1ਵਾਢੀਆਂ ਵੇਲੇ, ਤੋਂੜਦੇ ਹਨ ਲੋਕ ਜ਼ੈਤੂਨ, ਜ਼ੈਤੂਨ ਦਿਆਂ ਰੁੱਖਾਂ ਤੋਂ। ਪਰ ਟਹਿਣੀਆਂ ਉੱਤੇ ਕੁਝ ਜੈਤੂਨ ਬਚੇ ਹਨ। ਇਸ ਧਰਤੀ ਉਤਲੀਆਂ ਕੌਮਾਂ ਨਾਲ ਕੁਝ ਅਜਿਹਾ ਹੀ ਵਾਪਰੇਗਾ।"
2ਬਚੇ ਹੋਏ ਲੋਕ ਚੀਖਣਾ ਸ਼ੁਰੂ ਕਰ ਦੇਣਗੇ। ਉੱਚੀਆਂ ਹੋਣਗੀਆਂ ਚੀਖਾਂ ਉਨ੍ਹਾਂ ਦੀਆਂ ਸਮੁੰਦਰ ਦੇ ਵੀ ਸ਼ੋਰ ਤੋਂ। ਖੁਸ਼ ਹੋਣਗੇ ਉਹ ਯਹੋਵਾਹ ਦੀ ਮਹਾਨਤਾ ਕਾਰਣ।"
3ਉਹ ਲੋਕ ਆਖਣਗੇ, “ਪੂਰਬ ਦੇ ਲੋਕੋ, ਯਹੋਵਾਹ ਦੀ ਉਸਤਤ ਕਰੋ! ਦੂਰ ਦੁਰਾਡੇ ਦੇਸ਼ਾਂ ਦੇ ਲੋਕੋ, ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਦੇ ਨਾਮ ਦੀ ਉਸਤਤ ਕਰੋ।”"
4ਅਸੀਂ ਧਰਤੀ ਦੇ ਹਰ ਸਥਾਨ ਤੋਂ ਪਰਮੇਸ਼ੁਰ ਦੀ ਉਸਤਤ ਦੇ ਗੀਤ ਸੁਣਾਂਗੇ। ਇਹ ਗੀਤ ਸ਼ੁਭ ਪਰਮੇਸ਼ੁਰ ਦੀ ਉਸਤਤ ਕਰਨਗੇ। ਪਰ ਮੈਂ ਆਖਦਾ ਹਾਂ, “ਕਾਫ਼ੀ ਹੈ! ਮੈਂ ਬਹੁਤ ਕੁਝ ਦੇਖ ਲਿਆ ਹੈ। ਜੋ ਗੱਲਾਂ ਮੈਂ ਦੇਖਦਾ ਹਾਂ, ਭਿਆਨਕ ਹਨ। ਗਦਾਰ ਲੋਕਾਂ ਦੇ ਖਿਲਾਫ਼ ਹੋ ਰਹੇ ਨੇ ਅਤੇ ਉਨ੍ਹਾਂ ਨੂੰ ਦੁੱਖ ਦੇ ਰਹੇ ਨੇ।”"
5ਮੈਂ ਉਨ੍ਹਾਂ ਲੋਕਾਂ ਲਈ ਖਤਰਾ ਦੇਖਦਾ ਹਾਂ ਜੋ ਇਸ ਧਰਤੀ ਉੱਤੇ ਰਹਿ ਰਹੇ ਨੇ। ਮੈਂ ਡਰ, ਖੱਡਾਂ ਅਤੇ ਜਾਲ ਦੇਖਦਾ ਹਾਂ।"

6ਲੋਕ ਖਤਰੇ ਬਾਰੇ ਸੁਣਨਗੇ ਅਤੇ ਉਹ ਭੈਭੀਤ ਹੋ ਜਾਣਗੇ। ਕੁਝ ਲੋਕ ਦੂਰ ਨੱਸ ਜਾਣਗੇ। ਪਰ ਉਹ ਲੋਕ ਖੱਡਾਂ ਵਿੱਚ ਡਿੱਗ ਪੈਣਗੇ ਅਤੇ ਓੱਥੇ ਫ਼ਸ ਜਾਣਗੇ। ਉਨ੍ਹਾਂ ਵਿੱਚੋਂ ਕੁਝ ਲੋਕ ਖਿੱਡਾਂ ਵਿੱਚੋਂ ਬਾਹਰ ਨਿਕਲ ਆਉਣਗੇ ਪਰ ਉਹ ਕਿਸੇ ਹੋਰ ਜਾਲ ਵਿੱਚ ਫ਼ਸ ਜਾਣਗੇ। ਅਕਾਸ਼ ਦੇ ਤੂਫ਼ਾਨੀ ਦਰਵਾਜ਼ੇ ਖੁੱਲ੍ਹ ਜਾਣਗੇ, ਅਤੇ ਤੂਫ਼ਾਨ ਸ਼ੁਰੂ ਹੋ ਜਾਣਗੇ। ਧਰਤੀ ਦੀਆਂ ਬੁਨਿਆਦਾਂ ਕੰਬ ਜਾਣਗੀਆਂ।"
7ਭੁਚਾਲ ਆਉਣਗੇ ਅਤੇ ਧਰਤੀ ਪਾਟ ਜਾਵੇਗੀ।"
8ਦੁਨੀਆਂ ਦੇ ਪਾਪ ਬਹੁਤ ਭਾਰੇ ਹਨ। ਇਸ ਲਈ ਧਰਤੀ ਇਸ ਭਾਰ ਹੇਠਾਂ ਦੱਬ ਜਾਵੇਗੀ। ਧਰਤੀ ਕਿਸੇ ਪੁਰਾਣੇ ਮਕਾਨ ਵਾਂਗ ਹਿਲੇਗੀ। ਧਰਤੀ ਕਿਸੇ ਸ਼ਰਾਬੀ ਵਾਂਗ ਡਿੱਗ ਪਵੇਗੀ। ਧਰਤੀ ਆਪਣਾ ਸਫ਼ਰ ਜਾਰੀ ਨਹੀਂ ਰੱਖ ਸੱਕੇਗੀ।"
9ਉਸ ਸਮੇਂ, ਯਹੋਵਾਹ ਅਸਮਾਨੀ ਫ਼ੌਜਾਂ ਨੂੰ ਅਤੇ ਧਰਤੀ ਉਤਲੇ ਰਾਜਿਆਂ ਨੂੰ ਸਜ਼ਾ ਦੇਵੇਗਾ।"
10ਬਹੁਤ ਸਾਰੇ ਲੋਕ ਇਕੱਠੇ ਕੀਤੇ ਜਾਣਗੇ, ਉਨ੍ਹਾਂ ਵਿੱਚ ਕੁਝ ਖਾਈ ਅੰਦਰ ਅਤੇ ਕੁਝ ਕੈਦਖਾਨੇ ਵਿੱਚ ਬੰਦ ਕਰ ਦਿੱਤੇ ਗਏ ਹਨ। ਪਰ ਆਖਰਕਾਰ ਲੰਮੇ ਸਮੇਂ ਬਾਦ, ਉਨ੍ਹਾਂ ਨੂੰ ਸਜ਼ਾ ਦਿੱਤੀ ਜਾਵੇਗੀ।"

11ਯਹੋਵਾਹ ਰਾਜੇ ਵਾਂਗ ਯਰੂਸ਼ਲਮ ਅੰਦਰ ਸੀਯੋਨ ਪਰਬਤ ਉੱਤੇ ਹਕੂਮਤ ਕਰੇਗਾ। ਉਸਦਾ ਪਰਤਾਪ ਵਡਕਿਆਂ ਸਾਹਮਣੇ ਚਮਕੇਗਾ। ਉਸਦਾ ਪਰਤਾਪ ਇੰਨਾ ਚਮਕੀਲਾ ਹੋਵੇਗਾ ਕਿ ਚੰਨ ਵੀ ਸ਼ਰਮਾ ਜਾਵੇਗਾ। ਸੂਰਜ ਸ਼ਰਮਸਾਰ ਹੋ ਜਾਵੇਗਾ।"
