1ਸਾਮਰਿਯਾ ਅਤੇ ਇਸਰਾਏਲ ਲਈ ਦੰਡ ਯਹੋਵਾਹ ਦਾ ਅਗੰਮ ਵਾਕ ਮੀਕਾਹ ਨੂੰ ਹੋਇਆ। ਇਹ ਯੋਥਾਮ, ਅਹਾਜ਼ ਅਤੇ ਹਿਜ਼ਕੀਯਾਹ ਪਾਤਸ਼ਾਹਾਂ ਦੇ ਦਿਨਾਂ ਦੀ ਗੱਲ ਹੈ। ਇਹ ਸਾਰੇ ਮਨੁੱਖ ਉਨ੍ਹੀਂ ਦਿਨੀਂ ਯਹੂਦਾਹ ਦੇ ਪਾਤਸ਼ਾਹ ਸਨ। ਮੀਕਾਹ ਮੋਰਸ਼ਤੀ ਤੋਂ ਸੀ। ਮੀਕਾਹ ਨੂੰ ਸਾਮਰਿਯਾ ਅਤੇ ਯਰੂਸ਼ਲਮ ਲਈ ਇਹ ਦਰਸ਼ਨ ਹੋਏ।"
2ਤੁਸੀਂ ਸਾਰੇ ਲੋਕੋ, ਸੁਣੋ! ਧਰਤੀ ਤੇ ਸਾਰੇ ਵੱਸਦੇ ਜੀਵੋ, ਸੁਣੋ! ਯਹੋਵਾਹ ਮੇਰਾ ਪ੍ਰਭੂ, ਆਪਣੇ ਪਵਿੱਤਰ ਮੰਦਰ ਵਿੱਚੋਂ ਆਵੇਗਾ ਅਤੇ ਤੁਹਾਡੇ ਵਿਰੁੱਧ ਗਵਾਹ ਹੋਵੇਗਾ।"
3ਵੇਖੋ, ਯਹੋਵਾਹ ਆਪਣੇ ਅਸਥਾਨ ਤੋਂ ਬਾਹਰ ਆ ਰਿਹਾ ਹੈ ਉਹ ਹੇਠਾਂ ਆਕੇ ਧਰਤੀ ਦੀਆਂ ਉਚਿਆਈਆਂ ਉੱਪਰ ਤੁਰੇਗਾ।"
4ਉਸ ਦੇ ਹੇਠਾਂ ਪਹਾੜ ਇੰਝ ਪਿਘਲਣਗੇ ਜਿਵੇਂ ਅੱਗ ਮੁਹਰੇ ਮੋਮ। ਵਾਦੀਆਂ ਫ਼ਟ ਕੇ ਖੁਲ੍ਹ ਜਾਣਗੀਆਂ ਅਤੇ ਢਲਾਵ ਤੋਂ ਵਗਦੇ ਪਾਣੀ ਵਾਂਗ ਵਗਣਗੀਆਂ।"
5ਇਹ ਸਭ ਕੁਝ ਯਾਕੂਬ ਅਤੇ ਇਸਰਾਏਲ ਦੇ ਪਾਪਾਂ ਕਾਰਣ ਹੈ। ਪਾਪਾਂ ਦਾ ਕਾਰਣ, ਸਾਮਰਿਯਾ ਕਿਸਨੇ ਯਾਕੂਬ ਤੋਂ ਪਾਪ ਕਰਵਾਇਆ? ਇਹ ਸਾਮਰਿਯਾ ਹੀ ਸੀ। ਯਹੂਦਾਹ ਵਿੱਚ ਉੱਚੀ ਜਗ੍ਹਾ ਕਿੱਥੋ ਹੈ? ਇਹ ਯਰੂਸ਼ਲਮ ਵਿੱਚ ਹੈ।"

