1ਪਰਮੇਸ਼ੁਰ ਨੇ ਆਖਿਆ, “ਮੈਂ ਇਨ੍ਹਾਂ ਬੰਦਿਆਂ ਨੂੰ ਲੋਕਾਂ ਨਾਲੋਂ ਵੱਖ ਕਰ ਲਿਆ ਹੈ ਅਤੇ ਮੈਂ ਖੁਦ ਉਨ੍ਹਾਂ ਨੂੰ ਆਦੇਸ਼ ਦੇਵਾਂਗਾ ਮੈਂ ਗੁੱਸੇ ਹਾਂ ਅਤੇ ਮੈਂ ਆਪਣੇ ਸਭ ਤੋਂ ਚੰਗੇ ਯੋਧੇ ਇੱਕਤ੍ਰ ਕੀਤੇ ਹਨ ਜਿਹੜੇ ਮੇਰਾ ਕਹਿਰ ਵਰਸਾਉਣ ਦੇ ਮੰਤਵ ਨਾਲ ਮੇਰੀ ਫ਼ਤਿਹ ਵਿੱਚ ਆਨੰਦ ਮਾਣਦੇ ਹਨ!"
2“ਪਰਬਤਾਂ ਅੰਦਰ ਉੱਚਾ ਸ਼ੋਰ ਹੈ। ਇਸ ਸ਼ੋਰ ਨੂੰ ਸੁਣੋ! ਇਹ ਬਹੁਤ ਸਾਰੇ ਲੋਕਾਂ ਦੇ ਸ਼ੋਰ ਵਾਂਗ ਜਾਪਦਾ ਹੈ। ਅਨੇਕਾਂ ਰਾਜਾਂ ਦੇ ਲੋਕ ਇਕੱਠੇ ਹੋ ਰਹੇ ਹਨ। ਸਰਬ ਸ਼ਕਤੀਮਾਨ ਯਹੋਵਾਹ ਆਪਣੀ ਫ਼ੌਜ ਨੂੰ ਇਕੱਠਾ ਕਰਨ ਲਈ ਹੋਕਾ ਦੇ ਰਿਹਾ ਹੈ।"
3ਯਹੋਵਾਹ ਅਤੇ ਓਸਦੀ ਫ਼ੌਜ ਦੂਰ ਦੁਰਾਡੇ ਦੇਸ਼ ਵੱਲੋਂ ਆ ਰਹੇ ਹਨ। ਉਹ ਦੁਮੇਲੋ ਪਾਰ ਤੋਂ ਆ ਰਹੇ ਹਨ। ਯਹੋਵਾਹ ਕਹਿਰ ਆਪਣਾ ਦਰਸਾਉਣ ਲਈ ਆਪਣੀ ਫ਼ੌਜ ਨੂੰ ਹਬਿਆਰ ਵਾਂਗ ਵਰਤੇਗਾ। ਇਹ ਫ਼ੌਜ ਸਾਰੇ ਦੇਸ਼ ਨੂੰ ਤਬਾਹ ਕਰ ਦੇਵੇਗੀ।”"
4ਯਹੋਵਾਹ ਦਾ ਖਾਸ ਦਿਹਾੜਾ ਨੇੜੇ ਹੈ। ਇਸ ਲਈ ਰੋਵੋ ਅਤੇ ਆਪਣੇ-ਆਪ ਲਈ ਸੋਗ ਮਨਾਓ। ਇਹ ਯਹੋਵਾਹ ਸਰਬ-ਸ਼ਕਤੀਮਾਨ ਵੱਲੋਂ ਤਬਾਹੀ ਵਾਂਗ ਆਵੇਗਾ।"
5ਲੋਕਾਂ ਦਾ ਹੌਸਲਾ ਟੁੱਟ ਜਾਵੇਗਾ। ਡਰ ਨਾਲ ਲੋਕ ਨਿਰਬਲ ਹੋ ਜਾਣਗੇ।"