12ਪਰਮੇਸ਼ੁਰ ਦੀ ਉਸਤਤ ਦਾ ਗੀਤ ਯਹੋਵਾਹ ਜੀ, ਤੁਸੀਂ ਮੇਰੇ ਪਰਮੇਸ਼ੁਰ ਹੋ। ਮੈਂ ਤੁਹਾਡਾ ਅਤੇ ਤੁਹਾਡੇ ਨਾਮ ਦਾ ਆਦਰ ਕਰਦਾ ਹਾਂ। ਤੁਸੀਂ ਅਦਭੁਤ ਗੱਲਾਂ ਕੀਤੀਆਂ ਹਨ ਜਿਹੜੇ ਸ਼ਬਦ ਤੁਸੀਂ ਬਹੁਤ ਪਹਿਲਾਂ ਆਖੇ ਸੀ ਉਹ ਪੂਰੀ ਤਰ੍ਹਾਂ ਸੱਚ ਹਨ। ਹਰ ਗੱਲ ਸੱਚਮੁੱਚ ਉਵੇਂ ਹੀ ਵਾਪਰੀ ਹੈ ਜਿਵੇਂ ਤੁਸੀਂ ਆਖਿਆ ਸੀ ਕਿ ਇਹ ਵਾਪਰੇਗੀ।"
13ਤੁਸ਼ਾਂ ਸ਼ਹਿਰ ਨੂੰ ਤਬਾਹ ਕਰ ਦਿੱਤਾ ਹੈ। ਇਹ ਸ਼ਹਿਰ ਮਜ਼ਬੂਤ ਦੀਵਾਰਾਂ ਦੀ ਰਾਖੀ ਵਿੱਚ ਸ਼ੀ। ਪਰ ਹੁਣ ਇਹ ਸਿਰਫ਼ ਮਲਬੇ ਦਾ ਢੇਰ ਹੈ। ਵਿਦੇਸ਼ੀ ਮਹਿਲ ਤਬਾਹ ਕਰ ਦਿੱਤਾ ਗਿਆ ਹੈ। ਇਹ ਫ਼ੇਰ ਕਦੇ ਨਹੀਂ ਉਸਾਰਿਆ ਜਾਵੇਗਾ।"
14ਤਾਕਤਵਰ ਕੌਮਾਂ ਦੇ ਲੋਕ ਤੁਹਾਡਾ ਸਨਮਾਨ ਕਰਨਗੇ। ਮਜ਼ਬੂਤ ਸ਼ਹਿਰਾਂ ਦੇ ਸ਼ਕਤੀਸ਼ਾਲੀ ਲੋਕ ਤੁਹਾਡੇ ਕੋਲੋਂ ਭੈਭੀਤ ਹੋਣਗੇ।"
15ਯਹੋਵਾਹ ਜੀ ਤੁਸੀਂ ਗਰੀਬਾਂ ਦਾ ਸੁਰੱਖਿਅਤ ਟਿਕਾਣਾ ਹੋ, ਜਿਨ੍ਹਾਂ ਦੀਆਂ ਲੋੜਾਂ ਹਨ। ਇਨ੍ਹਾਂ ਲੋਕਾਂ ਨੂੰ ਕਈ ਮੁਸ਼ਕਿਲਾਂ ਹਰਾਉਣ ਲੱਗਦੀਆਂ ਹਨ ਤੁਸੀਂ ਇਨ੍ਹਾਂ ਨੂੰ ਬਚਾਉਂਦੇ ਹੋ। ਯਹੋਵਾਹ ਜੀ ਤੁਸੀਂ ਉਸ ਘਰ ਵਰਗੇ ਹੋ ਜਿਹੜਾ ਲੋਕਾਂ ਨੂੰ ਹੜ੍ਹ ਅਤੇ ਗਰਮੀ ਤੋਂ ਬਚਾਉਂਦਾ ਹੈ। ਮੁਸੀਬਤਾਂ ਭਿਆਨਕ ਹਵਾਵਾਂ ਅਤੇ ਬਰੱਖਾ ਵਰਗੀਆਂ ਹਨ। ਬਰੱਖਾ ਦੇ ਬਪੇੜੇ ਕੰਧ ਉੱਤੇ ਪੈਂਦੇ ਹਨ ਪਰ ਘਰ ਅੰਦਰਲੇ ਲੋਕਾਂ ਦਾ ਨੁਕਸਾਨ ਨਹੀਂ ਹੁੰਦਾ।"

