Lumina
Hosea

Israel's Unfaithfulness

Hosea 2·Punjabi Bible

1ਜੇਕਰ ਤੁਰ੍ਹੀ ਸ਼ਹਿਰ ਵਿੱਚ ਚੇਤਾਵਨੀ ਦੇਵੇ ਜ਼ਰੂਰ ਹੀ ਲੋਕ ਡਰ ਨਾਲ ਕੰਬ ਉੱਠਣਗੇ। ਜੇਕਰ ਸਹਿਰ ਵਿੱਚ ਕੋਈ ਦੁਰਘਟਨਾ ਘਟ ਜਾਵੇ ਤਾਂ ਅਵੱਸ਼ ਇਹ ਯਹੋਵਾਹ ਹੀ ਕਰਦਾ ਹੈ।"

2ਪ੍ਰਭੂ ਮੇਰਾ ਯਹੋਵਾਹ ਭਾਵੇਂ ਕੋਈ ਫ਼ੈਸਲਾ ਲੈ ਲਵੇ ਪਰ ਕੁਝ ਵੀ ਕਰਨ ਤੋਂ ਪਹਿਲਾਂ ਉਹ ਆਪਣੀ ਯੋਜਨਾ ਆਪਣੇ ਸੇਵਕਾਂ, ਨਬੀਆਂ ਨੂੰ ਜ਼ਰੂਰ ਪ੍ਰਗਟਾਵੇਗਾ।"

3ਜੇਕਰ ਸ਼ੇਰ ਗਰਜਦਾ ਹੈ ਤਾਂ ਲੋਕ ਡਰ ਜਾਂਦੇ ਹਨ, ਜੇਕਰ ਯਹੋਵਾਹ ਬੋਲਦਾ ਹੈ, ਤਾਂ ਨਬੀ ਅਗੰਮੀ ਵਾਕ ਆਖਦੇ ਹਨ।"

4ਜਾਓ ਅਤੇ ਜਾਕੇ ਮਿਸਰ ਅਤੇ ਅਸ਼ਦੋਦ ਦੇ ਕਿਲਿਆਂ ਵਿੱਚ ਇਸ ਸੰਦੇਸ਼ ਦਾ ਐਲਾਨ ਕਰੋ: “ਸਾਮਰਿਯਾ ਦੇ ਪਹਾੜਾਂ ਉੱਪਰ ਇਕੱਠੇ ਹੋ ਜਾਵੋ। ਉੱਥੇ ਤੁਸੀਂ ਵੱਡੀ ਤਬਾਹੀ ਅਤੇ ਅਤਿਆਚਾਰ ਵੇਖੋਁਗੇ।"

5ਕਿਉਂ ਕਿ ਲੋਕਾਂ ਨੂੰ ਸਹੀ ਜੀਵਨ ਜਿਉਣ ਦੀ ਜਾਂਚ ਨਹੀਂ ਹੈ। ਉਹ ਲੋਕ ਆਪਣੇ ਮਹਿਲ ਵਿੱਚ ਹੋਰਾਂ ਲੋਕਾਂ ਲਈ ਬੜੇ ਜ਼ਾਲਿਮ ਹਨ। ਇਹੀ ਹੈ ਜੋ ਯਹੋਵਾਹ ਨੇ ਆਖਿਆ।”"

Hosea 2 illustration - Hosea Chapter 2

6ਇਸ ਲਈ ਯਹੋਵਾਹ ਆਖਦਾ, “ਵੈਰੀ ਇਸ ਦੇਸ ਨੂੰ ਘੇਰ ਲਵੇਗਾ ਅਤੇ ਤੁਹਾਡੀ ਸ਼ਕਤੀ ਤੁਹਾਡੇ ਤੋਂ ਖੋਹ ਲਵੇਗਾ। ਉਹ ਤੁਹਾਡੇ ਮਹਿਲਾਂ ਵਿੱਚ ਲੁਕੇ ਹੋਏ ਖਜ਼ਾਨੇ ਖੋਹ ਲਵੇਗਾ।”"