6ਹਰ ਬੰਦਾ ਭੈਭੀਤ ਹੋ ਜਾਵੇਗਾ। ਡਰ ਨਾਲ ਉਨ੍ਹਾਂ ਦੇ ਪੇਟ ਓਸੇ ਤਰ੍ਹਾਂ ਦੁੱਖਣਗੇ ਜਿਵੇਂ ਕੋਈ ਔਰਤ ਬੱਚੇ ਨੂੰ ਜਨਮ ਦੇ ਰਹੀ ਹੁੰਦੀ ਹੈ। ਉਨ੍ਹਾਂ ਦੇ ਚਿਹਰੇ ਅੱਗ ਵਾਂਗ ਲਾਲ ਹੋ ਜਾਣਗੇ। ਲੋਕ ਹੈਰਾਨ ਹੋ ਜਾਣਗੇ ਕਿਉਂਕਿ ਇਸੇ ਤਰ੍ਹਾਂ ਦੇ ਡਰ ਦਾ ਪ੍ਰਛਾਵਾਂ ਉਨ੍ਹਾਂ ਦੇ ਸਮੂਹ ਗਵਾਂਢੀਆਂ ਦੇ ਚਿਹਰਿਆਂ ਉੱਤੇ ਵੀ ਹੋਵੇਗਾ।"
7ਬਾਬਲ ਦੇ ਖਿਲਾਫ਼ ਪਰਮੇਸ਼ੁਰ ਦਾ ਨਿਆਂ ਦੇਖੋ, ਯਹੋਵਾਹ ਖਾਸ ਦਿਨ ਆ ਰਿਹਾ ਹੈ! ਇਹ ਬਹੁਤ ਭਿਆਨਕ ਦਿਨ ਹੋਵੇਗਾ। ਪਰਮੇਸ਼ੁਰ ਕਹਿਰਵਾਨ ਹੋ ਜਾਵੇਗਾ ਅਤੇ ਉਹ ਦੇਸ ਨੂੰ ਤਬਾਹ ਕਰ ਦੇਵੇਗਾ। ਪਰਮੇਸ਼ੁਰ ਹਰੇਕ ਨੂੰ ਜਿਹੜਾ ਪਾਪ ਕਰਦਾ ਹੈ। ਦੇਸ ਛੱਡਣ ਲਈ ਮਜ਼ਬੂਰ ਕਰ ਦੇਵੇਗਾ।"
8ਅਕਾਸ਼ ਹਨੇਰਾ ਹੋਵੇਗਾ। ਸੂਰਜ, ਚੰਨ ਅਤੇ ਤਾਰੇ ਨਹੀਂ ਚਮਕਣਗੇ।"
9ਪਰਮੇਸ਼ੁਰ ਆਖਦਾ ਹੈ, “ਮੈਂ ਦੁਨੀਆਂ ਉੱਤੇ ਆਫਤਾਂ ਭੇਜਾਂਗਾ। ਮੈਂ ਬੁਰੇ ਬੰਦਿਆਂ ਨੂੰ ਉਨ੍ਹਾਂ ਦੇ ਪਾਪ ਦੀ ਸਜ਼ਾ ਦੇਵਾਂਗਾ। ਮੈਂ ਗੁਮਾਨੀ ਲੋਕਾਂ ਤੋਂ ਉਨ੍ਹਾਂ ਦਾ ਗੁਮਾਨ ਖੋਹ ਲਵਾਂਗਾ। ਮੈਂ ਉਨ੍ਹਾਂ ਲੋਕਾਂ ਦੀਆਂ ਫ਼ਢ਼ਾਂ ਨੂੰ ਰੋਕ ਦਿਆਂਗਾ ਜਿਹੜੇ ਹੋਰਨਾਂ ਨਾਲ ਕਮੀਨਗੀ ਭਰਿਆ ਸਲੂਕ ਕਰਦੇ ਹਨ।"
10ਲੋਕ ਖਰੇ ਸੋਨੇ ਨਾਲੋਂ ਵੀ ਵੱਧੇਰੇ ਨਾਯਾਬ ਹੋਣਗੇ।"

11ਆਪਣੇ ਕਹਿਰ ਨਾਲ ਮੈਂ ਅਕਾਸ਼ ਨੂੰ ਹਿਲਾ ਦਿਆਂਗਾ। ਅਤੇ ਧਰਤੀ ਆਪਣੀ ਥਾਂ ਤੋਂ ਹਿੱਲ ਜਾਵੇਗੀ।” ਇਹ ਉਸ ਦਿਨ ਵਾਪਰੇਗਾ ਜਦੋਂ ਸਰਬ ਸ਼ਕਤੀਮਾਨ ਯਹੋਵਾਹ ਆਪਣਾ ਕਹਿਰ ਦਰਸਾਵੇਗਾ।"
