1ਪਰਮੇਸ਼ੁਰ ਦੇ ਵਾਕ ਦੇ ਆਉਣ ਦੇ ਨਾਲ ਹੀ ਭੁੱਖ ਦਾ ਭਿਆਨਕ ਸਮਾਂ ਯਹੋਵਾਹ ਮੇਰਾ ਸੁਆਮੀ ਆਖਦਾ ਹੈ: “ਉਹ ਦਿਨ ਆ ਰਹੇ ਹਨ ਜਦੋਂ ਮੈਂ ਇਸ ਧਰਤੀ ਉੱਪਰ ਭੁੱਖ ਦਾ ਸਮਾਂ ਅਤੇ ਕਾਲ ਲੈ ਆਵਾਂਗਾ। ਲੋਕ ਰੋਟੀ ਲਈ ਭੁੱਖੇ ਨਾ ਹੋਣਗੇ ਉਹ ਪਾਣੀ ਲਈ ਪਿਆਸੇ ਨਾ ਹੋਣਗੇ। ਨਹੀਂ, ਉਹ ਯਹੋਵਾਹ ਦੀ ਆਵਾਜ਼ ਸੁਣਨ ਦੇ ਭੁੱਖੇ ਹੋਣਗੇ।"
2ਲੋਕ ਆਪਣੇ ਦੇਸ ਵਿੱਚ, ਸਮੁੰਦਰ ਤੋਂ ਸਮੁੰਦਰ, ਉੱਤਰ ਤੋਂ ਪੂਰਬ ਤੀਕ ਘੁੰਮਦੇ ਫ਼ਿਰਣਗੇ। ਉਹ ਯਹੋਵਾਹ ਦੇ ਸੰਦੇਸ਼ ਨੂੰ ਭਾਲਦੇ ਇੱਧਰੋ ਉੱਧਰ ਘਂਮਦੇ ਫ਼ਿਰਣਗੇ ਪਰ ਉਹ ਇਸ ਨੂੰ ਖੋਜ ਨਾ ਸੱਕਣਗੇ।"
3ਉਸ ਵਕਤ, ਖੂਬਸੂਰਤ ਨੌਜੁਆਨ ਅਤੇ ਮੁਟਿਆਰਾਂ ਸਭ ਪਿਆਸ ਨਾਲ ਨਢਾਲ ਹੋ ਜਾਣਗੇ।"
4ਲੋਕ ਸਾਮਰਿਯਾ ਦੇ ਵੱਛੇ ਦੇਵਤੇ ਦੀ ਸੌਂਹ ਖਾਕੇ ਕਹਿੰਦੇ ਹਨ: ‘ਹੇ ਦਾਨ, ਅਸੀਂ ਤੇਰੇ ਪਰਮੇਸ਼ੁਰ ਦੇ ਜੀਵਨ ਦੀ, ਅਤੇ ਬਏਰਸ਼ਬਾ ਦੇ ਪਰਮੇਸ਼ੁਰ ਦੇ ਜੀਵਨ ਦੀ ਸੌਂਹ ਖਾਂਦੇ ਹਾਂ …।’ ਪਰ ਉਹ ਅਜਿਹੇ ਡਿੱਗਣਗੇ ਕਿ ਮੁੜ ਉੱਠਣ ਦੇ ਕਾਬਿ।”"
5ਜਗਵੇਦੀ ਕੋਲ ਖੜ੍ਹੇ ਯਹੋਵਾਹ ਦੇ ਦਰਸ਼ਨ ਮੈਂ ਆਪਣੇ ਪ੍ਰਭੂ ਨੂੰ ਜਗਵੇਦੀ ਕੋਲ ਖੜਿਆਂ ਵੇਖਿਆ। ਉਸ ਨੇ ਕਿਹਾ, “ਥੰਮਾਂ ਦੀਆਂ ਟੀਸੀਆਂ ਤੇ ਸੱਟ ਮਾਰੋ ਤਾਂ ਜੋ ਸਾਰੀ ਇਮਾਰਤ ਦਹਲੀਜ਼ ਤਾਈਂ ਹਿੱਲ ਜਾਵੇ। ਥੰਮਾਂ ਨੂੰ ਲੋਕਾਂ ਦੇ ਸਿਰਾਂ ਉੱਪਰ ਡੇਗ ਦਿਓ। ਜੇਕਰ ਕੋਈ ਮਨੁੱਖ ਜਿਉਂਦਾ ਬਚ ਜਾਵੇ ਤਾਂ ਉਸ ਨੂੰ ਮੈਂ ਤਲਵਾਰ ਨਾਲ ਮਾਰ ਦਿਆਂਗਾ। ਭਾਵੇਂ ਕੋਈ ਮਨੁੱਖ ਬਚਣ ਦੀ ਕੋਸ਼ਿਸ਼ ਕਰੇ, ਉਹ ਬਚ ਨਹੀਂ ਪਾਵੇਗਾ।"

6ਭਾਵੇਂ ਉਹ ਹੇਠਾਂ ਸ਼ਿਓਲ ਤੀਕ ਵੀ ਪੁੱਟ ਲੈਣ, ਮੈਂ ਉਨ੍ਹਾਂ ਨੂੰ ਉੱਥੋਂ ਵੀ ਕੱਢ ਲਿਆਵਾਂਗਾ ਤੇ ਜੇਕਰ ਉਹ ਅਕਾਸ਼ ਤੀਕ ਚੜ੍ਹ ਜਾਣ, ਮੈਂ ਉਨ੍ਹਾਂ ਨੂੰ ਉੱਥੋਂ ਹੇਠਾ ਲੈ ਆਵਾਂਗਾ।"
7ਜੇਕਰ ਉਹ ਕਰਮਲ ਦੀ ਪਹਾੜੀ ਉੱਪਰ ਲੁਕ ਜਾਣ, ਮੈਂ ਉੱਥੋਂ ਵੀ ਉਨ੍ਹਾਂ ਨੂੰ ਭਾਲ ਕੇ ਲੈ ਜਾਵਾਂਗਾ। ਜੇਕਰ ਉਹ ਮੇਰੇ ਤੋਂ ਬਚਣ ਲਈ ਸਮੁੰਦਰ ਦੇ ਤਲ ਤੀਕ ਵੀ ਲਹਿ ਜਾਣ ਤਾਂ ਮੈਂ ਸੱਪ ਨੂੰ ਹੁਕਮ ਦੇਵਾਂਗਾ ਕਿ ਉਹ ਉਨ੍ਹਾਂ ਨੂੰ ਡੱਸ ਲਵੇਗਾ।"
8ਜੇਕਰ ਉਹ ਆਪਣੇ ਵੈਰੀਆਂ ਦੇ ਹੱਥ ਅਸੀਰ ਹੋ ਜਾਣ ਤਾਂ ਉਹ ਮੇਰੇ ਹੁਕਮ ਨਾਲ ਤਲਵਾਰ ਨਾਲ ਵੱਢੇ ਜਾਣਗੇ। ਹਾਂ, ਮੈਂ ਉਨ੍ਹਾਂ ਉੱਪਰ ਨਜ਼ਰ ਰੱਖਾਂਗਾ ਪਰ ਉਨ੍ਹਾਂ ਦੀ ਭਲਾਈ ਲਈ ਨਹੀਂ ਸਗੋਂ ਉਨ੍ਹਾਂ ਤੇ ਮੁਸੀਬਤ ਲਿਆਉਣ ਲਈ ਕਰਾਂਗਾ।”"
9ਸਜ਼ਾ ਲੋਕਾਂ ਨੂੰ ਤਬਾਹ ਕਰ ਦੇਵੇਗੀ ਮੇਰਾ ਪ੍ਰਭੂ, ਸਰਬ ਸ਼ਕਤੀਮਾਨ ਯਹੋਵਾਹ ਧਰਤੀ ਨੂੰ ਛੂਹੇਗਾ ਅਤੇ ਧਰਤੀ ਪਿਘਲ ਜਾਵੇਗੀ। ਤਾਂ ਉਸ ਵਕਤ ਧਰਤੀ ਤੇ ਵੱਸਦੇ ਜੀਵ ਮੋਇਆਂ ਲਈ ਪਿੱਟਣਗੇ। ਧਰਤੀ ਮਿਸਰ ਦੇ ਵਗਦੇ ਨੀਲ ਦਰਿਆ ਵਾਂਗ ਚਢ਼ੇਗੀ ਫ਼ਿਰ ਉਤਰੇਗੀ।"
