Lumina
Isaiah

Burden of Babylon

Isaiah 13·Punjabi Bible

1ਮੇਰੇ ਬਹੁਤ ਸਾਰੇ ਬੰਦੇ ਹੁਣ ਅੱਸ਼ੂਰ ਵਿੱਚ ਗੁਆਚ ਗਏ ਹਨ। ਮੇਰੇ ਕੁਝ ਬੰਦੇ ਮਿਸਰ ਵੱਲ ਭੱਜ ਗਏ ਹਨ। ਪਰ ਉਸ ਸਮੇਂ, ਇੱਕ ਵੱਡਾ ਬਿਗਲ ਵੱਜੇਗਾ। ਉਹ ਸਾਰੇ ਲੋਕ ਯਰੂਸ਼ਲਮ ਵਾਪਸ ਪਰਤ ਆਉਣਗੇ। ਉਹ ਲੋਕ ਉਸ ਪਵਿੱਤਰ ਪਰਬਤ ਉੱਤੇ ਯਹੋਵਾਹ ਅੱਗੇ ਝੁਕ ਜਾਣਗੇ।"

2ਉੱਤਰੀ ਇਸਰਾਏਲ ਨੂੰ ਚੇਤਾਵਨੀ ਸਾਮਰਿਯਾ ਵੱਲ ਦੇਖੋ! ਇਫ਼ਰਾਈਮ ਦੇ ਸ਼ਰਾਬੀ ਲੋਕ ਉਸ ਸ਼ਹਿਰ ਉੱਤੇ ਗੁਮਾਨ ਕਰਦੇ ਨੇ। ਉਹ ਸ਼ਹਿਰ ਹੈ ਪਹਾੜੀ ਉੱਤੇ ਵਸਿਆ ਹੋਇਆ ਜਿਸਦੇ ਆਲੇ-ਦੁਆਲੇ ਅਮੀਰ ਵਾਦੀ ਹੈ। ਸਾਮਰਿਯਾ ਦੇ ਲੋਕ ਆਪਣੇ ਸ਼ਹਿਰ ਨੂੰ ਖੂਬਸੂਰਤ ਫ਼ੁੱਲਾਂ ਦੇ ਤਾਜ ਵਰਗਾ ਸਮਝਦੇ ਨੇ। ਪਰ ਉਹ ਮੈਅ ਨਾਲ ਸ਼ਰਾਬੀ ਹੋਏ ਹਨ। ਅਤੇ ਇਹ “ਖੂਬਸੂਰਤ ਤਾਜ” ਬਸ ਮਰ ਰਿਹਾ ਪੌਦਾ ਹੈ।"

3ਦੇਖੋ, ਮੇਰੇ ਸੁਆਮੀ ਕੋਲ ਇੱਕ ਬੰਦਾ ਹੈ ਜਿਹੜਾ ਤਾਕਤਵਰ ਤੇ ਬਹਾਦਰ ਹੈ। ਉਹ ਆਦਮੀ ਦੇਸ ਅੰਦਰ ਤੂਫ਼ਾਨ, ਓਲਿਆਂ ਅਤੇ ਬਰੱਖਾ ਵਾਂਗ ਆਵੇਗਾ। ਉਹ ਤੂਫ਼ਾਨ ਵਾਂਗ ਦੇਸ ਅੰਦਰ ਆਵੇਗਾ। ਉਹ ਪਾਣੀ ਦੀ ਤਾਕਤਵਰ ਨਦੀ ਵਾਂਗ, ਦੇਸ ਅੰਦਰ ਹੜ੍ਹ ਲਿਆਉਂਦਾ ਹੋਵੇਗਾ। ਉਹ ਉਸ ਤਾਜ (ਸਾਮਰਿਯਾ) ਨੂੰ ਧਰਤੀ ਉੱਤੇ ਸੁੱਟ ਦੇਵੇਗਾ।"

4ਇਫ਼ਰਾਈਮ ਦੇ ਸ਼ਰਾਬੀ ਲੋਕ ਆਪਣੇ “ਖੂਬਸੂਰਤ ਤਾਜ” ਬਾਰੇ ਸ਼ੇਖੀ ਮਾਰਦੇ ਹਨ। ਪਰ ਉਹ ਸ਼ਹਿਰ ਪੈਰਾਂ ਨਾਲ ਕੁਚੱਲਿਆ ਜਾਵੇਗਾ।"