7ਯਹੋਵਾਹ ਆਖਦਾ ਹੈ, “ਬੱਬਰ-ਸ਼ੇਰ ਲੇਲੇ ਤੇ ਹਮਲਾ ਕਰੇ ਅਤੇ ਆਜੜੀ ਲੇਲੇ ਨੂੰ ਬਚਾਉਣ ਦਾ ਯਤਨ ਕਰਦਾ ਹੈ, ਪਰ ਉਹ ਲੇਲੇ ਦਾ ਕੁਝ ਹਿੱਸਾ ਹੀ ਬਚਾਅ ਪਾਉਂਦਾ ਹੈ। ਜਿਵੇਂ ਉਹ ਦੋ ਲੱਤਾਂ ਜਾਂ ਕੰਨ ਆਦਿ ਉਸ ਦੇ ਮੂੰਹੋਂ ਛੁਡਾਅ ਲੈਂਦਾ ਹੈ ਉਸੇ ਤਰ੍ਹਾਂ ਬਹੁਤ ਸਾਰੇ ਇਸਰਾਏਲ ਦੇ ਲੋਕ ਤਾਂ ਬਰਬਾਦ ਹੋ ਜਾਣਗੇ। ਇਸਰਾਏਲੀ ਛੁਡਾਏ ਤਾਂ ਜਾਣਗੇ ਪਰ ਸਾਮਰਿਯਾ ਵਿੱਚ ਵੱਸਦੇ ਲੋਕ ਮੰਜੀਆਂ ਦੀਆਂ ਨੁਕਰਾਂ ਉੱਤੇ ਅਤੇ ਗਦਿਆਂ ਦੇ ਇੱਕ ਟੁਕੜੇ ਦੇ ਤੁਲ ਉਨ੍ਹਾਂ ਦਾ ਬਚਾਅ ਹੋਵੇਗਾ।”"

8ਮੇਰੇ ਪ੍ਰਭੂ, ਸਰਬ ਸ਼ਕਤੀਮਾਨ ਯਹੋਵਾਹ ਪਰਮੇਸ਼ੁਰ ਨੇ ਇਹ ਬਚਨ ਆਖੇ ਹਨ: “ਯਾਕੂਬ ਦੇ ਘਰਾਣੇ (ਇਸਰਾਏਲ) ਨੂੰ ਇਨ੍ਹਾਂ ਗੱਲਾਂ ਤੋਂ ਖਬਰਦਾਰ ਕਰੋ।"

9ਇਸਰਾਏਲ ਨੇ ਪਾਪ ਕੀਤੇ ਹਨ ਅਤੇ ਮੈਂ ਉਨ੍ਹਾਂ ਨੂੰ ਪਾਪਾਂ ਦੀ ਸਜ਼ਾ ਦੇਵਾਂਗਾ। ਮੈਂ ਬੈਤ-ਏਲ ਦੀਆਂ ਜਗਵੇਦੀਆਂ ਨੂੰ ਨਸ਼ਟ ਕਰ ਦੇਵਾਂਗਾ। ਅਤੇ ਜਗਵੇਦੀ ਦੇ ਸਿੰਗ ਕੱਟੇ ਜਾਣਗੇ ਤੇ ਕੱਟਕੇ ਧਰਤੀ ਤੇ ਢਹਿ ਜਾਣਗੇ।"

10ਮੈਂ ਸਰਦੀ ਦੇ ਮਹਿਲ ਨੂੰ ਗਰਮੀ ਦੇ ਮਹਿਲ ਨਾਲ ਨਸ਼ਟ ਕਰਾਂਗਾ। ਹਾਬੀ ਦੰਦ ਦਾ ਮਹਿਲ ਵੀ ਨਸ਼ਟ ਹੋ ਜਾਵੇਗਾ। ਬਹੁਤ ਸਾਰੇ ਘਰ ਤਬਾਹ ਹੋ ਜਾਣਗੇ।” ਯਹੋਵਾਹ ਨੇ ਇਹ ਗੱਲਾਂ ਆਖੀਆਂ।"

