1ਪਰਮੇਸ਼ੁਰ ਇਸਰਾਏਲ ਨੂੰ ਦੂਰ ਭੇਜੇਗਾ ਯੋਹਵਾਹ ਆਪਣੇ ਲੋਕਾਂ ਨੂੰ ਸਜ਼ਾ ਕਿਵੇਂ ਦੇਵੇਗਾ? ਅਤੀਤ ਵਿੱਚ ਦੁਸ਼ਮਣਾਂ ਦੁੱਖ ਦਿੱਤਾ ਸੀ ਲੋਕਾਂ ਨੂੰ। ਕੀ ਯਹੋਵਾਹ ਵੀ ਉਸੇ ਤਰ੍ਹਾਂ ਉਨ੍ਹਾਂ ਨੂੰ ਦੁੱਖ ਦੇਵੇਗਾ? ਅਤੀਤ ਵਿੱਚ ਬਹੁਤ ਬੰਦੇ ਮਾਰੇ ਗਏ ਸਨ। ਕੀ ਯਹੋਵਾਹ ਵੀ ਇਸੇ ਤਰ੍ਹਾਂ ਕਰੇਗਾ ਅਤੇ ਬਹੁਤ ਬੰਦਿਆਂ ਨੂੰ ਮਾਰ ਦੇਵੇਗਾ?"
2ਯਹੋਵਾਹ ਇਸਰਾਏਲ ਨਾਲ ਆਪਣਾ ਝਗੜਾ ਉਸ ਨੂੰ ਦੂਰ ਭਜਾ ਕੇ ਮੁਕਾਵੇਗਾ। ਯਹੋਵਾਹ ਸਖਤੀ ਨਾਲ ਗੱਲ ਕਰੇਗਾ ਇਸਰਾਏਲ ਨਾਲ। ਉਸ ਦੇ ਸ਼ਬਦ ਤਪਦੇ ਮਾਰੂਬਲ ਦੀ ਹਵਾ ਵਾਂਗ ਬਲਦੇ ਹੋਣਗੇ।"
3ਯਾਕੂਬ ਦਾ ਦੋਸ਼ ਕਿਵੇਂ ਬਖਸ਼ਿਆ ਜਾਵੇਗਾ? ਕੀ ਵਾਪਰੇਗਾ ਤਾਂ ਜੋ ਉਸ ਦੇ ਪਾਪ ਦੂਰ ਕੀਤੇ ਜਾ ਸੱਕਣ? ਇਹ ਗੱਲਾਂ ਵਾਪਰਨਗੀਆਂ: ਜਗਵੇਦੀ ਦੇ ਪੱਥਰ ਚੂਰ-ਚੂਰ ਹੋ ਜਾਣਗੇ, ਝੂਠੇ ਦੇਵਤਿਆਂ ਦੀ ਉਪਾਸਨਾ ਕਰਨ ਵਾਲੇ ਸਾਰੇ ਬੁੱਤ ਅਤੇ ਜਗਵੇਦੀਆਂ ਤਬਾਹ ਕੀਤੇ ਜਾਣਗੇ।"
4ਉਸ ਸਮੇਂ, ਮਹਾਨ ਸ਼ਹਿਰ ਖਾਲੀ ਹੋ ਜਾਵੇਗਾ ਇਹ ਮਾਰੂਬਲ ਵਾਂਗ ਹੋ ਜਾਵੇਗਾ। ਸਾਰੇ ਲੋਕ ਅਲੋਪ ਹੋ ਜਾਣਗੇ। ਉਹ ਭੱਜ ਜਾਣਗੇ। ਸ਼ਹਿਰ ਇੱਕ ਖੁਲ੍ਹੀ ਚਰਾਂਦ ਵਰਗਾ ਹੋਵੇਗਾ। ਜਵਾਨ ਪਸ਼ੂ ਉੱਤੇ ਘਾਹ ਚੁਗਣਗੇ। ਪਸ਼ੂ ਵੇਲਾਂ ਦੀਆਂ ਟਾਹਣੀਆਂ ਦੇ ਪੱਤੇ ਖਾਣਗੇ।"
5ਵੇਲਾਂ ਸੁੱਕ ਜਾਣਗੀਆਂ। ਸਾਰੀਆਂ ਟਾਹਣੀਆਂ ਟੁੱਟ ਜਾਣਗੀਆਂ ਔਰਤਾਂ ਇਨ੍ਹਾਂ ਟਾਹਣੀਆਂ ਨੂੰ ਬਾਲਣ ਲਈ ਵਰਤਣਗੀਆਂ।ਲੋਕ ਸਮਝਣ ਤੋਂ ਇਨਕਾਰ ਕਰਦੇ ਹਨ। ਇਸ ਲਈ ਪਰਮੇਸ਼ੁਰ ਉਨ੍ਹਾਂ ਦਾ ਮਾਲਿਕ, ਉਨ੍ਹਾਂ ਨੂੰ ਹੌਸਲਾ ਨਹੀਂ ਦੇਵੇਗਾ। ਉਨ੍ਹਾਂ ਦਾ ਸਿਰਜਣਹਾਰ ਉਨ੍ਹਾਂ ਉੱਤੇ ਮਿਹਰਬਾਨ ਨਹੀਂ ਹੋਵੇਗਾ।"

6ਉਸ ਸਮੇਂ, ਯਹੋਵਾਹ ਆਪਣੇ ਲੋਕਾਂ ਨੂੰ ਹੋਰਾਂ ਨਾਲੋਂ ਵੱਖ ਕਰਨਾ ਸ਼ੁਰੂ ਕਰ ਦੇਵੇਗਾ। ਉਹ ਫ਼ਰਾਤ ਨਦੀ ਤੋਂ ਸ਼ੁਰੂ ਕਰੇਗਾ। ਯਹੋਵਾਹ ਫ਼ਰਾਤ ਨਦੀ ਤੋਂ ਮਿਸਰ ਦੀ ਨਦੀ ਤੱਕ ਆਪਣੇ ਲੋਕਾਂ ਨੂੰ ਇਕੱਠਾ ਕਰੇਗਾ। ਤੁਸੀਂ ਇਸਰਾਏਲ ਲੋਕੋ, ਇੱਕ-ਇੱਕ ਕਰਕੇ ਇਕੱਠੇ ਕੀਤੇ ਜਾਵੋਗੇ।"
You have read Isaiah 12
6 verses