12ਫ਼ੇਰ ਲੋਕੀ ਓਸੇ ਤਰ੍ਹਾਂ ਭੱਜ ਉੱਠਣਗੇ ਜਿਵੇਂ ਕੋਈ ਜ਼ਖਮੀ ਹਿਰਨ ਹੁੰਦਾ ਹੈ। ਉਹ ਬਿਨਾਂ ਆਜੜੀ ਤੋਂ ਭੇਡਾਂ ਵਾਂਗ ਭੱਜ ਉੱਠਣਗੇ। ਹਰ ਬੰਦਾ ਮੂੰਹ ਮੋੜ ਲਵੇਗਾ ਅਤੇ ਪਿੱਛਾਂਹ ਆਪਣੇ ਦੇਸ਼ ਅਤੇ ਲੋਕਾਂ ਵੱਲ ਭੱਜ ਪਵੇਗਾ।"
13ਜੋ ਕੋਈ ਵੀ ਫੜਿਆ ਜਾਵੇਗਾ, ਦੁਸ਼ਮਣ ਉਸ ਵਿਅਕਤੀ ਨੂੰ ਉਸੇ ਦੀ ਤਲਵਾਰ ਨਾਲ ਹੀ ਮਾਰ ਦੇਵੇਗਾ।"
14ਉਨ੍ਹਾਂ ਦੇ ਘਰ ਦੀ ਹਰ ਚੀਜ਼ ਲੁੱਟ ਲਈ ਜਾਵੇਗੀ। ਉਨ੍ਹਾਂ ਦੀਆਂ ਪਤਨੀਆਂ ਨਾਲ ਬਲਾਤਕਾਰ ਹੋਵੇਗਾ। ਅਤੇ ਉਨ੍ਹਾਂ ਦੇ ਛੋਟੇ-ਛੋਟੇ ਬੱਚੇ ਲੋਕਾਂ ਦੇ ਦੇਖਦਿਆਂ ਕੁੱਟ-ਕੁੱਟ ਕੇ ਮਾਰ ਦਿੱਤੇ ਜਾਣਗੇ।"
15ਪਰਮੇਸ਼ੁਰ ਆਖਦਾ ਹੈ, “ਦੇਖੋ, ਮੈਂ ਮਿਦੀਆਂ ਦੀਆਂ ਫ਼ੌਜਾਂ ਤੋਂ ਬਾਬਲ ਉੱਤੇ ਹਮਲਾ ਕਰਾਵਾਂਗਾ। ਮਿਦੀਆਂ ਦੀਆਂ ਫ਼ੌਜਾਂ ਹਮਲੇ ਕਰਨ ਤੋਂ ਨਹੀਂ ਹਟਣਗੀਆਂ। ਭਾਵੇਂ ਉਨ੍ਹਾਂ ਨੂੰ ਚਾਂਦੀ ਅਤੇ ਸੋਨਾ ਹੀ ਕਿਉਂ ਨਾ ਅਦਾ ਕਰ ਦਿੱਤਾ ਜਾਵੇ।"

16ਫ਼ੌਜੀ ਬਾਬਲ ਦੇ ਨੌਜਵਾਨਾਂ ਉੱਪਰ ਹਮਲਾ ਕਰਨਗੇ ਅਤੇ ਉਨ੍ਹਾਂ ਨੂੰ ਮਾਰ ਸੁੱਟਣਗੇ। ਫ਼ੌਜੀ ਨਿੱਕੇ ਨਿਆਣਿਆਂ ਉੱਤੇ ਵੀ ਤਰਸ ਨਹੀਂ ਕਰਨਗੇ। ਫ਼ੌਜੀ ਬੱਚਿਆਂ ਉੱਪਰ ਵੀ ਤਰਸ ਨਹੀਂ ਕਰਨਗੇ।"
17ਬਾਬਲ ਤਬਾਹ ਹੋ ਜਾਵੇਗਾ। ਇਹ ਤਬਾਹੀ ਸਦੂਮ ਅਤੇ ਅਮੂਰਾਹ ਵਰਗੀ ਹੋਵੇਗੀ। ਪਰਮੇਸ਼ੁਰ ਇਹ ਤਬਾਹੀ ਲਿਆਵੇਗਾ ਅਤੇ ਓੱਥੇ ਕੁਝ ਵੀ ਨਹੀਂ ਬਚੇਗਾ। “ਬਾਬਲ ਸਮੂਹ ਰਾਜਧਾਨੀਆਂ ਨਾਲੋਂ ਸਭ ਤੋਂ ਸੁੰਦਰ ਹੈ। ਬਾਬਲ ਦੇ ਲੋਕ ਆਪਣੇ ਸ਼ਹਿਰ ਉੱਤੇ ਬਹੁਤ ਗੁਮਾਨ ਕਰਦੇ ਹਨ। ਪਰ ਬਾਬਲ ਆਪਣੀ ਮਹਿਮਾ ਕਾਇਮ ਨਹੀਂ ਰੱਖ ਸੱਕੇਗਾ।"