16ਦੁਸ਼ਮਣ ਚੀਖਦਾ ਹੈ ਤੇ ਸ਼ੋਰ ਮਚਾਉਂਦਾ ਹੈ। ਮਹਾਨ ਦੁਸ਼ਮਣ ਪੁਕਾਰਦਾ ਅਤੇ ਵੰਗਾਰਦਾ, ਪਰ ਤੁਸੀਂ ਉਨ੍ਹਾਂ ਨੂੰ ਰੋਕ ਦੇਵੋਂਗੇ। ਗਰਮੀ ਵੇਲੇ, ਮਾਰੂਬਲ ਵਿੱਚ ਪੌਦੇ ਮਰ ਜਾਣਗੇ ਅਤੇ ਧਰਤੀ ਉੱਤੇ ਡਿੱਗ ਪੈਣਗੇ। ਇਸੇ ਤਰ੍ਹਾਂ, ਤੁਸੀਂ ਦੁਸ਼ਮਣ ਨੂੰ ਹਰਾ ਦਿਓਗੇ ਅਤੇ ਉਨ੍ਹਾਂ ਨੂੰ ਗੋਡਿਆਂ ਪਰਨੇ ਝੁਕਾ ਦਿਓਗੇ। ਮੋਟੇ ਬੱਦਲ ਹੁਨਾਲ ਦੀ ਗਰਮੀ ਨੂੰ ਰੋਕਦੇ ਹਨ। ਇਸੇ ਤਰ੍ਹਾਂ ਤੁਸੀਂ ਦੁਸ਼ਮਣ ਦੀਆਂ ਭਿਆਨਕ ਚੀਖਾਂ ਰੋਕ ਦਿਓਗੇ।"
17ਪਰਮੇਸ਼ੁਰ ਦੀ ਦਾਅਵਤ ਆਪਣੇ ਸੇਵਕਾਂ ਲਈ ਉਸ ਸਮੇਂ, ਸਰਬ ਸ਼ਕਤੀਮਾਨ ਯਹੋਵਾਹ ਇੱਕ ਪਰਬਤ ਉਤਲੇ ਸਮੂਹ ਲੋਕਾਂ ਨੂੰ ਦਾਅਵਤ ਦੇਵੇਗਾ। ਦਾਅਵਤ ਉੱਤੇ ਬਹੁਤ ਉੱਤਮ ਖਾਣੇ ਅਤੇ ਸ਼ਰਾਬਾਂ ਹੋਣਗੀਆਂ। ਮਾਸ ਬਹੁਤ ਨਰਮ ਅਤੇ ਚੰਗਾ ਹੋਵੇਗਾ।"
18ਪਰ ਹੁਣ, ਸਾਰੀਆਂ ਕੌਮਾਂ ਅਤੇ ਲੋਕਾਂ ਨੂੰ ਇੱਕ ਪਰਦੇ ਨੇ ਕਜਿਆ ਹੋਇਆ ਹੈ। ਇਸ ਪਰਦੇ ਦਾ ਨਾਮ ਹੈ “ਮੌਤ” ਉਹ (ਯਹੋਵਾਹ) ਇਸ ਪਰਬਤ ਉੱਤੋਂ ਇਹ ਕੱਜਣ ਹਟਾੇਗਾ।"
19ਪਰ ਮੌਤ ਨੂੰ ਸਦਾ ਲਈ ਤਬਾਹ ਕਰ ਦਿੱਤਾ ਜਾਵੇਗਾ। ਅਤੇ ਯਹੋਵਾਹ, ਮੇਰਾ ਮਾਲਿਕ, ਹਰ ਚਿਹਰੇ ਤੋਂ ਹਰ ਅਬਰੂ ਪੂੰਝ ਦੇਵੇਗਾ। ਅਤੀਤ ਵਿੱਚ ਉਸ ਦੇ ਸਾਰੇ ਲੋਕ ਉਦਾਸ ਸਨ। ਪਰ ਪਰਮੇਸ਼ੁਰ ਇਸ ਧਰਤੀ ਦੀ ਉਦਾਸੀ ਨੂੰ ਦੂਰ ਕਰ ਦੇਵੇਗਾ। ਇਹ ਸਾਰਾ ਕੁਝ ਵਾਪਰੇਗਾ ਕਿਉਂ ਕਿ ਯਹੋਵਾਹ ਨੇ ਆਖਿਆ ਸੀ ਕਿ ਇਹ ਵਾਪਰੇਗਾ।"
