1ਯਹੋਵਾਹ, ਤੂੰ ਉਹ ਸਭ ਕੁਝ ਕਰਨ ਵਿੱਚ ਸਫ਼ਲ ਹੋਇਆ ਹੈਂ ਜਿਨ੍ਹਾਂ ਨੂੰ ਅਸੀਂ ਕਰਨ ਦੀ ਕੋਸ਼ਿਸ਼ ਕੀਤੀ ਸੀ। ਇਸ ਲਈ ਸਾਨੂੰ ਸ਼ਾਂਤੀ ਦੇ।"
2ਪਰਮੇਸ਼ੁਰ ਆਪਣੇ ਲੋਕਾਂ ਨੂੰ ਨਵਾਂ ਜੀਵਨ ਦੇਵੇਗਾ ਯਹੋਵਾਹ ਜੀ ਤੁਸੀਂ ਹੋ ਸਾਡੇ ਪਰਮੇਸ਼ੁਰ। ਪਰ ਅਤੀਤ ਵਿੱਚ, ਅਸੀਂ ਪਿੱਛੇ ਲੱਗੇ ਸਾਂ ਹੋਰਨਾਂ ਪ੍ਰਭੂਆਂ ਦੇ। ਅਸੀਂ ਸਾਂ ਦਾਸ ਹੋਰਨਾਂ ਮਾਲਕਾਂ ਦੇ। ਪਰ ਹੁਣ ਅਸੀਂ ਚਾਹੁੰਦੇ ਹਾਂ ਕਿ ਚੇਤੇ ਰੱਖਣ ਲੋਕ ਇੱਕ ਹੀ ਨਾਮ, ਤੁਹਾਡਾ ਨਾਮ!"
3ਉਹ ਮੁਰਦਾ (ਪ੍ਰਭੂ) ਕਦੇ ਜਿਉਂਦੇ ਨਹੀਂ ਹੋਣਗੇ। ਉਹ ਭੂਤ ਕਦੇ ਮੌਤ ਤੋਂ ਨਹੀਂ ਉਭਰਨਗੇ, ਤੁਸੀਂ ਨਿਆਂ ਕੀਤਾ ਸੀ ਉਨ੍ਹਾਂ ਨੂੰ ਤਬਾਹ ਕਰਨ ਦਾ। ਅਤੇ ਤੁਸੀਂ ਤਬਾਹ ਕਰ ਦਿੱਤੀ ਹਰ ਉਹ ਚੀਜ਼ ਜਿਹੜੀ ਸਾਨੂੰ ਉਨ੍ਹਾਂ ਬਾਰੇ ਸੋਚਣ ਵੱਲ ਪ੍ਰੇਰਦੀ ਹੈ।"
4ਹੇ ਯਹੋਵਾਹ, ਤੂੰ ਉਸ ਕੌਮ ਦੀ ਸਹਾਇਤਾ ਕੀਤੀ ਹੈ, ਤੂੰ ਉਸਦੀਆਂ ਸਰਹਦ੍ਦਾ ਵੱਧਾ ਦਿੱਤੀਆਂ ਅਤੇ ਆਪਣੇ ਲਈ ਸਤਿਕਾਰ ਪ੍ਰਾਪਤ ਕੀਤਾ।"
5ਯਹੋਵਾਹ ਜੀ, ਲੋਕ ਤੁਹਾਨੂੰ ਚੇਤੇ ਕਰਦੇ ਹਨ ਉਹ ਜਦੋਂ ਵੀ ਮੁਸੀਬਤ ਵਿੱਚ ਹੁੰਦੇ ਨੇ। ਲੋਕ ਖਾਮੋਸ਼ੀ ਨਾਲ ਤੁਹਾਡੇ ਅੱਗੇ ਪ੍ਰਾਰਥਨਾ ਕਰਦੇ ਨੇ ਜਦੋਂ ਤੁਸੀਂ ਉਨ੍ਹਾਂ ਨੂੰ ਸਜ਼ਾ ਦਿੰਦੇ ਹੋ।"

6ਯਹੋਵਾਹ ਜੀ, ਜਦੋਂ ਅਸੀਂ ਤੁਹਾਡੇ ਸੰਗ ਨਹੀਂ ਹੁੰਦੇ ਅਸੀਂ ਉਸ ਔਰਤ ਵਰਗੇ ਹੁੰਦੇ ਹਾਂ ਜਿਹੜੀ ਬੱਚੇ ਨੂੰ ਜਨਮ ਦੇਣ ਵਾਲੀ ਹੁੰਦੀ ਹੈ। ਉਹ ਜਨਮ ਪੀੜਾਂ ਨਾਲ ਚੀਖਦੀ ਹੈ।"