6ਇਸੇ ਲਈ, ਸਾਮਰਿਯਾ ਨੂੰ ਮੈਂ ਖੇਤ ਵਿੱਚਲੀ ਰੂੜੀ ਦਾ ਢੇਰ ਬਣਾ ਦੇਵਾਂਗਾ, ਜੋ ਅੰਗੂਰਾਂ ਦੇ ਬੀਜੇ ਜਾਣ ਲਈ ਤਿਆਰ ਹੈ। ਮੈਂ ਉਸ ਦੇ ਪੱਥਰ ਨੂੰ ਹੇਠਾਂ ਵਾਦੀ ਅੰਦਰ ਡੋਲ੍ਹਾਂਗਾ ਅਤੇ ਸ਼ਹਿਰ ਦੀ ਨੀਹ ਨੂੰ ਨੰਗਾ ਕਰ ਦਿਆਂਗਾ।"
7ਇਸਦੇ ਸਾਰੇ ਪੱਥਰ ਦੇ ਬੁੱਤ ਤੋਂੜੇ ਜਾਣਗੇ। ਇਸਦੇ ਮੰਦਰ ਦੀਆਂ ਸਾਰੀਆਂ ਸੁਗਾਤਾਂ ਅੱਗ ਵਿੱਚ ਸਾੜੀਆਂ ਜਾਣਗੀਆਂ। ਮੈਂ ਉਸ ਦੇ ਸਾਰੇ ਝੂਠੇ ਦੇਵਤਿਆਂ ਨੂੰ ਤਬਾਹ ਕਰ ਦਿਆਂਗਾ। ਕਿਉਂ ਕਿ ਸਾਮਰਿਯਾ ਵੇਸ਼ਵਾਵਾਂ ਦੀਆਂ ਤਨਖਾਹਾਂ ਲੈ ਕੇ ਅਮੀਰ ਬਣ ਗਿਆ। ਇਸ ਲਈ ਉਨ੍ਹਾਂ ਲੋਕਾਂ ਤੋਂ ਸਾਰੀਆਂ ਚੀਜ਼ਾਂ ਲੈ ਲਈਆਂ ਜਾਣਗੀਆਂ ਜੋ ਮੇਰੇ ਨਾਲ ਵਫ਼ਾਦਾਰ ਨਹੀਂ ਹਨ।"
8ਮੀਕਾਹ ਦੀ ਵੱਡੀ ਉਦਾਸੀ ਜੋ ਕੁਝ ਵੀ ਵਾਪਰੇਗਾ ਮੈਂ ਉਸਦਾ ਸੋਗ ਕਰਾਂਗਾ ਮੈਂ ਬਿਨਾ ਜੁਤਿਆਂ ਅਤੇ ਵਸਤਰਾਂ ਦੇ ਜਾਵਾਂਗਾ ਅਤੇ ਕੁਤਿਆਂ ਵਾਂਗ ਪੁਕਾਰਾਂਗਾ (ਗਿੱਧੜਾਂ ਵਾਂਗ) ਅਤੇ ਪੰਛੀਆਂ ਵਾਂਗ ਸੋਗ ਕਰਾਂਗਾ (ਸ਼ਤਰਮੁਰਗ ਵਾਂਗ।)"
9ਸਾਮਰਿਯਾ ਦਾ ਜਖਮ ਅਸਾਧ ਹੈ ਉਸਦਾ ਰੋਗ (ਪਾਪ) ਯਹੂਦਾਹ ਤੱਕ ਫ਼ੈਲਿਆ ਹੈ ਇਸਦਾ ਰੋਗ ਮੇਰੇ ਲੋਕਾਂ ਦੇ ਸ਼ਹਿਰ ਦੇ ਫ਼ਾਟਕ ਤੀਕ ਪੁੱਜ ਗਿਆ ਹੈ ਅਤੇ ਇਹ ਸਾਰੇ ਯਰੂਸ਼ਲਮ ਦੇ ਰਾਹ ਤੀਕ ਫ਼ੈਲ ਗਿਆ ਹੈ।"
You have read Hosea 14
9 verses