5ਉਹ ਸ਼ਹਿਰ ਪਹਾੜੀ ਉੱਤੇ ਵਸਿਆ ਹੈ ਜਿਸਦੇ ਚੌਗਿਰਦ ਅਮੀਰ ਵਾਦੀ ਹੈ। ਅਤੇ ਉਹ “ਖੂਬਸੂਰਤ ਫ਼ੁੱਲਾਂ ਦਾ ਤਾਜ” ਸਿਰਫ਼ ਮਰ ਰਹੇ ਪੌਦੇ ਵਰਗਾ ਹੈ। ਉਹ ਸ਼ਹਿਰ ਗਰਮੀਆਂ ਦੀਆਂ ਪਹਿਲੀਆਂ ਅੰਜੀਰਾਂ ਵਰਗਾ ਹੋਵੇਗਾ। ਜਦੋਂ ਵੀ ਕੋਈ ਬੰਦਾ ਉਨ੍ਹਾਂ ਅੰਜੀਰਾਂ ਨੂੰ ਦੇਖਦਾ ਹੈ ਉਹ ਉਨ੍ਹਾਂ ਨੂੰ ਛੇਤੀ ਨਾਲ ਚੁੱਕ ਲੈਂਦਾ ਹੈ ਤੇ ਖਾ ਲੈਂਦਾ ਹੈ।"

Isaiah 13 illustration - Isaiah Chapter 13

6ਉਸ ਸਮੇਂ, ਸਰਬ ਸ਼ਕਤੀਮਾਨ ਯਹੋਵਾਹ “ਖੂਬਸੂਰਤ ਤਾਜ” ਬਣ ਜਾਵੇਗਾ। ਉਹ ਆਪਣੇ ਲੋਕਾਂ ਲਈ “ਫੁੱਲਾਂ ਦਾ ਅਦਭੁਤ ਤਾਜ” ਹੋਵੇਗਾ, ਜਿਹੜੇ ਬਚ ਜਾਣਗੇ।"

7ਯਹੋਵਾਹ ਉਨ੍ਹਾਂ ਨਿਆਂ ਪਾਲਕਾਂ ਨੂੰ ਫ਼ੇਰ ਸਿਆਣਪ ਦੇਵੇਗਾ ਜਿਹੜੇ ਉਸ ਦੇ ਲੋਕਾਂ ਉੱਤੇ ਹਕੂਮਤ ਕਰਦੇ ਨੇ। ਯਹੋਵਾਹ ਸ਼ਹਿਰ ਦੇ ਦਰਵਾਜ਼ਿਆਂ ਉੱਤੇ ਲੜਨ ਵਾਲੇ ਲੋਕਾਂ ਨੂੰ ਸ਼ਕਤੀ ਦੇਵੇਗਾ।"

8ਪਰ ਹੁਣ ਉਹ ਆਗੂ ਸ਼ਰਾਬੀ ਹਨ। ਸਾਰੇ ਜਾਜਕਾਂ ਅਤੇ ਨਬੀਆਂ ਕੋਲ ਪੀਣ ਲਈ ਮੈਅ ਅਤੇ ਬੀਅਰ ਬਹੁਤ ਜ਼ਿਆਦੇ ਹੈ। ਉਹ ਛਛੋਪਂਚ ਵਿੱਚ ਡਗਮਗਾ ਕੇ ਡਿੱਗ ਰਹੇ ਹਨ। ਨਬੀ ਉਦੋਂ ਸ਼ਰਾਬੀ ਹੁੰਦੇ ਹਨ ਜਦੋਂ ਉਹ ਸੁਪਨੇ ਦੇਖਦੇ ਨੇ। ਅਤੇ ਨਿਆਂਕਾਰ ਉਦੋਂ ਸ਼ਰਾਬੀ ਹੁੰਦੇ ਹਨ ਜਦੋਂ ਉਹ ਨਿਆਂੇ ਦਿੰਦੇ ਹਨ।"

9ਹਰ ਮੇਜ਼ ਉੱਤੇ ਉਲਟੀ ਕੀਤੀ ਹੋਈ ਹੈ। ਸਾਫ਼ ਥਾਂ ਕਿਧਰੇ ਵੀ ਨਹੀਂ।"