7ਸਾਨੂੰ ਉਸੇ ਤਰ੍ਹਾਂ, ਦਰਦ ਹੁੰਦਾ ਹੈ। ਅਸੀਂ ਜਨਮ ਦਿੰਦੇ ਹਾਂ, ਪਰ ਸਿਰਫ਼ ਹਵਾ ਨੂੰ। ਅਸੀਂ ਨਵੇਂ ਲੋਕ ਦੁਨੀਆਂ ਲਈ ਪੈਦਾ ਨਹੀਂ ਕਰਦੇ। ਅਸੀਂ ਧਰਤੀ ਨੂੰ ਮੁਕਤੀ ਨਹੀਂ ਦਿੰਦੇ।"
8ਪਰ ਪਰਮੇਸ਼ੁਰ ਆਖਦਾ ਹੈ, “ਤੁਸੀਂ ਲੋਕ ਮਰ ਚੁੱਕੇ ਹੋ, ਪਰ ਉਹ ਦੋਬਾਰਾ ਜਿਉਣਗੇ। ਮੇਰੇ ਲੋਕਾਂ ਦੇ ਜਿਸਮ ਮੌਤ ਤੋਂ ਉਭਰਨਗੇ। ਧਰਤੀ ਵਿੱਚ ਮੁਰਦਾ ਪਏ ਲੋਕੋ, ਉੱਠੋ ਤੇ ਪ੍ਰਸੰਨ ਹੋ ਜਾਵੋ! ਤੁਹਾਡੇ ਉੱਪਰ ਪਈ ਹੋਈ ਤ੍ਰੇਲ ਉਸ ਹਰ ਨਵੀਂ ਸਵੇਰ ਦੀ ਲੋਅ ਵਿੱਚ ਚਮਕਦੀ ਹੋਈ ਤ੍ਰੇਲ ਵਰਗੀ ਹੈ। ਇਹ ਦਰਸਾਉਂਦੀ ਹੈ ਕਿ ਅਜਿਹਾ ਨਵਾਂ ਸਮਾਂ ਆ ਰਿਹਾ ਹੈ ਜਦੋਂ ਧਰਤੀ ਮੁਰਦਾ ਲੋਕਾਂ ਨੂੰ ਉਗਲ ਦੇਵੇਗੀ ਜਿਹੜੇ ਏਸ ਅੰਦਰ ਲੇਟੇ ਨੇ।”"
9ਨਿਆਂ: ਇਨਾਮ ਜਾਂ ਸਜ਼ਾ ਮੇਰੇ ਲੋਕੋ, ਆਪਣੇ ਕਮਰਿਆਂ ਵਿੱਚ ਜਾਓ। ਆਪਣੇ ਦਰਵਾਜ਼ੇ ਬੰਦ ਕਰ ਲਵੋ। ਬੋੜੇ ਸਮੇਂ ਲਈ ਆਪਣੇ ਕਮਰਿਆਂ ਵਿੱਚ ਛੁਪ ਜਾਓ। ਉਦੋਂ ਤੱਕ ਛੁੱਪੇ ਰਹੋ ਜਦੋਂ ਤੱਕ ਪਰਮੇਸ਼ੁਰ ਦਾ ਕਹਿਰ ਸ਼ਾਂਤ ਨਹੀਂ ਹੁੰਦਾ।"
10ਯਹੋਵਾਹ ਦੁਨੀਆਂ ਦੇ ਲੋਕਾਂ ਦਾ ਨਿਆਂ ਕਰਨ ਲਈ ਆਪਣਾ ਸਥਾਨ ਛੱਡ ਦੇਵੇਗਾ ਜੋ ਵੀ ਮੰਦੇ ਕੰਮ ਉਨ੍ਹਾਂ ਨੇ ਕੀਤੇ ਹਨ। ਧਰਤੀ ਉਨ੍ਹਾਂ ਲੋਕਾਂ ਦੇ ਖੂਨ ਨੂੰ ਜ਼ਾਹਰ ਕਰੇਗੀ ਜਿਹੜੇ ਮਾਰੇ ਗਏ ਹਨ। ਧਰਤੀ ਮਰੇ ਹੋਏ ਲੋਕਾਂ ਨੂੰ ਹੋਰ ਨਹੀਂ ਕੱਜੇਗੀ।"