18ਭਵਿੱਖ ਵਿੱਚ ਓੱਥੇ ਕੋਈ ਨਹੀਂ ਰਹੇਗਾ। ਅਰਬ ਲੋਕ ਓੱਥੇ ਆਪਣੇ ਤੰਬੂ ਨਹੀਂ ਲਗਾਉਣਗੇ। ਆਜੜੀ ਓੱਥੇ ਭੇਡਾਂ ਚਾਰਨ ਨਹੀਂ ਆਉਣਗੇ।"
19ਉੱਥੇ ਸਿਰਫ਼ ਮਾਰੂਬਲ ਦੇ ਜੰਗਲੀ ਜਾਨਵਰ ਹੀ ਰਹਿ ਰਹੇ ਹੋਣਗੇ। ਬਾਬਲ ਵਿੱਚ ਲੋਕ ਆਪਣੇ ਘਰਾਂ ਅੰਦਰ ਨਹੀਂ ਰਹਿ ਰਹੇ ਹੋਣਗੇ। ਘਰ ਉੱਲੂਆਂ ਅਤੇ ਵੱਡੇ ਪੰਛੀਆਂ ਨਾਲ ਭਰੇ ਹੋਣਗੇ। ਜੰਗਲੀ ਬੱਕਰੀਆਂ ਘਰਾਂ ਵਿੱਚ ਖੇਡ ਰਹੀਆਂ ਹੋਣਗੀਆਂ।"
20ਆਵਾਰਾ ਕੁੱਤੇ ਅਤੇ ਬਘਿਆੜ ਬਾਬਲ ਦੇ ਉਨ੍ਹਾਂ ਸੁੰਦਰ ਅਤੇ ਮਹਾਨ ਘਰਾਂ ਵਿੱਚ ਭੌਂਕ ਰਹੇ ਹੋਣਗੇ। ਬਾਬਲ ਖਤਮ ਹੋ ਜਾਵੇਗਾ। ਬਾਬਲ ਦਾ ਅੰਤ ਨੇੜੇ ਹੈ। ਹੁਣ ਮੈਂ ਬਾਬਲ ਦੀ ਤਬਾਹੀ ਨੂੰ ਹੋਰ ਨਹੀਂ ਰੋਕਾਂਗਾ।”"

21ਇਸਰਾਏਲ ਘਰ ਵਾਪਸ ਪਰਤੇਗਾ ਭਵਿੱਖ ਵਿੱਚ ਯਹੋਵਾਹ ਯਾਕੂਬ ਨੂੰ ਆਪਣਾ ਪਿਆਰ ਫ਼ੇਰ ਦਰਸਾਵੇਗਾ। ਯਹੋਵਾਹ ਫ਼ੇਰ ਇਸਰਾਏਲ ਦੇ ਲੋਕਾਂ ਦੀ ਚੋਣ ਕਰੇਗਾ। ਉਸ ਸਮੇਂ ਯਹੋਵਾਹ ਉਨ੍ਹਾਂ ਲੋਕਾਂ ਨੂੰ ਆਪਣੀ ਧਰਤੀ ਦੇ ਦੇਵੇਗਾ। ਫ਼ੇਰ ਗ਼ੈਰ-ਯਹੂਦੀ ਲੋਕ ਯਹੂਦੀ ਲੋਕਾਂ ਨਾਲ ਰਲ ਜਾਣਗੇ। ਦੋਵੇਂ ਲੋਕ ਇਕੱਠੇ ਹੋ ਕੇ ਇੱਕ ਪਰਿਵਾਰ ਬਣ ਜਾਣਗੇ-ਯਾਕੂਬ ਦਾ ਪਰਿਵਾਰ।"
