1ਜਦੋਂ ਨੀਨਵਾਹ ਦੇ ਪਾਤਸ਼ਾਹ ਨੇ ਇਹ ਸੁਣਿਆ, ਉਹ ਵੀ ਆਪਣੇ ਕੀਤੇ ਪਾਪਾਂ ਬਾਰੇ ਮਹਿਸੂਸ ਕਰਨ ਲੱਗਾ ਅਤੇ ਆਪਣੇ ਤਖਤ ਤੋਂ ਉਤਰ ਆਇਆ। ਉਸ ਨੇ ਆਪਣਾ ਸ਼ਾਹੀ ਚੋਗਾ ਉਤਾਰ ਕੇ ਸੋਗ ਦੇ ਬਸਤਰ ਪਹਿਨ ਲੇ ਜੋ ਪਛਚਾਤਾਪ ਪ੍ਰਗਟਾਉਂਦੇ ਸਨ। ਫੇਰ ਉਹ ਸੁਆਹ ਵਿੱਚ ਬੈਠ ਗਿਆ।"
2ਪਾਤਸ਼ਾਹ ਨੇ ਇੱਕ ਖਾਸ ਪੈਗਾਮ ਲਿਖਿਆ ਅਤੇ ਇਸਦਾ ਨੀਨੇਵਾਹ ਦੇ ਸਾਰੇ ਸ਼ਹਿਰ ਵਿੱਚ ਐਲਾਨ ਕਰਵਾਇਆ। ਪਾਤਸ਼ਾਹ ਅਤੇ ਉਸ ਦੇ ਸ਼ਾਸਕਾਂ ਵੱਲੋਂ ਹੁਕਮ: ਕੁਝ ਸਮੇਂ ਲਈ, ਕੋਈ ਮਨੁੱਖ ਜਾਂ ਜਾਨਵਰ ਕੁਝ ਨਾ ਖਾਣ, ਨਾ ਹੀ ਖੇਤਾਂ ਵਿੱਚ ਕੋਈ ਇੱਜੜ ਜਾਂ ਵੱਗ ਹੀ ਕੁਝ ਚਰੇ। ਨੀਨਵਾਹ ਵਿੱਚ ਰਹਿੰਦਾ ਕੋਈ ਵੀ ਜੀਵ ਨਾ ਕੁਝ ਖਾਵੇਗਾ ਨਾ ਪੀਵੇਗਾ।"
3ਪਰ ਹਰ ਮਨੁੱਖ ਅਤੇ ਜਾਨਵਰ ਆਪਣਾ ਸੋਗ ਜਾਹਿਰ ਕਰਨ ਲਈ ਆਪਣੇ-ਆਪ ਨੂੰ ਸੋਗੀ ਵਸਤਰਾਂ ਨਾਲ ਕੱਜਣ। ਉਹ ਪਰਮੇਸੁਰ ਅੱਗੇ ਉੱਚੀ-ਉੱਚੀ ਰੋਣ। ਹਰ ਮਨੁੱਖ ਆਪਣੇ ਰਹਿਣ ਦਾ ਦੁਸ਼ਟ ਢੰਗ ਛੱਡ ਦੇਵੇ ਅਤੇ ਮੰਦੀਆਂ ਗੱਲਾਂ ਕਰਨੀਆਂ ਬੰਦ ਕਰ ਦੇਵੇ।"
4ਹੋ ਸੱਕਦਾ ਪਰਮੇਸ਼ੁਰ ਆਪਣਾ ਫੈਸਲਾ ਬਦਲ ਦੇਵੇ ਅਤੇ ਉਹ ਗੱਲਾਂ ਸਾਡੇ ਉੱਤੇ ਨਾ ਲਿਆਵੇ ਜਿਨ੍ਹਾਂ ਨੂੰ ਉਸ ਨੇ ਵਿਉਂਤਿਆ ਸੀ। ਹੋ ਸੱਕਦਾ ਉਹ ਆਪਣਾ ਮਨ ਬਦਲ ਲਵੇ ਅਤੇ ਉਸਦਾ ਗੁੱਸਾ ਠੰਡਾ ਹੋ ਜਾਵੇ ਅਤੇ ਫ਼ੇਰ ਹੋ ਸੱਕਦਾ ਅਸੀਂ ਫ਼ੂਨਾਹ ਹੋਈੇ।"