Hosea 2 illustration - Hosea Chapter 2

11ਵਿਲਾਸੀ ਔਰਤਾਂ ਸੁਣੋ ਸਾਮਰਿਯਾ ਪਹਾੜ ਉੱਤੇ ਰਹਿੰਦੀਓ ਬਾਸ਼ਾਨ ਦੀਓ ਗਊਓ ਤੁਸੀਂ ਗਰੀਬਾਂ ਨੂੰ ਦੁੱਖ ਦਿੰਦੀਆਂ ਹੋ ਅਤੇ ਉਨ੍ਹਾਂ ਨੂੰ ਮਸਲਦੀਆਂ ਹੋ। ਤੁਸੀਂ ਆਪਣੇ ਪਤੀਆਂ ਨੂੰ ਆਖਦੀਆਂ ਹੋ, “ਸਾਡੇ ਪੀਣ ਲਈ ਕੁਝ ਲਿਆਵੋ।”"

12ਯਹੋਵਾਹ ਮੇਰੇ ਪ੍ਰਭੂ ਨੇ ਖੁਦ ਦੀ ਪਵਿੱਤਰਤਾ ਦੀ ਸੌਂਹ ਖਾਧੀ ਅਤੇ ਆਖਿਆ ਕਿ ਵੇਖੋ ਉਹ ਸਮਾਂ ਆ ਰਿਹਾ ਹੈ ਜਦੋਂ ਲੋਕ ਤੁਹਾਨੂੰ ਸਾਰਿਆਂ ਨੂੰ ਕੈਦੀਆਂ ਦੀ ਤਰ੍ਹਾਂ ਲੈ ਜਾਣ ਲਈ ਕੁੰਡੀਆਂ ਦੀ ਵਰਤੋਂ ਕਰਨਗੇ। ਉਹ ਤੁਹਾਡੇ ਬੱਚਿਆਂ ਨੂੰ ਚੁੱਕ ਕੇ ਲਿਜਾਣ ਲਈ ਮੱਛੀਆਂ ਵਾਲੀਆਂ ਕੁੰਡੀਆਂ ਵਰਤਣਗੇ।"

13ਔਰਤਾਂ ਕੰਧਾਂ ਵਿੱਚਲੀਆਂ ਤਰੇੜਾਂ ਰਾਹੀਂ ਬਾਹਰ ਜਾਣਗੀਆਂ, ਪਰ ਹਰਮੋਨ ਵਿੱਚ ਸੁੱਟ ਦਿੱਤੀਆਂ ਜਾਣਗੀਆਂ। ਇਹੀ ਹੈ ਜੋ ਯਹੋਵਾਹ ਨੇ ਆਖਿਆ। ਯਹੋਵਾਹ ਇਹ ਆਖਦਾ ਹੈ,"

14“ਬੈਤ-ਏਲ ਵਿੱਚ ਜਾਓ ਅਤੇ ਪਾਪ ਕਰੋ। ਗਿਲਆਦ ਵਿੱਚ ਜਾਕੇ ਹੋਰ ਵੱਧੇਰੇ ਪਾਪ ਕਰੋ। ਸਵੇਰ ਵੇਲੇ ਆਪਣੀਆਂ ਬਲੀਆਂ ਭੇਟ ਕਰੋ। ਹਰ ਤਿੰਨੀ ਦਿਨੀ ਆਪਣੀ ਫ਼ਸਲ ਦਾ ਦਸਵੰਧ ਲਿਆਓ।"

15ਅਤੇ ਖਮੀਰ ਨਾਲ ਬਣੀ ਧੰਨਵਾਦ ਦੀ ਭੇਟ ਚੜ੍ਹਾਵੇ। ਸਭਨਾਂ ਵਿੱਚ ਖੁਸ਼ੀ ਦੀਆਂ ਭੇਟਾ ਦਾ ਐਲਾਨ ਕਰੋ ਅਤੇ ਪ੍ਰਚਾਰ ਕਰੋ। ਕਿਉਂ ਕਿ ਹੇ ਇਸਰਾਏਲ, ਤੁਸੀਂ ਅਜਿਹਾ ਹੀ ਪਸੰਦ ਕਰਦੇ ਹੋ। ਇਸ ਲਈ ਜਾਓ ਇਹ ਕੁਝ ਕਰੋ।” ਯਹੋਵਾਹ ਨੇ ਇਉਂ ਆਖਿਆ।"