20ਉਸ ਸਮੇਂ, ਆਖਣਗੇ ਲੋਕ, “ਇੱਥੇ ਹੈ ਸਾਡਾ ਪਰਮੇਸ਼ੁਰ! ਉਹੀ ਹੈ ਉਹ ਜਿਸਦੀ ਸਾਨੂੰ ਉਡੀਕ ਸੀ ਉਹ ਸਾਨੂੰ ਬਚਾਉਣ ਲਈ ਆ ਗਿਆ ਹੈ। ਅਸੀਂ ਆਪਣੇ ਯਹੋਵਾਹ ਨੂੰ ਉਡੀਕਦੇ ਰਹੇ ਹਾਂ। ਇਸ ਲਈ ਅਸੀਂ ਖੁਸ਼ੀ ਮਨਾਵਾਂਗੇ ਤੇ ਪ੍ਰਸੰਨ ਹੋਵਾਂਗੇ ਜਦੋਂ ਯਹੋਵਾਹ ਅਸਾਂ ਨੂੰ ਬਚਾਵੇਗਾ।”"

21ਯਹੋਵਾਹ ਦੀ ਸ਼ਕਤੀ ਇਸ ਪਰਬਤ ਉੱਤੇ ਹੈ। ਅਤੇ ਮੋਆਬ ਨੂੰ ਹਰਾ ਦਿੱਤਾ ਜਾਵੇਗਾ। ਯਹੋਵਾਹ ਦੁਸ਼ਮਣ ਨੂੰ ਲਿਤਾੜ ਦੇਵੇਗਾ। ਇਹ ਕੂੜੇ ਕਰਕਟ ਦੇ ਤੀਲਿਆਂ ਦੇ ਢੇਰ ਉੱਤੇ ਤੁਰਨ ਵਾਂਗ ਹੋਵੇਗਾ।"
22ਯਹੋਵਾਹ ਆਪਣੀਆਂ ਬਾਹਾਂ ਫ਼ੈਲਾਵੇਗਾ। ਤੈਰਨ ਵਾਲੇ ਬੰਦੇ ਵਾਂਗ। ਫ਼ੇਰ ਯਹੋਵਾਹ ਉਨ੍ਹਾਂ ਸਾਰੀਆਂ ਚੀਜ਼ਾਂ ਨੂੰ ਇਕੱਠੀਆਂ ਕਰੇਗਾ ਜਿਨ੍ਹਾਂ ਉੱਤੇ ਲੋਕਾਂ ਨੂੰ ਗੁਮਾਨ ਹੈ। ਯਹੋਵਾਹ ਉਨ੍ਹਾਂ ਸਮੂਹ ਖੂਬਸੂਰਤ ਚੀਜ਼ਾਂ ਨੂੰ ਇਕੱਠੀਆਂ ਕਰੇਗਾ ਜਿਹੜੀਆਂ ਉਨ੍ਹਾਂ ਨੇ ਬਣਾਈਆਂ। ਅਤੇ ਉਹ ਇਨ੍ਹਾਂ ਚੀਜ਼ਾਂ ਨੂੰ ਦੂਰ ਸੁੱਟ ਦੇਵੇਗਾ।"
23ਯਹੋਵਾਹ ਲੋਕਾਂ ਦੀਆਂ ਉੱਚੀਆਂ ਦੀਵਾਰਾਂ ਅਤੇ ਸੁਰੱਖਿਅਤ ਟਿਕਾਣਿਆਂ ਨੂੰ ਤਬਾਹ ਕਰ ਦੇਵੇਗਾ। ਯਹੋਵਾਹ ਉਨ੍ਹਾਂ ਨੂੰ ਧਰਤੀ ਉੱਤੇ ਧੂੜ ਅੰਦਰ ਹੇਠਾਂ ਸੁੱਟ ਦੇਵੇਗਾ।"