10ਪਰਮੇਸ਼ੁਰ ਆਪਣੇ ਲੋਕਾਂ ਦੀ ਸਹਾਇਤਾ ਕਰਨੀ ਚਾਹੁੰਦਾ ਹੈ ਯਹੋਵਾਹ ਲੋਕਾਂ ਨੂੰ ਸਬਕ ਸਿੱਖਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਯਹੋਵਾਹ ਲੋਕਾਂ ਨੂੰ ਆਪਣੀਆਂ ਸਾਖੀਆਂ ਸਮਝਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਪਰ ਲੋਕ ਅਬੋਧ ਬਾਲਕਾਂ ਵਰਗੇ ਹਨ। ਉਹ ਉਨ੍ਹਾਂ ਬੱਚਿਆਂ ਵ੍ਵਰਗੇ ਹਨ ਜਿਹੜੇ ਥੋੜਾ ਚਿਰ ਪਹਿਲਾਂ ਹੀ ਆਪਣੀ ਮਾਂ ਦਾ ਦੁੱਧ ਚੁਂਘ ਰਹੇ ਸਨ।"

Isaiah 13 illustration - Isaiah Chapter 13

11ਇਸ ਲਈ ਯਹੋਵਾਹ ਉਨ੍ਹਾਂ ਨਾਲ ਇਸ ਤਰ੍ਹਾਂ ਗੱਲ ਕਰਦਾ ਹੈ ਜਿਵੇਂ ਉਹ ਬੱਚੇ ਹੋਣ: “ਇੱਥੇ ਆਦੇਸ਼, ਓੱਥੇ ਆਦੇਸ਼। ਇੱਥੇ ਨੇਮ, ਓੱਥੇ ਨੇਮ। ਇੱਥੇ ਸਬਕ, ਓੱਥੇ ਸਬਕ।”2"

12ਯਹੋਵਾਹ ਗੱਲ ਕਰਨ ਦੇ ਇਸ ਅਜੀਬ ਢੰਗ ਦੀ ਵਰਤੋਂ ਕਰੇਗਾ ਅਤੇ ਉਹ ਇਨ੍ਹਾਂ ਲੋਕਾਂ ਨਾਲ ਗੱਲ ਕਰਨ ਲਈ ਹੋਰ-ਹੋਰ ਭਾਸ਼ਾਵਾਂ ਦੀ ਵਰਤੋਂ ਕਰੇਗਾ।"

13ਅਤੀਤ ਵਿੱਚ ਪਰਮੇਸ਼ੁਰ ਨੇ ਉਨ੍ਹਾਂ ਲੋਕਾਂ ਨਾਲ ਗੱਲ ਕੀਤੀ ਸੀ ਅਤੇ ਉਸ ਨੇ ਆਖਿਆ ਸੀ, “ਇਹ ਅਰਾਮ ਕਰਨ ਦੀ ਥਾਂ ਹੈ। ਇਹ ਅਮਨ ਚੈਨ ਵਾਲੀ ਥਾਂ ਹੈ। ਬੱਕੇ ਹੋਏ ਲੋਕ ਇੱਥੇ ਆਉਣ ਅਤੇ ਆਰਾਮ ਕਰਨ। ਇਹ ਅਮਨ ਵਾਲੀ ਥਾਂ ਹੈ।” ਪਰ ਲੋਕ ਪਰਮੇਸ਼ੁਰ ਦੀ ਗੱਲ ਨਹੀਂ ਸੁਣਨਾ ਚਾਹੁੰਦੇ ਸਨ।"

14ਇਸ ਲਈ ਪਰਮੇਸ਼ੁਰ ਦੇ ਸ਼ਬਦ ਸਾਧਾਰਣ ਹੋਣੇ ਚਾਹੀਦੇ ਹਨ: “ਇੱਥੇ ਆਦੇਸ਼, ਓੱਥੇ ਆਦੇਸ਼। ਇੱਥੇ ਨੇਮ, ਓੱਥੇ ਨੇਮ। ਇੱਥੇ ਸਬਕ, ਓੱਥੇ ਸਬਕ।” ਲੋਕਾਂ ਨੇ ਉਸੇ ਤਰ੍ਹਾਂ ਕੀਤਾ ਜਿਸ ਤਰ੍ਹਾਂ ਉਹ ਕਰਨਾ ਚਾਹੁੰਦੇ ਸਨ। ਇਸ ਲਈ ਲੋਕ ਪਿੱਛਾਂਹ ਡਿੱਗ ਪਏ ਅਤੇ ਫ਼ਸ ਗਏ। ਲੋਕਾਂ ਨੂੰ ਫ਼ਾਹ ਲਿਆ ਗਿਆ ਅਤੇ ਫ਼ੜ ਲਿਆ ਗਿਆ।"