Hosea 2 illustration - Hosea Chapter 2

16“ਮੈਂ ਤੁਹਾਨੂੰ ਭੋਜਨ ਤੋਂ ਵਾਂਝਿਆਂ ਕਰ ਦਿੱਤਾ। ਮੈਂ ਤੁਹਾਡੇ ਸ਼ਹਿਰਾਂ ਵਿੱਚ ਰੋਟੀ ਦੀ ਬੁੜ ਲਿਆਂਦੀ, ਪਰ ਤੁਸੀਂ ਫ਼ਿਰ ਵੀ ਮੇਰੇ ਵੱਲ ਨਾ ਪਰਤੇ।” ਯਹੋਵਾਹ ਨੇ ਅਜਿਹਾ ਆਖਿਆ।"

17“ਮੈਂ ਤੁਹਾਡੇ ਤੋਂ ਮੀਂਹ ਵੀ ਰੋਕ ਰੱਖਿਆ-ਅਤੇ ਇਹ ਵਾਢੀ ਤੋਂ ਤਿੰਨ ਮਹੀਨੇ ਪਹਿਲਾਂ ਦਾ ਸਮਾਂ ਸੀ, ਜਿਸ ਕਾਰਣ ਕੋਈ ਫ਼ਸਲ ਨਾ ਪੈਦਾ ਹੋਈ। ਫ਼ਿਰ ਮੈਂ ਇੱਕ ਸ਼ਹਿਰ ਉੱਤੇ ਜਦੋਂ ਮੀਂਹ ਵਰ੍ਹਾਇਆ ਤਾਂ ਦੂਜੇ ਸ਼ਹਿਰ ਵਿੱਚ ਨਾ ਵਰ੍ਹਨ ਦਿੱਤਾ। ਜੇਕਰ ਦੇਸ ਦੇ ਇੱਕ ਹਿੱਸੇ ਵਿੱਚ ਮੀਂਹ ਵਰ੍ਹਿਆ ਤਾਂ ਦੂਜੇ ਹਿੱਸੇ ਵਿੱਚ ਸੋਕਾ ਰਿਹਾ।"

18ਇਸ ਲਈ ਲੋਕ ਦੋ ਜਾਂ ਤਿੰਨ ਸ਼ਹਿਰਾਂ ਵਿੱਚੋਂ ਡਗਮਗਾਉਂਦੇ ਹੋਏ ਦੂਜੇ ਸ਼ਹਿਰ ਵਿੱਚ ਪਾਣੀ ਲਈ ਗਏ, ਪਰ ਉੱਥੇ ਵੀ ਹਰ ਇੱਕ ਦੀ ਲੋੜ ਪੂਰੀ ਕਰਨ ਲਈ ਕਾਫੀ ਪਾਣੀ ਨਹੀਂ ਸੀ, ਫ਼ਿਰ ਵੀ ਤੁਸੀਂ ਮੈਨੂੰ ਮਦਦ ਲਈ ਨਾ ਪੁਕਾਰਿਆ।” ਯਹੋਵਾਹ ਨੇ ਇਹ ਵਾਕ ਆਖੇ।"

19“ਮੈਂ ਤੁਹਾਡੀਆਂ ਫ਼ਸਲਾਂ ਅਤੇ ਬਿਮਾਰੀ ਨਾਲ ਮਾਰ ਦਿੱਤੀਆਂ। ਮੈਂ ਤੁਹਾਡੇ ਬਾਗ ਅਤੇ ਅੰਗੂਰਾਂ ਤੇ ਖੇਤ ਤਬਾਹ ਕੀਤੇ। ਤੁਹਾਡੇ ਅੰਜੀਰ ਅਤੇ ਜੈਤੂਨ ਦੇ ਰੁੱਖ ਟਿੱਡੀਆਂ ਦੁਆਰਾ ਖਾ ਲੇ ਗਏ ਸਨ। ਪਰ ਤਾਂ ਵੀ ਤੁਸੀਂ ਮੇਰੇ ਕੋਲ ਮਦਦ ਲਈ ਨਹੀਂ ਆਏ।” ਯਹੋਵਾਹ ਨੇ ਇਹ ਸ਼ਬਦ ਆਖੇ।"