24ਪਰਮੇਸ਼ੁਰ ਦੀ ਉਸਤਤ ਦਾ ਗੀਤ ਉਸ ਸਮੇਂ ਯਹੂਦਾਹ ਦੇ ਲੋਕ ਇਹ ਗੀਤ ਗਾਉਣਗੇ: ਯਹੋਵਾਹ ਸਾਨੂੰ ਸਾਡੀ ਮੁਕਤੀ ਦਿੰਦਾ ਹੈ। ਸਾਡਾ ਸ਼ਹਿਰ ਬਹੁਤ ਮਜ਼ਬੂਤ ਹੈ। ਸਾਡੇ ਸ਼ਹਿਰ ਦੀਆਂ ਕੰਧਾਂ ਤੇ ਸੁਰੱਖਿਆਵਾਂ ਮਜ਼ਬੂਤ ਨੇ।"
25ਦਰਾਂ ਨੂੰ ਖੋਲ੍ਹ ਦਿਓ ਅਤੇ ਨੇਕ ਬੰਦੇ ਦਖਲ ਹੋਣਗੇ। ਉਹ ਬੰਦੇ ਪਰਮੇਸ਼ੁਰ ਦੀਆਂ ਸ਼ੁਭ ਸਾਖੀਆਂ ਨੂੰ ਮੰਨਦੇ ਨੇ।"

26ਯਹੋਵਾਹ ਜੀ, ਤਸੀਁ ਉਨ੍ਹਾਂ ਲੋਕਾਂ ਨੂੰ, ਜਿਹੜੇ ਤੁਹਾਡੇ ਉੱਤੇ ਨਿਰਭਰ ਕਰਦੇ ਨੇ ਅਤੇ ਜਿਹੜੇ ਤੁਹਾਡੇ ਉੱਤੇ ਭਰੋਸਾ ਕਰਦੇ ਨੇ ਸੱਚਾ ਅਮਨ ਦਿੰਦੇ ਹੋ।"
27ਇਸ ਲਈ, ਯਹੋਵਾਹ ਉੱਤੇ ਸਦਾ ਹੀ ਭਰੋਸਾ ਰੱਖੋ। ਕਿਉਂ ਕਿ ਤੁਹਾਡਾ ਸੁਰੱਖਿਅਤ ਟਿਕਾਣਾ ਸਦਾ ਲਈ ਯਹੋਵਾਹ ਯਾਹ ਅੰਦਰ ਹੈ!"
28ਪਰ ਯਹੋਵਾਹ ਗੁਮਾਨੀ ਸ਼ਹਿਰ ਨੂੰ ਤਬਾਹ ਕਰ ਦੇਵੇਗਾ। ਅਤੇ ਉਹ ਉੱਥੇ ਰਹਿੰਦੇ ਲੋਕਾਂ ਨੂੰ ਸਜ਼ਾ ਦੇਵੇਗਾ। ਯਹੋਵਾਹ ਉਸ ਉੱਚੇ ਸ਼ਹਿਰ ਨੂੰ ਹੇਠਾਂ ਧਰਤੀ ਉੱਤੇ ਸੁੱਟ ਦੇਵੇਗਾ ਇਹ ਧੂੜ ਅੰਦਰ ਮਿਲ ਜਾਵੇਗਾ।"
29ਫ਼ੇਰ ਗਰੀਬ ਅਤੇ ਨਿਮਾਣੇ ਲੋਕ ਉਨ੍ਹਾਂ ਖੰਡਰਾਂ ਉੱਤੇ ਤੁਰਨਗੇ।"
30ਨੇਕ ਲੋਕਾਂ ਲਈ ਇਮਾਨਦਾਰੀ ਹੀ ਜੀਵਨ ਢੰਗ ਹੈ। ਨੇਕ ਬੰਦੇ ਉਸ ਰਾਹ ਉੱਤੇ ਤੁਰਦੇ ਨੇ ਜਿਹੜਾ ਸਿੱਧਾ ਤੇ ਸੱਚਾ ਹੈ ਅਤੇ ਹੇ ਪਰਮੇਸ਼ੁਰ, ਤੁਸੀਂ ਉਸ ਰਾਹ ਨੂੰ ਤੁਰਨ ਲਈ ਪੱਧਰਾ ਅਤੇ ਆਸਾਨ ਬਣਾ ਦਿੰਦੇ ਹੋ।"