15ਕੋਈ ਬੰਦਾ ਵੀ ਪਰਮੇਸ਼ੁਰ ਦੇ ਨਿਆਂ ਤੋਂ ਬਚ ਨਹੀਂ ਸੱਕਦਾ ਤੁਸੀਂ ਮਖੌਲੀਓ ਜੋ ਯਰੂਸ਼ਲਮ ਦੇ ਲੋਕਾਂ ਉੱਪਰ ਸ਼ਾਸ਼ਨ ਕਰਦੇ ਹੋ, ਯਹੋਵਾਹ ਦੇ ਸੰਦੇਸ਼ ਨੂੰ ਸੁਣੋ।"

Isaiah 13 illustration - Isaiah Chapter 13

16ਤੁਸੀਂ ਲੋਕੀ ਆਖਦੇ ਹੋ, “ਅਸੀਂ ਮੌਤ ਨਾਲ ਇਕਰਾਰਨਾਮਾ ਕੀਤਾ ਹੋਇਆ ਹੈ। ਅਸੀਂ ਸ਼ਿਓਲ (ਮੌਤ ਦੇ ਸਥਾਨ) ਨਾਲ ਇੱਕ ਸਮਝੌਤਾ ਕੀਤਾ ਹੈ। ਇਸ ਲਈ ਸਾਨੂੰ ਸਜ਼ਾ ਨਹੀਂ ਮਿਲੇਗੀ। ਸਜ਼ਾ ਸਾਡੇ ਕੋਲੋਂ ਬਿਨਾ ਨੁਕਸਾਨ ਕੀਤੇ ਲੰਘ ਜਾਵੇਗੀ। ਅਸੀਂ ਆਪਣੀਆਂ ਚੁਸਤ ਚਲਾਕੀਆਂ ਅਤੇ ਝੂਠਾਂ ਦੇ ਓਹਲੇ ਛੁਪ ਜਾਵਾਂਗੇ।”"

17ਉਨ੍ਹਾਂ ਗੱਲਾਂ ਕਾਰਣ, ਮੇਰਾ ਮਾਲਿਕ, ਯਹੋਵਾਹ ਆਖਦਾ ਹੈ, “ਮੈਂ ਸੀਯੋਨ ਦੀ ਧਰਤੀ ਉੱਤੇ ਇੱਕ ਚੱਟਾਨ ਰੱਖ ਦਿਆਂਗਾ ਇੱਕ ਬੁਨਿਆਦ ਵਾਲਾ ਪੱਥਰ। ਇਹ ਬਹੁਤ ਕੀਮਤੀ ਪੱਥਰ ਹੋਵੇਗਾ। ਹਰ ਚੀਜ਼ ਇਸ ਮਹੱਤਵਪੂਰਣ ਪੱਥਰ ਉੱਤੇ ਉਸਾਰੀ ਜਾਵੇਗੀ। ਜਿਹੜਾ ਬੰਦਾ ਵੀ ਉਸ ਪੱਥਰ ਉੱਤੇ ਭਰੋਸਾ ਕਰਦਾ ਹੈ, ਉਹ ਨਿਰਾਸ਼ ਨਹੀਂ ਹੋਵੇਗਾ।"

18“ਲੋਕੀ ਸਾਹਲ ਦਾ ਇਸਤੇਮਾਲ ਕਰਦੇ ਹਨ ਇਹ ਦਰਸਾਉਣ ਲਈ ਕਿ ਦੀਵਾਰ ਸਿੱਧੀ ਹੈ। ਇਸੇ ਤਰ੍ਹਾਂ ਹੀ ਮੈਂ ਇਨਸਾਫ਼ ਅਤੇ ਚੰਗਿਆਈ ਦੀ ਵਰਤੋਂ ਕਰਾਂਗਾ ਇਹ ਦਰਸਾਉਣ ਲਈ ਕਿ ਕੀ ਸਹੀ ਹੈ। ਤੁਸੀਂ ਮੰਦੇ ਲੋਕ ਆਪਣੇ ਝੂਠਾਂ ਅਤੇ ਚਲਾਕੀਆਂ ਦੇ ਉਹਲੇ ਛੁਪਣ ਦੀ ਕੋਸ਼ਿਸ਼ ਕਰ ਰਹੇ ਹੋ। ਪਰ ਤੁਹਾਨੂੰ ਸਜ਼ਾ ਮਿਲੇਗੀ। ਇਹ ਇਸ ਤਰ੍ਹਾਂ ਹੋਵੇਗਾ ਜਿਵੇਂ ਕੋਈ ਤੂਫ਼ਾਨ ਜਾਂ ਹੜ੍ਹ ਤੁਹਾਡੀਆਂ ਛੁਪਣਗਾਹਾਂ ਨੂੰ ਤਬਾਹ ਕਰਨ ਲਈ ਆ ਰਿਹਾ ਹੈ।"

