸਿਲਵਾਨੁਸ ਦੀ ਸਹਾਇਤਾ ਨਾਲ ਲਿਖਿਆ ਹੈ। ਮੈਨੂੰ ਪਤਾ ਹੈ ਕਿ ਉਹ ਮਸੀਹ ਵਿੱਚ ਵਫ਼ਾਦਾਰ ਭਰਾ ਹੈ। ਮੈਂ ਇਹ ਤੁਹਾਡੇ ਉਤਸਾਹ ਲਈ ਲਿਖਿਆ ਹੈ ਅਤੇ ਤੁਹਾਨੂੰ ਇਹ ਦੱਸਣ ਲਈ ਕਿ ਇਹ ਪਰਮੇਸ਼ੁਰ ਦੀ ਸੱਚੀ ਕਿਰਪਾ ਹੈ। ਪਰਮੇਸ਼ੁਰ ਦੀ ਕਿਰਪਾ ਵਿੱਚ ਦ੍ਰਿੜ ਰਹੋ।"

20ਬੇਬੀਲੋਨ ਦੀ ਕਲੀਸਿਯਾ ਜਿਹੜੀ ਪ੍ਰਭੂ ਵੱਲੋਂ ਚੁਣੀ ਗਈ ਹੈ। ਤੁਹਾਨੂੰ ਸ਼ੁਭਕਾਮਨਾਵਾਂ ਭੇਜਦੀ ਹੈ। ਉਨ੍ਹਾਂ ਲੋਕਾਂ ਨੂੰ ਵੀ ਤੁਹਾਡੇ ਵਾਂਗ ਹੀ ਚੁਣਿਆ ਗਿਆ ਸੀ, ਮੇਰਾ ਪੁੱਤਰ ਮਰਕੁਸ ਵੀ ਤੁਹਾਨੂੰ ਸ਼ੁਭਕਾਮਨਾਵਾਂ ਦਿੰਦਾ ਹੈ।"

Hebrews 9 illustration - Hebrews Chapter 9

21ਜਦੋਂ ਤੁਸੀਂ ਮਿਲੋਂ, ਇੱਕ ਦੂਸਰੇ ਨੂੰ ਪ੍ਰੇਮ ਦੀ ਚੁੰਮੀ ਨਾਲ ਸ਼ੁਭਕਾਮਨਾਵਾਂ ਦਿਉ। ਤੁਹਾਨੂੰ ਸਾਰਿਆਂ ਨੂੰ ਸ਼ਾਂਤੀ, ਜਿਹੜੇ ਮਸੀਹ ਵਿੱਚ ਹਨ।"

22ਸ਼ਮਊਨ ਪਤਰਸ, ਯਿਸੂ ਮਸੀਹ ਦੇ ਸੇਵਕ, ਅਤੇ ਇੱਕ ਰਸੂਲ ਵੱਲੋਂ ਸ਼ੁਭਕਾਮਨਾਵਾਂ, ਉਨ੍ਹਾਂ ਸਮੂਹ ਲੋਕਾਂ ਨੂੰ ਜਿਨ੍ਹਾਂ ਨੂੰ ਉਹੀ ਮੁੱਲਵਾਨ ਨਿਹਚਾ ਹੈ ਜਿਹੜੀ ਸਾਨੂੰ ਵੀ ਹੈ। ਤੁਸੀਂ ਇਹ ਵਿਸ਼ਵਾਸ ਇਸ ਲਈ ਪ੍ਰਾਪਤ ਕੀਤਾ ਹੈ ਕਿਉਂ ਕਿ ਸਾਡਾ ਪਰਮੇਸ਼ੁਰ ਅਤੇ ਮੁਕਤੀਦਾਤਾ, ਯਿਸੂ ਮਸੀਹ, ਨਿਰਪੱਖ ਹੈ।"

23ਕਾਸ਼ ਤੁਸੀਂ ਭਰਪੂਰ ਕਿਰਪਾ ਅਤੇ ਸ਼ਾਂਤੀ ਪ੍ਰਾਪਤ ਕਰੋ ਕਿਉਂਕਿ ਤੁਸੀਂ ਸੱਚ ਮੁੱਚ ਪਰਮੇਸ਼ੁਰ ਅਤੇ ਸਾਡੇ ਪ੍ਰਭੂ ਯਿਸੂ ਨੂੰ ਜਾਣਦੇ ਹੋ।"