5ਪਰਮੇਸ਼ੁਰ ਨੇ ਉਨ੍ਹਾਂ ਦੀਆਂ ਕਰਨੀਆਂ ਵੇਖੀਆਂ ਅਤੇ ਇਹ ਵੀ ਵੇਖਿਆ ਕਿ ਉਨ੍ਹਾਂ ਨੇ ਮੰਦੀਆਂ ਗੱਲਾਂ ਕਰਨੀਆਂ ਬੰਦ ਕਰ ਦਿੱਤੀਆਂ ਸਨ, ਫ਼ੇਰ ਪਰਮੇਸ਼ੁਰ ਨੇ ਆਪਣਾ ਨਿਆਂ ਬਦਲ ਲਿਆ ਅਤੇ ਉਹ ਨਹੀਂ ਕੀਤਾ ਜੋ ਉਸ ਨੇ ਵਿਉਂਤਿਆ ਸੀ ਅਤੇ ਲੋਕਾਂ ਨੂੰ ਸਜ਼ਾ ਨਹੀਂ ਦਿੱਤੀ।"

6ਪਰਮੇਸ਼ੁਰ ਦੀ ਮਿਹਰ ਨੇ ਯੂਨਾਹ ਨੂੰ ਕ੍ਰੋਧਿਤ ਕੀਤਾ ਯੂਨਾਹ ਪਰਮੇਸ਼ੁਰ ਦੇ ਸ਼ਹਿਰ ਨੂੰ ਬਚਾਉਣ ਕਾਰਣ ਖੁਸ਼ ਨਹੀਂ ਸੀ, ਇਸਦੀ ਬਜਾਇ ਉਸ ਨੂੰ ਗੁੱਸਾ ਆ ਗਿਆ।"
7ਯੂਨਾਹ ਨੇ ਯਹੋਵਾਹ ਨੂੰ ਸ਼ਿਕਾਇਤ ਕੀਤੀ ਅਤੇ ਆਖਿਆ, “ਮੈਂ ਜਾਣਦਾ ਸੀ ਕਿ ਅਜਿਹਾ ਹੀ ਵਾਪਰੇਗਾ। ਜਦੋਂ ਮੈਂ ਆਪਣੇ ਦੇਸ ਵਿੱਚ ਸੀ ਤੂੰ ਮੈਨੂੰ ਇੱਥੇ ਆਉਣ ਲਈ ਕਿਹਾ। ਉਸ ਵਕਤ, ਮੈਂ ਜਾਣਦਾ ਸੀ ਕਿ ਤੂੰ ਇਸ ਪਾਪੀ ਸ਼ਹਿਰ ਦੇ ਲੋਕਾਂ ਨੂੰ ਮੁਆਫ ਕਰ ਦੇਵੇਂਗਾ ਇਸ ਲਈ ਮੈਂ ਤਰਸ਼ੀਸ਼ ਨੂੰ ਭੱਜਣਾ ਚਾਹੁੰਦਾ ਸਾਂ। ਮੈਂ ਜਾਣਦਾ ਸੀ ਕਿ ਤੂੰ ਮਿਹਰਬਾਨ ਪਰਮੇਸ਼ੁਰ ਹੈਂ। ਅਤੇ ਤੂੰ ਆਪਣਾ ਰਹਿਮ ਦਰਸਾਅ ਕੇ ਉਨ੍ਹਾਂ ਲੋਕਾਂ ਨੂੰ ਮੁਆਫ਼ ਕਰ ਦੇਵੇਂਗਾ। ਮੈਨੂੰ ਪਤਾ ਸੀ ਕਿ ਤੂੰ ਮਿਹਰਬਾਨ ਅਤੇ ਕਿਰਪਾਲੂ ਹੈਂ ਤੇ ਜੇਕਰ ਇਹ ਲੋਕ ਪਾਪ ਕਰਨੇ ਬੰਦ ਕਰ ਦੇਣਗੇ, ਤੂੰ ਆਪਣੀਆਂ ਵਿਉਂਤਾਂ ਬਦਲ ਦੇਵੇਂਗਾ ਤੇ ਉਨ੍ਹਾਂ ਨੂੰ ਬਰਬਾਦ ਨਹੀਂ ਕਰੇਂਗਾ।"