22ਉਹ ਕੌਮਾਂ ਇਸਰਾਏਲ ਦੇ ਲੋਕਾਂ ਨੂੰ ਇਸਰਾਏਲ ਦੇ ਦੇਸ ਵਾਪਸ ਲੈ ਜਾਣਗੀਆਂ। ਹੋਰਨਾਂ ਕੌਮਾਂ ਦੇ ਮਰਦ ਤੇ ਔਰਤਾਂ ਇਸਰਾਏਲ ਦੇ ਗੁਲਾਮ ਬਣ ਜਾਣਗੇ। ਅਤੀਤ ਵਿੱਚ ਉਨ੍ਹਾਂ ਲੋਕਾਂ ਨੇ ਇਸਰਾਏਲ ਦੇ ਲੋਕਾਂ ਨੂੰ ਆਪਣੇ ਗੁਲਾਮ ਬਣਨ ਲਈ ਮਜ਼ਬੂਰ ਕੀਤਾ ਸੀ। ਪਰ ਇਸ ਸਮੇਂ ਇਸਰਾਏਲ ਦੇ ਲੋਕ ਉਨ੍ਹਾਂ ਕੌਮਾਂ ਨੂੰ ਹਰਾ ਦੇਣਗੇ ਅਤੇ ਉਦੋਂ ਇਸਰਾਏਲ ਉਨ੍ਹਾਂ ਉੱਤੇ ਹਕੂਮਤ ਕਰੇਗਾ।"
23ਯਹੋਵਾਹ ਤੁਹਾਡੀ ਸਖਤ ਮਿਹਨਤ ਨੂੰ ਤੁਹਾਡੇ ਪਾਸੋਂ ਲੈ ਲਵੇਗਾ, ਅਤੇ ਉਹ ਤੁਹਾਨੂੰ ਆਰਾਮ ਦੇਵੇਗਾ। ਅਤੀਤ ਵਿੱਚ ਤੁਸੀਂ ਗੁਲਾਮ ਸੀ। ਬੰਦਿਆਂ ਨੇ ਤੁਹਾਨੂੰ ਸਖਤ ਮਿਹਨਤ ਕਰਨ ਲਈ ਮਜ਼ਬੂਰ ਕੀਤਾ ਸੀ। ਪਰ ਯਹੋਵਾਹ ਤੁਹਾਡੀ ਇਸ ਸਖਤ ਮਿਹਨਤ ਨੂੰ ਖਤਮ ਕਰ ਦੇਵੇਗਾ।"
24ਬਾਬਲ ਦੇ ਰਾਜੇ ਬਾਰੇ ਗੀਤ ਉਸ ਸਮੇਂ, ਤੁਸੀਂ ਬਾਬਲ ਦੇ ਰਾਜੇ ਬਾਰੇ ਇਹ ਗੀਤ ਗਾਉਣਾ ਸ਼ੁਰੂ ਕਰ ਦੇਵੋਗੇ: ਜਦੋਂ ਰਾਜਾ ਸਾਡੇ ਉੱਤੇ ਰਾਜ ਕਰਦਾ ਸੀ, ਬੜਾ ਕਮੀਨਾ ਸੀ। ਪਰ ਹੁਣ ਉਸਦੀ ਹਕੂਮਤ ਖਤਮ ਹੋ ਚੁੱਕੀ ਹੈ।"
25ਯਹੋਵਾਹ ਬੁਰੇ ਹਾਕਮ ਦੇ ਅਧਿਕਾਰ ਦੀ ਛੜੀ ਨੂੰ ਤੋੜਦਾ ਹੈ। ਯਹੋਵਾਹ ਉਨ੍ਹਾਂ ਦੀ ਸ਼ਕਤੀ ਖੋਹ ਲੈਂਦਾ ਹੈ।"

26ਗੁੱਸੇ ਵਿੱਚ ਆ ਕੇ, ਬਾਬਲ ਦੇ ਰਾਜੇ ਨੇ ਲੋਕਾਂ ਨੂੰ ਮਾਰਿਆ। ਉਹ ਲੋਕਾਂ ਨੂੰ ਮਾਰਨੋ ਕਦੇ ਨਹੀਂ ਹਟਿਆ। ਉਸ ਬੁਰੇ ਹਾਕਮ ਨੇ ਲੋਕਾਂ ਉੱਤੇ ਗੁੱਸੇ ਨਾਲ ਹਕੂਮਤ ਕੀਤੀ। ਉਹ ਲੋਕਾਂ ਨੂੰ ਦੁੱਖ ਦੇਣ ਤੋਂ ਨਹੀਂ ਟਲਿਆ।"