11ਉਸ ਸਮੇਂ, ਯਹੋਵਾਹ ਕਮੀਨੇ ਸੱਪ, ਲਿਵਯਾਬਾਨ ਬਾਰੇ ਨਿਆਂ ਕਰੇਗਾ। ਯਹੋਵਾਹ ਆਪਣੀ ਮਹਾਨ ਤਲਵਾਰ ਨੂੰ, ਆਪਣੀ ਸਖਤ ਅਤੇ ਸ਼ਕਤੀਸ਼ਾਲੀ ਤਲਵਾਰ ਨੂੰ, ਕਮੀਨੇ ਸੱਪ ਲਿਵਯਾਬਾਨ ਨੂੰ ਸਜ਼ਾ ਦੇਣ ਲਈ ਵਰਤੇਗਾ। ਯਹੋਵਾਹ ਸਮੁੰਦਰ ਵਿੱਚਲੇ ਵੱਡੇ ਜੀਵ ਨੂੰ ਮਾਰ ਸੁੱਟੇਗਾ।"
12ਉਸ ਸਮੇਂ, ਲੋਕ ਖੁਸ਼ਗਵਾਰ ਅੰਗੂਰੀ ਬਾਗ਼ ਦੇ ਗੀਤ ਗਾਉਣਗੇ।"
13“ਮੈਂ, ਯਹੋਵਾਹ, ਉਸ ਬਾਗ਼ ਦੀ ਦੇਖ ਭਾਲ ਕਰਾਂਗਾ। ਮੈਂ ਸਮੇਂ ਸਿਰ ਉਸ ਬਾਗ਼ ਨੂੰ ਪਾਣੀ ਦੇਵਾਂਗਾ। ਮੈਂ ਉਸ ਬਾਗ਼ ਦੀ ਦਿਨ-ਰਾਤ ਰਾਖੀ ਕਰਾਂਗਾ। ਕੋਈ ਉਸ ਬਾਗ਼ ਨੂੰ ਨੁਕਸਾਨ ਨਹੀਂ ਪੁਚਾਵੇਗਾ।"
14ਮੈਂ ਕਹਿਰਵਾਨ ਨਹੀਂ ਹਾਂ। ਪਰ ਜੇ ਕਿਤੇ ਜੰਗ ਹੁੰਦੀ ਹੈ ਅਤੇ ਕੋਈ ਜਣਾ ਕੰਡਿਆਲੀਆਂ ਝਾੜੀਆਂ ਦੀ ਕੰਧ ਉਸਾਰਦਾ ਹੈ, ਤਾਂ ਮੈਂ ਇਸ ਉੱਤੇ ਧਾਵਾ ਕਰਾਂਗਾ ਅਤੇ ਇਸ ਨੂੰ ਜਲਾ ਦਿਆਂਗਾ।"
15ਪਰ ਜੇ ਕੋਈ ਬੰਦਾ ਮੇਰੇ ਕੋਲ ਸੁਰੱਖਿਆ ਲਈ ਆਉਂਦਾ ਹੈ ਅਤੇ ਮੇਰੇ ਨਾਲ ਅਮਨ ਕਰਨਾ ਚਾਹੁੰਦਾ ਹੈ, ਤਾਂ ਉਹ ਬੇਸ਼ਕ ਆਵੇ, ਅਤੇ ਮੇਰੇ ਨਾਲ ਅਮਨ ਸਥਾਪਿਤ ਕਰੇ।"

16ਉਨ੍ਹਾਂ ਦਿਨਾਂ ਵਿੱਚ, ਯਾਕੂਬ ਮਜ਼ਬੂਤ ਜਢ਼ਾਂ ਵਾਲੇ ਪੌਦੇ ਵਾਂਗ ਪੂਰੇ ਬਲ ਨਾਲ ਵੱਧੇਗਾ। ਇਸਰਾਏਲ ਪੂਰੀ ਸੁੰਦਰਤਾ ਵਿੱਚ ਹੋਵੇਗਾ। ਫ਼ੇਰ ਧਰਤੀ, ਫ਼ਲਾਂ ਨਾਲ ਭਰੇ ਰੁੱਖ ਵਾਂਗ ਇਸਰਾਏਲ ਦੇ ਸੱਚੇ ਲੋਕਾਂ ਨਾਲ ਭਰ ਜਾਵੇਗੀ।”"
You have read Isaiah 11
16 verses