8ਇਸ ਲਈ ਹੁਣ ਯਹੋਵਾਹ, ਮੈਂ ਤੈਨੂੰ ਮਾਰਨ ਲਈ ਆਖਦਾ ਹਾਂ। ਮੇਰੇ ਲਈ ਜਿਉਂਦੇ ਰਹਿਣ ਨਾਲੋਂ ਮਰਨਾ ਚੰਗਾ ਹੈ।”"
9ਫ਼ਿਰ ਯਹੋਵਾਹ ਨੇ ਆਖਿਆ, “ਕੀ ਤੂੰ ਇਹ ਗੱਲ ਠੀਕ ਸਮਝਦਾ ਹੈਂ ਕਿ ਤੂੰ ਮੇਰੇ ਨਾਲ ਗੁੱਸੇ ਹੈਂ ਉਹ ਵੀ ਇਸ ਲਈ ਕਿ ਮੈਂ ਉਨ੍ਹਾਂ ਲੋਕਾਂ ਨੂੰ ਤਬਾਹ ਨਹੀਂ ਕੀਤਾ?”"
10ਯੂਨਾਹ ਅਜੇ ਵੀ ਇਸ ਸਭ ਕਾਸੇ ਬਾਰੇ ਗੁੱਸੇ ਸੀ, ਇਸ ਲਈ ਉਹ ਸ਼ਹਿਰੋ ਬਾਹਰ ਚੱਲਾ ਗਿਆ। ਉਹ ਸ਼ਹਿਰ ਦੇ ਪੂਰਬੀ ਹਿੱਸੇ ਦੇ ਨੇੜੇ ਇੱਕ ਸਥਾਨ ਤੇ ਚੱਲਾ ਗਿਆ। ਉੱਥੇ ਉਸ ਨੇ ਆਪਣੇ ਲਈ ਇੱਕ ਸ਼ਰਣ ਸਥਾਨ ਬਣਾਇਆ ਅਤੇ ਉਸ ਛਾਂ ਹੇਠਾਂ ਇਹ ਵੇਖਣ ਦੇ ਇੰਤਜਾਰ ਵਿੱਚ ਬੈਠ ਗਿਆ ਕਿ ਸ਼ਹਿਰ ਨਾਲ ਕੀ ਵਾਪਰੇਗਾ।"

11ਕੱਦ ਦਾ ਪੌਦਾ ਅਤੇ ਕੀੜਾ ਯਹੋਵਾਹ ਨੇ ਯੂਨਾਹ ਦੇ ਉੱਪਰ ਜਲਦੀ ਹੀ ਇੱਕ ਕੱਦ ਦਾ ਬੂਟਾ ਉਗਾਇਆ ਤਾਂ ਜੋ ਯੂਨਾਹ ਇਸਦੀ ਛਾਵੇਂ ਬੈਠ ਸੱਕੇ ਅਤੇ ਭਿਆਨਕ ਗਰਮੀ ਤੋਂ ਬਚ ਸੱਕੇ। ਇਸ ਨਾਲ ਯੂਨਾਹ ਨੂੰ ਬੜਾ ਆਰਾਮ ਮਿਲਿਆ ਅਤੇ ਉਹ ਇਸ ਬੂਟੇ ਕਾਰਣ ਬੜਾ ਖੁਸ਼ ਸੀ।"
12ਅਗਲੀ ਸਵੇਰ ਪਰਮੇਸ਼ੁਰ ਨੇ ਇਸ ਬੂਟੇ ਨੂੰ ਖਾਣ ਲਈ ਇੱਕ ਕੀੜਾ ਭੇਜਿਆ ਤਾਂ ਕੀੜੇ ਨੇ ਉਸ ਬੂਟੇ ਨੂੰ ਖਾਣਾ ਸ਼ੁਰੂ ਕਰ ਦਿੱਤਾ ਅਤੇ ਉਹ ਬੂਟਾ ਸੁੱਕ ਸੜ ਗਿਆ।"