27ਪਰ ਹੁਣ, ਸਾਰਾ ਦੇਸ ਆਰਾਮ ਵਿੱਚ ਹੈ। ਦੇਸ਼ ਸ਼ਾਂਤ ਹੈ। ਹੁਣ ਲੋਕ ਜਸ਼ਨ ਮਨਾਉਣਾ ਸ਼ੁਰੂ ਕਰਦੇ ਨੇ।"
28ਤੂੰ ਬੁਰਾ ਰਾਜੇ ਸੀ, ਤੇ ਹੁਣ ਤੂੰ ਖਤਮ ਹੋ ਚੁੱਕਿਆ ਹੈਂ। ਦਿਆਰ ਦੇ ਰੁੱਖ ਵੀ ਪ੍ਰਸੰਨ ਨੇ। ਦਿਆਰ ਦੇ ਰੁੱਖ ਵੀ ਪ੍ਰਸੰਨ ਨੇ। ਰੁੱਖ ਆਖਦੇ ਨੇ, “ਰਾਜੇ ਨੇ ਸਾਨੂੰ ਚੀਰ ਸੁੱਟਿਆ ਸੀ। ਪਰ ਹੁਣ ਰਾਜਾ ਡਿੱਗ ਪਿਆ, ਅਤੇ ਉਹ ਦੋਬਾਰਾ ਕਦੀ ਖੜ੍ਹਾ ਨਹੀਂ ਹੋਵੇਗਾ।”"
29ਸ਼ਿਓਲ ਮੌਤ ਦਾ ਸਥਾਨ ਉਤੇਜਿਤ ਹੈ ਕਿਉਂਕਿ ਤੂੰ ਆ ਰਿਹਾ ਹੈਂ। ਸ਼ਿਓਲ ਸਾਰਿਆਂ ਦੀਆਂ ਰੂਹਾਂ ਨੂੰ ਜਗਾ ਰਿਹਾ ਹੈ, ਤੇਰੇ ਲਈ ਧਰਤੀ ਦੇ ਆਗੂਆਂ ਨੂੰ। ਸ਼ਿਓਲ ਰਾਜਿਆਂ ਨੂੰ ਆਪਣੇ ਤਖਤਾਂ ਤੋਂ ਖੜ੍ਹੇ ਕਰ ਰਿਹਾ ਹੈ। ਉਹ ਤੇਰਾ ਸੁਆਗਤ ਕਰਨ ਲਈ ਤਿਆਰ ਹੋ ਜਾਣਗੇ।"
30ਇਹ ਸਾਰੇ ਆਗੂ ਤੇਰਾ ਮਜ਼ਾਕ ਉਡਾਣਗੇ। ਉਹ ਆਖਣਗੇ, “ਤੂੰ ਹੁਣ ਸਾਡੇ ਵਾਂਗ ਹੀ ਮੁਰਦਾ ਜਿਸਮ ਹੈਂ। ਹੁਣ ਤੂੰ ਬਸ ਸਾਡੇ ਜਿਹਾ ਹੀ ਹੈਂ।”"

31ਤੇਰੇ ਗੁਮਾਨ ਨੂੰ ਸ਼ਿਓਲ ਵੱਲ ਭੇਜ ਦਿੱਤਾ ਗਿਆ ਹੈ। ਤੇਰੀਆਂ ਸਾਰੰਗੀਆਂ ਦਾ ਸੰਗੀਤ ਤੇਰੀ ਮਾਣ ਭਰੀ ਰੂਹ ਦੀ ਆਮਦ ਦੀ ਸੂਚਨਾ ਦਿੰਦਾ ਹੈ। ਮੱਖੀਆਂ ਤੇਰੇ ਜਿਸਮ ਨੂੰ ਖਾ ਜਾਣਗੀਆਂ। ਤੂੰ ਉਨ੍ਹਾਂ ਉੱਤੇ ਬਿਸਤਰੇ ਵਾਂਗ ਲੇਟਿਆਂ ਹੋਵੇਂਗਾ। ਕੀੜੇ ਤੇਰੇ ਜਿਸਮ ਨੂੰ ਰਜ਼ਾਈ ਵਾਂਗ ਕੱਜਣ।"
You have read Isaiah 1
31 verses