24ਪਰਮੇਸ਼ੁਰ ਨੇ ਸਾਨੂੰ ਹਰ ਲੋੜੀਂਦੀ ਚੀਜ਼ ਦਿੱਤੀ ਹੈ ਯਿਸੂ ਕੋਲ ਪਰਮੇਸ਼ੁਰ ਦੀ ਸ਼ਕਤੀ ਹੈ। ਉਸ ਸ਼ਕਤੀ ਨੇ ਸਾਨੂੰ ਉਹ ਸਭ ਕੁਝ ਦਿੱਤਾ ਹੈ ਜੋ ਸਾਨੂੰ ਜਿਉਣ ਲਈ ਅਤੇ ਪਰਮੇਸ਼ੁਰ ਦੀ ਸੇਵਾ ਕਰਨ ਲਈ ਲੋੜੀਂਦਾ ਹੈ। ਯਿਸੂ ਨੇ ਸਾਨੂੰ ਆਪਣੀ ਮਹਿਮਾ ਅਤੇ ਚੰਗਿਆਈ ਨਾਲ ਉਸ ਬਾਰੇ ਡੂੰਘੇ ਗਿਆਨ ਕਾਰਣ ਸੱਦਿਆ ਹੈ।"

25ਉਸਦੀ ਮਹਿਮਾ ਅਤੇ ਚੰਗਿਆਈ ਕਾਰਣ, ਯਿਸੂ ਨੇ ਸਾਨੂੰ ਉਹ ਮਹਾਨ ਅਤੇ ਅਨਮੋਲ ਚੀਜ਼ਾਂ ਦਿੱਤੀਆਂ ਹਨ ਜਿਨ੍ਹਾਂ ਦਾ ਵਾਅਦਾ ਉਸ ਨੇ ਸਾਡੇ ਨਾਲ ਕੀਤਾ ਸੀ। ਇਨ੍ਹਾਂ ਚੀਜ਼ਾਂ ਨਾਲ, ਤੁਸੀਂ ਪਰਮੇਸ਼ੁਰ ਦੀ ਕੁਦਰਤ ਵਿੱਚ ਹਿੱਸਾ ਲੈ ਸੱਕਦੇ ਹੋ। ਇਉਂ, ਸਾਡਾ ਇਸ ਦੁਨੀਆਂ ਦੇ ਨਸ਼ਟ ਕਰਨ ਵਾਲੇ ਪ੍ਰਭਾਵਾਂ ਅਤੇ ਭ੍ਰਿਸ਼ਟ ਕਾਮਨਾਵਾਂ ਦੁਆਰਾ ਨੁਕਸਾਨ ਨਹੀਂ ਹੋਵੇਗਾ।"

Hebrews 9 illustration - Hebrews Chapter 9

26ਕਿਉਂਕਿ ਤੁਹਾਨੂੰ ਇਹ ਅਸੀਸਾਂ ਦਿੱਤੀਆਂ ਗਈਆਂ ਹਨ, ਤੁਹਾਨੂੰ ਇਨ੍ਹਾਂ ਗੱਲਾਂ ਨੂੰ ਆਪਣੀ ਜਿੰਦਗੀ ਵਿੱਚ ਜੋੜਨ ਦੀ ਪੂਰੀ ਵਾਹ ਲਾਉਣੀ ਚਾਹੀਦੀ ਹੈ; ਚੰਗਿਆਈ ਨੂੰ ਤੁਹਾਡੀ ਨਿਹਚਾ ਨਾਲ ਜੋੜੋ; ਅਤੇ ਗਿਆਨ ਨੂੰ ਚੰਗਿਆਈ ਨਾਲ ਜੋੜੋ;"

27ਸਵੈਂ ਕਾਬੂ ਨੂੰ ਤੁਹਾਡੇ ਗਿਆਨ ਨਾਲ ਜੋੜੋ; ਤੁਹਾਡੇ ਸਬਰ ਨੂੰ ਸਵੈਂ ਕਾਬੂ ਨਾਲ ਜੋੜੋ ਅਤੇ ਪਰਮੇਸ਼ੁਰ ਲਈ ਸੇਵਾ ਨੂੰ ਤੁਹਾਡੇ ਸਬਰ ਨਾਲ ਜੋੜੋ;"

28ਅਤੇ ਤੁਹਾਡੀ ਪਰਮੇਸ਼ੁਰ ਦੀ ਸੇਵਾ ਵਿੱਚ ਆਪਣੇ ਭਰਾਵਾਂ ਅਤੇ ਭੈਣਾਂ ਲਈ ਕਿਰਪਾ ਨੂੰ ਮਿਹਰਬਾਨੀ ਨਾਲ ਜੋੜੋ ਅਤੇ ਆਪਣੇ ਭਰਾਵਾਂ ਅਤੇ ਭੈਣਾਂ ਲਈ ਦਸ ਦਯਾ ਦੇ ਨਾਲ ਪਿਆਰ ਨੂੰ ਜੋੜ ਲਵੋ।"

Chapter Complete

You have read Hebrews 9

28 verses