13ਜਦੋਂ ਸੂਰਜ ਅਕਾਸ਼ ਵਿੱਚ ਉੱਚਾ ਸੀ, ਪਰਮੇਸ਼ੁਰ ਨੇ ਪੂਰਬ ਵੱਲੋਂ ਇੱਕ ਤੱਤੀ ਹਵਾ ਵਗਾਈ ਅਤੇ ਸੂਰਜ ਯੂਨਾਹ ਨੂੰ ਕਮਜ਼ੋਰ ਕਰਦਿਆਂ ਹੋਇਆਂ ਉਸ ਦੇ ਸਿਰ ਉਤੇ ਤਪਣ ਲੱਗ ਪਿਆ। ਯੂਨਾਹ ਨੇ ਇਹ ਆਖਦਿਆਂ ਹੋਇਆਂ ਪਰਮੇਸ਼ੁਰ ਨੂੰ ਉਸ ਨੂੰ ਮਰ ਜਾਣ ਲਈ ਵੀ ਕਿਹਾ, “ਅਜਿਹੇ ਜੀਵਨ ਜਿਉਣ ਤੋਂ ਤਾਂ ਚੰਗਾ ਹੈ ਕਿ ਮੈਂ ਮਰ ਜਾਵਾਂ।”"
14ਪਰ ਪਰਮੇਸ਼ੁਰ ਨੇ ਯੂਨਾਹ ਨੂੰ ਆਖਿਆ, “ਕੀ ਉਸ ਬੂਟੇ ਦੇ ਮਰ ਜਾਣ ਕਾਰਣ ਗੁੱਸੇ ਹੋਣਾ ਠੀਕ ਹੈ?” ਯੂਨਾਹ ਨੇ ਜਵਾਬ ਦਿੱਤਾ, “ਹਾਂ, ਮੇਰੇ ਲਈ ਗੁੱਸਾ ਕਰਨਾ ਠੀਕ ਹੈ! ਮਰਨ ਲਈ ਮੇਰਾ ਗੁੱਸਾ ਕਾਫ਼ੀ ਹੈ!”"
15ਤਾਂ ਯਹੋਵਾਹ ਨੇ ਆਖਿਆ, “ਤੂੰ ਉਸ ਬੂਟੇ ਲਈ ਕੋਈ ਮਿਹਨਤ ਨਹੀਂ ਕੀਤੀ ਨਾ ਹੀ ਤੂੰ ਉਸ ਨੂੰ ਉਗਾਇਆ। ਰਾਤੋਂ-ਰਾਤ ਉਹ ਉਗਿਆ ਅਤੇ ਅਗਲੇ ਦਿਨ ਉਹ ਖਤਮ ਹੋ ਗਿਆ ਅਤੇ ਤੂੰ ਹੁਣ ਉਸ ਬੂਟੇ ਕਾਰਣ ਦੁੱਖੀ ਹੈਂ।"

16ਜੇਕਰ ਤੂੰ ਇੱਕ ਬੂਟੇ ਕਾਰਣ ਪਰੇਸ਼ਾਨ ਹੋ ਸੱਕਦਾ ਹੈਂ, ਤਾਂ ਮੈਂ ਨੀਨਵਾਹ ਜਿਹੇ ਸ਼ਹਿਰ ਤੇ ਤਰਸ ਖਾ ਕੇ ਅਜਿਹੇ ਵੱਡੇ ਸ਼ਹਿਰ ਨੂੰ ਬਖਸ ਕਿਵੇਂ ਨਹੀਂ ਕਰ ਸੱਕਦਾ? ਇਸ ਸ਼ਹਿਰ ਵਿੱਚ ਅਨੇਕਾਂ ਲੋਕ ਅਤੇ ਜਾਨਵਰ ਹਨ। ਇਸ ਸ਼ਹਿਰ ਵਿੱਚ 1,20,000 ਤੋਂ ਵੱਧ ਲੋਕ ਹਨ ਜਿਨ੍ਹਾਂ ਨੂੰ ਇਹ ਵੀ ਨਹੀਂ ਪਤਾ ਸੀ ਕਿ ਉਹ ਗ਼ਲਤ ਕਰ ਰਹੇ ਸਨ।”"
You have read Hosea 13
16 verses