31ਪਰ ਯਹੋਵਾਹ ਜੀ, ਅਸੀਂ ਤੁਹਾਡੇ ਇਨਸਾਫ਼ ਦੇ ਢੰਗ ਨੂੰ ਉਡੀਕ ਰਹੇ ਹਾਂ। ਸਾਡੀਆਂ ਰੂਹਾਂ ਤੁਹਾਨੂੰ ਅਤੇ ਤੁਹਾਡੇ ਨਾਮ ਨੂੰ ਚੇਤੇ ਕਰਨਾ ਚਾਹੁੰਦੀਆਂ ਨੇ।"
32ਮੇਰੀ ਰੂਹ ਰਾਤ ਵੇਲੇ, ਤੁਹਾਡਾ ਸੰਗ ਚਾਹੁੰਦੀ ਹੈ। ਅਤੇ ਮੇਰਾ ਆਤਮਾ ਹਰ ਨਵੇਂ ਦਿਨ ਦੀ ਸਵੇਰ ਨੂੰ ਤੁਹਾਡੇ ਨਾਲ ਹੋਣਾ ਚਾਹੁੰਦਾ ਹੈ। ਜਦੋਂ ਤੁਹਾਡਾ ਇਨਸਾਫ਼ ਕਰਨ ਦਾ ਢੰਗ ਧਰਤੀ ਉੱਤੇ ਆਵੇਗਾ ਲੋਕ ਜਿਉਣ ਦਾ ਸਹੀ ਢੰਗ ਸਿੱਖ ਜਾਣਗੇ।"
33ਬੁਰਾ ਬੰਦਾ ਨੇਕੀ ਕਰਨਾ ਨਹੀਂ ਸਿੱਖੇਗਾ। ਜੇ ਤੁਸੀਂ ਓਸ ਲਈ ਸਿਰਫ਼ ਮਿਹਰਬਾਨੀ ਦਰਸਾਓਗੇ। ਬੁਰਾ ਬੰਦਾ ਮੰਦੇ ਅਮਲ ਕਰੇਗਾ ਭਾਵੇਂ ਉਹ ਨੇਕੀ ਭਰੀ ਦੁਨੀਆਂ ਅੰਦਰ ਰਹਿੰਦਾ ਹੋਵੇ। ਉਹ ਬੁਰਾ ਬੰਦਾ ਯਹੋਵਾਹ ਦੀ ਮਹਾਨਤਾ ਨੂੰ ਸ਼ਾਇਦ ਕਦੇ ਨਾ ਦੇਖ ਸੱਕੇ।"
34ਪਰ ਹੇ ਯਹੋਵਾਹ ਤੂੰ ਇਨ੍ਹਾਂ ਲੋਕਾਂ ਨੂੰ ਸਜ਼ਾ ਦੇਣ ਲਈ ਤਿਆਰ ਹੈਂ, ਪਰ ਉਹ ਇਹ ਨਹੀ ਵੇਖਦੇ। ਹੇ ਯਹੋਵਾਹ, ਉਨ੍ਹਾਂ ਬਦ ਲੋਕਾਂ ਨੂੰ ਆਪਣਾ ਤਕੜਾ ਪਿਆਰ ਦਰਸਾ ਜਿਹੜਾ ਤੈਨੂੰ ਤੇਰੇ ਲੋਕਾਂ ਨਾਲ ਹੈ। ਅਵੱਸ਼ ਹੀ ਮੰਦੇ ਲੋਕ ਸ਼ਰਮਿੰਦਾ ਹੋਣਗੇ। ਅਵੱਸ਼ ਹੀ ਤੁਹਾਡੇ ਦੁਸ਼ਮਣ ਉਨ੍ਹਾਂ ਦੀ ਆਪਣੀ ਅੱਗ (ਬਦੀ) ਅੰਦਰ ਸਾੜੇ ਜਾਣਗੇ।"
You have read Isaiah 10
34 verses