19ਤੁਹਾਡਾ ਮੌਤ ਨਾਲ ਇਕਰਾਰਨਾਮਾ ਮਿਟ ਜਾਵੇਗਾ। ਤੁਹਾਡਾ ਸ਼ਿਓਲ ਨਾਲ ਸਮਝੌਤਾ ਤੁਹਾਨੂੰ ਕੋਈ ਸਹਾਇਤਾ ਨਹੀਂ ਦੇਵੇਗਾ। “ਕੋਈ ਬੰਦਾ ਆਵੇਗਾ ਅਤੇ ਤੁਹਾਨੂੰ ਸਜ਼ਾ ਦੇਵੇਗਾ। ਉਹ ਤੁਹਾਨੂੰ ਉਸ ਧੂੜ ਵਾਂਗ ਬਣਾ ਦੇਵੇਗਾ ਜਿਸ ਉੱਤੇ ਉਹ ਤੁਰਦਾ ਹੈ।"

20ਉਹ ਬੰਦਾ ਆਵੇਗਾ ਅਤੇ ਤੁਹਾਨੂੰ ਦੂਰ ਲੈ ਜਾਵੇਗਾ। ਤੁਹਾਡੀ ਸਜ਼ਾ ਭਿਆਨਕ ਹੋਵੇਗੀ। ਤੁਹਾਡੀ ਸਜ਼ਾ ਬਹੁਤ ਸਵੇਰੇ ਆਵੇਗੀ ਅਤੇ ਇਹ ਦੇਰ ਰਾਤ ਤੱਕ ਰਹੇਗੀ।"

Isaiah 13 illustration - Isaiah Chapter 13

21“ਫ਼ੇਰ ਤੁਸੀਂ ਇਸ ਕਹਾਣੀ ਨੂੰ ਸਮਝ ਸੱਕੋਗੇ: ਇੱਕ ਬੰਦੇ ਨੇ ਉਸ ਮੰਜੇ ਉੱਤੇ ਸੌਣ ਦੀ ਕੋਸ਼ਿਸ਼ ਕੀਤੀ ਜਿਹੜਾ ਉਸ ਦੇ ਮੇਚ ਦਾ ਨਹੀਂ ਸੀ। ਅਤੇ ਉਸ ਕੋਲ ਇੱਕ ਕੰਬਲ ਸੀ ਜਿਹੜਾ ਉਸ ਨੂੰ ਪੂਰੀ ਤਰ੍ਹਾਂ ਕੱਜ ਨਹੀਂ ਸੀ ਸੱਕਦਾ। ਮਂ ਅਤੇ ਕੰਬਲ ਬੇਕਾਰ ਸਨ, ਅਤੇ ਇਸੇ ਤਰ੍ਹਾਂ ਤੁਹਾਡੇ ਇਕਰਾਰਨਾਮੇ ਵੀ।”"

22ਯਹੋਵਾਹ ਉਸੇ ਤਰ੍ਹਾਂ ਲੜੇਗਾ ਜਿਵੇਂ ਉਹ ਫਰਾਸੀਮ ਦੇ ਪਰਬਤ ਉੱਤੇ ਲੜਿਆ ਸੀ। ਯਹੋਵਾਹ ਉਸੇ ਤਰ੍ਹਾਂ ਕਹਿਰਵਾਨ ਹੋਵੇਗਾ ਜਿਵੇਂ ਉਹ ਗਿਬਓਨ ਵਾਦੀ ਵਿੱਚ ਹੋਇਆ ਸੀ। ਫ਼ੇਰ ਯਹੋਵਾਹ ਉਹੀ ਗੱਲਾਂ ਕਰੇਗਾ ਜੋ ਉਸ ਨੇ ਅਵੱਸ਼ ਕਰਨੀਆਂ ਹਨ। ਯਹੋਵਾਹ ਕੁਝ ਅਜੀਬ ਗੱਲਾਂ ਕਰੇਗਾ। ਪਰ ਉਹ ਆਪਣਾ ਕੰਮ ਖਤਮ ਕਰੇਗਾ। ਉਸਦਾ ਕੰਮ ਇੱਕ ਅਜਨਬੀ ਦਾ ਕੰਮ ਹੈ।"

Chapter Complete

You have read Isaiah 13

22 verses