20“ਫ਼ਿਰ ਮੈਂ ਤੁਹਾਡੇ ਉੱਪਰ ਮਿਸਰ ਵਾਂਗ ਬਿਮਾਰੀ ਭੇਜੀ। ਮੈਂ ਤੁਹਾਡੇ ਨੌਜੁਆਨਾਂ ਨੂੰ ਤਲਵਾਰਾਂ ਨਾਲ ਵੱਢਿਆ। ਮੈਂ ਤੁਹਾਡੇ ਘੋੜੇ ਲੈ ਲੇ ਅਤੇ ਤੁਹਾਡੇ ਡੇਹਰੇ ਲਾਸ਼ਾਂ ਦੀ ਬਦਬੂ ਨਾਲ ਸੜਿਹਾਂਦ ਛੱਡਦੇ ਰਹੇ। ਪਰ ਫ਼ਿਰ ਵੀ ਤੁਸੀਂ ਮਦਦ ਲੈਣ ਲਈ ਮੇਰੇ ਵੱਲ ਨਾ ਪਰਤੇ।” ਯਹੋਵਾਹ ਨੇ ਇਹ ਵਾਕ ਆਖੇ।"

Hosea 2 illustration - Hosea Chapter 2

21“ਮੈਂ ਤੁਹਾਨੂੰ ਵੀ ਉਵੇਂ ਹੀ ਬਰਬਾਦ ਕੀਤਾ ਜਿਵੇਂ ਮੈਂ ਸਦੂਮ ਅਤੇ ਗੋਮੋਰਾਹ ਨੂੰ ਤਬਾਹ ਕੀਤਾ ਸੀ। ਇਹ ਦੋ ਸ਼ਹਿਰ ਪੂਰੀ ਤਰ੍ਹਾਂ ਤਬਾਹ ਕੀਤੇ ਗਏ ਸਨ। ਤੁਸੀਂ ਬਲਦੀ ਅੱਗ ’ਚੋਂ ਕੱਢੀ ਸੜੀ ਹੋਈ ਲੱਕੜ ਵਾਂਗ ਸੀ, ਪਰ ਤਦ ਵੀ ਤੁਸੀਂ ਮੇਰੇ ਕੋਲ ਮਦਦ ਲਈ ਨਾ ਪਰਤੇ।” ਯਹੋਵਾਹ ਨੇ ਇਹ ਸ਼ਬਦ ਆਖੇ।"

22“ਸੋ ਹੇ ਇਸਰਾਏਲ! ਮੈਂ ਤੇਰੇ ਨਾਲ ਇਉਂ ਇਹ ਕੁਝ ਵਰਤਾਵਾਂਗਾ। ਹੇ ਇਸਰਾਏਲ ਆਪਣੇ ਪਰਮੇਸ਼ੁਰ ਨੂੰ ਮਿਲਣ ਲਈ ਤਿਆਰ ਹੋ।”"

23ਮੈਂ ਕੌਣ ਹਾਂ? ਮੈਂ ਹੀ ਪਹਾੜਾਂ ਦਾ ਸਿਰਜਣਹਾਰਾ ਹਾਂ, ਅਤੇ ਮੈਂ ਹੀ ਤੁਹਾਡੇ ਜੀਵਨ ਦਾ ਸਿਰਜਣਹਾਰਾ ਹਾਂ। ਮੈਂ ਇੱਕਲੇ ਨੇ ਹੀ ਲੋਕਾਂ ਨੂੰ ਬੋਲਣਾ ਸਿੱਖਾਇਆ ਅਤੇ ਮੈਂ ਹਨੇਰੇ ਨੂੰ ਦਿਨ ਵਿੱਚ ਬਦਲਿਆ। ਮੈਂ ਹੀ ਹਾਂ, ਜੋ ਧਰਤੀ ਦੇ ਪਰਬਤਾਂ ਉੱਪਰ ਚਲਦਾ ਹੈ। ਕੌਣ ਹਾਂ ਮੈਂ? ਮੇਰਾ ਨਾਉਂ ਯਾਹਵੇਹ, ਸੈਨਾ ਦਾ ਪਰਮੇਸਰ।"

Chapter Complete

You have read Hosea 2

23 verses