10ਯਹੋਵਾਹ ਜੋ ਅਕਾਸ ਵਿੱਚ ਆਪਣੇ ਘਰ ਉਸਾਰਦਾ ਹੈ, ਉਹ ਧਰਤੀ ਉੱਪਰ ਆਪਣਾ ਤਹਿਖਾਨਾ ਸਥਾਪਿਤ ਕਰਦਾ ਹੈ, ਉਹ ਸਾਗਰਾਂ ਦੇ ਪਾਣੀਆਂ ਨੂੰ ਬੁਲਾਉਂਦਾ ਹੈ ਅਤੇ ਧਰਤੀ ਤੇ ਉਨ੍ਹਾਂ ਨੂੰ ਮੀਂਹ ਦੇ ਰੂਪ ’ਚ ਵਰ੍ਹਾਉਂਦਾ ਹੈਂ, ਯਾਹਵੇਹ ਉਸਦਾ ਨਾਉਂ ਹੈ।"

11ਯਹੋਵਾਹ ਦੀ ਇਸਰਾਏਲ ਦੀ ਤਬਾਹੀ ਦਾ ਇਕਰਾਰ ਯਹੋਵਾਹ ਇਉਂ ਆਖਦਾ ਹੈ: “ਹੇ ਇਸਰਾਏਲੀਓ ਤੁਸੀਂ ਮੇਰੇ ਲਈ ਕੂਸ਼ੀਆਂ ਵਰਗੇ ਹੋ, ਮੈਂ ਇਸਰਾਏਲੀਆਂ ਨੂੰ ਮਿਸਰ ਵਿੱਚੋਂ ਕੱਢਿਆ ਫ਼ਲਿਸਤੀਆਂ ਨੂੰ ਕਫ਼ਤੋਂਰ ਵਿੱਚੋਂ ਅਤੇ ਅਰਾਮੀਆਂ ਨੂੰ ਕੀਰ ਵਿੱਚੋਂ ਕੱਢਿਆ।”"
12ਯਹੋਵਾਹ ਮੇਰਾ ਪ੍ਰਭੂ ਇਸ ਪਾਪੀ ਰਾਜ ਨੂੰ ਵੇਖ ਰਿਹਾ ਹੈ। ਉਹ ਆਖਦਾ ਹੈ, “ਮੈਂ ਇਸਰਾਏਲ ਨੂੰ ਇਸ ਧਰਤੀ ਤੋਂ ਹਟਾ ਦੇਵਾਂਗਾ, ਪਰ ਮੈਂ ਯਾਕੂਬ ਦੇ ਪਰਿਵਾਰ ਨੂੰ ਪੂਰੀ ਤਰ੍ਹਾਂ ਤਬਾਹ ਨਹੀਂ ਕਰਾਂਗਾ।"
13ਮੈਂ ਹੁਕਮ ਦੇਵਾਂਗਾ ਅਤੇ ਇਸਰਾਏਲ ਦੇ ਲੋਕਾਂ ਨੂੰ ਸਾਰੀਆਂ ਕੌਮਾਂ ਦਰਮਿਆਨ ਬਿਖੇਰ ਦੇਵਾਂਗਾ। ਇਹ ਇੰਝ ਹੋਵਾਂਗਾ ਜਿਵੇਂ ਕੋਈ ਛਾਨਣੀ ਵਿੱਚ ਆਟੇ ਨੂੰ ਛਾਣਦਾ ਅਤੇ ਬੁਰੇ ਢੇਲੇ ਫ਼ੜੇ ਜਾਂਦੇ ਹਨ।"
14“ਮੇਰੇ ਲੋਕਾਂ ਵਿੱਚੋਂ ਪਾਪੀ ਕਹਿੰਦੇ ਹਨ, ‘ਸਾਡੇ ਨਾਲ ਕੁਝ ਵੀ ਬੁਰਾ ਨਹੀਂ ਵਾਪਰੇਗਾ।’ ਪਰ ਉਹ ਸਾਰੇ ਲੋਕ ਤਲਵਾਰ ਨਾਲ ਵੱਢੇ ਜਾਣਗੇ।”"
You have read Hosea 8
14 verses